Page 662
ਜਿਨਿ ਮਨੁ ਰਾਖਿਆ ਅਗਨੀ ਪਾਇ ॥
jin man raakhi-aa agnee paa-ay.
He who established His power in our body and kept the soul in it;
ਜਿਸ ਨੇ ਸਾਡੇ ਸਰੀਰ ਵਿਚ ਨਿੱਘ ਪਾ ਕੇ ਜਿੰਦ (ਸਰੀਰ ਵਿਚ) ਟਿਕਾ ਦਿੱਤੀ;
ਵਾਜੈ ਪਵਣੁ ਆਖੈ ਸਭ ਜਾਇ ॥੨॥
vaajai pavan aakhai sabh jaa-ay. ||2||
by whose power the body breaths, speaks and moves everywhere. ||2||
ਜਿਸ ਦੀ ਕਲਾ ਨਾਲ ਸਰੀਰ ਵਿਚ ਸੁਆਸ ਚੱਲਦਾ ਹੈ ਤੇ ਮਨੁੱਖ ਹਰ ਥਾਂ (ਤੁਰ ਫਿਰ ਕੇ) ਬੋਲ ਚਾਲ ਕਰ ਸਕਦਾ ਹੈ ॥੨॥
ਜੇਤਾ ਮੋਹੁ ਪਰੀਤਿ ਸੁਆਦ ॥
jaytaa moh pareet su-aad.
All the love and attachment for worldly riches, power and pleasurable tastes,
ਜਿਤਨਾ ਭੀ ਮਾਇਆ ਦਾ ਮੋਹ ਹੈ ਦੁਨੀਆ ਦੀ ਪ੍ਰੀਤ ਹੈ ਰਸਾਂ ਦੇ ਸੁਆਦ ਹਨ,
ਸਭਾ ਕਾਲਖ ਦਾਗਾ ਦਾਗ ॥
sabhaa kaalakh daagaa daag.
all are just black stains of vices.
ਇਹ ਸਾਰੇਆਤਮਾ ਤੇਕਾਲਖਦੇ ਦਾਗ਼ ਹਨ।
ਦਾਗ ਦੋਸ ਮੁਹਿ ਚਲਿਆ ਲਾਇ ॥
daag dos muhi chali-aa laa-ay.
One who departs with these black stains of vices on his face,
ਮਨੁੱਖ ਵਿਕਾਰਾਂ ਦੇ ਦਾਗ਼ ਆਪਣੇ ਮੱਥੇ ਤੇ ਲਾ ਕੇ (ਇਥੋਂ) ਚੱਲ ਪੈਂਦਾ ਹੈ,
ਦਰਗਹ ਬੈਸਣ ਨਾਹੀ ਜਾਇ ॥੩॥
dargeh baisan naahee jaa-ay. ||3||
finds no place to sit in God’s presence. ||3||
ਪਰਮਾਤਮਾ ਦੀ ਹਜ਼ੂਰੀ ਵਿਚ ਇਸ ਨੂੰ ਬੈਠਣ ਲਈ ਥਾਂ ਨਹੀਂ ਮਿਲਦੀ ॥੩॥
ਕਰਮਿ ਮਿਲੈ ਆਖਣੁ ਤੇਰਾ ਨਾਉ ॥
karam milai aakhan tayraa naa-o.
O’ God, it is by Your grace, that one attains the intellect to utter Your Name.
ਹੇ ਪ੍ਰਭੂ!ਤੇਰਾ ਨਾਮ ਸਿਮਰਨ (ਦਾ ਗੁਣ) ਤੇਰੀ ਮੇਹਰ ਨਾਲ ਹੀ ਮਿਲ ਸਕਦਾ ਹੈ,
ਜਿਤੁ ਲਗਿ ਤਰਣਾ ਹੋਰੁ ਨਹੀ ਥਾਉ ॥
jit lag tarnaa hor nahee thaa-o.
Only by attuning to Naam one can swim across the worldly ocean of vices; there is no other place to save oneself from these vices.
ਤੇਰੇ ਨਾਮ ਵਿਚ ਹੀ ਲੱਗ ਕੇ (ਮੋਹ ਤੇ ਵਿਕਾਰਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ, (ਇਹਨਾਂ ਤੋਂ ਬਚਣ ਲਈ) ਹੋਰ ਕੋਈ ਥਾਂ ਨਹੀਂ ਹੈ।
ਜੇ ਕੋ ਡੂਬੈ ਫਿਰਿ ਹੋਵੈ ਸਾਰ ॥
jay ko doobai fir hovai saar.
Even if one is drowning in the world-ocean of vices, he can still be saved by meditating on Naam.
ਜੇ ਕੋਈ ਮਨੁੱਖਵਿਕਾਰਾਂ ਵਿਚ ਡੁਬਾ ਹੋਵੇ ਤਾਂ ਨਾਮ ਜਪਣ ਨਾਲ ਉਸ ਦੀ ਭੀ ਸੰਭਾਲ ਹੋ ਜਾਂਦੀ ਹੈ।
ਨਾਨਕ ਸਾਚਾ ਸਰਬ ਦਾਤਾਰ ॥੪॥੩॥੫॥
naanak saachaa sarab daataar. ||4||3||5||
O’ Nanak, that eternal God is the benefactor to all. ||4||3||5||
ਹੇ ਨਾਨਕ! ਉਹ ਸਦਾ-ਥਿਰ ਰਹਿਣ ਵਾਲਾ ਪ੍ਰਭੂ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ ॥੪॥੩॥੫॥
ਧਨਾਸਰੀ ਮਹਲਾ ੧ ॥
Dhanaasree mehlaa 1.
Raag Dhanasri, First Guru:
ਚੋਰੁ ਸਲਾਹੇ ਚੀਤੁ ਨ ਭੀਜੈ ॥
chor salaahay cheet na bheejai.
Just as a judge’s heart is not moved by listening his praises from a thief, similarly God is not pleased by the sinner.
ਜੇ ਕੋਈ ਚੋਰਹਾਕਮ ਦੀਖ਼ੁਸ਼ਾਮਦ ਕਰੇ ਤਾਂ ਉਸ ਹਾਕਮ ਦਾ ਮਨ ਖੁਸ਼ ਨਹੀਂ ਹੁੰਦਾ।
ਜੇ ਬਦੀ ਕਰੇ ਤਾ ਤਸੂ ਨ ਛੀਜੈ ॥
jay badee karay taa tasoo na chheejai.
Criticism from a thief does not cause even a bit of damage to the reputation of a judge, likewise God is not affected a bit by the criticism from a sinner.
ਜੇ ਉਹ ਚੋਰ ਹਾਕਮ ਦੀ ਬਦ-ਖ਼ੋਈ ਕਰੇ ਤਾਂ ਭੀ ਉਹ ਰਤਾ ਭਰ ਨਹੀਂ ਘਾਬਰਦਾ।
ਚੋਰ ਕੀ ਹਾਮਾ ਭਰੇ ਨ ਕੋਇ ॥
chor kee haamaa bharay na ko-ay.
No one comes forward to defend a thief.
ਕੋਈ ਭੀ ਮਨੁੱਖ ਕਿਸੇ ਚੋਰ ਦੇ ਚੰਗੇ ਹੋਣ ਦੀ ਗਵਾਹੀ ਨਹੀਂ ਦੇ ਸਕਦਾ।
ਚੋਰੁ ਕੀਆ ਚੰਗਾ ਕਿਉ ਹੋਇ ॥੧॥
chor kee-aa changa ki-o ho-ay. ||1||
How can a person who has been called a thief be redeemed in the eyes of others? ||1||
ਜੇਹੜਾ ਮਨੁੱਖ ਲੋਕਾਂ ਦੀਆਂ ਨਜ਼ਰਾਂ ਵਿਚ ਚੋਰ ਮੰਨਿਆ ਗਿਆ ਹੈ, ਉਹ ਹੋਰਨਾਂ ਦੇ ਸਾਹਮਣੇਚੰਗਾ ਕਿਸ ਤਰ੍ਹਾਂ ਬਣ ਸਕਦਾ ਹੈ? ॥੧॥
ਸੁਣਿ ਮਨ ਅੰਧੇ ਕੁਤੇ ਕੂੜਿਆਰ ॥
sun man anDhay kutay koorhi-aar.
Listen, O’ blind, greedy, and false mind,
ਹੇ ਅੰਨ੍ਹੇ ਲਾਲਚੀ ਤੇ ਝੂਠੇ ਮਨ! (ਧਿਆਨ ਨਾਲ) ਸੁਣ।
ਬਿਨੁ ਬੋਲੇ ਬੂਝੀਐ ਸਚਿਆਰ ॥੧॥ ਰਹਾਉ ॥
bin bolay boojhee-ai sachiaar. ||1|| rahaa-o.
a true person is recognized without even saying a word. ||1||Pause||
ਸੱਚਾ ਮਨੁੱਖ ਬਿਨਾ ਬੋਲਿਆਂ ਹੀ ਪਛਾਣਿਆ ਜਾਂਦਾ ਹੈ ॥੧॥ ਰਹਾਉ ॥
ਚੋਰੁ ਸੁਆਲਿਉ ਚੋਰੁ ਸਿਆਣਾ ॥
chor su-aali-o chor si-aanaa.
A thief may be very handsome, or may be very wise,
ਚੋਰ ਪਿਆ ਸੋਹਣਾ ਬਣੇ ਚਤੁਰ ਬਣੇ,
ਖੋਟੇ ਕਾ ਮੁਲੁ ਏਕੁ ਦੁਗਾਣਾ ॥
khotay kaa mul ayk dugaanaa.
but he is still worthless like a counterfeit coin.
(ਪਰ ਆਖ਼ਰ ਉਹ ਚੋਰ ਹੀ ਹੈ ਉਸ ਦੀ ਕਦਰ ਕੀਮਤ ਨਹੀਂ ਪੈਂਦੀ, ਜਿਵੇਂ) ਖੋਟੇ ਰੁਪਏ ਦਾ ਮੁੱਲ ਦੋ ਗੰਢੇ ਕੌਡਾਂ ਹੀ ਹੈ।
ਜੇ ਸਾਥਿ ਰਖੀਐ ਦੀਜੈ ਰਲਾਇ ॥
jay saath rakhee-ai deejai ralaa-ay.
He is like that counterfeit coin which even if mixed with genuine coins,
ਜੇ ਖੋਟੇ ਰੁਪਏ ਨੂੰ (ਖਰਿਆਂ ਵਿਚ) ਰੱਖ ਦੇਈਏ, (ਖਰਿਆਂ ਵਿਚ) ਰਲਾ ਦੇਈਏ,
ਜਾ ਪਰਖੀਐ ਖੋਟਾ ਹੋਇ ਜਾਇ ॥੨॥
jaa parkhee-ai khotaa ho-ay jaa-ay. ||2||
will be found to be wortless like the counterfeit coin, when judged. ||2||
ਤਾਂ ਭੀ ਜਦੋਂ ਉਸ ਦੀ ਪਰਖ ਹੁੰਦੀ ਹੈ ਤਦੋਂ ਉਹ ਖੋਟਾ ਹੀ ਕਿਹਾ ਜਾਂਦਾ ਹੈ ॥੨॥
ਜੈਸਾ ਕਰੇ ਸੁ ਤੈਸਾ ਪਾਵੈ ॥
jaisaa karay so taisaa paavai.
One receives the reward of whatever one does.
ਮਨੁੱਖ ਜੈਸਾ ਕੰਮ ਕਰਦਾ ਹੈ ਵੈਸਾ ਹੀ ਉਸ ਦਾ ਫਲ ਪਾਂਦਾ ਹੈ।
ਆਪਿ ਬੀਜਿ ਆਪੇ ਹੀ ਖਾਵੈ ॥
aap beej aapay hee khaavai.
he reaps what he sows,
ਉਹ ਆਪ ਜੋ (ਕਰਮਾਂ ਦੇ ਬੀਜ) ਬੀਜਦਾ ਹੈ ਆਪ ਹੀ ਫਲ ਖਾਂਦਾ ਹੈ।
ਜੇ ਵਡਿਆਈਆ ਆਪੇ ਖਾਇ ॥
jay vadi-aa-ee-aa aapay khaa-ay.
Even if one swears and keeps praising oneself,
ਜੇ ਕੋਈ ਮਨੁੱਖਆਪਣੀਆਂ ਵਡਿਆਈਆਂ ਦੀਆਂ ਕਸਮਾਂ ਚੁੱਕੀ ਜਾਏ,
ਜੇਹੀ ਸੁਰਤਿ ਤੇਹੈ ਰਾਹਿ ਜਾਇ ॥੩॥
jayhee surat tayhai raahi jaa-ay. ||3||
he follows the path and does things according to his intellect. ||3||
ਜਿਹੋ ਜਿਹੀ ਉਸ ਦੀ ਸਮਝ ਹੈਉਹੋ ਜਿਹੇ ਰਸਤੇ ਉਤੇ ਹੀ ਉਹ ਤੁਰਦਾ ਹੈ ॥੩॥
ਜੇ ਸਉ ਕੂੜੀਆ ਕੂੜੁ ਕਬਾੜੁ ॥
jay sa-o koorhee-aa koorh kabaarh.
Even if one tells hundreds of lies to conceal his junk (falsehood).
ਜੇ ਕੋਈ ਮਨੁੱਖ ਸੌ ਝੂਠੀਆਂ ਗੱਲਾਂ ਕਰੇ ਅਤੇ ਨਿਕੰਮੀਆਂ ਚੀਜ਼ਾਂ ਨੂੰ ਚੰਗੀਆਂ ਕਰ ਦੱਸੇ
ਭਾਵੈ ਸਭੁ ਆਖਉ ਸੰਸਾਰੁ ॥
bhaavai sabh aakha-o sansaar.
and even if the entire world may call him a good person (still he is not approved in God’s presence).
ਅਤੇ ਭਾਵੇਂ ਸਾਰਾ ਸੰਸਾਰ ਉਸ ਨੂੰ ਚੰਗਾ ਆਖੇ,(ਤਾਂ ਭੀ ਸੱਚੀ ਦਰਗਾਹ ਵਿੱਚ ਉਹ ਕਬੂਲ ਨਹੀਂ ਪੈਂਦਾ)।
ਤੁਧੁ ਭਾਵੈ ਅਧੀ ਪਰਵਾਣੁ ॥
tuDh bhaavai aDhee parvaan.
O’ God, if it so pleases You, even a simpleton who is honest is approved by You.
ਹੇ ਪ੍ਰਭੂ! ਜੇ ਦਿਲ ਦਾ ਖਰਾ ਹੋਵੇ ਤਾਂ) ਇਕ ਸਿੱਧੜ ਮਨੁੱਖ ਭੀ ਤੈਨੂੰ ਪਸੰਦ ਆ ਜਾਂਦਾ ਹੈ, ਤੇਰੇ ਦਰ ਤੇ ਕਬੂਲ ਹੋ ਜਾਂਦਾ ਹੈ।
ਨਾਨਕ ਜਾਣੈ ਜਾਣੁ ਸੁਜਾਣੁ ॥੪॥੪॥੬॥
naanak jaanai jaan sujaan. ||4||4||6||
O Nanak, that sagacious God knows everything. ||4||4||6||
ਹੇ ਨਾਨਕ! ਘਟ ਘਟ ਦੀ ਜਾਣਨ ਵਾਲਾ ਸੁਜਾਨ ਪ੍ਰਭੂ (ਸਭ ਕੁਝ) ਜਾਣਦਾ ਹੈ ॥੪॥੪॥੬॥
ਧਨਾਸਰੀ ਮਹਲਾ ੧ ॥
Dhanaasree mehlaa 1.
Raag Dhanasri, First Guru:
ਕਾਇਆ ਕਾਗਦੁ ਮਨੁ ਪਰਵਾਣਾ ॥
kaa-i-aa kaagad man parvaanaa.
The body is like a paper and the mind is like God’s order written on that paper.
ਇਹ ਮਨੁੱਖਾ ਸਰੀਰ (ਮਾਨੋ) ਇਕ ਕਾਗ਼ਜ਼ ਹੈ, ਅਤੇ ਮਨੁੱਖ ਦਾ ਮਨ (ਸਰੀਰ-ਕਾਗ਼ਜ਼ ਉਤੇ ਲਿਖਿਆ ਹੋਇਆ) ਦਰਗਾਹੀ ਪਰਵਾਨਾ ਹੈ।
ਸਿਰ ਕੇ ਲੇਖ ਨ ਪੜੈ ਇਆਣਾ ॥
sir kay laykh na parhai i-aanaa.
But the ignorant human being doesn’t read this preordained writ
ਪਰ ਮੂਰਖ ਮਨੁੱਖ ਆਪਣੇ ਮੱਥੇ ਦੇ ਇਹ ਪਿਛਲੇ ਕੀਤੇ ਕਰਮਾਂ ਅਨੁਸਾਰ ਸੰਸਕਾਰ-ਲੇਖ ਨਹੀਂ ਪੜ੍ਹਦਾ
ਦਰਗਹ ਘੜੀਅਹਿ ਤੀਨੇ ਲੇਖ ॥
dargeh gharhee-ahi teenay laykh.
According to the divine command, the results of the deeds done under the influence of three modes of Maya are inscribed on the human mind.
ਰੱਬੀ ਨਿਯਮ ਅਨੁਸਾਰ ਹਰੇਕ ਮਨੁੱਖ ਦੇ ਮਨ ਵਿਚ ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿ ਕੇ ਕੀਤੇ ਹੋਏ ਕੰਮਾਂ ਦੇ ਸੰਸਕਾਰ ਉੱਕਰੇ ਜਾਂਦੇ ਹਨ।
ਖੋਟਾ ਕਾਮਿ ਨ ਆਵੈ ਵੇਖੁ ॥੧॥
khotaa kaam na aavai vaykh. ||1||
O’ my brother, just as the counterfeit coin is worthless, similarly the sinners are not approved in God’s presence. ||1||
ਹੇ ਭਾਈ! ਵੇਖ (ਜਿਵੇਂ ਕੋਈ ਖੋਟਾ ਸਿੱਕਾ ਕੰਮ ਨਹੀਂ ਆਉਂਦਾ, ਤਿਵੇਂ ਖੋਟੇ ਕੀਤੇ ਕੰਮਾਂ ਦਾ) ਖੋਟਾ ਸੰਸਕਾਰ-ਲੇਖ ਭੀ ਕੰਮ ਨਹੀਂ ਆਉਂਦਾ ॥੧॥
ਨਾਨਕ ਜੇ ਵਿਚਿ ਰੁਪਾ ਹੋਇ ॥
naanak jay vich rupaa ho-ay.
O’ Nanak, If there is any silver in a coin,
ਹੇ ਨਾਨਕ! ਜੇ ਰੁਪਏ ਆਦਿਕ ਸਿੱਕੇ ਵਿਚ ਚਾਂਦੀ ਹੋਵੇ,
ਖਰਾ ਖਰਾ ਆਖੈ ਸਭੁ ਕੋਇ ॥੧॥ ਰਹਾਉ ॥
kharaa kharaa aakhai sabh ko-ay. ||1|| rahaa-o.
then everyone proclaims it as genuine; similarly if there is purity in one’s mind, then that one is called a true person. ||1||Pause||
ਤਾਂ ਹਰ ਕੋਈ ਉਸ ਨੂੰ ਖਰਾ ਸਿੱਕਾ ਆਖਦਾ ਹੈ (ਇਸੇ ਤਰ੍ਹਾਂ ਜਿਸ ਮਨ ਵਿਚ ਪਵਿਤ੍ਰਤਾ ਹੋਵੇ, ਉਸ ਨੂੰ ਖਰਾ ਆਖਿਆ ਜਾਂਦਾ ਹੈ) ॥੧॥ ਰਹਾਉ ॥
ਕਾਦੀ ਕੂੜੁ ਬੋਲਿ ਮਲੁ ਖਾਇ ॥
kaadee koorh bol mal khaa-ay.
The Qazi (a Muslim judge and faith leader) tells lies and takes bribes.
ਕਾਜ਼ੀ (ਇਸਲਾਮੀ ਧਰਮ ਦਾ ਨੇਤਾਤੇਹਾਕਮ), ਸ਼ਰਈ ਕਾਨੂੰਨ ਬਾਰੇ ਝੂਠ ਬੋਲ ਕੇ ਹਰਾਮ ਦਾ ਮਾਲ (ਰਿਸ਼ਵਤ) ਖਾਂਦਾ ਹੈ।
ਬ੍ਰਾਹਮਣੁ ਨਾਵੈ ਜੀਆ ਘਾਇ ॥
baraahman naavai jee-aa ghaa-ay.
The Brahmin tortures lowly people and then takes cleansing baths.
ਬ੍ਰਾਹਮਣਾਂ (ਕ੍ਰੋੜਾਂ ਸ਼ੂਦਰ-ਅਖਵਾਂਦੇ) ਬੰਦਿਆਂ ਨੂੰ ਦੁਖੀ ਕਰ ਕਰ ਕੇ ਤੀਰਥ-ਇਸ਼ਨਾਨ (ਭੀ) ਕਰਦਾ ਹੈ।
ਜੋਗੀ ਜੁਗਤਿ ਨ ਜਾਣੈ ਅੰਧੁ ॥
jogee jugat na jaanai anDh.
The Yogi is blind without divine knowledge and does not know the righteous way of living.
ਜੋਗੀ ਭੀ ਅੰਨ੍ਹਾ ਹੈ ਤੇ ਜੀਵਨ ਦੀ ਜਾਚ ਨਹੀਂ ਜਾਣਦਾ।
ਤੀਨੇ ਓਜਾੜੇ ਕਾ ਬੰਧੁ ॥੨॥
teenay ojaarhay kaa banDh. ||2||
The three of them devise their own spritual deterioration. ||2||
ਇਹਨਾਂ ਤਿੰਨਾਂ ਦੇ ਹੀ ਅੰਦਰ ਆਤਮਕ ਜੀਵਨ ਵਲੋਂ ਸੁੰਞ ਹੀ ਸੁੰਞ ਹੈ ॥੨॥
ਸੋ ਜੋਗੀ ਜੋ ਜੁਗਤਿ ਪਛਾਣੈ ॥
so jogee jo jugat pachhaanai.
He alone is a Yogi, who understands the righteous way of living,
ਅਸਲ ਜੋਗੀ ਉਹ ਹੈ ਜੋ ਜੀਵਨ ਦੀ ਸਹੀ ਜਾਚ ਸਮਝਦਾ ਹੈ,
ਗੁਰ ਪਰਸਾਦੀ ਏਕੋ ਜਾਣੈ ॥
gur parsaadee ayko jaanai.
and by the Guru’s grace realizes the one and only one God.
ਤੇ ਗੁਰੂ ਦੀ ਕਿਰਪਾ ਨਾਲ ਇਕ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ।
ਕਾਜੀ ਸੋ ਜੋ ਉਲਟੀ ਕਰੈ ॥
kaajee so jo ultee karai.
He alone is a true Qazi, who turns his mind away from the ill-gotten worldly wealth,
ਕਾਜ਼ੀ ਉਹ ਹੈ ਜੋ ਸੁਰਤਿ ਨੂੰ ਹਰਾਮ ਦੇ ਮਾਲ ਵਲੋਂ ਮੋੜਦਾ ਹੈ,
ਗੁਰ ਪਰਸਾਦੀ ਜੀਵਤੁ ਮਰੈ ॥
gur parsaadee jeevat marai.
and by the Guru’s Grace, annihilates his worldly desires while still alive.
ਜੋ ਗੁਰੂ ਦੀ ਕਿਰਪਾ ਨਾਲ ਦੁਨੀਆ ਵਿਚ ਰਹਿੰਦਾ ਹੋਇਆ ਦੁਨਿਆਵੀ ਖ਼ਾਹਸ਼ਾਂ ਵਲੋਂ ਪਰਤਦਾ ਹੈ।
ਸੋ ਬ੍ਰਾਹਮਣੁ ਜੋ ਬ੍ਰਹਮੁ ਬੀਚਾਰੈ ॥
so baraahman jo barahm beechaarai.
He alone is a true Brahmin, who reflects on the all pervading God.
ਬ੍ਰਾਹਮਣ ਉਹ ਹੈ ਜੋ ਸਰਬ-ਵਿਆਪਕ ਪ੍ਰਭੂ ਵਿਚ ਸੁਰਤਿ ਜੋੜਦਾ ਹੈ,
ਆਪਿ ਤਰੈ ਸਗਲੇ ਕੁਲ ਤਾਰੈ ॥੩॥
aap tarai saglay kul taarai. ||3||
Such a Brahmin saves himself and saves all his generations as well. ||3||
ਇਸ ਤਰ੍ਹਾਂ ਆਪ ਭੀ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਦਾ ਹੈ ਤੇ ਆਪਣੀਆਂ ਸਾਰੀਆਂ ਕੁਲਾਂ ਨੂੰ ਭੀ ਲੰਘਾ ਲੈਂਦਾ ਹੈ ॥੩॥
ਦਾਨਸਬੰਦੁ ਸੋਈ ਦਿਲਿ ਧੋਵੈ ॥
daanasband so-ee dil Dhovai.
That person alone is truly wise who washes the dirt of sins from his heart.
ਉਹੀ ਮਨੁੱਖ ਅਕਲਮੰਦ ਹੈ ਜੋ ਆਪਣੇ ਦਿਲ ਵਿਚ ਟਿਕੀ ਹੋਈ ਬੁਰਾਈ ਨੂੰ ਦੂਰ ਕਰਦਾ ਹੈ।
ਮੁਸਲਮਾਣੁ ਸੋਈ ਮਲੁ ਖੋਵੈ ॥
musalmaan so-ee mal khovai.
He alone is a true Muslim who sheds the dirt of evils.
ਉਹੀ ਮੁਸਲਮਾਨ ਹੈ ਜੋ ਮਨ ਵਿਚੋਂ ਵਿਕਾਰਾਂ ਦੀ ਮੈਲ ਦੀ ਨਾਸ ਕਰਦਾ ਹੈ।
ਪੜਿਆ ਬੂਝੈ ਸੋ ਪਰਵਾਣੁ ॥
parhi-aa boojhai so parvaan.
He alone is a learned person who understands the righteous way of life; he alone is accepted in God’s presence,
ਉਹੀ ਵਿਦਵਾਨ ਹੈ ਜੋ ਜੀਵਨ ਦਾ ਸਹੀ ਰਸਤਾ ਸਮਝਦਾ ਹੈ;, ਉਹੀ ਪ੍ਰਭੂ ਦੀ ਹਜ਼ੂਰੀ ਵਿਚ ਕਬੂਲ ਹੁੰਦਾ ਹੈ,
ਜਿਸੁ ਸਿਰਿ ਦਰਗਹ ਕਾ ਨੀਸਾਣੁ ॥੪॥੫॥੭॥
jis sir dargeh kaa neesaan. ||4||5||7||
who bears the insignia of God’s approval. ||4||5||7||
ਜਿਸ ਦੇ ਮੱਥੇ ਉਤੇ ਦਰਗਾਹ ਦਾ ਟਿੱਕਾ ਲੱਗਦਾ ਹੈ ॥੪॥੫॥੭॥
ਧਨਾਸਰੀ ਮਹਲਾ ੧ ਘਰੁ ੩
Dhanaasree mehlaa 1 ghar 3
Raag Dhanasri,Third beat, First Guru:
ੴ ਸਤਿਗੁਰ ਪ੍ਰਸਾਦਿ ॥
ik-oNkaar satgur parsaad.
One eternal God, realized by the grace of the true Guru.
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਕਾਲੁ ਨਾਹੀ ਜੋਗੁ ਨਾਹੀ ਨਾਹੀ ਸਤ ਕਾ ਢਬੁ ॥
kaal naahee jog naahee naahee sat kaa dhab.
Human life is not a time to waste in rituals; by these, neither there is any truthful living nor any true Yoga (union with God).
ਇਹ ਮਨੁੱਖਾ ਜਨਮ ਅੱਖਾਂ ਮੀਟਣ ਤੇ ਨੱਕ ਫੜਨ ਵਾਸਤੇ ਨਹੀਂ ਹੈ, ਇਹਨਾਂ ਢਬਾਂ ਨਾਲ ਪਰਮਾਤਮਾ ਦਾ ਮੇਲ ਨਹੀਂ ਹੁੰਦਾ, ਨਾ ਹੀ ਇਹਉੱਚੇ ਆਚਰਨ ਦਾ ਤਰੀਕਾ ਹੈ।
ਥਾਨਸਟ ਜਗ ਭਰਿਸਟ ਹੋਏ ਡੂਬਤਾ ਇਵ ਜਗੁ ॥੧॥
thaansat jag bharisat ho-ay doobtaa iv jag. ||1||
By these rituals, even the purest hearts become defiled; and thus the entire world starts drowning in sins. ||1||
ਇਹਨਾਂ ਤਰੀਕਿਆਂ ਦੀ ਰਾਹੀਂ ਜਗਤ ਦੇ ਅਨੇਕਾਂ ਪਵਿਤ੍ਰ ਹਿਰਦੇ ਭੀ ਗੰਦੇ ਹੋ ਜਾਂਦੇ ਹਨ, ਇਸ ਤਰ੍ਹਾਂ ਜਗਤ ਵਿਕਾਰਾਂ ਵਿਚ ਡੁੱਬਣ ਲੱਗ ਪੈਂਦਾ ਹੈ ॥੧॥
ਕਲ ਮਹਿ ਰਾਮ ਨਾਮੁ ਸਾਰੁ ॥
kal meh raam naam saar.
The most sublime thing in Kalyug (the present age) is remembering God’s Name.
ਜਗਤ ਵਿਚ ਪਰਮਾਤਮਾ ਦਾ ਨਾਮ (ਸਿਮਰਨਾ ਹੋਰ ਸਾਰੇ ਕੰਮਾਂ ਨਾਲੋਂ) ਸ੍ਰੇਸ਼ਟ ਹੈ।
ਅਖੀ ਤ ਮੀਟਹਿ ਨਾਕ ਪਕੜਹਿ ਠਗਣ ਕਉ ਸੰਸਾਰੁ ॥੧॥ ਰਹਾਉ ॥
akhee ta meeteh naak pakrheh thagan ka-o sansaar. ||1|| rahaa-o.
The so called religious people are deceiving the world by these rituals like closing their eyes and holding their nostrils closed. ||1||Pause||
(ਜੇਹੜੇ ਇਹ ਲੋਕ) ਅੱਖਾਂ ਤਾਂ ਮੀਟਦੇ ਹਨ, ਨੱਕ ਭੀ ਫੜਦੇ ਹਨ (ਇਹ) ਜਗਤ ਨੂੰ ਠੱਗਣ ਵਾਸਤੇ (ਕਰਦੇ ਹਨ, ਇਹ ਭਗਤੀ ਨਹੀਂ, ਇਹ ਸ੍ਰੇਸ਼ਟ ਧਾਰਮਿਕ ਕੰਮ ਨਹੀਂ) ॥੧॥ ਰਹਾਉ ॥
ਆਂਟ ਸੇਤੀ ਨਾਕੁ ਪਕੜਹਿ ਸੂਝਤੇ ਤਿਨਿ ਲੋਅ ॥
aaNt saytee naak pakrheh soojh-tay tin lo-a.
They close off their nostrils with their fingers, and while sitting in lotus posture with their eyes closed, they claim to see the three worlds.
ਹੱਥ ਦੇ ਅੰਗੂਠੇ ਤੇ ਨਾਲ ਦੀਆਂ ਦੋ ਉਂਗਲਾਂ ਨਾਲ ਇਹ (ਆਪਣਾ) ਨੱਕ ਫੜਦੇ ਹਨ (ਸਮਾਧੀ ਦੀ ਸ਼ਕਲ ਵਿਚ ਬੈਠ ਕੇ ਮੂੰਹੋਂ ਆਖਦੇ ਹਨ ਕਿ) ਤਿੰਨੇ ਹੀ ਲੋਕ ਦਿੱਸ ਰਹੇ ਹਨ,