Guru Granth Sahib Translation Project

Guru granth sahib page-871

Page 871

ਮਨ ਕਠੋਰੁ ਅਜਹੂ ਨ ਪਤੀਨਾ ॥ man kathor ajhoo na pateenaa. but still the stone-hearted Qazi did not get satisfied. ਪਰ ਉਸ ਦੀ (ਫਿਰ ਭੀ) ਤਸੱਲੀ ਨਾਹ ਹੋਈ (ਕਿਉਂਕਿ ਉਹ) ਮਨ ਦਾ ਕਠੋਰ ਸੀ।
ਕਹਿ ਕਬੀਰ ਹਮਰਾ ਗੋਬਿੰਦੁ ॥ kahi kabeer hamraa gobind. Kabir says: the Master-God of the universe is my protector, ਕਬੀਰ ਆਖਦਾ ਹੈ- ਸ਼੍ਰਿਸ਼ਟੀ ਦਾ ਸੁਆਮੀ ਮੇਰਾ ਰੱਖਵਾਲਾ ਹੈ।
ਚਉਥੇ ਪਦ ਮਹਿ ਜਨ ਕੀ ਜਿੰਦੁ ॥੪॥੧॥੪॥ cha-uthay pad meh jan kee jind. ||4||1||4|| and the soul of His devotee dwells in the fourth (supreme spiritual) state, in which no physical pain can afflict a person. ||4||1||4|| ਅਤੇ ਉਸ ਦੇ ਦਾਸ ਦੀ ਜਿੰਦ ਚੌਥੀ ਅਵਸਥਾ ਵਿਚ,ਟਿਕੀ ਰਹਿੰਦੀ ਹੈ (ਜਿਥੇ ਕੋਈ ਦੁਖ ਸੁਖ ਪ੍ਰਤੀਤ ਨਹੀ ਹੁੰਦਾ) ॥੪॥੧॥੪॥
ਗੋਂਡ ॥ gond. Raag Gond:
ਨਾ ਇਹੁ ਮਾਨਸੁ ਨਾ ਇਹੁ ਦੇਉ ॥ naa ih maanas naa ih day-o. (I wonder what is this in our body), it is neither a human being nor an angel, ਨਾਹ ਇਹ ਮਨੁੱਖ ਹੈ ਨਾਹ ਦੇਵਤਾ;
ਨਾ ਇਹੁ ਜਤੀ ਕਹਾਵੈ ਸੇਉ ॥ naa ih jatee kahaavai say-o. it is neither called a celibate nor a worshipper of Shiva. ਨਾਹ ਜਤੀ ਹੈ ਨਾਹ ਸ਼ਿਵ-ਉਪਾਸ਼ਕ,
ਨਾ ਇਹੁ ਜੋਗੀ ਨਾ ਅਵਧੂਤਾ ॥ naa ih jogee naa avDhootaa. It is neither a yogi nor a recluse; ਨਾਹ ਜੋਗੀ ਹੈ, ਨਾਹ ਤਿਆਗੀ;
ਨਾ ਇਸੁ ਮਾਇ ਨ ਕਾਹੂ ਪੂਤਾ ॥੧॥ naa is maa-ay na kaahoo pootaa. ||1|| It has neither a mother, nor it is the son of anybody. ||1|| ਨਾਹ ਇਸ ਦੀ ਕੋਈ ਮਾਂ ਹੈ ਨਾਹ ਇਹ ਕਿਸੇ ਦਾ ਪੁੱਤਰ ॥੧॥
ਇਆ ਮੰਦਰ ਮਹਿ ਕੌਨ ਬਸਾਈ ॥ i-aa mandar meh koun basaa-ee. I am wondering, who resides in this temple like body of ours, (ਸਾਡੇ) ਇਸ ਸਰੀਰ-ਰੂਪ ਘਰ ਵਿਚ ਕੌਣ ਵੱਸਦਾ ਹੈ?
ਤਾ ਕਾ ਅੰਤੁ ਨ ਕੋਊ ਪਾਈ ॥੧॥ ਰਹਾਉ ॥ taa kaa ant na ko-oo paa-ee. ||1|| rahaa-o. and no one has reached its conclusion. ||1||Pause|| ਇਸ ਗੱਲ ਦੀ ਤਹਿ ਵਿਚ ਕੋਈ ਨਹੀਂ ਅੱਪੜਿਆ ॥੧॥ ਰਹਾਉ ॥
ਨਾ ਇਹੁ ਗਿਰਹੀ ਨਾ ਓਦਾਸੀ ॥ naa ih girhee naa odaasee. It is neither a householder nor a renouncer, ਨਾਹ ਇਹ ਗ੍ਰਿਹਸਤੀ ਹੈ ਨਾਹ ਉਦਾਸੀ,
ਨਾ ਇਹੁ ਰਾਜ ਨ ਭੀਖ ਮੰਗਾਸੀ ॥ naa ih raaj na bheekh mangaasee. It is neither a king nor a beggar, ਨਾਹ ਇਹ ਰਾਜਾ ਹੈ ਨਾਹ ਮੰਗਤਾ;
ਨਾ ਇਸੁ ਪਿੰਡੁ ਨ ਰਕਤੂ ਰਾਤੀ ॥ naa is pind na raktoo raatee. It has neither any body nor it has a drop of blood in it, ਨਾਹ ਇਸ ਦਾ ਕੋਈ ਸਰੀਰ ਹੈ ਨਾਹ ਇਸ ਵਿਚ ਰਤਾ ਭਰ ਭੀ ਲਹੂ ਹੈ;
ਨਾ ਇਹੁ ਬ੍ਰਹਮਨੁ ਨਾ ਇਹੁ ਖਾਤੀ ॥੨॥ naa ih barahman naa ih khaatee. ||2|| Neither it is a Brahmin (priest) nor a Khattri (warrior). ||2|| ਨਾਹ ਇਹ ਬ੍ਰਾਹਮਣ ਹੈ ਨਾਹ ਖੱਤ੍ਰੀ ॥੨॥
ਨਾ ਇਹੁ ਤਪਾ ਕਹਾਵੈ ਸੇਖੁ ॥ naa ih tapaa kahaavai saykh. It is neither an ascetic, nor is it called a Sheikh (a high status Muslim). ਨਾਹ ਇਹ ਕੋਈ ਤਪਸ੍ਵੀ ਹੈ ਨਾਹ ਕੋਈ ਸ਼ੇਖ਼ ਹੈ;
ਨਾ ਇਹੁ ਜੀਵੈ ਨ ਮਰਤਾ ਦੇਖੁ ॥ naa ih jeevai na martaa daykh. Neither it is born, nor is it ever seen dying. ਨਾਹ ਇਹ ਜੰਮਦਾ ਹੈ ਨਾਹ ਮਰਦਾ ਹੈ।
ਇਸੁ ਮਰਤੇ ਕਉ ਜੇ ਕੋਊ ਰੋਵੈ ॥ is martay ka-o jay ko-oo rovai. Anyone, who grieves deeming it as subject to dying, ਜਿਹੜਾ ਕੋਈ ਜੀਵ ਇਸ (ਅੰਦਰ-ਵੱਸਦੇ) ਨੂੰ ਮਰਦਾ ਸਮਝ ਕੇ ਰੋਂਦਾ ਹੈ,
ਜੋ ਰੋਵੈ ਸੋਈ ਪਤਿ ਖੋਵੈ ॥੩॥ jo rovai so-ee pat khovai. ||3|| and one who grieves, loses his honor. ||3|| ਉਹ (ਜੋ ਰੋਂਦਾ ਹੈ) ਖ਼ੁਆਰ ਹੀ ਹੁੰਦਾ ਹੈ ॥੩॥
ਗੁਰ ਪ੍ਰਸਾਦਿ ਮੈ ਡਗਰੋ ਪਾਇਆ ॥ gur parsaad mai dagro paa-i-aa. By the Guru’s grace, I have found the righteous path to lead life, (ਜਦੋਂ ਦਾ) ਮੈਂ ਆਪਣੇ ਗੁਰੂ ਦੀ ਕਿਰਪਾ ਨਾਲ (ਜ਼ਿੰਦਗੀ ਦਾ ਸਹੀ) ਰਸਤਾ ਲੱਭਾ ਹੈ,
ਜੀਵਨ ਮਰਨੁ ਦੋਊ ਮਿਟਵਾਇਆ ॥ jeevan maran do-oo mitvaa-i-aa. I have gotten both the birth and the death erased for me. ਮੈਂ ਆਪਣਾ ਜਨਮ ਮਰਨ ਦੋਵੇਂ ਖ਼ਤਮ ਕਰਾ ਲਏ ਹਨ (ਭਾਵ, ਮੇਰਾ ਜਨਮ-ਮਰਨ ਦਾ ਗੇੜ ਮੁੱਕ ਗਿਆ ਹੈ।
ਕਹੁ ਕਬੀਰ ਇਹੁ ਰਾਮ ਕੀ ਅੰਸੁ ॥ kaho kabeer ih raam kee aNs. Kabir says, now I understand that this soul is an offspring of God, ਕਬੀਰ ਆਖਦਾ ਹੈ- (ਹੁਣ ਮੈਨੂੰ ਸਮਝ ਆ ਗਈ ਹੈ ਕਿ) ਸਾਡੇ ਅੰਦਰ ਵੱਸਣ ਵਾਲਾ ਇਹ ਪਰਮਾਤਮਾ ਦੀ ਅੰਸ ਹੈ,
ਜਸ ਕਾਗਦ ਪਰ ਮਿਟੈ ਨ ਮੰਸੁ ॥੪॥੨॥੫॥ jas kaagad par mitai na mans. ||4||2||5|| and the soul and God are united together just as the ink from the paper cannot be removed. ||4||2||5|| ਤੇ ਇਹ ਦੋਵੇਂ ਆਪੋ ਵਿਚ ਇਉਂ ਜੁੜੇ ਹੋਏ ਹਨ ਜਿਵੇਂ ਕਾਗ਼ਜ਼ ਅਤੇ (ਕਾਗ਼ਜ਼ ਉੱਤੇ ਲਿਖੇ ਅੱਖਰਾਂ ਦੀ) ਸਿਆਹੀ ॥੪॥੨॥੫॥
ਗੋਂਡ ॥ gond. Raag Gond:
ਤੂਟੇ ਤਾਗੇ ਨਿਖੁਟੀ ਪਾਨਿ ॥ tootay taagay nikhutee paan. (describing the thought of his wife Loee, Kabir Ji says), look, all the weaving threads are broken and the starch has also run out, ਤਾਣੀ ਦੇ ਧਾਗੇ ਟੁੱਟੇ ਪਏ ਹਨ ਪਾਣ ਮੁੱਕ ਗਈ ਹੈ ।
ਦੁਆਰ ਊਪਰਿ ਝਿਲਕਾਵਹਿ ਕਾਨ ॥ du-aar oopar jhilkaavahi kaan. bare reeds are shining at the door, ਬੂਹੇ ਤੇ (ਸੱਖਣੇ) ਕਾਨੇ ਪਏ ਲਿਸ਼ਕਦੇ ਹਨ (ਵਰਤਣ ਖੁਣੋਂ ਪਏ ਹਨ);
ਕੂਚ ਬਿਚਾਰੇ ਫੂਏ ਫਾਲ ॥ kooch bichaaray foo-ay faal. even the weaving brushes are lying scattered; ਵਿਚਾਰੇ ਕੂਚ ਤੀਲਾ ਤੀਲਾ ਹੋ ਰਹੇ ਹਨ;
ਇਆ ਮੁੰਡੀਆ ਸਿਰਿ ਚਢਿਬੋ ਕਾਲ ॥੧॥ i-aa mundee-aa sir chadhibo kaal. ||1|| seems like the death is hovering over this shaven headed saint (Kabir). ||1|| ਇਸ ਸਾਧੂ ਦੇ ਸਿਰ ਮੌਤ ਸਵਾਰ ਹੋਈ ਜਾਪਦੀ ਹੈ ॥੧॥
ਇਹੁ ਮੁੰਡੀਆ ਸਗਲੋ ਦ੍ਰਬੁ ਖੋਈ ॥ ih mundee-aa saglo darab kho-ee. This saint has lost all his savings. ਇਸ ਸਾਧੂ ਨੇ ਆਪਣਾ ਸਾਰਾ ਧਨ ਗੁਆ ਲਿਆ ਹੈ।
ਆਵਤ ਜਾਤ ਨਾਕ ਸਰ ਹੋਈ ॥੧॥ ਰਹਾਉ ॥ aavat jaat naak sar ho-ee. ||1|| rahaa-o. The coming and going of his guests has greatly tormented me.||1||Pause|| (ਇਸ ਦੇ ਸਤਸੰਗੀਆਂ ਦੀ) ਆਵਾਜਾਈ ਨਾਲ ਮੇਰੀ ਨੱਕ-ਜਿੰਦ ਆਈ ਪਈ ਹੈ ॥੧॥ ਰਹਾਉ ॥
ਤੁਰੀ ਨਾਰਿ ਕੀ ਛੋਡੀ ਬਾਤਾ ॥ turee naar kee chhodee baataa. He has given up on his weaving equipment (beam and shuttle), ਤੁਰੀ ਤੇ ਨਾਲਾਂ (ਦੇ ਵਰਤਣ) ਦਾ ਇਸ ਨੂੰ ਚੇਤਾ ਹੀ ਨਹੀਂ (ਭਾਵ, ਕੱਪੜਾ ਉਣਨ ਦਾ ਇਸ ਨੂੰ ਕੋਈ ਖ਼ਿਆਲ ਹੀ ਨਹੀਂ ਹੈ)।
ਰਾਮ ਨਾਮ ਵਾ ਕਾ ਮਨੁ ਰਾਤਾ ॥ raam naam vaa kaa man raataa. and his mind always remains focused on God’s Name. ਇਸ ਦਾ ਮਨ ਸਦਾ ਰਾਮ-ਨਾਮ ਵਿਚ ਰੰਗਿਆ ਰਹਿੰਦਾ ਹੈ।
ਲਰਿਕੀ ਲਰਿਕਨ ਖੈਬੋ ਨਾਹਿ ॥ larikee larikan khaibo naahi. There is nothing in the house to feed his sons and daughters, (ਘਰ ਵਿਚ) ਕੁੜੀ ਮੁੰਡਿਆਂ ਦੇ ਖਾਣ ਜੋਗਾ ਕੁਝ ਨਹੀਂ (ਰਹਿੰਦਾ)
ਮੁੰਡੀਆ ਅਨਦਿਨੁ ਧਾਪੇ ਜਾਹਿ ॥੨॥ mundee-aa an-din Dhaapay jaahi. ||2|| but these shaven headed ascetics always go fully fed from here. ||2|| ਪਰ ਇਸ ਦੇ ਸਤਸੰਗੀ ਹਰ ਰੋਜ਼ ਰੱਜ ਕੇ ਜਾਂਦੇ ਹਨ।॥੨॥
ਇਕ ਦੁਇ ਮੰਦਰਿ ਇਕ ਦੁਇ ਬਾਟ ॥ ik du-ay mandar ik du-ay baat. Everyday while one or two of Kabir’s friends are staying in our house, and at the same time another one or two more are on their way. ਜੇ ਇੱਕ ਦੋ ਸਾਧੂ (ਸਾਡੇ) ਘਰ ਬੈਠੇ ਹਨ ਤਾਂ ਇਕ ਦੋ ਤੁਰੇ ਭੀ ਆ ਰਹੇ ਹਨ, (ਹਰ ਵੇਲੇ ਆਵਾਜਾਈ ਲੱਗੀ ਰਹਿੰਦੀ ਹੈ)।
ਹਮ ਕਉ ਸਾਥਰੁ ਉਨ ਕਉ ਖਾਟ ॥ ham ka-o saathar un ka-o khaat. He makes us sleep on the floor, and gives the beds to them. ਸਾਨੂੰ ਭੁੰਞੇ ਸੌਣਾ ਪੈਂਦਾ ਹੈ, ਉਹਨਾਂ ਨੂੰ ਮੰਜੇ ਦਿੱਤੇ ਜਾਂਦੇ ਹਨ।
ਮੂਡ ਪਲੋਸਿ ਕਮਰ ਬਧਿ ਪੋਥੀ ॥ mood palos kamar baDh pothee. While they carry prayer-books in their waist-bands, they keep coming while caressing their heads, ਉਹ ਸਾਧੂ ਲੱਕਾਂ ਨਾਲ ਪੋਥੀਆਂ ਲਮਕਾਈਆਂ ਹੋਈਆਂ ਸਿਰਾਂ ਤੇ ਹੱਥ ਫੇਰਦੇ ਤੁਰੇ ਆਉਂਦੇ ਹਨ।
ਹਮ ਕਉ ਚਾਬਨੁ ਉਨ ਕਉ ਰੋਟੀ ॥੩॥ ham ka-o chaaban un ka-o rotee. ||3|| he serves them meals, while we are left with snacks. ||3|| ਸਾਨੂੰ ਤਾਂ ਭੁੱਜੇ ਦਾਣੇ ਚੱਬਣੇ ਪੈਂਦੇ ਹਨ, ਉਹਨਾਂ ਨੂੰ ਰੋਟੀਆਂ ਮਿਲਦੀਆਂ ਹਨ ॥੩॥
ਮੁੰਡੀਆ ਮੁੰਡੀਆ ਹੂਏ ਏਕ ॥ mundee-aa mundee-aa hoo-ay ayk. These shaven headed saints have become close friends. ਸਤ ਸੰਗੀਆਂ ਦੇ ਦਿਲ ਆਪੋ ਵਿਚ ਮਿਲੇ ਹੋਏ ਹਨ।
ਏ ਮੁੰਡੀਆ ਬੂਡਤ ਕੀ ਟੇਕ ॥ ay mundee-aa boodat kee tayk. (but she does not understand that), these shaven headed saints are the support of those who are drowning in the world-ocean of vices. ਤੇ ਇਹ ਸਤ-ਸੰਗੀ (ਸੰਸਾਰ-ਸਮੁੰਦਰ ਦੇ ਵਿਕਾਰਾਂ ਵਿਚ) ਡੁੱਬਦਿਆਂ ਦਾ ਸਹਾਰਾ ਹਨ।
ਸੁਨਿ ਅੰਧਲੀ ਲੋਈ ਬੇਪੀਰਿ ॥ sun anDhlee lo-ee baypeer. Listen O’ spiritually ignorant and unguided Loee, ਹੇ ਅੰਨ੍ਹੀ ਨਿਗੁਰੀ ਲੋਈ! ਸੁਣ!
ਇਨ੍ਹ੍ਹ ਮੁੰਡੀਅਨ ਭਜਿ ਸਰਨਿ ਕਬੀਰ ॥੪॥੩॥੬॥ inH mundee-an bhaj saran kabeer. ||4||3||6|| you too hurry up and seek the refuge of these saints, says Kabir. ||4||3||6|| ਤੂੰ ਭੀ ਇਹਨਾਂ ਸਤ-ਸੰਗੀਆਂ ਦੀ ਸ਼ਰਨ ਪਉ, ਕਹਿੰਦੇ ਹਨ ਕਬੀਰ ਜੀ ॥੪॥੩॥੬॥
ਗੋਂਡ ॥ gond. Raag Gond:
ਖਸਮੁ ਮਰੈ ਤਉ ਨਾਰਿ ਨ ਰੋਵੈ ॥ khasam marai ta-o naar na rovai. When the husband, the keeper of Maya (worldly riches and power) dies, the wife (Maya) does not cry, (ਪਰ ਇਸ ਮਾਇਆ ਨੂੰ ਇਸਤ੍ਰੀ ਬਣਾ ਕੇ ਰੱਖਣ ਵਾਲਾ) ਮਨੁੱਖ (ਆਖ਼ਰ) ਮਰ ਜਾਂਦਾ ਹੈ, ਇਹ (ਮਾਇਆ) ਵਹੁਟੀ (ਉਸ ਦੇ ਮਰਨ ਤੇ) ਰੋਂਦੀ ਭੀ ਨਹੀਂ,
ਉਸੁ ਰਖਵਾਰਾ ਅਉਰੋ ਹੋਵੈ ॥ us rakhvaaraa a-uro hovai. because someone else becomes its caretaker. ਕਿਉਂਕਿ ਇਸ ਦਾ ਰਾਖਾ (ਖਸਮ) ਕੋਈ ਧਿਰ ਹੋਰ ਬਣ ਜਾਂਦਾ ਹੈ ।
ਰਖਵਾਰੇ ਕਾ ਹੋਇ ਬਿਨਾਸ ॥ rakhvaaray kaa ho-ay binaas. When the caretaker of Maya dies, ਜਦ (ਇਸ ਮਾਇਆ ਦਾ) ਰਾਖਾ ਮਰ ਜਾਂਦਾ ਹੈ,
ਆਗੈ ਨਰਕੁ ਈਹਾ ਭੋਗ ਬਿਲਾਸ ॥੧॥ aagai narak eehaa bhog bilaas. ||1|| he goes through the hellish sufferings, because he remained engrossed in enjoying the worldly pleasures of Maya. ||1|| ਮਨੁੱਖ ਇੱਥੇ ਇਸ ਮਾਇਆ ਦੇ ਭੋਗਾਂ (ਵਿਚ ਮਸਤ ਰਹਿਣ) ਕਰਕੇ ਅਗਾਂਹ (ਆਪਣੇ ਲਈ) ਨਰਕ ਸਹੇੜਦਾ ਹੈ ॥੧॥
ਏਕ ਸੁਹਾਗਨਿ ਜਗਤ ਪਿਆਰੀ ॥ ayk suhaagan jagat pi-aaree. This Maya is such a bride who is beloved of the entire world, (ਇਹ ਮਾਇਆ) ਇਕ ਐਸੀ ਸੁਹਾਗਣ ਨਾਰ ਹੈ ਜਿਸ ਨੂੰ ਸਾਰਾ ਜਗਤ ਪਿਆਰ ਕਰਦਾ ਹੈ,
ਸਗਲੇ ਜੀਅ ਜੰਤ ਕੀ ਨਾਰੀ ॥੧॥ ਰਹਾਉ ॥ saglay jee-a jant kee naaree. ||1|| rahaa-o. as if this Maya is the wife of all human beings. ||1||Pause|| ਜਿਵੇ ਇਹ ਮਾਇਆ ਸਾਰੇ ਜੀਆ ਜੰਤ ਦੀ ਉਹ ਵਹੁਟੀ ਹੈ ॥੧॥ ਰਹਾਉ ॥
ਸੋਹਾਗਨਿ ਗਲਿ ਸੋਹੈ ਹਾਰੁ ॥ sohaagan gal sohai haar. This Maya is like a fortunate bride who always looks beautiful. ਇਸ ਸੋਹਾਗਣ ਨਾਰ ਦੇ ਗਲ ਵਿਚ ਹਾਰ ਸੋਭਦਾ ਹੈ, (ਭਾਵ, ਜੀਵਾਂ ਦੇ ਮਨ ਮੋਹਣ ਨੂੰ ਸਦਾ ਸੁਹਣੀ ਬਣੀ ਰਹਿੰਦੀ ਹੈ)।
ਸੰਤ ਕਉ ਬਿਖੁ ਬਿਗਸੈ ਸੰਸਾਰੁ ॥ sant ka-o bikh bigsai sansaar. She (Maya) is like a poison to the saints, but the world is overjoyed to have her. (ਇਸ ਨੂੰ ਵੇਖ ਵੇਖ ਕੇ) ਜਗਤ ਖ਼ੁਸ਼ ਹੁੰਦਾ ਹੈ, ਪਰ ਸੰਤਾਂ ਨੂੰ ਇਹ ਜ਼ਹਿਰ (ਵਾਂਗ) ਦਿੱਸਦੀ ਹੈ।
ਕਰਿ ਸੀਗਾਰੁ ਬਹੈ ਪਖਿਆਰੀ ॥ kar seegaar bahai pakhi-aaree. Adorning herself, it sits like a prostitute to entrap the worldly people, ਵੇਸਵਾ (ਵਾਂਗ) ਸਦਾ ਸ਼ਿੰਗਾਰ ਕਰੀ ਰੱਖਦੀ ਹੈ,
ਸੰਤ ਕੀ ਠਿਠਕੀ ਫਿਰੈ ਬਿਚਾਰੀ ॥੨॥ sant kee thithkee firai bichaaree. ||2|| but snubbed by the saints, she wanders around like a poor woman. ||2|| ਪਰ ਸੰਤਾਂ ਦੀ ਫਿਟਕਾਰੀ ਹੋਈ ਵਿਚਾਰੀ (ਸੰਤਾਂ ਤੋਂ) ਪਰੇ ਪਰੇ ਹੀ ਫਿਰਦੀ ਹੈ ॥੨॥
ਸੰਤ ਭਾਗਿ ਓਹ ਪਾਛੈ ਪਰੈ ॥ sant bhaag oh paachhai parai. The saints avoid her, but she chases them to be at their service, ਸੰਤਾਂ ਮਾਇਆ ਤੋਂ ਭੱਜਦੇ ਹਨ ਪਰ ਇਹ ਮਾਇਆ ਸੰਤਾਂ ਦੇ ਲੜ ਲੱਗਣ ਦੀ ਕੋਸ਼ਸ਼ ਕਰਦੀ ਹੈ,
ਗੁਰ ਪਰਸਾਦੀ ਮਾਰਹੁ ਡਰੈ ॥ gur parsaadee maarahu darai. but the saints are blessed with the Guru’s grace, therefore it is afraid of being beaten (cursed) by them. ਪਰ (ਸੰਤਾਂ ਉੱਤੇ) ਗੁਰੂ ਦੀ ਮਿਹਰ ਹੋਣ ਕਰ ਕੇ (ਇਹ ਸੰਤਾਂ ਦੀ) ਮਾਰ ਤੋਂ ਭੀ ਡਰਦੀ ਹੈ ।
ਸਾਕਤ ਕੀ ਓਹ ਪਿੰਡ ਪਰਾਇਣਿ ॥ saakat kee oh pind paraa-in. This Maya is like the very life of the faithless cynics. ਇਹ ਮਾਇਆ ਪ੍ਰਭੂ ਨਾਲੋਂ ਟੁੱਟੇ ਹੋਏ ਬੰਦਿਆਂ ਦੀ ਜਿੰਦ-ਜਾਨ ਬਣੀ ਰਹਿੰਦੀ ਹੈ,
ਹਮ ਕਉ ਦ੍ਰਿਸਟਿ ਪਰੈ ਤ੍ਰਖਿ ਡਾਇਣਿ ॥੩॥ ham ka-o darisat parai tarakh daa-in. ||3|| But to me, it looks like a terrible (blood thirsty) witch. ||3|| ਪਰ ਮੈਨੂੰ ਤਾਂ ਇਹ ਭਿਆਨਕ ਡੈਣ ਦਿੱਸਦੀ ਹੈ ॥੩॥
ਹਮ ਤਿਸ ਕਾ ਬਹੁ ਜਾਨਿਆ ਭੇਉ ॥ ham tis kaa baho jaani-aa bhay-o. From that time, I have understood the secret of this Maya, ਤਦੋਂ ਤੋਂ ਮੈਂ ਇਸ ਮਾਇਆ ਦਾ ਭੇਤ ਪਾ ਲਿਆ ਹੈ,
ਜਬ ਹੂਏ ਕ੍ਰਿਪਾਲ ਮਿਲੇ ਗੁਰਦੇਉ ॥ jab hoo-ay kirpaal milay gurday-o. when I met my divine Guru and he became gracious. ਜਦੋਂ ਮੇਰੇ ਸਤਿਗੁਰੂ ਜੀ ਮੇਰੇ ਉੱਤੇ ਦਿਆਲ ਹੋਏ ਤੇ ਮੈਨੂੰ ਮਿਲ ਪਏ।
ਕਹੁ ਕਬੀਰ ਅਬ ਬਾਹਰਿ ਪਰੀ ॥ kaho kabeer ab baahar paree. Kabir says, now this Maya has gone away from me, ਕਬੀਰ ਆਖਦਾ ਹੈ- ਮੈਥੋਂ ਤਾਂ ਇਹ ਮਾਇਆ (ਹੁਣ) ਪਰੇ ਹਟ ਗਈ ਹੈ,
ਸੰਸਾਰੈ ਕੈ ਅੰਚਲਿ ਲਰੀ ॥੪॥੪॥੭॥ sansaarai kai anchal laree. ||4||4||7|| but it is still clinging to the worldly people. ||4||4||7|| ਤੇ ਸੰਸਾਰੀ ਜੀਵਾਂ ਦੇ ਪੱਲੇ ਜਾ ਲੱਗੀ ਹੈ ॥੪॥੪॥੭॥
Scroll to Top
slot demo slot gacor https://keuangan.usbypkp.ac.id/user_guide/lgacor/ https://learning.poltekkesjogja.ac.id/lib/pear/ https://learning.poltekkesjogja.ac.id/lib/
https://sipenmaru-polkeslu.cloud/daftar_admin/ jp1131 https://login-bobabet.com/ https://sugoi168daftar.com/ https://login-domino76.com/ https://pascasarjana.uts.ac.id/plugins/sugoi168/ https://library.president.ac.id/event/jp-gacor/ https://biropemotda.riau.go.id/menus/1131-gacor/ https://pmursptn.unib.ac.id/wp-content/boba/ https://keuangan.usbypkp.ac.id/mmo/boba/ https://informatika.nusaputra.ac.id/wp-includes/1131/
https://informatika.nusaputra.ac.id/hk/
https://informatika.nusaputra.ac.id/sbo/
slot demo slot gacor https://keuangan.usbypkp.ac.id/user_guide/lgacor/ https://learning.poltekkesjogja.ac.id/lib/pear/ https://learning.poltekkesjogja.ac.id/lib/
https://sipenmaru-polkeslu.cloud/daftar_admin/ jp1131 https://login-bobabet.com/ https://sugoi168daftar.com/ https://login-domino76.com/ https://pascasarjana.uts.ac.id/plugins/sugoi168/ https://library.president.ac.id/event/jp-gacor/ https://biropemotda.riau.go.id/menus/1131-gacor/ https://pmursptn.unib.ac.id/wp-content/boba/ https://keuangan.usbypkp.ac.id/mmo/boba/ https://informatika.nusaputra.ac.id/wp-includes/1131/
https://informatika.nusaputra.ac.id/hk/
https://informatika.nusaputra.ac.id/sbo/