Page 753
ਆਪੇ ਥਾਪਿ ਉਥਾਪਿ ਸਬਦਿ ਨਿਵਾਜਿਆ ॥੫॥
aapay thaap uthaap sabad nivaaji-aa. ||5||
You Yourself create and destroy everything; You yourself glorify a person through the Guru’s word. ||5||
ਤੂੰ ਆਪ ਹੀ ਪੈਦਾ ਕਰਦਾ ਹੈਂ ਆਪ ਹੀ ਨਾਸ ਕਰਦਾ ਹੈਂ ਤੂੰ ਆਪ ਹੀ ਜੀਵ ਨੂੰ ਗੁਰੂ ਦੇ ਸ਼ਬਦ ਵਿਚ ਜੋੜ ਕੇ ਨਿਵਾਜਦਾ ਹੈਂ॥੫॥
ਦੇਹੀ ਭਸਮ ਰੁਲਾਇ ਨ ਜਾਪੀ ਕਹ ਗਇਆ ॥
dayhee bhasam rulaa-ay na jaapee kah ga-i-aa.
After leaving the body to roll in dust, it is not known where the soul goes after death?
ਸਰੀਰ ਨੂੰ ਮਿੱਟੀ ਵਿੱਚ ਰੁਲਣ ਲਈ ਛੱਡ ਕੇ, ਪਤਾ ਨਹੀਂ ਲੱਗਦਾ ਜੀਵਾਤਮਾਕਿੱਥੇ ਚਲਾ ਜਾਂਦਾ ਹੈ,
ਆਪੇ ਰਹਿਆ ਸਮਾਇ ਸੋ ਵਿਸਮਾਦੁ ਭਇਆ ॥੬॥
aapay rahi-aa samaa-ay so vismaad bha-i-aa. ||6||
which in itself is a great wonder; but O’ God! You yourself are pervading everywhere. ||6||
ਅਚਰਜ ਕੌਤਕ ਵਰਤਦਾ ਹੈ। (ਪਰ ਹੇ ਪ੍ਰਭੂ!) ਤੂੰ ਆਪ ਹੀ ਹਰ ਥਾਂ ਮੌਜੂਦ ਹੈਂ ॥੬॥
ਤੂੰ ਨਾਹੀ ਪ੍ਰਭ ਦੂਰਿ ਜਾਣਹਿ ਸਭ ਤੂ ਹੈ ॥
tooN naahee parabh door jaaneh sabh too hai.
O’ God, all know that You are not far off, it is You who is pervading everywhere.
ਹੇ ਪ੍ਰਭੂ! ਸਾਰੇ ਜਾਣਦੇ ਹਨ ਕਿ ਤੂੰ ਕਿਸੇ ਭੀ ਥਾਂ ਤੋਂ ਦੂਰ ਨਹੀਂ ਹੈਂ, ਹਰ ਥਾਂ ਤੂੰ ਹੀ ਤੂੰ ਹੈਂ।
ਗੁਰਮੁਖਿ ਵੇਖਿ ਹਦੂਰਿ ਅੰਤਰਿ ਭੀ ਤੂ ਹੈ ॥੭॥
gurmukh vaykh hadoor antar bhee too hai. ||7||
the Guru’s followers see You right in front of them and realize that You are also dwelling within them. ||7||
ਗੁਰੂ ਦੀ ਸਰਨ ਪਏ ਮਨੁੱਖ ਤੈਨੂੰ ਹਰ ਥਾਂ ਹਾਜ਼ਰ-ਨਾਜ਼ਰ ਵੇਖਦੇ ਹਨ ਅਤੇ ਜਾਣਦੇ ਹਨ ਕਿ ਅੰਦਰ ਭੀ ਤੂੰ ਹੈਂ॥੭॥
ਮੈ ਦੀਜੈ ਨਾਮ ਨਿਵਾਸੁ ਅੰਤਰਿ ਸਾਂਤਿ ਹੋਇ ॥
mai deejai naam nivaas antar saaNt ho-ay.
O’ God! bless me that Naam may reside in me, so that peace wells up within.
ਹੇ ਪ੍ਰਭੂ!) ਮੇਰੇ ਅੰਦਰ ਆਪਣੇ ਨਾਮ ਦਾ ਨਿਵਾਸ ਬਖ਼ਸ਼, ਤਾ ਕਿ ਮੇਰੇ ਅੰਦਰ ਸ਼ਾਂਤੀ ਪੈਦਾ ਹੋਵੇ।
ਗੁਣ ਗਾਵੈ ਨਾਨਕ ਦਾਸੁ ਸਤਿਗੁਰੁ ਮਤਿ ਦੇਇ ॥੮॥੩॥੫॥
gun gaavai naanak daas satgur mat day-ay. ||8||3||5||
O’ Nanak! that devotee, whom the true Guru imparts wisdom, always sings the praises of God. ||8||3||5||
ਹੇ ਨਾਨਕ!ਜਿਸ ਨੂੰ ਸਤਿਗੁਰੂ ਸਿੱਖਿਆ ਦੇਂਦਾ ਹੈ, ਉਹ ਦਾਸ ਤੇਰੇ ਗੁਣ ਗਾਂਦਾ ਹੈ ॥੮॥੩॥੫॥
ਰਾਗੁ ਸੂਹੀ ਮਹਲਾ ੩ ਘਰੁ ੧ ਅਸਟਪਦੀਆ
raag soohee mehlaa 3 ghar 1 asatpadee-aa
Raag Soohee, Third Guru, First Beat, Ashtapadees:
ੴ ਸਤਿਗੁਰ ਪ੍ਰਸਾਦਿ ॥
ik-oNkaar satgur parsaad.
One eternal God, realized by the grace Of the True Guru:
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥
naamai hee tay sabh kichh ho-aa bin satgur naam na jaapai.
O’ my friends, it is from God’s Name that everything happens, but without the Guru’s teachings, Naam cannot be comprehended and appreciated.
ਹੇ ਭਾਈ!ਪ੍ਰਭੂ ਦੇ ਨਾਮ ਤੋਂ ਸਭ ਕੁਝ (ਸਾਰਾ ਰੌਸ਼ਨ ਆਤਮਕ ਜੀਵਨ) ਹੁੰਦਾ ਹੈ, ਪਰ ਗੁਰੂ ਦੀ ਸਰਨ ਪੈਣ ਤੋਂ ਬਿਨਾ ਨਾਮ ਦੀ ਕਦਰ ਨਹੀਂ ਪੈਂਦੀ।
ਗੁਰ ਕਾ ਸਬਦੁ ਮਹਾ ਰਸੁ ਮੀਠਾ ਬਿਨੁ ਚਾਖੇ ਸਾਦੁ ਨ ਜਾਪੈ ॥
gur kaa sabad mahaa ras meethaa bin chaakhay saad na jaapai.
The Guru’s divine word is sweet like sublime essence, but it cannot be experienced without understanding it.
ਗੁਰੂ ਦਾ ਸ਼ਬਦ ਵੱਡੇ ਰਸ ਵਾਲਾ ਹੈ ਮਿੱਠਾ ਹੈ, ਜਿਤਨਾ ਚਿਰ ਇਸ ਨੂੰ ਚੱਖਿਆ ਨਾਹ ਜਾਏ, ਸੁਆਦ ਦਾ ਪਤਾ ਨਹੀਂ ਲੱਗ ਸਕਦਾ।
ਕਉਡੀ ਬਦਲੈ ਜਨਮੁ ਗਵਾਇਆ ਚੀਨਸਿ ਨਾਹੀ ਆਪੈ ॥
ka-udee badlai janam gavaa-i-aa cheenas naahee aapai.
The one who doesn’t reflect on one’s own self, wastes his life in vain.
ਜੇਹੜਾ ਮਨੁੱਖ ਆਪਣੇ ਆਤਮਕ ਜੀਵਨ ਨੂੰ ਪਛਾਣਦਾ ਨਹੀਂ, ਉਹ ਆਪਣੇ ਮਨੁੱਖਾ ਜਨਮ ਨੂੰ ਕੌਡੀ ਦੇ ਵੱਟੇ (ਵਿਅਰਥ ਹੀ) ਗਵਾ ਲੈਂਦਾ ਹੈ।
ਗੁਰਮੁਖਿ ਹੋਵੈ ਤਾ ਏਕੋ ਜਾਣੈ ਹਉਮੈ ਦੁਖੁ ਨ ਸੰਤਾਪੈ ॥੧॥
gurmukh hovai taa ayko jaanai ha-umai dukh na santaapai. ||1||
But when one follows the Guru’s teachings, he recognizes one God alone and then the malady of ego doesn’t afflict him . ||1||
ਜਦੋਂ ਮਨੁੱਖ ਗੁਰੂ ਦੇ ਦੱਸੇ ਰਾਹ ਉਤੇ ਤੁਰਦਾ ਹੈ, ਤਦੋਂ ਇਕ ਪ੍ਰਭੂਨਾਲ ਡੂੰਘੀ ਸਾਂਝ ਪਾਂਦਾ ਹੈ, ਤੇ, ਉਸ ਨੂੰ ਹਉਮੈ ਦਾ ਦੁੱਖ ਨਹੀਂ ਸਤਾਉਂਦਾ ॥੧॥
ਬਲਿਹਾਰੀ ਗੁਰ ਅਪਣੇ ਵਿਟਹੁ ਜਿਨਿ ਸਾਚੇ ਸਿਉ ਲਿਵ ਲਾਈ ॥
balihaaree gur apnay vitahu jin saachay si-o liv laa-ee.
I am dedicated to my Guru who imbues one with the love of God.
ਮੈਂ ਆਪਣੇ ਗੁਰੂ ਤੋਂ ਸਦਕੇ ਜਾਂਦਾ ਹਾਂ, ਜੋ (ਸਰਨ ਆਏ) ਮਨੁੱਖ ਦੀ ਸਦਾ-ਥਿਰ ਰਹਿਣ ਵਾਲੇਪ੍ਰਭੂ ਨਾਲ ਪ੍ਰੀਤ ਜੋੜ ਦੇਂਦਾ ਹੈ ।
ਸਬਦੁ ਚੀਨ੍ਹ੍ਹਿ ਆਤਮੁ ਪਰਗਾਸਿਆ ਸਹਜੇ ਰਹਿਆ ਸਮਾਈ ॥੧॥ ਰਹਾਉ ॥
sabad cheeneh aatam pargaasi-aa sehjay rahi-aa samaa-ee. ||1|| rahaa-o.
One becomes spiritually enlightened by reflecting on the Guru’s word and remains absorbed in celestial peace and poise. ||1||Pause||
ਗੁਰੂ ਦੇ ਸ਼ਬਦ ਨਾਲ ਸਾਂਝ ਪਾ ਕੇ ਮਨੁੱਖ ਦਾ ਆਤਮਕ ਜੀਵਨ ਚਮਕ ਪੈਂਦਾ ਹੈ, ਮਨੁੱਖ ਆਤਮਕ ਅਡੋਲਤਾ ਵਿਚ ਲੀਨ ਰਹਿੰਦਾ ਹੈ ॥੧॥ ਰਹਾਉ ॥
ਗੁਰਮੁਖਿ ਗਾਵੈ ਗੁਰਮੁਖਿ ਬੂਝੈ ਗੁਰਮੁਖਿ ਸਬਦੁ ਬੀਚਾਰੇ ॥
gurmukh gaavai gurmukh boojhai gurmukh sabad beechaaray.
O’ my friends, a Guru’s follower sings praises of God, he understands and reflects on the Guru’s divine word.
ਹੇ ਭਾਈ! ਗੁਰੂ ਦੀ ਸਰਨ ਪੈਣ ਵਾਲਾ ਮਨੁੱਖ ਗੁਰੂ ਦੇ ਸ਼ਬਦ ਨੂੰ ਗਾਂਦਾ ਰਹਿੰਦਾ ਹੈ, ਗੁਰੂ ਦੇ ਸ਼ਬਦ ਨੂੰ ਸਮਝਦਾ ਹੈ, ਗੁਰੂ ਦੇ ਸ਼ਬਦ ਨੂੰ ਵਿਚਾਰਦਾ ਹੈ।
ਜੀਉ ਪਿੰਡੁ ਸਭੁ ਗੁਰ ਤੇ ਉਪਜੈ ਗੁਰਮੁਖਿ ਕਾਰਜ ਸਵਾਰੇ ॥
jee-o pind sabh gur tay upjai gurmukh kaaraj savaaray.
Guru’s follower’s body and soul are totally rejuvenated through the Guru’s grace and he successfully resolves his affairs through the Guru’s teachings.
ਉਸ ਦੀ ਜਿੰਦ ਤੇ ਸਰੀਰ ਗੁਰੂ ਦੀ ਬਰਕਤਿ ਨਾਲ ਨਵਾਂ ਆਤਮਕ ਜਨਮ ਲੈਂਦਾ ਹੈ, ਗੁਰੂ ਦੀ ਸਰਨ ਪੈ ਕੇ ਉਹ ਆਪਣੇ ਸਾਰੇ ਕੰਮ ਸਵਾਰ ਲੈਂਦਾ ਹੈ।
ਮਨਮੁਖਿ ਅੰਧਾ ਅੰਧੁ ਕਮਾਵੈ ਬਿਖੁ ਖਟੇ ਸੰਸਾਰੇ ॥
manmukh anDhaa anDh kamaavai bikh khatay sansaaray.
A spiritually blind self-willed person does foolish deeds and earns only the worldly riches which is nothing but poison for his spiritual life.
ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਰਹਿੰਦਾ ਹੈ, ਉਹ ਸਦਾ ਅੰਨ੍ਹਿਆਂ ਵਾਲਾ ਕੰਮ ਹੀ ਕਰਦਾ ਰਹਿੰਦਾ ਹੈ, ਜਗਤ ਵਿਚ ਉਹ ਉਹੀ ਖੱਟੀ ਖੱਟਦਾ ਹੈ ਜੇਹੜੀ ਉਸ ਦੇ ਆਤਮਕ ਜੀਵਨ ਵਾਸਤੇ ਜ਼ਹਿਰ ਬਣ ਜਾਂਦੀ ਹੈ।
ਮਾਇਆ ਮੋਹਿ ਸਦਾ ਦੁਖੁ ਪਾਏ ਬਿਨੁ ਗੁਰ ਅਤਿ ਪਿਆਰੇ ॥੨॥
maa-i-aa mohi sadaa dukh paa-ay bin gur at pi-aaray. ||2||
Therefore without following the teachings of the dearly beloved Guru, he remains in love of worldly riches and always endures misery. ||2||
ਪਿਆਰੇ ਗੁਰੂ ਦੀ ਸਰਨ ਤੋਂ ਬਿਨਾ ਉਹ ਮਨੁੱਖ ਮਾਇਆ ਦੇ ਮੋਹ ਵਿਚ ਫਸ ਕੇ ਸਦਾ ਦੁੱਖ ਸਹਾਰਦਾ ਰਹਿੰਦਾ ਹੈ ॥੨॥
ਸੋਈ ਸੇਵਕੁ ਜੇ ਸਤਿਗੁਰ ਸੇਵੇ ਚਾਲੈ ਸਤਿਗੁਰ ਭਾਏ ॥
so-ee sayvak jay satgur sayvay chaalai satgur bhaa-ay.
One who follows the true Guru’s teachings and does what pleases the Guru, becomes the true devotee of God.
ਜੇਹੜਾ ਮਨੁੱਖ ਗੁਰੂ ਦੀ ਸਰਨ ਆ ਪੈਂਦਾ ਹੈ, ਗੁਰੂ ਦੀ ਰਜ਼ਾ ਵਿਚ ਤੁਰਨ ਲੱਗ ਪੈਂਦਾ ਹੈ ਉਹ ਮਨੁੱਖ ਪਰਮਾਤਮਾ ਦਾ ਭਗਤ ਬਣ ਜਾਂਦਾ ਹੈ।
ਸਾਚਾ ਸਬਦੁ ਸਿਫਤਿ ਹੈ ਸਾਚੀ ਸਾਚਾ ਮੰਨਿ ਵਸਾਏ ॥
saachaa sabad sifat hai saachee saachaa man vasaa-ay.
He understands that the Guru’s divine word of God’s praises is eternal; he keeps the eternal God enshrined in his mind.
ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ,, ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ (ਉਸ ਦੇ ਮਨ ਵਿਚ ਟਿਕੀ ਰਹਿੰਦੀ ਹੈ), ਉਹ ਮਨੁੱਖ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਨੂੰ ਆਪਣੇ ਮਨ ਵਿਚ ਵਸਾਈ ਰੱਖਦਾ ਹੈ।
ਸਚੀ ਬਾਣੀ ਗੁਰਮੁਖਿ ਆਖੈ ਹਉਮੈ ਵਿਚਹੁ ਜਾਏ ॥
sachee banee gurmukh aakhai ha-umai vichahu jaa-ay.
A follower of the Guru keeps reciting the divine words of God’s praises, and in this way his ego departs from within.
ਗੁਰੂ ਦੇ ਦੱਸੇ ਰਾਹ ਉਤੇ ਤੁਰਨ ਵਾਲਾ ਮਨੁੱਖ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਉਚਾਰਦਾ ਰਹਿੰਦਾ ਹੈ (ਜਿਸ ਦੀ ਬਰਕਤਿ ਨਾਲ ਉਸ ਦੇ) ਅੰਦਰੋਂ ਹਉਮੈ ਦੂਰ ਹੋ ਜਾਂਦੀ ਹੈ।
ਆਪੇ ਦਾਤਾ ਕਰਮੁ ਹੈ ਸਾਚਾ ਸਾਚਾ ਸਬਦੁ ਸੁਣਾਏ ॥੩॥
aapay daataa karam hai saachaa saachaa sabad sunaa-ay. ||3||
A Guru’s follower believes that God Himself is the benefactor and His grace is eternal; he also recites the divine word of God’s praises to others. ||3||
(ਉਸ ਨੂੰ ਯਕੀਨ ਬਣ ਜਾਂਦਾ ਹੈ ਕਿ) ਪਰਮਾਤਮਾ ਆਪ ਹੀ ਸਭ ਦਾਤਾਂ ਦੇਣ ਵਾਲਾ ਹੈ, ਪਰਮਾਤਮਾ ਦੀ ਬਖ਼ਸ਼ਸ਼ ਅਟੱਲ ਹੈ। ਉਹ ਮਨੁੱਖ (ਹੋਰਨਾਂ ਨੂੰ ਭੀ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਸੁਣਾਂਦਾ ਰਹਿੰਦਾ ਹੈ ॥੩॥
ਗੁਰਮੁਖਿ ਘਾਲੇ ਗੁਰਮੁਖਿ ਖਟੇ ਗੁਰਮੁਖਿ ਨਾਮੁ ਜਪਾਏ ॥
gurmukh ghaalay gurmukh khatay gurmukh naam japaa-ay.
One who follows the Guru’s teachings, he makes the effort of remembering God and earns the wealth of Naam; he motivates others also to meditate on Naam.
ਜੇਹੜਾ ਮਨੁੱਖ ਗੁਰੂ ਦੇ ਦੱਸੇ ਰਾਹ ਉਤੇ ਤੁਰਦਾ ਹੈ ਉਹਸਿਮਰਨ ਦੀ ਮੇਹਨਤ ਕਰਦਾ ਹੈ, ਨਾਮ-ਧਨ ਖੱਟਦਾ ਹੈ, ਤੇ, ਹੋਰਨਾਂ ਨੂੰ ਭੀ ਨਾਮ ਜਪਾਂਦਾ ਹੈ।
ਸਦਾ ਅਲਿਪਤੁ ਸਾਚੈ ਰੰਗਿ ਰਾਤਾ ਗੁਰ ਕੈ ਸਹਜਿ ਸੁਭਾਏ ॥
sadaa alipat saachai rang raataa gur kai sahj subhaa-ay.
Being blessed with the serene and poised nature bestowed by the Guru and imbued with the love of God, he always remains detached from Maya.
ਸਦਾ-ਥਿਰ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀਜ ਕੇ ਉਹ ਮਨੁੱਖ ਸਦਾ (ਮਾਇਆ ਦੇ ਮੋਹ ਤੋਂ) ਨਿਰਲੇਪ ਰਹਿੰਦਾ ਹੈ। ਗੁਰੂ ਦੇ ਦਰ ਤੇ ਰਹਿ ਕੇ ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ, ।
ਮਨਮੁਖੁ ਸਦ ਹੀ ਕੂੜੋ ਬੋਲੈ ਬਿਖੁ ਬੀਜੈ ਬਿਖੁ ਖਾਏ ॥
manmukh sad hee koorho bolai bikh beejai bikh khaa-ay.
Whereas a self-willed person always utters lies, sows seeds of falsehood and also reaps falsehood
ਪਰ, ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਸਦਾ ਹੀ ਝੂਠ ਬੋਲਦਾ ਹੈ, (ਆਤਮਕ ਜੀਵਨ ਨੂੰ ਮਾਰ ਮੁਕਾਣ ਵਾਲਾ ਮਾਇਆ ਦੇ ਮੋਹ ਦਾ) ਜ਼ਹਿਰ ਬੀਜਦਾ ਹੈ, ਤੇ ਉਹੀ ਜ਼ਹਿਰ ਖਾਂਦਾ ਹੈ (ਉਸੇ ਜ਼ਹਿਰ ਨੂੰ ਆਪਣੇ ਜੀਵਨ ਦਾ ਸਹਾਰਾ ਬਣਾਈ ਰੱਖਦਾ ਹੈ)।
ਜਮਕਾਲਿ ਬਾਧਾ ਤ੍ਰਿਸਨਾ ਦਾਧਾ ਬਿਨੁ ਗੁਰ ਕਵਣੁ ਛਡਾਏ ॥੪॥
jamkaal baaDhaa tarisnaa daaDhaa bin gur kavan chhadaa-ay. ||4||
He is bound by the demon of death and burnt in the fire of desire; who can save him, except the Guru? ||4||
ਉਸ ਨੂੰ ਮੌਤ ਦੇ ਦੂਤ ਨੇ ਜਕੜਿਆ ਹੋਇਆ ਅਤੇ ਖਾਹਿਸ਼ ਨੈ ਫੂਕ ਛਡਿਆ ਹੈ। ਗੁਰਾਂ ਦੇ ਬਾਝੋਂ ਉਸ ਨੂੰ ਕੌਣ ਬੰਦਖਲਾਸ ਕਰ ਸਕਦਾ ਹੈ?॥੪॥
ਸਚਾ ਤੀਰਥੁ ਜਿਤੁ ਸਤ ਸਰਿ ਨਾਵਣੁ ਗੁਰਮੁਖਿ ਆਪਿ ਬੁਝਾਏ ॥
sachaa tirath jit sat sar naavan gurmukh aap bujhaa-ay.
God Himself bestows this understanding to the Guru’s follower that the true place of pilgrimage for ablution is the Guru’s divine word.
ਜੇਹੜਾ ਮਨੁੱਖ ਗੁਰੂ ਦੀ ਸਰਨ ਆ ਪੈਂਦਾ ਹੈ ਉਸ ਨੂੰ ਪ੍ਰਭੂ ਆਪ ਇਹ ਸੂਝ ਬਖ਼ਸ਼ਦਾ ਹੈ ਕਿ ਜਿਸ ਸੱਚੇ ਸਰੋਵਰ ਵਿਚ ਇਸ਼ਨਾਨ ਕਰਨਾ ਚਾਹੀਦਾ ਹੈ ਉਹ ਸਦਾ ਕਾਇਮ ਰਹਿਣ ਵਾਲਾ ਤੀਰਥ (ਗੁਰੂ ਦਾ ਸ਼ਬਦ ਹੀ ਹੈ)।
ਅਠਸਠਿ ਤੀਰਥ ਗੁਰ ਸਬਦਿ ਦਿਖਾਏ ਤਿਤੁ ਨਾਤੈ ਮਲੁ ਜਾਏ ॥
athsath tirath gur sabad dikhaa-ay tit naatai mal jaa-ay.
God reveals to him all the places of pilgrimage in the Guru’s divine word, bathing in which the filth of vices is washed away.
ਪ੍ਰਭੂ ਉਸ ਨੂੰ ਗੁਰੂ ਦੇ ਸ਼ਬਦ ਵਿਚ ਹੀ ਅਠਾਹਠ ਤੀਰਥ ਵਿਖਾ ਦੇਂਦਾ ਹੈਅਤੇ ਵਿਖਾ ਦੇਂਦਾ ਹੈ ਕਿ ਗੁਰੂ-ਸ਼ਬਦ-ਤੀਰਥ ਵਿਚ ਨ੍ਹਾਤਿਆਂ ਵਿਕਾਰਾਂ ਦੀ ਮੈਲ ਲਹਿ ਜਾਂਦੀ ਹੈ।
ਸਚਾ ਸਬਦੁ ਸਚਾ ਹੈ ਨਿਰਮਲੁ ਨਾ ਮਲੁ ਲਗੈ ਨ ਲਾਏ ॥
sachaa sabad sachaa hai nirmal naa mal lagai na laa-ay.
He believes that the Guru’s word is eternal and immaculate, it neither catches the dirt of vices nor imparts the dirt of ego to the person who bathes in it.
ਉਸ ਮਨੁੱਖ ਨੂੰ ਯਕੀਨ ਬਣ ਜਾਂਦਾ ਹੈ ਕਿ)ਗੁਰੂ ਦਾ ਸ਼ਬਦ ਹੀ ਸਦਾ ਕਾਇਮ ਰਹਿਣ ਵਾਲਾ ਅਤੇ ਪਵਿਤ੍ਰ ਤੀਰਥ ਹੈ (ਉਸ ਵਿਚ ਇਸ਼ਨਾਨ ਕੀਤਿਆਂ ਵਿਕਾਰਾਂ ਦੀ) ਮੈਲ ਨਹੀਂ ਲੱਗਦੀ, (ਉਹ ਤੀਰਥ) ਮੈਲ ਨਹੀਂ ਚੰਬੋੜਦਾ।
ਸਚੀ ਸਿਫਤਿ ਸਚੀ ਸਾਲਾਹ ਪੂਰੇ ਗੁਰ ਤੇ ਪਾਏ ॥੫॥
sachee sifat sachee saalaah pooray gur tay paa-ay. ||5||
He learns from the perfect Guru about the true praises of the eternal God.||5||
ਉਹ ਮਨੁੱਖ ਪੂਰੇ ਗੁਰੂ ਪਾਸੋਂ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਪ੍ਰਾਪਤ ਕਰ ਲੈਂਦਾ ਹੈ ॥੫॥
ਤਨੁ ਮਨੁ ਸਭੁ ਕਿਛੁ ਹਰਿ ਤਿਸੁ ਕੇਰਾ ਦੁਰਮਤਿ ਕਹਣੁ ਨ ਜਾਏ ॥
tan man sabh kichh har tis kayraa durmat kahan na jaa-ay.
This body, mind and everything belongs to God; but the evil-minded person cannot even understand this.
ਇਹ ਸਰੀਰ ਸਾਡਾ ਇਹ ਮਨ ਸਭ ਕੁਝ ਉਸ ਪ੍ਰਭੂ ਦਾ ਹੀ ਦਿੱਤਾ ਹੋਇਆ ਹੈ, ਪ੍ਰੰਤੂ ਖੋਟੀ ਬੁਧੀ ਵਾਲਾ ਪੁਰਸ਼ ਇਸ ਤਰ੍ਹਾਂ ਆਖ ਨਹੀਂ ਸਕਦਾ।
ਹੁਕਮੁ ਹੋਵੈ ਤਾ ਨਿਰਮਲੁ ਹੋਵੈ ਹਉਮੈ ਵਿਚਹੁ ਜਾਏ ॥
hukam hovai taa nirmal hovai ha-umai vichahu jaa-ay.
It is only when God so commands that one’s mind becomes pure, and ego departs from within.
ਜਦੋਂ ਪਰਮਾਤਮਾ ਦੀ ਰਜ਼ਾ ਹੁੰਦੀ ਹੈ (ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਸ ਦਾ ਮਨ) ਪਵਿਤ੍ਰ ਹੋ ਜਾਂਦਾ ਹੈ (ਉਸ ਦੇ) ਅੰਦਰੋਂ ਹਉਮੈ ਦੂਰ ਹੋ ਜਾਂਦੀ ਹੈ।
ਗੁਰ ਕੀ ਸਾਖੀ ਸਹਜੇ ਚਾਖੀ ਤ੍ਰਿਸਨਾ ਅਗਨਿ ਬੁਝਾਏ ॥
gur kee saakhee sehjay chaakhee tarisnaa agan bujhaa-ay.
Then intuitively he tastes the relish of Guru’s teachings, which quenches his fire of worldly desires.
ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਕੇ ਗੁਰੂ ਦੇ ਉਪਦੇਸ਼ ਦਾ ਆਨੰਦ ਮਾਣਦਾ ਹੈ, (ਗੁਰੂ ਦਾ ਉਪਦੇਸ਼ ਉਸ ਦੇ ਅੰਦਰੋਂ) ਤ੍ਰਿਸ਼ਨਾ ਦੀ ਅੱਗ ਬੁਝਾ ਦੇਂਦਾ ਹੈ।
ਗੁਰ ਕੈ ਸਬਦਿ ਰਾਤਾ ਸਹਜੇ ਮਾਤਾ ਸਹਜੇ ਰਹਿਆ ਸਮਾਏ ॥੬॥
gur kai sabad raataa sehjay maataa sehjay rahi-aa samaa-ay. ||6||
He becomes imbued with the love of Guru’s word and intuitively remains elated and absorbed in spiritual peace and poise. ||6||
ਉਹਗੁਰੂ ਦੇ ਸ਼ਬਦ ਵਿਚ ਰੰਗਿਆ ਜਾਂਦਾ ਹੈ, ਆਤਮਕ ਅਡੋਲਤਾ ਵਿਚ ਮਸਤ ਹੋ ਜਾਂਦਾ ਹੈ, ਆਤਮਕ ਅਡੋਲਤਾ ਵਿਚ ਹੀ ਲੀਨ ਰਹਿੰਦਾ ਹੈ ॥੬॥