Guru Granth Sahib Translation Project

Guru granth sahib page-334

Page 334

ਤਾ ਸੋਹਾਗਣਿ ਜਾਣੀਐ ਗੁਰ ਸਬਦੁ ਬੀਚਾਰੇ ॥੩॥ taa sohagan jaanee-ai gur sabad beechaaray. ||3|| One is considered fortunate only when one reflects on the Guru’s word. ||3|| ਜੀਵ-ਇਸਤ੍ਰੀ ਜਦੋਂ ਗੁਰੂ ਦੇ ਸ਼ਬਦ ਨੂੰ ਵਿਚਾਰਦੀ ਹੈ ਤਾਂ ਉਹ ਖਸਮ ਵਾਲੀ ਸਮਝੀ ਜਾਂਦੀ ਹੈ ॥੩॥
ਕਿਰਤ ਕੀ ਬਾਂਧੀ ਸਭ ਫਿਰੈ ਦੇਖਹੁ ਬੀਚਾਰੀ ॥ kirat kee baaNDhee sabh firai daykhhu beechaaree. If you think about it, based on the preordained destiny the entire world is wandering aimlessly. ਜੇ ਵਿਚਾਰ ਕੇ ਵੇਖੋ, (ਇੱਥੇ ਤਾਂ) ਸਾਰੀ ਲੁਕਾਈ ਪਿਛਲੇ ਕੀਤੇ ਕਰਮਾਂ ਦੇ ਸੰਸਕਾਰਾਂ ਦੀ ਬੱਝੀ ਹੋਈ ਭਟਕ ਰਹੀ ਹੈ।
ਏਸ ਨੋ ਕਿਆ ਆਖੀਐ ਕਿਆ ਕਰੇ ਵਿਚਾਰੀ ॥੪॥ ays no ki-aa aakhee-ai ki-aa karay vichaaree. ||4|| What can the poor person? what can we say to this person? ||4|| ਇਸ ਜੀਵ-ਇਸਤ੍ਰੀ ਨੂੰ ਕੀਹ ਦੋਸ਼? ਇਹ ਨਮਾਣੀ ਕੀਹ ਕਰ ਸਕਦੀ ਹੈ? ॥੪॥
ਭਈ ਨਿਰਾਸੀ ਉਠਿ ਚਲੀ ਚਿਤ ਬੰਧਿ ਨ ਧੀਰਾ ॥ bha-ee niraasee uth chalee chit banDh na Dheeraa. O’ my friends, in the end one leaves the world frustrated and without any solace. ਆਸਾਂ ਸਿਰੇ ਨਹੀਂ ਚੜ੍ਹਦੀਆਂ, ਮਨ ਧੀਰਜ ਨਹੀਂ ਫੜਦਾ ਤੇ (ਜੀਵ-ਇਸਤ੍ਰੀ ਇੱਥੋਂ) ਉੱਠ ਤੁਰਦੀ ਹੈ।
ਹਰਿ ਕੀ ਚਰਣੀ ਲਾਗਿ ਰਹੁ ਭਜੁ ਸਰਣਿ ਕਬੀਰਾ ॥੫॥੬॥੫੦॥ har kee charnee laag rahu bhaj saran kabeeraa. ||5||6||50|| O’ Kabir, accept God’s refuge and remain imbued with His love. ||5||6||50|| ਹੇ ਕਬੀਰ! (ਇਸ ਨਿਰਾਸਤਾ ਤੋਂ ਬਚਣ ਲਈ) ਤੂੰ ਪ੍ਰਭੂ ਦੀ ਚਰਨੀਂ ਲੱਗਾ ਰਹੁ, ਪ੍ਰਭੂ ਦਾ ਆਸਰਾ ਲਈ ਰੱਖ ॥੫॥੬॥੫੦॥
ਗਉੜੀ ॥ ga-orhee. Raag Gauree :
ਜੋਗੀ ਕਹਹਿ ਜੋਗੁ ਭਲ ਮੀਠਾ ਅਵਰੁ ਨ ਦੂਜਾ ਭਾਈ ॥ jogee kaheh jog bhal meethaa avar na doojaa bhaa-ee. O’ brother, yogis proclaim that only the way of Yoga is the right way to realize God. ਹੇ ਭਾਈ! ਜੋਗੀ ਆਖਦੇ ਹਨ-ਜੋਗ ਦਾ ਮਾਰਗ ਹੀ ਚੰਗਾ ਤੇ ਮਿੱਠਾ ਹੈ, ਇਸ ਵਰਗਾ ਹੋਰ ਕੋਈ ਸਾਧਨ ਨਹੀਂ ਹੈ।
ਰੁੰਡਿਤ ਮੁੰਡਿਤ ਏਕੈ ਸਬਦੀ ਏਇ ਕਹਹਿ ਸਿਧਿ ਪਾਈ ॥੧॥ rundit mundit aykai sabdee ay-ay kaheh siDh paa-ee. ||1|| Those with their heads and faces shaved and those who repeatedly utter that God is incomprehensible; they say that only they have attained perfection. ||1|| ਸਰੇਵੜੇ ਸੰਨਿਆਸੀ ਅਵਧੂਤ, ਇਹ ਸਾਰੇ ਆਖਦੇ ਹਨ-ਅਸਾਂ ਹੀ ਸਿੱਧੀ ਲੱਭੀ ਹੈ ॥੧॥
ਹਰਿ ਬਿਨੁ ਭਰਮਿ ਭੁਲਾਨੇ ਅੰਧਾ ॥ har bin bharam bhulaanay anDhaa. Without meditating on God, the spiritually ignorants are deluded by doubt. ਅੰਨ੍ਹੇ ਲੋਕ ਪਰਮਾਤਮਾ ਨੂੰ ਵਿਸਾਰ ਕੇ (ਪ੍ਰਭੂ ਦਾ ਸਿਮਰਨ ਛੱਡ ਕੇ) ਭੁਲੇਖੇ ਵਿਚ ਪਏ ਹੋਏ ਹਨ;
ਜਾ ਪਹਿ ਜਾਉ ਆਪੁ ਛੁਟਕਾਵਨਿ ਤੇ ਬਾਧੇ ਬਹੁ ਫੰਧਾ ॥੧॥ ਰਹਾਉ ॥ jaa peh jaa-o aap chhutkaavan tay baaDhay baho fanDhaa. ||1|| rahaa-o. And those, to whom I go to find release from ego, they themselves are bound by all sorts of chains of rituals and self-conceit. ||1||Pause|| ਮੈਂ ਜਿਸ ਜਿਸ ਕੋਲ ਹਉਮੈ ਤੋਂ ਛੁਟਕਾਰਾ ਕਰਾਣ ਜਾਂਦਾ ਹਾਂ, ਉਹ ਸਾਰੇ ਆਪ ਹੀ ਹਉਮੈ ਦੀਆਂ ਕਈ ਫਾਹੀਆਂ ਵਿਚ ਬੱਝੇ ਹੋਏ ਹਨ ॥੧॥ ਰਹਾਉ ॥
ਜਹ ਤੇ ਉਪਜੀ ਤਹੀ ਸਮਾਨੀ ਇਹ ਬਿਧਿ ਬਿਸਰੀ ਤਬ ਹੀ ॥ jah tay upjee tahee samaanee ih biDh bisree tab hee. From where the ego originates (considering ourselves as separate entity from God), the entire mankind remains absorbed in it. In this way the entire world has forsaken God and is afflicted with ego. ਜਿਸ ਪ੍ਰਭੂ-ਵਿਛੋੜੇ ਤੋਂ ਇਹ ਹਉਮੈ ਉਪਜਦੀ ਹੈ ਉਸ ਪ੍ਰਭੂ ਵਿਛੋੜੇ ਵਿਚ ਹੀ ਸਾਰੀ ਲੋਕਾਈ ਟਿਕੀ ਪਈ ਹੈ ਭਾਵ, ਪ੍ਰਭੂ ਦੀ ਯਾਦ ਭੁਲਾਇਆਂ ਮਨੁੱਖ ਦੇ ਅੰਦਰ ਹਉਮੈ ਪੈਦਾ ਹੁੰਦੀ ਹੈ ਤੇ ਸਾਰੀ ਲੋਕਾਈ ਪ੍ਰਭੂ ਨੂੰ ਹੀ ਭੁਲਾਈ ਬੈਠੀ ਹੈ, ਇਸੇ ਕਰਕੇ ਤਾਹੀਏਂ ਦੁਨੀਆ ਭੁਲੇਖੇ ਵਿਚ ਹੈ
ਪੰਡਿਤ ਗੁਣੀ ਸੂਰ ਹਮ ਦਾਤੇ ਏਹਿ ਕਹਹਿ ਬਡ ਹਮ ਹੀ ॥੨॥ pandit gunee soor ham daatay ayhi kaheh bad ham hee. ||2|| The Pandits, the virtuous, the brave and the generous egotistically claim that they alone are the greatest. ||2|| ਪੰਡਿਤ, ਗੁਣੀ, ਸੂਰਮੇ, ਦਾਤੇ; ਇਹ ਸਾਰੇ (ਨਾਮ ਤੋਂ ਵਿੱਛੜ ਕੇ) ਇਹੀ ਆਖਦੇ ਹਨ ਕਿ ਅਸੀਂ ਸਭ ਤੋਂ ਵੱਡੇ ਹਾਂ ॥੨॥
ਜਿਸਹਿ ਬੁਝਾਏ ਸੋਈ ਬੂਝੈ ਬਿਨੁ ਬੂਝੇ ਕਿਉ ਰਹੀਐ ॥ jisahi bujhaa-ay so-ee boojhai bin boojhay ki-o rahee-ai. He alone understands the true path to unite with God whom He Himself inspires to understand. Life is worthless without understanding this reality. ਜਿਸ ਮਨੁੱਖ ਨੂੰ ਪ੍ਰਭੂ ਆਪ ਮੱਤ ਦੇਂਦਾ ਹੈ ਉਹੀ (ਅਸਲ ਗੱਲ) ਸਮਝਦਾ ਹੈ ਤੇ (ਉਸ ਅਸਲ ਗੱਲ ਦੇ) ਸਮਝਣ ਤੋਂ ਬਿਨਾ ਜੀਵਨ ਹੀ ਵਿਅਰਥ ਹੈ।
ਸਤਿਗੁਰੁ ਮਿਲੈ ਅੰਧੇਰਾ ਚੂਕੈ ਇਨ ਬਿਧਿ ਮਾਣਕੁ ਲਹੀਐ ॥੩॥ satgur milai anDhayraa chookai in biDh maanak lahee-ai. ||3|| By meeting the True Guru, the darkness of ignorance is dispelled and in this way one attains the priceless Naam. ||3|| ਜਦੋਂ ਮਨੁੱਖ ਨੂੰ ਸਤਿਗੁਰੂ ਮਿਲਦਾ ਹੈ ਤਾਂ ਮਨ ਵਿਚੋਂ ਹਉਮੈ ਦਾ ਹਨੇਰਾ ਦੂਰ ਹੋ ਜਾਂਦਾ ਹੈ ਤੇ ਇਸ ਤਰ੍ਹਾਂ ਨਾਮ-ਰੂਪ ਲਾਲ ਲੱਭ ਪੈਂਦਾ ਹੈ ॥੩॥
ਤਜਿ ਬਾਵੇ ਦਾਹਨੇ ਬਿਕਾਰਾ ਹਰਿ ਪਦੁ ਦ੍ਰਿੜੁ ਕਰਿ ਰਹੀਐ ॥ taj baavay daahnay bikaaraa har pad darirh kar rahee-ai. Forsaking all other side-tracking evils, we should firmly keep our eye on the target of uniting with God. ਲਾਂਭ ਦੇ ਵਿਕਾਰਾਂ ਦੇ ਫੁਰਨੇ ਛੱਡ ਕੇ ਪ੍ਰਭੂ ਦੀ ਯਾਦ ਦਾ (ਸਾਹਮਣੇ ਵਾਲਾ) ਨਿਸ਼ਾਨਾ ਪੱਕਾ ਕਰ ਰੱਖਣਾ ਚਾਹੀਦਾ ਹੈ।
ਕਹੁ ਕਬੀਰ ਗੂੰਗੈ ਗੁੜੁ ਖਾਇਆ ਪੂਛੇ ਤੇ ਕਿਆ ਕਹੀਐ ॥੪॥੭॥੫੧॥ kaho kabeer gooNgai gurh khaa-i-aa poochhay tay ki-aa kahee-ai. ||4||7||51|| Kabeer says, just as a mute can’t say anything about the taste of molasses, similarly the bliss of realizing God is indescribable. ||4||7||51|| ਕਬੀਰ ਆਖਦਾ ਹੈ- (ਜਿਵੇਂ) ਗੁੰਗi ਮਨੁੱਖ ਗੁੜ ਦਾ ਸੁਆਦ ਨਹੀਂ ਦੱਸ ਸਕਦਾ (ਤਿਵੇਂ ਪ੍ਰਭੂ ਦੇ ਚਰਨਾਂ ਵਿਚ ਜੁੜਨ ਦਾ ਅਨੰਦ ਬਿਆਨ ਨਹੀਂ ਕੀਤਾ ਜਾ ਸਕਦਾ) ॥੪॥੭॥੫੧॥
ਰਾਗੁ ਗਉੜੀ ਪੂਰਬੀ ਕਬੀਰ ਜੀ ॥ raag ga-orhee poorbee kabeer jee. Raag Gauree Poorbee, Kabeer Jee:
ੴ ਸਤਿਗੁਰ ਪ੍ਰਸਾਦਿ ॥ ik-oNkaar satgur parsaad. One eternal God. Realized by the grace of the true Guru: ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਜਹ ਕਛੁ ਅਹਾ ਤਹਾ ਕਿਛੁ ਨਾਹੀ ਪੰਚ ਤਤੁ ਤਹ ਨਾਹੀ ॥ jah kachh ahaa tahaa kichh naahee panch tat tah naahee. My mind was filled with the love for Maya; now because of the love for God, the love for Maya has vanished, and even the love for my body has also ended. ਜਿਸ ਮੇਰੇ ਮਨ ਵਿਚ ਪਹਿਲਾਂ ਮਮਤਾ ਸੀ, ਹੁਣ ਉਸ ਵਿਚੋਂ ਮਮਤਾ ਮੁੱਕ ਗਈ ਹੈ, ਆਪਣੇ ਸਰੀਰ ਦਾ ਮੋਹ ਭੀ ਨਹੀਂ ਰਹਿ ਗਿਆ।
ਇੜਾ ਪਿੰਗੁਲਾ ਸੁਖਮਨ ਬੰਦੇ ਏ ਅਵਗਨ ਕਤ ਜਾਹੀ ॥੧॥ irhaa pingulaa sukhman banday ay avgan kat jaahee. ||1|| O’ brother, I don’t know where go the useless deeds such as breathing through the left nostril, right nostril and sukhman (passage through the forehead). ||1|| ਹੇ ਭਾਈ! ਇੜਾ-ਪਿੰਗਲਾ-ਸੁਖਮਨਾ ਵਾਲੇ (ਪ੍ਰਾਣ ਚਾੜ੍ਹਨ ਤੇ ਰੋਕਣ ਆਦਿਕ ਦੇ ਕੋਝੇ ਕੰਮ ਤਾਂ ਪਤਾ ਹੀ ਨਹੀਂ ਕਿੱਥੇ ਚਲੇ ਜਾਂਦੇ ਹਨ? ॥੧॥
ਤਾਗਾ ਤੂਟਾ ਗਗਨੁ ਬਿਨਸਿ ਗਇਆ ਤੇਰਾ ਬੋਲਤੁ ਕਹਾ ਸਮਾਈ ॥ tagaa toota gagan binas gayea tera bolat khaa samaii ॥ The string of My love for Maya has snapped, the expanse of my worldly love has vanished; I don’t know where goes the conduct of discrimination? ਮੇਰਾ ਮੋਹ ਦਾ ਧਾਗਾ ਟੁੱਟ ਗਿਆ ਹੈ, ਮੇਰੇ ਅੰਦਰੋਂ ਮੋਹ ਦਾ ਪਸਾਰਾ ਮੁੱਕ ਗਿਆ ਹੈ, ਵਿਤਕਰੇ ਕਰਨ ਵਾਲਾ ਸੁਭਾਵ ਕਿਥੇ ਜਾ ਲੀਨ ਹੁੰਦਾ ਹੈ?
ਏਹ ਸੰਸਾ ਮੋ ਕਉ ਅਨਦਿਨੁ ਬਿਆਪੈ ਮੋ ਕਉ ਕੋ ਨ ਕਹੈ ਸਮਝਾਈ ॥੧॥ ਰਹਾਉ ॥ ayh sansaa mo kao andin biapai mo ka-o ko na kahai samjhaa-ee. ||1|| rahaa-o. I am always amazed at this change that has occurred in me, but no one can explain this to me and help me understand it ||1||Pause|| ਇਸ ਤਬਦੀਲੀ ਦੀ ਹੈਰਾਨੀ ਮੈਨੂੰ ਹਰ ਰੋਜ਼ ਆਉਂਦੀ ਹੈ ਕਿ ਇਹ ਕਿਵੇਂ ਹੋ ਗਿਆ, ਪਰ ਕੋਈ ਮਨੁੱਖ ਇਹ ਸਮਝਾ ਨਹੀਂ ਸਕਦਾ, ॥੧॥ ਰਹਾਉ ॥
ਜਹ ਬਰਭੰਡੁ ਪਿੰਡੁ ਤਹ ਨਾਹੀ ਰਚਨਹਾਰੁ ਤਹ ਨਾਹੀ ॥ jah barbhand pind tah naahee rachanhaar tah naahee. That mind which had the love for the entire worldly wealth, now does not even have the love for the body; the orchestrator (mind) of the love is no more here. ਜਿਸ ਮਨ ਵਿਚ (ਪਹਿਲਾਂ) ਸਾਰੀ ਦੁਨੀਆ (ਦੇ ਧਨ ਦਾ ਮੋਹ) ਸੀ, (ਲਿਵ ਦੀ ਬਰਕਤ ਨਾਲ) ਉਸ ਵਿਚ ਹੁਣ ਆਪਣੇ ਸਰੀਰ ਦਾ ਮੋਹ ਭੀ ਨਹੀਂ ਰਿਹਾ, ਮੋਹ ਦੇ ਤਾਣੇ ਤਣਨ ਵਾਲਾ ਉਹ ਮਨ ਹੀ ਨਹੀਂ ਰਿਹਾ;
ਜੋੜਨਹਾਰੋ ਸਦਾ ਅਤੀਤਾ ਇਹ ਕਹੀਐ ਕਿਸੁ ਮਾਹੀ ॥੨॥ jorhanhaaro sadaa ateetaa ih kahee-ai kis maahee. ||2|| God who attaches one to Maya, He Himself is forever unattached but no one can describe this state of mind. |2| ਹੁਣ ਤਾਂ ਮਾਇਆ ਦੇ ਮੋਹ ਤੋਂ ਨਿਰਲੇਪ ਜੋੜਨਹਾਰ ਪ੍ਰਭੂ ਆਪ ਹੀ (ਮਨ ਵਿਚ) ਵੱਸ ਰਿਹਾ ਹੈ। ਪਰ, ਇਹ ਅਵਸਥਾ ਕਿਸੇ ਪਾਸ ਬਿਆਨ ਨਹੀਂ ਕੀਤੀ ਜਾ ਸਕਦੀ ॥੨॥
ਜੋੜੀ ਜੁੜੈ ਨ ਤੋੜੀ ਤੂਟੈ ਜਬ ਲਗੁ ਹੋਇ ਬਿਨਾਸੀ ॥ jorhee jurhai na torhee tootai jab lag ho-ay binaasee. As long as the mind remains attached to the perishable body, it can neither unite with God, nor can it break away from Maya. ਜਦ ਤਕ (ਮਨੁੱਖ ਦਾ ਮਨ) ਨਾਸਵੰਤ (ਸਰੀਰ ਨਾਲ ਇੱਕ-ਰੂਪ) ਰਹਿੰਦਾ ਹੈ, ਤਦ ਤਕ ਇਸ ਦੀ ਪ੍ਰੀਤ ਨਾਹ (ਪ੍ਰਭੂ ਨਾਲ) ਜੋੜਿਆਂ ਜੁੜ ਸਕਦੀ ਹੈ, ਨਾਹ (ਮਾਇਆ ਨਾਲੋਂ) ਤੋੜਿਆਂ ਟੁੱਟ ਸਕਦੀ ਹੈ।
ਕਾ ਕੋ ਠਾਕੁਰੁ ਕਾ ਕੋ ਸੇਵਕੁ ਕੋ ਕਾਹੂ ਕੈ ਜਾਸੀ ॥੩॥ kaa ko thaakur kaa ko sayvak ko kaahoo kai jaasee. ||3|| In this situation, neither God is the master of this mind, nor the mind is the devotee of God, then where will this mind eventually go? ||3|| ਇਸ ਦਸ਼ਾ ਵਿਚ ਗ੍ਰਸੇ ਹੋਏ ਮਨ ਦਾ ਨਾਹ ਹੀ ਪ੍ਰਭੂ ਖਸਮ ਹੈ, ਨਾਹ ਇਹ ਮਨ ਪ੍ਰਭੂ ਦਾ ਸੇਵਕ। ਫਿਰ ਕਿਸ ਨੇ ਕਿਸ ਦੇ ਪਾਸ ਜਾਣਾ ਹੈ? ॥੩॥
ਕਹੁ ਕਬੀਰ ਲਿਵ ਲਾਗਿ ਰਹੀ ਹੈ ਜਹਾ ਬਸੇ ਦਿਨ ਰਾਤੀ ॥ kaho kabeer liv laag rahee hai jahaa basay din raatee. O’ Kabeer say, my mind is focused on God’s Name and it always remains there. ਹੇ ਕਬੀਰ ਆਖ- ਮੇਰੀ ਸੁਰਤ ਪ੍ਰਭੂ-ਚਰਨਾਂ ਵਿਚ ਲੱਗੀ ਰਹਿੰਦੀ ਹੈ ਅਤੇ ਦਿਨ ਰਾਤ ਉੱਥੇ ਹੀ ਟਿਕੀ ਰਹਿੰਦੀ ਹੈ
ਉਆ ਕਾ ਮਰਮੁ ਓਹੀ ਪਰੁ ਜਾਨੈ ਓਹੁ ਤਉ ਸਦਾ ਅਬਿਨਾਸੀ ॥੪॥੧॥੫੨॥ u-aa kaa maram ohee par jaanai oh ta-o sadaa abhinaasee. ||4||1||52|| Only God Himself knows His mystery, and He is eternal. ||4||1||52|| ਉਸ ਦਾ ਭੇਤ ਉਹ ਆਪ ਹੀ ਜਾਣਦਾ ਹੈ, ਅਤੇ ਉਹ ਹੈ ਸਦਾ ਹੀ ਕਾਇਮ ਰਹਿਣ ਵਾਲਾ ਹੈ ॥੪॥੧॥੫੨॥
ਗਉੜੀ ॥ ga-orhee. Raag Gauree:
ਸੁਰਤਿ ਸਿਮ੍ਰਿਤਿ ਦੁਇ ਕੰਨੀ ਮੁੰਦਾ ਪਰਮਿਤਿ ਬਾਹਰਿ ਖਿੰਥਾ ॥ surat simrit du-ay kannee munda parmit baahar khinthaa. Referring to the conversation with a Yogi, Kabir Ji says, I have made contemplation and remembrance of God as my two earrings and true knowledge as my outer patched coat. ਪ੍ਰਭੂ ਦੇ ਚਰਨਾਂ ਵਿਚ ਸੁਰਤ ਜੋੜਨੀ ਤੇ ਪ੍ਰਭੂ ਦਾ ਨਾਮ ਸਿਮਰਨਾ-ਇਹ ਮਾਨੋ, ਮੈਂ ਦੋਹਾਂ ਕੰਨਾਂ ਵਿਚ ਮੁੰਦਰਾਂ ਪਾਈਆਂ ਹੋਈਆਂ ਹਨ। ਪ੍ਰਭੂ ਦਾ ਯਥਾਰਥ ਗਿਆਨ-ਇਹ ਮੈਂ ਆਪਣੇ ਤੇ ਗੋਦੜੀ ਲਈ ਹੋਈ ਹੈ।
ਸੁੰਨ ਗੁਫਾ ਮਹਿ ਆਸਣੁ ਬੈਸਣੁ ਕਲਪ ਬਿਬਰਜਿਤ ਪੰਥਾ ॥੧॥ sunn gufaa meh aasan baisan kalap bibarjit panthaa. ||1|| I sit and meditate in a state where no worldly desires arise in the mind; giving up on worldly ambitions is my religious sect. ||1|| ਮਨ -ਰੂਪ ਗੁਫ਼ਾ ਵਿਚ ਮੈਂ ਆਸਣ ਲਾਈ ਬੈਠਾ ਹਾਂ ਜਿਥੇ ਦੁਨੀਆ ਧੰਧਿਆਂ ਵਾਲੇ ਕੋਈ ਫੁਰਨੇ ਨਹੀਂ ਉਠਦੇਂ । ਦੁਨੀਆ ਦੀਆਂ ਕਲਪਣਾ ਤਿਆਗ ਦੇਣੀਆਂ-ਇਹ ਹੈ ਮੇਰਾ (ਜੋਗ-) ਪੰਥ ॥੧॥
ਮੇਰੇ ਰਾਜਨ ਮੈ ਬੈਰਾਗੀ ਜੋਗੀ ॥ mayray raajan mai bairaagee jogee. O’ my sovereign God, I am a yogi imbued with Your love, ਹੇ ਮੇਰੇ ਪਾਤਸ਼ਾਹ (ਪ੍ਰਭੂ!) ਮੈਂ (ਤੇਰੀ ਯਾਦ ਦੀ) ਲਗਨ ਵਾਲਾ ਜੋਗੀ ਹਾਂ,
ਮਰਤ ਨ ਸੋਗ ਬਿਓਗੀ ॥੧॥ ਰਹਾਉ ॥ marat na sog bi-ogee. ||1|| rahaa-o. therefore, I neither fear death nor does any sorrow bother me. ||1||Pause|| ਇਸ ਵਾਸਤੇ) ਮੌਤ (ਦਾ ਡਰ) ਚਿੰਤਾ ਤੇ ਵਿਛੋੜਾ ਮੈਨੂੰ ਪੋਂਹਦੇ ਨਹੀਂ ਹਨ ॥੧॥ ਰਹਾਉ ॥
ਖੰਡ ਬ੍ਰਹਮੰਡ ਮਹਿ ਸਿੰਙੀ ਮੇਰਾ ਬਟੂਆ ਸਭੁ ਜਗੁ ਭਸਮਾਧਾਰੀ ॥ khand barahmand meh sinyee mayraa batoo-aa sabh jag bhasmaaDhaaree. To give the message of pervasiveness of God in all the worlds and galaxies is my horn and to think the entire world as perishable is my bag of ashes. ਸਾਰੇ ਖੰਡਾਂ ਬ੍ਰਹਿਮੰਡਾਂ ਵਿਚ (ਪ੍ਰਭੂ ਦੀ ਵਿਆਪਕਤਾ ਦਾ ਸਭ ਨੂੰ ਸੁਨੇਹਾ ਦੇਣਾ)-ਇਹ, ਮਾਨੋ, ਮੈਂ ਸਿੰਙੀ ਵਜਾ ਰਿਹਾ ਹਾਂ। ਸਾਰੇ ਜਗਤ ਨੂੰ ਨਾਸਵੰਤ ਸਮਝਣਾ-ਇਹ ਹੈ ਮੇਰਾ ਸੁਆਹ ਪਾਣ ਵਾਲਾ ਥੈਲਾ।
ਤਾੜੀ ਲਾਗੀ ਤ੍ਰਿਪਲੁ ਪਲਟੀਐ ਛੂਟੈ ਹੋਇ ਪਸਾਰੀ ॥੨॥ taarhee laagee taripal paltee-ai chhootai ho-ay pasaaree. ||2|| By virtue of deep meditation, I have turned my mind away from the three modes of Maya and even being a householder, I am free from the worldly bonds. ||2|| ਮੈਂ ਤਾੜੀ ਲਾਈ ਹੋਈ ਹੈ ਤ੍ਰੈਗੁਣੀ ਦੇ ਪ੍ਰਭਾਵ ਨੂੰ ਮੈਂ ਪਰਤਾਅ ਦਿੱਤਾ ਹੈ । ਇਸ ਤਰ੍ਹਾਂ ਮੈਂ ਗ੍ਰਿਹਸਤੀ ਹੁੰਦਾ ਹੋਇਆ ਭੀ ਮੁਕਤ ਹਾਂ ॥੨॥
ਮਨੁ ਪਵਨੁ ਦੁਇ ਤੂੰਬਾ ਕਰੀ ਹੈ ਜੁਗ ਜੁਗ ਸਾਰਦ ਸਾਜੀ ॥ man pavan du-ay toombaa karee hai jug jug saarad saajee. My mind and breath are the two gourds of my violin (musical instrument), and the eternal God is its frame (connecting rod). (ਮੇਰੇ ਅੰਦਰ) ਇਕ-ਰਸ ਕਿੰਗੁਰੀ (ਵੀਣਾ) ਵੱਜ ਰਹੀ ਹੈ। ਮੇਰਾ ਮਨ ਅਤੇ ਸੁਆਸ (ਉਸ ਕਿੰਗੁਰੀ ਦੇ) ਦੋਵੇਂ ਤੂੰਬੇ ਹਨ। ਸਦਾ-ਥਿਰ ਰਹਿਣ ਵਾਲਾ ਪ੍ਰਭੂ (ਮਨ ਤੇ ਸੁਆਸ ਦੋਹਾਂ ਤੂੰਬਿਆਂ ਨੂੰ ਜੋੜਨ ਵਾਲੀ) ਮੈਂ ਡੰਡੀ ਬਣਾਈ ਹੈ।


© 2017 SGGS ONLINE
Scroll to Top