Page 262
ਨਾਨਕ ਦੀਜੈ ਨਾਮ ਦਾਨੁ ਰਾਖਉ ਹੀਐ ਪਰੋਇ ॥੫੫॥
Nanak deejai naam daan raakha-o hee-ai paro-ay. ||55||
O’ God, bless me with the gift of Naam, I may keep it enshrined in my heart, says Nanak.
ਮੈਨੂੰ ਆਪਣੇ ਨਾਮ ਦਾ ਦਾਨ ਬਖ਼ਸ਼, (ਇਹ ਦਾਨ) ਮੈਂ ਆਪਣੇ ਹਿਰਦੇ ਵਿਚ ਪ੍ਰੋ ਕੇ ਰੱਖਾਂ
ਸਲੋਕੁ ॥
salok.
Shalok:
ਗੁਰਦੇਵ ਮਾਤਾ ਗੁਰਦੇਵ ਪਿਤਾ ਗੁਰਦੇਵ ਸੁਆਮੀ ਪਰਮੇਸੁਰਾ ॥
gurdayv maataa gurdayv pitaa gurdayv su-aamee parmaysuraa.
The Guru is our spiritual mother, father, master and embodiment of God.
ਗੁਰੂ ਹੀ ਮਾਂ ਹੈ, ਗੁਰੂ ਹੀ ਪਿਉ ਹੈ (ਗੁਰੂ ਹੀ ਆਤਮਕ ਜਨਮ ਦੇਣ ਵਾਲਾ ਹੈ), ਗੁਰੂ ਮਾਲਕ-ਪ੍ਰਭੂ ਦਾ ਰੂਪ ਹੈ।
ਗੁਰਦੇਵ ਸਖਾ ਅਗਿਆਨ ਭੰਜਨੁ ਗੁਰਦੇਵ ਬੰਧਿਪ ਸਹੋਦਰਾ ॥
gurdayv sakhaa agi-aan bhanjan gurdayv banDhip sahodaraa.
The Guru is our companion and the destroyer of ignorance; The Guru is our relative and brother.
ਗੁਰੂ (ਮਾਇਆ ਦੇ ਮੋਹ ਦਾ) ਹਨੇਰਾ ਨਾਸ ਕਰਨ ਵਾਲਾ ਮਿੱਤਰ ਹੈ, ਗੁਰੂ ਹੀ (ਤੋੜ ਨਿਭਣ ਵਾਲਾ) ਸੰਬੰਧੀ ਤੇ ਭਰਾ ਹੈ
ਗੁਰਦੇਵ ਦਾਤਾ ਹਰਿ ਨਾਮੁ ਉਪਦੇਸੈ ਗੁਰਦੇਵ ਮੰਤੁ ਨਿਰੋਧਰਾ ॥
gurdayv daataa har naam updaysai gurdayv mant niroDharaa.
The Guru is the benefactor and the Spiritual teacher; The Guru’s word of wisdom is never ineffective.
ਗੁਰੂ (ਅਸਲੀ) ਦਾਤਾ ਹੈ ਜੋ ਪ੍ਰਭੂ ਦਾ ਨਾਮ ਉਪਦੇਸ਼ਦਾ ਹੈ, ਗੁਰੂ ਦਾ ਉਪਦੇਸ਼ ਐਸਾ ਹੈ ਜਿਸ ਦਾ ਅਸਰ (ਕੋਈ ਵਿਕਾਰ) ਗਵਾ ਨਹੀਂ ਸਕਦਾ।
ਗੁਰਦੇਵ ਸਾਂਤਿ ਸਤਿ ਬੁਧਿ ਮੂਰਤਿ ਗੁਰਦੇਵ ਪਾਰਸ ਪਰਸ ਪਰਾ ॥
gurdayv saaNt sat buDh moorat gurdayv paaras paras paraa.
The Guru is the image of peace, truth and wisdom; the Guru’s touch is superior than the touch of paaras (mythical philosopher’s stone).
ਗੁਰੂ ਸ਼ਾਂਤੀ ਸੱਚ ਅਤੇ ਅਕਲ ਦਾ ਸਰੂਪ ਹੈ, ਗੁਰੂ ਇਕ ਐਸਾ ਪਾਰਸ ਹੈ ਜਿਸ ਦੀ ਛੋਹ ਪਾਰਸ ਦੀ ਛੋਹ ਨਾਲੋਂ ਸ੍ਰੇਸ਼ਟ ਹੈ।
ਗੁਰਦੇਵ ਤੀਰਥੁ ਅੰਮ੍ਰਿਤ ਸਰੋਵਰੁ ਗੁਰ ਗਿਆਨ ਮਜਨੁ ਅਪਰੰਪਰਾ ॥
gurdayv tirath amrit sarovar gur gi-aan majan apramparaa.
The Guru is the place of Pilgrimage and the pool of ambrosial nectar; to follow the Guru’s teachings is like the most sublime ablution.
ਗੁਰੂ (ਸੱਚਾ) ਤੀਰਥ ਹੈ, ਅੰਮ੍ਰਿਤ ਦਾ ਸਰੋਵਰ ਹੈ, ਗੁਰੂ ਦੇ ਗਿਆਨ -ਜਲ ਦਾ ਇਸ਼ਨਾਨ ( ਸਾਰੇ ਤੀਰਥਾਂਨਾਲੋਂ) ਬਹੁਤ ਹੀ ਸ੍ਰੇਸ਼ਟ ਹੈ।
ਗੁਰਦੇਵ ਕਰਤਾ ਸਭਿ ਪਾਪ ਹਰਤਾ ਗੁਰਦੇਵ ਪਤਿਤ ਪਵਿਤ ਕਰਾ ॥
gurdayv kartaa sabh paap hartaa gurdayv patit pavit karaa.
The Guru is the embodiment of the Creator and the destroyer of all sins; the Guru is the purifier of the heart of the sinners.
ਗੁਰੂ ਕਰਤਾਰ ਦਾ ਰੂਪ ਹੈ, ਸਾਰੇ ਪਾਪਾਂ ਨੂੰ ਦੂਰ ਕਰਨ ਵਾਲਾ ਹੈ, ਗੁਰੂ ਵਿਕਾਰੀ ਬੰਦਿਆਂ (ਦੇ ਹਿਰਦੇ) ਨੂੰ ਪਵਿੱਤਰ ਕਰਨ ਵਾਲਾ ਹੈ।
ਗੁਰਦੇਵ ਆਦਿ ਜੁਗਾਦਿ ਜੁਗੁ ਜੁਗੁ ਗੁਰਦੇਵ ਮੰਤੁ ਹਰਿ ਜਪਿ ਉਧਰਾ ॥
gurdayv aad jugaad jug jug gurdayv mant har jap uDhraa.
The Guru existed from the beginning of time, through ages upon ages; by remembering the Guru’s Mantra, one is saved from the vices.
ਜਦੋਂ ਤੋਂ ਜਗਤ ਬਣਿਆ ਹੈ ਗੁਰੂ ਸ਼ੂਰੂ ਤੋਂ ਹੀ ਹਰੇਕ ਜੁਗ ਵਿਚ (ਪਰਮਾਤਮਾ ਦੇ ਨਾਮ ਦਾ ਉਪਦੇਸ਼-ਦਾਤਾ) ਹੈ। ਗੁਰੂ ਦਾ ਦਿੱਤਾ ਹੋਇਆ ਹਰਿ-ਨਾਮ ਮੰਤ੍ਰ ਜਪ ਕੇ (ਸੰਸਾਰ-ਸਮੁੰਦਰ ਦੇ ਵਿਕਾਰਾਂ ਦੀਆਂ ਲਹਿਰਾਂ ਤੋਂ) ਪਾਰ ਲੰਘ ਜਾਈਦਾ ਹੈ।
ਗੁਰਦੇਵ ਸੰਗਤਿ ਪ੍ਰਭ ਮੇਲਿ ਕਰਿ ਕਿਰਪਾ ਹਮ ਮੂੜ ਪਾਪੀ ਜਿਤੁ ਲਗਿ ਤਰਾ ॥
gurdayv sangat parabh mayl kar kirpaa ham moorh paapee jit lag taraa.
O’ God, show mercy and unite us with the company of the Guru so that we, the ignorant sinners, may also swim across the world-ocean of vices.
ਹੇ ਪ੍ਰਭੂ! ਮਿਹਰ ਕਰ, ਸਾਨੂੰ ਗੁਰੂ ਦੀ ਸੰਗਤਿ ਦੇਹ, ਤਾ ਕਿ ਅਸੀਂ ਮੂਰਖ ਪਾਪੀ ਉਸ ਦੀ ਸੰਗਤਿ ਵਿਚ (ਰਹਿ ਕੇ) ਤਰ ਜਾਈਏ।
ਗੁਰਦੇਵ ਸਤਿਗੁਰੁ ਪਾਰਬ੍ਰਹਮੁ ਪਰਮੇਸਰੁ ਗੁਰਦੇਵ ਨਾਨਕ ਹਰਿ ਨਮਸਕਰਾ ॥੧॥
gurdayv satgur paarbarahm parmaysar gurdayv naanak har namaskaraa. ||1||
O’ Nanak, the Guru is the embodiment of the all pervading God; therefore, we should all bow to the Guru in humble reverence. ||1||
ਗੁਰੂ ਪਰਮੇਸਰ ਪਾਰਬ੍ਰਹਮ ਦਾ ਰੂਪ ਹੈ। ਹੇ ਨਾਨਕ! ਹਰੀ ਦੇ ਰੂਪ ਗੁਰੂ ਨੂੰ (ਸਦਾ) ਨਮਸਕਾਰ ਕਰਨੀ ਚਾਹੀਦੀ ਹੈ
ਏਹੁ ਸਲੋਕੁ ਆਦਿ ਅੰਤਿ ਪੜਣਾ ॥
ayhu salok aad ant parh-naa.
This Salok is to be recited at the beginning and at the end of Bawan Akhri.
ਇਹ ਸਲੋਕ ਇਸ ‘ਬਾਵਨ ਅਖਰੀ’ ਦੇ ਸ਼ੁਰੂ ਵਿਚ ਭੀ ਪੜ੍ਹਨਾ ਹੈ, ਤੇ ਅਖ਼ੀਰ ਵਿਚ ਭੀ ਪੜ੍ਹਨਾ ਹੈ।
ਗਉੜੀ ਸੁਖਮਨੀ ਮਃ ੫ ॥
ga-orhee sukhmanee mehlaa 5.
Raag Gauree, fifth Guru: SUKHMANI means the crown bead of bliss.
ਸਲੋਕੁ ॥
salok.
Shalok:
ੴ ਸਤਿਗੁਰ ਪ੍ਰਸਾਦਿ ॥
ik-oNkaar satgur parsaad.
One eternal God, realized by the Guru’s grace.
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਆਦਿ ਗੁਰਏ ਨਮਹ ॥
aad gur-ay namah.
I bow to the Primal Guru.
(ਮੇਰੀ) ਉਸ ਸਭ ਤੋਂ ਵੱਡੇ (ਅਕਾਲ ਪੁਰਖ) ਨੂੰ ਨਮਸਕਾਰ ਹੈ ਜੋ (ਸਭ ਦਾ) ਮੁੱਢ ਹੈ,
ਜੁਗਾਦਿ ਗੁਰਏ ਨਮਹ ॥
jugaad gur-ay namah.
I bow to the Guru who was before the beginning of the ages.
ਅਤੇ ਜੋ ਜੁਗਾਂ ਦੇ ਮੁੱਢ ਤੋਂ ਹੈ।
ਸਤਿਗੁਰਏ ਨਮਹ ॥
satgur-ay namah.
I bow to the eternal True Guru.
ਸਤਿਗੁਰੂ ਨੂੰ (ਮੇਰੀ) ਨਮਸਕਾਰ ਹੈ,
ਸ੍ਰੀ ਗੁਰਦੇਵਏ ਨਮਹ ॥੧॥
saree gurdayv-ay namah. ||1||
I bow to the Great, Divine Guru.
ਸ੍ਰੀ ਗੁਰਦੇਵ ਜੀ ਨੂੰ (ਮੇਰੀ) ਨਮਸਕਾਰ ਹੈ
ਅਸਟਪਦੀ ॥
asatpadee.
Ashtapadee:
ਸਿਮਰਉ ਸਿਮਰਿ ਸਿਮਰਿ ਸੁਖੁ ਪਾਵਉ ॥
simra-o simar simar sukh paava-o.
I remember God with loving devotion and by remembering Him at all the time, I experience eternal bliss,
ਮੈਂ (ਅਕਾਲ ਪੁਰਖ ਦਾ ਨਾਮ) ਸਿਮਰਾਂ ਤੇ ਸਿਮਰ ਸਿਮਰ ਕੇ ਸੁਖ ਹਾਸਲ ਕਰਾਂ;
ਕਲਿ ਕਲੇਸ ਤਨ ਮਾਹਿ ਮਿਟਾਵਉ ॥
kal kalays tan maahi mitaava-o.
and dispel all worries and anguish that from my mind
(ਇਸ ਤਰ੍ਹਾਂ) ਸਰੀਰ ਵਿਚ (ਜੋ) ਦੁੱਖ ਬਿਖਾਂਧ (ਹਨ ਉਹਨਾਂ ਨੂੰ) ਮਿਟਾ ਲਵਾਂ।
ਸਿਮਰਉ ਜਾਸੁ ਬਿਸੁੰਭਰ ਏਕੈ ॥
simra-o jaas bisumbhar aikai.
I contemplate on the One who preserves the universe.
ਇਕ ਜਗਤ ਪਾਲਕ (ਹਰੀ) ਦਾ ਨਾਮ ਨੂੰ ਯਾਦ ਕਰ।
ਨਾਮੁ ਜਪਤ ਅਗਨਤ ਅਨੇਕੈ ॥
naam japat agnat anaykai.
Countless peopleremember Him
ਅਨੇਕਾਂ ਤੇ ਅਣਗਿਣਤ (ਜੀਵ) ਉਸ ਨੂੰ ਜਪਦੇ ਹਨ,
ਬੇਦ ਪੁਰਾਨ ਸਿੰਮ੍ਰਿਤਿ ਸੁਧਾਖ੍ਯ੍ਯਰ ॥
bayd puraan simrit suDhaakh-yar.
The Vedas, the Puranas and the Smritis, the purest of utterances,
ਵੇਦਾਂ ਪੁਰਾਨਾਂ ਤੇ ਸਿਮ੍ਰਿਤੀਆਂ ਨੇ-
ਕੀਨੇ ਰਾਮ ਨਾਮ ਇਕ ਆਖ੍ਯ੍ਯਰ ॥
keenay raam naam ik aakh-yar.
have recognized the One, the Name of God to be the most sacred.
ਇਕ ਅਕਾਲ ਪੁਰਖ ਦੇ ਨਾਮ ਨੂੰ ਹੀ ਸਭ ਤੋਂ ਪਵਿੱਤ੍ਰ ਨਾਮ ਮੰਨਿਆ ਹੈ।
ਕਿਨਕਾ ਏਕ ਜਿਸੁ ਜੀਅ ਬਸਾਵੈ ॥ ਤਾ ਕੀ ਮਹਿਮਾ ਗਨੀ ਨ ਆਵੈ ॥
kinkaa ayk jis jee-a basaavai. taa kee mahimaa ganee na aavai.
That person’s glory cannot be described in whose heart, God instills even an iota of Naam.
ਜਿਸ (ਮਨੁੱਖ) ਦੇ ਜੀ ਵਿਚ (ਅਕਾਲ ਪੁਰਖ ਅਪਨਾ ਨਾਮ) ਥੋੜਾ ਜਿਹਾ ਭੀ ਵਸਾਉਂਦਾ ਹੈ,ਉਸ ਦੀ ਵਡਿਆਈ ਬਿਆਨ ਨਹੀਂ ਹੋ ਸਕਦੀ।
ਕਾਂਖੀ ਏਕੈ ਦਰਸ ਤੁਹਾਰੋ ॥ ਨਾਨਕ ਉਨ ਸੰਗਿ ਮੋਹਿ ਉਧਾਰੋ ॥੧॥
kaaNkhee aikai daras tuhaaro. naanak un sang mohi uDhaaro. ||1||
Nanak says, O’ God, save me along with those who yearn to experience your holy presence.
(ਹੇ ਅਕਾਲ ਪੁਰਖ!) ਜੋ ਮਨੁੱਖ ਤੇਰੇ ਦੀਦਾਰ ਦੇ ਚਾਹਵਾਨ ਹਨ, ਉਨ੍ਹਾਂ ਦੇ ਨਾਲ ਨਾਨਕ ਦਾ ਪਾਰ-ਉਤਾਰਾ ਕਰ ਦੇ।
ਸੁਖਮਨੀ ਸੁਖ ਅੰਮ੍ਰਿਤ ਪ੍ਰਭ ਨਾਮੁ ॥
sukhmanee sukh amrit parabh naam.
The ambrosial Name of God is the crown jewel (the essence) of all peace and bliss,
ਪ੍ਰਭੂ ਦਾ ਅਮਰ ਕਰਨ ਵਾਲਾ ਤੇ ਸੁਖਦਾਈ ਨਾਮ (ਸਭ) ਸੁਖਾਂ ਦੀ ਮਣੀ ਹੈ,
ਭਗਤ ਜਨਾ ਕੈ ਮਨਿ ਬਿਸ੍ਰਾਮ ॥ ਰਹਾਉ ॥
bhagat janaa kai man bisraam. Rahaa-o.
and this nectar- Name of God resides in the hearts of His true devotees. ll pause ll
ਇਸ ਦਾ ਟਿਕਾਣਾ ਭਗਤਾਂ ਦੇ ਹਿਰਦੇ ਵਿਚ ਹੈ l
ਪ੍ਰਭ ਕੈ ਸਿਮਰਨਿ ਗਰਭਿ ਨ ਬਸੈ ॥
parabh kai simran garabh na basai.
By remembering God, one is freed from cycle of birth and death.
ਪ੍ਰਭੂ ਦਾ ਸਿਮਰਨ ਕਰਨ ਨਾਲ (ਜੀਵ) ਜਨਮ ਵਿਚ ਨਹੀਂ ਆਉਂਦਾ,
ਪ੍ਰਭ ਕੈ ਸਿਮਰਨਿ ਦੂਖੁ ਜਮੁ ਨਸੈ ॥
parabh kai simran dookh jam nasai.
By remembering God, the fear of demon goes away.
ਪ੍ਰਭੂ ਦਾ ਸਿਮਰਨ ਕਰਨ ਨਾਲ (ਜੀਵ ਦਾ) ਦੁਖ ਤੇ ਜਮ (ਦਾ ਡਰ) ਦੂਰ ਹੋ ਜਾਂਦਾ ਹੈ।
ਪ੍ਰਭ ਕੈ ਸਿਮਰਨਿ ਕਾਲੁ ਪਰਹਰੈ ॥
parabh kai simran kaal parharai.
By remembering God, the fear of death vanishes.
ਪ੍ਰਭੂ ਦਾ ਸਿਮਰਨ ਕਰਨ ਨਾਲ ਮੌਤ (ਦਾ ਭਉ) ਪਰੇ ਹਟ ਜਾਂਦਾ ਹੈ,
ਪ੍ਰਭ ਕੈ ਸਿਮਰਨਿ ਦੁਸਮਨੁ ਟਰੈ ॥
parabh kai simran dusman tarai.
Remembering God, one’s vices are eradicated
ਪ੍ਰਭੂ ਦਾ ਸਿਮਰਨ ਕਰਨ ਨਾਲ (ਵਿਕਾਰ ਰੂਪੀ) ਦੁਸ਼ਮਨ ਟਲ ਜਾਂਦਾ ਹੈ।
ਪ੍ਰਭ ਸਿਮਰਤ ਕਛੁ ਬਿਘਨੁ ਨ ਲਾਗੈ ॥
parabh simrat kachh bighan na laagai.
Remembering God, one meets no obstacles in life.
ਪ੍ਰਭੂ ਨੂੰ ਸਿਮਰਿਆਂ (ਜ਼ਿੰਦਗੀ ਦੇ ਰਾਹ ਵਿਚ) ਕੋਈ ਰੁਕਾਵਟ ਨਹੀਂ ਪੈਂਦੀ,
ਪ੍ਰਭ ਕੈ ਸਿਮਰਨਿ ਅਨਦਿਨੁ ਜਾਗੈ ॥
parabh kai simran an-din jaagai.
By remembering God, one always remains alert from vices and worldly temptations.
ਪ੍ਰਭੂ ਦਾ ਸਿਮਰਨ ਕਰਨ ਨਾਲ (ਮਨੁੱਖ) ਹਰ ਵੇਲੇ (ਵਿਕਾਰਾਂ ਵਲੋਂ) ਸੁਚੇਤ ਰਹਿੰਦਾ ਹੈ।
ਪ੍ਰਭ ਕੈ ਸਿਮਰਨਿ ਭਉ ਨ ਬਿਆਪੈ ॥
parabh kai simran bha-o na bi-aapai.
Remembering God, one is not overpowered by fear.
ਪ੍ਰਭੂ ਦਾ ਸਿਮਰਨ ਕਰਨ ਨਾਲ (ਕੋਈ) ਡਰ (ਜੀਵ ਉਤੇ) ਦਬਾਉ ਨਹੀਂ ਪਾ ਸਕਦਾ,
ਪ੍ਰਭ ਕੈ ਸਿਮਰਨਿ ਦੁਖੁ ਨ ਸੰਤਾਪੈ ॥
parabh kai simran dukh na santaapai.
Remembering God, one does not suffer sorrow.
ਪ੍ਰਭੂ ਦਾ ਸਿਮਰਨ ਕਰਨ ਨਾਲ (ਕੋਈ) ਦੁੱਖ ਵਿਆਕੁਲ ਨਹੀਂ ਕਰ ਸਕਦਾ।
ਪ੍ਰਭ ਕਾ ਸਿਮਰਨੁ ਸਾਧ ਕੈ ਸੰਗਿ ॥
parabh kaa simran saaDh kai sang.
The meditative remembrance of God prevails in the Company of the Holy.
ਅਕਾਲ ਪੁਰਖ ਦਾ ਸਿਮਰਨ ਗੁਰਮਖਿ ਦੀ ਸੰਗਤਿ ਵਿਚ (ਮਿਲਦਾ ਹੈ);
ਸਰਬ ਨਿਧਾਨ ਨਾਨਕ ਹਰਿ ਰੰਗਿ ॥੨॥
sarab niDhaan naanak har rang. ||2||
O’ Nanak, all treasures of the world are in the Love of God. ||2||
ਹੇ ਨਾਨਕ! ਅਕਾਲ ਪੁਰਖ ਦੇ ਪਿਆਰ ਵਿਚ ਹੀ (ਦੁਨੀਆ ਦੇ) ਸਾਰੇ ਖ਼ਜ਼ਾਨੇਹਨ)
ਪ੍ਰਭ ਕੈ ਸਿਮਰਨਿ ਰਿਧਿ ਸਿਧਿ ਨਉ ਨਿਧਿ ॥
parabh kai simran riDh siDh na-o niDh.
In the remembrance of God are the miraculous powers and all the nine treasures of the world.
ਪ੍ਰਭੂ ਦੇ ਸਿਮਰਨ ਵਿਚ (ਹੀ) ਸਾਰੀਆਂ ਰਿੱਧੀਆਂ ਸਿੱਧੀਆਂ ਤੇ ਨੌ ਖ਼ਜ਼ਾਨੇ ਹਨ,
ਪ੍ਰਭ ਕੈ ਸਿਮਰਨਿ ਗਿਆਨੁ ਧਿਆਨੁ ਤਤੁ ਬੁਧਿ ॥
parabh kai simran gi-aan Dhi-aan tat buDh.
In the remembrance of God are knowledge, meditation and the essence of wisdom.
ਪ੍ਰਭ-ਸਿਮਰਨ ਵਿਚ ਹੀ ਗਿਆਨ, ਸੁਰਤ ਦਾ ਟਿਕਾਉ ਤੇ ਜਗਤ ਦੇ ਮੂਲ (ਹਰੀ) ਦੀ ਸਮਝ ਵਾਲੀ ਬੁੱਧੀ ਹੈ।
ਪ੍ਰਭ ਕੈ ਸਿਮਰਨਿ ਜਪ ਤਪ ਪੂਜਾ ॥
parabh kai simran jap tap poojaa.
In the remembrance of God are chanting, intense meditation and devotional worship.
ਪ੍ਰਭੂ ਦੇ ਸਿਮਰਨ ਵਿਚ ਹੀ (ਸਾਰੇ) ਜਾਪ ਤਾਪ ਤੇ (ਦੇਵ-) ਪੂਜਾ ਹਨ,
ਪ੍ਰਭ ਕੈ ਸਿਮਰਨਿ ਬਿਨਸੈ ਦੂਜਾ ॥
parabh kai simran binsai doojaa.
In the remembrance of God, duality vanishes.
ਸਾਹਿਬ ਨੂੰ ਚੇਤੇ ਕਰਨ ਦੁਆਰਾ ਦਵੈਤ-ਭਾਵ ਦੂਰ ਹੋ ਜਾਂਦਾ ਹੈ।
ਪ੍ਰਭ ਕੈ ਸਿਮਰਨਿ ਤੀਰਥ ਇਸਨਾਨੀ ॥
parabh kai simran tirath isnaanee.
In the remembrance of God are purifying baths at sacred shrines of pilgrimage.
ਸਿਮਰਨ ਕਰਨ ਵਾਲਾ (ਆਤਮ-) ਤੀਰਥ ਦਾ ਇਸ਼ਨਾਨ ਕਰਨ ਵਾਲਾ ਹੋ ਜਾਈਦਾ ਹੈ,
ਪ੍ਰਭ ਕੈ ਸਿਮਰਨਿ ਦਰਗਹ ਮਾਨੀ ॥
parabh kai simran dargeh maanee.
In the remembrance of God, one attains honor in the Court of the God.
ਸਾਹਿਬ ਨੂੰ ਚੇਤੇ ਕਰਨ ਦੁਆਰਾ ਦਰਗਾਹ ਵਿਚ ਇੱਜ਼ਤ ਮਿਲਦੀ ਹੈ;
ਪ੍ਰਭ ਕੈ ਸਿਮਰਨਿ ਹੋਇ ਸੁ ਭਲਾ ॥
parabh kai simran ho-ay so bhalaa.
In the remembrance of God, one accepts His will to be good for all.
ਸਾਹਿਬ ਨੂੰ ਚੇਤੇ ਕਰਨ ਦੁਆਰਾ ਜਗਤ ਵਿਚ ਜੋ ਹੋ ਰਿਹਾ ਹੈ ਭਲਾ ਪ੍ਰਤੀਤ ਹੁੰਦਾ ਹੈ,
ਪ੍ਰਭ ਕੈ ਸਿਮਰਨਿ ਸੁਫਲ ਫਲਾ ॥
parabh kai simran sufal falaa.
By remembering God, one one succeeds in achieving the supreme goal of life.
ਸਾਹਿਬ ਨੂੰ ਚੇਤੇ ਕਰਨ ਦੁਆਰਾ ਮਨੁੱਖ-ਜਨਮ ਦਾ ਉੱਚਾ ਮਨੋਰਥ ਸਿੱਧ ਹੋ ਜਾਂਦਾ ਹੈ।
ਸੇ ਸਿਮਰਹਿ ਜਿਨ ਆਪਿ ਸਿਮਰਾਏ ॥
say simrahi jin aap simraa-ay.
They alone remember Him in meditation, whom He inspires to do so.
(ਨਾਮ) ਉਹੀ ਸਿਮਰਦੇ ਹਨ, ਜਿਨ੍ਹਾਂ ਨੂੰ ਪ੍ਰਭੂ ਆਪਿ ਪ੍ਰੇਰਦਾ ਹੈ,