Guru Granth Sahib Translation Project

Guru granth sahib page-779

Page 779

ਹੋਇ ਰੇਣ ਸਾਧੂ ਪ੍ਰਭ ਅਰਾਧੂ ਆਪਣੇ ਪ੍ਰਭ ਭਾਵਾ ॥ ho-ay rayn saaDhoo parabh araaDhoo aapnay parabh bhaavaa. Those who humbly follow the Guru’s teachings and remember God with loving devotion, become pleasing to Him. ਗੁਰੂ ਦੀ ਚਰਨ-ਧੂੜ ਹੋ ਕੇ ਜਿਹੜੇ ਮਨੁੱਖ ਪ੍ਰਭੂ ਦਾ ਆਰਾਧਨ ਕਰਦੇ ਰਹਿੰਦੇ ਹਨ, ਉਹ ਮਨੁੱਖ ਆਪਣੇ ਪ੍ਰਭੂ ਨੂੰ ਪਿਆਰੇ ਲੱਗਣ ਲੱਗ ਪੈਂਦੇ ਹਨ।
ਬਿਨਵੰਤਿ ਨਾਨਕ ਦਇਆ ਧਾਰਹੁ ਸਦਾ ਹਰਿ ਗੁਣ ਗਾਵਾ ॥੨॥ binvant naanak da-i-aa Dhaarahu sadaa har gun gaavaa. ||2|| Prays Nanak, O’ God! bestow mercy, that I may always sing Your praises. ||2|| ਨਾਨਕ ਬੇਨਤੀ ਕਰਦਾ ਹੈ-ਹੇ ਪ੍ਰਭੂ! ਮਿਹਰ ਕਰ, ਮੈਂ (ਭੀ) ਸਦਾ ਤੇਰੇ ਗੁਣ ਗਾਂਦਾ ਰਹਾਂ ॥੨॥
ਗੁਰ ਮਿਲਿ ਸਾਗਰੁ ਤਰਿਆ ॥ gur mil saagar tari-aa. The world-ocean of vices can be crossed over by meeting and following the Guru’s teachings. ਹੇ ਭਾਈ! ਗੁਰੂ ਨੂੰ ਮਿਲ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘਿਆ ਜਾ ਸਕਦਾ ਹੈ,
ਹਰਿ ਚਰਣ ਜਪਤ ਨਿਸਤਰਿਆ ॥ har charan japat nistari-aa. The world-ocean of vices can be crossed over by remembering God’s immaculate Name with adoration. ਪਰਮਾਤਮਾ ਦਾ ਨਾਮ ਜਪਦਿਆਂ ਸੰਸਾਰ-ਸਮੁੰਦਰ ਤੋਂ ਪਾਰ ਲੰਘਿਆ ਜਾ ਸਕਦਾ ਹੈ।
ਹਰਿ ਚਰਣ ਧਿਆਏ ਸਭਿ ਫਲ ਪਾਏ ਮਿਟੇ ਆਵਣ ਜਾਣਾ ॥ har charan Dhi-aa-ay sabh fal paa-ay mitay aavan jaanaa. One who remembers God’s immaculate Name with loving devotion, al his mind’s desires are fulfilled and the cycle of his birth and death ends. ਜਿਹੜਾ ਮਨੁੱਖ ਪਰਮਾਤਮਾ ਦੇ ਚਰਨਾਂ ਵਿਚ ਸੁਰਤ ਜੋੜੀ ਰੱਖਦਾ ਹੈ ਉਹ ਸਾਰੀਆਂ ਮੂੰਹ-ਮੰਗੀਆਂ ਮੁਰਾਦਾਂ ਪ੍ਰਾਪਤ ਕਰ ਲੈਂਦਾ ਹੈ, ਉਸ ਦੇ ਜਨਮ ਮਰਨ ਦੇ ਗੇੜ (ਭੀ) ਮਿਟ ਜਾਂਦੇ ਹਨ।
ਭਾਇ ਭਗਤਿ ਸੁਭਾਇ ਹਰਿ ਜਪਿ ਆਪਣੇ ਪ੍ਰਭ ਭਾਵਾ ॥ bhaa-ay bhagat subhaa-ay har jap aapnay parabh bhaavaa. One becomes pleasing to his God by remembering Him through loving devotional worship in a state of celestial poise ਪਿਆਰ ਦੀ ਰਾਹੀਂ ਭਗਤੀ ਵਾਲੇ ਸੁਭਾਉ ਦੀ ਰਾਹੀਂ ਪਰਮਾਤਮਾ ਦਾ ਨਾਮ ਜਪ ਕੇ ਉਹ ਮਨੁੱਖ ਆਪਣੇ ਪ੍ਰਭੂ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ।
ਜਪਿ ਏਕੁ ਅਲਖ ਅਪਾਰ ਪੂਰਨ ਤਿਸੁ ਬਿਨਾ ਨਹੀ ਕੋਈ ॥ jap ayk alakh apaar pooran tis binaa nahee ko-ee. O’ my friend, lovingly remember God who is indescribable, infinite, and perfect; there is no one other than Him. ਹੇ ਭਾਈ! ਅਦ੍ਰਿਸ਼ਟ ਬੇਅੰਤ ਅਤੇ ਸਰਬ-ਵਿਆਪਕ ਪਰਮਾਤਮਾ ਦਾ ਨਾਮ ਜਪਿਆ ਕਰ, ਉਸ ਤੋਂ ਬਿਨਾ ਹੋਰ ਕੋਈ ਨਹੀਂ ਹੈ।
ਬਿਨਵੰਤਿ ਨਾਨਕ ਗੁਰਿ ਭਰਮੁ ਖੋਇਆ ਜਤ ਦੇਖਾ ਤਤ ਸੋਈ ॥੩॥ binvant naanak gur bharam kho-i-aa jat daykhaa tat so-ee. ||3|| Prays Nanak, the Guru has erased my doubts; wherever I look, I see Him. ||3|| ਨਾਨਕ ਬੇਨਤੀ ਕਰਦਾ ਹੈ-ਗੁਰੂ ਨੇ ਮੇਰ) ਭਟਕਣਾ ਦੂਰ ਕਰ ਦਿੱਤੀ ਹੈ, ਹੁਣ ਮੈਂ ਜਿਧਰ ਵੇਖਦਾ ਹਾਂ, ਉਧਰ ਉਹ ਪਰਮਾਤਮਾ ਹੀ ਦਿੱਸਦਾ ਹੈ ॥੩॥
ਪਤਿਤ ਪਾਵਨ ਹਰਿ ਨਾਮਾ ॥ patit paavan har naamaa. God’s Name is the purifier of sinners, ਪਰਮਾਤਮਾ ਦਾ ਨਾਮ ਵਿਕਾਰੀਆਂ ਨੂੰ ਪਵਿੱਤਰ ਕਰਨ ਵਾਲਾ ਹੈ,
ਪੂਰਨ ਸੰਤ ਜਨਾ ਕੇ ਕਾਮਾ ॥ pooran sant janaa kay kaamaa. and it resolves the tasks of saintly people. ਅਤੇ ਸੰਤ ਜਨਾਂ ਦੇ ਸਾਰੇ ਕੰਮ ਸਿਰੇ ਚੜ੍ਹਾਨ ਵਾਲਾ ਹੈ।
ਗੁਰੁ ਸੰਤੁ ਪਾਇਆ ਪ੍ਰਭੁ ਧਿਆਇਆ ਸਗਲ ਇਛਾ ਪੁੰਨੀਆ ॥ gur sant paa-i-aa parabh Dhi-aa-i-aa sagal ichhaa punnee-aa. Those who met the saint-Guru and followed his teachings, remembered God with adoration, all their wishes were fulfilled. ਜਿਨ੍ਹਾਂ ਨੂੰ ਸੰਤ-ਗੁਰੂ ਮਿਲ ਪਿਆ, ਉਹਨਾਂ ਨੇ ਪ੍ਰਭੂ ਦਾ ਸਿਮਰਨ ਕੀਤਾ ਉਹਨਾਂ ਦੀਆਂ ਸਾਰੀਆਂ ਮੁਰਾਦਾਂ ਪੂਰੀਆਂ ਹੋ ਗਈਆਂ।
ਹਉ ਤਾਪ ਬਿਨਸੇ ਸਦਾ ਸਰਸੇ ਪ੍ਰਭ ਮਿਲੇ ਚਿਰੀ ਵਿਛੁੰਨਿਆ ॥ ha-o taap binsay sadaa sarsay parabh milay chiree vichhunni-aa. Their maladies of ego vanished, they always felt delighted and realized God from whom they had been separated for a very long time. ਉਹਨਾਂ ਦੇ ਅੰਦਰੋਂ ਹਉਮੈ ਦੇ ਕਲੇਸ਼ ਨਾਸ ਹੋ ਗਏ, ਉਹ ਸਦਾ ਖਿੜੇ-ਮੱਥੇ ਰਹਿਣ ਲੱਗ ਪਏ, ਚਿਰਾਂ ਦੇ ਵਿੱਛੁੜੇ ਹੋਏ ਉਹ ਪ੍ਰਭੂ ਨੂੰ ਮਿਲ ਪਏ।
ਮਨਿ ਸਾਤਿ ਆਈ ਵਜੀ ਵਧਾਈ ਮਨਹੁ ਕਦੇ ਨ ਵੀਸਰੈ ॥ man saat aa-ee vajee vaDhaa-ee manhu kaday na veesrai. Celestial peace welled up in their minds, they always remained in high spirits;they never forget God from their minds. ਉਹਨਾਂ ਦੇ ਮਨ ਵਿਚ ਠੰਢ ਪੈ ਗਈ, ਉਹਨਾਂ ਦੇ ਅੰਦਰ ਚੜ੍ਹਦੀ ਕਲਾ ਪ੍ਰਬਲ ਹੋ ਗਈ, ਪਰਮਾਤਮਾ ਦਾ ਨਾਮ ਉਹਨਾਂ ਨੂੰ ਕਦੇ ਨਹੀਂ ਭੁੱਲਦਾ।
ਬਿਨਵੰਤਿ ਨਾਨਕ ਸਤਿਗੁਰਿ ਦ੍ਰਿੜਾਇਆ ਸਦਾ ਭਜੁ ਜਗਦੀਸਰੈ ॥੪॥੧॥੩॥ binvant naanak satgur drirh-aa-i-aa sadaa bhaj jagdeesrai. ||4||1||3|| Nanak submits, the true Guru has firmly instructed me to always lovingly remember God, the Master of the universe. ||4||1||3| ਨਾਨਕ ਬੇਨਤੀ ਕਰਦਾ ਹੈ- ਗੁਰੂ ਨੇ ਮੈਨੂੰ ਇਹ ਗੱਲ ਪੱਕੀ ਕਰ ਦਿੱਤੀ ਹੈ ਕਿ ਸਦਾ ਜਗਤ ਦੇ ਮਾਲਕ ਦਾ ਨਾਮ ਜਪਦੇ ਰਿਹਾ ਕਰੋ ॥੪॥੧॥੩॥
ਰਾਗੁ ਸੂਹੀ ਛੰਤ ਮਹਲਾ ੫ ਘਰੁ ੩ raag soohee chhant mehlaa 5 ghar 3 Raag Soohee, Chhant, Fifth Guru, Third Beat:
ੴ ਸਤਿਗੁਰ ਪ੍ਰਸਾਦਿ ॥ ik-oNkaar satgur parsaad. One eternal God, realized by the grace of the True Guru: ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਤੂ ਠਾਕੁਰੋ ਬੈਰਾਗਰੋ ਮੈ ਜੇਹੀ ਘਣ ਚੇਰੀ ਰਾਮ ॥ too thaakuro bairaagro mai jayhee ghan chayree raam. O’ God, You are the Master of all beings, You are detached from the worldly riches and power; there are myriads of devotees like me to serve You. ਹੇ ਵਾਹਿਗੁਰੂ! ਤੂੰ ਸਭ ਜੀਵਾਂ ਦਾ ਮਾਲਕ ਹੈਂ, ਮਾਇਆ ਤੋ ਨਿਰਲੇਪ ਹੈ , ਮੇਰੇ ਵਰਗੀਆਂ ਤੇਰੇ ਦਰ ਤੇ ਅਨੇਕਾਂ ਦਾਸੀਆਂ ਹਨ।
ਤੂੰ ਸਾਗਰੋ ਰਤਨਾਗਰੋ ਹਉ ਸਾਰ ਨ ਜਾਣਾ ਤੇਰੀ ਰਾਮ ॥ tooN saagro ratnaagro ha-o saar na jaanaa tayree raam. O’ God! You are like an ocean and a quarry of jewels-like virtues, but I do not understand Your worth. ਹੇ ਵਾਹਿਗੁਰੂ! ਤੂੰ ਸਮੁੰਦਰ ਹੈਂ। ਤੂੰ ਰਤਨਾਂ ਦੀ ਖਾਣ ਹੈਂ। ਹੇ ਪ੍ਰਭੂ! ਮੈਂ ਤੇਰੀ ਕਦਰ ਨਹੀਂ ਸਮਝ ਸਕੀ।
ਸਾਰ ਨ ਜਾਣਾ ਤੂ ਵਡ ਦਾਣਾ ਕਰਿ ਮਿਹਰੰਮਤਿ ਸਾਂਈ ॥ saar na jaanaa too vad daanaa kar mihramat saaN-ee. Yes, I do not know Your worth; O’ God! You are very wise, bestow mercy on me. ਹੇ ਮੇਰੇ ਮਾਲਕ! ਮੈਂ (ਤੇਰੇ ਗੁਣਾਂ ਦੀ) ਕਦਰ ਨਹੀਂ ਜਾਣਦੀ, ਤੂੰ ਵੱਡਾ ਸਿਆਣਾ ਹੈਂ , ਮੇਰੇ ਉੱਤੇ ਮਿਹਰ ਕਰ!
ਕਿਰਪਾ ਕੀਜੈ ਸਾ ਮਤਿ ਦੀਜੈ ਆਠ ਪਹਰ ਤੁਧੁ ਧਿਆਈ ॥ kirpaa keejai saa mat deejai aath pahar tuDh Dhi-aa-ee. O’ God! bestow mercy and bless me with such an intellect that I may always remember You with adoration. ਹੇ ਵਾਹਿਗੁਰੂ! ਕਿਰਪਾ ਕਰ! ਮੈਨੂੰ ਅਜਿਹੀ ਸਮਝ ਬਖ਼ਸ਼ ਕਿ ਅੱਠੇ ਪਹਰ ਮੈਂ ਤੇਰਾ ਸਿਮਰਨ ਕਰਦੀ ਰਹਾਂ।
ਗਰਬੁ ਨ ਕੀਜੈ ਰੇਣ ਹੋਵੀਜੈ ਤਾ ਗਤਿ ਜੀਅਰੇ ਤੇਰੀ ॥ garab na keejai rayn hoveejai taa gat jee-aray tayree. O’ my mind, never feel arrogant, become humble like the dust of the feet of all, only then you would attain supreme spiritual state. ਹੇ ਜਿੰਦੇ! ਅਹੰਕਾਰ ਨਹੀਂ ਕਰਨਾ ਚਾਹੀਦਾ, ਸਭ ਦੇ ਚਰਨਾਂ ਦੀ ਧੂੜ ਬਣੇ ਰਹਿਣਾ ਚਾਹੀਦਾ ਹੈ, ਤਾਂ ਹੀ ਤੇਰੀ ਉੱਚੀ ਆਤਮਕ ਅਵਸਥਾ ਬਣ ਸਕੇਗੀ।
ਸਭ ਊਪਰਿ ਨਾਨਕ ਕਾ ਠਾਕੁਰੁ ਮੈ ਜੇਹੀ ਘਣ ਚੇਰੀ ਰਾਮ ॥੧॥ sabh oopar naanak kaa thaakur mai jayhee ghan chayree raam. ||1|| O’ Nanak! my Master-God is above all and there are myriads of devotees like me. ||1|| ਹੇ ਨਾਨਕ! (ਆਖ-) ਮੇਰਾ ਮਾਲਕ ਪ੍ਰਭੂ ਸਭ ਦੇ ਸਿਰ ਉੱਤੇ ਹੈ। ਮੇਰੇ ਜਿਹੀਆਂ (ਉਸ ਦੇ ਦਰ ਤੇ) ਅਨੇਕਾਂ ਦਾਸੀਆਂ ਹਨ ॥੧॥
ਤੁਮ੍ਹ੍ਹ ਗਉਹਰ ਅਤਿ ਗਹਿਰ ਗੰਭੀਰਾ ਤੁਮ ਪਿਰ ਹਮ ਬਹੁਰੀਆ ਰਾਮ ॥ tumH ga-uhar at gahir gambheeraa tum pir ham bahuree-aa raam. O’ God, You are like an invaluable pearl, You are like a profoundly deep ocean of virtues; You are our husband-God and we are Your soul-brides. ਹੇ ਪ੍ਰਭੂ! ਤੂੰ ਇਕ ਅਣਮੁੱਲਾ ਮੋਤੀ ਹੈਂ, ਤੂੰ ਅਥਾਹ ਸਮੁੰਦਰ ਹੈਂ, ਤੂੰ ਬੜੇ ਵੱਡੇ ਜਿਗਰੇ ਵਾਲਾ ਹੈਂ, ਤੂੰ ਸਾਡਾ ਖਸਮ ਹੈਂ, ਅਸੀਂ ਜੀਵ ਤੇਰੀਆਂ ਵਹੁਟੀਆਂ ਹਾਂ।
ਤੁਮ ਵਡੇ ਵਡੇ ਵਡ ਊਚੇ ਹਉ ਇਤਨੀਕ ਲਹੁਰੀਆ ਰਾਮ ॥ tum vaday vaday vad oochay ha-o itneek lahuree-aa raam. O’ God! You are the greatest of the great and exalted; I am of very small status. ਹੇ ਪ੍ਰਭੂ! ਤੂੰ ਬੇਅੰਤ ਵੱਡਾ ਹੈਂ, ਤੂੰ ਬੇਅੰਤ ਉੱਚਾ ਹੈਂ। ਮੈਂ ਬਹੁਤ ਹੀ ਛੋਟੀ ਜਿਹੀ ਹਸਤੀ ਵਾਲੀ ਹਾਂ।
ਹਉ ਕਿਛੁ ਨਾਹੀ ਏਕੋ ਤੂਹੈ ਆਪੇ ਆਪਿ ਸੁਜਾਨਾ ॥ ha-o kichh naahee ayko toohai aapay aap sujaanaa. O’ God! I am nothing, it is You, the One and only; You Yourself are omniscient ਹੇ ਪ੍ਰਭੂ! ਮੇਰੀ ਕੁਝ ਭੀ ਪਾਂਇਆਂ ਨਹੀਂ ਹੈ, ਇਕ ਤੂੰ ਹੀ ਤੂੰ ਹੈਂ, ਤੂੰ ਆਪ ਹੀ ਆਪ ਸਭ ਕੁਝ ਜਾਣਨ ਵਾਲਾ ਹੈਂ।
ਅੰਮ੍ਰਿਤ ਦ੍ਰਿਸਟਿ ਨਿਮਖ ਪ੍ਰਭ ਜੀਵਾ ਸਰਬ ਰੰਗ ਰਸ ਮਾਨਾ ॥ amrit darisat nimakh parabh jeevaa sarab rang ras maanaa. O’ God! with just a moment of Your ambrosial glance, I spiritually rejuvenate and feels as if I have enjoyed all the pleasures. ਹੇ ਪ੍ਰਭੂ! ਅੱਖ ਝਮਕਣ ਜਿਤਨੇ ਸਮੇ ਵਾਸਤੇ ਮਿਲੀ ਤੇਰੀ ਅੰਮ੍ਰਿਤ ਦ੍ਰਿਸ਼ਟੀ ਨਾਲ ਮੈਨੂੰ ਆਤਮਕ ਜੀਵਨ ਮਿਲ ਜਾਂਦਾ ਹੈ (ਇਉਂ ਹੁੰਦਾ ਹੈ ਜਿਵੇਂ) ਮੈਂ ਸਾਰੇ ਰੰਗ ਰਸ ਮਾਣ ਲਏ ਹਨ।
ਚਰਣਹ ਸਰਨੀ ਦਾਸਹ ਦਾਸੀ ਮਨਿ ਮਉਲੈ ਤਨੁ ਹਰੀਆ ॥ charnah sarnee daasah daasee man ma-ulai tan haree-aa. O’ God! I have come to the refuge of Your immaculate Name, I am the servant of Your devotees; my body rejuvenates when my mind blossoms. ਹੇ ਪ੍ਰਭੂ! ਮੈਂ ਤੇਰੇ ਚਰਨਾਂ ਦੀ ਸਰਨ ਲਈ ਹੈ, ਮੈਂ ਤੇਰੇ ਦਾਸਾਂ ਦੀ ਦਾਸੀ ਹਾਂ (ਆਤਮਕ ਜੀਵਨ ਦੇਣ ਵਾਲੀ ਤੇਰੀ ਨਿਗਾਹ ਦੀ ਬਰਕਤਿ ਨਾਲ) ਜਦੋਂ ਮੇਰਾ ਮਨ ਖਿੜ ਆਉਂਦਾ ਹੈ, ਮੇਰਾ ਸਰੀਰ (ਭੀ) ਹਰਾ-ਭਰਾ ਹੋ ਜਾਂਦਾ ਹੈ।
ਨਾਨਕ ਠਾਕੁਰੁ ਸਰਬ ਸਮਾਣਾ ਆਪਨ ਭਾਵਨ ਕਰੀਆ ॥੨॥ naanak thaakur sarab samaanaa aapan bhaavan karee-aa. ||2|| O’ Nanak, the Master-God is pervading all and He does what pleases Him. ||2|| ਹੇ ਨਾਨਕ! ਮਾਲਕ-ਪ੍ਰਭੂ ਸਭ ਜੀਵਾਂ ਵਿਚ ਸਮਾ ਰਿਹਾ ਹੈ, ਉਹ (ਹਰ ਵੇਲੇ ਹਰ ਥਾਂ) ਆਪਣੀ ਮਰਜ਼ੀ ਕਰਦਾ ਹੈ ॥੨॥
ਤੁਝੁ ਊਪਰਿ ਮੇਰਾ ਹੈ ਮਾਣਾ ਤੂਹੈ ਮੇਰਾ ਤਾਣਾ ਰਾਮ ॥ tujh oopar mayraa hai maanaa toohai mayraa taanaa raam. O’ God, I take pride in You; You are my only Strength. ਹੇ ਵਾਹਿਗੁਰੂ! ਮੇਰਾ ਮਾਣ ਤੇਰੇ ਉੱਤੇ ਹੀ ਹੈ, ਤੂੰ ਹੀ ਮੇਰਾ ਆਸਰਾ ਹੈਂ।
ਸੁਰਤਿ ਮਤਿ ਚਤੁਰਾਈ ਤੇਰੀ ਤੂ ਜਾਣਾਇਹਿ ਜਾਣਾ ਰਾਮ ॥ surat mat chaturaa-ee tayree too jaanaa-ihi jaanaa raam. O’ God! Whatever knowledge, wisdom, and intellect I have is all Your blessing, and I only know what You cause me to know. ਹੇ ਵਾਹਿਗੁਰੂ! ਜਿਹੜੀ ਭੀ ਸੂਝ, ਅਕਲ, ਸਿਆਣਪ ਮੇਰੇ ਅੰਦਰ ਹੈ, ਉਹ ਤੇਰੀ ਬਖ਼ਸ਼ੀ ਹੋਈ ਹੈ ਜੋ ਕੁਝ ਤੂੰ ਮੈਨੂੰ ਸਮਝਾਂਦਾ ਹੈਂ, ਉਹੀ ਮੈਂ ਸਮਝਦਾ ਹਾਂ।
ਸੋਈ ਜਾਣੈ ਸੋਈ ਪਛਾਣੈ ਜਾ ਕਉ ਨਦਰਿ ਸਿਰੰਦੇ ॥ so-ee jaanai so-ee pachhaanai jaa ka-o nadar siranday. He alone knows, and he alone understands the righteous path of life, upon whom is the Creator-God’s glance of grace. ਹੇ ਭਾਈ! ਉਹੀ ਮਨੁੱਖ (ਸਹੀ ਜੀਵਨ ਨੂੰ) ਸਮਝਦਾ ਪਛਾਣਦਾ ਹੈ, ਜਿਸ ਉਤੇ ਸਿਰਜਣਹਾਰ ਦੀ ਮਿਹਰ ਦੀ ਨਿਗਾਹ ਹੁੰਦੀ ਹੈ।
ਮਨਮੁਖਿ ਭੂਲੀ ਬਹੁਤੀ ਰਾਹੀ ਫਾਥੀ ਮਾਇਆ ਫੰਦੇ ॥ manmukh bhoolee bahutee raahee faathee maa-i-aa fanday. The self-willed soul-bride wanders along many paths, and remains trapped in the net of worldly riches and power. ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਜੀਵ-ਇਸਤ੍ਰੀ ਅਨੇਕਾਂ ਹੋਰ ਹੋਰ ਰਸਤਿਆਂ ਵਿਚ ਪੈ ਕੇ (ਸਹੀ ਜੀਵਨ ਵਲੋਂ) ਖੁੰਝੀ ਰਹਿੰਦੀ ਹੈ, ਮਾਇਆ ਦੀਆਂ ਫਾਹੀਆਂ ਵਿਚ ਫਸੀ ਰਹਿੰਦੀ ਹੈ।
ਠਾਕੁਰ ਭਾਣੀ ਸਾ ਗੁਣਵੰਤੀ ਤਿਨ ਹੀ ਸਭ ਰੰਗ ਮਾਣਾ ॥ thaakur bhaanee saa gunvantee tin hee sabh rang maanaa. Only that soul-bride is virtuous, who is pleasing to her Master-God; she alone has enjoyed all the spiritual pleasures. ਜਿਹੜੀ ਜੀਵ-ਇਸਤ੍ਰੀ ਮਾਲਕ-ਪ੍ਰਭੂ ਨੂੰ ਚੰਗੀ ਲੱਗਦੀ ਹੈ, ਉਹ ਗੁਣਾਂ ਵਾਲੀ ਹੋ ਜਾਂਦੀ ਹੈ, ਉਸ ਨੇ ਹੀ ਸਾਰੇ ਆਤਮਕ ਆਨੰਦ ਮਾਣੇ ਹਨ।
ਨਾਨਕ ਕੀ ਧਰ ਤੂਹੈ ਠਾਕੁਰ ਤੂ ਨਾਨਕ ਕਾ ਮਾਣਾ ॥੩॥ naanak kee Dhar toohai thaakur too naanak kaa maanaa. ||3|| O’ God, You are Nanak’s only support and You are Nanak’s only pride. ||3|| ਹੇ ਠਾਕੁਰ! ਨਾਨਕ ਦਾ ਸਹਾਰਾ ਤੂੰ ਹੀ ਹੈਂ, ਨਾਨਕ ਦਾ ਮਾਣ ਤੂੰ ਹੀ ਹੈਂ ॥੩॥
ਹਉ ਵਾਰੀ ਵੰਞਾ ਘੋਲੀ ਵੰਞਾ ਤੂ ਪਰਬਤੁ ਮੇਰਾ ਓਲ੍ਹ੍ਹਾ ਰਾਮ ॥ ha-o vaaree vanjaa gholee vanjaa too parbat mayraa olHaa raam. O’ God, You are a mountain-like shield for me and I am dedicated to You, ਹੇ ਪ੍ਰਭੂ! ਮੇਰੇ ਵਾਸਤੇ ਤੂੰ ਪਹਾੜ (ਜੇਡਾ) ਓਲ੍ਹਾ ਹੈਂ, ਮੈਂ ਤੈਥੋਂ ਸਦਕੇ ਕੁਰਬਾਨ ਜਾਂਦੀ ਹਾਂ।
ਹਉ ਬਲਿ ਜਾਈ ਲਖ ਲਖ ਲਖ ਬਰੀਆ ਜਿਨਿ ਭ੍ਰਮੁ ਪਰਦਾ ਖੋਲ੍ਹ੍ਹਾ ਰਾਮ ॥ ha-o bal jaa-ee lakh lakh lakh baree-aa jin bharam pardaa kholHaa raam. Yes, I am dedicated million upon millions of times to You, God who has removed the veil of doubt from my mind. ਮੈਂ ਤੈਥੋਂ ਲੱਖਾਂ ਵਾਰੀ ਸਦਕੇ ਜਾਂਦੀ ਹਾਂ, ਜਿਸ ਨੇ (ਮੇਰੇ ਅੰਦਰੋਂ) ਭਟਕਣਾ ਵਾਲੀ ਵਿੱਥ ਮਿਟਾ ਦਿੱਤੀ ਹੈ।


© 2017 SGGS ONLINE
Scroll to Top