PAGE 480

ਜਮ ਕਾ ਡੰਡੁ ਮੂੰਡ ਮਹਿ ਲਾਗੈ ਖਿਨ ਮਹਿ ਕਰੈ ਨਿਬੇਰਾ ॥੩॥
jam kaa dand moond meh laagai khin meh karai nibayraa. ||3||
But when the demon of death strikes the head, everything is settled in an instant (that the wealth doesn’t belong to the mortal at all).||3||
(ਪਰ ਜਿਸ ਵੇਲੇ) ਜਮ ਦਾ ਡੰਡਾ ਸਿਰ ਤੇ ਆ ਵੱਜਦਾ ਹੈ ਤਦੋਂ ਇਕ ਪਲਕ ਵਿਚ ਫ਼ੈਸਲਾ ਕਰ ਦੇਂਦਾ ਹੈ ਕਿ ਇਹ ਧਨ ਕਿਸੇ ਦਾ ਭੀ ਨਹੀਂ ॥੩॥

ਹਰਿ ਜਨੁ ਊਤਮੁ ਭਗਤੁ ਸਦਾਵੈ ਆਗਿਆ ਮਨਿ ਸੁਖੁ ਪਾਈ ॥
har jan ootam bhagat sadaavai aagi-aa man sukh paa-ee.
God’s servant derives inner pleasure out of obeying His will and in the world, he is known as an exalted saint.
ਜੋ ਮਨੁੱਖਪ੍ਰਭੂ ਦਾ ਸੇਵਕ ਹੈ, ਉਹ ਪ੍ਰਭੂ ਦਾ ਹੁਕਮ ਮੰਨ ਕੇ ਸੁਖ ਮਾਣਦਾ ਹੈ ਤੇ ਜਗਤ ਵਿਚ ਨੇਕ ਭਗਤ ਸਦਾਂਦਾ ਹੈ (ਭਾਵ, ਸੋਭਾ ਪਾਂਦਾ ਹੈ),

ਜੋ ਤਿਸੁ ਭਾਵੈ ਸਤਿ ਕਰਿ ਮਾਨੈ ਭਾਣਾ ਮੰਨਿ ਵਸਾਈ ॥੪॥
jo tis bhaavai sat kar maanai bhaanaa man vasaa-ee. ||4||
He accepts God’s Will as True and he enshrines that Will in his heart. ||4||
ਪ੍ਰਭੂ ਦੀ ਰਜ਼ਾ ਮਨ ਵਿਚ ਵਸਾਂਦਾ ਹੈ, ਜੋ ਪ੍ਰਭੂ ਨੂੰ ਭਾਂਦਾ ਹੈ ਉਸੇ ਨੂੰ ਹੀ ਠੀਕ ਸਮਝਦਾ ਹੈ ॥੪॥

ਕਹੈ ਕਬੀਰੁ ਸੁਨਹੁ ਰੇ ਸੰਤਹੁ ਮੇਰੀ ਮੇਰੀ ਝੂਠੀ ॥
kahai kabeer sunhu ray santahu mayree mayree jhoothee.
Says Kabeer, “Listen O’ Saints, it is false to claim that this is mine or that is mine, because nothing stays yours forever”.
ਕਬੀਰ ਕਹਿੰਦਾ ਹੈ-ਹੇ ਸੰਤ ਜਨੋ! ਸੁਣੋ, “ਇਹ ਧਨ ਪਦਾਰਥ ਆਦਿਕ ਮੇਰਾ ਹੈ”-ਇਹ ਖ਼ਿਆਲ ਕੂੜਾ ਹੈ (ਭਾਵ, ਦੁਨੀਆ ਦੇ ਪਦਾਰਥਾਂ ਵਾਲੀ ਅਪਣੱਤ ਸਦਾ ਨਹੀਂ ਰਹਿ ਸਕਦੀ);

ਚਿਰਗਟ ਫਾਰਿ ਚਟਾਰਾ ਲੈ ਗਇਓ ਤਰੀ ਤਾਗਰੀ ਛੂਟੀ ॥੫॥੩॥੧੬॥
chirgat faar chataaraa lai ga-i-o taree taagree chhootee. ||5||3||16||
Just as tearing down the bird-cage, if cat takes the birdy away and leaves all its food and water behind, death takes away one’s soul leaving all his possessions behind. ||5||3||16||
(ਜਿਵੇਂ, ਜੇ) ਪਿੰਜਰੇ ਨੂੰ ਪਾੜ ਕੇ (ਕੋਈ ਬਿੱਲਾ) ਚਿੜੇ ਨੂੰ ਫੜ ਕੇ ਲੈ ਜਾਏ ਤਾਂ (ਉਸ ਪਿੰਜਰੇ-ਪਏ ਪੰਛੀ ਦੀ) ਕੁੱਜੀ ਤੇ ਠੂਠੀ ਧਰੀ ਹੀ ਰਹਿ ਜਾਂਦੀ ਹੈ (ਤਿਵੇਂ, ਮੌਤ ਆਇਆਂ ਬੰਦੇ ਦੇ ਖਾਣ-ਪੀਣ ਵਾਲੇ ਪਦਾਰਥ ਇਥੇ ਹੀ ਧਰੇ ਰਹਿ ਜਾਂਦੇ ਹਨ) ॥੫॥੩॥੧੬॥

ਆਸਾ ॥
aasaa.
Raag Aasaa:

ਹਮ ਮਸਕੀਨ ਖੁਦਾਈ ਬੰਦੇ ਤੁਮ ਰਾਜਸੁ ਮਨਿ ਭਾਵੈ ॥
ham maskeen khudaa-ee banday tum raajas man bhaavai.
O’ Qazi, we are but humble servants of God and are all created equal by the same creator. You pride in ruling people with oppression. (ਹੇ ਕਾਜ਼ੀ!) ਅਸੀਂ ਤਾਂ ਆਜਜ਼ ਲੋਕ ਹਾਂ, ਪਰ ਹਾਂ (ਅਸੀਂ ਭੀ) ਰੱਬ ਦੇ ਪੈਦਾ ਕੀਤੇ ਹੋਏ। ਤੁਹਾਨੂੰ ਆਪਣੇ ਮਨ ਵਿਚ ਹਕੂਮਤ ਚੰਗੀ ਲੱਗਦੀ ਹੈ (ਭਾਵ, ਤੁਹਾਨੂੰ ਹਕੂਮਤ ਦਾ ਮਾਣ ਹੈ)।

ਅਲਹ ਅਵਲਿ ਦੀਨ ਕੋ ਸਾਹਿਬੁ ਜੋਰੁ ਨਹੀ ਫੁਰਮਾਵੈ ॥੧॥
alah aval deen ko saahib jor nahee furmaavai. ||1||
However, the almighty God, the Master of the poor doesn’t permit anyone to rule by oppression.||1||
ਮਜ਼ਹਬ ਦਾ ਸਭ ਤੋਂ ਵੱਡਾ ਮਾਲਕ ਤਾਂ ਰੱਬ ਹੈ, ਉਹ (ਕਿਸੇ ਉਤੇ) ਧੱਕਾ ਕਰਨ ਦੀ ਆਗਿਆ ਨਹੀਂ ਦੇਂਦਾ ॥੧॥

ਕਾਜੀ ਬੋਲਿਆ ਬਨਿ ਨਹੀ ਆਵੈ ॥੧॥ ਰਹਾਉ ॥
kaajee boli-aa ban nahee aavai. ||1|| rahaa-o.
O’ qazi, it doesn’t behove you to say what you are saying.||1||Pause||
ਹੇ ਕਾਜ਼ੀ! ਤੇਰੀਆਂ (ਜ਼ਬਾਨੀ) ਗੱਲਾਂ ਫਬਦੀਆਂ ਨਹੀਂ ॥੧॥ ਰਹਾਉ ॥

ਰੋਜਾ ਧਰੈ ਨਿਵਾਜ ਗੁਜਾਰੈ ਕਲਮਾ ਭਿਸਤਿ ਨ ਹੋਈ ॥
rojaa Dharai nivaaj gujaarai kalmaa bhisat na ho-ee.
Only by observing fasts, reciting your prayers and reading the Kalma (the holy word of Islamic creed) shall not take you to paradise.
(ਨਿਰਾ) ਰੋਜ਼ਾ ਰੱਖਿਆਂ, ਨਿਮਾਜ਼ ਪੜ੍ਹਿਆਂ ਤੇ ਕਲਮਾ ਆਖਿਆਂ ਭਿਸ਼ਤ ਨਹੀਂ ਮਿਲ ਜਾਂਦਾ।

ਸਤਰਿ ਕਾਬਾ ਘਟ ਹੀ ਭੀਤਰਿ ਜੇ ਕਰਿ ਜਾਨੈ ਕੋਈ ॥੨॥
satar kaabaa ghat hee bheetar jay kar jaanai ko-ee. ||2||
The abode of God, the hidden Kabba (The Temple of Mecca) is within you if you could only know it. ||2||
ਰੱਬ ਦਾ ਗੁਪਤ ਘਰ ਤਾਂ ਮਨੁੱਖ ਦੇ ਦਿਲ ਵਿਚ ਹੀ ਹੈ, (ਪਰ ਲੱਭਦਾ ਤਾਂ ਹੀ ਹੈ) ਜੇ ਕੋਈ ਸਮਝ ਲਏ ॥੨॥

ਨਿਵਾਜ ਸੋਈ ਜੋ ਨਿਆਉ ਬਿਚਾਰੈ ਕਲਮਾ ਅਕਲਹਿ ਜਾਨੈ ॥
nivaaj so-ee jo ni-aa-o bichaarai kalmaa aklahi jaanai.
O’ qazi, only the one who practices justice, says the True ‘Namaaz’, and the one who recognizes God with wisdom is reading ‘Kalmaa’ ( word of Islamic Creed).
ਜੋ ਮਨੁੱਖ ਨਿਆਂ ਕਰਦਾ ਹੈ ਉਹ (ਮਾਨੋ) ਨਿਮਾਜ਼ ਪੜ੍ਹ ਰਿਹਾ ਹੈ, ਤੇ ਜੇ ਰੱਬ ਨੂੰ ਅਕਲ ਨਾਲ ਪਛਾਣਦਾ ਹੈ ਤਾਂ ਕਲਮਾ ਆਖ ਰਿਹਾ ਹੈ;

ਪਾਚਹੁ ਮੁਸਿ ਮੁਸਲਾ ਬਿਛਾਵੈ ਤਬ ਤਉ ਦੀਨੁ ਪਛਾਨੈ ॥੩॥
paachahu mus muslaa bichhaavai tab ta-o deen pachhaanai. ||3||
One who controls all the five impulses (lust, anger, greed, attachment and ego) spreads ‘Musalla’ (the prayer mat) and understands the religion.||3||
ਕਾਮਾਦਿਕ ਪੰਜ (ਬਲੀ ਵਿਕਾਰਾਂ) ਨੂੰ ਜੇ ਆਪਣੇ ਵੱਸ ਵਿਚ ਕਰਦਾ ਹੈ ਤਾਂ (ਮਾਨੋ) ਮੁਸੱਲਾ ਵਿਛਾਂਦਾ ਹੈ, ਤੇ ਮਜ਼ਹਬ ਨੂੰ ਪਛਾਣਦਾ ਹੈ ॥੩॥

ਖਸਮੁ ਪਛਾਨਿ ਤਰਸ ਕਰਿ ਜੀਅ ਮਹਿ ਮਾਰਿ ਮਣੀ ਕਰਿ ਫੀਕੀ ॥
khasam pachhaan taras kar jee-a meh maar manee kar feekee.
O’ Qazi, recognize the true Master-God, have compassion for all creatures in your heart and shed ego deeming it as insipid.
ਹੇ ਕਾਜ਼ੀ! ਮਾਲਕ ਪ੍ਰਭੂ ਨੂੰ ਪਛਾਣ, ਆਪਣੇ ਹਿਰਦੇ ਵਿਚ ਪਿਆਰ ਵਸਾ, ਮਣੀ ਨੂੰ ਫਿੱਕੀ ਜਾਣ ਕੇ ਮਾਰ (ਹੰਕਾਰ ਨੂੰ ਮਾੜਾ ਜਾਣ ਕੇ ਦੂਰ ਕਰ)।

ਆਪੁ ਜਨਾਇ ਅਵਰ ਕਉ ਜਾਨੈ ਤਬ ਹੋਇ ਭਿਸਤ ਸਰੀਕੀ ॥੪॥
aap janaa-ay avar ka-o jaanai tab ho-ay bhisat sareekee. ||4||
When you see others as you see yourself, only then will you become worthy of going to heaven. ||4||
ਜਦੋਂ ਮਨੁੱਖ ਆਪਣੇ ਆਪ ਨੂੰ ਸਮਝਾ ਕੇ ਦੂਜਿਆਂ ਨੂੰ (ਆਪਣੇ ਵਰਗਾ) ਸਮਝਦਾ ਹੈ, ਤਦ ਭਿਸ਼ਤ ਦਾ ਭਾਈਵਾਲ ਬਣਦਾ ਹੈ ॥੪॥

ਮਾਟੀ ਏਕ ਭੇਖ ਧਰਿ ਨਾਨਾ ਤਾ ਮਹਿ ਬ੍ਰਹਮੁ ਪਛਾਨਾ ॥
maatee ayk bhaykh Dhar naanaa taa meh barahm pachhaanaa.(O’ qazi) It is the same clay, which has been shaped into countless forms (of creatures).
I have recognized the one God in them all.
ਮਿੱਟੀ ਇਕੋ ਹੀ ਹੈ, (ਪ੍ਰਭੂ ਨੇ ਇਸ ਦੇ) ਅਨੇਕਾਂ ਵੇਸ ਧਾਰੇ ਹੋਏ ਹਨ। (ਅਸਲ ਮੋਮਨ ਨੇ) ਇਹਨਾਂ (ਵੇਸਾਂ) ਵਿਚ ਰੱਬ ਨੂੰ ਪਛਾਣਿਆ ਹੈ (ਤੇ ਇਹੀ ਹੈ ਭਿਸ਼ਤ ਦਾ ਰਾਹ);

ਕਹੈ ਕਬੀਰਾ ਭਿਸਤ ਛੋਡਿ ਕਰਿ ਦੋਜਕ ਸਿਉ ਮਨੁ ਮਾਨਾ ॥੫॥੪॥੧੭॥
kahai kabeeraa bhisat chhod kar dojak si-o man maanaa. ||5||4||17||
Kabeer says, you have abandoned the path of paradise, and reconciled with being in hell by taking the path of oppression on others. ||5||4||17||
ਪਰ, ਕਬੀਰ ਆਖਦਾ ਹੈ, (ਹੇ ਕਾਜ਼ੀ!) ਤੁਸੀ ਤਾਂ (ਦੂਜਿਆਂ ਉੱਤੇ ਜੋਰ-ਧੱਕਾ ਕਰ ਕੇ) ਭਿਸ਼ਤ (ਦਾ ਰਸਤਾ) ਛੱਡ ਕੇ ਦੋਜ਼ਕ ਨਾਲ ਮਨ ਜੋੜੀ ਬੈਠੇ ਹੋ ॥੫॥੪॥੧੭॥

ਆਸਾ ॥
aasaa.
Raag Aasaa:

ਗਗਨ ਨਗਰਿ ਇਕ ਬੂੰਦ ਨ ਬਰਖੈ ਨਾਦੁ ਕਹਾ ਜੁ ਸਮਾਨਾ ॥
gagan nagar ik boond na barkhai naad kahaa jo samaanaa.
O’ God where is gone the attachment of Maya? (The noise of worldly attachments has left my mind). Now, I am calm and at peace.
ਹੇ ਬਾਬਾ! ਸਰੀਰਕ ਮੋਹ ਆਦਿਕ ਦਾ ਉਹ ਰੌਲਾ ਕਿੱਥੇ ਗਿਆ (ਜੋ ਹਰ ਵੇਲੇ ਤੇਰੇ ਮਨ ਵਿਚ ਟਿਕਿਆ ਰਹਿੰਦਾ ਸੀ)? ਹੁਣ ਤਾਂ ਤੇਰੇ ਮਨ ਵਿਚ ਕੋਈ ਇੱਕ ਫੁਰਨਾ ਭੀ ਨਹੀਂ ਉਠਦਾ।

ਪਾਰਬ੍ਰਹਮ ਪਰਮੇਸੁਰ ਮਾਧੋ ਪਰਮ ਹੰਸੁ ਲੇ ਸਿਧਾਨਾ ॥੧॥
paarbarahm parmaysur maaDho param hans lay siDhaanaa. ||1||
This is all God’s blessing that He has cleared my mind of all worldly attachments. ||1||
(ਇਹ ਸਭ ਮਿਹਰ) ਉਸ ਪਾਰਬ੍ਰਹਮ ਪਰਮੇਸ਼ਰ ਮਾਧੋ ਪਰਮ ਹੰਸ (ਦੀ ਹੈ ਜਿਸ) ਨੇ ਮਨ ਦੇ ਇਹ ਸਾਰੇ ਮਾਇਕ ਸ਼ੋਰ ਨਾਸ ਕਰ ਦਿੱਤੇ ਹਨ ॥੧॥

ਬਾਬਾ ਬੋਲਤੇ ਤੇ ਕਹਾ ਗਏ ਦੇਹੀ ਕੇ ਸੰਗਿ ਰਹਤੇ ॥
baabaa boltay tay kahaa ga-ay dayhee kay sang rahtay.
O’ my friend, those thoughts about the worldly attachments used to make so much noise in my mind. Where are they gone now?
ਹੇ ਭਾਈ! (ਹਰਿ-ਸਿਮਰਨ ਦੀ ਬਰਕਤ ਨਾਲ ਤੇਰੇ ਅੰਦਰ ਅਚਰਜ ਤਬਦੀਲੀ ਪੈਦਾ ਹੋ ਗਈ ਹੈ) ਤੇਰੇ ਉਹ ਬੋਲ-ਬੁਲਾਰੇ ਕਿੱਥੇ ਗਏ ਜੋ ਸਦਾ ਸਰੀਰ ਸੰਬੰਧੀ ਹੀ ਰਹਿੰਦੇ ਸਨ?

ਸੁਰਤਿ ਮਾਹਿ ਜੋ ਨਿਰਤੇ ਕਰਤੇ ਕਥਾ ਬਾਰਤਾ ਕਹਤੇ ॥੧॥ ਰਹਾਉ ॥
surat maahi jo nirtay kartay kathaa baartaa kahtay. ||1|| rahaa-o.
Those thoughts of attachment used to dance in the mind and talk about themselves alone. ||1||Pause||
ਕਦੇ (ਉਹ ਸਮਾ ਸੀ ਜਦੋਂ) ਤੇਰੀਆਂ ਸਾਰੀਆਂ ਗੱਲਾਂ-ਬਾਤਾਂ ਸਰੀਰਕ ਮੋਹ ਬਾਰੇ ਹੀ ਸਨ, ਤੇਰੇ ਮਨ ਵਿਚ ਮਾਇਕ ਫੁਰਨੇ ਹੀ ਨਾਚ ਕਰਦੇ ਸਨ-ਉਹ ਸਭ ਕਿਤੇ ਲੋਪ ਹੀ ਹੋ ਗਏ ਹਨ ॥੧॥ ਰਹਾਉ ॥

ਬਜਾਵਨਹਾਰੋ ਕਹਾ ਗਇਓ ਜਿਨਿ ਇਹੁ ਮੰਦਰੁ ਕੀਨ੍ਹ੍ਹਾ ॥
bajaavanhaaro kahaa ga-i-o jin ih mandar keenHaa.
The mind which was the thinker behind those thoughts is transformed and the thoughts about attachment to this body don’t arise any more.
(ਸਰੀਰਕ ਮੋਹ ਦੇ ਉਹ ਫੁਰਨੇ ਕਿੱਥੇ ਰਹਿ ਸਕਦੇ ਹਨ? ਹੁਣ ਤਾਂ ਉਹ ਮਨ ਹੀ ਨਹੀਂ ਰਿਹਾ ਜਿਸ ਮਨ ਨੇ ਸਰੀਰਕ ਮੋਹ ਦੀ ਇਹ ਢੋਲਕੀ ਬਣਾਈ ਹੋਈ ਸੀ। ਮਾਇਕ ਮੋਹ ਦੀ ਢੋਲਕੀ ਨੂੰ) ਵਜਾਣ ਵਾਲਾ ਉਹ ਮਨ ਹੀ ਕਿਤੇ ਲੋਪ ਹੋ ਗਿਆ ਹੈ।

ਸਾਖੀ ਸਬਦੁ ਸੁਰਤਿ ਨਹੀ ਉਪਜੈ ਖਿੰਚਿ ਤੇਜੁ ਸਭੁ ਲੀਨ੍ਹ੍ਹਾ ॥੨॥
saakhee sabad surat nahee upjai khinch tayj sabh leenHaa. ||2||
No story, word or understanding of the previous kind is produced in the mind; God has drained off its energy which was responsible for generating those thoughts earlier. ||2||
(ਪਾਰਬ੍ਰਹਮ ਪਰਮੇਸਰ ਨੇ ਮਨ ਦਾ ਉਹ ਪਹਿਲਾ) ਤੇਜ-ਪ੍ਰਤਾਪ ਹੀ ਖਿੱਚ ਲਿਆ ਹੈ, ਮਨ ਵਿਚ ਹੁਣ ਉਹ ਪਹਿਲੀ ਗੱਲ ਪਹਿਲਾ ਬੋਲ ਪਹਿਲਾ ਫੁਰਨਾ ਕਿਤੇ ਪੈਦਾ ਹੀ ਨਹੀਂ ਹੁੰਦਾ ॥੨॥

ਸ੍ਰਵਨਨ ਬਿਕਲ ਭਏ ਸੰਗਿ ਤੇਰੇ ਇੰਦ੍ਰੀ ਕਾ ਬਲੁ ਥਾਕਾ ॥
saravnan bikal bha-ay sang tayray indree kaa bal thaakaa.
The ears, your companions have gone deaf and the power of your organs is exhausted.
ਤੇਰੇ ਉਹ ਕੰਨ ਕਿੱਥੇ ਗਏ ਜੋ ਪਹਿਲਾਂ ਸਰੀਰਕ ਮੋਹ ਵਿਚ ਫਸੇ ਹੋਏ ਸਦਾ ਵਿਆਕੁਲ ਰਹਿੰਦੇ ਸਨ? ਤੇਰੀ ਕਾਮ-ਚੇਸ਼ਟਾ ਦਾ ਜ਼ੋਰ ਭੀ ਰੁਕ ਗਿਆ ਹੈ।

ਚਰਨ ਰਹੇ ਕਰ ਢਰਕਿ ਪਰੇ ਹੈ ਮੁਖਹੁ ਨ ਨਿਕਸੈ ਬਾਤਾ ॥੩॥
charan rahay kar dharak paray hai mukhahu na niksai baataa. ||3||
Your feet have failed and no words come out of your mouth.||3||
ਤੇਰੇ ਨਾਹ ਉਹ ਪੈਰ ਹਨ, ਨਾਹ ਉਹ ਹੱਥ ਹਨ ਜੋ ਦੇਹ-ਅੱਧਿਆਸ ਦੀ ਦੌੜ-ਭੱਜ ਵਿਚ ਰਹਿੰਦੇ ਸਨ। ਤੇਰੇ ਮੂੰਹ ਤੋਂ ਭੀ ਹੁਣ ਸਰੀਰਕ ਮੋਹ ਦੀਆਂ ਗੱਲਾਂ ਨਹੀਂ ਨਿਕਲਦੀਆਂ ਹਨ ॥੩॥

ਥਾਕੇ ਪੰਚ ਦੂਤ ਸਭ ਤਸਕਰ ਆਪ ਆਪਣੈ ਭ੍ਰਮਤੇ ॥
thaakay panch doot sabh taskar aap aapnai bharamtay.
Having grown weary, the five demonic thieves (the passions of lust, anger, greed, attachment and ego) are exhausted. They don’t wander around anymore to fulfill their motives. ਕਾਮਾਦਿਕ ਤੇਰੇ ਪੰਜੇ ਵੈਰੀ ਹਾਰ ਚੁਕੇ ਹਨ, ਉਹ ਸਾਰੇ ਚੋਰ ਆਪੋ ਆਪਣੀ ਭਟਕਣਾ ਤੋਂ ਹਟ ਗਏ ਹਨ (ਕਿਉਂਕਿ ਜਿਸ ਮਨ ਦਾ) ਤੇਜ ਤੇ ਆਸਰਾ ਲੈ ਕੇ (ਇਹ ਪੰਜੇ ਕਾਮਾਦਿਕ) ਦੌੜ-ਭੱਜ ਕਰਦੇ ਸਨ।

ਥਾਕਾ ਮਨੁ ਕੁੰਚਰ ਉਰੁ ਥਾਕਾ ਤੇਜੁ ਸੂਤੁ ਧਰਿ ਰਮਤੇ ॥੪॥
thaakaa man kunchar ur thaakaa tayj soot Dhar ramtay. ||4||
The elephant like nature of the mind has grown weary and the heart has grown weary as well; the power it was using to pull the strings has gone down. ||4||
ਉਹ ਮਨ-ਹਾਥੀ ਹੀ ਨਹੀਂ ਰਿਹਾ, ਉਹ ਹਿਰਦਾ ਹੀ ਨਹੀਂ ਰਿਹਾ ॥੪॥

ਮਿਰਤਕ ਭਏ ਦਸੈ ਬੰਦ ਛੂਟੇ ਮਿਤ੍ਰ ਭਾਈ ਸਭ ਛੋਰੇ ॥
mirtak bha-ay dasai band chhootay mitar bhaa-ee sabh chhoray.
(as a result of meditation on Naam) all the ten sense organs have lost attachment of the body, thereby letting go desire, greed etc. (ਹਰਿ ਸਿਮਰਨ ਦੀ ਬਰਕਤ ਨਾਲ) ਤੇਰੇ ਦਸੇ ਹੀ ਇੰਦ੍ਰੇ ਸਰੀਰਕ ਮੋਹ ਵਲੋਂ ਮਰ ਚੁਕੇ ਹਨ, ਸਰੀਰਕ ਮੋਹ ਵਲੋਂ ਅਜ਼ਾਦ ਹੋ ਗਏ ਹਨ, ਇਹਨਾਂ ਨੇ ਆਸਾ ਤ੍ਰਿਸ਼ਨਾ ਆਦਿਕ ਆਪਣੇ ਸਾਰੇ ਸੱਜਣ-ਮਿੱਤਰ ਭੀ ਛੱਡ ਦਿੱਤੇ ਹਨ।

ਕਹਤ ਕਬੀਰਾ ਜੋ ਹਰਿ ਧਿਆਵੈ ਜੀਵਤ ਬੰਧਨ ਤੋਰੇ ॥੫॥੫॥੧੮॥
kahat kabeeraa jo har Dhi-aavai jeevat banDhan toray. ||5||5||18||
Kabeer says, one who contemplates on God, gets liberated from the bonds of false attachments.||5||5||18||
ਕਬੀਰ ਆਖਦਾ ਹੈ-ਜੋ ਜੋ ਭੀ ਮਨੁੱਖ ਪਰਮਾਤਮਾ ਨੂੰ ਸਿਮਰਦਾ ਹੈ ਉਹ ਜੀਊਂਦਾ ਹੀ (ਦੁਨੀਆ ਦੀ ਕਿਰਤ-ਕਾਰ ਕਰਦਾ ਹੋਇਆ ਹੀ, ਇਸ ਤਰ੍ਹਾਂ) ਸਰੀਰਕ ਮੋਹ ਦੇ ਬੰਧਨ ਤੋੜ ਲੈਂਦਾ ਹੈ ॥੫॥੫॥੧੮॥

ਆਸਾ ਇਕਤੁਕੇ ੪ ॥
aasaa iktukay 4.
Raag Aasaa, 4 Ik-Tukas:

ਸਰਪਨੀ ਤੇ ਊਪਰਿ ਨਹੀ ਬਲੀਆ ॥
sarpanee tay oopar nahee balee-aa.
In this world, no one is more powerful than the Serpent Maya,
ਉਸ (ਮਾਇਆ) ਤੋਂ ਵਧੀਕ ਬਲ ਵਾਲਾ (ਜਗਤ ਵਿਚ ਹੋਰ ਕੋਈ) ਨਹੀਂ ਹੈ,

ਜਿਨਿ ਬ੍ਰਹਮਾ ਬਿਸਨੁ ਮਹਾਦੇਉ ਛਲੀਆ ॥੧॥
jin barahmaa bisan mahaaday-o chhalee-aa. ||1||
who has deceived even Brahma, Vishnu and Shiva. ||1||
ਜਿਸ ਮਾਇਆ ਨੇ ਬ੍ਰਹਮਾ, ਵਿਸ਼ਨੂੰ ਤੇ ਸ਼ਿਵ (ਵਰਗੇ ਵੱਡੇ ਦੇਵਤੇ) ਛਲ ਲਏ ਹਨ ॥੧॥

ਮਾਰੁ ਮਾਰੁ ਸ੍ਰਪਨੀ ਨਿਰਮਲ ਜਲਿ ਪੈਠੀ ॥
maar maar sarpanee nirmal jal paithee.
In a Holy Congregation, the powerful Maya becomes calm and Pure (worldly attachments lose their strength there).
ਪਰ ਇਹ ਬੜੇ ਜ਼ੋਰਾਂ ਵਿਚ ਆਈ ਮਾਇਆ ਸਤਸੰਗ ਵਿਚ ਸ਼ਾਂਤ ਹੋ ਜਾਂਦੀ ਹੈ, (ਭਾਵ, ਇਸ ਮਾਰੋ-ਮਾਰ ਕਰਨ ਵਾਲੀ ਮਾਇਆ ਦਾ ਪ੍ਰਭਾਵ ਸਤਸੰਗ ਵਿਚ ਅੱਪੜਿਆਂ ਠੰਡਾ ਪੈ ਜਾਂਦਾ ਹੈ),

ਜਿਨਿ ਤ੍ਰਿਭਵਣੁ ਡਸੀਅਲੇ ਗੁਰ ਪ੍ਰਸਾਦਿ ਡੀਠੀ ॥੧॥ ਰਹਾਉ ॥
jin taribhavan dasee-alay gur parsaad deethee. ||1|| rahaa-o.
Maya becomes calm because by the Guru’s grace its reality gets exposed in the holy congregation. This is the maya which has bitten all the three worlds (installed worldly attachments in them).||1||Pause||
ਕਿਉਂਕਿ ਜਿਸ ਮਾਇਆ ਨੇ ਸਾਰੇ ਜਗਤ ਨੂੰ (ਮੋਹ ਦਾ) ਡੰਗ ਮਾਰਿਆ ਹੈ (ਸੰਗਤਿ ਵਿਚ) ਗੁਰੂ ਦੀ ਕਿਰਪਾ ਨਾਲ (ਉਸ ਦੀ ਅਸਲੀਅਤ) ਦਿੱਸ ਪੈਂਦੀ ਹੈ ॥੧॥ ਰਹਾਉ ॥

ਸ੍ਰਪਨੀ ਸ੍ਰਪਨੀ ਕਿਆ ਕਹਹੁ ਭਾਈ ॥
sarpanee sarpanee ki-aa kahhu bhaa-ee.
O’ Brother, there is no need to be afraid of this Maya!
ਸੋ, ਹੇ ਭਾਈ! ਇਸ ਮਾਇਆ ਤੋਂ ਇਤਨਾ ਡਰਨ ਦੀ ਲੋੜ ਨਹੀਂ।

ਜਿਨਿ ਸਾਚੁ ਪਛਾਨਿਆ ਤਿਨਿ ਸ੍ਰਪਨੀ ਖਾਈ ॥੨॥
jin saach pachhaani-aa tin sarpanee khaa-ee. ||2||
One who realizes the eternal God, gets blessed with complete control over this snake-like Maya.||2||
ਜਿਸ ਨੇ ਸਦਾ-ਥਿਰ ਰਹਿਣ ਵਾਲੇ ਪ੍ਰਭੂ ਨਾਲ ਜਾਣ-ਪਛਾਣ ਪਾ ਲਈ ਹੈ, ਉਸ ਨੇ ਇਸ ਮਾਇਆ ਨੂੰ ਆਪਣੇ ਵੱਸ ਵਿੱਚ ਕਰ ਲਿਆ ॥੨॥

ਸ੍ਰਪਨੀ ਤੇ ਆਨ ਛੂਛ ਨਹੀ ਅਵਰਾ ॥
sarpanee tay aan chhoochh nahee avraa.
With the exception of those who have realized the eternal God, no one else has escaped from the effect of Maya.
(ਪ੍ਰਭੂ ਨਾਲ ਜਾਣ-ਪਛਾਣ ਕਰਨ ਵਾਲਿਆਂ ਤੋਂ ਬਿਨਾ) ਹੋਰ ਕੋਈ ਜੀਵ ਇਸ ਸੱਪਣੀ ਦੇ ਅਸਰ ਤੋਂ ਬਚਿਆ ਹੋਇਆ ਨਹੀਂ ਹੈ।

ਸ੍ਰਪਨੀ ਜੀਤੀ ਕਹਾ ਕਰੈ ਜਮਰਾ ॥੩॥
sarpanee jeetee kahaa karai jamraa. ||3||
When the serpent Maya is overcome, what harm can the demon of death (attachments) do?. ||3||
ਜਿਸ ਨੇ (ਗੁਰੂ ਦੀ ਕਿਰਪਾ ਨਾਲ) ਇਸ ਸੱਪਣੀ ਮਾਇਆ ਨੂੰ ਜਿੱਤ ਲਿਆ ਹੈ, ਜਮ ਵਿਚਾਰਾ ਭੀ ਉਸ ਦਾ ਕੁਝ ਵਿਗਾੜ ਨਹੀਂ ਸਕਦਾ ॥੩॥

Leave a comment

Your email address will not be published. Required fields are marked *