ਕਰਹੀ ॥ ਪੰਚ ਰਾਗਨੀ ਸੰਗਿ ਉਚਰਹੀ ॥ ਪ੍ਰਥਮ ਭੈਰਵੀ ਬਿਲਾਵਲੀ ॥ ਪੁੰਨਿਆਕੀ ਗਾਵਹਿ ਬੰਗਲੀ ॥ ਪੁਨਿ ਅਸਲੇਖੀ ਕੀ ਭਈ ਬਾਰੀ ॥ ਏ ਭੈਰਉ ਕੀ ਪਾਚਉ ਨਾਰੀ ॥ ਪੰਚਮ ਹਰਖ ਦਿਸਾਖ ਸੁਨਾਵਹਿ ॥ ਬੰਗਾਲਮ ਮਧੁ ਮਾਧਵ ਗਾਵਹਿ ॥੧॥ ਦੋਹਰਾ ॥ ਲਲਤਿ ਬਿਲਾਵਲ ਗਾਵਹੀ ਅਪੁਨੀ ਅਪੁਨੀ ਭਾਂਤਿ ॥ ਅਸਟਿ ਪੁਤ੍ਰ ਭੈਰਵ ਕੈ ਗਾਵਹਿ ਗਾਇਨ ਪਾਤ੍ਰ ॥੧॥ ਚੌਪਈ ॥ ਦੁਤੀਆ ਮਾਲਕਉਸਕ ਆਲਾਪਹਿ ॥ ਸੰਗਿ ਰਾਗਨੀ ਪਾਚਉ ਥਾਪਹਿ ॥ ਗੋਂਡਕਰੀ ਅਰੁ ਦੇਵਗੰਧਾਰੀ ॥ ਗੰਧਾਰੀ ਸੀਹੁਤੀ ਉਚਾਰੀ ॥ ਧਨਾਸਰੀ ਏ ਪਾਚਉ ਗਾਈ ॥ ਮਾਲ ਰਾਗ ਕਉਸਕ ਸੰਗਿ ਲਾਈ ॥ ਮਾਰੂ ਮਸਤਅੰਗ ਮੇਵਾਰਾ ॥ ਪ੍ਰਬਲਚੰਡ ਕਉਸਕ ਉਭਾਰਾ ॥ ਖਉਖਟ ਅਉ ਭਉਰਾਨਦ ਗਾਏ ॥ ਅਸਟ ਮਾਲਕਉਸਕ ਸੰਗਿ ਲਾਏ ॥੧॥ ਸੋਰਠਾ ਆਇਓ ਪੁਨਿ ਆਇਅਉ ਹਿੰਡੋਲੁ ਪੰਚ ਨਾਰਿ ਸੰਗਿ ਅਸਟ ਸੁਤ ॥ ਉਠਹਿ ਤਾਨ ਕਲੋਲ ਗਾਇਨ ਤਾਰ ਮਿਲਾਵਹੀ ॥੧॥ ਚੌਪਈ ॥ ਤੇਲੰਗੀ ਦੇਵਕਰੀ ਆਈ ॥ ਬਸੰਤੀ ਸੰਧੁਰ ਸੁਹਾਈ ॥ ਸਰਸ ਅਹੀਰੀ ਲੈ ਭਾਰਜਾ ॥ ਸੰਗਿ ਲਾਈ ਪਾਂਚਉ ਆਰਜਾ ॥ ਸੁਰਮਾਨੰਦ ਭਾਸਕਰ ਆਏ ॥ ਚੰਦ੍ਰ ਬਿੰਬ ਮੰਗਲ ਸੁਹਾਏ ॥ ਸਰਸਬਾਨ ਅਉ ਆਹਿ ਬਿਨੋਦਾ ॥ ਗਾਵਹਿ ਸਰਸ ਬਸੰਤ ਕਮੋਦਾ ॥ ਅਸਟ ਪੁਤ੍ਰ ਮੈ ਕਹੇ ਸਵਾਰੀ ॥ ਪੁਨਿ ਆਈ ਦੀਪਕ ਕੀ ਬਾਰੀ ॥੩॥ ਕਛੇਲੀ ਪਟਮੰਜਰੀ ਟੋਡੀ ਕਹੀ ਅਲਾਪਿ ॥ ਕਾਮੋਦੀ ਅਉ ਗੂਜਰੀ ਸੰਗਿ ਦੀਪਕ ਕੇ ਥਾਪਿ ॥੧॥ ਚੌਪਈ ॥ ਕਾਲਿੰਗ ਕੁੰਤਲ ਅਉ ਰਾਮਾ ॥ ਕਮਲਕੁਸਮ ਪੰਚਕ ਕੇ ਨਾਮਾ ॥ ਗਉਰਾ ਅਉ ਕਾਨਰਾ ਕਲ੍ਯ੍ਯਾਨਾ ॥ ਅਸਟ ਪੁਤ੍ਰ ਦੀਪਕ ਕੇ ਜਾਨਾ ॥ ਸਭ ਮਿਲਿ ਸਿਰੀਰਾਗ ਵੈ ਗਾਵਹਿ ॥ ਪਾਂਚਉ ਸੰਗਿ ਬਰੰਗਨ ਲਾਵਹਿ ॥ ਬੈਰਾਰੀ ਕਰਨਾਟੀ ਧਰੀ ॥ ਗਵਰੀ ਗਾਵਹਿ ਆਸਾਵਰੀ ॥ ਤਿਹ ਪਾਛੈ ਸਿੰਧਵੀ ਅਲਾਪੀ ॥ ਸਿਰੀਰਾਗ ਸਿਉ ਪਾਂਚਉ ਥਾਪੀ ॥ਦੋਹਰਾ ॥ ਸਾਲੂ ਸਾਰੰਗ ਸਾਗਰਾ ਅਉਰ ਮਾਲਵਾ ਗੰਭੀਰ ॥ ਅਸਟ ਪੁਤ੍ਰ ਸ੍ਰੀਰਾਗ ਕੇ ਗੁੰਡ ਕੁੰਭ ਹਮੀਰ ॥੧॥ ਚੌਪਈ ॥ ਖਸਟਮ ਮੇਘ ਰਾਗ ਵੈ ਗਾਵਹਿ ॥ ਪਾਂਚਉ ਸੰਗਿ ਬਰੰਗਨ ਲਾਵਹਿ ॥ ਸੋਰਠਿ ਗੋਂਡ ਮਲ੍ਹਾਰੀ ਧੁਨੀ ॥ ਪੁਨਿ ਗਾਵਹਿ ਆਸਾ ਗੁਨ ਗੁਨੀ ॥ ਊਚੈ ਘਰਿ ਸੂਹਵ ਪੁਨਿ ਕੀਨੀ ॥ ਮੇਘ ਰਾਗ ਸਿਉ ਪਾਂਚਉ ਚੀਨੀ ॥ ਬੈਰਾਧਰ ਗਜਧਰ ਕੇਦਾਰਾ ॥ ਜਲਧਰ ਅਉ ਨਟ ਜਲਧਾਰਾ ॥ ਪੁਨਿ ਗਾਵਹਿ ਸੰਕਰ ਅਉ ਸਿਆਮਾ ॥ ਮੇਘ ਰਾਗ ਪੁਤ੍ਰਨ ਕੇ ਨਾਮਾ ॥੧॥ ਖਸਟ ਰਾਗ ਉਨਿ ਗਾਏ ਸੰਗਿ ਰਾਗਨੀ ਤੀਸ ॥ ਸਭੈ ਪੁਤ੍ਰ ਰਾਗੰਨ ਕੇ ਅਠਾਰਹ ਦਸ ਬੀਸ ॥੧॥੧॥