Page 553

ਜਿਨਾ ਆਪੇ ਗੁਰਮੁਖਿ ਦੇ ਵਡਿਆਈ ਸੇ ਜਨ ਸਚੀ ਦਰਗਹਿ ਜਾਣੇ ॥੧੧॥
jinaa aapay gurmukh day vadi-aa-ee say jan sachee dargahi jaanay. ||11||
Those Guru’s followers, whom You bless with greatness, are honored in Your presence. ||11||
ਜਿਨ੍ਹਾਂ ਗੁਰਮੁਖਾਂ ਨੂੰ ਆਪ ਆਦਰ ਦੇਂਦਾ ਹੈਂ, ਉਹ ਸੱਚੀ ਦਰਗਾਹ ਵਿਚ ਪਰਗਟ ਹੋ ਜਾਂਦੇ ਹਨ ॥੧੧॥

ਸਲੋਕੁ ਮਰਦਾਨਾ ੧ ॥
salok mardana 1.
Shalok, addressed to Mardana, First Guru:

ਕਲਿ ਕਲਵਾਲੀ ਕਾਮੁ ਮਦੁ ਮਨੂਆ ਪੀਵਣਹਾਰੁ ॥
kal kalvaalee kaam mad manoo-aa peevanhaar.
The Kalyug is like a vat which contains the alcohol of lust and the human mind is the one who drinks it.
ਕਲਜੁਗ (ਮਾਨੋ) ਸ਼ਰਾਬ ਕੱਢਣ ਵਾਲੀ ਮੱਟੀ ਹੈ; ਕਾਮ ਮਾਨੋ ਸ਼ਰਾਬ ਹੈ ਤੇ ਇਸ ਨੂੰ ਪੀਣ ਵਾਲਾ ਮਨੁੱਖ ਦਾ ਮਨ ਹੈ।

ਕ੍ਰੋਧ ਕਟੋਰੀ ਮੋਹਿ ਭਰੀ ਪੀਲਾਵਾ ਅਹੰਕਾਰੁ ॥
kroDh katoree mohi bharee peelaavaa ahaNkaar.
Anger is the cup filled with worldly attachment, and ego is the bartender.
ਮੋਹ ਨਾਲ ਭਰੀ ਹੋਈ ਕ੍ਰੋਧ ਦੀ (ਮਾਨੋ) ਕਟੋਰੀ ਹੈ ਤੇ ਅਹੰਕਾਰ (ਮਾਨੋ) ਪਿਲਾਉਣ ਵਾਲਾ ਹੈ।

ਮਜਲਸ ਕੂੜੇ ਲਬ ਕੀ ਪੀ ਪੀ ਹੋਇ ਖੁਆਰੁ ॥
majlas koorhay lab kee pee pee ho-ay khu-aar.
One is ruined by drinking repeatedly this alcohol of lust in the company of falsehood and greed.
ਕੂੜੇ ਲੱਬ ਦੀ (ਮਾਨੋ) ਮਜਲਸ ਹੈ (ਜਿਸ ਵਿਚ ਬਹਿ ਕੇ) ਮਨ (ਕਾਮ ਦੀ ਸ਼ਰਾਬ ਨੂੰ) ਪੀ ਪੀ ਕੇ ਖ਼ੁਆਰ ਹੁੰਦਾ ਹੈ।

ਕਰਣੀ ਲਾਹਣਿ ਸਤੁ ਗੁੜੁ ਸਚੁ ਸਰਾ ਕਰਿ ਸਾਰੁ ॥
karnee laahan sat gurh sach saraa kar saar.
So, make good conduct as the ingredient to brew the wine of God’s Name, in that put molasses of truth and thus make the excellent wine of God’s Name.
ਚੰਗੀ ਕਰਣੀ ਨੂੰ (ਸ਼ਰਾਬ ਕੱਢਣ ਵਾਲੀ) ਲਾਹਣ, ਸੱਚ ਬੋਲਣ ਨੂੰ ਗੁੜ ਬਣਾ ਕੇ ਸੱਚੇ ਨਾਮ ਨੂੰ ਸ੍ਰੇਸ਼ਟ ਸ਼ਰਾਬ ਬਣਾ!

ਗੁਣ ਮੰਡੇ ਕਰਿ ਸੀਲੁ ਘਿਉ ਸਰਮੁ ਮਾਸੁ ਆਹਾਰੁ ॥
gun manday kar seel ghi-o saram maas aahaar.
Make virtues as bread, good conduct as butter, and modesty the meat to eat.
ਗੁਣਾਂ ਨੂੰ ਮੰਡੇ, ਸੀਤਲ ਸੁਭਾਉ ਨੂੰ ਘਿਉ ਤੇ ਸ਼ਰਮ ਨੂੰ ਮਾਸ ਵਾਲੀ (ਇਹ ਸਾਰੀ) ਖ਼ੁਰਾਕ ਬਣਾ!

ਗੁਰਮੁਖਿ ਪਾਈਐ ਨਾਨਕਾ ਖਾਧੈ ਜਾਹਿ ਬਿਕਾਰ ॥੧॥
gurmukh paa-ee-ai naankaa khaaDhai jaahi bikaar. ||1||
O’ Nanak, this meal is received only by following the Guru’s teachings, eating which all evils depart. ||1||
ਹੇ ਨਾਨਕ! ਇਹ ਖ਼ੁਰਾਕ ਸਤਿਗੁਰੂ ਦੇ ਸਨਮੁਖ ਹੋਇਆਂ ਮਿਲਦੀ ਹੈ ਤੇ ਇਸ ਦੇ ਖਾਧਿਆਂ ਸਾਰੇ ਵਿਕਾਰ ਦੂਰ ਹੋ ਜਾਂਦੇ ਹਨ ॥੧॥

ਮਰਦਾਨਾ ੧ ॥
mardana 1.
Shalok addressed to Mardana, First Guru:

ਕਾਇਆ ਲਾਹਣਿ ਆਪੁ ਮਦੁ ਮਜਲਸ ਤ੍ਰਿਸਨਾ ਧਾਤੁ ॥
kaa-i-aa laahan aap mad majlas tarisnaa Dhaat.
The human body is like the vat containing the ingredients to make wine; ego is like wine and wandering in desires is like the company of drinking buddies.
ਸਰੀਰ ਮਾਨੋ ਸ਼ਰਾਬ ਕੱਢਣ ਵਾਲੀ ਸਮਗਰੀ ਸਮੇਤ ਮੱਟੀ ਹੈ, ਅਹੰਕਾਰ ਸ਼ਰਾਬ, ਤੇ ਤ੍ਰਿਸ਼ਨਾ ਵਿਚ ਭਟਕਣਾ (ਮਾਨੋ) ਮਹਿਫ਼ਲ ਹੈ।

ਮਨਸਾ ਕਟੋਰੀ ਕੂੜਿ ਭਰੀ ਪੀਲਾਏ ਜਮਕਾਲੁ ॥
mansaa katoree koorh bharee peelaa-ay jamkaal.
The cup of the mind’s longing is overflowing with falsehood, and the demon of death is the bartender.
ਕੂੜ ਨਾਲ ਭਰੀ ਹੋਈ ਵਾਸ਼ਨਾਂ (ਮਾਨੋ) ਕਟੋਰੀ ਹੈ ਤੇ ਜਮ ਕਾਲ (ਮਾਨੋ) ਪਿਲਾਉਂਦਾ ਹੈ।

ਇਤੁ ਮਦਿ ਪੀਤੈ ਨਾਨਕਾ ਬਹੁਤੇ ਖਟੀਅਹਿ ਬਿਕਾਰ ॥
it mad peetai naankaa bahutay khatee-ah bikaar.
O’ Nanak, by drinking this wine one commits many sins.
ਹੇ ਨਾਨਕ! ਇਸ ਸ਼ਰਾਬ ਦੇ ਪੀਤਿਆਂ ਬਹੁਤੇ ਵਿਕਾਰ ਖੱਟੇ ਜਾਂਦੇ ਹਨ

ਗਿਆਨੁ ਗੁੜੁ ਸਾਲਾਹ ਮੰਡੇ ਭਉ ਮਾਸੁ ਆਹਾਰੁ ॥
gi-aan gurh saalaah manday bha-o maas aahaar.
If there is a meal consisting of divine wisdom as molasses, the Praise of God as bread, and the revered fear of God as the meat,
ਪ੍ਰਭੂ ਦਾ ਗਿਆਨ (ਮਾਨੋ) ਗੁੜ ਹੋਵੇ, ਸਿਫ਼ਤ-ਸਾਲਾਹ ਰੋਟੀਆਂ ਤੇ (ਪ੍ਰਭੂ ਦਾ) ਡਰ ਮਾਸ, ਜੇ ਐਸੀ ਖ਼ੁਰਾਕ ਹੋਵੇ,

ਨਾਨਕ ਇਹੁ ਭੋਜਨੁ ਸਚੁ ਹੈ ਸਚੁ ਨਾਮੁ ਆਧਾਰੁ ॥੨॥
naanak ih bhojan sach hai sach naam aaDhaar. ||2||
then this meal is the true divine food; O’ Nanak, God’s Name is the mainstay of the spiritual life. ||2||
ਤਾਂ ਹੇ ਨਾਨਕ! ਇਹ ਭੋਜਨ ਸੱਚਾ ਹੈ, ਕਿਉਂਕਿ ਸੱਚਾ ਨਾਮ ਹੀ (ਜ਼ਿੰਦਗੀ ਦਾ) ਆਸਰਾ ਹੋ ਸਕਦਾ ਹੈ ॥੨॥

ਕਾਂਯਾਂ ਲਾਹਣਿ ਆਪੁ ਮਦੁ ਅੰਮ੍ਰਿਤ ਤਿਸ ਕੀ ਧਾਰ ॥
kaaNyaaN laahan aap mad amrit tis kee Dhaar.
If the human body is the vat, self-realization the wine whose stream is the ambrosial nectar,
(ਜੇ) ਸਰੀਰ ਮੱਟੀ ਹੋਵੇ, ਆਪੇ ਦੀ ਪਛਾਣ ਸ਼ਰਾਬ ਹੋਵੇ ਜਿਸ ਦੀ ਧਾਰ ਅਮਰ ਕਰਨ ਵਾਲੀ ਹੋਵੇ,

ਸਤਸੰਗਤਿ ਸਿਉ ਮੇਲਾਪੁ ਹੋਇ ਲਿਵ ਕਟੋਰੀ ਅੰਮ੍ਰਿਤ ਭਰੀ ਪੀ ਪੀ ਕਟਹਿ ਬਿਕਾਰ ॥੩॥
satsangat si-o maylaap ho-ay liv katoree amrit bharee pee pee kateh bikaar. |3||
and if one meets the company of the saints and the attunement to God becomes like a cup full of the ambrosial nectar, then all sins are erased by drinking it. ||3||
ਸਤਸੰਗਤ ਨਾਲ ਮੇਲ ਹੋਵੇ, ਕਟੋਰੀ ਅੰਮ੍ਰਿਤ ਨਾਮ ਦੀ ਭਰੀ ਹੋਈ ਲਿਵ ਰੂਪ ਹੋਵੇ, ਤਾਂ ਇਸ ਨੂੰ ਪੀ ਕੇ ਸਾਰੇ ਵਿਕਾਰ ਪਾਪ ਦੂਰ ਹੁੰਦੇ ਹਨ ॥੩॥

ਪਉੜੀ ॥
pa-orhee.
Pauree:

ਆਪੇ ਸੁਰਿ ਨਰ ਗਣ ਗੰਧਰਬਾ ਆਪੇ ਖਟ ਦਰਸਨ ਕੀ ਬਾਣੀ ॥
aapay sur nar gan ganDharbaa aapay khat darsan kee banee.
God Himself is the angelic beings, the heavenly herald of celestial singer; He Himself is the creator of the six schools of philosophy.
ਪ੍ਰਭੂ ਆਪ ਹੀ ਦੇਵਤੇ, ਮਨੁੱਖ, (ਸ਼ਿਵ ਜੀ ਦੇ) ਗਣ, ਦੇਵਤਿਆਂ ਦੇ ਰਾਗੀ, ਅਤੇ ਆਪ ਹੀ ਛੇ ਦਰਸ਼ਨਾਂ ਦੀ ਬੋਲੀ (ਬਨਾਣ ਵਾਲਾ) ਹੈ।

ਆਪੇ ਸਿਵ ਸੰਕਰ ਮਹੇਸਾ ਆਪੇ ਗੁਰਮੁਖਿ ਅਕਥ ਕਹਾਣੀ ॥
aapay siv sankar mahaysaa aapay gurmukh akath kahaanee.
God Himself is Shiva, Shankar and Mahesh; He Himself narrates His indescribable glory by following the Guru’s teachings.
ਆਪ ਹੀ ਸ਼ਿਵ, ਸ਼ੰਕਰ ਤੇ ਮਹੇਸ਼ (ਦਾ ਕਰਤਾ) ਹੈ, ਆਪ ਹੀ ਗੁਰੂ ਦੇ ਸਨਮੁਖ ਹੋ ਕੇ ਆਪਣੇ ਅਕੱਥ ਸਰੂਪ ਦੀਆਂ ਵਡਿਆਈਆਂ (ਕਰਦਾ ਹੈ)।

ਆਪੇ ਜੋਗੀ ਆਪੇ ਭੋਗੀ ਆਪੇ ਸੰਨਿਆਸੀ ਫਿਰੈ ਬਿਬਾਣੀ ॥
aapay jogee aapay bhogee aapay sani-aasee firai bibaanee.
God Himself is the yogi, Himself the enjoyer of worldly pleasures and He Himself is a recluse wandering through the wilderness.
ਆਪ ਹੀ ਜੋਗ ਦੀ ਸਾਧਨਾ ਕਰਨ ਵਾਲਾ ਹੈ, ਆਪ ਹੀ ਭੋਗਾਂ ਵਿਚ ਪਰਵਿਰਤ ਹੈ ਤੇ ਆਪ ਹੀ ਸੰਨਿਆਸੀ ਬਣ ਕੇ ਉਜਾੜਾਂ ਵਿਚ ਫਿਰਦਾ ਹੈ।

ਆਪੈ ਨਾਲਿ ਗੋਸਟਿ ਆਪਿ ਉਪਦੇਸੈ ਆਪੇ ਸੁਘੜੁ ਸਰੂਪੁ ਸਿਆਣੀ ॥
aapai naal gosat aap updaysai aapay sugharh saroop si-aanee.
He discusses with Himself and He teaches Himself; He Himself is discrete, graceful and wise.
ਆਪ ਹੀ ਆਪਣੇ ਨਾਲ ਚਰਚਾ ਕਰਦਾ ਹੈ, ਆਪ ਹੀ ਉਪਦੇਸ਼ ਕਰਦਾ ਹੈ, ਆਪ ਹੀ ਸਿਆਣੀ ਮੱਤ ਵਾਲਾ ਸੁੰਦਰ ਸਰੂਪ ਵਾਲਾ ਹੈ।

ਆਪਣਾ ਚੋਜੁ ਕਰਿ ਵੇਖੈ ਆਪੇ ਆਪੇ ਸਭਨਾ ਜੀਆ ਕਾ ਹੈ ਜਾਣੀ ॥੧੨॥
aapnaa choj kar vaykhai aapay aapay sabhnaa jee-aa kaa hai jaanee. ||12||
Staging His own play, He Himself watches it; He Himself is the Knower of all beings. ||12||
ਆਪਣਾ ਕੌਤਕ ਕਰ ਕੇ ਆਪ ਹੀ ਵੇਖਦਾ ਹੈ ਤੇ ਆਪ ਹੀ ਸਾਰੇ ਜੀਵਾਂ ਦੇ ਹਿਰਦੇ ਦੀ ਜਾਣਨ ਵਾਲਾ ਹੈ ॥੧੨॥

ਸਲੋਕੁ ਮਃ ੩ ॥
salok mehlaa 3.
Shalok, Third Guru:

ਏਹਾ ਸੰਧਿਆ ਪਰਵਾਣੁ ਹੈ ਜਿਤੁ ਹਰਿ ਪ੍ਰਭੁ ਮੇਰਾ ਚਿਤਿ ਆਵੈ ॥
ayhaa sanDhi-aa parvaan hai jit har parabh mayraa chit aavai.
That evening prayer alone is acceptable which brings my Master-God to my consciousness.
ਤ੍ਰਿਕਾਲਾਂ ਦੀ ਉਹੋ ਪ੍ਰਾਰਥਨਾ ਕਬੂਲ ਹੈ ਜਿਸ ਨਾਲ ਮੇਰਾ ਸੁਆਮੀ ਵਾਹਿਗੁਰੂ ਮੇਰੇ ਚਿੱਤ ਵਿੱਚ ਯਾਦ ਆਵੈ

ਹਰਿ ਸਿਉ ਪ੍ਰੀਤਿ ਊਪਜੈ ਮਾਇਆ ਮੋਹੁ ਜਲਾਵੈ ॥
har si-o pareet oopjai maa-i-aa moh jalaavai.
Love for God may well up, which may burn away my emotional attachment to Maya, the worldly riches and power.
ਪ੍ਰਭੂ ਨਾਲ ਪਿਆਰ ਪੈਦਾ ਹੋ ਜਾਵੇ ਤੇ ਮਾਇਆ ਦਾ ਮੋਹ ਸੜ ਜਾਏ।

ਗੁਰ ਪਰਸਾਦੀ ਦੁਬਿਧਾ ਮਰੈ ਮਨੂਆ ਅਸਥਿਰੁ ਸੰਧਿਆ ਕਰੇ ਵੀਚਾਰੁ ॥
gur parsaadee dubiDhaa marai manoo-aa asthir sanDhi-aa karay veechaar.
By the Guru’s grace, the one whose duality is destroyed and mind becomes stable, he reflects on the true meaning of the evening prayer.
ਸਤਿਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੀ ਦੁਬਿਧਾ ਦੂਰ ਹੋਵੇ, ਮਨ ਟਿਕ ਜਾਏ, ਉਹ ਸੰਧਿਆ ਦੀ (ਸੱਚੀ) ਵਿਚਾਰ ਕਰਦਾ ਹੈ।

ਨਾਨਕ ਸੰਧਿਆ ਕਰੈ ਮਨਮੁਖੀ ਜੀਉ ਨ ਟਿਕੈ ਮਰਿ ਜੰਮੈ ਹੋਇ ਖੁਆਰੁ ॥੧॥
naanak sanDhi-aa karai manmukhee jee-o na tikai mar jammai ho-ay khu-aar. ||1||
O Nanak, the self-willed manmukh may recite his evening prayers, but his mind is not focused on it; he is spiritually ruined in the cycle of birth and death. ||1||
ਹੇ ਨਾਨਕ! ਮਨਮੁਖ ਸੰਧਿਆ ਕਰਦਾ ਹੈ, (ਪਰ) ਉਸ ਦਾ ਮਨ ਟਿਕਦਾ ਨਹੀਂ, (ਇਸ ਵਾਸਤੇ) ਜੰਮਦਾ ਮਰਦਾ ਹੈ ਤੇ ਖ਼ੁਆਰ ਹੁੰਦਾ ਹੈ ॥੧॥

ਮਃ ੩ ॥
mehlaa 3.
Third Guru:

ਪ੍ਰਿਉ ਪ੍ਰਿਉ ਕਰਤੀ ਸਭੁ ਜਗੁ ਫਿਰੀ ਮੇਰੀ ਪਿਆਸ ਨ ਜਾਇ ॥
pari-o pari-o kartee sabh jag firee mayree pi-aas na jaa-ay.
I have been wandering around the entire world, repeatedly crying for my beloved God, but my longing for His sight did not go away.
ਪਿਆਰਾ ਪਿਆਰਾ’ ਕੂਕਦੀ ਮੈਂ ਸਾਰਾ ਸੰਸਾਰ ਫਿਰੀ, ਪਰ ਮੇਰੀ ਪਿਆਸ ਦੂਰ ਨਹੀਂ ਸੀ ਹੋਈ।

ਨਾਨਕ ਸਤਿਗੁਰਿ ਮਿਲਿਐ ਮੇਰੀ ਪਿਆਸ ਗਈ ਪਿਰੁ ਪਾਇਆ ਘਰਿ ਆਇ ॥੨॥
naanak satgur mili-ai mayree pi-aas ga-ee pir paa-i-aa ghar aa-ay. ||2||
O’ Nanak, upon meeting the true Guru, my longing went away and I realized my beloved-God within my heart. ||2||
ਹੇ ਨਾਨਕ! ਸਤਿਗੁਰੂ ਨੂੰ ਮਿਲਿਆਂ ਮੇਰੀ ਪਿਆਸ ਦੂਰ ਹੋ ਗਈ ਹੈ, ਘਰ ਵਿਚ ਆ ਕੇ ਪਿਆਰਾ ਪਤੀ ਲੱਭ ਲਿਆ ਹੈ ॥੨॥

ਪਉੜੀ ॥
pa-orhee.
Pauree:

ਆਪੇ ਤੰਤੁ ਪਰਮ ਤੰਤੁ ਸਭੁ ਆਪੇ ਆਪੇ ਠਾਕੁਰੁ ਦਾਸੁ ਭਇਆ ॥
aapay tant param tant sabh aapay aapay thaakur daas bha-i-aa.
God Himself is the supreme soul and He Himself is the soul of all beings; He Himself is the Master and Himself becomes the devotee.
ਛੋਟੀ ਤਾਰ (ਭਾਵ, ਜੀਵ) ਵੱਡੀ ਤਾਰ (ਭਾਵ, ਪਰਮੇਸ਼ਵਰ), ਸਭ ਕੁਝ ਪ੍ਰਭੂ ਆਪ ਹੀ ਹੈ, ਆਪ ਹੀ ਠਾਕੁਰ ਤੇ ਆਪ ਹੀ ਦਾਸ ਹੈ।

ਆਪੇ ਦਸ ਅਠ ਵਰਨ ਉਪਾਇਅਨੁ ਆਪਿ ਬ੍ਰਹਮੁ ਆਪਿ ਰਾਜੁ ਲਇਆ ॥
aapay das ath varan upaa-i-an aap barahm aap raaj la-i-aa.
He Himself created the people of the eighteen castes; He Himself is the all-pervading God and He Himself acquired His domain.
ਪ੍ਰਭੂ ਨੇ ਆਪ ਹੀ ਅਠਾਰਾਂ ਵਰਣ ਬਣਾਏ, ਆਪ ਹੀ ਬ੍ਰਹਮ ਹੈ ਤੇ ਆਪ ਹੀ (ਸ੍ਰਿਸ਼ਟੀ ਦਾ) ਰਾਜ ਉਸ ਨੇ ਲਿਆ ਹੈ।

ਆਪੇ ਮਾਰੇ ਆਪੇ ਛੋਡੈ ਆਪੇ ਬਖਸੇ ਕਰੇ ਦਇਆ ॥
aapay maaray aapay chhodai aapay bakhsay karay da-i-aa.
He Himself destroys the beings and He Himself redeems them; He Himself forgives and bestows mercy.
(ਜੀਵਾਂ ਨੂੰ) ਆਪ ਹੀ ਮਾਰਦਾ ਹੈ ਆਪ ਹੀ ਛੱਡਦਾ ਹੈ, ਆਪ ਹੀ ਬਖ਼ਸ਼ਦਾ ਹੈ ਤੇ ਆਪ ਹੀ ਮੇਹਰ ਕਰਦਾ ਹੈ।

ਆਪਿ ਅਭੁਲੁ ਨ ਭੁਲੈ ਕਬ ਹੀ ਸਭੁ ਸਚੁ ਤਪਾਵਸੁ ਸਚੁ ਥਿਆ ॥
aap abhul na bhulai kab hee sabh sach tapaavas sach thi-aa.
God is infallible and He never errs; the justice of the eternal God is totally True.
ਪ੍ਰਭੂ ਆਪ ਅਭੁੱਲ ਹੈ, ਕਦੇ ਭੁੱਲਦਾ ਨਹੀਂ, ਉਸ ਦਾ ਇਨਸਾਫ਼ ਭੀ ਨਿਰੋਲ ਸੱਚ ਹੈ।

ਆਪੇ ਜਿਨਾ ਬੁਝਾਏ ਗੁਰਮੁਖਿ ਤਿਨ ਅੰਦਰਹੁ ਦੂਜਾ ਭਰਮੁ ਗਇਆ ॥੧੩॥
aapay jinaa bujhaa-ay gurmukh tin andrahu doojaa bharam ga-i-aa. ||13||
All duality and doubt depart from within those whom God Himself helps to understand Him through the Guru. ||13||
ਸਤਿਗੁਰੂ ਦੀ ਰਾਹੀਂ ਜਿਨ੍ਹਾਂ ਨੂੰ ਆਪ ਸਮਝਾ ਦੇਂਦਾ ਹੈ ਉਹਨਾਂ ਦੇ ਹਿਰਦੇ ਵਿਚੋਂ ਮਾਇਆ ਦੀ ਭਟਕਣਾ ਦੂਰ ਹੋ ਜਾਂਦੀ ਹੈ ॥੧੩॥

ਸਲੋਕੁ ਮਃ ੫ ॥
salok mehlaa 5.
Shalok, Fifth Guru:

ਹਰਿ ਨਾਮੁ ਨ ਸਿਮਰਹਿ ਸਾਧਸੰਗਿ ਤੈ ਤਨਿ ਉਡੈ ਖੇਹ ॥
har naam na simrahi saaDhsang tai tan udai khayh.
Those, who do not remember God in the holy congregation, are so disgraced as if ashes are falling on their body.
ਜੋ ਮਨੁੱਖ ਸਾਧ ਸੰਗਤ ਵਿਚ ਹਰੀ ਦਾ ਨਾਮ ਨਹੀਂ ਸਿਮਰਦੇ, ਉਹਨਾਂ ਦੇ ਸਰੀਰ ਤੇ ਸੁਆਹ ਪੈਂਦੀ ਹੈ, (ਉਹਨਾਂ ਦੇ ਸਰੀਰ ਨੂੰ ਫਿਟਕਾਰ ਪੈਂਦੀ ਹੈ)।l

ਜਿਨਿ ਕੀਤੀ ਤਿਸੈ ਨ ਜਾਣਈ ਨਾਨਕ ਫਿਟੁ ਅਲੂਣੀ ਦੇਹ ॥੧॥
jin keetee tisai na jaan-ee naanak fit aloonee dayh. ||1||
O’ Nanak, the body devoid of love is accursed, if it does not recognize God who created it. ||1||
ਹੇ ਨਾਨਕ! ਪ੍ਰੇਮ ਤੋਂ ਸੱਖਣੇ ਉਸ ਸਰੀਰ ਨੂੰ ਧਿੱਕਾਰ ਹੈ, ਜੋ ਉਸ ਪ੍ਰਭੂ ਨੂੰ ਨਹੀਂ ਪਛਾਣਦਾ ਜਿਸ ਨੇ ਉਸ ਨੂੰ ਬਣਾਇਆ ਹੈ ॥੧॥

Leave a comment

Your email address will not be published. Required fields are marked *