Page 398
ਜਿਸ ਨੋ ਮੰਨੇ ਆਪਿ ਸੋਈ ਮਾਨੀਐ ॥
jis no mannay aap so-ee maanee-ai
He alone is honored by others whom God Himself honors,
ਹੇ ਭਾਈ!) ਜਿਸ ਮਨੁੱਖ ਨੂੰ ਪਰਮਾਤਮਾ ਆਪ ਆਦਰ ਦੇਂਦਾ ਹੈ ਉਹ (ਹਰ ਥਾਂ) ਆਦਰ ਪਾਂਦਾ ਹੈ,
ਪ੍ਰਗਟ ਪੁਰਖੁ ਪਰਵਾਣੁ ਸਭ ਠਾਈ ਜਾਨੀਐ ॥੩॥
pargat purakh parvaan sabh thaa-ee jaanee-ai. ||3||
such a person becomes known in all places and is accepted in God’s court. ||3||
ਉਹ ਮਨੁੱਖ (ਲੋਕ ਪਰਲੋਕ ਵਿਚ) ਸਭ ਥਾਈਂ ਉੱਘਾ ਹੋ ਜਾਂਦਾ ਹੈ ਉਹ ਪ੍ਰਸਿੱਧ ਹੋ ਚੁੱਕਾ ਹਰ ਥਾਂ ਮੰਨਿਆ-ਪ੍ਰਮੰਨਿਆ ਜਾਂਦਾ ਹੈ ॥੩॥
ਦਿਨਸੁ ਰੈਣਿ ਆਰਾਧਿ ਸਮ੍ਹ੍ਹਾਲੇ ਸਾਹ ਸਾਹ ॥
dinas rain aaraaDh samHaalay saah saah.
I may enshrine You in my heart by meditating on You day and night and with every breath.
ਦਿਨ ਰਾਤ ਤੇਰੀ ਅਰਾਧਨ ਕਰ ਕੇ (ਨਾਨਕ) ਤੈਨੂੰ ਸੁਆਸ ਸੁਆਸ (ਆਪਣੇ) ਹਿਰਦੇ ਵਿਚ ਵਸਾਈ ਰੱਖੇ l
ਨਾਨਕ ਕੀ ਲੋਚਾ ਪੂਰਿ ਸਚੇ ਪਾਤਿਸਾਹ ॥੪॥੬॥੧੦੮॥
naanak kee lochaa poor sachay paatisaah. ||4||6||108||
O’ the sovereign God, fulfill this wish of Nanak, ||4||6||108||
ਹੇ (ਮੇਰੇ) ਸਦਾ ਕਾਇਮ ਰਹਿਣ ਵਾਲੇ ਪਾਤਿਸ਼ਾਹ! (ਮੇਰੀ) ਨਾਨਕ ਦੀ ਇਹ ਤਾਂਘ ਪੂਰੀ ਕਰ ॥੪॥੬॥੧੦੮॥
ਆਸਾ ਮਹਲਾ ੫ ॥
aasaa mehlaa 5.
Raag Aasaa, Fifth Guru:
ਪੂਰਿ ਰਹਿਆ ਸ੍ਰਬ ਠਾਇ ਹਮਾਰਾ ਖਸਮੁ ਸੋਇ ॥
poor rahi-aa sarab thaa-ay hamaaraa khasam so-ay.
He, who is pervading in all places, is also my Master.
(ਹੇ ਭਾਈ!) ਸਾਡਾ ਉਹ ਖਸਮ-ਸਾਈਂ ਹਰੇਕ ਥਾਂ ਵਿਚ ਵਿਆਪਕ ਹੈ, (ਸਭ ਜੀਵਾਂ ਦਾ ਉਹ) ਇਕੋ ਮਾਲਕ ਹੈ।
ਏਕੁ ਸਾਹਿਬੁ ਸਿਰਿ ਛਤੁ ਦੂਜਾ ਨਾਹਿ ਕੋਇ ॥੧॥
ayk saahib sir chhat doojaa naahi ko-ay. ||1||
He alone is the king of all the universe, and there is no other like Him. ||1||
(ਸਾਰੀ ਸ੍ਰਿਸ਼ਟੀ ਦੀ ਬਾਦਸ਼ਾਹੀ ਦਾ) ਛੱਤ੍ਰ (ਉਸੇ ਦੇ) ਸਿਰ ਉਤੇ ਹੈ, ਉਸ ਦੇ ਬਰਾਬਰ ਹੋਰ ਕੋਈ ਨਹੀਂ ॥੧
ਜਿਉ ਭਾਵੈ ਤਿਉ ਰਾਖੁ ਰਾਖਣਹਾਰਿਆ ॥
ji-o bhaavai ti-o raakh raakhanhaari-aa.
O’ the savior of all, please save me as You wish.
ਹੇ ਸਭ ਜੀਵਾਂ ਦੀ ਰੱਖਿਆ ਕਰਨ ਦੇ ਸਮਰਥ ਪ੍ਰਭੂ! ਜਿਵੇਂ ਤੈਨੂੰ ਚੰਗਾ ਲੱਗੇ, ਉਸੇ ਤਰ੍ਹਾਂ ਮੇਰੀ ਰੱਖਿਆ ਕਰ।
ਤੁਝ ਬਿਨੁ ਅਵਰੁ ਨ ਕੋਇ ਨਦਰਿ ਨਿਹਾਰਿਆ ॥੧॥ ਰਹਾਉ ॥
tujh bin avar na ko-ay nadar nihaari-aa. ||1|| rahaa-o.
With my eyes I have not seen anyone who is like You. ||1||Pause||
ਮੈਂ ਤੈਥੋਂ ਬਿਨਾ ਅਜੇ ਤਕ ਕੋਈ ਹੋਰ ਆਪਣੀਆਂ ਅੱਖਾਂ ਨਾਲ ਨਹੀਂ ਵੇਖਿਆ ਜੋ ਤੇਰੇ ਵਰਗਾ ਹੋਵੇ ॥੧॥ ਰਹਾਉ ॥
ਪ੍ਰਤਿਪਾਲੇ ਪ੍ਰਭੁ ਆਪਿ ਘਟਿ ਘਟਿ ਸਾਰੀਐ ॥
partipaalay parabh aap ghat ghat saaree-ai.
God Himself is the Cherisher; He takes care of each and every person.
(ਹੇ ਭਾਈ!) ਹਰੇਕ ਸਰੀਰ ਵਿਚ ਬੈਠਾ ਪ੍ਰਭੂ ਹਰੇਕ ਦੀ ਸਾਰ ਲੈਂਦਾ ਹੈ, ਹਰੇਕ ਦੀ ਪਾਲਣਾ ਕਰਦਾ ਹੈ।
ਜਿਸੁ ਮਨਿ ਵੁਠਾ ਆਪਿ ਤਿਸੁ ਨ ਵਿਸਾਰੀਐ ॥੨॥
jis man vuthaa aap tis na visaaree-ai. ||2||
One who realizes the presence of God in one’s heart, never forgets Him. ||2||
ਜਿਸ ਮਨੁੱਖ ਦੇ ਮਨ ਵਿਚ ਉਹ ਪ੍ਰਭੂ ਆਪ ਵੱਸਦਾ ਹੈ, ਉਸ ਨੂੰ ਕਦੇ ਫਿਰ ਭੁਲਾਂਦਾ ਨਹੀਂ ॥੨॥
ਜੋ ਕਿਛੁ ਕਰੇ ਸੁ ਆਪਿ ਆਪਣ ਭਾਣਿਆ ॥
jo kichh karay so aap aapan bhaani-aa.
whatever He does, He does according to His own will.
(ਹੇ ਭਾਈ! ਜਗਤ ਵਿਚ) ਜੋ ਕੁਝ ਕਰ ਰਿਹਾ ਹੈ ਪਰਮਾਤਮਾ ਆਪ ਹੀ ਆਪਣੀ ਰਜ਼ਾ ਅਨੁਸਾਰ ਕਰ ਰਿਹਾ ਹੈ,
ਭਗਤਾ ਕਾ ਸਹਾਈ ਜੁਗਿ ਜੁਗਿ ਜਾਣਿਆ ॥੩॥
bhagtaa kaa sahaa-ee jug jug jaani-aa. ||3||
Throughout the ages, He has been known to be the helper of His devotees. ||3||
(ਹੇ ਭਾਈ! ਜਗਤ ਵਿਚ) ਜੋ ਕੁਝ ਕਰ ਰਿਹਾ ਹੈ ਪਰਮਾਤਮਾ ਆਪ ਹੀ ਆਪਣੀ ਰਜ਼ਾ ਅਨੁਸਾਰ ਕਰ ਰਿਹਾ ਹੈ,
ਜਪਿ ਜਪਿ ਹਰਿ ਕਾ ਨਾਮੁ ਕਦੇ ਨ ਝੂਰੀਐ ॥
jap jap har kaa naam kaday na jhooree-ai.
If we keep meditating on God’s Name, then we never have to repent.
(ਹੇ ਭਾਈ!) ਪਰਮਾਤਮਾ ਦਾ ਨਾਮ ਜਪ ਜਪ ਕੇ ਫਿਰ ਕਦੇ ਕਿਸੇ ਕਿਸਮ ਦੀ ਕੋਈ ਚਿੰਤਾ ਨਹੀਂ ਕਰਨੀ ਪੈਂਦੀ।
ਨਾਨਕ ਦਰਸ ਪਿਆਸ ਲੋਚਾ ਪੂਰੀਐ ॥੪॥੭॥੧੦੯॥
naanak daras pi-aas lochaa pooree-ai. ||4||7||109||
O’ God, Nanak is longing for Your vision, please fulfill his wish. ||4||7||109||
(ਹੇ ਪ੍ਰਭੂ! ਤੇਰੇ ਦਾਸ) ਨਾਨਕ ਨੂੰ ਤੇਰੇ ਦਰਸਨ ਦੀ ਪਿਆਸ ਹੈ (ਨਾਨਕ ਦੀ ਇਹ) ਤਾਂਘ ਪੂਰੀ ਕਰ ॥੪॥੭॥੧੦੯॥
ਆਸਾ ਮਹਲਾ ੫ ॥
aasaa mehlaa 5.
Raag Aasaa, Fifth Guru:
ਕਿਆ ਸੋਵਹਿ ਨਾਮੁ ਵਿਸਾਰਿ ਗਾਫਲ ਗਹਿਲਿਆ ॥
ki-aa soveh naam visaar gaafal gahili-aa.
O’ careless and ignorant mind, after forgetting Naam, engrossed in the love for Maya why are you sleeping?
ਹੇ ਗ਼ਾਫ਼ਲ ਮਨ! ਹੇ ਬੇ-ਪਰਵਾਹ ਮਨ! ਪਰਮਾਤਮਾ ਦਾ ਨਾਮ ਭੁਲਾ ਕੇ ਕਿਉਂ (ਮਾਇਆ ਦੇ ਮੋਹ ਦੀ ਨੀਂਦ ਵਿਚ) ਸੌਂ ਰਿਹਾ ਹੈਂ?
ਕਿਤੀ ਇਤੁ ਦਰੀਆਇ ਵੰਞਨ੍ਹ੍ਹਿ ਵਹਦਿਆ ॥੧॥
kiteeN it daree-aa-ay vaNnjniH vehdi-aa. ||1||
when so many are being washed away by the world-river of vices? ||1||
(ਵੇਖ, ਨਾਮ ਵਿਸਾਰ ਕੇ) ਅਨੇਕਾਂ ਹੀ ਜੀਵ ਇਸ (ਸੰਸਾਰ-) ਨਦੀ ਵਿਚ ਰੁੜ੍ਹਦੇ ਜਾ ਰਹੇ ਹਨ ॥੧॥
ਬੋਹਿਥੜਾ ਹਰਿ ਚਰਣ ਮਨ ਚੜਿ ਲੰਘੀਐ ॥
bohithrhaa har charan man charh langhee-ai.
O’ my mind, God’s Name is like a beautiful ship; by boarding this ship one can cross over the world-ocean of vices.
ਹੇ (ਮੇਰੇ) ਮਨ! ਪਰਮਾਤਮਾ ਦੇ ਚਰਨ ਇਕ ਸੋਹਣਾ ਜਿਹਾ ਜਹਾਜ਼ ਹਨ; (ਇਸ ਜਹਾਜ਼ ਵਿਚ) ਚੜ੍ਹ ਕੇ (ਸੰਸਾਰ-ਸਮੁੰਦਰ ਤੋਂ ਪਾਰ) ਲੰਘ ਜਾਈਦਾ ਹੈ।
ਆਠ ਪਹਰ ਗੁਣ ਗਾਇ ਸਾਧੂ ਸੰਗੀਐ ॥੧॥ ਰਹਾਉ ॥
aath pahar gun gaa-ay saaDhoo sangee-ai. ||1|| rahaa-o.
Therefore, at all times sing praises of God in the company of saints. |1||Pause|
(ਇਸ ਵਾਸਤੇ, ਹੇ ਮਨ!) ਗੁਰੂ ਦੀ ਸੰਗਤਿ ਵਿਚ ਰਹਿ ਕੇ ਅੱਠੇ ਪਹਰ ਪਰਮਾਤਮਾ ਦੇ ਗੁਣ ਗਾਂਦਾ ਰਿਹਾ ਕਰ ॥੧॥ ਰਹਾਉ ॥
ਭੋਗਹਿ ਭੋਗ ਅਨੇਕ ਵਿਣੁ ਨਾਵੈ ਸੁੰਞਿਆ ॥
bhogeh bhog anayk vin naavai sunji-aa.
Those who enjoy all kinds of worldly pleasures without meditating on Naam, remain spritually unfulfilled.
ਜੀਵ ਅਨੇਕਾਂ ਭੋਗ ਭੋਗਦੇ ਰਹਿੰਦੇ ਹਨ, ਪਰ ਪਰਮਾਤਮਾ ਦੇ ਨਾਮ ਤੋਂ ਬਿਨਾ ਆਤਮਕ ਜੀਵਨ ਵਲੋਂ ਖ਼ਾਲੀ ਰਹਿ ਜਾਂਦੇ ਹਨ।
ਹਰਿ ਕੀ ਭਗਤਿ ਬਿਨਾ ਮਰਿ ਮਰਿ ਰੁੰਨਿਆ ॥੨॥
har kee bhagat binaa mar mar runni-aa. ||2||
Without devotion to God, they spiritually die crying again and again. ||2||
ਪਰਮਾਤਮਾ ਦੀ ਭਗਤੀ ਤੋਂ ਬਿਨਾ ਅਜੇਹੇ ਜੀਵ ਰੌ ਰੋ ਕੇ ਮਰ ਖੱਪ ਜਾਦੇ ਹਨ ॥੨॥
ਕਪੜ ਭੋਗ ਸੁਗੰਧ ਤਨਿ ਮਰਦਨ ਮਾਲਣਾ ॥
kaparh bhog suganDh tan mardan maalnaa.
The body, which people cherish by wearing fancy clothes, eating dainty dishes and applying all kinds of perfumes,
ਜੀਵ (ਸੋਹਣੇ ਸੋਹਣੇ) ਕੱਪੜੇ ਪਹਿਨਦੇ ਹਨ, ਸੁਆਦਲੇ ਪਦਾਰਥ ਖਾਂਦੇ ਹਨ, ਸਰੀਰ ਉਤੇ ਸੁਗੰਧੀ ਵਾਲੇ ਵਟਣੇ ਆਦਿਕ ਮਲਦੇ ਹਨ,
ਬਿਨੁ ਸਿਮਰਨ ਤਨੁ ਛਾਰੁ ਸਰਪਰ ਚਾਲਣਾ ॥੩॥
bin simran tan chhaar sarpar chaalnaa. ||3||
without meditating on Naam, that body is as good as dust, which ultimately must perish. ||3||
ਪਰ ਨਾਮ ਸਿਮਰਨ ਤੋਂ ਬਿਨਾ ਉਹਨਾਂ ਦਾ ਇਹ ਸਰੀਰ ਸੁਆਹ (ਸਮਾਨ ਹੀ ਰਹਿੰਦਾ) ਹੈ, ਇਸ ਸਰੀਰ ਨੇ ਤਾਂ ਆਖ਼ਰ ਜ਼ਰੂਰ ਨਾਸ ਹੋ ਜਾਣਾ ਹੈ ॥੩॥
ਮਹਾ ਬਿਖਮੁ ਸੰਸਾਰੁ ਵਿਰਲੈ ਪੇਖਿਆ ॥
mahaa bikham sansaar virlai paykhi-aa.
Only a very rare person has realized that this world is a dreadful ocean of vices.
ਕਿਸੇ ਵਿਰਲੇ (ਭਾਗਾਂ ਵਾਲੇ) ਨੇ ਵੇਖਿਆ ਹੈ ਕਿ ਇਹ ਸੰਸਾਰ-(ਸਮੁੰਦਰ) ਬੜਾ ਭਿਆਨਕ ਹੈ।
ਛੂਟਨੁ ਹਰਿ ਕੀ ਸਰਣਿ ਲੇਖੁ ਨਾਨਕ ਲੇਖਿਆ ॥੪॥੮॥੧੧੦॥
chhootan har kee saran laykh naanak laykhi-aa. ||4||8||110||
O’ Nanak, only the predestined one is saved from drowning in it by seeking God’s refuge. ||4||8||110||
ਹੇ ਨਾਨਕ! ਪ੍ਰਭੂ ਦੀ ਸਰਨ ਪਿਆਂ ਹੀ ਇਸ ਵਿਚੋਂ ਓਹੀ ਬਚਦਾ ਹੈ ਜਿਸ ਦੇ ਮੱਥੇ ਉੱਤੇ ਇਹ ਲੇਖ ਲਿਖਿਆ ਹੋਇਆ ਹੈ ॥੪॥੮॥੧੧੦॥
ਆਸਾ ਮਹਲਾ ੫ ॥
aasaa mehlaa 5.
Raag Aasaa, Fifth Guru:
ਕੋਇ ਨ ਕਿਸ ਹੀ ਸੰਗਿ ਕਾਹੇ ਗਰਬੀਐ ॥
ko-ay na kis hee sang kaahay garbee-ai.
When none is going to accompany after death, then why should one take undue pride in these relationships?
ਹੇ ਮੇਰੀ ਜਿੰਦੇ!) ਕੋਈ ਮਨੁੱਖ ਸਦਾ ਕਿਸੇ ਦੇ ਨਾਲ ਨਹੀਂ ਨਿਭਦਾ (ਇਸ ਵਾਸਤੇ ਸੰਬੰਧੀ ਆਦਿਕਾਂ ਦਾ) ਕੋਈ ਮਾਣ ਨਹੀਂ ਕਰਨਾ ਚਾਹੀਦਾ।
ਏਕੁ ਨਾਮੁ ਆਧਾਰੁ ਭਉਜਲੁ ਤਰਬੀਐ ॥੧॥
ayk naam aaDhaar bha-ojal tarbee-ai. ||1||
God’s Name alone is the real support by which this world-ocean of vices can be crossed over. ||1||
ਸਿਰਫ਼ ਪਰਮਾਤਮਾ ਦਾ ਨਾਮ ਹੀ (ਅਸਲ) ਆਸਰਾ ਹੈ (ਨਾਮ ਦੇ ਆਸਰੇ ਹੀ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਸਕੀਦਾ ਹੈ ॥੧॥
ਮੈ ਗਰੀਬ ਸਚੁ ਟੇਕ ਤੂੰ ਮੇਰੇ ਸਤਿਗੁਰ ਪੂਰੇ ॥
mai gareeb sach tayk tooN mayray satgur pooray.
O’ my perfect true Guru, you are the only true support of me, the helpless one.
ਹੇ ਮੇਰੇ ਪੂਰੇ ਸਤਿਗੁਰੂ (ਪ੍ਰਭੂ)! ਤੂੰ ਸਦਾ ਕਾਇਮ ਰਹਿਣ ਵਾਲਾ ਹੈਂ ਮੈਂ ਗਰੀਬ ਦਾ ਤੂੰ ਹੀ ਸਹਾਰਾ ਹੈਂ।
ਦੇਖਿ ਤੁਮ੍ਹ੍ਹਾਰਾ ਦਰਸਨੋ ਮੇਰਾ ਮਨੁ ਧੀਰੇ ॥੧॥ ਰਹਾਉ ॥
daykh tumHaaraa darsano mayraa man Dheeray. ||1|| rahaa-o.
It is only by seeing your sight and by following your teachings that my mind is calmed down. ||1||Pause||
ਤੇਰਾ ਦਰਸਨ ਕਰ ਕੇ ਮੇਰਾ ਮਨ (ਇਸ ਸੰਸਾਰ-ਸਮੁੰਦਰ ਤੋਂ ਪਾਰ ਲੰਘ ਸਕਣ ਲਈ) ਧੀਰਜ ਫੜਦਾ ਹੈ ॥੧॥ ਰਹਾਉ ॥
ਰਾਜੁ ਮਾਲੁ ਜੰਜਾਲੁ ਕਾਜਿ ਨ ਕਿਤੈ ਗਨੋੁ ॥
raaj maal janjaal kaaj na kitai gano.
All the worldly wealth and possessions are like entanglements for our soul and are of no use to us in the end.
ਦੁਨੀਆ ਦੀ ਪਾਤਿਸ਼ਾਹੀ ਤੇ ਧਨ-ਪਦਾਰਥ ਮਨ ਨੂੰ ਮੋਹੀ ਰੱਖਦੇ ਹਨ, (ਇਸ ਰਾਜ-ਮਾਲ ਨੂੰ ਆਖ਼ਰ) ਕਿਸੇ ਕੰਮ ਆਉਂਦਾ ਨਾਹ ਸਮਝ।
ਹਰਿ ਕੀਰਤਨੁ ਆਧਾਰੁ ਨਿਹਚਲੁ ਏਹੁ ਧਨੋੁ ॥੨॥
har keertan aaDhaar nihchal ayhu Dhano. ||2||
Divine words of God’s praises is the real support; this wealth is everlasting. ||2||
ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ ਜਿੰਦ ਦਾ ਅਸਲੀ ਆਸਰਾ ਹੈ, ਇਹੀ ਸਦਾ ਕਾਇਮ ਰਹਿਣ ਵਾਲਾ ਧਨ ਹੈ ॥੨॥
ਜੇਤੇ ਮਾਇਆ ਰੰਗ ਤੇਤ ਪਛਾਵਿਆ ॥
jaytay maa-i-aa rang tayt pachhaavi-aa.
All these worldly entertainments and pleasures are short-lived like a shadow.
ਮਾਇਆ ਦੇ ਜਿਤਨੇ ਭੀ ਰੰਗ-ਤਮਾਸ਼ੇ ਹਨ ਉਹ ਸਾਰੇ ਪਰਛਾਵੇਂ ਵਾਂਗ ਢਲ ਜਾਣ ਵਾਲੇ ਹਨ।
ਸੁਖ ਕਾ ਨਾਮੁ ਨਿਧਾਨੁ ਗੁਰਮੁਖਿ ਗਾਵਿਆ ॥੩॥
sukh kaa naam niDhaan gurmukh gaavi-aa. ||3||
The Guru’s followers sing the praises of God’s Name which is the treasure of peace. ||3||
ਪਰਮਾਤਮਾ ਦਾ ਨਾਮ ਹੀ ਸਾਰੇ ਸੁਖਾਂ ਦਾ ਖ਼ਜ਼ਾਨਾ ਹੈ, ਗੁਰੂ ਸਮਰਪਣ, ਉਸ ਦਾ ਜੱਸ ਗਾਇਨ ਕਰਦੇ ਹਨ ॥੩॥
ਸਚਾ ਗੁਣੀ ਨਿਧਾਨੁ ਤੂੰ ਪ੍ਰਭ ਗਹਿਰ ਗੰਭੀਰੇ ॥
sachaa gunee niDhaan tooN parabh gahir gambheeray.
O’ God, You are eternal, unfathomable, treasure of virtues and the great giver.
ਹੇ ਪ੍ਰਭੂ! ਤੂੰ ਡੂੰਘਾ ਹੈਂ, ਤੂੰ ਵੱਡੇ ਜਿਗਰੇ ਵਾਲਾ ਹੈਂ, ਤੂੰ ਸਦਾ ਕਾਇਮ ਰਹਿਣ ਵਾਲਾ ਹੈਂ, ਤੂੰ ਸਾਰੇ ਗੁਣਾਂ ਦਾ ਖ਼ਜ਼ਾਨਾ ਹੈਂ।
ਆਸ ਭਰੋਸਾ ਖਸਮ ਕਾ ਨਾਨਕ ਕੇ ਜੀਅਰੇ ॥੪॥੯॥੧੧੧॥
aas bharosaa khasam kaa naanak kay jee-aray. ||4||9||111||
The Master-God is the hope and trust for Nanak . ||4||9||111||
ਹੇ ਨਾਨਕ ਦੀ ਜਿੰਦੇ! ਇਸ ਖਸਮ-ਪ੍ਰਭੂ ਦੀ ਹੀ (ਤੋੜ ਨਿਭਣ ਵਾਲੇ ਸਾਥ ਦੀ) ਆਸ ਰੱਖ, ਖਸਮ-ਪ੍ਰਭੂ ਦਾ ਹੀ ਭਰੋਸਾ ਰੱਖ ॥੪॥੯॥੧੧੧॥
ਆਸਾ ਮਹਲਾ ੫ ॥
aasaa mehlaa 5
Raag Aasaa, Fifth Guru:
ਜਿਸੁ ਸਿਮਰਤ ਦੁਖੁ ਜਾਇ ਸਹਜ ਸੁਖੁ ਪਾਈਐ ॥
jis simrat dukh jaa-ay sahj sukh paa-ee-ai.
Remembering whom, suffering is removed and celestial peace is attained,
ਜਿਸ ਪਰਮਾਤਮਾ ਦਾ ਸਿਮਰਨ ਕੀਤਿਆਂ ਹਰੇਕ ਦੁੱਖ ਦੂਰ ਹੋ ਜਾਂਦਾ ਹੈ ਤੇ ਆਤਮਕ ਅਡੋਲਤਾ ਦਾ ਆਨੰਦ ਮਿਲਦਾ ਹੈ,
ਰੈਣਿ ਦਿਨਸੁ ਕਰ ਜੋੜਿ ਹਰਿ ਹਰਿ ਧਿਆਈਐ ॥੧॥
rain dinas kar jorh har har Dhi-aa-ee-ai. ||1||
night and day with folded hands we should lovingly remember Him. ||1||
ਉਸ ਅੱਗੇ ਦੋਵੇਂ ਹੱਥ ਜੋੜ ਕੇ ਸਦਾ ਉਸ ਦਾ ਧਿਆਨ ਧਰਨਾ ਚਾਹੀਦਾ ਹੈ ॥੧॥
ਨਾਨਕ ਕਾ ਪ੍ਰਭੁ ਸੋਇ ਜਿਸ ਕਾ ਸਭੁ ਕੋਇ ॥
naanak kaa parabh so-ay jis kaa sabh ko-ay.
Nanak’s God is the same to whom belongs everyone.
ਨਾਨਕ ਦਾ ਪ੍ਰਭੂ ਉਹ ਹੈ ਜਿਸ ਦਾ ਪੈਦਾ ਕੀਤਾ ਹੋਇਆ ਹਰੇਕ ਜੀਵ ਹੈ।
ਸਰਬ ਰਹਿਆ ਭਰਪੂਰਿ ਸਚਾ ਸਚੁ ਸੋਇ ॥੧॥ ਰਹਾਉ ॥
sarab rahi-aa bharpoor sachaa sach so-ay. ||1|| rahaa-o.
That eternal God is pervading everywhere. ||1||Pause||
ਉਹ ਪ੍ਰਭੂ ਸਭਨਾਂ ਜੀਵਾਂ ਵਿਚ ਵਿਆਪਕ ਹੈ, ਉਹ ਸਦਾ ਕਾਇਮ ਰਹਿਣ ਵਾਲਾ ਹੈ, ਸਿਰਫ਼ ਉਹੀ ਸਦਾ ਕਾਇਮ ਰਹਿਣ ਵਾਲਾ ਹੈ ॥੧॥ ਰਹਾਉ ॥
ਅੰਤਰਿ ਬਾਹਰਿ ਸੰਗਿ ਸਹਾਈ ਗਿਆਨ ਜੋਗੁ ॥
antar baahar sang sahaa-ee gi-aan jog.
who is pervading inside and outside (all creatures), is always their companion and helper and is worthy of being realized.
ਉਹ ਪਰਮਾਤਮਾ ਜੋ ਸਭਨਾਂ ਦੇ ਅੰਦਰ ਵੱਸ ਰਿਹਾ ਹੈ, ਜੋ ਸਾਰੇ ਸੰਸਾਰ ਵਿਚ ਵੱਸ ਰਿਹਾ ਹੈ, ਜੋ ਸਭਨਾਂ ਦੇ ਨਾਲ ਰਹਿੰਦਾ ਹੈ, ਜੋ ਸਭਨਾਂ ਦੀ ਸਹਾਇਤਾ ਕਰਦਾ ਹੈ, ਜਿਸ ਨਾਲ ਡੂੰਘੀ ਜਾਣ-ਪਛਾਣ ਪਾਉਣੀ ਬਹੁਤ ਜ਼ਰੂਰੀ ਹੈ,
ਤਿਸਹਿ ਅਰਾਧਿ ਮਨਾ ਬਿਨਾਸੈ ਸਗਲ ਰੋਗੁ ॥੨॥
tiseh araaDh manaa binaasai sagal rog. ||2||
O’ my mind, by meditating on Him all maladies are destroyed. ||2||
ਹੇ ਮਨ! ਉਸ ਦਾ ਸਿਮਰਨ ਕੀਤਿਆਂ ਹਰੇਕ ਰੋਗ ਦਾ ਨਾਸ ਹੋ ਜਾਂਦਾ ਹੈ ॥੨॥
ਰਾਖਨਹਾਰੁ ਅਪਾਰੁ ਰਾਖੈ ਅਗਨਿ ਮਾਹਿ ॥
raakhanhaar apaar raakhai agan maahi.
The infinite savior God saves everyone in the fire of the mother’s womb.
ਸਭਨਾਂ ਦੀ ਰੱਖਿਆ ਕਰਨ ਦੀ ਸਮਰਥਾ ਵਾਲਾ ਬੇਅੰਤ ਪਰਮਾਤਮਾ (ਮਾਂ ਦੇ ਪੇਟ ਦੀ) ਅੱਗ ਵਿਚ (ਹਰੇਕ ਜੀਵ ਦੀ) ਰੱਖਿਆ ਕਰਦਾ ਹੈ,