Page 785
ਸਭ ਕੈ ਮਧਿ ਸਭ ਹੂ ਤੇ ਬਾਹਰਿ ਰਾਗ ਦੋਖ ਤੇ ਨਿਆਰੋ ॥
sabh kai maDh sabh hoo tay baahar raag dokh tay ni-aaro.
God pervades inside and outside of all; He is free of attachment and jealousy.
ਪ੍ਰਭੂ ਸਭ ਜੀਵਾਂ ਦੇ ਅੰਦਰ ਹੈ, ਸਭ ਤੋਂ ਵੱਖਰਾ ਭੀ ਹੈ, ਸਭ ਦੇ ਅੰਦਰ ਹੁੰਦਾ ਹੋਇਆ ਭੀ ਉਹ ਮੋਹ ਅਤੇ ਈਰਖਾ ਆਦਿਕ ਤੋਂ ਨਿਰਲੇਪ ਰਹਿੰਦਾ ਹੈ।
ਨਾਨਕ ਦਾਸ ਗੋਬਿੰਦ ਸਰਣਾਈ ਹਰਿ ਪ੍ਰੀਤਮੁ ਮਨਹਿ ਸਧਾਰੋ ॥੩॥
naanak daas gobind sarnaa-ee har pareetam maneh saDhaaro. ||3||
O’ Nanak, God’s devotees always remain in His refuge; the beloved God provides support to the minds of all beings. ||3||
ਹੇ ਨਾਨਕ! ਪ੍ਰਭੂ ਦੇ ਸੇਵਕ ਸਦਾ ਉਸ ਦੀ ਸਰਨ ਪਏ ਰਹਿੰਦੇ ਹਨ, ਉਹ ਪ੍ਰੀਤਮ ਹਰੀ ਸਭ ਜੀਵਾਂ ਦੇ ਮਨ ਦਾ ਆਸਰਾ ਬਣਿਆ ਰਹਿੰਦਾ ਹੈ ॥੩॥
ਮੈ ਖੋਜਤ ਖੋਜਤ ਜੀ ਹਰਿ ਨਿਹਚਲੁ ਸੁ ਘਰੁ ਪਾਇਆ ॥
mai khojat khojat jee har nihchal so ghar paa-i-aa.
After searching continuously, I have realized that aboard of God which is eternal.
ਹੇ ਭਾਈ! ਭਾਲ ਕਰਦਿਆਂ ਕਰਦਿਆਂ ਮੈਂ ਹਰੀ ਪ੍ਰਭੂ ਦਾ ਉਹ ਟਿਕਾਣਾ ਲੱਭ ਲਿਆ ਹੈ, ਜੋ ਕਦੇ ਭੀ ਡੋਲਦਾ ਨਹੀਂ।
ਸਭਿ ਅਧ੍ਰੁਵ ਡਿਠੇ ਜੀਉ ਤਾ ਚਰਨ ਕਮਲ ਚਿਤੁ ਲਾਇਆ ॥
sabh aDhruv dithay jee-o taa charan kamal chit laa-i-aa.
When I realized that everything in the world is perishable, then I attuned my mind to God’s immaculate Name.
ਜਦੋਂ ਮੈਂ ਵੇਖਿਆ ਕਿ (ਜਗਤ ਦੇ) ਸਾਰੇ (ਪਦਾਰਥ) ਨਾਸਵੰਤ ਹਨ, ਤਦੋਂ ਮੈਂ ਪ੍ਰਭੂ ਦੇ ਸੋਹਣੇ ਚਰਨਾਂ ਵਿਚ (ਆਪਣਾ) ਮਨ ਜੋੜ ਲਿਆ।
ਪ੍ਰਭੁ ਅਬਿਨਾਸੀ ਹਉ ਤਿਸ ਕੀ ਦਾਸੀ ਮਰੈ ਨ ਆਵੈ ਜਾਏ ॥
parabh abhinaasee ha-o tis kee daasee marai na aavai jaa-ay.
God is eternal and I am His devotee; He is beyond the cycle of birth and death.
ਹੇ ਭਾਈ! ਪ੍ਰਭੂ ਕਦੇ ਨਾਸ ਹੋਣ ਵਾਲਾ ਨਹੀਂ, ਮੈਂ (ਤਾਂ) ਉਸ ਦੀ ਦਾਸੀ ਹਾਂ, ਉਹ ਕਦੇ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ।
ਧਰਮ ਅਰਥ ਕਾਮ ਸਭਿ ਪੂਰਨ ਮਨਿ ਚਿੰਦੀ ਇਛ ਪੁਜਾਏ ॥
Dharam arath kaam sabh pooran man chindee ichh pujaa-ay.
God’s treasures are filled with faith, worldly wealth and success; He fulfills the desires of the mind.
ਪ੍ਰਭੂ ਈਮਾਨ, ਦੌਲਤ ਅਤੇ ਕਾਮਯਾਬੀ ਨਾਲ ਪਰੀਪੂਰਨ ਹੈ, ਉਹ ਮਨ ਵਿਚ ਚਿਤਵੀ ਹੋਈ ਹਰੇਕ ਕਾਮਨਾ ਪੂਰੀ ਕਰ ਦੇਂਦਾ ਹੈ।
ਸ੍ਰੁਤਿ ਸਿਮ੍ਰਿਤਿ ਗੁਨ ਗਾਵਹਿ ਕਰਤੇ ਸਿਧ ਸਾਧਿਕ ਮੁਨਿ ਜਨ ਧਿਆਇਆ ॥
sarut simrit gun gaavahi kartay siDh saaDhik mun jan Dhi-aa-i-aa.
The Vedas and the Simritees (scriptures) sing the praises of the Creator-God, while the adepts, the seekers and the sages meditate on Him.
ਸਿਮ੍ਰਿਤੀਆਂ ਵੇਦ ਆਦਿਕ ਉਸ ਕਰਤਾਰ ਦੇ ਗੁਣ ਗਾਂਦੇ ਆ ਰਹੇ ਹਨ। ਜੋਗ-ਸਾਧਨਾਂ ਵਿਚ ਪੁੱਗੇ ਹੋਏ ਜੋਗੀ, ਜੋਗ-ਸਾਧਨ ਕਰਨ ਵਾਲੇ ਜੋਗੀ, ਸਾਰੇ ਰਿਸ਼ੀ ਮੁਨੀ (ਉਸੇ ਦਾ ਨਾਮ) ਸਿਮਰਦੇ ਆ ਰਹੇ ਹਨ।
ਨਾਨਕ ਸਰਨਿ ਕ੍ਰਿਪਾ ਨਿਧਿ ਸੁਆਮੀ ਵਡਭਾਗੀ ਹਰਿ ਹਰਿ ਗਾਇਆ ॥੪॥੧॥੧੧॥
naanak saran kirpaa niDh su-aamee vadbhaagee har har gaa-i-aa. ||4||1||11||
O’ Nanak, the Master-God is the treasure of mercy, with great good fortune one receives his refuge and sings His praises. ||4||1||11||
ਹੇ ਨਾਨਕ! ਮਾਲਕ-ਪ੍ਰਭੂ ਕਿਰਪਾ ਦਾ ਖ਼ਜ਼ਾਨਾ ਹੈ, ਮਨੁੱਖ ਵੱਡੇ ਭਾਗਾਂ ਨਾਲ ਉਸ ਦੀ ਸਰਨ ਪੈਂਦਾ ਹੈ, ਤੇ, ਉਸ ਦੀ ਸਿਫ਼ਤਿ-ਸਾਲਾਹ ਕਰਦਾ ਹੈ ॥੪॥੧॥੧੧॥
ੴ ਸਤਿਗੁਰ ਪ੍ਰਸਾਦਿ ॥
ik-oNkaar satgur parsaad.
One eternal God, realized by the grace of the True Guru:
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਵਾਰ ਸੂਹੀ ਕੀ ਸਲੋਕਾ ਨਾਲਿ ਮਹਲਾ ੩ ॥
vaar soohee kee salokaa naal mehlaa 3.
Vaar of Soohee, with Shaloks, Third Guru:
ਸਲੋਕੁ ਮਃ ੩ ॥
salok mehlaa 3.
Shalok, Third Guru:
ਸੂਹੈ ਵੇਸਿ ਦੋਹਾਗਣੀ ਪਰ ਪਿਰੁ ਰਾਵਣ ਜਾਇ ॥
soohai vays duhaaganee par pir raavan jaa-ay.
One engrossed in the worldly pleasure is like that unfortunate soul-bride who, dressed in red enticing clothes, goes out to see another’s husband
ਜੋ ਜੀਵ-ਇਸਤ੍ਰੀ ਦੁਨੀਆ ਦੇ ਸੋਹਣੇ ਪਦਾਰਥ-ਰੂਪ ਕਸੁੰਭੇ ਦੇ ਚੁਹਚੁਹੇ ਰੰਗ ਵਾਲੇ ਵੇਸ ਵਿਚ (ਮਸਤ) ਹੈ, ਉਹ ਮੰਦੇ ਭਾਗਾਂ ਵਾਲੀ ਹੈ, ਉਹ (ਮਾਨੋ) ਪਰਾਏ ਖਸਮ ਨੂੰ ਭੋਗਣ ਤੁਰ ਪੈਂਦੀ ਹੈ।
ਪਿਰੁ ਛੋਡਿਆ ਘਰਿ ਆਪਣੈ ਮੋਹੀ ਦੂਜੈ ਭਾਇ ॥
pir chhodi-aa ghar aapnai mohee doojai bhaa-ay.
Enticed by the love for worldly riches and power, she has forgotten her husband-God who is dwelling in her heart.
ਮਾਇਆ ਦੇ ਪਿਆਰ ਵਿਚ ਉਹ ਲੁੱਟੀ ਜਾ ਰਹੀ ਹੈ (ਕਿਉਂਕਿ) ਉਹ ਆਪਣੇ ਹਿਰਦੇ-ਘਰ ਵਿਚ ਵੱਸਦੇ ਖਸਮ-ਪ੍ਰਭੂ ਨੂੰ ਵਿਸਾਰ ਦੇਂਦੀ ਹੈ।
ਮਿਠਾ ਕਰਿ ਕੈ ਖਾਇਆ ਬਹੁ ਸਾਦਹੁ ਵਧਿਆ ਰੋਗੁ ॥
mithaa kar kai khaa-i-aa baho saadahu vaDhi-aa rog.
The soul-bride who has enjoyed the worldly pleasures deeming them as sweet, does not realize that this disease multiplies by indulging too much in these worldly pleasures.
ਜਿਸ ਜੀਵ-ਇਸਤ੍ਰੀ ਨੇ ਦੁਨੀਆ ਦੇ ਪਦਾਰਥਾਂ ਨੂੰ ਸੁਆਦਲੇ ਜਾਣ ਕੇ ਭੋਗਿਆ ਹੈ (ਉਸ ਦੇ ਮਨ ਵਿਚ) ਇਹਨਾਂ ਬਹੁਤੇ ਚਸਕਿਆਂ ਤੋਂ ਰੋਗ ਵਧਦਾ ਹੈ।
ਸੁਧੁ ਭਤਾਰੁ ਹਰਿ ਛੋਡਿਆ ਫਿਰਿ ਲਗਾ ਜਾਇ ਵਿਜੋਗੁ ॥
suDh bhataar har chhodi-aa fir lagaa jaa-ay vijog.
She ends up forsaking her immaculate Husband-God and suffers the pain of separation from Him.
ਉਹ ਨਿਰੋਲ ਆਪਣੇ ਖਸਮ-ਪ੍ਰਭੂ ਨੂੰ ਛੱਡ ਬਹਿੰਦੀ ਹੈ ਤੇ ਇਸ ਤਰ੍ਹਾਂ ਉਸ ਨਾਲੋਂ ਇਸ ਦਾ ਵਿਛੋੜਾ ਹੋ ਜਾਂਦਾ ਹੈ।
ਗੁਰਮੁਖਿ ਹੋਵੈ ਸੁ ਪਲਟਿਆ ਹਰਿ ਰਾਤੀ ਸਾਜਿ ਸੀਗਾਰਿ ॥
gurmukh hovai so palti-aa har raatee saaj seegaar.
The soul-bride who becomes the Guru’s follower, turns away from the worldly pleasures; she adorns herself with God’s love and remains imbued with it.
ਜੋ ਜੀਵ-ਇਸਤ੍ਰੀ ਗੁਰੂ ਦੇ ਹੁਕਮ ਵਿਚ ਤੁਰਦੀ ਹੈ ਉਸ ਦਾ ਮਨ (ਦੁਨੀਆ ਦੇ ਭੋਗਾਂ ਵਲੋਂ) ਪਰਤਦਾ ਹੈ, ਉਹ (ਪ੍ਰਭੂ-ਪਿਆਰ ਰੂਪ ਗਹਣੇ ਨਾਲ ਆਪਣੇ ਆਪ ਨੂੰ) ਸਜਾ ਬਣਾ ਕੇ ਪਰਮਾਤਮਾ (ਦੇ ਪਿਆਰ) ਵਿਚ ਰੱਤੀ ਰਹਿੰਦੀ ਹੈ।
ਸਹਜਿ ਸਚੁ ਪਿਰੁ ਰਾਵਿਆ ਹਰਿ ਨਾਮਾ ਉਰ ਧਾਰਿ ॥
sahj sach pir raavi-aa har naamaa ur Dhaar.
She intuitively enjoys her Husband-God by enshrining His Name within her heart.
ਪ੍ਰਭੂ ਦਾ ਨਾਮ ਹਿਰਦੇ ਵਿਚ ਧਾਰ ਕੇ ਸਹਜ ਅਵਸਥਾ ਵਿਚ (ਟਿਕ ਕੇ) ਸਦਾ-ਥਿਰ ਰਹਿਣ ਵਾਲੇ ਖਸਮ ਨੂੰ ਮਾਣਦੀ ਹੈ।
ਆਗਿਆਕਾਰੀ ਸਦਾ ਸੋੁਹਾਗਣਿ ਆਪਿ ਮੇਲੀ ਕਰਤਾਰਿ ॥
aagi-aakaaree sadaa sohagan aap maylee kartaar.
The Soul-bride who lives by God’s command is fortunate forever and the Creator-God Himself has united her with Him.
ਪ੍ਰਭੂ ਦੇ ਹੁਕਮ ਵਿਚ ਤੁਰਨ ਵਾਲੀ ਜੀਵ-ਇਸਤ੍ਰੀ ਸਦਾ ਸੁਹਾਗ ਭਾਗ ਵਾਲੀ ਹੈ, ਕਰਤਾਰ (ਖਸਮ) ਨੇ ਉਸ ਨੂੰ ਆਪਣੇ ਨਾਲ ਮਿਲਾ ਲਿਆ ਹੈ।
ਨਾਨਕ ਪਿਰੁ ਪਾਇਆ ਹਰਿ ਸਾਚਾ ਸਦਾ ਸੋੁਹਾਗਣਿ ਨਾਰਿ ॥੧॥
naanak pir paa-i-aa har saachaa sadaa sohagan naar. ||1||
O’ Nanak, one who has realized the eternal God as her Husband, is a fortunate soul-bride forever. ||1||
ਹੇ ਨਾਨਕ! ਜਿਸ ਨੇ ਸਦਾ-ਥਿਰ ਪ੍ਰਭੂ ਖਸਮ ਪ੍ਰਾਪਤ ਕਰ ਲਿਆ ਹੈ ਉਹ ਜੀਵ-ਇਸਤ੍ਰੀ ਸਦਾ ਸੁਹਾਗ ਭਾਗ ਵਾਲੀ ਹੈ ॥੧॥
ਮਃ ੩ ॥
mehlaa 3.
Third Guru
ਸੂਹਵੀਏ ਨਿਮਾਣੀਏ ਸੋ ਸਹੁ ਸਦਾ ਸਮ੍ਹ੍ਹਾਲਿ ॥
soohvee-ay nimaanee-ay so saho sadaa samHaal.
O the helpless soul-bride engrossed in worldly attractions, always remember your Husband-God with loving devotion.
ਹੇ ਚੁਹਚੁਹੇ ਕਸੁੰਭੇ-ਰੰਗ ਨਾਲ ਪਿਆਰ ਕਰਨ ਵਾਲੀਏ ਵਿਚਾਰੀਏ! ਖਸਮ-ਪ੍ਰਭੂ ਨੂੰ ਸਦਾ ਚੇਤੇ ਰੱਖ।
ਨਾਨਕ ਜਨਮੁ ਸਵਾਰਹਿ ਆਪਣਾ ਕੁਲੁ ਭੀ ਛੁਟੀ ਨਾਲਿ ॥੨॥
naanak janam savaareh aapnaa kul bhee chhutee naal. ||2||
O’ Nanak, (in this way),you would embellish your own life and your lineage would be emancipated along with you. ||2||
ਹੇ ਨਾਨਕ! ( ਇਸ ਤਰ੍ਹਾਂ) ਤੂੰ ਆਪਣਾ ਜੀਵਨ ਸਵਾਰ ਲਏਂਗੀ, ਤੇਰੀ ਕੁਲ ਭੀ ਤੇਰੇ ਨਾਲ ਮੁਕਤ ਹੋ ਜਾਇਗੀ ॥੨॥
ਪਉੜੀ ॥
pa-orhee.
Pauree:
ਆਪੇ ਤਖਤੁ ਰਚਾਇਓਨੁ ਆਕਾਸ ਪਤਾਲਾ ॥
aapay takhat rachaa-i-on aakaas pataalaa.
God Himself has established this entire world in between the sky and the nether world as His throne.
ਆਕਾਸ਼ ਤੇ ਪਾਤਾਲ ਦੇ ਵਿਚਲਾ ਸਾਰਾ ਜਗਤ-ਰੂਪ ਤਖ਼ਤ ਪ੍ਰਭੂ ਨੇ ਹੀ ਬਣਾਇਆ ਹੈ।
ਹੁਕਮੇ ਧਰਤੀ ਸਾਜੀਅਨੁ ਸਚੀ ਧਰਮ ਸਾਲਾ ॥
hukmay Dhartee saajee-an sachee Dharam saalaa.
By His command God created the earth, a true place to practice righteousness.
ਉਸ ਨੇ ਆਪਣੇ ਹੁਕਮ ਵਿਚ ਹੀ ਧਰਤੀ ਜੀਵਾਂ ਦੇ ਧਰਮ ਕਮਾਣ ਲਈ ਥਾਂ ਬਣਾਈ ਹੈ।
ਆਪਿ ਉਪਾਇ ਖਪਾਇਦਾ ਸਚੇ ਦੀਨ ਦਇਆਲਾ ॥
aap upaa-ay khapaa-idaa sachay deen da-i-aalaa.
O’ the eternal and merciful Master-God of the meek, You Yourself create and You Yourself destroy everything.
ਹੇ ਦੀਨਾਂ ਤੇ ਦਇਆ ਕਰਨ ਵਾਲੇ ਸਦਾ ਕਾਇਮ ਰਹਿਣ ਵਾਲੇ! ਤੂੰ ਆਪ ਹੀ ਪੈਦਾ ਕਰ ਕੇ ਆਪ ਹੀ ਨਾਸ ਕਰਦਾ ਹੈਂ।
ਸਭਨਾ ਰਿਜਕੁ ਸੰਬਾਹਿਦਾ ਤੇਰਾ ਹੁਕਮੁ ਨਿਰਾਲਾ ॥
sabhnaa rijak sambaahidaa tayraa hukam niraalaa.
O’ God! You provide sustenance to all; unique is Your command.
(ਹੇ ਪ੍ਰਭੂ!) ਤੇਰਾ ਹੁਕਮ ਅਨੋਖਾ ਹੈ (ਭਾਵ, ਕੋਈ ਇਸ ਨੂੰ ਮੋੜ ਨਹੀਂ ਸਕਦਾ) ਤੂੰ ਸਭ ਜੀਵਾਂ ਨੂੰ ਰਿਜ਼ਕ ਅਪੜਾਂਦਾ ਹੈਂ।
ਆਪੇ ਆਪਿ ਵਰਤਦਾ ਆਪੇ ਪ੍ਰਤਿਪਾਲਾ ॥੧॥
aapay aap varatdaa aapay partipaalaa. ||1||
You Yourself pervade everywhere and provide sustenance to all creatures.
ਹਰ ਥਾਂ ਤੂੰ ਖ਼ੁਦ ਆਪ ਮੌਜੂਦ ਹੈਂ ਤੇ ਤੂੰ ਆਪ ਹੀ ਜੀਵਾਂ ਦੀ ਪਾਲਣਾ ਕਰਦਾ ਹੈਂ ॥੧॥
ਸਲੋਕੁ ਮਃ ੩ ॥
salok mehlaa 3.
Shalok, Third Guru:
ਸੂਹਬ ਤਾ ਸੋਹਾਗਣੀ ਜਾ ਮੰਨਿ ਲੈਹਿ ਸਚੁ ਨਾਉ ॥
soohab taa sohaaganee jaa man laihi sach naa-o.
O’ you the red-robed bride (engrossed in worldly attractions), you can become very fortunate, if you develop faith in the eternal God’s Name.
ਹੇ ਸੂਹੇ ਵੇਸ ਵਾਲੀਏ! ਜੇ ਤੂੰ ਸਦਾ-ਥਿਰ (ਪ੍ਰਭੂ ਦਾ) ਨਾਮ ਮੰਨ ਲਏਂ ਤਾਂ ਤੂੰ ਸੁਹਾਗ ਭਾਗ ਵਾਲੀ ਹੋ ਜਾਏਂ।
ਸਤਿਗੁਰੁ ਅਪਣਾ ਮਨਾਇ ਲੈ ਰੂਪੁ ਚੜੀ ਤਾ ਅਗਲਾ ਦੂਜਾ ਨਾਹੀ ਥਾਉ ॥
satgur apnaa manaa-ay lai roop charhee taa aglaa doojaa naahee thaa-o.
If you please your true Guru, then imbued with Naam, you would glow; but except the true Guru, there is no other place where you can receive Naam.
ਆਪਣੇ ਗੁਰੂ ਨੂੰ ਪ੍ਰਸੰਨ ਕਰ ਲੈ, ਬੜੀ (ਨਾਮ- ਰੰਗਣ ਚੜ੍ਹ ਆਵੇਗੀ (ਪਰ ਇਸ ਰੰਗਣ ਲਈ ਗੁਰੂ ਤੋਂ ਬਿਨਾ) ਕੋਈ ਹੋਰ ਥਾਂ ਨਹੀਂ ਹੈ।
ਐਸਾ ਸੀਗਾਰੁ ਬਣਾਇ ਤੂ ਮੈਲਾ ਕਦੇ ਨ ਹੋਵਈ ਅਹਿਨਿਸਿ ਲਾਗੈ ਭਾਉ ॥
aisaa seegaar banaa-ay too mailaa kaday na hova-ee ahinis laagai bhaa-o.
Embellish yourself with such ornaments of spiritual virtues, which may never get stained by any vices and you may always remain in love with God.
ਤੂੰ ਅਜੇਹਾ (ਸੋਹਣਾ ਸਿੰਗਾਰ ਬਣਾ ਜੋ ਕਦੇ ਮੈਲਾ ਨਾਹ ਹੋਵੇ ਤੇ ਦਿਨ ਰਾਤ ਤੇਰਾ ਪਿਆਰ (ਪ੍ਰਭੂ ਨਾਲ) ਬਣਿਆ ਰਹੇ।
ਨਾਨਕ ਸੋਹਾਗਣਿ ਕਾ ਕਿਆ ਚਿਹਨੁ ਹੈ ਅੰਦਰਿ ਸਚੁ ਮੁਖੁ ਉਜਲਾ ਖਸਮੈ ਮਾਹਿ ਸਮਾਇ ॥੧॥
naanak sohagan kaa ki-aa chihan hai andar sach mukh ujlaa khasmai maahi samaa-ay. ||1||
O’ Nanak, what else could be the character of a fortunate soul-bride? within her is the truth, her face glows with the love for Naam and she remains absorbed in her Husband-God. ||1||
ਹੇ ਨਾਨਕ! (ਇਸ ਤੋਂ ਬਿਨਾ) ਸੁਹਾਗ ਭਾਗ ਵਾਲੀ ਜੀਵ-ਇਸਤ੍ਰੀ ਦਾ ਹੋਰ ਕੀਹ ਲੱਛਣ ਹੋ ਸਕਦਾ ਹੈ? ਉਸ ਦੇ ਅੰਦਰ ਸੱਚਾ ਨਾਮ ਹੋਵੇ, ਮੂੰਹ (ਉਤੇ ਨਾਮ ਦੀ) ਲਾਲੀ ਹੋਵੇ ਤੇ ਉਹ ਖਸਮ-ਪ੍ਰਭੂ ਵਿਚ ਜੁੜੀ ਰਹੇ ॥੧॥
ਮਃ ੩ ॥
mehlaa 3.
Third Guru:
ਲੋਕਾ ਵੇ ਹਉ ਸੂਹਵੀ ਸੂਹਾ ਵੇਸੁ ਕਰੀ ॥
lokaa vay ha-o soohvee soohaa vays karee.
O people: I am just wearing the red cloths, Yes I only dress up nicely,
ਹੇ ਲੋਕੋ! ਮੈਂ (ਨਿਰੀ) ਸੂਹੇ ਵੇਸੁ ਵਾਲੀ (ਹੀ) ਹਾਂ, ਮੈਂ (ਨਿਰੇ) ਸੂਹੇ ਕੱਪੜੇ (ਹੀ) ਪਾਂਦੀ ਹਾਂ;
ਵੇਸੀ ਸਹੁ ਨ ਪਾਈਐ ਕਰਿ ਕਰਿ ਵੇਸ ਰਹੀ ॥
vaysee saho na paa-ee-ai kar kar vays rahee.
But Husband-God is not realized by outwardly appearances; I am tired of trying different appearances (rituals and hypocrisy).
ਪਰ (ਨਿਰੇ) ਵੇਸਾਂ ਨਾਲ ਖਸਮ -ਪ੍ਰਭੂ ਨਹੀਂ ਮਿਲਦਾ, ਮੈਂ ਵੇਸ ਕਰ ਕਰ ਕੇ ਥੱਕ ਗਈ ਹਾਂ।
ਨਾਨਕ ਤਿਨੀ ਸਹੁ ਪਾਇਆ ਜਿਨੀ ਗੁਰ ਕੀ ਸਿਖ ਸੁਣੀ ॥
naanak tinee saho paa-i-aa jinee gur kee sikh sunee.
O’ Nanak, they alone realize the Master-God, who listen and follow the Guru’s teachings.
ਹੇ ਨਾਨਕ! ਖਸਮ ਉਹਨਾਂ ਨੂੰ (ਹੀ) ਮਿਲਦਾ ਹੈ ਜਿਨ੍ਹਾਂ ਨੇ ਸਤਿਗੁਰੂ ਦੀ ਸਿੱਖਿਆ ਸੁਣੀ ਹੈ।
ਜੋ ਤਿਸੁ ਭਾਵੈ ਸੋ ਥੀਐ ਇਨ ਬਿਧਿ ਕੰਤ ਮਿਲੀ ॥੨॥
jo tis bhaavai so thee-ai in biDh kant milee. ||2||
When the soul-bride accepts the fact that whatever pleases the Husband-God happens; in this way she unites with Him. ||2||
(ਜਦੋਂ ਜੀਵ-ਇਸਤ੍ਰੀ ਇਸ ਅਵਸਥਾ ਤੇ ਅੱਪੜ ਜਾਏ ਕਿ) ਜੋ ਪ੍ਰਭੂ ਨੂੰ ਭਾਉਂਦਾ ਹੈ ਉਹੀ ਹੁੰਦਾ ਹੈ, ਤਾਂ ਇਸ ਤਰ੍ਹਾਂ ਉਹ ਖਸਮ-ਪ੍ਰਭੂ ਨੂੰ ਮਿਲ ਪੈਂਦੀ ਹੈ ॥੨॥