Guru Granth Sahib Translation Project

Guru Granth Sahib Ji English Translation

The Guru Granth Sahib is the central religious scripture of Sikhism, regarded by Sikhs as the eternal Guru following the ten human Gurus. Compiled by the fifth Sikh Guru, Guru Arjan, in 1604, it includes the hymns and teachings of the Sikh Gurus from Guru Nanak to Guru Tegh Bahadur, as well as contributions from various saints and poets of different backgrounds, such as Kabir and Farid.

The Guru Granth Sahib consists of 1,430 pages and covers a wide range of themes, including the nature of God, the importance of truthful living, the value of meditation on God’s name, and the rejection of superstitions and rituals.

 

ਆਲ ਜਾਲ ਬਿਕਾਰ ਤਜਿ ਸਭਿ ਹਰਿ ਗੁਨਾ ਨਿਤਿ ਗਾਉ ॥ 
aal jaal bikaar taj sabh har gunaa nit gaa-o.
O’ brother! abandoning all worldly entanglements and vices, always sing praises of God.
ਹੇ ਭਾਈ! ਮਾਇਆ ਦੇ ਮੋਹ ਦੇ ਜੰਜਾਲ ਛੱਡ ਕੇ ਵਿਕਾਰ ਤਿਆਗ ਕੇ ਸਦਾ ਪਰਮਾਤਮਾ ਦੇ ਗੁਣ ਗਾਇਆ ਕਰ।

ਕਢਿ ਲੇਹੁ ਭਉਜਲ ਬਿਖਮ ਤੇ ਜਨੁ ਨਾਨਕੁ ਸਦ ਬਲਿਹਾਰ ॥੨॥੨॥੭॥ 
kadh layho bha-ojal bikham tay jan naanak sad balihaar. ||2||2||7||
please pull him out of this terrible worldly ocean of vices; devotee Nanak is dedicated to You forever. ||2||2||7||
(ਆਪਣੇ ਦਾਸ ਨੂੰ) ਔਖੇ ਸੰਸਾਰ-ਸਮੁੰਦਰ ਵਿਚੋਂ ਬਾਹਰ ਕੱਢ ਲੈ। ਦਾਸ ਨਾਨਕ ਤੈਥੋਂ ਸਦਾ ਸਦਕੇ ਜਾਂਦਾ ਹੈ ॥੨॥੨॥੭॥

ਗਰੁੜ ਮੁਖਿ ਨਹੀ ਸਰਪ ਤ੍ਰਾਸ ॥ 
garurh mukh nahee sarap taraas.
God’s Name is like Garuda mantra which removes the fear of snake in a person
(ਪ੍ਰਭੂ ਦਾ ਨਾਮ ਇਉਂ ਸਹਾਈ ਹੁੰਦਾ ਹੈ) ਜਿਵੇਂ ਜਿਸ ਦੇ ਮੂੰਹ ਵਿਚ ਗਾਰੁੜ ਮੰਤਰ ਹੋਵੇ ਉਸ ਨੂੰ ਸੱਪ ਦਾ ਡਰ ਨਹੀਂ ਹੁੰਦਾ,

ਬੂਡਤ ਕਉ ਜੈਸੇ ਬੇੜੀ ਮਿਲਤ ॥ 
boodat ka-o jaisay bayrhee milat.
God’s Name is like a boat to a drowning man,
(ਪਰਮਾਤਮਾ ਦਾ ਨਾਮ ਇਉਂ ਸਹਾਈ ਹੁੰਦਾ ਹੈ) ਜਿਵੇਂ ਡੁੱਬ ਰਹੇ ਨੂੰ ਬੇੜੀ ਮਿਲ ਜਾਏ,

ਮਾਲੀ ਗਉੜਾ ਮਹਲਾ ੪ ॥ 
maalee ga-urhaa mehlaa 4.
Raag Maalee Gauraa, Fourth Guru:

ਹਮ ਨੀਚ ਮਧਿਮ ਕਰਮ ਕੀਏ ਨਹੀ ਚੇਤਿਓ ਹਰਿ ਰਾਇਓ ॥ 
ham neech maDhim karam kee-ay nahee chayti-o har raa-i-o.
We mortals keep doing low and trivial deeds, and do not remember God, the sovereign king.
ਅਸੀਂ ਜੀਵ ਨੀਵੇਂ ਤੇ ਹੌਲੇ ਮੇਲ ਦੇ ਕੰਮ ਹੀ ਕਰਦੇ ਰਹਿੰਦੇ ਹਾਂ, ਕਦੇ ਪ੍ਰਭੂ-ਪਾਤਿਸ਼ਾਹ ਦਾ ਸਿਮਰਨ ਨਹੀਂ ਕਰਦੇ।

ਦਹ ਦਿਸ ਬੂਡੀ ਪਵਨੁ ਝੁਲਾਵੈ ਡੋਰਿ ਰਹੀ ਲਿਵ ਲਾਈ ॥੩॥ 
dah dis boodee pavan jhulaavai dor rahee liv laa-ee. ||3||
He may be going around in search of his livelihood but his mind is always attuned to God like a kite which remains stable because it is attached to its string, although affected by winds from all directions, ||3||
ਦੁਨੀਆ ਦੇ ਕੰਮ-ਕਾਰ ਰੂਪ) ਹਵਾ ਉਸ ਦੀ (ਜ਼ਿੰਦਗੀ ਦੀ) ਗੁੱਡੀ ਨੂੰ (ਭਾਵੇਂ ਵੇਖਣ-ਮਾਤ੍ਰ) ਦਸੀਂ ਪਾਸੀਂ ਉਡਾਉਂਦੀ ਹੈ (ਭਾਵ, ਭਾਵੇਂ, ਜੀਵਨ-ਨਿਰਬਾਹ ਦੀ ਖ਼ਾਤਰ ਉਹ ਕਿਰਤ-ਕਾਰ ਕਰਦਾ ਹੈ), ਪਰ, ਉਸ ਦੀ ਸੁਰਤ ਦੀ ਡੋਰ ਪ੍ਰਭੂ ਨਾਲ ਜੁੜੀ ਰਹਿੰਦੀ ਹੈ ॥੩॥

ਤਾ ਸੋਹਾਗਣਿ ਜਾਣੀਐ ਗੁਰ ਸਬਦੁ ਬੀਚਾਰੇ ॥੩॥ 
taa sohagan jaanee-ai gur sabad beechaaray. ||3||
One is considered fortunate only when one reflects on the Guru’s word. ||3||
ਜੀਵ-ਇਸਤ੍ਰੀ ਜਦੋਂ ਗੁਰੂ ਦੇ ਸ਼ਬਦ ਨੂੰ ਵਿਚਾਰਦੀ ਹੈ ਤਾਂ ਉਹ ਖਸਮ ਵਾਲੀ ਸਮਝੀ ਜਾਂਦੀ ਹੈ ॥੩॥

ਜਿਸਹਿ ਬੁਝਾਏ ਸੋਈ ਬੂਝੈ ਬਿਨੁ ਬੂਝੇ ਕਿਉ ਰਹੀਐ ॥ 
jisahi bujhaa-ay so-ee boojhai bin boojhay ki-o rahee-ai.
He alone understands the true path to unite with God whom He Himself inspires to understand. Life is worthless without understanding this reality.
ਜਿਸ ਮਨੁੱਖ ਨੂੰ ਪ੍ਰਭੂ ਆਪ ਮੱਤ ਦੇਂਦਾ ਹੈ ਉਹੀ (ਅਸਲ ਗੱਲ) ਸਮਝਦਾ ਹੈ ਤੇ (ਉਸ ਅਸਲ ਗੱਲ ਦੇ) ਸਮਝਣ ਤੋਂ ਬਿਨਾ ਜੀਵਨ ਹੀ ਵਿਅਰਥ ਹੈ।

ਬਿਖੈ ਬਾਚੁ ਹਰਿ ਰਾਚੁ ਸਮਝੁ ਮਨ ਬਉਰਾ ਰੇ ॥
 bikhai baach har raach samajh man ba-uraa ray.

O’ my crazy mind, be careful, save yourself from falling into sinful pursuits and attune yourself to God.
ਹੇ ਮੂਰਖ ਮਨ! ਅਕਲ ਕਰ, ਵਿਸ਼ਿਆਂ ਤੋਂ ਬਚਿਆ ਰਹੁ ਤੇ ਪ੍ਰਭੂ ਵਿਚ ਜੁੜਿਆ ਕਰ।

Scroll to Top