page-262

ਨਾਨਕ ਦੀਜੈ ਨਾਮ ਦਾਨੁ ਰਾਖਉ ਹੀਐ ਪਰੋਇ ॥੫੫॥
Nanak eejai naam aan raakha-o hee-ai paro-ay. ||55||
O’ Nanak, please bless me with the gift of Naam, that I may keep enshrined in my heart.
ਮੈਨੂੰ ਆਪਣੇ ਨਾਮ ਦਾ ਦਾਨ ਬਖ਼ਸ਼, (ਇਹ ਦਾਨ) ਮੈਂ ਆਪਣੇ ਹਿਰਦੇ ਵਿਚ ਪ੍ਰੋ ਕੇ ਰੱਖਾਂ

ਸਲੋਕੁ ॥
salok.
Shalok:
ਗੁਰਦੇਵ ਮਾਤਾ ਗੁਰਦੇਵ ਪਿਤਾ ਗੁਰਦੇਵ ਸੁਆਮੀ ਪਰਮੇਸੁਰਾ ॥
gurayv maataa gurayv pitaa gurayv su-aamee parmaysuraa.
The Guru is our spiritual mother, father, master and embodiment of God.
ਗੁਰੂ ਹੀ ਮਾਂ ਹੈ, ਗੁਰੂ ਹੀ ਪਿਉ ਹੈ (ਗੁਰੂ ਹੀ ਆਤਮਕ ਜਨਮ ਦੇਣ ਵਾਲਾ ਹੈ), ਗੁਰੂ ਮਾਲਕ-ਪ੍ਰਭੂ ਦਾ ਰੂਪ ਹੈ।

ਗੁਰਦੇਵ ਸਖਾ ਅਗਿਆਨ ਭੰਜਨੁ ਗੁਰਦੇਵ ਬੰਧਿਪ ਸਹੋਦਰਾ ॥
gurayv sakhaa agi-aanbhanjan gurayv banDhip sahoaraa.
Guru, the destroyer of ignorance is our companion, our relative and brother.
ਗੁਰੂ (ਮਾਇਆ ਦੇ ਮੋਹ ਦਾ) ਹਨੇਰਾ ਨਾਸ ਕਰਨ ਵਾਲਾ ਮਿੱਤਰ ਹੈ, ਗੁਰੂ ਹੀ (ਤੋੜ ਨਿਭਣ ਵਾਲਾ) ਸੰਬੰਧੀ ਤੇ ਭਰਾ ਹੈ

ਗੁਰਦੇਵ ਦਾਤਾ ਹਰਿ ਨਾਮੁ ਉਪਦੇਸੈ ਗੁਰਦੇਵ ਮੰਤੁ ਨਿਰੋਧਰਾ ॥
gurayv aataa har naam upaysai gurayv mant niroDharaa.
The Guru is the benefactor, the Spiritual teacher and the Guru’s word of wisdom is never ineffective.
ਗੁਰੂ (ਅਸਲੀ) ਦਾਤਾ ਹੈ ਜੋ ਪ੍ਰਭੂ ਦਾ ਨਾਮ ਉਪਦੇਸ਼ਦਾ ਹੈ, ਗੁਰੂ ਦਾ ਉਪਦੇਸ਼ ਐਸਾ ਹੈ ਜਿਸ ਦਾ ਅਸਰ (ਕੋਈ ਵਿਕਾਰ) ਗਵਾ ਨਹੀਂ ਸਕਦਾ

ਗੁਰਦੇਵ ਸਾਂਤਿ ਸਤਿ ਬੁਧਿ ਮੂਰਤਿ ਗੁਰਦੇਵ ਪਾਰਸ ਪਰਸ ਪਰਾ ॥
gurayv saaNt sat buDh moorat gurayv paaras paras paraa.
The Guru is the image of peace, truth, and wisdom, and Guru is like the mythical  philosopher’s stone upon touching which the mortal is saved.
ਗੁਰੂ ਸ਼ਾਂਤੀ ਸੱਚ ਅਤੇ ਅਕਲ ਦਾ ਸਰੂਪ ਹੈ, ਗੁਰੂ ਇਕ ਐਸਾ ਪਾਰਸ ਹੈ ਜਿਸ ਦੀ ਛੋਹ ਪਾਰਸ ਦੀ ਛੋਹ ਨਾਲੋਂ ਸ੍ਰੇਸ਼ਟ ਹੈ।

ਗੁਰਦੇਵ ਤੀਰਥੁ ਅੰਮ੍ਰਿਤ ਸਰੋਵਰੁ ਗੁਰ ਗਿਆਨ ਮਜਨੁ ਅਪਰੰਪਰਾ ॥
gurayvtirath amrit sarovar gur gi-aan majan apramparaa.
The Guru is the place of Pilgrimage, the pool of nectar (wisdom ) bathing in which brings infinite wisdom.
ਗੁਰੂ (ਸੱਚਾ) ਤੀਰਥ ਹੈ, ਅੰਮ੍ਰਿਤ ਦਾ ਸਰੋਵਰ ਹੈ, ਗੁਰੂ ਦੇ ਗਿਆਨ -ਜਲ ਦਾ ਇਸ਼ਨਾਨ ( ਸਾਰੇ ਤੀਰਥਾਂ  ਨਾਲੋਂ) ਬਹੁਤ ਹੀ ਸ੍ਰੇਸ਼ਟ ਹੈ।

ਗੁਰਦੇਵ ਕਰਤਾ ਸਭਿ ਪਾਪ ਹਰਤਾ ਗੁਰਦੇਵ ਪਤਿਤ ਪਵਿਤ ਕਰਾ ॥
gurayv kartaa sabh paap hartaa gurayv patit pavit karaa.
The Guru is the creator and the destroyer of all sins. He is the purifier of sinners.
ਗੁਰੂ ਕਰਤਾਰ ਦਾ ਰੂਪ ਹੈ, ਸਾਰੇ ਪਾਪਾਂ ਨੂੰ ਦੂਰ ਕਰਨ ਵਾਲਾ ਹੈ, ਗੁਰੂ ਵਿਕਾਰੀ ਬੰਦਿਆਂ (ਦੇ ਹਿਰਦੇ) ਨੂੰ ਪਵਿੱਤਰ ਕਰਨ ਵਾਲਾ ਹੈ

ਗੁਰਦੇਵ ਆਦਿ ਜੁਗਾਦਿ ਜੁਗੁ ਜੁਗੁ ਗੁਰਦੇਵ ਮੰਤੁ ਹਰਿ ਜਪਿ ਉਧਰਾ ॥
gurayv aa jugaa jug jug gurayv mant har jap uDhraa.
The Guru existed from the beginning of time, through ages upon ages. By remembering the Guru’s Mantra, one is saved from the vices.
ਜਦੋਂ ਤੋਂ ਜਗਤ ਬਣਿਆ ਹੈ ਗੁਰੂ ਸ਼ੂਰੂ ਤੋਂ ਹੀ ਹਰੇਕ ਜੁਗ ਵਿਚ (ਪਰਮਾਤਮਾ ਦੇ ਨਾਮ ਦਾ ਉਪਦੇਸ਼-ਦਾਤਾ) ਹੈ। ਗੁਰੂ ਦਾ ਦਿੱਤਾ ਹੋਇਆ ਹਰਿ-ਨਾਮ ਮੰਤ੍ਰ ਜਪ ਕੇ (ਸੰਸਾਰ-ਸਮੁੰਦਰ ਦੇ ਵਿਕਾਰਾਂ ਦੀਆਂ ਲਹਿਰਾਂ ਤੋਂ) ਪਾਰ ਲੰਘ ਜਾਈਦਾ ਹੈ।

ਗੁਰਦੇਵ ਸੰਗਤਿ ਪ੍ਰਭ ਮੇਲਿ ਕਰਿ ਕਿਰਪਾ ਹਮ ਮੂੜ ਪਾਪੀ ਜਿਤੁ ਲਗਿ ਤਰਾ ॥
gurayv sangat parabh mayl kar kirpaa ham moorh paapee jit lagtaraa.
O’ God, show mercy and unite us with the holy congregation so that we, the ignorant sinners, may also swim across the world ocean of vices.
ਹੇ ਪ੍ਰਭੂ! ਮਿਹਰ ਕਰ, ਸਾਨੂੰ ਗੁਰੂ ਦੀ ਸੰਗਤਿ ਦੇਹ, ਤਾ ਕਿ ਅਸੀਂ ਮੂਰਖ ਪਾਪੀ ਉਸ ਦੀ ਸੰਗਤਿ ਵਿਚ (ਰਹਿ ਕੇ) ਤਰ ਜਾਈਏ।

ਗੁਰਦੇਵ ਸਤਿਗੁਰੁ ਪਾਰਬ੍ਰਹਮੁ ਪਰਮੇਸਰੁ ਗੁਰਦੇਵ ਨਾਨਕ ਹਰਿ ਨਮਸਕਰਾ ॥੧॥
gurayv satgur paarbarahm parmaysar gurayv naanak har namaskaraa. ||1||
O’ Nanak, the Guru is the embodiment of the all pervading God, therefore we should all bow to the Guru in humble reverence. ||1||
ਗੁਰੂ ਪਰਮੇਸਰ ਪਾਰਬ੍ਰਹਮ ਦਾ ਰੂਪ ਹੈ। ਹੇ ਨਾਨਕ! ਹਰੀ ਦੇ ਰੂਪ ਗੁਰੂ ਨੂੰ (ਸਦਾ) ਨਮਸਕਾਰ ਕਰਨੀ ਚਾਹੀਦੀ ਹੈ

ਏਹੁ ਸਲੋਕੁ ਆਦਿ ਅੰਤਿ ਪੜਣਾ ॥
ayhu salok aa ant parh-naa.
This Salok is to be recited at the beginning and at the end of Bawan Akhri.
ਇਹ ਸਲੋਕ ਇਸ ‘ਬਾਵਨ ਅਖਰੀ’ ਦੇ ਸ਼ੁਰੂ ਵਿਚ ਭੀ ਪੜ੍ਹਨਾ ਹੈ, ਤੇ ਅਖ਼ੀਰ ਵਿਚ ਭੀ ਪੜ੍ਹਨਾ ਹੈ

Leave a comment

Your email address will not be published. Required fields are marked *