Page 922
ਕਹੈ ਨਾਨਕੁ ਪ੍ਰਭੁ ਆਪਿ ਮਿਲਿਆ ਕਰਣ ਕਾਰਣ ਜੋਗੋ ॥੩੪॥
kahai naanak parabh aap mili-aa karan kaaran jogo. ||34||
Nanak says, God Himself, who is capable of doing everything, has met me.
ਨਾਨਕ ਆਖਦਾ ਹੈ, ਪ੍ਰਭੂ ਜੋ ਸਭ ਕੁਝ ਕਰਨ ਦੇ ਸਮਰੱਥ ਹੈ ਆਪ (ਆ ਕੇ) ਮੈਨੂੰ ਮਿਲ ਪਿਆ ਹੈ l
ਏ ਸਰੀਰਾ ਮੇਰਿਆ ਇਸੁ ਜਗ ਮਹਿ ਆਇ ਕੈ ਕਿਆ ਤੁਧੁ ਕਰਮ ਕਮਾਇਆ ॥
ay sareeraa mayri-aa is jag meh aa-ay kai ki-aa tuDh karam kamaa-i-aa.
O’ my body, what worthwhile deeds have you done by coming into this world?
ਹੇ ਮੇਰੇ ਸਰੀਰ! ਇਸ ਜਗਤ ਵਿਚ ਜਨਮ ਲੈ ਕੇ ਤੂੰ ਕੇਹੜੇ ਕੰਮ ਕਰਦਾ ਰਿਹਾ?
ਕਿ ਕਰਮ ਕਮਾਇਆ ਤੁਧੁ ਸਰੀਰਾ ਜਾ ਤੂ ਜਗ ਮਹਿ ਆਇਆ ॥
ke karam kamaa-i-aa tuDh sareeraa jaa too jag meh aa-i-aa.
Yes, O my body, since you came into this world, what good deeds have you done?
ਤੂੰ ਕਿਹੜਾ ਕੰਮ ਕੀਤਾ ਹੈ ਹੇ ਮੈਡੀ ਦੇਹ! ਜਦ ਦੀ ਤੂੰ ਇਸ ਜਹਾਨ ਅੰਦਰ ਆਈ ਹੈਂ?
ਜਿਨਿ ਹਰਿ ਤੇਰਾ ਰਚਨੁ ਰਚਿਆ ਸੋ ਹਰਿ ਮਨਿ ਨ ਵਸਾਇਆ ॥
jin har tayraa rachan rachi-aa so har man na vasaa-i-aa.
You have not enshrined in your mind that God who created you.
ਜਿਸ ਹਰੀ ਨੇ ਤੈਨੂੰ ਪੈਦਾ ਕੀਤਾ ਹੈ, ਉਸ ਨੂੰ ਤੂੰ ਆਪਣੇ ਮਨ ਵਿਚ ਨਹੀਂ ਵਸਾਇਆ
ਗੁਰ ਪਰਸਾਦੀ ਹਰਿ ਮੰਨਿ ਵਸਿਆ ਪੂਰਬਿ ਲਿਖਿਆ ਪਾਇਆ ॥
gur parsaadee har man vasi-aa poorab likhi-aa paa-i-aa.
By the Guru’s Grace, God dwells in the mind of the person whose pre-ordained destiny is fulfilled.
ਜਿਸ ਮਨੁੱਖ ਦੇ ਪੂਰਬਲੇ ਕੀਤੇ ਕਰਮਾਂ ਦੇ ਸੰਸਕਾਰ ਉੱਘੜਦੇ ਹਨ, ਗੁਰੂ ਦੀ ਕਿਰਪਾ ਨਾਲ ਉਸ ਦੇ ਮਨ ਵਿਚ ਪਰਮਾਤਮਾ ਵੱਸਦਾ ਹੈ
ਕਹੈ ਨਾਨਕੁ ਏਹੁ ਸਰੀਰੁ ਪਰਵਾਣੁ ਹੋਆ ਜਿਨਿ ਸਤਿਗੁਰ ਸਿਉ ਚਿਤੁ ਲਾਇਆ ॥੩੫॥
kahai naanak ayhu sareer parvaan ho-aa jin satgur si-o chit laa-i-aa. ||35||
Nanak says, he who has focused his mind on the Guru’s teachings, has achieved the purpose of human life and is approved in God’s presence.
ਨਾਨਕ ਆਖਦਾ ਹੈ ਕਿ ਜਿਸ ਮਨੁੱਖ ਨੇ ਗੁਰੂ-ਚਰਨਾਂ ਵਿਚ ਚਿੱਤ ਜੋੜ ਲਿਆ, (ਉਸ ਦਾ) ਇਹ ਸਰੀਰ ਸਫਲ ਹੋ ਜਾਂਦਾ ਹੈ,
ਏ ਨੇਤ੍ਰਹੁ ਮੇਰਿਹੋ ਹਰਿ ਤੁਮ ਮਹਿ ਜੋਤਿ ਧਰੀ ਹਰਿ ਬਿਨੁ ਅਵਰੁ ਨ ਦੇਖਹੁ ਕੋਈ ॥
ay naytarahu mayriho har tum meh jot Dharee har bin avar na daykhhu ko-ee.
O’ my eyes, God has infused His Light into you; therefore do not behold anybody other than God (rather see God pervading in everybody and everywhere).
ਹੇ ਮੇਰੀਓ ਅੱਖੀਓ! ਪਰਮਾਤਮਾ ਨੇ ਤੁਹਾਡੇ ਅੰਦਰ ਆਪਣੀ ਜੋਤਿ ਟਿਕਾਈ ਹੈ ਇਸ ਲਈ ਪ੍ਰਭੂ ਦੇ ਬਗੈਰ ਤੁਸੀਂ ਹੋਰ ਕਿਸੇ ਨੂੰ ਨਾਂ ਵੇਖੋ। ਜਿੱਧਰ ਤੱਕੋ, ਪਰਮਾਤਮਾ ਦਾ ਹੀ ਦੀਦਾਰ ਕਰੋ।
ਹਰਿ ਬਿਨੁ ਅਵਰੁ ਨ ਦੇਖਹੁ ਕੋਈ ਨਦਰੀ ਹਰਿ ਨਿਹਾਲਿਆ ॥
har bin avar na daykhhu ko-ee nadree har nihaali-aa.
Do not see anything else except God pervading everywhere, God alone is worthy of beholding
ਪਰਮਾਤਮਾ ਤੋਂ ਬਿਨਾ ਹੋਰ ਕੋਈ ਗ਼ੈਰ ਨਾ ਦਿੱਸੇ, ਨਿਗਾਹ ਨਾਲ ਹਰੀ ਨੂੰ ਵੇਖੋ।
ਏਹੁ ਵਿਸੁ ਸੰਸਾਰੁ ਤੁਮ ਦੇਖਦੇ ਏਹੁ ਹਰਿ ਕਾ ਰੂਪੁ ਹੈ ਹਰਿ ਰੂਪੁ ਨਦਰੀ ਆਇਆ ॥
ayhu vis sansaar tum daykh-day ayhu har kaa roop hai har roop nadree aa-i-aa.
O’ my eyes, this entire world which you are beholding is the manifestation of God; it is this form of God, which my eyes are seeing.
(ਹੇ ਅੱਖੀਓ!) ਇਹ ਸਾਰਾ ਸੰਸਾਰ ਜੋ ਤੁਸੀ ਵੇਖ ਰਹੀਆਂ ਹੋ, ਇਹ ਪ੍ਰਭੂ ਦਾ ਹੀ ਰੂਪ ਹੈ, ਪ੍ਰਭੂ ਦਾ ਹੀ ਰੂਪ ਦਿੱਸ ਰਿਹਾ ਹੈ।
ਗੁਰ ਪਰਸਾਦੀ ਬੁਝਿਆ ਜਾ ਵੇਖਾ ਹਰਿ ਇਕੁ ਹੈ ਹਰਿ ਬਿਨੁ ਅਵਰੁ ਨ ਕੋਈ ॥
gur parsaadee bujhi-aa jaa vaykhaa har ik hai har bin avar na ko-ee.
By the Guru’s Grace, I have realized this, and now wherever I see, I only see one God, and except God there is no one else.
ਗੁਰੂ ਦੀ ਕਿਰਪਾ ਨਾਲ ਮੈਨੂੰ ਸਮਝ ਪਈ ਹੈ, ਹੁਣ ਮੈਂ ਜਦੋਂ ਚੁਫੇਰੇ ਵੇਖਦਾ ਹਾਂ, ਹਰ ਥਾਂ ਇਕ ਪ੍ਰਭੂ ਹੀ ਦਿੱਸਦਾ ਹੈ, ਉਸ ਤੋਂ ਬਿਨਾ ਹੋਰ ਕੁਝ ਨਹੀਂ।
ਕਹੈ ਨਾਨਕੁ ਏਹਿ ਨੇਤ੍ਰ ਅੰਧ ਸੇ ਸਤਿਗੁਰਿ ਮਿਲਿਐ ਦਿਬ ਦ੍ਰਿਸਟਿ ਹੋਈ ॥੩੬॥
kahai naanak ayhi naytar anDh say satgur mili-ai dib darisat ho-ee. ||36||
Nanak says: Previously these eyes were spiritually blind, upon meeting the true Guru the divine light came in them and now these eyes see God everywhere.
ਨਾਨਕ ਆਖਦਾ ਹੈ ਕਿ ਪਹਿਲਾਂ ਇਹ ਅੱਖੀਆਂ ਅਸਲ ਵਿਚ ਅੰਨ੍ਹੀਆਂ ਸਨ, ਜਦੋਂ ਗੁਰੂ ਮਿਲਿਆ, ਇਹਨਾਂ ਵਿਚ ਰੌਸ਼ਨੀ ਆਈ ਤੇ ਇਹਨਾਂ ਨੂੰ ਹਰ ਥਾਂ ਪਰਮਾਤਮਾ ਦਿੱਸਣ ਲੱਗਾ।
ਏ ਸ੍ਰਵਣਹੁ ਮੇਰਿਹੋ ਸਾਚੈ ਸੁਨਣੈ ਨੋ ਪਠਾਏ ॥
ay sarvanhu mayriho saachai sunnai no pathaa-ay.
O my ears, you are sent here only to listen God’s praises.
ਹੇ ਮੇਰਿਓ ਕੰਨੋ! ਤੁਹਾਨੂੰ ਪਰਮਾਤਮਾ ਦੀ ਸਿਫ਼ਤ-ਸਾਲਾਹ ਦੀ ਬਾਣੀ ਸੁਣਨ ਲਈ ਭੇਜਿਆ ਗਿਆ ਹੈ।
ਸਾਚੈ ਸੁਨਣੈ ਨੋ ਪਠਾਏ ਸਰੀਰਿ ਲਾਏ ਸੁਣਹੁ ਸਤਿ ਬਾਣੀ ॥
saachai sunnai no pathaa-ay sareer laa-ay sunhu sat banee.
Yes, you are attached to the body and sent here to listen to the Guru’s divine words of God’s praises.
ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਸੁਣਿਆ ਕਰੋ, ਪ੍ਰਭੂ ਨੇ ਤੁਹਾਨੂੰ ਇਹੀ ਸੁਣਨ ਵਾਸਤੇ ਭੇਜਿਆ ਹੈ, ਇਸ ਸਰੀਰ ਵਿਚ ਥਾਪਿਆ ਹੈ।
ਜਿਤੁ ਸੁਣੀ ਮਨੁ ਤਨੁ ਹਰਿਆ ਹੋਆ ਰਸਨਾ ਰਸਿ ਸਮਾਣੀ ॥
jit sunee man tan hari-aa ho-aa rasnaa ras samaanee.
The mind and body are rejuvenated by listening to the Guru’s divine words of God’s praises and the tongue becomes immersed in the nectar of Naam.
ਇਸ ਸਿਫ਼ਤ-ਸਾਲਾਹ ਦੀ ਬਾਣੀ ਦੇ ਸੁਣਨ ਨਾਲ ਤਨ ਮਨ ਸੁਰਜੀਤ ਜੋ ਜਾਂਦੇ ਹਨ ਅਤੇ ਜੀਭ੍ਹਾ ਨਾਮ-ਅੰਮ੍ਰਿਤ ਵਿੱਚ ਲੀਨ ਹੋ ਜਾਂਦੀ ਹੈ।
ਸਚੁ ਅਲਖ ਵਿਡਾਣੀ ਤਾ ਕੀ ਗਤਿ ਕਹੀ ਨ ਜਾਏ ॥
sach alakh vidaanee taa kee gat kahee na jaa-ay.
God is so wondrous and incomprehensible, His state cannot be described.
ਪਰਮਾਤਮਾ ਤਾਂ ਅਸਚਰਜ-ਰੂਪ ਹੈ, ਉਸ ਦਾ ਕੋਈ ਚਿਹਨ-ਚੱਕ੍ਰ ਦੱਸਿਆ ਨਹੀਂ ਜਾ ਸਕਦਾ,
ਕਹੈ ਨਾਨਕੁ ਅੰਮ੍ਰਿਤ ਨਾਮੁ ਸੁਣਹੁ ਪਵਿਤ੍ਰ ਹੋਵਹੁ ਸਾਚੈ ਸੁਨਣੈ ਨੋ ਪਠਾਏ ॥੩੭॥
kahai nanak amrit naam sunhu pavitar hovhu saachai sunnai no pathaaay. ||37||
Nanak says, listen to the ambrosial Naam and become immaculate, you were created only to listen to the divine Word.
ਨਾਨਕ ਆਖਦਾ ਹੈ ਕਿ ਆਤਮਕ ਆਨੰਦ ਦੇਣ ਵਾਲਾ ਨਾਮ ਸੁਣਿਆ ਕਰੋ, ਪਵਿਤ੍ਰ ਹੋਵੋ, ਪ੍ਰਭੂ ਨੇ ਤੁਹਾਨੂੰ ਇਹੀ ਸੁਣਨ ਵਾਸਤੇ ਭੇਜਿਆ ਹੈ l
ਹਰਿ ਜੀਉ ਗੁਫਾ ਅੰਦਰਿ ਰਖਿ ਕੈ ਵਾਜਾ ਪਵਣੁ ਵਜਾਇਆ ॥
har jee-o gufaa andar rakh kai vaajaa pavan vajaa-i-aa.
Placing the soul in the body-cave, God blew the breath of life into it like blowing air into a musical instrument.
ਪਰਮਾਤਮਾ ਨੇ ਜਿੰਦ ਨੂੰ ਸਰੀਰ-ਗੁਫ਼ਾ ਵਿਚ ਟਿਕਾ ਕੇ ਸੁਆਸਾਂ ਦਾ ਵਾਜਾ ਵਜਾਇਆ ਤੇ ਜੀਵ ਨੂੰ ਬੋਲਣ ਦੀ ਸ਼ਕਤੀ ਦਿੱਤੀ l
ਵਜਾਇਆ ਵਾਜਾ ਪਉਣ ਨਉ ਦੁਆਰੇ ਪਰਗਟੁ ਕੀਏ ਦਸਵਾ ਗੁਪਤੁ ਰਖਾਇਆ ॥
vajaa-i-aa vaajaa pa-un na-o du-aaray pargat kee-ay dasvaa gupat rakhaa-i-aa.
Yes, God blew the breath of life into the body and revealed the nine body organs through the nine doors (two eyes, two ears, two nostrils, one tongue, and two outlets for urine and excreta) but He kept the tenth door hidden.
ਜੀਵ ਨੂੰ ਬੋਲਣ ਦੀ ਸ਼ਕਤੀ ਦਿੱਤੀ, ਨੱਕ ਕੰਨ ਆਦਿਕ ਨੌ ਕਰਮ-ਇੰਦ੍ਰੀਆਂ ਪਰਤੱਖ ਤੌਰ ਤੇ ਬਣਾਈਆਂ, ਦਸਵੇਂ ਦਰ (ਦਿਮਾਗ਼) ਨੂੰ ਲੁਕਵਾਂ ਰੱਖਿਆ।
ਗੁਰਦੁਆਰੈ ਲਾਇ ਭਾਵਨੀ ਇਕਨਾ ਦਸਵਾ ਦੁਆਰੁ ਦਿਖਾਇਆ ॥
gurdu-aarai laa-ay bhaavnee iknaa dasvaa du-aar dikhaa-i-aa. I
To whom God blessed with love for Naam through the Guru, He revealed them the tenth door also.
ਪ੍ਰਭੂ ਨੇ ਜਿਨ੍ਹਾਂ ਨੂੰ ਗੁਰੂ ਦੇ ਦਰ ਤੇ ਅਪੜਾ ਕੇ ਆਪਣੇ ਨਾਮ ਦੀ ਸਰਧਾ ਬਖ਼ਸ਼ੀ, ਉਹਨਾਂ ਨੂੰ ਦਸਵਾਂ ਦਰ ਭੀ ਵਿਖਾ ਦਿੱਤਾ
ਤਹ ਅਨੇਕ ਰੂਪ ਨਾਉ ਨਵ ਨਿਧਿ ਤਿਸ ਦਾ ਅੰਤੁ ਨ ਜਾਈ ਪਾਇਆ ॥
tah anayk roop naa-o nav niDh tis daa ant na jaa-ee paa-i-aa.
In that supreme spiritual state where the tenth door has been revealed, one realizes the limitless wealth of God’s Name in many beautiful forms.
ਉਸ ਅਵਸਥਾ ਵਿਚ ਮਨੁੱਖ ਨੂੰ ਅਨੇਕਾਂ ਰੰਗਾਂ ਰੂਪਾਂ ਵਿਚ ਵਿਆਪਕ ਪ੍ਰਭੂ ਦਾ ਉਹ ਨਾਮ-ਰੂਪਾਂ ਨੌ ਖ਼ਜ਼ਾਨਿਆਂ ਦਾ ਭੰਡਾਰ ਭੀ ਪ੍ਰਾਪਤ ਹੋ ਜਾਂਦਾ ਹੈ ਜਿਸ ਦਾ ਅੰਤ ਨਹੀਂ ਪੈ ਸਕਦਾ
ਕਹੈ ਨਾਨਕੁ ਹਰਿ ਪਿਆਰੈ ਜੀਉ ਗੁਫਾ ਅੰਦਰਿ ਰਖਿ ਕੈ ਵਾਜਾ ਪਵਣੁ ਵਜਾਇਆ ॥੩੮॥
kahai nanak har piaarai jeeo gufaa andar rakh kai vajaa pavan vajaaiaa. ||38||
Nanak says, placing the soul in the body-cave, dear God blew the breath of life into it like blowing air into a musical instrument.
ਨਾਨਕ ਆਖਦਾ ਹੈ, ਪਿਆਰੇ ਪ੍ਰਭੂ ਨੇ ਜਿੰਦ ਨੂੰ ਸਰੀਰ-ਗੁਫ਼ਾ ਵਿਚ ਟਿਕਾ ਕੇ ਸੁਆਸਾਂ ਦਾ ਵਾਜਾ ਵਜਾਇਆ ਤੇ ਜੀਵ ਨੂੰ ਬੋਲਣ ਦੀ ਸ਼ਕਤੀ ਦਿੱਤੀ
ਏਹੁ ਸਾਚਾ ਸੋਹਿਲਾ ਸਾਚੈ ਘਰਿ ਗਾਵਹੁ ॥
ayhu sachaa sohila saachai ghar gaavhu.
Sing this true song of praises of God in the holy congregation
ਪਰਮਾਤਮਾ ਦੀ ਸਿਫ਼ਤ-ਸਾਲਾਹ ਦੀ ਇਹ ਬਾਣੀ ਸਾਧ ਸੰਗਤ ਵਿਚ (ਬੈਠ ਕੇ) ਗਾਵਿਆ ਕਰੋ।
ਗਾਵਹੁ ਤ ਸੋਹਿਲਾ ਘਰਿ ਸਾਚੈ ਜਿਥੈ ਸਦਾ ਸਚੁ ਧਿਆਵਹੇ ॥
gaavhu ta sohila ghar saachai jithai sadaa sach Dhi-aavhay.
Yes, Sing this song of bliss in the holy congregation, where they always lovingly meditate on the eternal God.
ਉਸ ਸਤ ਸੰਗ ਵਿਚ ਆਮਤਕ ਅਨੰਦ ਦੇਣ ਵਾਲੀ ਬਾਣੀ ਗਾਵਿਆ ਕਰੋ, ਜਿਥੇ ਗੁਰਮੁਖਿ ਸਦਾ-ਥਿਰ ਰਹਿਣ ਵਾਲੇ ਪ੍ਰਭੂ ਨੂੰ ਸਦਾ ਗਾਂਦੇ ਹਨ।
ਸਚੋ ਧਿਆਵਹਿ ਜਾ ਤੁਧੁ ਭਾਵਹਿ ਗੁਰਮੁਖਿ ਜਿਨਾ ਬੁਝਾਵਹੇ ॥
sacho Dhi-aavahi jaa tuDh bhaaveh gurmukh jinaa bujhaavhay.
O’ God, they meditate on You only when it so pleases You, and to whom You bless with this understanding through the Guru.
ਹੇ ਪ੍ਰਭੂ! ਤੈਨੂੰ ਸਦਾ-ਥਿਰ ਨੂੰ ਤਦੋਂ ਹੀ ਜੀਵ ਸਿਮਰਦੇ ਹਨ ਜਦੋਂ ਤੈਨੂੰ ਚੰਗੇ ਲੱਗਣ, ਜਿਨ੍ਹਾਂ ਨੂੰ ਤੂੰ ਗੁਰੂ ਦੀ ਰਾਹੀਂ ਇਹ ਸੂਝ ਬਖ਼ਸ਼ੇਂ।
ਇਹੁ ਸਚੁ ਸਭਨਾ ਕਾ ਖਸਮੁ ਹੈ ਜਿਸੁ ਬਖਸੇ ਸੋ ਜਨੁ ਪਾਵਹੇ ॥
ih sach sabhnaa kaa khasam hai jis bakhsay so jan paavhay.
The eternal God is the Master of all, only they realize Him upon whom He becomes gracious.
ਸਦਾ-ਥਿਰ ਪ੍ਰਭੂ ਸਭ ਜੀਵਾਂ ਦਾ ਮਾਲਕ ਹੈ, ਜਿਸ ਜਿਸ ਉਤੇ ਉਹ ਮੇਹਰ ਕਰਦਾ ਹੈ ਉਹ ਉਹ ਜੀਵ ਤੈਨੂੰ ਪ੍ਰਾਪਤ ਕਰ ਲੈਂਦੇ ਹਨ।
ਕਹੈ ਨਾਨਕੁ ਸਚੁ ਸੋਹਿਲਾ ਸਚੈ ਘਰਿ ਗਾਵਹੇ ॥੩੯॥
kahai naanak sach sohilaa sachai ghar gaavhay. ||39||
Nanak says, joining the holy congregation, they sing the praise of God.
ਨਾਨਕ ਆਖਦਾ ਹੈ, ਉਹ ਸਤ ਸੰਗਤ ਵਿਚ (ਬੈਠ ਕੇ) ਪ੍ਰਭੂ ਦੀ ਸਿਫ਼ਤ-ਸਾਲਾਹ ਵਾਲੀ ਬਾਣੀ ਗਾਂਦੇ ਹਨ
ਅਨਦੁ ਸੁਣਹੁ ਵਡਭਾਗੀਹੋ ਸਗਲ ਮਨੋਰਥ ਪੂਰੇ ॥
anad sunhu vadbhaageeho sagal manorath pooray.
O’ fortunate ones, listen to the song of bliss; by listening to this song, all your wishes shall be fulfilled.
ਤੁਸੀਂ ਖੁਸ਼ੀ ਦੀ ਬਾਣੀ ਨੂੰ ਸ੍ਰਵਣ ਕਰੋ, ਹੇ ਭਾਰੋ ਭਾਗਾਂ ਵਾਲਿਓ! ਅਤੇ ਤੁਹਾਡੀਆਂ ਸਾਰੀਆਂ ਅਭਿਆਸ਼ਾ ਪੂਰੀਆਂ ਹੋ ਜਾਣਗੀਆਂ।
ਪਾਰਬ੍ਰਹਮੁ ਪ੍ਰਭੁ ਪਾਇਆ ਉਤਰੇ ਸਗਲ ਵਿਸੂਰੇ ॥
paarbarahm parabh paa-i-aa utray sagal visooray.
Those who have listened to the song of bliss have realized God, and all their worries have been removed
ਉਨ੍ਹਾ ਨੇ ਪ੍ਰਭੂ ਨੂੰ ਪਾ ਲਿਆ ਹੈ, ਉਨ੍ਹਾ ਦੇ ਸਾਰੇ ਚਿੰਤਾ-ਝੌਰੇ ਮਨ ਤੋਂ ਲਹਿ ਗਏ ਹਨ।
ਦੂਖ ਰੋਗ ਸੰਤਾਪ ਉਤਰੇ ਸੁਣੀ ਸਚੀ ਬਾਣੀ ॥
dookh rog santaap utray sunee sachee banee.
By listening to the Divine Word, all their sorrows and miseries have departed.
ਸੱਚੀ ਗੁਰਬਾਣੀ ਨੂੰ ਸ਼੍ਰਵਣ ਕਰਨ ਦੁਆਰਾ ਉਹ ਤਕਲੀਫਾਂ ਤੇ ਕਸ਼ਟਾਂ ਤੋਂ ਖ਼ਲਾਸੀ ਪਾ ਗਏ ਹਨ।
ਸੰਤ ਸਾਜਨ ਭਏ ਸਰਸੇ ਪੂਰੇ ਗੁਰ ਤੇ ਜਾਣੀ ॥
sant saajan bha-ay sarsay pooray gur tay jaanee.
By understanding the divine word from the true Guru, all the saints and friends become delighted.
ਸਾਧੂ ਤੇ ਮਿੱਤ੍ਰ ਇਸ ਨੂੰ ਪੂਰਨ ਗੁਰਾਂ ਪਾਸੋਂ ਜਾਣਨ ਦੁਆਰਾ ਪ੍ਰਸੰਨ ਹੋ ਗਏ ਹਨ।
ਸੁਣਤੇ ਪੁਨੀਤ ਕਹਤੇ ਪਵਿਤੁ ਸਤਿਗੁਰੁ ਰਹਿਆ ਭਰਪੂਰੇ ॥
suntay puneet kahtay pavit satgur rahi-aa bharpooray.
Those who listen to or utter the word of the Guru, become immaculate as they see the true Guru in this hymn, the song of bliss.
ਇਸ ਬਾਣੀ ਨੂੰ ਸੁਣਨ ਵਾਲੇ ਤੇ ਉਚਾਰਨ ਵਾਲੇ ਸਭ ਪਵਿਤ੍ਰ-ਆਤਮਕ ਹੋ ਜਾਂਦੇ ਹਨ, ਇਸ ਬਾਣੀ ਵਿਚ ਉਹਨਾਂ ਨੂੰ ਸਤਿਗੁਰੂ ਹੀ ਦਿੱਸਦਾ ਹੈ।
ਬਿਨਵੰਤਿ ਨਾਨਕੁ ਗੁਰ ਚਰਣ ਲਾਗੇ ਵਾਜੇ ਅਨਹਦ ਤੂਰੇ ॥੪੦॥੧॥
binvant naanak gur charan laagay vaajay anhad tooray. ||40||1||
Nanak humbly submits that those who focus on the Guru’s word, bliss wells up within them as if non-stop divine melodies are playing in their mind.
ਨਾਨਕ ਬੇਨਤੀ ਕਰਦਾ ਹੈ-ਜੇਹੜੇ ਬੰਦੇ ਗੁਰੂ ਦੀ ਚਰਨੀਂ ਲੱਗਦੇ ਹਨ, ਉਹਨਾਂ ਦੇ ਅੰਦਰ ਇਕ-ਰਸ (ਖ਼ੁਸ਼ੀ ਦੇ) ਵਾਜੇ ਵੱਜ ਪੈਂਦੇ ਹਨ (ਉਹਨਾਂ ਦੇ ਅੰਦਰ ਆਤਮਕ ਆਨੰਦ ਪੈਦਾ ਹੋ ਜਾਂਦਾ ਹੈ)