Page 570

ਗੁਣ ਮਹਿ ਗੁਣੀ ਸਮਾਏ ਜਿਸੁ ਆਪਿ ਬੁਝਾਏ ਲਾਹਾ ਭਗਤਿ ਸੈਸਾਰੇ ॥
gun meh gunee samaa-ay jis aap bujhaa-ay laahaa bhagat saisaaray.
A virtuous person whom God grants insight, remains immersed in God Who is the source of all virtues. He reaps the benefit of meditating on God in this world.
ਜਿਸ ਨੂੰ ਪਰਮਾਤਮਾ ਆਪ (ਆਤਮਕ ਜੀਵਨ ਦੀ) ਸੂਝ ਦੇਂਦਾ ਹੈ ਉਹ ਪ੍ਰਭੂ ਦੀ ਸਿਫ਼ਤ-ਸਾਲਾਹ ਵਿਚ ਟਿਕ ਕੇ ਗੁਣਾਂ ਦੇ ਮਾਲਕ-ਪ੍ਰਭੂ ਵਿਚ ਲੀਨ ਹੋ ਜਾਂਦਾ ਹੈ ਤੇ ਭਗਤੀ ਦਾ ਲਾਭ ਖੱਟਦਾ ਹੈ।

ਬਿਨੁ ਭਗਤੀ ਸੁਖੁ ਨ ਹੋਈ ਦੂਜੈ ਪਤਿ ਖੋਈ ਗੁਰਮਤਿ ਨਾਮੁ ਅਧਾਰੇ ॥
bin bhagtee sukh na ho-ee doojai pat kho-ee gurmat naam aDhaaray.
He makes God’s Name as the anchor of his life by following Guru’s teachings; he believes that no peace can prevail without meditating on God and those who love material things, lose their honor.
ਗੁਰੂ ਦੀ ਮੱਤ ਉਤੇ ਤੁਰ ਕੇ ਉਹ ਹਰਿ-ਨਾਮ ਨੂੰ (ਆਪਣੀ ਜ਼ਿੰਦਗੀ ਦਾ) ਆਸਰਾ ਬਣਾਈ ਰੱਖਦਾ ਹੈ (ਉਸ ਨੂੰ ਨਿਸ਼ਚਾ ਰਹਿੰਦਾ ਹੈ ਕਿ) ਭਗਤੀ ਤੋਂ ਬਿਨਾ ਆਤਮਕ ਆਨੰਦ ਨਹੀਂ ਮਿਲ ਸਕਦਾ ਤੇ ਮਾਇਆ ਦੇ ਮੋਹ ਵਿਚ ਫਸਣ ਵਾਲੇ ਇੱਜ਼ਤ ਗਵਾ ਲੈਂਦੇ ਹਨ।

ਵਖਰੁ ਨਾਮੁ ਸਦਾ ਲਾਭੁ ਹੈ ਜਿਸ ਨੋ ਏਤੁ ਵਾਪਾਰਿ ਲਾਏ ॥
vakhar naam sadaa laabh hai jis no ayt vaapaar laa-ay.
The one whom God engages in business of Naam, always deals in this business and then reaps the profit of Naam also.
ਜਿਸ ਨੂੰ ਪਰਮਾਤਮਾ ਮਨੁੱਖ ਨੂੰ (ਨਾਮ-) ਵਪਾਰ ਵਿਚ ਲਾ ਦੇਂਦਾ ਹੈ ਉਹ ਸਦਾ ਨਾਮ-ਸਮਾਨ ਦਾ ਹੀ ਸੌਦਾ ਕਰਦਾ ਹੈ ਤੇ ਨਾਮ ਦਾ ਹੀ ਲਾਭ ਖੱਟਦਾ ਹੈ।

ਰਤਨ ਪਦਾਰਥ ਵਣਜੀਅਹਿ ਜਾਂ ਸਤਿਗੁਰੁ ਦੇਇ ਬੁਝਾਏ ॥੧॥
ratan padaarath vanjee-ah jaaN satgur day-ay bujhaa-ay. ||1||
When The True Guru imparts insight then only a human being deals in the commodity of meditation of Naam. ||1||
ਜਦੋਂ ਗੁਰੂ (ਆਤਮਕ ਜੀਵਨ ਦੀ) ਸਮਝ ਬਖ਼ਸ਼ਦਾ ਹੈ ਤਾਂ ਮਨੁੱਖ (ਪ੍ਰਭੂ ਦੀ ਸਿਫ਼ਤ-ਸਾਲਾਹ ਦੇ) ਕੀਮਤੀ ਰਤਨਾਂ ਦਾ ਹੀ ਵਪਾਰ ਕਰਦਾ ਹੈ ॥੧॥

ਮਾਇਆ ਮੋਹੁ ਸਭੁ ਦੁਖੁ ਹੈ ਖੋਟਾ ਇਹੁ ਵਾਪਾਰਾ ਰਾਮ ॥
maa-i-aa moh sabh dukh hai khotaa ih vaapaaraa raam.
The attachment to Maya brings pain only and it is a losing business.
ਮਾਇਆ ਦਾ ਮੋਹ ਨਿਰਾ ਦੁੱਖ ਹੀ (ਪੈਦਾ ਕਰਦਾ) ਹੈ ਤੇ ਆਤਮਕ ਜੀਵਨ ਲਈ ਘਾਟਾ ਪਾਣ ਵਾਲਾ ਵਪਾਰ ਹੈ।

ਕੂੜੁ ਬੋਲਿ ਬਿਖੁ ਖਾਵਣੀ ਬਹੁ ਵਧਹਿ ਵਿਕਾਰਾ ਰਾਮ ॥
koorh bol bikh khaavnee baho vaDheh vikaaraa raam.
In this business, one has to swallow the poison of ill-gotten worldly wealth, because of which the vices within increase greatly.
ਝੂਠ ਬੋਲ ਬੋਲ ਕੇ ਮਨੁੱਖ (ਆਤਮਕ ਮੌਤ ਵਾਲੀ) ਜ਼ਹਿਰ ਖਾਂਦਾ ਹੈ, (ਜਿਸ ਕਰਕੇ ਮਨੁੱਖ ਦੇ ਅੰਦਰ) ਅਨੇਕਾਂ ਵਿਕਾਰ ਵਧਦੇ ਜਾਂਦੇ ਹਨ।

ਬਹੁ ਵਧਹਿ ਵਿਕਾਰਾ ਸਹਸਾ ਇਹੁ ਸੰਸਾਰਾ ਬਿਨੁ ਨਾਵੈ ਪਤਿ ਖੋਈ ॥
baho vaDheh vikaaraa sahsaa ih sansaaraa bin naavai pat kho-ee.
In this way, the evil keeps on multiplying too much, and this world becomes skeptical, and one loses one’s honor without meditating on God’s Name.
ਇੰਜ ਅਨੇਕਾਂ ਵਿਕਾਰ ਵਧਦੇ ਜਾਂਦੇ ਹਨ ਤੇ ਇਹ ਜਗਤ ਸਹਿਮ (ਦਾ ਘਰ ਹੀ ਪ੍ਰਤੀਤ) ਹੁੰਦਾ ਹੈ; ਪਰਮਾਤਮਾ ਦੇ ਨਾਮ ਤੋਂ ਖੁੰਝ ਕੇ ਮਨੁੱਖ ਇੱਜ਼ਤ ਗਵਾ ਲੈਂਦਾ ਹੈ।

ਪੜਿ ਪੜਿ ਪੰਡਿਤ ਵਾਦੁ ਵਖਾਣਹਿ ਬਿਨੁ ਬੂਝੇ ਸੁਖੁ ਨ ਹੋਈ ॥
parh parh pandit vaad vakaaneh bin boojhay sukh na ho-ee.
Because of this, by studying Vedas extensively, the pundits describe many conflicting theories, but without understanding the importance of meditation on God’s Name, peace is not obtained.
ਵੇਦ ਪੜ੍ਹ ਪੜ੍ਹ ਕੇ ਪੰਡਤ ਵਿਅਰਥ ਨੁਕਤਾਚੀਨੀ ਵਿੱਚ ਜੁਟਦੇ ਹਨ, ਪਰ ਆਤਮਕ ਜੀਵਨ ਦੀ ਸੋਝੀ ਬਿਨਾ ਕੋਈ ਸੁਖ ਨਹੀਂ ਹੁੰਦਾ।

ਆਵਣ ਜਾਣਾ ਕਦੇ ਨ ਚੂਕੈ ਮਾਇਆ ਮੋਹ ਪਿਆਰਾ ॥
aavan jaanaa kaday na chookai maa-i-aa moh pi-aaraa.
The result is that the cycle of birth and death of a person, who loves material things, never ends.
ਜਿਸ ਮਨੁੱਖ ਨੂੰ ਸਦਾ ਮਾਇਆ ਦਾ ਮੋਹ ਪਿਆਰਾ ਲੱਗਦਾ ਹੈ ਉਸ ਦਾ ਜਨਮ ਮਰਨ ਦਾ ਗੇੜ ਕਦੇ ਨਹੀਂ ਮੁੱਕਦਾ।

ਮਾਇਆ ਮੋਹੁ ਸਭੁ ਦੁਖੁ ਹੈ ਖੋਟਾ ਇਹੁ ਵਾਪਾਰਾ ॥੨॥
maa-i-aa moh sabh dukh hai khotaa ih vaapaaraa. ||2||
The attachment to Maya brings pain only and it is a losing business. ||2||
ਮਾਇਆ ਦਾ ਮੋਹ ਨਿਰਾ ਦੁੱਖ ਹੀ (ਪੈਦਾ ਕਰਦਾ) ਹੈ, ਤੇ (ਆਤਮਕ ਜੀਵਨ ਲਈ) ਘਾਟਾ ਪਾਣ ਵਾਲਾ ਵਪਾਰ ਹੈ ॥੨॥

ਖੋਟੇ ਖਰੇ ਸਭਿ ਪਰਖੀਅਨਿ ਤਿਤੁ ਸਚੇ ਕੈ ਦਰਬਾਰਾ ਰਾਮ ॥
khotay kharay sabh parkhee-an tit sachay kai darbaaraa raam.
All human beings, whether good or bad, are examined in the court of The Eternal God.
ਭੈੜੇ ਅਤੇ ਚੰਗੇ ਸਾਰੇ (ਜੀਵ) ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੇ ਦਰਬਾਰ ਵਿਚ ਪਰਖੇ ਜਾਂਦੇ ਹਨ।

ਖੋਟੇ ਦਰਗਹ ਸੁਟੀਅਨਿ ਊਭੇ ਕਰਨਿ ਪੁਕਾਰਾ ਰਾਮ ॥
khotay dargeh sutee-an oobhay karan pukaaraa raam.
The bad persons are rejected and thrown out of the court, and they stand there crying for help.
ਭੈੜੇ ਬੰਦੇ ਤਾਂ ਦਰਗਾਹ ਵਿਚ ਰੱਦੇ ਜਾਂਦੇ ਹਨ, ਉਹ ਉਥੇ ਖਲੋ ਕੇ ਪੁਕਾਰ ਕਰਦੇ ਹਨ।

ਊਭੇ ਕਰਨਿ ਪੁਕਾਰਾ ਮੁਗਧ ਗਵਾਰਾ ਮਨਮੁਖਿ ਜਨਮੁ ਗਵਾਇਆ ॥
oobhay karan pukaaraa mugaDh gavaaraa manmukh janam gavaa-i-aa.
These blind and foolish people bewail while standing outside and in this way these conceited ones waste away their human life.
ਜਿਨ੍ਹਾਂ ਮਨੁੱਖਾਂ ਨੇ ਆਪਣੇ ਮਨ ਦੇ ਪਿੱਛੇ ਤੁਰ ਕੇ ਆਪਣਾ ਮਨੁੱਖਾ ਜਨਮ ਗਵਾ ਲਿਆ, ਉਹ ਮੂਰਖ ਗਵਾਰ (ਪ੍ਰਭੂ ਦੀ ਦਰਗਾਹ ਤੇ) ਖਲੋਤੇ ਪੁਕਾਰ ਕਰਦੇ ਹਨ (ਹਾੜੇ-ਤਰਲੇ ਕਰਦੇ ਹਨ)।

ਬਿਖਿਆ ਮਾਇਆ ਜਿਨਿ ਜਗਤੁ ਭੁਲਾਇਆ ਸਾਚਾ ਨਾਮੁ ਨ ਭਾਇਆ ॥
bikhi-aa maa-i-aa jin jagat bhulaa-i-aa saachaa naam na bhaa-i-aa.
Because of this poisonous worldly attachment, which has misled the entire world, the True Name of God doesn’t seem pleasing to them.
ਜਿਸ ਮਾਇਆ-ਜ਼ਹਿਰ ਨੇ ਜਗਤ ਨੂੰ ਕੁਰਾਹੇ ਪਾ ਰੱਖਿਆ ਹੈ ਜਿਸ ਕਾਰਨ ਸਦਾ ਕਾਇਮ ਰਹਿਣ ਵਾਲਾ ਹਰਿ-ਨਾਮ ਚੰਗਾ ਨਹੀਂ ਸੀ ਲੱਗਾ।

ਮਨਮੁਖ ਸੰਤਾ ਨਾਲਿ ਵੈਰੁ ਕਰਿ ਦੁਖੁ ਖਟੇ ਸੰਸਾਰਾ ॥
manmukh santaa naal vair kar dukh khatay sansaaraa.
Besides, the conceited world reaps more pain for itself by being hostile towards the saintly people.
ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਜਗਤ ਸੰਤ ਜਨਾਂ ਨਾਲ ਹੀ ਵੈਰ ਕਰ ਕੇ ਦੁੱਖ ਵਿਹਾਝਦਾ ਰਹਿੰਦਾ ਹੈ।

ਖੋਟੇ ਖਰੇ ਪਰਖੀਅਨਿ ਤਿਤੁ ਸਚੈ ਦਰਵਾਰਾ ਰਾਮ ॥੩॥
khotay kharay parkhee-an tit sachai darvaaraa raam. ||3||
All human beings, whether good or bad, are scrutinized in the court of That Eternal God. ||3||
ਭੈੜੇ ਅਤੇ ਚੰਗੇ (ਸਾਰੇ ਜੀਵ) ਉਸ ਸਦਾ ਕਾਇਮ ਰਹਿਣ ਵਾਲੇ ਦਰਬਾਰ ਵਿਚ ਪਰਖੇ ਜਾਂਦੇ ਹਨ ॥੩॥

ਆਪਿ ਕਰੇ ਕਿਸੁ ਆਖੀਐ ਹੋਰੁ ਕਰਣਾ ਕਿਛੂ ਨ ਜਾਈ ਰਾਮ ॥
aap karay kis aakhee-ai hor karnaa kichhoo na jaa-ee raam.
God Himself molds human beings as good or bad, so how can we complain about anybody; therefore nothing else can be done.
(ਜੀਵਾਂ ਨੂੰ ‘ਖੋਟੇ ਖਰੇ’) ਪਰਮਾਤਮਾ ਆਪ ਹੀ ਬਣਾਂਦਾ ਹੈ, ਕਿਸੇ ਤੇ ਕੀ ਗਿਲਾ ਕਰੀਏ, ਹੋਰ ਕੁਝ ਭੀ ਨਹੀਂ ਕੀਤਾ ਜਾ ਸਕਦਾ।

ਜਿਤੁ ਭਾਵੈ ਤਿਤੁ ਲਾਇਸੀ ਜਿਉ ਤਿਸ ਦੀ ਵਡਿਆਈ ਰਾਮ ॥
jit bhaavai tit laa-isee ji-o tis dee vadi-aa-ee raam.
God engages the human beings to follow the path according to His will and as it pleases Him.
ਜਿਵੇਂ ਪ੍ਰਭੂ ਦੀ ਠੀਕ ਲਗਦਾ ਹੈ ਉਵੇਂ ਹੀ ਉਹ ਮਨੁੱਖ ਨੂੰ ਉਸ ਰਾਹੇ ਪਾ ਦੇਂਦਾ ਹੈ, ਜਿਵੇਂ ਉਸ ਦੀ ਰਜ਼ਾ ਹੁੰਦੀ ਹੈ (ਤਿਵੇਂ ਕਰਾਂਦਾ ਹੈ)।

ਜਿਉ ਤਿਸ ਦੀ ਵਡਿਆਈ ਆਪਿ ਕਰਾਈ ਵਰੀਆਮੁ ਨ ਫੁਸੀ ਕੋਈ ॥
ji-o tis dee vadi-aa-ee aap karaa-ee varee-aam na fusee ko-ee.
His greatness is that He Himself makes all to act the way He wishes and no one is brave or coward by oneself.
ਜਿਵੇਂ ਉਸ ਪ੍ਰਭੂ ਦੀ ਰਜ਼ਾ ਹੁੰਦੀ ਹੈ ਤਿਵੇਂ ਹੀ (ਜੀਵਾਂ ਪਾਸੋਂ ਕੰਮ) ਕਰਾਂਦਾ ਹੈ (ਆਪਣੇ ਆਪ ਵਿਚ) ਨਾਹ ਕੋਈ ਜੀਵ ਸੂਰਮਾ ਹੈ ਨਾਹ ਕੋਈ ਕਮਜ਼ੋਰ ਹੈ।

ਜਗਜੀਵਨੁ ਦਾਤਾ ਕਰਮਿ ਬਿਧਾਤਾ ਆਪੇ ਬਖਸੇ ਸੋਈ ॥
jagjeevan daataa karam biDhaataa aapay bakhsay so-ee.
The beneficent God, The Savior of the world is the architect of human beings’ destinies and He Himself grants forgiveness.
ਜਗਤ ਦਾ ਸਹਾਰਾ ਦਾਤਾਰ ਜੋ ਜੀਵਾਂ ਦੇ ਕੀਤੇ ਕਰਮ ਅਨੁਸਾਰ ਜੀਵਾਂ ਨੂੰ ਪੈਦਾ ਕਰਨ ਵਾਲਾ ਹੈ ਉਹ ਆਪ ਹੀ ਬਖ਼ਸ਼ਸ਼ ਕਰਦਾ ਹੈ।

ਗੁਰ ਪਰਸਾਦੀ ਆਪੁ ਗਵਾਈਐ ਨਾਨਕ ਨਾਮਿ ਪਤਿ ਪਾਈ ॥
gur parsaadee aap gavaa-ee-ai naanak naam pat paa-ee.
Nanak says that we can do away with our ego by Guru’s grace only and can be honored by attuning ourselves to Naam.
ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਹੀ ਆਪਾ-ਭਾਵ ਦੂਰ ਕੀਤਾ ਜਾ ਸਕਦਾ ਹੈ ਤੇ ਪਰਮਾਤਮਾ ਦੇ ਨਾਮ ਵਿਚ ਜੁੜ ਕੇ ਇੱਜ਼ਤ ਪ੍ਰਾਪਤ ਕੀਤੀ ਜਾ ਸਕਦੀ ਹੈ।

ਆਪਿ ਕਰੇ ਕਿਸੁ ਆਖੀਐ ਹੋਰੁ ਕਰਣਾ ਕਿਛੂ ਨ ਜਾਈ ॥੪॥੪॥
aap karay kis aakhee-ai hor karnaa kichhoo na jaa-ee. ||4||4||
God Himself molds human beings as good or bad, so how can we complain about anybody; therefore nothing else can be done. ||4||4||
(ਜੀਵਾਂ ਨੂੰ ‘ਖੋਟੇ ਖਰੇ’) ਪਰਮਾਤਮਾ ਆਪ ਹੀ ਬਣਾਂਦਾ ਹੈ, ਕਿਸੇ ਤੇ ਕੀ ਗਿਲਾ ਕਰੀਏ, ਹੋਰ ਕੁਝ ਭੀ ਨਹੀਂ ਕੀਤਾ ਜਾ ਸਕਦਾ ॥੪॥੪॥

ਵਡਹੰਸੁ ਮਹਲਾ ੩ ॥
vad-hans mehlaa 3.
Wadahans, Third Guru:

ਸਚਾ ਸਉਦਾ ਹਰਿ ਨਾਮੁ ਹੈ ਸਚਾ ਵਾਪਾਰਾ ਰਾਮ ॥
sachaa sa-udaa har naam hai sachaa vaapaaraa raam.
God’s Name is The True merchandise, and meditating on God’s Name is the true trade.
ਪਰਮਾਤਮਾ ਦਾ ਨਾਮ ਹੀ ਸਦਾ ਨਾਲ ਨਿਭਣ ਵਾਲਾ ਸੌਦਾ ਹੈ ਵਪਾਰ ਹੈ।

ਗੁਰਮਤੀ ਹਰਿ ਨਾਮੁ ਵਣਜੀਐ ਅਤਿ ਮੋਲੁ ਅਫਾਰਾ ਰਾਮ ॥
gurmatee har naam vanjee-ai at mol afaaraa raam.
Therefore we should deal in God’s Name by following Guru’s teachings because It is of immense value.
ਇਹ ਹਰਿ-ਨਾਮ ਗੁਰੂ ਦੀ ਮੱਤ ਉਤੇ ਤੁਰ ਕੇ ਵਣਜਿਆ ਜਾ ਸਕਦਾ ਹੈ, ਇਸ ਦਾ ਮੁੱਲ ਬਹੁਤ ਹੀ ਜ਼ਿਆਦਾ ਹੈ।

ਅਤਿ ਮੋਲੁ ਅਫਾਰਾ ਸਚ ਵਾਪਾਰਾ ਸਚਿ ਵਾਪਾਰਿ ਲਗੇ ਵਡਭਾਗੀ ॥
at mol afaaraa sach vaapaaraa sach vaapaar lagay vadbhaagee.
Extremely valuable is this true trade and very fortunate are those traders who are engaged in this true business of meditating on God’s Name.
ਸਦਾ-ਥਿਰ ਪ੍ਰਭੂ ਦੇ ਨਾਮ ਦਾ ਵਪਾਰ ਬਹੁਤ ਮੁੱਲ ਪਾਂਦਾ ਹੈ, ਜੇਹੜੇ ਮਨੁੱਖ ਇਸ ਵਪਾਰ ਵਿਚ ਲੱਗਦੇ ਹਨ ਉਹ ਵੱਡੇ ਭਾਗਾਂ ਵਾਲੇ ਹੋ ਜਾਂਦੇ ਹਨ।

ਅੰਤਰਿ ਬਾਹਰਿ ਭਗਤੀ ਰਾਤੇ ਸਚਿ ਨਾਮਿ ਲਿਵ ਲਾਗੀ ॥
antar baahar bhagtee raatay sach naam liv laagee.
While leading their day today life, they are imbued from inside out with devotion, and their consciousness is attuned to the Eternal Name of God.
ਉਹ ਮਨੁੱਖ ਦੁਨੀਆ ਨਾਲ ਕਾਰ-ਵਿਹਾਰ ਕਰਦੇ ਹੋਏ ਵੀ ਅੰਤਰ-ਆਤਮੇ ਭਗਤੀ-ਰੰਗ ਨਾਲ ਰੰਗੇ ਰਹਿੰਦੇ ਹਨ ਤੇ ਸਦਾ-ਥਿਰ ਹਰਿ-ਨਾਮ ਵਿਚ ਉਹਨਾਂ ਦੀ ਲਗਨ ਲੱਗੀ ਰਹਿੰਦੀ ਹੈ।

ਨਦਰਿ ਕਰੇ ਸੋਈ ਸਚੁ ਪਾਏ ਗੁਰ ਕੈ ਸਬਦਿ ਵੀਚਾਰਾ ॥
nadar karay so-ee sach paa-ay gur kai sabad veechaaraa.
But only the one who is blessed by God’s Glance of Grace, realises the Truth by reflecting on the Guru’s Hymns.
ਜਿਸ ਉਤੇ ਪਰਮਾਤਮਾ ਮੇਹਰ ਦੀ ਨਜ਼ਰ ਕਰਦਾ ਹੈ ਕੇਵਲ ਉਹੀ ਗੁਰੂ ਦੇ ਸ਼ਬਦ ਦੀ ਰਾਹੀਂ ਵਿਚਾਰ ਕਰ ਕੇ ਸਦਾ-ਥਿਰ ਹਰਿ-ਨਾਮ-ਸੌਦਾ ਹਾਸਲ ਕਰਦਾ ਹੈ।

ਨਾਨਕ ਨਾਮਿ ਰਤੇ ਤਿਨ ਹੀ ਸੁਖੁ ਪਾਇਆ ਸਾਚੈ ਕੇ ਵਾਪਾਰਾ ॥੧॥
naanak naam ratay tin hee sukh paa-i-aa saachai kay vaapaaraa. ||1||
O’ Nanak, only those who are imbued with the love of Naam have immersed in Spiritual Bliss by engaging in the true trade of meditating on Naam. ||1||
ਹੇ ਨਾਨਕ! ਜੇਹੜੇ ਮਨੁੱਖ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ ਉਹਨਾਂ ਨੇ ਹੀ ਸਦਾ-ਥਿਰ ਪ੍ਰਭੂ ਦੇ ਨਾਮ-ਵਪਾਰ ਵਿਚ ਆਤਮਕ ਆਨੰਦ ਪ੍ਰਾਪਤ ਕੀਤਾ ਹੈ ॥੧॥

ਹੰਉਮੈ ਮਾਇਆ ਮੈਲੁ ਹੈ ਮਾਇਆ ਮੈਲੁ ਭਰੀਜੈ ਰਾਮ ॥
haN-umai maa-i-aa mail hai maa-i-aa mail bhareejai raam.
Self-conceit and love of Maya are like dirt of Spiritual life; the mind of a human being remains engrossed with the dirt of Maya.
ਹਉਮੈ ਅਤੇ ਮਾਇਆ (ਆਤਮਕ ਜੀਵਨ ਦੀ) ਮੈਲ ਹੈ, ਮਨੁੱਖ ਦਾ ਮਨ ਮਾਇਆ (ਦੀ ਮਮਤਾ) ਦੀ ਮੈਲ ਨਾਲ ਲਿਬੜਿਆ ਰਹਿੰਦਾ ਹੈ।

ਗੁਰਮਤੀ ਮਨੁ ਨਿਰਮਲਾ ਰਸਨਾ ਹਰਿ ਰਸੁ ਪੀਜੈ ਰਾਮ ॥
gurmatee man nirmalaa rasnaa har ras peejai raam.
The mind becomes immaculate by following the teachings of The Guru; and then our tongue tastes the divine nectar of God.
ਗੁਰੂ ਦੀ ਮੱਤ ਉਤੇ ਤੁਰਿਆਂ ਮਨ ਪਵਿਤ੍ਰ ਹੋ ਜਾਂਦਾ ਹੈ ਇੰਜ ਜੀਭ ਨਾਲ ਪਰਮਾਤਮਾ ਦਾ ਨਾਮ-ਜਲ ਪੀਂਦੇ ਰਹਿਣਾ ਚਾਹੀਦਾ ਹੈ।

ਰਸਨਾ ਹਰਿ ਰਸੁ ਪੀਜੈ ਅੰਤਰੁ ਭੀਜੈ ਸਾਚ ਸਬਦਿ ਬੀਚਾਰੀ ॥
rasnaa har ras peejai antar bheejai saach sabad beechaaree.
By reflecting on the teachings of The Guru, the tongue tastes the divine nectar of God and our inner soul is satiated with God’s love.
ਜੀਭ ਨਾਲ ਹਰਿ ਨਾਮ-ਜਲ ਪੀਂਦੇ ਰਹਿਣਾ ਚਾਹੀਦਾ ਹੈ, ਇੰਜ ਹਿਰਦਾ ਤਰੋ-ਤਰ ਹੋ ਜਾਂਦਾ ਹੈ ਅਤੇ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦੇ ਸ਼ਬਦ ਨਾਲ ਵਿਚਾਰ-ਵਾਨ ਹੋ ਜਈਦਾ ਹੈ।

ਅੰਤਰਿ ਖੂਹਟਾ ਅੰਮ੍ਰਿਤਿ ਭਰਿਆ ਸਬਦੇ ਕਾਢਿ ਪੀਐ ਪਨਿਹਾਰੀ ॥
antar khoohtaa amrit bhari-aa sabday kaadh pee-ai panihaaree.
Deep within us, is a small beautiful well full of nectar of Naam; by meditating on the hymns of the Guru, our subconscious, like a female water drawer, pulls out this nectar and savors it.
ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਨਾਲ ਭਰਿਆ ਹੋਇਆ ਚਸ਼ਮਾ ਮਨੁੱਖ ਦੇ ਅੰਦਰ ਹੀ ਹੈ, ਜਿਸ ਮਨੁੱਖ ਦੀ ਸੁਰਤ ਗੁਰੂ ਦੇ ਸ਼ਬਦ ਦੀ ਰਾਹੀਂ ਇਹ ਨਾਮ-ਜਲ ਭਰਨਾ ਜਾਣਦੀ ਹੈ ਉਹ ਮਨੁੱਖ (ਅੰਦਰਲੇ ਚਸ਼ਮੇ ਵਿਚੋਂ ਨਾਮ-ਜਲ) ਕੱਢ ਕੇ ਪੀਂਦਾ ਰਹਿੰਦਾ ਹੈ।

ਜਿਸੁ ਨਦਰਿ ਕਰੇ ਸੋਈ ਸਚਿ ਲਾਗੈ ਰਸਨਾ ਰਾਮੁ ਰਵੀਜੈ ॥
jis nadar karay so-ee sach laagai rasnaa raam raveejai.
But, only the one on whom God shows His Grace, attunes to Truth and recites God’s Name with the tongue.
ਜਿਸ ਉਤੇ ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ, ਉਹੀ ਮਨੁੱਖ ਸਦਾ-ਥਿਰ ਹਰਿ-ਨਾਮ ਵਿਚ ਲੱਗਦਾ ਹੈ। ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਦੇ ਰਹਿਣਾ ਚਾਹੀਦਾ ਹੈ।

ਨਾਨਕ ਨਾਮਿ ਰਤੇ ਸੇ ਨਿਰਮਲ ਹੋਰ ਹਉਮੈ ਮੈਲੁ ਭਰੀਜੈ ॥੨॥
naanak naam ratay say nirmal hor ha-umai mail bhareejai. ||2||
O’ Nanak, immaculate are they who are imbued with Naam, the rest of the world remains filled with the dirt of ego. ||2||
ਹੇ ਨਾਨਕ! ਜੇਹੜੇ ਮਨੁੱਖ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ, ਉਹ ਪਵਿਤ੍ਰ ਹੋ ਜਾਂਦੇ ਹਨ, ਬਾਕੀ ਦੀ ਲੁਕਾਈ ਹਉਮੈ ਦੀ ਮੈਲ ਨਾਲ ਲਿਬੜੀ ਰਹਿੰਦੀ ਹੈ ॥੨॥

ਪੰਡਿਤ ਜੋਤਕੀ ਸਭਿ ਪੜਿ ਪੜਿ ਕੂਕਦੇ ਕਿਸੁ ਪਹਿ ਕਰਹਿ ਪੁਕਾਰਾ ਰਾਮ ॥
pandit jotkee sabh parh parh kookday kis peh karahi pukaaraa raam.
The pundits and astrologers study extensively and scream about different philosophies but I wonder who are they trying to impress?
ਪੰਡਿਤ ਅਤੇ ਜੋਤਸ਼ੀ ਇਹ ਸਾਰੇ (ਜੋਤਸ਼ ਆਦਿਕ ਦੀਆਂ ਪੁਸਤਕਾਂ) ਪੜ੍ਹ ਪੜ੍ਹ ਕੇ ਉੱਚੀ ਉੱਚੀ ਹੋਰਨਾਂ ਨੂੰ ਉਪਦੇਸ਼ ਕਰਦੇ ਹਨ, ਪਰ ਇਹ ਕਿਸ ਨੂੰ ਉੱਚੀ ਉੱਚੀ ਸੁਣਾਂਦੇ ਹਨ?

Leave a comment

Your email address will not be published. Required fields are marked *