Page 199
ਸੰਤਸੰਗਿ ਤਹ ਗੋਸਟਿ ਹੋਇ ॥
satsang tah gosat ho-ay.
Holy congregation is the place where divine discourse is held
ਸਾਧ ਸੰਗਤ ਵਿੱਚ ਉਥੇ ਈਸ਼ਵਰੀ ਕਥਾ ਵਾਰਤਾ ਹੁੰਦੀ ਹੈ,
ਕੋਟਿ ਜਨਮ ਕੇ ਕਿਲਵਿਖ ਖੋਇ ॥੨॥
kot janam kay kilvikh kho-ay. ||2||
and sins of millions of births are erased. ||2||
ਤੇ ਕ੍ਰੋੜਾਂ ਜਨਮਾਂ ਦੇ ਕੀਤੇ ਹੋਏ ਪਾਪ ਮਿਟ ਜਾਂਦੇ ਹਨ। ॥੨॥
ਸਿਮਰਹਿ ਸਾਧ ਕਰਹਿ ਆਨੰਦੁ ॥
simrahi saaDh karahi aanand.
The Holy Saints lovingly meditate on Naam and enjoy in ecstasy.
ਗੁਰਮੁਖ ਬੰਦੇ ਨਾਮ ਸਿਮਰਦੇ ਹਨ, ਤੇ ਆਤਮਕ ਆਨੰਦ ਮਾਣਦੇ ਹਨ l
ਮਨਿ ਤਨਿ ਰਵਿਆ ਪਰਮਾਨੰਦੁ ॥੩॥
man tan ravi-aa parmaanand. ||3||
They feel the supreme bliss-giving God pervading in their heart and body. ||3||
ਉਹਨਾਂ ਨੂੰ ਆਪਣੇ ਮਨ ਵਿਚ ਆਪਣੇ ਹਿਰਦੇ ਵਿਚ ਸਭ ਤੋਂ ਸ੍ਰੇਸ਼ਟ ਆਨੰਦ ਦਾ ਮਾਲਕ ਪਰਮਾਤਮਾ ਹਰ ਵੇਲੇ ਮੌਜੂਦ ਦਿੱਸਦਾ ਹੈ ॥੩॥
ਜਿਸਹਿ ਪਰਾਪਤਿ ਹਰਿ ਚਰਣ ਨਿਧਾਨ ॥
jisahi paraapat har charan niDhaan.
He who has received the treasure of God’s immaculate Name.
ਪਰਮਾਤਮਾ ਦੇ ਚਰਨਾਂ ਦੇ ਖ਼ਜ਼ਾਨੇ ਜਿਸ ਮਨੁੱਖ ਨੂੰ ਲੱਭ ਪੈਂਦੇ ਹਨ l
ਨਾਨਕ ਦਾਸ ਤਿਸਹਿ ਕੁਰਬਾਨ ॥੪॥੯੫॥੧੬੪॥
naanak daas tiseh kurbaan. ||4||95||164||
O’ Nanak, God’s devotees dedicate themselves to that person. ||4||95||164||
ਹੇ ਨਾਨਕ! (ਆਖ-) ਉਸ ਮਨੁੱਖ ਤੋਂ ਪ੍ਰਭੂ ਦੇ ਭਗਤ-ਸੇਵਕ ਕੁਰਬਾਨ ਜਾਂਦੇ ਹਨ ॥੪॥੯੫॥੧੬੪॥
ਗਉੜੀ ਮਹਲਾ ੫ ॥
ga-orhee mehlaa 5.
Raag Gauree, Fifth Guru:
ਸੋ ਕਿਛੁ ਕਰਿ ਜਿਤੁ ਮੈਲੁ ਨ ਲਾਗੈ ॥
so kichh kar jit mail na laagai.
Do those deeds by which the filth of vices may not stick to your mind.
ਉਹ (ਧਾਰਮਿਕ) ਉੱਦਮ ਕਰ, ਜਿਸ ਦੇ ਕਰਨ ਨਾਲ ਤੇਰੇ ਮਨ ਨੂੰ ਵਿਕਾਰਾਂ ਦੀ ਮੈਲ ਨ ਲੱਗ ਸਕੇ
ਹਰਿ ਕੀਰਤਨ ਮਹਿ ਏਹੁ ਮਨੁ ਜਾਗੈ ॥੧॥ ਰਹਾਉ ॥
har keertan meh ayhu man jaagai. ||1|| rahaa-o.
and singing God’s praises, your mind may remain aware of the onslaught of the vices. ||1||Pause||
ਤੇ ਤੇਰਾ ਇਹ ਮਨ ਪਰਮਾਤਮਾ ਦੀ ਸਿਫ਼ਤ-ਸਾਲਾਹ ਵਿਚ ਟਿਕ ਕੇ (ਵਿਕਾਰਾਂ ਦੇ ਹੱਲਿਆਂ ਵਲੋਂ) ਸੁਚੇਤ ਰਹੇ ॥੧॥ ਰਹਾਉ ॥
ਏਕੋ ਸਿਮਰਿ ਨ ਦੂਜਾ ਭਾਉ ॥
ayko simar na doojaa bhaa-o.
Meditate only on God; do not be in love with duality.
ਸਿਰਫ਼ ਇਕ ਪਰਮਾਤਮਾ ਦਾ ਨਾਮ ਜਪ, ਕਿਸੇ ਹੋਰ ਦਾ ਪਿਆਰ (ਆਪਣੇ ਮਨ ਵਿਚ) ਨਾਹ ਲਿਆ।
ਸੰਤਸੰਗਿ ਜਪਿ ਕੇਵਲ ਨਾਉ ॥੧॥
satsang jap kayval naa-o. ||1||
In the company of saints, lovingly meditate only on God’s Name. ||1||
ਸਾਧ ਸੰਗਤਿ ਵਿਚ ਟਿਕ ਕੇ ਸਿਰਫ਼ ਪਰਮਾਤਮਾ ਦਾ ਨਾਮ ਜਪਿਆ ਕਰ ॥੧॥
ਕਰਮ ਧਰਮ ਨੇਮ ਬ੍ਰਤ ਪੂਜਾ ॥ ਪਾਰਬ੍ਰਹਮ ਬਿਨੁ ਜਾਨੁ ਨ ਦੂਜਾ ॥੨॥
karam Dharam naym barat poojaa. paarbarahm bin jaan na doojaa. ||2||
Except meditating on the transcendent God, don’t consider faith rituals, daily routines, fasting and worship as helpful for achieving higher spiritual state. ||2||
ਪ੍ਰਭੂ ਦੇ ਸਿਮਰਨ ਤੋਂ ਬਿਨਾ, ਮਿਥੇ ਹੋਏ ਧਾਰਮਿਕ ਕਰਮ, ਨੇਮ, ਵਰਤ ਪੂਜਾ ਨੂੰ ਉੱਚੇ ਆਤਮਕ ਜੀਵਨ ਵਾਸਤੇ ਸਹਾਇਕ ਨਾਹ ਸਮਝ ॥੨॥
ਤਾ ਕੀ ਪੂਰਨ ਹੋਈ ਘਾਲ ॥ ਜਾ ਕੀ ਪ੍ਰੀਤਿ ਅਪੁਨੇ ਪ੍ਰਭ ਨਾਲਿ ॥੩॥
taa kee pooran ho-ee ghaal. jaa kee pareet apunay parabh naal. ||3||
The toil of the one is approved in God’s court, who loves His God. ||3||
ਉਸ ਮਨੁੱਖ ਦੀ ਮਿਹਨਤ ਸਫਲ ਹੁੰਦੀ ਹੈ, ਜਿਸ ਦੀ ਪ੍ਰੀਤਿ ਆਪਣੇ ਪਰਮਾਤਮਾ ਦੇ ਨਾਲ ਬਣੀ ਹੋਈ ਹੈ ॥੩॥
ਸੋ ਬੈਸਨੋ ਹੈ ਅਪਰ ਅਪਾਰੁ ॥ ਕਹੁ ਨਾਨਕ ਜਿਨਿ ਤਜੇ ਬਿਕਾਰ ॥੪॥੯੬॥੧੬੫॥
so baisno hai apar apaar. kaho naanak jin tajay bikaar. ||4||96||165||
Nanak says, such a vaishnava (devotee of God) is great beyond limit who has renounced his vices. ||4||96||165||
ਨਾਨਕ ਆਖਦਾ ਹੈ, ਜਿਸ ਨੇ ਆਪਣੇ ਅੰਦਰੋਂ ਸਾਰੇ ਵਿਕਾਰ ਦੂਰ ਕਰ ਲਏ ਹਨ ਉਹ ਬੈਸਨੋ ਪਰੇ ਤੋਂ ਪਰੇ ਤੇ ਸ੍ਰੇਸ਼ਟ ਹੈ,॥੪॥੯੬॥੧੬੫॥
ਗਉੜੀ ਮਹਲਾ ੫ ॥
ga-orhee mehlaa 5.
Raag Gauree, Fifth Guru:
ਜੀਵਤ ਛਾਡਿ ਜਾਹਿ ਦੇਵਾਨੇ ॥
jeevat chhaad jaahi dayvaanay.
O’ Fool, these worldly possessions desert a person even when he is alive,
ਹੇ ਝੱਲੇ ਮਨੁੱਖ! ਜੇਹੜੇ ਮਾਇਕ ਪਦਾਰਥ ਮਨੁੱਖ ਨੂੰ ਜੀਊਂਦੇ ਨੂੰ ਹੀ ਛੱਡ ਜਾਂਦੇ ਹਨ,
ਮੁਇਆ ਉਨ ਤੇ ਕੋ ਵਰਸਾਂਨੇ ॥੧॥
mu-i-aa un tay ko varsaaNnay. ||1||
After death can any one be benefited by them.||1||
ਮੌਤ ਆਉਣ ਤੇ ਉਹਨਾਂ ਪਾਸੋਂ ਕੌਣ ਕੋਈ ਲਾਭ ਉਠਾ ਸਕਦਾ ਹੈ? ॥੧॥
ਸਿਮਰਿ ਗੋਵਿੰਦੁ ਮਨਿ ਤਨਿ ਧੁਰਿ ਲਿਖਿਆ ॥
simar govind man tan Dhur likhi-aa.
Meditate on God with full concentration of your mind and body, this is your preordained destiny.
ਆਪਦੀ ਆਤਮਾ ਤੇ ਦੇਹਿ ਨਲਾ ਸ੍ਰਿਸ਼ਟੀ ਦੇ ਸੁਆਮੀ ਨੂੰ ਯਾਦ ਕਰ।ਤੇਰੇ ਲਈ ਐਸਾ ਮੁੱਢ ਤੋਂ ਲਿਖਿਆ ਹੋਇਆ ਹੈ,
ਕਾਹੂ ਕਾਜ ਨ ਆਵਤ ਬਿਖਿਆ ॥੧॥ ਰਹਾਉ ॥
kaahoo kaaj na aavat bikhi-aa. ||1|| rahaa-o.
The poisonous Maya is of no use at all. ||1||Pause||
ਇਹ ਮਾਇਆ ਕਿਸੇ ਕੰਮ ਨਹੀਂ ਆਉਂਦੀ ॥੧॥ ਰਹਾਉ ॥
ਬਿਖੈ ਠਗਉਰੀ ਜਿਨਿ ਜਿਨਿ ਖਾਈ ॥
bikhai thag-uree jin jin khaa-ee.
whosoever have tasted this deceptive potion of worldly wealth,
ਜਿਸ ਕਿਸੇ ਨੇ ਠੱਗੀ ਫਰੇਬ ਦੀ ਜ਼ਹਿਰ ਖਾਧੀ ਹੈ,
ਤਾ ਕੀ ਤ੍ਰਿਸਨਾ ਕਬਹੂੰ ਨ ਜਾਈ ॥੨॥
taa kee tarisnaa kabahooN na jaa-ee. ||2||
their craving for more wealth never ends. ||2||
ਉਸ ਦੀ ਤ੍ਰਿਸ਼ਨਾ ਕਦੇ ਭੀ ਮਿਟਦੀ ਨਹੀਂ ॥੨॥
ਦਾਰਨ ਦੁਖ ਦੁਤਰ ਸੰਸਾਰੁ ॥
daaran dukh dutar sansaar.
This world is like a very dreadful ocean of pains.
ਇਸ ਸੰਸਾਰ -ਸਮੁੰਦਰ ਤੋਂ ਪਾਰ ਲੰਘਣਾ ਬਹੁਤ ਔਖਾ ਹੈ। ਇਹ ਬੜੇ ਭਿਆਨਕ ਦੁੱਖਾਂ ਨਾਲ ਭਰਪੂਰ ਹੈ।
ਰਾਮ ਨਾਮ ਬਿਨੁ ਕੈਸੇ ਉਤਰਸਿ ਪਾਰਿ ॥੩॥
raam naam bin kaisay utras paar. ||3||
Without meditating on God’s Name how can anyone cross over? ||3||
ਤੂੰ ਪਰਮਾਤਮਾ ਦੇ ਨਾਮ ਤੋਂ ਬਿਨਾ ਕਿਸ ਤਰ੍ਹਾਂ ਇਸ ਤੋਂ ਪਾਰ ਲੰਘ ਸਕੇਂਗਾ? ॥੩॥
ਸਾਧਸੰਗਿ ਮਿਲਿ ਦੁਇ ਕੁਲ ਸਾਧਿ ॥
saaDhsang mil du-ay kul saaDh.
Joining the company of the holy, you shall be saved here and hereafter.
ਸਾਧ ਸੰਗਤਿ ਵਿਚ ਮਿਲ ਕੇ ਇਹ ਲੋਕ ਤੇ ਪਰਲੋਕ ਦੋਵੇਂ ਹੀ ਸੰਵਾਰ ਲੈ।
ਰਾਮ ਨਾਮ ਨਾਨਕ ਆਰਾਧਿ ॥੪॥੯੭॥੧੬੬॥
raam naam naanak aaraaDh. ||4||97||166||
O Nanak, lovingly meditate on God’s Name. ||4||97||166||
ਹੇ ਨਾਨਕ! ਪਰਮਾਤਮਾ ਦਾ ਨਾਮ ਸਿਮਰ ॥੪॥੯੭॥੧੬੬॥
ਗਉੜੀ ਮਹਲਾ ੫ ॥
ga-orhee mehlaa 5.
Raag Gauree, Fifth Guru:
ਗਰੀਬਾ ਉਪਰਿ ਜਿ ਖਿੰਜੈ ਦਾੜੀ ॥
gareebaa upar je khinjai daarhee.
He who tortures the weaker persons,
ਜੇਹੜੀ ਦਾੜ੍ਹੀ ਗਰੀਬਾਂ ਉਤੇ ਖਿੱਝਦੀ ਰਹਿੰਦੀ ਹੈ,
ਪਾਰਬ੍ਰਹਮਿ ਸਾ ਅਗਨਿ ਮਹਿ ਸਾੜੀ ॥੧॥
paarbarahm saa agan meh saarhee. ||1||
God punishes him severely. ||1||
ਪਾਰਬ੍ਰਹਮ -ਪ੍ਰਭੂ ਉਹ ਦਾੜ੍ਹੀ ਅੱਗ ਵਿਚ ਸਾੜ ਸੁੱਟਦਾ ਹੈ ॥੧॥
ਪੂਰਾ ਨਿਆਉ ਕਰੇ ਕਰਤਾਰੁ ॥
pooraa ni-aa-o karay kartaar.
The Creator administers true justice.
ਪਰਮਾਤਮਾ ਐਸਾ ਨਿਆਂ ਜਿਸ ਵਿਚ ਕੋਈ ਉਕਾਈ ਨਹੀਂ ਹੁੰਦੀ।
ਅਪੁਨੇ ਦਾਸ ਕਉ ਰਾਖਨਹਾਰੁ ॥੧॥ ਰਹਾਉ ॥
apunay daas ka-o raakhanhaar. ||1|| rahaa-o.
He is the savior of His devotee. ||1||Pause||
ਉਹ ਕਰਤਾਰ ਆਪਣੇ ਸੇਵਕਾਂ ਦੀ ਸਹਾਇਤਾ ਕਰਨ ਦੀ ਸਮਰੱਥਾ ਵਾਲਾ ਹੈ ॥੧॥ ਰਹਾਉ ॥
ਆਦਿ ਜੁਗਾਦਿ ਪ੍ਰਗਟਿ ਪਰਤਾਪੁ ॥
aad jugaad pargat partaap.
God’s glory has been manifest since the beginning and throughout the ages.
ਜਗਤ ਦੇ ਸ਼ੁਰੂ ਤੋਂ, ਜੁਗਾਂ ਦੇ ਸ਼ੁਰੂ ਤੋਂ ਹੀ ਪਰਮਾਤਮਾ ਦਾ ਤੇਜ-ਪਰਤਾਪ ਪਰਗਟ ਹੁੰਦਾ ਆਇਆ ਹੈ,
ਨਿੰਦਕੁ ਮੁਆ ਉਪਜਿ ਵਡ ਤਾਪੁ ॥੨॥
nindak mu-aa upaj vad taap. ||2||
The slanderer remains miserable because of his habit of slandering. ||2||
ਨਿੰਦਾ ਕਰਨ ਵਾਲਾ ਆਤਮਕ ਮੌਤੇ ਮਰਿਆ ਰਹਿੰਦਾ ਹੈ, (ਉਸ ਦੇ ਆਪਣੇ ਅੰਦਰ ਨਿੰਦਾ ਦੇ ਕਾਰਨ) ਬੜਾ ਦੁੱਖ-ਕਲੇਸ਼ ਬਣਿਆ ਰਹਿੰਦਾ ਹੈ ॥੨॥
ਤਿਨਿ ਮਾਰਿਆ ਜਿ ਰਖੈ ਨ ਕੋਇ ॥
tin maari-aa je rakhai na ko-ay.
The habit of slandering has ruined him spiritually and no one except God can save him.
ਨਿੰਦਕ ਨੂੰ ਉਸ ਪਰਮਾਤਮਾ ਨੇ ਆਪ) ਆਤਮਕ ਮੌਤੇ ਮਾਰ ਦਿੱਤਾ ਹੁੰਦਾ ਹੈ ਜਿਸ ਤੋਂ (ਪਰਮਾਤਮਾ ਤੋਂ ਬਿਨਾ) ਹੋਰ ਕੋਈ ਬਚਾ ਨਹੀਂ ਸਕਦਾ,
ਆਗੈ ਪਾਛੈ ਮੰਦੀ ਸੋਇ ॥੩॥
aagai paachhai mandee so-ay. ||3||
He is dishonored both in this and the next world. ||3||
(ਅਜੇਹੇ ਮਨੁੱਖ ਦੀ) ਇਸ ਲੋਕ ਵਿਚ ਭੀ ਤੇ ਪਰਲੋਕ ਵਿਚ ਭੀ ਬਦਨਾਮੀ ਹੀ ਹੁੰਦੀ ਹੈ ॥੩॥
ਅਪੁਨੇ ਦਾਸ ਰਾਖੈ ਕੰਠਿ ਲਾਇ ॥
apunay daas raakhai kanth laa-ay.
God keeps His devotees in His refuge.
ਪਰਮਾਤਮਾ ਆਪਣੇ ਸੇਵਕਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ
ਸਰਣਿ ਨਾਨਕ ਹਰਿ ਨਾਮੁ ਧਿਆਇ ॥੪॥੯੮॥੧੬੭॥
saran naanak har naam Dhi-aa-ay. ||4||98||167||
O’ Nanak, seek God’s refuge and always meditate on Naam. ||4||98||167||
ਹੇ ਨਾਨਕ! (ਆਖ-) ਉਸ ਪਰਮਾਤਮਾ ਦੀ ਸਰਨ ਪਉ, ਤੇ ਉਸ ਪਰਮਾਤਮਾ ਦਾ ਨਾਮ (ਸਦਾ) ਸਿਮਰ ॥੪॥੯੮॥੧੬੭॥
ਗਉੜੀ ਮਹਲਾ ੫ ॥
ga-orhee mehlaa 5.
Raag Gauree, Fifth Guru:
ਮਹਜਰੁ ਝੂਠਾ ਕੀਤੋਨੁ ਆਪਿ ॥
mahjar jhoothaa keeton aap.
God Himself proved the accusation against the saint to be false,
ਸਾਡੇ ਵਿਰੁੱਧ ਤਿਆਰ ਕੀਤਾ ਹੋਇਆ ਮੇਜਰਨਾਮਾ ਕਰਤਾਰ ਨੇ ਆਪ ਝੂਠਾ ਸਾਬਤ ਕਰ ਦਿੱਤਾ,
ਪਾਪੀ ਕਉ ਲਾਗਾ ਸੰਤਾਪੁ ॥੧॥
paapee ka-o laagaa santaap. ||1||
and the sinner was afflicted with great despair. ||1||
(ਤੇ ਝੂਠ ਅਨਰਥ ਥੱਪਣ ਵਾਲੇ) ਪਾਪੀ ਨੂੰ (ਆਤਮਕ ਤੌਰ ਤੇ) ਬੜਾ ਦੁੱਖ-ਕਲੇਸ਼ ਹੋਇਆ ॥੧॥
ਜਿਸਹਿ ਸਹਾਈ ਗੋਬਿਦੁ ਮੇਰਾ ॥
jisahi sahaa-ee gobid mayraa.
He whom my God supports,
ਮੇਰਾ ਗੋਬਿੰਦ ਜਿਸ ਮਨੁੱਖ ਦਾ ਸਹਾਈ ਬਣਦਾ ਹੈ,
ਤਿਸੁ ਕਉ ਜਮੁ ਨਹੀ ਆਵੈ ਨੇਰਾ ॥੧॥ ਰਹਾਉ ॥
tis ka-o jam nahee aavai nayraa. ||1|| rahaa-o.
the fear of death doesn’t come near him. ||1||Pause||
ਉਸ ਨੂੰ ਮੌਤ ਦਾ ਡਰ ਪੋਹ ਨਹੀਂ ਸਕਦਾ ॥੧॥ ਰਹਾਉ ॥
ਸਾਚੀ ਦਰਗਹ ਬੋਲੈ ਕੂੜੁ ॥
saachee dargeh bolai koorh.
He who tells lies in a court where true justice is done,
ਜੇਹੜਾ ਮਨੁੱਖ ਸੱਚੇ ਦਰਬਾਰ ਅੰਦਰ ਝੂਠ ਬੋਲਦਾ ਹੈ,
ਸਿਰੁ ਹਾਥ ਪਛੋੜੈ ਅੰਧਾ ਮੂੜੁ ॥੨॥
sir haath pachhorhay anDhaa moorh. ||2||
that ignorant fool inflicts self torture in regret. ||2||
ਉਹ ਅੰਨ੍ਹਾ ਮੂਰਖ ਆਪਣਾ ਸਿਰ ਆਪਣਾ ਹੱਥਾਂ ਨਾਲ ਪਿੱਟਦਾ ਹੈ (ਭਾਵ, ਉਹ ਪਛੁਤਾਵੇ ਕਰਦਾ ਹੈ) ॥੨॥
ਰੋਗ ਬਿਆਪੇ ਕਰਦੇ ਪਾਪ ॥
rog bi-aapay karday paap.
Ailments afflict those who commit sins,
ਜੇਹੜੇ ਮਨੁੱਖ ਮੰਦੇ ਕੰਮ ਕਰਦੇ ਹਨ (ਉਸ ਦੇ ਨਿਆਂ ਅਨੁਸਾਰ) ਉਹ ਅਨੇਕਾਂ ਰੋਗਾਂ ਵਿਚ ਗ੍ਰਸੇ ਰਹਿੰਦੇ ਹਨ।
ਅਦਲੀ ਹੋਇ ਬੈਠਾ ਪ੍ਰਭੁ ਆਪਿ ॥੩॥
adlee ho-ay baithaa parabh aap. ||3||
because God Himself sits as the Judge. ||3||
ਪਰਮਾਤਮਾ ਆਪ ਨਿਆਂ ਕਰਨ ਵਾਲਾ ਬਣ ਕੇ (ਕਚਹਿਰੀ ਲਾਈ) ਬੈਠਾ ਹੋਇਆ ਹੈ (ਉਸ ਨਾਲ ਕੋਈ ਠੱਗੀ ਨਹੀਂ ਹੋ ਸਕਦੀ) ॥੩॥
ਅਪਨ ਕਮਾਇਐ ਆਪੇ ਬਾਧੇ ॥
apan kamaa-i-ai aapay baaDhay.
Mortals are caught in the web of their own deeds.
ਆਪਣੇ ਕੀਤੇ ਕਰਮਾਂ ਅਨੁਸਾਰ ਜੀਵ ਆਪ ਹੀ (ਮੋਹ ਦੇ ਬੰਧਨਾਂ ਵਿਚ) ਬੱਝੇ ਰਹਿੰਦੇ ਹਨ।
ਦਰਬੁ ਗਇਆ ਸਭੁ ਜੀਅ ਕੈ ਸਾਥੈ ॥੪॥
darab ga-i-aa sabh jee-a kai saathai. ||4||
All their wealth goes away along with their lives. ||4||
ਸਾਰਾ ਹੀ ਧਨ ਜਿੰਦ ਦੇ ਨਾਲ ਹੀ (ਜੀਵ ਦੇ ਹੱਥੋਂ) ਚਲਾ ਜਾਂਦਾ ਹੈ ॥੪॥
ਨਾਨਕ ਸਰਨਿ ਪਰੇ ਦਰਬਾਰਿ ॥
naanak saran paray darbaar.
O’ Nanak, those who have sought the shelter of God’s court,
ਹੇ ਨਾਨਕ! (ਆਖ-) ਜੇਹੜੇ ਮਨੁੱਖ ਪਰਮਾਤਮਾ ਦੀ ਸਰਨ ਪੈਂਦੇ ਹਨ ਪਰਮਾਤਮਾ ਦੇ ਦਰ ਤੇ ਡਿੱਗਦੇ ਹਨ,
ਰਾਖੀ ਪੈਜ ਮੇਰੈ ਕਰਤਾਰਿ ॥੫॥੯੯॥੧੬੮॥
raakhee paij mayrai kartaar. ||5||99||168||
my Creator Himself has preserved their honor. ||5||99||168||
ਉਹਨਾਂ ਦੀ ਇੱਜ਼ਤ ਮੇਰੇ ਕਰਤਾਰ ਨੇ ਸਦਾ ਹੀ ਰੱਖ ਲਈ ਹੈ ॥੫॥੯੯॥੧੬੮॥
ਗਉੜੀ ਮਹਲਾ ੫ ॥
ga-orhee mehlaa 5.
Raag Gauree, Fifth Guru:
ਜਨ ਕੀ ਧੂਰਿ ਮਨ ਮੀਠ ਖਟਾਨੀ ॥
jan kee Dhoor man meeth khataanee.
The humble service of the saints is very pleasing to the one,
ਉਸ ਦੇ ਮਨ ਨੂੰ ਪਰਮਾਤਮਾ ਦੇ ਸੇਵਕ ਦੀ ਚਰਨ-ਧੂੜ ਮਿੱਠੀ ਲੱਗਦੀ ਹੈ,
ਪੂਰਬਿ ਕਰਮਿ ਲਿਖਿਆ ਧੁਰਿ ਪ੍ਰਾਨੀ ॥੧॥ ਰਹਾਉ ॥
poorab karam likhi-aa Dhur paraanee. ||1|| rahaa-o.
in whose destiny it is so preordained. ||1||Pause||
ਜਿਸ ਪ੍ਰਾਣੀ ਦੇ ਮੱਥੇ ਉਤੇ ਪੂਰਬਲੇ ਜਨਮ ਵਿਚ ਕੀਤੇ ਕਰਮ ਅਨੁਸਾਰ ਧੁਰ ਦਰਗਾਹ ਤੋਂ ਲੇਖ ਲਿਖਿਆ ਹੁੰਦਾ ਹੈ ॥੧॥ ਰਹਾਉ ॥