Page 509

ਹਰਿ ਨਾਮੁ ਨ ਪਾਇਆ ਜਨਮੁ ਬਿਰਥਾ ਗਵਾਇਆ ਨਾਨਕ ਜਮੁ ਮਾਰਿ ਕਰੇ ਖੁਆਰ ॥੨॥
har naam na paa-i-aa janam birthaa gavaa-i-aa naanak jam maar karay khu-aar. ||2||
They do not blessed with God’s Naam, and they waste their lives; O Nanak, the Messenger of Death punishes and dishonors them. ||2||
ਹੇ ਨਾਨਕ! ਉਹਨਾਂ ਨੂੰ ਪਰਮਾਤਮਾ ਦਾ ਨਾਮ ਨਸੀਬ ਨਹੀਂ ਹੋਇਆ, ਉਹ ਜਨਮ ਅਜਾਈਂ ਗਵਾਂਦੇ ਹਨ ਤੇ ਜਮ ਉਹਨਾਂ ਨੂੰ ਮਾਰ ਕੇ ਖ਼ੁਆਰ ਕਰਦਾ ਹੈ (ਭਾਵ, ਮੌਤ ਹੱਥੋਂ ਸਦਾ ਸਹਮੇ ਰਹਿੰਦੇ ਹਨ) ॥੨॥

ਪਉੜੀ ॥
Pauree:

ਆਪਣਾ ਆਪੁ ਉਪਾਇਓਨੁ ਤਦਹੁ ਹੋਰੁ ਨ ਕੋਈ ॥
aapnaa aap upaa-i-on tadahu hor na ko-ee.
When God created Himself, there was no other.
ਜਦੋਂ ਪ੍ਰਭੂ ਨੇ ਆਪਣਾ ਆਪ (ਹੀ) ਪੈਦਾ ਕੀਤਾ ਹੋਇਆ ਸੀ ਤਦੋਂ ਕੋਈ ਹੋਰ ਦੂਜਾ ਨਹੀਂ ਸੀ,

ਮਤਾ ਮਸੂਰਤਿ ਆਪਿ ਕਰੇ ਜੋ ਕਰੇ ਸੁ ਹੋਈ ॥
mataa masoorat aap karay jo karay so ho-ee.
He consulted only with Himself for advice, and what He decided came to pass.
ਸਲਾਹ ਮਸ਼ਵਰਾ ਭੀ ਉਹ ਆਪ ਹੀ ਕਰਦਾ ਸੀ ਤੇ ਜੋ ਕਰਦਾ ਸੀ ਸੋ ਹੁੰਦਾ ਸੀ।

ਤਦਹੁ ਆਕਾਸੁ ਨ ਪਾਤਾਲੁ ਹੈ ਨਾ ਤ੍ਰੈ ਲੋਈ ॥
tadahu aakaas na paataal hai naa tarai lo-ee.
At that time there was neither the sky, nor the underworld, and nor the three worlds.
ਉਸ ਵੇਲੇ ਨਾ ਆਕਾਸ਼, ਨਾ ਪਾਤਾਲ ਤੇ ਨਾ ਇਹ ਤ੍ਰੈਵੇ ਲੋਕ ਸਨ,

ਤਦਹੁ ਆਪੇ ਆਪਿ ਨਿਰੰਕਾਰੁ ਹੈ ਨਾ ਓਪਤਿ ਹੋਈ ॥
tadahu aapay aap nirankaar hai naa opat ho-ee.
There was only Him, the formless One alone, and nothing was yet created.
ਕੋਈ ਉਤਪੱਤੀ ਅਜੇ ਨਹੀਂ ਸੀ ਹੋਈ, ਆਕਾਰ-ਰਹਿਤ ਪਰਮਾਤਮਾ ਅਜੇ ਆਪ ਹੀ ਆਪ ਸੀ।

ਜਿਉ ਤਿਸੁ ਭਾਵੈ ਤਿਵੈ ਕਰੇ ਤਿਸੁ ਬਿਨੁ ਅਵਰੁ ਨ ਕੋਈ ॥੧॥
ji-o tis bhaavai tivai karay tis bin avar na ko-ee. ||1||
Whatever pleases Him, He does that, except Him, there is no one else, who can do anything. ||1||
ਜੋ ਪ੍ਰਭੂ ਨੂੰ ਭਾਉਂਦਾ ਹੈ ਉਹੀ ਕਰਦਾ ਹੈ ਉਸ ਤੋਂ ਬਿਨਾ ਹੋਰ ਕੋਈ ਨਹੀਂ ਹੈ ॥੧॥

ਸਲੋਕੁ ਮਃ ੩ ॥
salok mehlaa 3.
Shalok, Third Guru:

ਸਾਹਿਬੁ ਮੇਰਾ ਸਦਾ ਹੈ ਦਿਸੈ ਸਬਦੁ ਕਮਾਇ ॥
saahib mayraa sadaa hai disai sabad kamaa-ay.
My Master God is always present, but becomes visible only when we act in accordance with the word of the Guru.
ਮੇਰਾ ਪ੍ਰਭੂ ਸਦਾ ਮੌਜੂਦ ਹੈ, ਪਰ ‘ਸ਼ਬਦ’ ਕਮਾਇਆਂ (ਅੱਖੀਂ) ਦਿੱਸਦਾ ਹੈ,

ਓਹੁ ਅਉਹਾਣੀ ਕਦੇ ਨਾਹਿ ਨਾ ਆਵੈ ਨਾ ਜਾਇ ॥
oh a-uhaanee kaday naahi naa aavai naa jaa-ay.
He never perishes; He does not come or go in reincarnation.
ਉਹ ਕਦੇ ਨਾਸ ਹੋਣ ਵਾਲਾ ਨਹੀਂ, ਨਾਹ ਜੰਮਦਾ ਹੈ, ਨਾਹ ਮਰਦਾ ਹੈ।

ਸਦਾ ਸਦਾ ਸੋ ਸੇਵੀਐ ਜੋ ਸਭ ਮਹਿ ਰਹੈ ਸਮਾਇ ॥
sadaa sadaa so sayvee-ai jo sabh meh rahai samaa-ay.
Ever and forever, we should serve Him who permeates in all.
ਉਹ ਪ੍ਰਭੂ ਸਭ (ਜੀਵਾਂ) ਵਿਚ ਮੌਜੂਦ ਹੈ ਉਸ ਨੂੰ ਸਦਾ ਸਿਮਰਨਾ ਚਾਹੀਦਾ ਹੈ।

ਅਵਰੁ ਦੂਜਾ ਕਿਉ ਸੇਵੀਐ ਜੰਮੈ ਤੈ ਮਰਿ ਜਾਇ ॥
avar doojaa ki-o sayvee-ai jammai tai mar jaa-ay.
Why serve another who is born, and then dies?
(ਭਲਾ) ਉਸ ਦੂਜੇ ਦੀ ਭਗਤੀ ਕਿਉਂ ਕਰੀਏ ਜੋ ਜੰਮਦਾ ਹੈ ਤੇ ਮਰ ਜਾਂਦਾ ਹੈ,

ਨਿਹਫਲੁ ਤਿਨ ਕਾ ਜੀਵਿਆ ਜਿ ਖਸਮੁ ਨ ਜਾਣਹਿ ਆਪਣਾ ਅਵਰੀ ਕਉ ਚਿਤੁ ਲਾਇ ॥
nihfal tin kaa jeevi-aa je khasam na jaaneh aapnaa avree ka-o chit laa-ay.
Fruitless is the life of those, who do not know their true Master-God, and center their minds on others (and worship other lesser beings).
ਉਹਨਾਂ ਬੰਦਿਆਂ ਦਾ ਜੀਊਣਾ ਵਿਅਰਥ ਹੈ ਜੋ (ਪ੍ਰਭੂ ਨੂੰ ਛੱਡ ਕੇ) ਕਿਸੇ ਹੋਰ ਵਿਚ ਚਿੱਤ ਲਾ ਕੇ ਆਪਣੇ ਖਸਮ-ਪ੍ਰਭੂ ਨੂੰ ਨਹੀਂ ਪਛਾਣਦੇ।

ਨਾਨਕ ਏਵ ਨ ਜਾਪਈ ਕਰਤਾ ਕੇਤੀ ਦੇਇ ਸਜਾਇ ॥੧॥
naanak ayv na jaap-ee kartaa kaytee day-ay sajaa-ay. ||1||
O’ Nanak, it cannot be known, how much punishment the Creator shall inflict on them. ||1||
ਹੇ ਨਾਨਕ! ਅਜੇਹੇ ਬੰਦਿਆਂ ਨੂੰ ਕਰਤਾਰ ਕਿਤਨੀ ਕੁ ਸਜ਼ਾ ਦੇਂਦਾ ਹੈ, ਇਹ ਗੱਲ ਪਤਾ ਨਹੀਂ ਲਗਦੀ ॥੧॥

ਮਃ ੩ ॥
mehlaa 3.
Third Guru:

ਸਚਾ ਨਾਮੁ ਧਿਆਈਐ ਸਭੋ ਵਰਤੈ ਸਚੁ ॥
sachaa naam Dhi-aa-ee-ai sabho vartai sach.
Let’s meditate on the true Naam, who pervades everywhere.
ਜੋ ਸਦਾ-ਥਿਰ ਪ੍ਰਭੂ ਹਰ ਥਾਂ ਵੱਸਦਾ ਹੈ ਉਸ ਦਾ ਨਾਮ ਸਿਮਰਨਾ ਚਾਹੀਦਾ ਹੈ,

ਨਾਨਕ ਹੁਕਮੁ ਬੁਝਿ ਪਰਵਾਣੁ ਹੋਇ ਤਾ ਫਲੁ ਪਾਵੈ ਸਚੁ ॥
naanak hukam bujh parvaan ho-ay taa fal paavai sach.
O’ Nanak, if one realizes God’s will, then one is accepted by God. This acceptance by God is the ultimate true fruit.
ਹੇ ਨਾਨਕ! ਜੇ ਮਨੁੱਖ ਪ੍ਰਭੂ ਦੀ ਰਜ਼ਾ ਨੂੰ ਸਮਝੇ ਤਾਂ ਉਸ ਦੀ ਹਜ਼ੂਰੀ ਵਿਚ ਕਬੂਲ ਹੁੰਦਾ ਹੈ ਤੇ (ਇਹ ਪ੍ਰਭੂ-ਦਰ ਤੇ ਪ੍ਰਵਾਨਗੀ-ਰੂਪ) ਸਦਾ ਟਿਕੇ ਰਹਿਣ ਵਾਲਾ ਫਲ ਪ੍ਰਾਪਤ ਕਰਦਾ ਹੈ।

ਕਥਨੀ ਬਦਨੀ ਕਰਤਾ ਫਿਰੈ ਹੁਕਮੈ ਮੂਲਿ ਨ ਬੁਝਈ ਅੰਧਾ ਕਚੁ ਨਿਕਚੁ ॥੨॥
kathnee badnee kartaa firai hukmai mool na bujh-ee anDhaa kach nikach. ||2||
But the one, who merely keeps babbling about (and not actually acting on Guru’s teachings), does not understand God’s command at all, is like a blind fool, completely shallow and unreliable.” ||2||
ਪਰ ਜੋ ਮਨੁੱਖ ਨਿਰੀਆਂ ਮੂੰਹ ਦੀਆਂ ਗੱਲਾਂ ਕਰਦਾ ਫਿਰਦਾ ਹੈ, ਪ੍ਰਭੂ ਦੀ ਰਜ਼ਾ ਨੂੰ ਉੱਕਾ ਨਹੀਂ ਸਮਝਦਾ, ਉਹ ਅੰਨ੍ਹਾ ਹੈ ਤੇ ਨਿਰੀਆਂ ਕੱਚੀਆਂ ਗੱਲਾਂ ਕਰਨ ਵਾਲਾ ਹੈ ॥੨॥

ਪਉੜੀ ॥
Pauree:

ਸੰਜੋਗੁ ਵਿਜੋਗੁ ਉਪਾਇਓਨੁ ਸ੍ਰਿਸਟੀ ਕਾ ਮੂਲੁ ਰਚਾਇਆ ॥
sanjog vijog upaa-i-on saristee kaa mool rachaa-i-aa.
Creating union and separation, He laid the foundations of the Universe.
ਪਰਮਾਤਮਾ ਨੇ ਸੰਜੋਗ ਤੇ ਵਿਜੋਗ-ਰੂਪ ਨੇਮ ਬਣਾਇਆ ਤੇ ਜਗਤ (ਰਚਨਾ) ਦਾ ਮੁੱਢ ਬੰਨ੍ਹ ਦਿੱਤਾ।

ਹੁਕਮੀ ਸ੍ਰਿਸਟਿ ਸਾਜੀਅਨੁ ਜੋਤੀ ਜੋਤਿ ਮਿਲਾਇਆ ॥
hukmee sarisat saajee-an jotee jot milaa-i-aa.
Through His command, He created the universe and in that universe, He infused His Divine light.
ਉਸ ਨੇ ਆਪਣੇ ਹੁਕਮ ਵਿਚ ਸ੍ਰਿਸ਼ਟੀ ਸਾਜੀ ਤੇ (ਜੀਵਾਂ ਦੀ) ਆਤਮਾ ਵਿਚ (ਆਪਣੀ) ਜੋਤਿ ਰਲਾਈ।

ਜੋਤੀ ਹੂੰ ਸਭੁ ਚਾਨਣਾ ਸਤਿਗੁਰਿ ਸਬਦੁ ਸੁਣਾਇਆ ॥
jotee hooN sabh chaannaa satgur sabad sunaa-i-aa.
It is from this light (of divine knowledge) that there is the enlightenment  everywhere. This is the word, which the true Guru has proclaimed.
ਇਹ ਸਾਰਾ ਪ੍ਰਕਾਸ਼ ਪ੍ਰਭੂ ਦੀ ਜੋਤਿ ਤੋਂ ਹੀ ਹੋਇਆ ਹੈ-ਇਹ ਬਚਨ ਸਤਿਗੁਰੂ ਨੇ ਸੁਣਾਇਆ ਹੈ।

ਬ੍ਰਹਮਾ ਬਿਸਨੁ ਮਹੇਸੁ ਤ੍ਰੈ ਗੁਣ ਸਿਰਿ ਧੰਧੈ ਲਾਇਆ ॥
barahmaa bisan mahays tarai gun sir DhanDhai laa-i-aa.
Creating the gods Brahma, Vishnu and Shiva, and the three modes of Maya, He appointed each to their tasks respectively.
ਬ੍ਰਹਮਾ, ਵਿਸ਼ਨੂ ਤੇ ਸ਼ਿਵ ਪੈਦਾ ਕਰ ਕੇ ਉਹਨਾਂ ਨੂੰ ਤਿੰਨਾਂ ਗੁਣਾਂ ਦੇ ਧੰਧੇ ਵਿਚ ਉਸ ਨੇ ਪਾ ਦਿੱਤਾ।

ਮਾਇਆ ਕਾ ਮੂਲੁ ਰਚਾਇਓਨੁ ਤੁਰੀਆ ਸੁਖੁ ਪਾਇਆ ॥੨॥
maa-i-aa kaa mool rachaa-i-on turee-aa sukh paa-i-aa. ||2||
He laid the foundation of Maya, but only they, who remained above the three impulses of Maya (vice, virtue, and power), and live in the fourth state of consciousness (Turya), have enjoyed peace and poise. ||2||
ਪਰਮਾਤਮਾ ਨੇ (ਸੰਜੋਗ ਵਿਜੋਗ-ਰੂਪ) ਮਾਇਆ ਦਾ ਮੁੱਢ ਰਚ ਦਿੱਤਾ, (ਇਸ ਮਾਇਆ ਵਿਚ ਰਹਿ ਕੇ) ਸੁਖ ਉਸ ਨੇ ਲੱਭਾ ਜੋ ਤੁਰੀਆ ਅਵਸਥਾ ਵਿਚ ਅੱਪੜਿਆ ॥੨॥

ਸਲੋਕੁ ਮਃ ੩ ॥
salok mehlaa 3.
Shalok, Third Guru:

ਸੋ ਜਪੁ ਸੋ ਤਪੁ ਜਿ ਸਤਿਗੁਰ ਭਾਵੈ ॥
so jap so tap je satgur bhaavai.
Only that is (true) worship or meditation, which is pleasing to the true Guru.
ਇਹੀ ਜਪ ਹੈ ਤੇ ਇਹੀ ਤਪ ਹੈ ਜੋ ਸਤਿਗੁਰੂ ਨੂੰ ਭਾ ਜਾਂਦਾ ਹੈ (ਚੰਗਾ ਲੱਗ ਪੈਂਦਾ),

ਸਤਿਗੁਰ ਕੈ ਭਾਣੈ ਵਡਿਆਈ ਪਾਵੈ ॥
satgur kai bhaanai vadi-aa-ee paavai.
Only that person earns glory, who lives in accordance with the will and advice of the true Guru.
ਮਨੁੱਖ ਸਤਿਗੁਰੂ ਦੀ ਰਜ਼ਾ ਵਿਚ ਰਹਿ ਕੇ ਹੀ ਆਦਰ ਮਾਣ ਹਾਸਲ ਕਰਦਾ ਹੈ।

ਨਾਨਕ ਆਪੁ ਛੋਡਿ ਗੁਰ ਮਾਹਿ ਸਮਾਵੈ ॥੧॥
naanak aap chhod gur maahi samaavai. ||1||
O Nanak, by shedding self conceit, such a person so attunes the mind to the Guru’s word, it is as if they have merged in the Guru.”||1||
ਹੇ ਨਾਨਕ! ਆਪਾ-ਭਾਵ ਤਿਆਗ ਕੇ ਹੀ (ਮਨੁੱਖ) ਸਤਿਗੁਰੂ ਵਿਚ ਲੀਨ ਹੋ ਜਾਂਦਾ ਹੈ ॥੧॥

ਮਃ ੩ ॥
mehlaa 3.
Third Guru:

ਗੁਰ ਕੀ ਸਿਖ ਕੋ ਵਿਰਲਾ ਲੇਵੈ ॥
gur kee sikh ko virlaa layvai.
It is only a rare person, who is blessed with the teachings of the Guru.
ਕੋਈ ਵਿਰਲਾ ਬੰਦਾ ਸਤਿਗੁਰੂ ਦੀ ਸਿੱਖਿਆ ਲੈਂਦਾ ਹੈ (ਭਾਵ, ਸਿੱਖਿਆ ਤੇ ਤੁਰਦਾ ਹੈ),

ਨਾਨਕ ਜਿਸੁ ਆਪਿ ਵਡਿਆਈ ਦੇਵੈ ॥੨॥
naanak jis aap vadi-aa-ee dayvai. ||2||
O’ Nanak, he alone receives it, whom God Himself blesses with glory.
ਹੇ ਨਾਨਕ! (ਗੁਰ-ਸਿੱਖਿਆ ਤੇ ਤੁਰਨ ਦੀ) ਵਡਿਆਈ ਉਸੇ ਨੂੰ ਮਿਲਦੀ ਹੈ ਜਿਸ ਨੂੰ ਪ੍ਰਭੂ ਆਪ ਦੇਂਦਾ ਹੈ ॥੨॥

ਪਉੜੀ ॥
Pauree:

ਮਾਇਆ ਮੋਹੁ ਅਗਿਆਨੁ ਹੈ ਬਿਖਮੁ ਅਤਿ ਭਾਰੀ ॥
maa-i-aa moh agi-aan hai bikham at bhaaree.
The attachment for Maya, is like being in the middle of an ocean that is extremely difficult to cross.
ਮਾਇਆ ਦਾ ਮੋਹ ਤੇ ਅਗਿਆਨ (ਰੂਪ ਸਮੁੰਦਰ) ਬੜਾ ਭਾਰਾ ਔਖਾ ਹੈ;

ਪਥਰ ਪਾਪ ਬਹੁ ਲਦਿਆ ਕਿਉ ਤਰੀਐ ਤਾਰੀ ॥
pathar paap baho ladi-aa ki-o taree-ai taaree.
How could one swim across the worldly ocean of vices, when one is loaded with  stones of sin?
ਜੇ ਬੜੇ ਪਾਪਾਂ (ਰੂਪ) ਪੱਥਰਾਂ ਨਾਲ ਲੱਦੇ ਹੋਵੀਏ (ਤਾਂ ਇਸ ਸਮੁੰਦਰ ਵਿਚੋਂ) ਕਿਵੇਂ ਤਰ ਕੇ ਲੰਘ ਸਕੀਦਾ ਹੈ? (ਭਾਵ, ਇਸ ਮੋਹ-ਸਮੁੰਦਰ ਵਿਚੋਂ ਸੁੱਕਾ ਬਚ ਕੇ ਲੰਘ ਨਹੀਂ ਸਕੀਦਾ)।

ਅਨਦਿਨੁ ਭਗਤੀ ਰਤਿਆ ਹਰਿ ਪਾਰਿ ਉਤਾਰੀ ॥
an-din bhagtee rati-aa har paar utaaree.
Only those, who continuously remain imbued with His devotion, are ferried by God across this ocean.
ਪ੍ਰਭੂ ਉਹਨਾਂ ਮਨੁੱਖਾਂ ਨੂੰ ਪਾਰ ਲੰਘਾਂਦਾ ਹੈ ਜੋ ਹਰ ਰੋਜ਼ (ਭਾਵ, ਹਰ ਵੇਲੇ) ਉਸ ਦੀ ਭਗਤੀ ਵਿਚ ਰੰਗੇ ਹੋਏ ਹਨ,

ਗੁਰ ਸਬਦੀ ਮਨੁ ਨਿਰਮਲਾ ਹਉਮੈ ਛਡਿ ਵਿਕਾਰੀ ॥
gur sabdee man nirmalaa ha-umai chhad vikaaree.
And it is only by focusing on the word of the Guru, that the mind becomes pure, and abandons ego, which is the source of all evils.
ਜਿਨ੍ਹਾਂ ਦਾ ਮਨ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਹਉਮੈ ਵਿਕਾਰ ਨੂੰ ਛੱਡ ਕੇ ਪਵਿੱਤ੍ਰ ਹੋ ਜਾਂਦਾ ਹੈ।

ਹਰਿ ਹਰਿ ਨਾਮੁ ਧਿਆਈਐ ਹਰਿ ਹਰਿ ਨਿਸਤਾਰੀ ॥੩॥
har har naam Dhi-aa-ee-ai har har nistaaree. ||3||
Therefore, we should meditate on God’s Naam, because it is only God, who helps us swim across the ocean of worldly attachments or Maya.||3||
(ਸੋ) ਪ੍ਰਭੂ ਦਾ ਹੀ ਨਾਮ ਸਿਮਰਨਾ ਚਾਹੀਦਾ ਹੈ, ਪ੍ਰਭੂ ਹੀ (ਇਸ ‘ਮਾਇਆ-ਮੋਹ’ ਰੂਪ ਸਮੁੰਦਰ ਤੋਂ) ਪਾਰ ਲੰਘਾਂਦਾ ਹੈ ॥੩॥

ਸਲੋਕੁ ॥
Shalok:

ਕਬੀਰ ਮੁਕਤਿ ਦੁਆਰਾ ਸੰਕੁੜਾ ਰਾਈ ਦਸਵੈ ਭਾਇ ॥
kabeer mukat du-aaraa sankurhaa raa-ee dasvai bhaa-ay.
O Kabir, the door to salvation (from worldly attachments) is very narrow, like the one tenth the size of a grain of mustard.
ਹੇ ਕਬੀਰ! (ਮਾਇਆ ਦੇ ਮੋਹ ਤੋਂ) ਖ਼ਲਾਸੀ (ਪਾਣ) ਦਾ ਦਰਵਾਜ਼ਾ ਇਤਨਾ ਸੁੰਗੜਿਆ ਹੋਇਆ ਹੈ ਕਿ ਰਾਈ ਦੇ ਦਾਣੇ ਤੋਂ ਭੀ ਦਸਵਾਂ ਹਿੱਸਾ ਹੈ;

ਮਨੁ ਤਉ ਮੈਗਲੁ ਹੋਇ ਰਹਾ ਨਿਕਸਿਆ ਕਿਉ ਕਰਿ ਜਾਇ ॥
man ta-o maigal ho-ay rahaa niksi-aa ki-o kar jaa-ay.
But our mind has become colossal like an elephant due to our ego, so how could we pass through?
ਪਰ (ਅਸਾਡਾ) ਮਨ (ਹਉਮੈ ਨਾਲ) ਮਸਤ ਹਾਥੀ ਬਣਿਆ ਪਿਆ ਹੈ (ਇਸ ਵਿਚੋਂ) ਕਿਵੇਂ ਲੰਘਿਆ ਜਾ ਸਕੇ?

ਐਸਾ ਸਤਿਗੁਰੁ ਜੇ ਮਿਲੈ ਤੁਠਾ ਕਰੇ ਪਸਾਉ ॥
aisaa satgur jay milai tuthaa karay pasaa-o.
If one meets such a True Guru, who by His Pleasure, shows His Mercy.
ਜੇ ਕੋਈ ਅਜੇਹਾ ਗੁਰੂ ਮਿਲ ਪਏ ਜੋ ਪ੍ਰਸੰਨ ਹੋ ਕੇ ਕਿਰਪਾ ਕਰੇ,

ਮੁਕਤਿ ਦੁਆਰਾ ਮੋਕਲਾ ਸਹਜੇ ਆਵਉ ਜਾਉ ॥੧॥
mukat du-aaraa moklaa sehjay aava-o jaa-o. ||1||
then the door to salvation widens, and one can come and go through it quite easily. ||1||
ਤਾਂ ਮੁਕਤੀ ਦਾ ਰਾਹ ਬੜਾ ਖੁਲ੍ਹਾ ਹੋ ਜਾਂਦਾ ਹੈ, ਉਸ ਵਿਚੋਂ ਸੌਖੇ ਹੀ ਆ ਜਾ ਸਕੀਦਾ ਹੈ ॥੧॥

ਮਃ ੩ ॥
mehlaa 3.
Third Guru:

ਨਾਨਕ ਮੁਕਤਿ ਦੁਆਰਾ ਅਤਿ ਨੀਕਾ ਨਾਨ੍ਹ੍ਹਾ ਹੋਇ ਸੁ ਜਾਇ ॥
naanak mukat du-aaraa at neekaa naanHaa ho-ay so jaa-ay.
O’ Nanak, no doubt the door to salvation is extremely narrow, and only the person who becomes extremely humble can pass through it.
ਹੇ ਨਾਨਕ! ਮਾਇਆ ਦੇ ਮੋਹ ਤੋਂ ਬਚ ਕੇ ਲੰਘਣ ਦਾ ਰਸਤਾ ਬਹੁਤ ਨਿੱਕਾ ਜਿਹਾ ਹੈ, ਉਹੀ ਇਸ ਵਿਚੋਂ ਲੰਘ ਸਕਦਾ ਹੈ ਜੋ ਬਹੁਤ ਨਿੱਕਾ ਹੋ ਜਾਏ।

ਹਉਮੈ ਮਨੁ ਅਸਥੂਲੁ ਹੈ ਕਿਉ ਕਰਿ ਵਿਚੁ ਦੇ ਜਾਇ ॥
ha-umai man asthool hai ki-o kar vich day jaa-ay.
However, if the mind becomes bloated due to ego, so how could it get through this tiny door?
ਪਰ ਜੇ ਮਨ ਹਉਮੈ ਨਾਲ ਮੋਟਾ ਹੋ ਗਿਆ, ਤਾਂ ਇਸ (ਨਿੱਕੇ ਜਿਹੇ ਦਰਵਾਜ਼ੇ) ਵਿਚੋਂ ਦੀ ਕਿਵੇਂ ਲੰਘਿਆ ਜਾ ਸਕੇ?

ਸਤਿਗੁਰ ਮਿਲਿਐ ਹਉਮੈ ਗਈ ਜੋਤਿ ਰਹੀ ਸਭ ਆਇ ॥
satgur mili-ai ha-umai ga-ee jot rahee sabh aa-ay.
Upon meeting the true Guru, ego leaves one’s mind, and in its place divine light becomes pervasive.
ਜਦੋਂ ਗੁਰੂ ਮਿਲਿਆਂ ਹਉਮੈ ਦੂਰ ਹੋ ਜਾਏ ਤਾਂ ਅੰਦਰ ਪ੍ਰਕਾਸ਼ ਹੋ ਜਾਂਦਾ ਹੈ,

Leave a comment

Your email address will not be published. Required fields are marked *