Guru Granth Sahib Translation Project

Guru granth sahib page-787

Page 787

ਸੂਹੈ ਵੇਸਿ ਪਿਰੁ ਕਿਨੈ ਨ ਪਾਇਓ ਮਨਮੁਖਿ ਦਝਿ ਮੁਈ ਗਾਵਾਰਿ ॥ soohai vays pir kinai na paa-i-o manmukh dajh mu-ee gaavaar. No one has ever realized the Husband God by indulging in the love for worldly riches and power, such an uncivilized self-willed soul-bride becomes spiritually dead. ਮਾਇਆ ਦੇ ਰੱਤੇ ਲਿਬਾਸ ਰਾਹੀਂ ਕਦੇ ਕਿਸੇ ਨੇ ਖਸਮ-ਪ੍ਰਭੂ ਨਹੀਂ ਪਾਇਆ, ਅਜੇਹੀ ਆਪ-ਹੁਦਰੀ ਮੂਰਖ ਇਸਤ੍ਰੀ ਇਸ ਮੋਹ ਵਿਚ ਹੀ ਸੜ ਮਰਦੀ ਹੈ।
ਸਤਿਗੁਰਿ ਮਿਲਿਐ ਸੂਹਾ ਵੇਸੁ ਗਇਆ ਹਉਮੈ ਵਿਚਹੁ ਮਾਰਿ ॥ satgur mili-ai soohaa vays ga-i-aa ha-umai vichahu maar. Upon meeting the True Guru, when one renounces ego from within, then the love for worldly riches and power goes away. ਜੇ ਗੁਰੂ ਮਿਲ ਪਏ ਤਾਂ ਅੰਦਰੋਂ ਹਉਮੈ ਦੂਰ ਕੀਤਿਆਂ ਸ਼ੋਖ਼-ਰੰਗ ਮਾਇਆ ਦਾ ਮੋਹ ਦੂਰ ਹੋ ਜਾਂਦਾ ਹੈ।
ਮਨੁ ਤਨੁ ਰਤਾ ਲਾਲੁ ਹੋਆ ਰਸਨਾ ਰਤੀ ਗੁਣ ਸਾਰਿ ॥ man tan rataa laal ho-aa rasnaa ratee gun saar. When the mind and body becomes imbued with the intense love of God, then the tongue also becomes imbued with God’s love by singing His praises. ਮਨ ਤੇ ਸਰੀਰ (ਨਾਮ-ਰੂਪ ਮਜੀਠ ਰੰਗ ਨਾਲ) ਰੱਤਾ ਲਾਲ ਹੋ ਜਾਂਦਾ ਹੈ, ਜੀਭ ਪ੍ਰਭੂ ਦੇ ਗੁਣ ਯਾਦ ਕਰ ਕੇ ਰੰਗੀ ਜਾਂਦੀ ਹੈ।
ਸਦਾ ਸੋਹਾਗਣਿ ਸਬਦੁ ਮਨਿ ਭੈ ਭਾਇ ਕਰੇ ਸੀਗਾਰੁ ॥ sadaa sohagan sabad man bhai bhaa-ay karay seegaar. That soul-bride is fortunate forever in whose mind is the Guru’s word and who adorns herself with the revered fear of God. ਉਹ ਜੀਵ-ਇਸਤ੍ਰੀ ਸਦਾ ਲਈ ਸੁਹਾਗਣ ਹੈ, ਜਿਸਦੇ ਮਨ ਵਿਚ ਗੁਰ-ਸ਼ਬਦ ਵੱਸਦਾ ਹੈ ਅਤੇ ਪ੍ਰਭੂ ਦੇਡਰ ਤੇ ਪ੍ਰੇਮ ਦਾ ਸ਼ਿੰਗਾਰ ਕਰਦੀ ਹੈ।
ਨਾਨਕ ਕਰਮੀ ਮਹਲੁ ਪਾਇਆ ਪਿਰੁ ਰਾਖਿਆ ਉਰ ਧਾਰਿ ॥੧॥ naanak karmee mahal paa-i-aa pir raakhi-aa ur Dhaar. ||1|| O Nanak, by God’s Grace, she has realized Him and has enshrined Him in her heart. ||1|| ਹੇ ਨਾਨਕ! ਪ੍ਰਭੂ ਦੀ ਮਿਹਰ ਨਾਲ ਉਸ ਨੇ ਪ੍ਰਭੂ ਦੀ ਹਜ਼ੂਰੀ ਪ੍ਰਾਪਤ ਕਰ ਲਈ ਹੈ ਅਤੇ ਪ੍ਰਭੂ ਨੂੰ ਹਿਰਦੇ ਵਿਚ ਟਿਕਾ ਰਖਿਆ ਹੈ॥੧॥
ਮਃ ੩ ॥ mehlaa 3. Third Guru:
ਮੁੰਧੇ ਸੂਹਾ ਪਰਹਰਹੁ ਲਾਲੁ ਕਰਹੁ ਸੀਗਾਰੁ ॥ munDhay soohaa parahrahu laal karahu seegaar. O’ soul bride, renounce the love for worldly attractions and deck yourself with the deep love of God’s Name. ਹੇ ਜੀਵ-ਇਸਤ੍ਰੀ! ਮਨ ਨੂੰ ਮੋਹਣ ਵਾਲੇ ਪਦਾਰਥਾਂ ਦਾ ਪਿਆਰ ਛੱਡ ਤੇ ਪ੍ਰਭੂਦਾ ਨਾਮ-ਸਿੰਗਾਰ ਬਣਾ ਜੋ ਮਾਨੋ, ਮਜੀਠ ਦਾ ਪੱਕਾ ਲਾਲ ਰੰਗ ਹੈ।
ਆਵਣ ਜਾਣਾ ਵੀਸਰੈ ਗੁਰ ਸਬਦੀ ਵੀਚਾਰੁ ॥ aavan jaanaa veesrai gur sabdee veechaar. Reflect on God’s Name through the Guru’s teachings, your cycle of birth and death would end. ਗੁਰੂ ਦੇ ਸ਼ਬਦ ਦੀ ਰਾਹੀਂ (ਪਰਮਾਤਮਾ ਦੇ ਨਾਮ ਦਾ) ਵਿਚਾਰ ਕਰ, ਜਨਮ ਮਰਨ ਵਾਲਾ ਸਿਲਸਿਲਾ ਮੁੱਕ ਜਾਇਗਾ।
ਮੁੰਧ ਸੁਹਾਵੀ ਸੋਹਣੀ ਜਿਸੁ ਘਰਿ ਸਹਜਿ ਭਤਾਰੁ ॥ munDh suhaavee sohnee jis ghar sahj bhataar. That soul bride looks beautiful and attractive who realizes the husband God residing in her heart. ਉਹ ਜੀਵ-ਇਸਤ੍ਰੀ ਸੋਹਣੀ ਸੁੰਦਰ ਹੈ ਜਿਸ ਦੇ ਹਿਰਦੇ-ਘਰ ਵਿਚ ਅਡੋਲ ਅਵਸਥਾ ਬਣ ਜਾਣ ਕਰਕੇ ਖਸਮ-ਪ੍ਰਭੂ ਆ ਵੱਸਦਾ ਹੈ,
ਨਾਨਕ ਸਾ ਧਨ ਰਾਵੀਐ ਰਾਵੇ ਰਾਵਣਹਾਰੁ ॥੨॥ naanak saa Dhan raavee-ai raavay ravanhaar. ||2|| O’ Nanak, the ecstatic soul-bride enjoys the company of the beloved God. ||2|| ਹੇ ਨਾਨਕ! ਉਸ ਜੀਵ-ਇਸਤ੍ਰੀ ਨੂੰ ਚੋਜੀ ਪ੍ਰਭੂ ਆਪਣੇ ਨਾਲ ਮਿਲਾ ਲੈਂਦਾ ਹੈ ॥੨॥
ਪਉੜੀ ॥ pa-orhee. Pauree:
ਮੋਹੁ ਕੂੜੁ ਕੁਟੰਬੁ ਹੈ ਮਨਮੁਖੁ ਮੁਗਧੁ ਰਤਾ ॥ moh koorh kutamb hai manmukh mugaDh rataa. False is the undue attachment with the family, still the foolish self-willed is engrossed in it. ਟੱਬਰ-ਕਬੀਲੇ ਦਾ ਮੋਹ ਕੂੜਹੈ, ਮੂਰਖ ਆਪ-ਹੁਦਰਾ ਮਨੁੱਖ ਇਸ ਵਿਚ ਰੱਤਾ ਹੋਇਆ ਹੈ;
ਹਉਮੈ ਮੇਰਾ ਕਰਿ ਮੁਏ ਕਿਛੁ ਸਾਥਿ ਨ ਲਿਤਾ ॥ ha-umai mayraa kar mu-ay kichh saath na litaa. Practicing egotism and self-conceit, they endure suffering here and in the end take nothing along with them. ਹੰਕਾਰ ਅਤੇ ਮੈਂ, ਮੇਰੀ ਵਿਚਮਨਮੁਖ ਬੰਦੇ ਏਥੇ ਖ਼ੁਆਰ ਹੁੰਦੇ ਹਨ, ਤੇ ਮਰਨ ਵੇਲੇ ਏਥੋਂ ਕੁਝ ਨਾਲ ਨਹੀਂ ਲੈ ਤੁਰਦੇ।
ਸਿਰ ਉਪਰਿ ਜਮਕਾਲੁ ਨ ਸੁਝਈ ਦੂਜੈ ਭਰਮਿਤਾ ॥ sir upar jamkaal na sujh-ee doojai bharmitaa. Deluded by the love of worldly riches and power, they do not even realize that death is hovering upon their heads. ਮਾਇਆ ਵਿਚ ਭਟਕਣ ਦੇ ਕਾਰਨ (ਇਹਨਾਂ ਨੂੰ) ਸਿਰ ਤੇ ਮੌਤ ਖਲੋਤੀ ਭੀ ਨਹੀਂ ਸੁੱਝਦੀ,
ਫਿਰਿ ਵੇਲਾ ਹਥਿ ਨ ਆਵਈ ਜਮਕਾਲਿ ਵਸਿ ਕਿਤਾ ॥ fir vaylaa hath na aavee jamkaal vas kitaa. Once the demon of death seizes them, they do not get back this lost opportunity. ਤੇ ਜਦੋਂ ਮੌਤ ਨੇ ਆ ਨੱਪਿਆ ਤਦੋਂ ਇਹ ਗੁਆਚਾ ਸਮਾ ਮੁੜ ਮਿਲਦਾ ਨਹੀਂ।
ਜੇਹਾ ਧੁਰਿ ਲਿਖਿ ਪਾਇਓਨੁ ਸੇ ਕਰਮ ਕਮਿਤਾ ॥੫॥ jayhaa Dhur likh paa-i-on say karam kamitaa. ||5|| They perform deeds according to their pre-ordained destiny. ||5|| ਪ੍ਰਭੂ ਨੇਜੋ ਲੇਖ ਧੁਰੋਂ ਮੱਥੇ ਤੇ ਲਿਖ ਦਿੱਤੇ, ਜੀਵ ਉਹੋ ਜਿਹੇ ਹੀ ਕਰਮ ਕਮਾਂਦੇ ਹਨ ॥੫॥
ਸਲੋਕੁ ਮਃ ੩ ॥ salok mehlaa 3. Shalok, Third Guru:
ਸਤੀਆ ਏਹਿ ਨ ਆਖੀਅਨਿ ਜੋ ਮੜਿਆ ਲਗਿ ਜਲੰਨ੍ਹ੍ਹਿ ॥ satee-aa ayhi na aakhee-an jo marhi-aa lag jalaNniH. Those women who burn themselves along with their dead husbands are not called satee (true wives). ਉਹ ਇਸਤ੍ਰੀਆਂ ਸਤੀ (ਹੋ ਗਈਆਂ) ਨਹੀਂ ਆਖੀਦੀਆਂ ਜੋ (ਪਤੀ ਦੀ) ਲੋਥ ਦੇ ਨਾਲ ਸੜ ਮਰਦੀਆਂ ਹਨ।
ਨਾਨਕ ਸਤੀਆ ਜਾਣੀਅਨ੍ਹ੍ਹਿ ਜਿ ਬਿਰਹੇ ਚੋਟ ਮਰੰਨ੍ਹ੍ਹਿ ॥੧॥ naanak satee-aa jaanee-aniH je birhay chot maraNniH. ||1|| O Nanak, they alone are known as satee who die from the shock of separation from their husbands. ||1|| ਹੇ ਨਾਨਕ! ਜੋ (ਪਤੀ ਦੀ ਮੌਤ ਤੇ) ਵਿਛੋੜੇ ਦੀ ਹੀ ਸੱਟ ਨਾਲ ਮਰ ਜਾਣ ਉਹਨਾਂ ਨੂੰ ਸਤੀ (ਹੋ ਗਈਆਂ) ਸਮਝਣਾ ਚਾਹੀਦਾ ਹੈ ॥੧॥
ਮਃ ੩ ॥ mehlaa 3. Third Guru:
ਭੀ ਸੋ ਸਤੀਆ ਜਾਣੀਅਨਿ ਸੀਲ ਸੰਤੋਖਿ ਰਹੰਨ੍ਹ੍ਹਿ ॥ bhee so satee-aa jaanee-an seel santokh rahaNniH. Those women should also be known as Satee, who live a life of modesty and contentment and accept the will of God, ਉਹਨਾਂ ਜ਼ਨਾਨੀਆਂ ਨੂੰ ਭੀ ਸਤੀਆਂ ਹੀ ਸਮਝਣਾ ਚਾਹੀਦਾ ਹੈ, ਜੋ ਪਤਿਬ੍ਰਤ-ਧਰਮ ਵਿਚ ਰਹਿੰਦੀਆਂ ਹਨ,
ਸੇਵਨਿ ਸਾਈ ਆਪਣਾ ਨਿਤ ਉਠਿ ਸੰਮ੍ਹ੍ਹਾਲੰਨ੍ਹ੍ਹਿ ॥੨॥ sayvan saa-ee aapnaa nit uth samHaalaNniH. ||2|| they always serve their master-God, and remember this as their daily duty. ||2|| ਜੋ ਆਪਣੇ ਖਸਮ ਦੀ ਸੇਵਾ ਕਰਦੀਆਂ ਹਨ ਤੇ ਸਦਾ ਉੱਦਮ ਨਾਲ ਆਪਣਾ ਇਹ ਧਰਮ ਚੇਤੇ ਰੱਖਦੀਆਂ ਹਨ ॥੨॥
ਮਃ ੩ ॥ mehlaa 3. Third Guru:
ਕੰਤਾ ਨਾਲਿ ਮਹੇਲੀਆ ਸੇਤੀ ਅਗਿ ਜਲਾਹਿ ॥ kantaa naal mahaylee-aa saytee ag jalaahi. The women who serve and share the agony of their husbands are the true satees. (ਸਤੀ) ਇਸਤ੍ਰੀਆਂ ਆਪਣੇ ਖਸਮ ਦੇ ਜੀਉਂਦਿਆਂ ਉਸ ਦੀ ਸੇਵਾ ਕਰਦੀਆਂ ਹਨ, ਅੱਗ ਨਾਲ ਸੜਦੀਆਂ ਭਾਵ ਜਗਤ ਦੇ ਦੁਖ ਸੁਖ ਵਿਚ ਕੰਤ ਦਾ ਸਾਥ ਦੇਂਦੀਆਂ ਹਨ।
ਜੇ ਜਾਣਹਿ ਪਿਰੁ ਆਪਣਾ ਤਾ ਤਨਿ ਦੁਖ ਸਹਾਹਿ ॥ jay jaaneh pir aapnaa taa tan dukh sahaahi. They endure bodily pain because they know and truly love their husbands ਪਤੀ ਨੂੰ “ਆਪਣਾ” ਸਮਝਦੀਆਂ ਹਨ ਤਾਂਹੀਏਂ ਸਰੀਰ ਦੇ ਦੁੱਖ ਸਹਿੰਦੀਆਂ ਹਨ।
ਨਾਨਕ ਕੰਤ ਨ ਜਾਣਨੀ ਸੇ ਕਿਉ ਅਗਿ ਜਲਾਹਿ ॥ naanak kant na jaannee say ki-o ag jalaahi. O Nanak, those who do not consider their husbands as their true master, why should they go through agony with them? ਪਰ, ਹੇ ਨਾਨਕ! ਜਿਨ੍ਹਾਂ ਨੇ ਖਸਮ ਨੂੰ ਖਸਮ ਨਾਹ ਜਾਤਾ, ਉਹ ਕਿਉਂ ਦੁੱਖ ਸਹਿਣ?
ਭਾਵੈ ਜੀਵਉ ਕੈ ਮਰਉ ਦੂਰਹੁ ਹੀ ਭਜਿ ਜਾਹਿ ॥੩॥ bhaavai jeeva-o kai mara-o Dhoorahu hee bhaj jaahi. ||3|| Whether their husbands are in pleasure or pain, they stay away from them. ||3|| ਪਤੀ ਚਾਹੇ ਸੁਖੀ ਹੋਵੇ ਚਾਹੇ ਦੁਖੀ ਹੋਵੇ ਉਹ (ਔਖੇ ਵੇਲੇ) ਨੇੜੇ ਨਹੀਂ ਢੁਕਦੀਆਂ ॥੩॥
ਪਉੜੀ ॥ pa-orhee. Pauree:
ਤੁਧੁ ਦੁਖੁ ਸੁਖੁ ਨਾਲਿ ਉਪਾਇਆ ਲੇਖੁ ਕਰਤੈ ਲਿਖਿਆ ॥ tuDh dukh sukh naal upaa-i-aa laykh kartai likhi-aa. O’ the Creator-God! having created the beings, You created pain and pleasure and scribed these in their destiny. ਹੇ ਕਰਤਾਰ! (ਜਗਤ ਵਿਚ ਜੀਵ ਪੈਦਾ ਕਰ ਕੇ) ਦੁੱਖ ਤੇ ਸੁਖ ਭੀ ਤੂੰ ਉਹਨਾਂ ਦੇ ਨਾਲ ਹੀ ਪੈਦਾ ਕਰ ਦਿੱਤੇ, (ਦੁੱਖ ਤੇ ਸੁੱਖ ਦਾ) ਲੇਖ ਭੀ (ਤੂੰ ਉਹਨਾਂ ਦੇ ਮੱਥੇ ਤੇ) ਲਿਖ ਦਿੱਤਾ।
ਨਾਵੈ ਜੇਵਡ ਹੋਰ ਦਾਤਿ ਨਾਹੀ ਤਿਸੁ ਰੂਪੁ ਨ ਰਿਖਿਆ ॥ naavai jayvad hor daat naahee tis roop na rikhi-aa. God who has no particular form or shape, there is no better gift than His Name. ਜਿਸ ਪ੍ਰਭੂ ਦਾ ਨਾਹ ਕੋਈ ਖ਼ਾਸ ਰੂਪ ਤੇ ਨਾਹ ਰੇਖ ਹੈ, ਉਸ ਦੇ ਨਾਮ ਦੇ ਬਰਾਬਰ (ਜੀਵਾਂ ਲਈ) ਹੋਰ ਕੋਈ ਬਖ਼ਸ਼ਸ਼ ਨਹੀਂ ਹੈ।
ਨਾਮੁ ਅਖੁਟੁ ਨਿਧਾਨੁ ਹੈ ਗੁਰਮੁਖਿ ਮਨਿ ਵਸਿਆ ॥ naam akhut niDhaan hai gurmukh man vasi-aa. Naam is an inexhaustible treasure; it abides in the mind of those who follow the Guru’s teachings. ‘ਨਾਮ’ ਇਕ ਐਸਾ ਖ਼ਜ਼ਾਨਾ ਹੈ ਜੋ ਕਦੇ ਮੁੱਕਦਾ ਨਹੀਂ, ਗੁਰੂ ਦੇ ਸਨਮੁਖ ਹੋਇਆਂ ਇਹ ਮਨ ਵਿਚ ਵੱਸਦਾ ਹੈ।
ਕਰਿ ਕਿਰਪਾ ਨਾਮੁ ਦੇਵਸੀ ਫਿਰਿ ਲੇਖੁ ਨ ਲਿਖਿਆ ॥ kar kirpaa naam dayvsee fir laykh na likhi-aa. Bestowing mercy, whom God blesses Naam, then no account of his good or bad deeds is written. ਜਿਸ ਮਨੁੱਖ ਨੂੰ ਮਿਹਰ ਕਰ ਕੇ ਪ੍ਰਭੂ ‘ਨਾਮ’ ਦੇਂਦਾ ਹੈ, ਉਸ (ਦੇ ਚੰਗੇ ਮੰਦੇ ਕਰਮਾਂ) ਦਾ ਲੇਖ ਮੁੜ ਨਹੀਂ ਲਿਖਦਾ।
ਸੇਵਕ ਭਾਇ ਸੇ ਜਨ ਮਿਲੇ ਜਿਨ ਹਰਿ ਜਪੁ ਜਪਿਆ ॥੬॥ sayvak bhaa-ay say jan milay jin har jap japi-aa. ||6|| Only those people realize God, who remain humble and remember Him with adoration. ਪਰ, ਉਹੀ ਮਨੁੱਖ ਪ੍ਰਭੂ ਨੂੰ ਮਿਲਦੇ ਹਨ ਜੋ ਸੇਵਕ-ਭਾਵ ਵਿਚ ਰਹਿ ਕੇ ਹਰਿ-ਨਾਮ ਦਾ ਜਾਪ ਜਪਦੇ ਹਨ ॥੬॥
ਸਲੋਕੁ ਮਃ ੨ ॥ salok mehlaa 2. Shalok, Second Guru:
ਜਿਨੀ ਚਲਣੁ ਜਾਣਿਆ ਸੇ ਕਿਉ ਕਰਹਿ ਵਿਥਾਰ ॥ jinee chalan jaani-aa say ki-o karahi vithaar. Those who have realized that they have to depart from this world, do not engage in too many worldly affairs. ਉਹ ਮਨੁੱਖ ਦੁਨੀਆ ਦੇ ਬਹੁਤੇ ਖਿਲਾਰੇ ਨਹੀਂ ਖਿਲਾਰਦੇ (ਭਾਵ, ਮਨ ਨੂੰ ਜਗਤ ਦੇ ਧੰਧਿਆਂ ਵਿਚ ਨਹੀਂ ਖਿਲਾਰ ਦੇਂਦੇ) ਜਿਨ੍ਹਾਂ ਇਹ ਸਮਝ ਲਿਆ ਹੈ ਕਿ ਇਥੋਂ ਚਲੇ ਜਾਣਾ ਹੈ;
ਚਲਣ ਸਾਰ ਨ ਜਾਣਨੀ ਕਾਜ ਸਵਾਰਣਹਾਰ ॥੧॥ chalan saar na jaannee kaaj savaaranhaar. ||1|| Those who remain busy in resolving worldly tasks, do not even think about departing this world. ||1|| ਨਿਰੇ ਦੁਨੀਆ ਦੇ ਕੰਮ ਨਿਜਿੱਠਣ ਵਾਲੇ ਬੰਦੇ (ਇਥੋਂ ਆਖ਼ਰ) ਤੁਰ ਜਾਣ ਦਾ ਖ਼ਿਆਲ ਭੀ ਨਹੀਂ ਕਰਦੇ ॥੧॥
ਮਃ ੨ ॥ mehlaa 2. Second Guru:
ਰਾਤਿ ਕਾਰਣਿ ਧਨੁ ਸੰਚੀਐ ਭਲਕੇ ਚਲਣੁ ਹੋਇ ॥ raat kaaran Dhan sanchee-ai bhalkay chalan ho-ay. if we amass worldly wealth for a night (short stay) and have to depart the next day (soon), ਜੇ ਸਿਰਫ਼ ਰਾਤ ਦੀ ਖ਼ਾਤਰ ਧਨ ਇਕੱਠਾ ਕਰੀਏ ਤੇ ਸਵੇਰੇ (ਉੱਠ ਕੇ ਓਥੋਂ) ਤੁਰ ਪੈਣਾ ਹੋਵੇ,
ਨਾਨਕ ਨਾਲਿ ਨ ਚਲਈ ਫਿਰਿ ਪਛੁਤਾਵਾ ਹੋਇ ॥੨॥ naanak naal na chal-ee fir pachhutaavaa ho-ay. ||2|| O Nanak, we would regret because the amassed worldly wealth cannot go along with us. ||2|| ਹੇ ਨਾਨਕ! (ਤੁਰਨ ਲੱਗਿਆਂ ਉਹ ਧਨ) ਨਾਲ ਜਾ ਨਾ ਸਕੇ ਤਾਂ ਹੱਥ ਮਲਣੇ ਪੈਂਦੇ ਹਨ ॥੨॥
ਮਃ ੨ ॥ mehlaa 2. Second Guru:
ਬਧਾ ਚਟੀ ਜੋ ਭਰੇ ਨਾ ਗੁਣੁ ਨਾ ਉਪਕਾਰੁ ॥ baDhaa chatee jo bharay naa gun naa upkaar. If one does something under pressure, that task does not bring any goodness to anyone. ਜੋ ਮਨੁੱਖ ਕੋਈ ਕੰਮ ਬੱਧਾ-ਰੁੱਧਾ ਕਰੇ, ਉਸ ਦਾ ਲਾਭ ਨਾਹ ਆਪਣੇ ਆਪ ਨੂੰ ਤੇ ਨਾਹ ਕਿਸੇ ਹੋਰ ਨੂੰ।
ਸੇਤੀ ਖੁਸੀ ਸਵਾਰੀਐ ਨਾਨਕ ਕਾਰਜੁ ਸਾਰੁ ॥੩॥ saytee khusee savaaree-ai naanak kaaraj saar. ||3|| O’ Nanak, deem only that deed as accomplished, which is done by one’s own free will. ||3|| ਹੇ ਨਾਨਕ! ਉਹੀ ਕੰਮ ਸਿਰੇ ਚੜ੍ਹਿਆ ਜਾਣੋ ਜੋ ਖ਼ੁਸ਼ੀ ਨਾਲ ਕੀਤਾ ਜਾਏ ॥੩॥
ਮਃ ੨ ॥ mehlaa 2. Second Guru:
ਮਨਹਠਿ ਤਰਫ ਨ ਜਿਪਈ ਜੇ ਬਹੁਤਾ ਘਾਲੇ ॥ manhath taraf na jip-ee jay bahutaa ghaalay. Stubborn-mindedness will not win over God, no matter how much one tries. ਭਾਵੇਂ ਕਿਤਨੀ ਹੀ ਮਿਹਨਤ ਮਨੁੱਖ ਕਰੇ, ਰੱਬ ਵਾਲਾ ਪਾਸਾ ਮਨ ਦੇ ਹਠ ਨਾਲ ਜਿੱਤਿਆ ਨਹੀਂ ਜਾ ਸਕਦਾ;
ਤਰਫ ਜਿਣੈ ਸਤ ਭਾਉ ਦੇ ਜਨ ਨਾਨਕ ਸਬਦੁ ਵੀਚਾਰੇ ॥੪॥ taraf jinai sat bhaa-o day jan naanak sabad veechaaray. ||4|| O’ devotee Nanak! God is won over by offering Him true love and by contemplating the teachings of the Guru. ||4|| ਹੇ ਦਾਸ ਨਾਨਕ! ਉਹ ਮਨੁੱਖ (ਇਹ) ਪਾਸਾ ਜਿੱਤਦਾ ਹੈ ਜੋ ਸੁਭ ਭਾਵਨਾ ਵਰਤਦਾ ਹੈ ਤੇ ਗੁਰੂ ਦੇ ਸ਼ਬਦ ਨੂੰ ਵੀਚਾਰਦਾ ਹੈ ॥੪॥
ਪਉੜੀ ॥ pa-orhee. Pauree:
ਕਰਤੈ ਕਾਰਣੁ ਜਿਨਿ ਕੀਆ ਸੋ ਜਾਣੈ ਸੋਈ ॥ kartai kaaran jin kee-aa so jaanai so-ee. The Creator who created the world; He alone knows, how to cherish it. ਜਿਸ ਕਰਤਾਰ ਨੇ ਇਹ ਜਗਤ ਬਣਾਇਆ ਹੈ ਇਸ ਦੀ ਸੰਭਾਲ ਕਰਨੀ ਉਹ ਆਪ ਹੀ ਜਾਣਦਾ ਹੈ।
ਆਪੇ ਸ੍ਰਿਸਟਿ ਉਪਾਈਅਨੁ ਆਪੇ ਫੁਨਿ ਗੋਈ ॥ aapay sarisat upaa-ee-an aapay fun go-ee. He Himself created the Universe, and He Himself shall destroy it afterwards. ਉਸ ਨੇ ਆਪ ਹੀ ਸ੍ਰਿਸ਼ਟੀ ਪੈਦਾ ਕੀਤੀ ਹੈ ਤੇ ਆਪ ਹੀ ਮੁੜ ਨਾਸ ਕਰਦਾ ਹੈ।


© 2017 SGGS ONLINE
Scroll to Top