Page 685
ਜੋਬਨੁ ਧਨੁ ਪ੍ਰਭਤਾ ਕੈ ਮਦ ਮੈ ਅਹਿਨਿਸਿ ਰਹੈ ਦਿਵਾਨਾ ॥੧॥
joban Dhan parabh-taa kai mad mai ahinis rahai divaanaa. ||1||
It always remains intoxicated with false pride of youth, wealth and fame. ||1||
ਜਵਾਨੀ, ਧਨ, ਤਾਕਤ ਦੇ ਨਸ਼ੇ ਵਿਚ ਜਗਤ ਦਿਨ ਰਾਤ ਝੱਲਾ ਹੋਇਆ ਰਹਿੰਦਾ ਹੈ ॥੧॥
ਦੀਨ ਦਇਆਲ ਸਦਾ ਦੁਖ ਭੰਜਨ ਤਾ ਸਿਉ ਮਨੁ ਨ ਲਗਾਨਾ ॥
deen da-i-aal sadaa dukh bhanjan taa si-o man na lagaanaa.
People do not attune their minds to that God, who is merciful to the meek and is always the destroyer of sorrows.
ਜੇਹੜਾ ਪ੍ਰਭੂ ਦੀਨਾਂ ਉਤੇ ਦਇਆ ਕਰਨ ਵਾਲਾ ਹੈ, ਜੇਹੜਾ ਸਾਰੇ ਦੁੱਖਾਂ ਦਾ ਨਾਸ ਕਰਨ ਵਾਲਾ ਹੈ, ਜਗਤ ਉਸ ਨਾਲ ਆਪਣਾ ਮਨ ਨਹੀਂ ਜੋੜਦਾ।
ਜਨ ਨਾਨਕ ਕੋਟਨ ਮੈ ਕਿਨਹੂ ਗੁਰਮੁਖਿ ਹੋਇ ਪਛਾਨਾ ॥੨॥੨॥
jan naanak kotan mai kinhoo gurmukh ho-ay pachhaanaa. ||2||2||
Devotee Nanak says, it is only a rare one in millions who by the Guru’s grace has realized God. ||2||2||
ਹੇ ਦਾਸ ਨਾਨਕ! ਆਖ- ਕ੍ਰੋੜਾਂ ਵਿਚੋਂ ਕਿਸੇ ਵਿਰਲੇ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਨਾਲ ਸਾਂਝ ਪਾਈ ਹੈ ॥੨॥੨॥
ਧਨਾਸਰੀ ਮਹਲਾ ੯ ॥
Dhanaasree mehlaa 9.
Raag Dhanaasaree, Ninth Guru:
ਤਿਹ ਜੋਗੀ ਕਉ ਜੁਗਤਿ ਨ ਜਾਨਉ ॥
tih jogee ka-o jugat na jaan-o.
That Yogi does not know the righteous way of life,
ਮੈਂ ਸਮਝਦਾ ਹਾਂ ਕਿ ਉਸ ਜੋਗੀ ਨੂੰ ਸਹੀ ਜੀਵਨ-ਜਾਚ ਅਜੇ ਨਹੀਂ ਆਈ,
ਲੋਭ ਮੋਹ ਮਾਇਆ ਮਮਤਾ ਫੁਨਿ ਜਿਹ ਘਟਿ ਮਾਹਿ ਪਛਾਨਉ ॥੧॥ ਰਹਾਉ ॥
lobh moh maa-i-aa mamtaa fun jih ghat maahi pachhaana-o. ||1|| rahaa-o.
in whose heart I identify greed, love for worldly riches and emotional attachments. ||1||Pause||
ਜਿਸ ਜੋਗੀ ਦੇ ਹਿਰਦੇ ਵਿਚ ਮੈਂ ਲੋਭ, ਮਾਇਆ ਦੇ ਮੋਹ ਅਤੇ ਮਮਤਾ ਦੀਆਂ ਲਹਰਾਂ ਉੱਠ ਰਹੀਆਂ ਵੇਖਦਾ ਹਾਂ ॥੧॥ ਰਹਾਉ ॥
ਪਰ ਨਿੰਦਾ ਉਸਤਤਿ ਨਹ ਜਾ ਕੈ ਕੰਚਨ ਲੋਹ ਸਮਾਨੋ ॥
par nindaa ustat nah jaa kai kanchan loh samaano.
The person, who does not indulge in slander or flattery of others; prosperity or poverty make no difference to him, as if he deems gold and iron as same.
ਜਿਸ ਮਨੁੱਖ ਦੇ ਹਿਰਦੇ ਵਿਚ ਪਰਾਈ ਨਿੰਦਿਆ ਨਹੀਂ ਹੈ, ਪਰਾਈ ਖ਼ੁਸ਼ਾਮਦ ਨਹੀਂ ਹੈ, ਜਿਸ ਨੂੰ ਸੋਨਾ ਲੋਹਾ ਇਕੋ ਜਿਹੇ ਦਿੱਸਦੇ ਹਨ,
ਹਰਖ ਸੋਗ ਤੇ ਰਹੈ ਅਤੀਤਾ ਜੋਗੀ ਤਾਹਿ ਬਖਾਨੋ ॥੧॥
harakh sog tay rahai ateetaa jogee taahi bakhaano. ||1||
He remains beyond happiness and sorrow and can be called a true Yogi. ||1||
ਖ਼ੁਸ਼ੀ ਗ਼ਮੀ ਤੋਂ ਨਿਰਲੇਪ ਰਹਿੰਦਾ ਹੈ; ਉਸ ਨੂੰ ਹੀ ਜੋਗੀ ਆਖ ॥੧॥
ਚੰਚਲ ਮਨੁ ਦਹ ਦਿਸਿ ਕਉ ਧਾਵਤ ਅਚਲ ਜਾਹਿ ਠਹਰਾਨੋ ॥
chanchal man dah dis ka-o Dhaavat achal jaahi thehraano.
This mercurial mind keeps wandering in all the ten directions, it needs to be pacified and restrained.
ਇਹ ਸਦਾ ਭਟਕਦਾ ਰਹਿਣ ਵਾਲਾ ਮਨ ਦਸੀਂ ਦੌੜਦਾ ਫਿਰਦਾ ਹੈ। ਜਿਸ ਮਨੁੱਖ ਨੇ ਇਸ ਨੂੰ ਅਡੋਲ ਕਰ ਕੇ ਟਿਕਾ ਲਿਆ ਹੈ,
ਕਹੁ ਨਾਨਕ ਇਹ ਬਿਧਿ ਕੋ ਜੋ ਨਰੁ ਮੁਕਤਿ ਤਾਹਿ ਤੁਮ ਮਾਨੋ ॥੨॥੩॥
kaho naanak ih biDh ko jo nar mukat taahi tum maano. ||2||3||
Says Nanak, whoever knows this technique is judged to be liberated from vices. ||2||3||
ਨਾਨਕ ਆਖਦਾ ਹੈ- ਜੇਹੜਾ ਮਨੁੱਖ ਇਸ ਕਿਸਮ ਦਾ ਹੈ, ਸਮਝ ਲੈ ਕਿ ਉਸ ਨੂੰ ਵਿਕਾਰਾਂ ਤੋਂ ਖ਼ਲਾਸੀ ਮਿਲ ਗਈ ਹੈ ॥੨॥੩॥
ਧਨਾਸਰੀ ਮਹਲਾ ੯ ॥
Dhanaasree mehlaa 9.
Raag Dhanaasaree, Ninth Guru:
ਅਬ ਮੈ ਕਉਨੁ ਉਪਾਉ ਕਰਉ ॥
ab mai ka-un upaa-o kara-o.
Now, what efforts should I make?
ਹੁਣ ਮੈਂ ਕੇਹੜਾ ਜਤਨ ਕਰਾਂ?
ਜਿਹ ਬਿਧਿ ਮਨ ਕੋ ਸੰਸਾ ਚੂਕੈ ਭਉ ਨਿਧਿ ਪਾਰਿ ਪਰਉ ॥੧॥ ਰਹਾਉ ॥
jih biDh man ko sansaa chookai bha-o niDh paar para-o. ||1|| rahaa-o.
by which the fear and anxiety of my mind may be removed and I may cross over the dreadful worldly-ocean of vices. ||1||Pause||
ਜਿਸ ਤਰ੍ਹਾਂ (ਮੇਰੇ) ਮਨ ਦਾ ਸਹਮ ਮੁੱਕ ਜਾਏ, ਅਤੇ, ਮੈਂ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਵਾਂ ॥੧॥ ਰਹਾਉ ॥
ਜਨਮੁ ਪਾਇ ਕਛੁ ਭਲੋ ਨ ਕੀਨੋ ਤਾ ਤੇ ਅਧਿਕ ਡਰਉ ॥
janam paa-ay kachh bhalo na keeno taa tay aDhik dara-o.
Having received this human life, I have done no good deed; therefore I remain extremely fearful.
ਮਨੁੱਖਾ ਜਨਮ ਪ੍ਰਾਪਤ ਕਰ ਕੇ ਮੈਂ ਕੋਈ ਭਲਾਈ ਨਹੀਂ ਕੀਤੀ, ਇਸ ਵਾਸਤੇ ਮੈਂ ਬਹੁਤ ਡਰਦਾ ਰਹਿੰਦਾ ਹਾਂ।
ਮਨ ਬਚ ਕ੍ਰਮ ਹਰਿ ਗੁਨ ਨਹੀ ਗਾਏ ਯਹ ਜੀਅ ਸੋਚ ਧਰਉ ॥੧॥
man bach karam har gun nahee gaa-ay yeh jee-a soch Dhara-o. ||1||
I have not sung praises of God through my deeds, words, or thoughts so I keep worrying about this fact in my mind. ||1||
ਮੈਂ ਜਿੰਦ ਵਿਚ ਇਹੀ ਚਿੰਤਾ ਕਰਦਾ ਰਹਿੰਦਾ ਹਾਂ ਕਿ ਮੈਂ ਆਪਣੇ ਮਨ ਨਾਲ, ਬਚਨ ਨਾਲ, ਕਰਮ ਨਾਲ ਪ੍ਰਭੂ ਦੇ ਗੁਣ ਨਹੀਂ ਗਾਂਦਾ ਰਿਹਾ ॥੧॥
ਗੁਰਮਤਿ ਸੁਨਿ ਕਛੁ ਗਿਆਨੁ ਨ ਉਪਜਿਓ ਪਸੁ ਜਿਉ ਉਦਰੁ ਭਰਉ ॥
gurmat sun kachh gi-aan na upji-o pas ji-o udar bhara-o.
Spiritual wisdom did not well up within me even after listening to the Guru’s teachings; I keep on filling my belly like an animal.
ਗੁਰੂ ਦੀ ਮਤਿ ਸੁਣ ਕੇ ਮੇਰੇ ਅੰਦਰ ਆਤਮਕ ਜੀਵਨ ਦੀ ਕੁਝ ਭੀ ਸੂਝ ਪੈਦਾ ਨਹੀਂ ਹੋਈ, ਮੈਂ ਪਸ਼ੂ ਵਾਂਗ (ਨਿੱਤ) ਆਪਣਾ ਢਿੱਡ ਭਰ ਲੈਂਦਾ ਹਾਂ।
ਕਹੁ ਨਾਨਕ ਪ੍ਰਭ ਬਿਰਦੁ ਪਛਾਨਉ ਤਬ ਹਉ ਪਤਿਤ ਤਰਉ ॥੨॥੪॥੯॥੯॥੧੩॥੫੮॥੪॥੯੩॥
kaho naanak parabh birad pachhaana-o tab ha-o patit tara-o. ||2||4||9||9||13||58||4||93||
Nanak says: O’ God, I the sinner can only swim across the world ocean of vices if You uphold Your innate nature of forgiveness.||2||4||9||9||13||58||4||93||
ਨਾਨਕ ਆਖਦਾ ਹੈ- ਹੇ ਪ੍ਰਭੂ! ਮੈਂ ਵਿਕਾਰੀ ਤਦੋਂ ਹੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕਦਾ ਹਾਂ ਜੇ ਤੂੰ ਆਪਣਾ ਮੁੱਢ-ਕਦੀਮਾਂ ਦਾ (ਪਿਆਰ ਵਾਲਾ) ਸੁਭਾਉ ਚੇਤੇ ਰੱਖੇ ॥੨॥੪॥੯॥੯॥੧੩॥੫੮॥੪॥੯੩॥
ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ
Dhanaasree mehlaa 1 ghar 2 ashtapadi aaa
Raag Dhanaasaree, First Guru, Second Beat, Ashtapadees:
ੴ ਸਤਿਗੁਰ ਪ੍ਰਸਾਦਿ ॥
ik-oNkaar satgur parsaad.
One eternal God, realized by the grace of the true Guru:
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਗੁਰੁ ਸਾਗਰੁ ਰਤਨੀ ਭਰਪੂਰੇ ॥
gur saagar ratnee bharpooray.
The Guru is like an ocean full of jewels like precious words of God’s praises.
ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ।
ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥
amrit sant chugeh nahee dooray.
The Guru’s disciples gather the ambrosial nectar of Naam and do not go far away from him.
ਗੁਰਮੁਖ ਸਿੱਖ ਉਸ ਸਾਗਰ ਵਿਚੋਂ ਹੰਸਾਂ ਵਾਂਗ ਆਤਮਕ ਜੀਵਨ ਦੇਣ ਵਾਲੀ ਖ਼ੁਰਾਕ ਪ੍ਰਾਪਤ ਕਰਦੇ ਹਨ , ਤੇ ਗੁਰੂ ਤੋਂ ਦੂਰ ਨਹੀਂ ਰਹਿੰਦੇ।
ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥
har ras chog chugeh parabh bhaavai.
They partake the nectar of God’s Name, which pleases God.
ਉਹ ਰੱਬ ਦੇ ਨਾਮ-ਅੰਮ੍ਰਿਤ ਦਾ ਚੋਗਾ ਚੁਗਦੇ ਹਨ ਅਤੇ ਸੁਆਮੀ ਨੂੰ ਚੰਗੇ ਲੱਗਦੇ ਹਨ।
ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥
sarvar meh hans paraanpat paavai. ||1||
The swan like disciple realizes God, the master of his soul, in the company of the Guru. ||1||
(ਗੁਰਸਿੱਖ) ਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ ॥੧॥
ਕਿਆ ਬਗੁ ਬਪੁੜਾ ਛਪੜੀ ਨਾਇ ॥
keecharh doobai mail na jaa-ay. ||1|| rahaa-o.
A faithless person, forsaking the Guru, the ocean of virtues, and going to the false saints is like a wretched crane bathing in a puddle,
ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ?
ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥
keecharh doobai mail na jaa-ay. ||1|| rahaa-o.
by doing so, his dirt of vices is not washed off, instead he smears himself with more dirt of worldly attachments like the crane sinking in the mud. ||1||Pause||
ਛਪੜੀ ਵਿਚ ਨ੍ਹਾ ਕੇ ਚਿੱਕੜ ਵਿਚ ਡੁੱਬਦਾ ਹੈ, ਉਸ ਦੀ ਇਹ ਮੈਲ ਦੂਰ ਨਹੀਂ ਹੁੰਦੀ ॥੧॥ ਰਹਾਉ
ਰਖਿ ਰਖਿ ਚਰਨ ਧਰੇ ਵੀਚਾਰੀ ॥
rakh rakh charan Dharay veechaaree.
The Guru’s disciple takes a step in life after careful deliberation.
ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ (ਜੀਵਨ-ਸਫ਼ਰ ਵਿਚ) ਪੈਰ ਰੱਖਦਾ ਹੈ।
ਦੁਬਿਧਾ ਛੋਡਿ ਭਏ ਨਿਰੰਕਾਰੀ ॥
dubiDhaa chhod bha-ay nirankaaree.
Forsaking duality, he becomes a devotee of the Formless God.
ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ।
ਮੁਕਤਿ ਪਦਾਰਥੁ ਹਰਿ ਰਸ ਚਾਖੇ ॥
mukat padaarath har ras chaakhay.
By tasting the relish of God’s Name, he receives Naam which liberates him from vices.
ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਵਿਕਾਰਾਂ ਤੋਂ ਖ਼ਲਾਸੀ ਦਿਵਾ ਦੇਂਦਾ ਹੈ।
ਆਵਣ ਜਾਣ ਰਹੇ ਗੁਰਿ ਰਾਖੇ ॥੨॥
aavan jaan rahay gur raakhay. ||2||
The Guru saved him and his rounds of birth and death came to an end. ||2||
ਗੁਰੂ ਜੀ ਉਸ ਦੀ ਰੱਖਿਆ ਕਰ ਦਿੱਤੀ ਅਤੇ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ ॥੨॥
ਸਰਵਰ ਹੰਸਾ ਛੋਡਿ ਨ ਜਾਇ ॥
sarvar hansaa chhod na jaa-ay.
Just as a swan does not go away from the pool, similarly the disciple does not go away from the Guru.
(ਜਿਵੇਂ) ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ, ਤਿਵੇਂ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ
ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥
paraym bhagat kar sahj samaa-ay.
Through the loving devotional worship, he merges in a state of spiritual poise.
ਉਹ ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ।
ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥
sarvar meh hans hans meh saagar.
Just as swan remains in the pool, similarly the disciple remains united with the Guru, the ocean of virtues.
ਜੇਹੜਾ ਗੁਰਸਿੱਖ-ਹੰਸ ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ
ਅਕਥ ਕਥਾ ਗੁਰ ਬਚਨੀ ਆਦਰੁ ॥੩॥
akath kathaa gur bachnee aadar. ||3||
This spiritual status of the disciple is indescribable; by following the Guru’s word, he receives honor both here and hereafter. ||3||
ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ (ਲੋਕ ਪਰਲੋਕ ਵਿਚ) ਆਦਰ ਪਾਂਦਾ ਹੈ ॥੩॥
ਸੁੰਨ ਮੰਡਲ ਇਕੁ ਜੋਗੀ ਬੈਸੇ ॥
sunn mandal ik jogee baisay.
There sits our God in a sphere of deepest trance like a Yogi.
ਅਫੁਰ ਅਵਸਥਾ ਅੰਦਰ ਇਕ ਯੋਗੀ, ਸਾਡਾ ਪ੍ਰਭੂ ਬੈਠਾ ਹੈ।
ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥
naar na purakh kahhu ko-oo kaisay.
He is not male and He is not female; how can anyone describe Him?
ਨਾ ਉਹ ਇਸਤ੍ਰੀ ਹੈ ਨਾ ਪੁਰਸ਼; ਉਸ ਨੂੰ ਕੋਈ ਜਣਾ ਕਿਸ ਤਰ੍ਹਾਂ ਬਿਆਨ ਕਰਦਾ ਸਕਦਾ ਹੈ?
ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥
taribhavan jot rahay liv laa-ee.
The entire universe remains attuned to His divine light.
ਤਿੰਨੇ ਲੋਕ ਭਾਵ ਸਾਰੀ ਸ੍ਰਿਸ਼ਟੀ, ਉਸ ਦੀ ਜੋਤ ਵਿੱਚ ਧਿਆਨ ਲਾਈ ਰੱਖਦੀ ਹੈ।
ਸੁਰਿ ਨਰ ਨਾਥ ਸਚੇ ਸਰਣਾਈ ॥੪॥
sur nar naath sachay sarnaa-ee. ||4||
The angels and the yogic seek the refuge of that eternal God. ||4||
ਦੇਵਤੇ ਮਨੁੱਖ ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ ॥੪॥
ਆਨੰਦ ਮੂਲੁ ਅਨਾਥ ਅਧਾਰੀ ॥
aanand mool anaath aDhaaree.
God is the source of bliss and the support of the helpless.
ਪ੍ਰਭੂ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ।
ਗੁਰਮੁਖਿ ਭਗਤਿ ਸਹਜਿ ਬੀਚਾਰੀ ॥
gurmukh bhagat sahj beechaaree.
By meditating on Him and reflecting on His virtues, the Guru’s followers remain in a state of spiritual poise.
ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ।
ਭਗਤਿ ਵਛਲ ਭੈ ਕਾਟਣਹਾਰੇ ॥
bhagat vachhal bhai kaatanhaaray.
God loves the devotional worship of His devotees and the destroyer of their fears.
ਪ੍ਰਭੂ ਆਪਣੇ ਸੇਵਕਾਂ ਦੀ ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ।
ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥
ha-umai maar milay pag Dhaaray. ||5||
By eradicating ego one realizes God and takes a step on the righteous path. ||5||
ਹੰਕਾਰ ਨੂੰ ਮਿਟਾ ਕੇ ਮਨੁੱਖ ਹਰੀ ਨੂੰ ਮਿਲਦਾ ਹੈ ਅਤੇ ਉਸ ਦੇ ਰਸਤੇ ਉਤੇ ਕਦਮ ਰੱਖਦਾ ਹੈ ॥੫॥
ਅਨਿਕ ਜਤਨ ਕਰਿ ਕਾਲੁ ਸੰਤਾਏ ॥
anik jatan kar kaal santaa-ay.
One makes countless other efforts but the fear of death still tortures him,
ਆਦਮੀ ਅਨੇਕਾਂ ਹੋਰ ਹੋਰ ਜਤਨ ਕਰਦਾ ਹੈ, ਪਰ ਆਤਮਕ ਮੌਤ ਉਸ ਨੂੰ ਸਦਾ ਦੁਖੀ ਕਰਦੀ ਹੈ,
ਮਰਣੁ ਲਿਖਾਇ ਮੰਡਲ ਮਹਿ ਆਏ ॥
maran likhaa-ay mandal meh aa-ay.
because he came into this world with death already written in his destiny.
ਕਿਉਂਕਿ ਮਰਣਾ ਤਾਂ ਉਹ ਭਾਗਾਂ ਵਿੱਚ ਲਿਖਵਾ ਕੇ ਇਸ ਸੰਸਾਰ ਵਿੱਚ ਆਇਆ ਹੈ,