Page 845
ਭਗਤਿ ਵਛਲੁ ਹਰਿ ਨਾਮੁ ਹੈ ਗੁਰਮੁਖਿ ਹਰਿ ਲੀਨਾ ਰਾਮ ॥
bhagat vachhal har naam hai gurmukh har leenaa raam.
The Guru’s followers remain attuned to God whose Name is the lover of the devotional worship.
ਗੁਰੂ ਦੀ ਸਰਨ ਪੈ ਕੇ ਮਨੁੱਖ ਉਸ ਪਰਮਾਤਮਾ ਵਿਚ ਲੀਨ ਰਹਿੰਦੇ ਹਨ ਜਿਸ ਦਾ ਨਾਮ ਹੈ ‘ਭਗਤੀ ਨੂੰ ਪਿਆਰ ਕਰਨ ਵਾਲਾ’।
ਬਿਨੁ ਹਰਿ ਨਾਮ ਨ ਜੀਵਦੇ ਜਿਉ ਜਲ ਬਿਨੁ ਮੀਨਾ ਰਾਮ ॥
bin har naam na jeevday ji-o jal bin meenaa raam.
They cannot spiritually survive without remembering God, like a fish cannot live without water.
ਜਿਵੇਂ ਮੱਛੀ ਪਾਣੀ ਤੋਂ ਬਿਨਾ ਨਹੀਂ ਰਹਿ ਸਕਦੀ, ਤਿਵੇਂ ਉਹ ਮਨੁੱਖ ਪ੍ਰਭੂ ਦੀ ਯਾਦ ਤੋਂ ਬਿਨਾ ਨਹੀਂ ਜੀਊ ਸਕਦੇ।
ਸਫਲ ਜਨਮੁ ਹਰਿ ਪਾਇਆ ਨਾਨਕ ਪ੍ਰਭਿ ਕੀਨਾ ਰਾਮ ॥੪॥੧॥੩॥
safal janam har paa-i-aa naanak parabh keenaa raam. ||4||1||3||
O’ Nanak, one who has realized God, He helped him achieve the purpose of human life. ||4||1||3||
ਹੇ ਨਾਨਕ! ਜਿਸ ਮਨੁੱਖ ਨੇ ਪ੍ਰਭੂ ਦਾ ਮਿਲਾਪ ਹਾਸਲ ਕਰ ਲਿਆ, ਪ੍ਰਭੂ ਨੇ ਉਸ ਦੀ ਜ਼ਿੰਦਗੀ ਕਾਮਯਾਬ ਬਣਾ ਦਿੱਤੀ ॥੪॥੧॥੩॥
ਬਿਲਾਵਲੁ ਮਹਲਾ ੪ ਸਲੋਕੁ ॥
bilaaval mehlaa 4 salok.
Raag Bilaaval, Fourth Guru, Shalok:
ਹਰਿ ਪ੍ਰਭੁ ਸਜਣੁ ਲੋੜਿ ਲਹੁ ਮਨਿ ਵਸੈ ਵਡਭਾਗੁ ॥
har parabh sajan lorh lahu man vasai vadbhaag.
O’ my friends, try to realize God, the true friend; one in whose mind He manifests, becomes very fortunate.
ਹੇ ਭਾਈ! (ਅਸਲ) ਮਿੱਤਰ ਪਰਮਾਤਮਾ ਨੂੰ ਲੱਭ ਲਵੋ। (ਜਿਸ ਦੇ) ਮਨ ਵਿਚ ਉਹ ਆ ਵੱਸਦਾ ਹੈ, ਉਹ ਮਨੁੱਖ ਵੱਡੇ ਭਾਗਾਂ ਵਾਲਾ ਹੋ ਜਾਂਦਾ ਹੈ।
ਗੁਰਿ ਪੂਰੈ ਵੇਖਾਲਿਆ ਨਾਨਕ ਹਰਿ ਲਿਵ ਲਾਗੁ ॥੧॥
gur poorai vaykhaali-aa naanak har liv laag. ||1||
O’ Nanak, whom the perfect Guru made to experience God, got attuned to Him. ||1||
ਹੇ ਨਾਨਕ! ਜਿਸ ਮਨੁੱਖ ਨੂੰ ਪੂਰੇ ਗੁਰੂ ਨੇ ਪਰਮਾਤਮਾ ਦਾ ਦਰਸਨ ਕਰਾ ਦਿੱਤਾ ਉਸ ਦੀ ਸੁਰਤ ਪਰਮਾਤਮਾ ਵਿਚ ਜੁੜ ਗਈ ॥੧॥
ਛੰਤ ॥
chhant.
Chhant:
ਮੇਰਾ ਹਰਿ ਪ੍ਰਭੁ ਰਾਵਣਿ ਆਈਆ ਹਉਮੈ ਬਿਖੁ ਝਾਗੇ ਰਾਮ ॥
mayraa har parabh raavan aa-ee-aa ha-umai bikh jhaagay raam.
After eradicating the poisonous ego, the soul-bride who has come to enjoy the company of my God,
ਹੰਕਾਰ ਦੀ ਜ਼ਹਿਰ ਨੂੰ ਨਵਿਰਤ ਕਰ ਕੇ, ਪਤਨੀ ਆਪਣੇ ਸੁਆਮੀ ਮਾਲਕ ਨੂੰ ਮਾਣਨ ਲਈ ਆਈ ਹੈ।
ਗੁਰਮਤਿ ਆਪੁ ਮਿਟਾਇਆ ਹਰਿ ਹਰਿ ਲਿਵ ਲਾਗੇ ਰਾਮ ॥
gurmat aap mitaa-i-aa har har liv laagay raam.
she follows the Guru’s teachings, destroys her self-conceit and attunes to God.
ਉਹ ਗੁਰੂ ਦੀ ਮਤਿ ਉੱਤੇ ਤੁਰ ਕੇ (ਆਪਣੇ ਅੰਦਰੋਂ) ਆਪਾ-ਭਾਵ ਮਿਟਾਂਦੀ ਹੈ, (ਤੇ, ਫਿਰ) ਉਸ ਦੀ ਲਗਨ ਪਰਮਾਤਮਾ ਵਿਚ ਲੱਗ ਜਾਂਦੀ ਹੈ।
ਅੰਤਰਿ ਕਮਲੁ ਪਰਗਾਸਿਆ ਗੁਰ ਗਿਆਨੀ ਜਾਗੇ ਰਾਮ ॥
antar kamal pargaasi-aa gur gi-aanee jaagay raam.
She remains alert to the onslaught of vices through the spiritual wisdom received from the Guru and she feels delighted as if her heart-lotus has blossomed.
ਗੁਰੂ ਤੋਂ ਮਿਲੀ ਬ੍ਰਹਮ ਵੀਚਾਰ ਨਾਲ ਉਹ ਵਿਕਾਰਾਂ ਦੇ ਹੱਲਿਆਂ ਵਲੋਂ ਸਦਾ ਸੁਚੇਤ ਰਹਿੰਦੀ ਹੈ, ਉਸ ਦੇ ਅੰਦਰ ਹਿਰਦਾ-ਕੌਲ-ਫੁੱਲ ਖਿੜ ਪੈਂਦਾ ਹੈ।
ਜਨ ਨਾਨਕ ਹਰਿ ਪ੍ਰਭੁ ਪਾਇਆ ਪੂਰੈ ਵਡਭਾਗੇ ਰਾਮ ॥੧॥
jan naanak har parabh paa-i-aa poorai vadbhaagay raam. ||1||
O’ Nanak, God is realized through the perfect, great good fortune. ||1||
ਹੇ ਦਾਸ ਨਾਨਕ! ਪੂਰੇ ਵੱਡੇ ਭਾਗਾਂ ਨਾਲ ਹੀ ਪ੍ਰਭੂ-ਪਰਮਾਤਮਾ ਮਿਲਦਾ ਹੈ ॥੧॥
ਹਰਿ ਪ੍ਰਭੁ ਹਰਿ ਮਨਿ ਭਾਇਆ ਹਰਿ ਨਾਮਿ ਵਧਾਈ ਰਾਮ ॥
har parabh har man bhaa-i-aa har naam vaDhaa-ee raam.
One to whose mind God becomes pleasing, by virtue of God’s Name he remains in High spirits.
ਜਿਸ ਮਨੁੱਖ ਦੇ ਮਨ ਵਿਚ ਹਰੀ-ਪ੍ਰਭੂ ਪਿਆਰਾ ਲੱਗਣ ਲੱਗ ਪੈਂਦਾ ਹੈ, ਹਰਿ-ਨਾਮ ਦੀ ਬਰਕਤਿ ਨਾਲ ਉਸ ਦੇ ਅੰਦਰ ਚੜ੍ਹਦੀ ਕਲਾ ਬਣੀ ਰਹਿੰਦੀ ਹੈ।
ਗੁਰਿ ਪੂਰੈ ਪ੍ਰਭੁ ਪਾਇਆ ਹਰਿ ਹਰਿ ਲਿਵ ਲਾਈ ਰਾਮ ॥
gur poorai parabh paa-i-aa har har liv laa-ee raam.
One who realizes God through the perfect Guru’s teachings, his mind remains attuned to God,
ਪੂਰੇ ਗੁਰੂ ਦੀ ਰਾਹੀਂ ਜਿਸ ਨੂੰ ਪ੍ਰਭੂ ਮਿਲ ਪਿਆ, ਉਹ ਹਰ ਵੇਲੇ ਪਰਮਾਤਮਾ ਵਿਚ ਸੁਰਤ ਜੋੜੀ ਰੱਖਦਾ ਹੈ,
ਅਗਿਆਨੁ ਅੰਧੇਰਾ ਕਟਿਆ ਜੋਤਿ ਪਰਗਟਿਆਈ ਰਾਮ ॥
agi-aan anDhayraa kati-aa jot pargati-aa-ee raam.
the darkness of his spiritual ignorance vanishes and the light of divine wisdom manifests within him.
ਉਸ ਦੇ ਅੰਦਰੋਂ ਆਤਮਕ ਜੀਵਨ ਵਲੋਂ ਬੇ-ਸਮਝੀ (ਦਾ) ਹਨੇਰਾ ਕੱਟਿਆ ਜਾਂਦਾ ਹੈ, (ਉਸ ਦੇ ਅੰਦਰ) ਰੱਬੀ ਜੋਤਿ ਜਗ ਪੈਂਦੀ ਹੈ।
ਜਨ ਨਾਨਕ ਨਾਮੁ ਅਧਾਰੁ ਹੈ ਹਰਿ ਨਾਮਿ ਸਮਾਈ ਰਾਮ ॥੨॥
jan naanak naam aDhaar hai har naam samaa-ee raam. ||2||
O’ Nanak, God’s Name becomes the support of his life and he remains absorbed in Naam. ||2||
ਹੇ ਨਾਨਕ! ਉਸ ਮਨੁੱਖ ਲਈ ਪ੍ਰਭੂ ਦਾ ਨਾਮ ਜ਼ਿੰਦਗੀ ਦਾ ਆਸਰਾ ਬਣ ਜਾਂਦਾ ਹੈ,ਪ੍ਰਭੂ ਦੇ ਨਾਮ ਵਿਚ ਉਸ ਦੀ ਲੀਨਤਾ ਬਣੀ ਰਹਿੰਦੀ ਹੈ ॥੨॥
ਧਨ ਹਰਿ ਪ੍ਰਭਿ ਪਿਆਰੈ ਰਾਵੀਆ ਜਾਂ ਹਰਿ ਪ੍ਰਭ ਭਾਈ ਰਾਮ ॥
Dhan har parabh pi-aarai raavee-aa jaaN har parabh bhaa-ee raam.
When a soul-bride becomes pleasing to beloved God, He unites her with Him.
! ਜਦੋਂ ਕੋਈ (ਜੀਵ-ਇਸਤ੍ਰੀ) ਪ੍ਰਭੂ ਨੂੰ ਚੰਗੀ ਲੱਗੀ, (ਤਦੋਂ) ਪਿਆਰੇ ਪ੍ਰਭੂ ਨੇ (ਉਸ) ਜੀਵ-ਇਸਤ੍ਰੀ ਨੂੰ ਆਪਣੇ ਨਾਲ ਮਿਲਾ ਲਿਆ।
ਅਖੀ ਪ੍ਰੇਮ ਕਸਾਈਆ ਜਿਉ ਬਿਲਕ ਮਸਾਈ ਰਾਮ ॥
akhee paraym kasaa-ee-aa ji-o bilak masaa-ee raam.
Her eyes are drawn to God’s Love like the cat to the mouse.
(ਉਸ ਜੀਵ-ਇਸਤ੍ਰੀ ਦੀਆਂ) ਅੱਖਾਂ ਨੇ ਪਿਆਰ ਦੀ ਖਿੱਚ ਖਾਧੀ, ਜਿਵੇਂ ਬਿੱਲੀ (ਦੀਆਂ ਅੱਖਾਂ) ਚੂਹੇ ਵਲ (ਖਾਂਦੀਆਂ ਹਨ)।
ਗੁਰਿ ਪੂਰੈ ਹਰਿ ਮੇਲਿਆ ਹਰਿ ਰਸਿ ਆਘਾਈ ਰਾਮ ॥
gur poorai har mayli-aa har ras aaghaa-ee raam.
The soul-bride, whom the perfect Guru has united with God, with the elixir of God’s Name, she became satiated from the yearning for Maya.
ਪੂਰੇ ਗੁਰੂ ਨੇ (ਜਿਸ ਜੀਵ-ਇਸਤ੍ਰੀ ਨੂੰ) ਪਰਮਾਤਮਾ ਨਾਲ ਮਿਲਾ ਦਿੱਤਾ, (ਉਹ ਜੀਵ-ਇਸਤ੍ਰੀ) ਹਰਿ-ਨਾਮ-ਰਸ ਦੇ ਸੁਆਦ ਦੀ ਬਰਕਤਿ ਨਾਲ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਗਈ।
ਜਨ ਨਾਨਕ ਨਾਮਿ ਵਿਗਸਿਆ ਹਰਿ ਹਰਿ ਲਿਵ ਲਾਈ ਰਾਮ ॥੩॥
jan naanak naam vigsi-aa har har liv laa-ee raam. ||3||
O’ Nanak, she becomes delighted with Naam and remains attuned to God. ||3||
ਹੇ ਦਾਸ ਨਾਨਕ! ਹਰਿ-ਨਾਮ ਦੇ ਕਾਰਨ ਉਸ ਦਾ ਹਿਰਦਾ-ਕੌਲ ਖਿੜ ਪੈਂਦਾ ਹੈ, ਉਹ ਸਦਾ ਪਰਮਾਤਮਾ ਵਿਚ ਸੁਰਤ ਜੋੜੀ ਰੱਖਦਾ ਹੈ ॥੩॥
ਹਮ ਮੂਰਖ ਮੁਗਧ ਮਿਲਾਇਆ ਹਰਿ ਕਿਰਪਾ ਧਾਰੀ ਰਾਮ ॥
ham moorakh mugaDh milaa-i-aa har kirpaa Dhaaree raam.
God bestowed mercy and united me, an utterly foolish person, with Him.
ਹੇ ਭਾਈ! ਪਰਮਾਤਮਾ ਨੇ (ਮੇਰੇ ਉਤੇ) ਮਿਹਰ ਕੀਤੀ ਹੈ, ਤੇ ਮੈਨੂੰ ਮੂਰਖ ਨੂੰ ਅੰਞਾਣ ਨੂੰ (ਗੁਰੂ ਦੀ ਰਾਹੀਂ ਆਪਣੇ ਚਰਨਾਂ ਵਿਚ) ਜੋੜ ਲਿਆ।
ਧਨੁ ਧੰਨੁ ਗੁਰੂ ਸਾਬਾਸਿ ਹੈ ਜਿਨਿ ਹਉਮੈ ਮਾਰੀ ਰਾਮ ॥
Dhan Dhan guroo saabaas hai jin ha-umai maaree raam.
I applaud to my praiseworthy Guru who has destroyed my ego.
(ਮੇਰਾ) ਗੁਰੂ ਸਲਾਹੁਣ-ਜੋਗ ਹੈ, ਗੁਰੂ ਨੂੰ ਸ਼ਾਬਾਸ਼ੇ, ਜਿਸ ਨੇ (ਮੇਰੇ ਅੰਦਰੋਂ) ਹਉਮੈ ਦੂਰ ਕਰ ਦਿੱਤੀ ਹੈ।
ਜਿਨ੍ਹ੍ਹ ਵਡਭਾਗੀਆ ਵਡਭਾਗੁ ਹੈ ਹਰਿ ਹਰਿ ਉਰ ਧਾਰੀ ਰਾਮ ॥
jinH vadbhaagee-aa vadbhaag hai har har ur Dhaaree raam.
Great is the destiny of those fortunate people who enshrine God in their hearts.
ਜਿਨ੍ਹਾਂ ਵੱਡੇ ਵਾਗਾਂ ਵਾਲੀਆਂ ਦੀ ਕਿਸਮਤ ਜਾਗਦੀ ਹੈ, ਉਹ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਂਦੀਆਂ ਹਨ।
ਜਨ ਨਾਨਕ ਨਾਮੁ ਸਲਾਹਿ ਤੂ ਨਾਮੇ ਬਲਿਹਾਰੀ ਰਾਮ ॥੪॥੨॥੪॥
jan naanak naam salaahi too naamay balihaaree raam. ||4||2||4||
O’ Nanak, praise the Name of God and dedicate yourself to Naam. ||4||2||4||
ਹੇ ਦਾਸ ਨਾਨਕ! (ਤੂੰ ਭੀ) ਪਰਮਾਤਮਾ ਦਾ ਨਾਮ ਸਲਾਹਿਆ ਕਰ, ਨਾਮ ਤੋਂ ਸਦਕੇ ਹੋਇਆ ਕਰ ॥੪॥੨॥੪॥
ਬਿਲਾਵਲੁ ਮਹਲਾ ੫ ਛੰਤ
bilaaval mehlaa 5 chhant
Raag Bilaaval, Fifth Guru, Chhant:
ੴ ਸਤਿਗੁਰ ਪ੍ਰਸਾਦਿ ॥
ik-oNkaar satgur parsaad.
One eternal God, realized by the grace of the True Guru:
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਮੰਗਲ ਸਾਜੁ ਭਇਆ ਪ੍ਰਭੁ ਅਪਨਾ ਗਾਇਆ ਰਾਮ ॥
mangal saaj bha-i-aa parabh apnaa gaa-i-aa raam.
O’ my friend, when I sang the praises of my God, a state of rejoicing welled up in my mind.
ਹੇ ਸਹੇਲੀਏ! ਜਦੋਂ ਮੈਂ ਆਪਣੇ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗਾਇਨ ਕੀਤਾ ਤਾਂ ਮੇਰੇ ਮਨ ਵਿਚ ਖ਼ੁਸ਼ੀ ਦਾ ਰੰਗ-ਢੰਗ ਬਣ ਗਿਆ।
ਅਬਿਨਾਸੀ ਵਰੁ ਸੁਣਿਆ ਮਨਿ ਉਪਜਿਆ ਚਾਇਆ ਰਾਮ ॥
abhinaasee var suni-aa man upji-aa chaa-i-aa raam.
When I heard that my groom is eternal God Himself, a great craving to see Him welled up in my mind.
ਜਦੋਂ ਸੁਣਿਆਂ ਕਿ ਮੇਰਾ ਪਤੀ ਕਦੇ ਨਾਹ ਮਰਨ ਵਾਲ ਪ੍ਰਭੂ ਆਪ ਹੀ ਹੈ ਤਾਂ ਮਨ ਵਿਚ ਚਾਉ ਪੈਦਾ ਹੋ ਗਿਆ।
ਮਨਿ ਪ੍ਰੀਤਿ ਲਾਗੈ ਵਡੈ ਭਾਗੈ ਕਬ ਮਿਲੀਐ ਪੂਰਨ ਪਤੇ ॥
man pareet laagai vadai bhaagai kab milee-ai pooran patay.
Love for the perfect Husband-God has welled up in my mind; when would I realize my great good fortune to meet with Him?
ਮੇਰੇ ਚਿੱਤ ਅੰਦਰ ਪੂਰਨ ਪ੍ਰਭੂ-ਪਤੀ ਲਈ ਪ੍ਰੇਮ ਪੈਦਾ ਹੋ ਗਿਆ ਹੈ।ਸਰੇਸ਼ਟ ਪ੍ਰਾਲਭਧ ਰਾਹੀਂ ਮੈਂ ਉਸ ਨੂੰ ਕਦੋਂ ਮਿਲਾਂਗੀ?
ਸਹਜੇ ਸਮਾਈਐ ਗੋਵਿੰਦੁ ਪਾਈਐ ਦੇਹੁ ਸਖੀਏ ਮੋਹਿ ਮਤੇ ॥
sehjay samaa-ee-ai govind paa-ee-ai dayh sakhee-ay mohi matay.
O’ my friend, give me such advice, through which I may realize God, the Master of the universe and intuitively get absorbed in Him.
ਹੇ ਮੇਰੀ ਸਹੇਲੀਏ! ਤੂੰ ਮੈਨੂੰ ਇਸ ਤਰ੍ਹਾਂ ਦੀ ਸਿੱਖ-ਮਤ ਦੇ ਕਿ ਮੈਂ ਆਲਮ ਦੇ ਸੁਆਮੀ ਨੂੰ ਪਾ ਲਵਾਂ ਅਤੇ ਸੁਖੈਨ ਹੀ ਉਸ ਅੰਦਰ ਲੀਨ ਹੋ ਜਾਵਾਂ।
ਦਿਨੁ ਰੈਣਿ ਠਾਢੀ ਕਰਉ ਸੇਵਾ ਪ੍ਰਭੁ ਕਵਨ ਜੁਗਤੀ ਪਾਇਆ ॥
din rain thaadhee kara-o sayvaa parabh kavan jugtee paa-i-aa.
O’ my friend, if you tell me how to realize God, I would always remain standing in your service.
ਹੇ ਸਹੇਲੀਏ! ਮੈਨੂੰ ਮਤਿ ਦੇਹਿ, ਕਿ ਕਿਸ ਤਰੀਕੇ ਨਾਲ ਪ੍ਰਭੂ-ਪਤੀ ਮਿਲ ਸਕਦਾ ਹੈ, ਮੈਂ ਦਿਨ ਰਾਤ ਖਲੋਤੀ ਤੇਰੀ ਸੇਵਾ ਕਰਾਂਗੀ।
ਬਿਨਵੰਤਿ ਨਾਨਕ ਕਰਹੁ ਕਿਰਪਾ ਲੈਹੁ ਮੋਹਿ ਲੜਿ ਲਾਇਆ ॥੧॥
binvant naanak karahu kirpaa laihu mohi larh laa-i-aa. ||1||
Nanak prays, O’ God, show mercy and unite me with Yourself. ||1||
ਨਾਨਕ (ਭੀ) ਬੇਨਤੀ ਕਰਦਾ ਹੈ-(ਹੇ ਪ੍ਰਭੂ! ਮੇਰੇ ਉੱਤੇ) ਮਿਹਰ ਕਰ, (ਮੈਨੂੰ ਆਪਣੇ) ਲੜ ਨਾਲ ਲਾਈ ਰੱਖ ॥੧॥
ਭਇਆ ਸਮਾਹੜਾ ਹਰਿ ਰਤਨੁ ਵਿਸਾਹਾ ਰਾਮ ॥
bha-i-aa samaahrhaa har ratan visaahaa raam.
O’ my friends, a great joy welles up within the mind of a person who receives the gem-like invaluable Name of God.
ਹੇ ਭਾਈ! ਜਿਹੜਾ ਮਨੁੱਖ ਹਰਿ-ਨਾਮ ਦਾ ਨਾਮ ਕੀਮਤੀ ਰਤਨ ਹੈ ਵਿਹਾਝਦਾ ਹੈ, ਉਸ ਦੇ ਅੰਦਰ ਧੀਰਜ ਪੈਦਾ ਹੋ ਜਾਂਦੀ ਹੈ।
ਖੋਜੀ ਖੋਜਿ ਲਧਾ ਹਰਿ ਸੰਤਨ ਪਾਹਾ ਰਾਮ ॥
khojee khoj laDhaa har santan paahaa raam.
But only a rare seeker receives it from the true saints of God.
ਪਰ ਇਹ ਨਾਮ-ਰਤਨ (ਕੋਈ ਵਿਰਲਾ) ਖੋਜ ਕਰਨ ਵਾਲਾ ਮਨੁੱਖ ਭਾਲ ਕਰ ਕੇ ਸੰਤ ਜਨਾਂ ਪਾਸੋਂ ਹੀ ਹਾਸਲ ਕਰਦਾ ਹੈ।
ਮਿਲੇ ਸੰਤ ਪਿਆਰੇ ਦਇਆ ਧਾਰੇ ਕਥਹਿ ਅਕਥ ਬੀਚਾਰੋ ॥
milay sant pi-aaray da-i-aa Dhaaray katheh akath beechaaro.
When one meets with the saints of God, they bestow mercy and contemplate the divine words of God’s praises with him.
ਜਿਸ ਵਡ-ਭਾਗੀ ਮਨੁੱਖ ਨੂੰ ਪਿਆਰੇ ਸੰਤ ਜਨ ਮਿਲ ਪੈਂਦੇ ਹਨ, (ਉਹੀ) ਮਿਹਰ ਕਰ ਕੇ (ਉਸ ਨੂੰ) ਅਕੱਥ ਪ੍ਰਭੂ ਦੀਆਂ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਂਦੇ ਹਨ।
ਇਕ ਚਿਤਿ ਇਕ ਮਨਿ ਧਿਆਇ ਸੁਆਮੀ ਲਾਇ ਪ੍ਰੀਤਿ ਪਿਆਰੋ ॥
ik chit ik man Dhi-aa-ay su-aamee laa-ay pareet pi-aaro.
O’ my friend, imbue yourself with love and lovingly remember God with full concentration of your mind and heart.
ਹੇ ਭਾਈ! (ਸੰਤ ਜਨਾਂ ਦੀ ਸੰਗਤਿ ਵਿਚ ਰਹਿ ਕੇ) ਸੁਰਤ ਜੋੜ ਕੇ, ਮਨ ਲਾ ਕੇ ਪ੍ਰਭੂ-ਚਰਨਾਂ ਨਾਲ ਪਿਆਰ ਪਾ ਕੇ ਪ੍ਰਭੂ ਦਾ) ਨਾਮ ਸਿਮਰਿਆ ਕਰ।
ਕਰ ਜੋੜਿ ਪ੍ਰਭ ਪਹਿ ਕਰਿ ਬਿਨੰਤੀ ਮਿਲੈ ਹਰਿ ਜਸੁ ਲਾਹਾ ॥
kar jorh parabh peh kar binantee milai har jas laahaa.
Pray to God with folded hands and ask that you may be blessed with the reward of God’s praises.
ਪ੍ਰਭੂ ਦੇ ਦਰ ਤੇ (ਦੋਵੇਂ) ਹੱਥ ਜੋੜ ਕੇ ਅਰਦਾਸ ਕਰਿਆ ਕਰ। (ਜਿਹੜਾ ਮਨੁੱਖ ਨਿੱਤ ਅਰਦਾਸ ਕਰਦਾ ਰਹਿੰਦਾ ਹੈ, ਉਸ ਨੂੰ ਮਨੁੱਖਾ ਜੀਵਨ ਦੀ) ਖੱਟੀ (ਵਜੋਂ) ਪਰਮਾਤਮਾ ਦੀ ਸਿਫ਼ਤਿ-ਸਾਲਾਹ (ਦੀ ਦਾਤਿ) ਮਿਲਦੀ ਹੈ।
ਬਿਨਵੰਤਿ ਨਾਨਕ ਦਾਸੁ ਤੇਰਾ ਮੇਰਾ ਪ੍ਰਭੁ ਅਗਮ ਅਥਾਹਾ ॥੨॥
binvant naanak daas tayraa mayraa parabh agam athaahaa. ||2||
Prays Nanak, I am Your devotee and You are my inaccessible and unfathomable God.
ਨਾਨਕ ਬੇਨਤੀ ਕਰਦਾ ਹੈ-ਮੈਂ ਤੇਰਾ ਦਾਸ ਹਾਂ, ਤੂੰ ਮੇਰਾ ਮਾਲਕ ਹੈਂ ਅਤੇ ਤੂੰ ਮੇਰਾ ਬੇਅੰਤ ਅਤੇ ਬੇਥਾਹ ਸੁਆਮੀ ਹੈਂ ) ॥੨॥