Page 593

ਮਨਮੁਖਿ ਅੰਧ ਨ ਚੇਤਨੀ ਜਨਮਿ ਮਰਿ ਹੋਹਿ ਬਿਨਾਸਿ ॥
manmukh anDh na chaytnee janam mar hohi binaas.
The blind, self-conceited persons do not meditate on God, because of which they are being destroyed, by going through cycle of birth and death.
ਅੰਨ੍ਹੇ ਮਨਮੁਖ ਹਰੀ ਨੂੰ ਸਿਮਰਦੇ ਨਹੀਂ, ਜਨਮ ਮਰਨ ਦੇ ਗੇੜ ਵਿਚ ਪੈ ਕੇ ਤਬਾਹ ਹੋ ਰਹੇ ਹਨ।

ਨਾਨਕ ਗੁਰਮੁਖਿ ਤਿਨੀ ਨਾਮੁ ਧਿਆਇਆ ਜਿਨ ਕੰਉ ਧੁਰਿ ਪੂਰਬਿ ਲਿਖਿਆਸਿ ॥੨॥
naanak gurmukh tinee naam Dhi-aa-i-aa jin kaN-u Dhur poorab likhi-aas. ||2||
However O’ Nanak, only they have meditated on God’s Name by following the Guru’s teachings, who are destined to do so from the very beginning. ||2||
ਹੇ ਨਾਨਕ! ਗੁਰੂ ਦੇ ਸਨਮੁਖ ਹੋ ਕੇ ਉਹਨਾਂ ਨੇ ਨਾਮ ਸਿਮਰਿਆ ਹੈ, ਜਿਨ੍ਹਾਂ ਦੇ ਹਿਰਦੇ ਵਿਚ ਧੁਰ ਮੁੱਢ ਤੋਂ (ਕੀਤੇ ਕਰਮਾ ਦੇ ਸੰਸਕਾਰਾਂ ਅਨੁਸਾਰ) ਇਹ ਲਿਖਿਆ ਪਿਆ ਹੈ ॥੨॥

ਪਉੜੀ ॥
pa-orhee.
Pauree:

ਹਰਿ ਨਾਮੁ ਹਮਾਰਾ ਭੋਜਨੁ ਛਤੀਹ ਪਰਕਾਰ ਜਿਤੁ ਖਾਇਐ ਹਮ ਕਉ ਤ੍ਰਿਪਤਿ ਭਈ ॥
har naam hamaaraa bhojan chhateeh parkaar jit khaa-i-ai ham ka-o taripat bha-ee.
God’s Name is like our meal with thirty-six types of relishes, partaking which we are fully satiated.
ਹਰੀ ਦਾ ਨਾਮ ਸਾਡਾ ਛੱਤੀ (੩੬) ਤਰ੍ਹਾਂ ਦਾ (ਭਾਵ, ਕਈ ਸੁਆਦਾਂ ਵਾਲਾ) ਭੋਜਨ ਹੈ, ਜਿਸ ਨੂੰ ਖਾ ਕੇ ਅਸੀਂ ਰੱਜ ਗਏ ਹਾਂ (ਭਾਵ, ਮਾਇਕ ਪਦਾਰਥਾਂ ਵਲੋਂ ਤ੍ਰਿਪਤ ਹੋ ਗਏ ਹਾਂ)।

ਹਰਿ ਨਾਮੁ ਹਮਾਰਾ ਪੈਨਣੁ ਜਿਤੁ ਫਿਰਿ ਨੰਗੇ ਨ ਹੋਵਹ ਹੋਰ ਪੈਨਣ ਕੀ ਹਮਾਰੀ ਸਰਧ ਗਈ ॥
har naam hamaaraa painan jit fir nangay na hovah hor painan kee hamaaree saraDh ga-ee.
God’s Name is a covering for our soul, wearing which we would never feel unclothed, and all our desires and longing for wearing some other fancy clothes is gone.
ਹਰੀ ਦਾ ਨਾਮ ਹੀ ਸਾਡੀ ਪੁਸ਼ਾਕ ਹੈ ਜਿਸ ਨੂੰ ਪਹਿਨ ਕੇ ਕਦੇ ਬੇ-ਪੜਦਾ ਨਾਹ ਹੋਵਾਂਗੇ, ਤੇ ਹੋਰ (ਸੁੰਦਰ) ਪੁਸ਼ਾਕਾਂ ਪਾਉਣ ਦੀ ਸਾਡੀ ਚਾਹ ਦੂਰ ਹੋ ਗਈ ਹੈ।

ਹਰਿ ਨਾਮੁ ਹਮਾਰਾ ਵਣਜੁ ਹਰਿ ਨਾਮੁ ਵਾਪਾਰੁ ਹਰਿ ਨਾਮੈ ਕੀ ਹਮ ਕੰਉ ਸਤਿਗੁਰਿ ਕਾਰਕੁਨੀ ਦੀਈ ॥
har naam hamaaraa vanaj har naam vaapaar har naamai kee ham kaN-u satgur kaarkunee dee-ee.
God’s Name is our business, our trade, and God has blessed us with administration of His Name.
ਹਰੀ ਦਾ ਨਾਮ ਸਾਡਾ ਵਣਜ, ਨਾਮ ਹੀ ਸਾਡਾ ਵਪਾਰ ਹੈ ਤੇ ਸਤਿਗੁਰੂ ਨੇ ਸਾਨੂੰ ਨਾਮ ਦੀ ਹੀ ਮੁਖ਼ਤਿਆਰੀ ਦਿੱਤੀ ਹੈ।

ਹਰਿ ਨਾਮੈ ਕਾ ਹਮ ਲੇਖਾ ਲਿਖਿਆ ਸਭ ਜਮ ਕੀ ਅਗਲੀ ਕਾਣਿ ਗਈ ॥
har naamai kaa ham laykhaa likhi-aa sabh jam kee aglee kaan ga-ee.
We have maintained the account of God’s Name only, due to which all the future fear of demon of death has gone away.
ਹਰੀ ਦੇ ਨਾਮ ਦਾ ਹੀ ਅਸਾਂ ਲੇਖਾ ਲਿਖਿਆ ਹੈ, (ਜਿਸ ਲੇਖੇ ਕਰ ਕੇ) ਜਮ ਦੀ ਪਹਿਲੀ ਖ਼ੁਸ਼ਾਮਦ ਦੂਰ ਹੋ ਗਈ ਹੈ।

ਹਰਿ ਕਾ ਨਾਮੁ ਗੁਰਮੁਖਿ ਕਿਨੈ ਵਿਰਲੈ ਧਿਆਇਆ ਜਿਨ ਕੰਉ ਧੁਰਿ ਕਰਮਿ ਪਰਾਪਤਿ ਲਿਖਤੁ ਪਈ ॥੧੭॥
har kaa naam gurmukh kinai virlai Dhi-aa-i-aa jin kaN-u Dhur karam paraapat likhat pa-ee. ||17||
But only very rare ones among The Guru’s followers, who have been so blessed with such a divine writ, have meditated on God’s Name. ||17||
ਪਰ ਕਿਸੇ ਵਿਰਲੇ ਗੁਰਮੁਖ ਨੇ ਨਾਮ ਸਿਮਰਿਆ ਹੈ (ਉਹੀ ਸਿਮਰਦੇ ਹਨ) ਜਿਨ੍ਹਾਂ ਨੂੰ ਧੁਰੋਂ ਬਖ਼ਸ਼ਸ਼ ਦੀ ਰਾਹੀਂ (ਪਿਛਲੇ ਕੀਤੇ ਕੰਮਾਂ ਦੇ ਸੰਸਕਾਰਾਂ ਅਨੁਸਾਰ ਉੱਕਰੇ ਹੋਏ) ਲੇਖ ਦੀ ਪਰਾਪਤੀ ਹੋਈ ਹੈ ॥੧੭॥

ਸਲੋਕ ਮਃ ੩ ॥
salok mehlaa 3.
Shalok, Third Guru:

ਜਗਤੁ ਅਗਿਆਨੀ ਅੰਧੁ ਹੈ ਦੂਜੈ ਭਾਇ ਕਰਮ ਕਮਾਇ ॥
jagat agi-aanee anDh hai doojai bhaa-ay karam kamaa-ay.
The world is so ignorant and blind that it keeps doing deeds under the love of the worldly riches and power, rather than God;
ਸੰਸਾਰ ਅੰਨ੍ਹਾ ਤੇ ਅਗਿਆਨੀ ਹੈ, ਮਾਇਆ ਦੇ ਮੋਹ ਵਿਚ ਕੰਮ ਕਰ ਰਿਹਾ ਹੈ;

ਦੂਜੈ ਭਾਇ ਜੇਤੇ ਕਰਮ ਕਰੇ ਦੁਖੁ ਲਗੈ ਤਨਿ ਧਾਇ ॥
doojai bhaa-ay jaytay karam karay dukh lagai tan Dhaa-ay.
and whatever deeds it does under the influence of love for the worldly riches, speed up affliction of pain to the human body.
(ਪਰ) ਮਾਇਆ ਦੇ ਮੋਹ ਵਿਚ ਜਿਤਨੇ ਭੀ ਕਰਮ ਕਰਦਾ ਹੈ (ਉਤਨਾ ਹੀ) ਸਰੀਰ ਨੂੰ ਦੁੱਖ ਧਾ ਕੇ ਲੱਗਦਾ ਹੈ (ਭਾਵ, ਖ਼ਾਸ ਤੌਰ ਤੇ ਦੁੱਖ ਲੱਗਦਾ ਹੈ)।

ਗੁਰ ਪਰਸਾਦੀ ਸੁਖੁ ਊਪਜੈ ਜਾ ਗੁਰ ਕਾ ਸਬਦੁ ਕਮਾਇ ॥
gur parsaadee sukh oopjai jaa gur kaa sabad kamaa-ay.
However, if meditation on God’s Name is performed with love and devotion then by Guru’s Grace, happiness is produced.
ਸਤਿਗੁਰੂ ਦੀ ਮੇਹਰ ਨਾਲ ਜੀਵ ਸੁਖ ਉਪਜਦਾ ਹੈ, ਜੇ ਗੁਰੂ ਦਾ ਸ਼ਬਦ ਕਮਾਏ,

ਸਚੀ ਬਾਣੀ ਕਰਮ ਕਰੇ ਅਨਦਿਨੁ ਨਾਮੁ ਧਿਆਇ ॥
sachee banee karam karay an-din naam Dhi-aa-ay.
Therefore one ought to perform deeds in accordance with the true teachings of the Guru and meditate on God’s Name all the time,
ਤੇ ਸੱਚੀ ਬਾਣੀ ਦੀ ਰਾਹੀਂ ਹਰ ਵੇਲੇ ਨਾਮ ਸਿਮਰਨ ਦੇ ਕਰਮ ਕਰੇ,

ਨਾਨਕ ਜਿਤੁ ਆਪੇ ਲਾਏ ਤਿਤੁ ਲਗੇ ਕਹਣਾ ਕਿਛੂ ਨ ਜਾਇ ॥੧॥
naanak jit aapay laa-ay tit lagay kahnaa kichhoo na jaa-ay. ||1||
however, O’ Nanak, in whatever pursuit, God Himself connects the human beings, they engage in that task. Nothing more can be said about it. ||1||
ਹੇ ਨਾਨਕ! ਕੋਈ ਗੱਲ ਆਖ ਨਹੀਂ ਸਕੀਦੀ, ਜਿੱਧਰ ਆਪ ਹਰੀ (ਜੀਵਾਂ ਨੂੰ) ਜੋੜਦਾ ਹੈ, ਉਧਰ ਹੀ ਜੁੜਦੇ ਹਨ ॥੧॥

ਮਃ ੩ ॥
mehlaa 3.
Third Guru:

ਹਮ ਘਰਿ ਨਾਮੁ ਖਜਾਨਾ ਸਦਾ ਹੈ ਭਗਤਿ ਭਰੇ ਭੰਡਾਰਾ ॥
ham ghar naam khajaanaa sadaa hai bhagat bharay bhandaaraa.
The everlasting treasure pf Naam is present within the home of our being and our store houses remain brimful with God’s devotion,
ਸਾਡੇ (ਹਿਰਦੇ-ਰੂਪ) ਘਰ ਵਿਚ ਸਦਾ ਨਾਮ (ਰੂਪ) ਖ਼ਜ਼ਾਨਾ (ਮੌਜੂਦ) ਹੈ ਤੇ ਭਗਤੀ ਦੇ ਭੰਡਾਰ ਭਰੇ ਹੋਏ ਹਨ,

ਸਤਗੁਰੁ ਦਾਤਾ ਜੀਅ ਕਾ ਸਦ ਜੀਵੈ ਦੇਵਣਹਾਰਾ ॥
satgur daataa jee-a kaa sad jeevai dayvanhaaraa.
since that True Guru, who is the Bestower of this life of meditation of Naam, lives forever.
(ਕਿਉਂਕਿ) ਆਤਮਕ ਜੀਵਨ ਦੇਣ ਵਾਲਾ ਸਤਿਗੁਰੂ ਸਦਾ ਅਸਾਡੇ ਸਿਰ ਤੇ ਕਾਇਮ ਹੈ।

ਅਨਦਿਨੁ ਕੀਰਤਨੁ ਸਦਾ ਕਰਹਿ ਗੁਰ ਕੈ ਸਬਦਿ ਅਪਾਰਾ ॥
an-din keertan sadaa karahi gur kai sabad apaaraa.
Following the infinite word of advice of The True Guru, we are always engaged in the praise of God.
(ਨਾਮ ਖ਼ਜ਼ਾਨੇ ਦੀ ਬਰਕਤਿ ਨਾਲ) ਅਸੀਂ ਸਤਿਗੁਰੂ ਦੇ ਅਪਾਰ ਸ਼ਬਦ ਦੀ ਰਾਹੀਂ ਸਦਾ ਹਰ ਵੇਲੇ ਹਰੀ ਦੇ ਗੁਣ ਗਾਉਂਦੇ ਹਾਂ,

ਸਬਦੁ ਗੁਰੂ ਕਾ ਸਦ ਉਚਰਹਿ ਜੁਗੁ ਜੁਗੁ ਵਰਤਾਵਣਹਾਰਾ ॥
sabad guroo kaa sad uchrahi jug jug vartaavanhaaraa.
We continually recite the hymns of The Guru Who is distributor of God’s Name throughout the ages.
ਤੇ ਸਤਿਗੁਰੂ ਦਾ ਸ਼ਬਦ, ਜੋ ਹਰੇਕ ਜੁਗ ਵਿਚ (ਨਾਮ ਦੀ ਦਾਤਿ) ਵਰਤਾਉਣ ਵਾਲਾ ਹੈ, ਸਦਾ ਉਚਾਰਦੇ ਹਾਂ।

ਇਹੁ ਮਨੂਆ ਸਦਾ ਸੁਖਿ ਵਸੈ ਸਹਜੇ ਕਰੇ ਵਾਪਾਰਾ ॥
ih manoo-aa sadaa sukh vasai sehjay karay vaapaaraa.
Because of reciting the Guru’s hymns, our mind always remains peaceful and it easily trades in God’s Name,
(ਸਤਿਗੁਰੂ ਦੇ ਸ਼ਬਦ ਨਾਲ) ਸਾਡਾ ਇਹ ਮਨ ਸਦਾ ਸੁਖੀ ਰਹਿੰਦਾ ਹੈ ਤੇ ਸੁਤੇ ਹੀ (ਭਾਵ, ਕਿਸੇ ਖ਼ਾਸ ਜਤਨ ਤੋਂ ਬਿਨਾ ਹੀ) ਨਾਮ ਦਾ ਵਾਪਾਰ ਕਰਦਾ ਹੈ,

ਅੰਤਰਿ ਗੁਰ ਗਿਆਨੁ ਹਰਿ ਰਤਨੁ ਹੈ ਮੁਕਤਿ ਕਰਾਵਣਹਾਰਾ ॥
antar gur gi-aan har ratan hai mukat karaavanhaaraa.
and the jewel of Divine knowledge, which has been blessed by the Guru and is Emancipator of souls, abides within us.
ਅਤੇ ਮਨ ਦੇ ਅੰਦਰ ਸਤਿਗੁਰੂ ਦਾ (ਬਖ਼ਸ਼ਿਆ ਹੋਇਆ) ਗਿਆਨ ਤੇ ਮੁਕਤੀ ਕਰਾਉਣ ਵਾਲਾ ਹਰੀ-ਨਾਮ (ਰੂਪ) ਰਤਨ ਵੱਸਦਾ ਹੈ।

ਨਾਨਕ ਜਿਸ ਨੋ ਨਦਰਿ ਕਰੇ ਸੋ ਪਾਏ ਸੋ ਹੋਵੈ ਦਰਿ ਸਚਿਆਰਾ ॥੨॥
naanak jis no nadar karay so paa-ay so hovai dar sachi-aaraa. ||2||
O’ Nanak, only the one on whom God bestows His grace, obtains this gift of Naam and is truly honored in God’s presence. ||2||
ਹੇ ਨਾਨਕ! ਜਿਸ ਤੇ ਕ੍ਰਿਪਾ ਦ੍ਰਿਸ਼ਟੀ ਕਰਦਾ ਹੈ, ਉਸ ਨੂੰ (ਇਹ ਦਾਤਿ) ਮਿਲਦੀ ਹੈ ਤੇ ਦਰਗਾਹ ਵਿਚ ਉਹ ਸੁਰਖ਼ਰੂ ਹੋ ਜਾਂਦਾ ਹੈ ॥੨॥

ਪਉੜੀ ॥
pa-orhee.
Pauree:

ਧੰਨੁ ਧੰਨੁ ਸੋ ਗੁਰਸਿਖੁ ਕਹੀਐ ਜੋ ਸਤਿਗੁਰ ਚਰਣੀ ਜਾਇ ਪਇਆ ॥
Dhan Dhan so gursikh kahee-ai jo satgur charnee jaa-ay pa-i-aa.
We should call that Guru’s follower a blessed one who follows Guru’s teachings with devotion and obedience.
ਉਸ ਗੁਰਸਿੱਖ ਨੂੰ ਧੰਨ ਧੰਨ ਆਖਣਾ ਚਾਹੀਦਾ ਹੈ ਜੋ ਆਪਣੇ ਸਤਿਗੁਰੂ ਦੀ ਚਰਨੀਂ ਜਾ ਲੱਗਦਾ ਹੈ।

ਧੰਨੁ ਧੰਨੁ ਸੋ ਗੁਰਸਿਖੁ ਕਹੀਐ ਜਿਨਿ ਹਰਿ ਨਾਮਾ ਮੁਖਿ ਰਾਮੁ ਕਹਿਆ ॥
Dhan Dhan so gursikh kahee-ai jin har naamaa mukh raam kahi-aa.
We should call that Guru’s follower the blessed one who recites The God’s Name by mouth.
ਉਸ ਗੁਰਸਿੱਖ ਨੂੰ ਧੰਨ ਧੰਨ ਆਖਣਾ ਚਾਹੀਦਾ ਹੈ, ਜਿਸ ਨੇ ਮੂੰਹੋਂ ਹਰੀ ਦਾ ਨਾਮ ਉਚਾਰਿਆ ਹੈ।

ਧੰਨੁ ਧੰਨੁ ਸੋ ਗੁਰਸਿਖੁ ਕਹੀਐ ਜਿਸੁ ਹਰਿ ਨਾਮਿ ਸੁਣਿਐ ਮਨਿ ਅਨਦੁ ਭਇਆ ॥
Dhan Dhan so gursikh kahee-ai jis har naam suni-ai man anad bha-i-aa.
We should call that Guru’s follower blessed one, who becomes blissful on listening to God’s Name.
ਉਸ ਗੁਰਸਿੱਖ ਨੂੰ ਧੰਨੁ ਧੰਨੁ ਆਖਣਾ ਚਾਹੀਦਾ ਹੈ, ਜਿਸ ਦੇ ਮਨ ਵਿਚ ਹਰੀ ਦਾ ਨਾਮ ਸੁਣ ਕੇ ਚਾਅ ਪੈਦਾ ਹੁੰਦਾ ਹੈ।

ਧੰਨੁ ਧੰਨੁ ਸੋ ਗੁਰਸਿਖੁ ਕਹੀਐ ਜਿਨਿ ਸਤਿਗੁਰ ਸੇਵਾ ਕਰਿ ਹਰਿ ਨਾਮੁ ਲਇਆ ॥
Dhan Dhan so gursikh kahee-ai jin satgur sayvaa kar har naam la-i-aa.
We should call that Guru’s follower the blessed one, who by following the teachings of the True Guru has been blessed with God’s Name.
ਉਸ ਗੁਰਸਿੱਖ ਨੂੰ ਧੰਨ ਧੰਨ ਆਖਣਾ ਚਾਹੀਦਾ ਹੈ ਜਿਸ ਨੇ ਸਤਿਗੁਰੂ ਦੀ ਸੇਵਾ ਕਰ ਕੇ ਪਰਮਾਤਮਾ ਦਾ ਨਾਮ ਲੱਭਾ ਹੈ।

ਤਿਸੁ ਗੁਰਸਿਖ ਕੰਉ ਹੰਉ ਸਦਾ ਨਮਸਕਾਰੀ ਜੋ ਗੁਰ ਕੈ ਭਾਣੈ ਗੁਰਸਿਖੁ ਚਲਿਆ ॥੧੮॥
tis gursikh kaN-u haN-u sadaa namaskaaree jo gur kai bhaanai gursikh chali-aa. ||18||
I, forever, bow in deep respect to that Guru’s follower, who lives according to the Will of The Guru. ||18||
ਮੈਂ ਸਦਾ ਉਸ ਗੁਰਸਿੱਖ ਅਗੇ ਆਪਣਾ ਸਿਰ ਨਿਵਾਉਂਦਾ ਹਾਂ, ਜੋ ਗੁਰਸਿੱਖ ਸਤਿਗੁਰੂ ਦੇ ਭਾਣੇ ਵਿਚ ਚੱਲਦਾ ਹੈ ॥੧੮॥

ਸਲੋਕੁ ਮਃ ੩ ॥
salok mehlaa 3.
Shalok, Third Guru:

ਮਨਹਠਿ ਕਿਨੈ ਨ ਪਾਇਓ ਸਭ ਥਕੇ ਕਰਮ ਕਮਾਇ ॥
manhath kinai na paa-i-o sabh thakay karam kamaa-ay.
No one has ever realised God by forcing one’s will. All have grown weary of performing such actions.
ਕਿਸੇ ਮਨੁੱਖ ਨੇ ਮਨ ਦੇ ਹਠ ਨਾਲ ਰੱਬ ਨੂੰ ਨਹੀਂ ਲੱਭਾ, ਸਾਰੇ ਜੀਵ (ਭਾਵ, ਕਈ ਮਨੁੱਖ) (ਹਠ ਨਾਲ) ਕਰਮ ਕਰ ਕੇ (ਓੜਕ) ਥੱਕ ਗਏ ਹਨ।

ਮਨਹਠਿ ਭੇਖ ਕਰਿ ਭਰਮਦੇ ਦੁਖੁ ਪਾਇਆ ਦੂਜੈ ਭਾਇ ॥
manhath bhaykh kar bharamday dukh paa-i-aa doojai bhaa-ay.
Through their stubbornness, they who are wandering around by disguising as holy, suffer from pain caused by love Maya.
ਮਨ ਦੇ ਹਠ ਨਾਲ (ਕਈ ਤਰ੍ਹਾਂ ਦੇ) ਭੇਖ ਕਰ ਕਰ ਕੇ ਭਟਕਦੇ ਹਨ ਤੇ ਮਾਇਆ ਦੇ ਮੋਹ ਵਿਚ ਦੁੱਖ ਉਠਾਉਂਦੇ ਹਨ।

ਰਿਧਿ ਸਿਧਿ ਸਭੁ ਮੋਹੁ ਹੈ ਨਾਮੁ ਨ ਵਸੈ ਮਨਿ ਆਇ ॥
riDh siDh sabh moh hai naam na vasai man aa-ay.
All such powers as performing miracles, are simply a form of worldly attachment, by practicing which, Naam does not come to abide in one’s mind.
ਰਿੱਧੀਆਂ ਤੇ ਸਿੱਧੀਆਂ (ਭੀ) ਨਿਰੋਲ ਮੋਹ (ਰੂਪ) ਹਨ, (ਇਹਨਾਂ ਨਾਲ) ਹਰੀ ਦਾ ਨਾਮ ਹਿਰਦੇ ਵਿਚ ਨਹੀਂ ਵੱਸ ਸਕਦਾ।

ਗੁਰ ਸੇਵਾ ਤੇ ਮਨੁ ਨਿਰਮਲੁ ਹੋਵੈ ਅਗਿਆਨੁ ਅੰਧੇਰਾ ਜਾਇ ॥
gur sayvaa tay man nirmal hovai agi-aan anDhayraa jaa-ay.
It is only by following the teachings of The Guru that the mind becomes pure and one’s darkness of ignorance is dispelled.
ਸਤਿਗੁਰੂ ਦੀ ਸੇਵਾ ਨਾਲ ਮਨ ਸਾਫ਼ ਹੁੰਦਾ ਹੈ ਤੇ ਅਗਿਆਨ (ਰੂਪ) ਹਨੇਰਾ ਦੂਰ ਹੁੰਦਾ ਹੈ।

ਨਾਮੁ ਰਤਨੁ ਘਰਿ ਪਰਗਟੁ ਹੋਆ ਨਾਨਕ ਸਹਜਿ ਸਮਾਇ ॥੧॥
naam ratan ghar pargat ho-aa naanak sahj samaa-ay. ||1||
O’ Nanak, The jewel of Naam is revealed in the home of one’s own being, and sub-consciously one merges in celestial bliss. ||1||
ਹੇ ਨਾਨਕ! ਨਾਮ (ਰੂਪ) ਰਤਨ ਹਿਰਦੇ ਵਿਚ ਪਰਤੱਖ ਹੋ ਜਾਂਦਾ ਹੈ ਤੇ ਸਹਿਜ ਅਵਸਥਾ ਵਿਚ ਮਨੁੱਖ ਲੀਨ ਹੋ ਜਾਂਦਾ ਹੈ ॥੧॥

ਮਃ ੩ ॥
mehlaa 3.
Third Guru:

Leave a comment

Your email address will not be published. Required fields are marked *