Guru Granth Sahib Translation Project

Guru granth sahib page-940

Page 940

ਕਿਤੁ ਬਿਧਿ ਆਸਾ ਮਨਸਾ ਖਾਈ ॥ kit biDh aasaa mansaa khaa-ee. How have you subdued your hopes and desires? ਮਨ ਦੀਆਂ ਆਸਾਂ ਤੇ ਮਨ ਦੇ ਫੁਰਨੇ ਤੂੰ ਕਿਵੇਂ ਮੁਕਾ ਲਏ ਹਨ?
ਕਿਤੁ ਬਿਧਿ ਜੋਤਿ ਨਿਰੰਤਰਿ ਪਾਈ ॥ kit biDh jot nirantar paa-ee. How have you found the continuous divine light within you? ਰੱਬੀ ਪ੍ਰਕਾਸ਼ ਤੈਨੂੰ ਇੱਕ-ਰਸ ਕਿਵੇਂ ਮਿਲ ਪਿਆ ਹੈ?
ਬਿਨੁ ਦੰਤਾ ਕਿਉ ਖਾਈਐ ਸਾਰੁ ॥ bin dantaa ki-o khaa-ee-ai saar. How can we escape from the effects of Maya which is like eating steel without the teeth? (ਮਾਇਆ ਦੇ ਇਸ ਪ੍ਰਭਾਵ ਤੋਂ ਬਚਣਾ ਇਉਂ ਹੀ ਔਖਾ ਹੈ ਜਿਵੇਂ ਬਿਨਾ ਦੰਦਾਂ ਦੇ ਲੋਹਾ ਚੱਬਣਾ) ਦੰਦਾਂ ਤੋਂ ਬਿਨਾ ਲੋਹਾ ਕਿਵੇਂ ਚੱਬਿਆ ਜਾਏ?
ਨਾਨਕ ਸਾਚਾ ਕਰਹੁ ਬੀਚਾਰੁ ॥੧੯॥ naanak saachaa karahu beechaar. ||19|| O’ Nanak, render your true thoughts on these questions. ||19|| ਹੇ ਨਾਨਕ! ਕੋਈ ਸਹੀ ਵੀਚਾਰ ਦੱਸੋ (ਭਾਵ, ਕੋਈ ਐਸਾ ਵੀਚਾਰ ਦੱਸੋ ਜੋ ਅਸਾਡੇ ਮਨ ਲੱਗੇ ਜਾਏ) ॥੧੯॥
ਸਤਿਗੁਰ ਕੈ ਜਨਮੇ ਗਵਨੁ ਮਿਟਾਇਆ ॥ satgur kai janmay gavan mitaa-i-aa. Guru Ji answers, as I continued following the Guru’s teachings, my mind’s wandering kept decreasing. (ਉੱਤਰ:) ਜਿਉਂ ਜਿਉਂ ਸਤਿਗੁਰੂ ਦੀ ਸਿੱਖਿਆ ਤੇ ਤੁਰੇ, ਤਿਉਂ ਤਿਉਂ ਮਨ ਦੀ ਭਟਕਣਾ ਮੁੱਕਦੀ ਗਈ।
ਅਨਹਤਿ ਰਾਤੇ ਇਹੁ ਮਨੁ ਲਾਇਆ ॥ anhat raatay ih man laa-i-aa. As I continued enjoying the bliss of nonstop melody of the divine word, my mind kept getting attached to God. ਜਿਉਂ ਜਿਉਂ ਇੱਕ-ਰਸ ਵਿਆਪਕ ਪ੍ਰਭੂ ਵਿਚ ਜੁੜਨ ਦਾ ਆਨੰਦ ਆਇਆ, ਤਿਉਂ ਤਿਉਂ ਇਹ ਮਨ ਪਰਚਦਾ ਗਿਆ।
ਮਨਸਾ ਆਸਾ ਸਬਦਿ ਜਲਾਈ ॥ mansaa aasaa sabad jalaa-ee. I have burnt my hopes and desires by following the Guru’s divine word. ਮਨ ਦੇ ਫੁਰਨੇ ਤੇ ਦੁਨੀਆ ਵਾਲੀਆਂ ਆਸਾਂ ਅਸਾਂ ਗੁਰੂ ਦੇ ਸ਼ਬਦ ਦੀ ਰਾਹੀਂ ਸਾੜੀਆਂ ਹਨ,
ਗੁਰਮੁਖਿ ਜੋਤਿ ਨਿਰੰਤਰਿ ਪਾਈ ॥ gurmukh jot nirantar paa-ee. I have found the continuous divine light within me through the Guru’s teachings, ਗੁਰੂ ਦੇ ਸਨਮੁਖ ਹੋਇਆਂ ਹੀ ਇੱਕ-ਰਸ ਰੱਬੀ ਪ੍ਰਕਾਸ਼ ਲੱਭਾ ਹੈ,
ਤ੍ਰੈ ਗੁਣ ਮੇਟੇ ਖਾਈਐ ਸਾਰੁ ॥ tarai gun maytay khaa-ee-ai saar. and have eradicated the three modes of Maya (vice, virtues and power); I have done this most difficult task which is like eating the steel. ਮਾਇਆ ਦੇ ਤਿੰਨਾਂ ਹੀ ਕਿਸਮਾਂ ਦੇ ਅਸਰ (ਤਮੋ, ਰਜੋ, ਸਤੋ) ਨੂੰ ਮਿਟਾ ਕੇ ਇਹ ਅੱਤਿ ਔਖਾ ਕੰਮ-ਰੂਪ ਲੋਹਾ ਚੱਬ ਲਿਆ ਹੈ।
ਨਾਨਕ ਤਾਰੇ ਤਾਰਣਹਾਰੁ ॥੨੦॥ naanak taaray taaranhaar. ||20|| Nanak says, God, the savior, Himself ferries His devotees across the word ocean of vices. ||20|| ਨਾਨਕ ਕਹਿੰਦੇ ਨੇ! (ਇਸ ‘ਦੁਤਰ ਸਾਗਰ’ ਤੋਂ) ਤਾਰਣ ਦੇ ਸਮਰੱਥ ਪ੍ਰਭੂ ਆਪ ਹੀ ਤਾਰਦਾ ਹੈ ॥੨੦॥
ਆਦਿ ਕਉ ਕਵਨੁ ਬੀਚਾਰੁ ਕਥੀਅਲੇ ਸੁੰਨ ਕਹਾ ਘਰ ਵਾਸੋ ॥ aad ka-o kavan beechaar kathee-alay sunn kahaa ghar vaaso. Yogis ask, what can you tell us about the beginning of this universe? Where did God reside in the state of profound trance at that time? (ਪ੍ਰਸ਼ਨ:) ਤੁਸੀ (ਸ੍ਰਿਸ਼ਟੀ ਦੇ) ਮੁੱਢ ਦਾ ਕੀਹ ਵਿਚਾਰ ਦੱਸਦੇ ਹੋ? (ਤਦੋਂ) ਅਫੁਰ ਪਰਮਾਤਮਾ ਦਾ ਟਿਕਾਣਾ ਕਿਥੇ ਸੀ?
ਗਿਆਨ ਕੀ ਮੁਦ੍ਰਾ ਕਵਨ ਕਥੀਅਲੇ ਘਟਿ ਘਟਿ ਕਵਨ ਨਿਵਾਸੋ ॥ gi-aan kee mudraa kavan kathee-alay ghat ghat kavan nivaaso. What is the sign of divine knowledge? Who dwells in each and every heart? ਪਰਮਾਤਮਾ ਨਾਲ ਜਾਣ-ਪਛਾਣ ਦਾ ਕੀਹ ਸਾਧਨ ਦੱਸਦੇ ਹੋ? ਹਰੇਕ ਘਟ ਵਿਚ ਕਿਸ ਦਾ ਨਿਵਾਸ ਹੈ?
ਕਾਲ ਕਾ ਠੀਗਾ ਕਿਉ ਜਲਾਈਅਲੇ ਕਿਉ ਨਿਰਭਉ ਘਰਿ ਜਾਈਐ ॥ kaal kaa theegaa ki-o jalaa-ee-alay ki-o nirbha-o ghar jaa-ee-ai. How can the fear of death be burnt? How can the state of fearlessness be achieved? ਕਾਲ ਦੀ ਚੋਟ ਕਿਵੇਂ ਮੁਕਾਈ ਜਾਏ? ਨਿਰਭੈਤਾ ਦੇ ਦਰਜੇ ਤੇ ਕਿਵੇਂ ਅੱਪੜੀਦਾ ਹੈ?
ਸਹਜ ਸੰਤੋਖ ਕਾ ਆਸਣੁ ਜਾਣੈ ਕਿਉ ਛੇਦੇ ਬੈਰਾਈਐ ॥ sahj santokh kaa aasan jaanai ki-o chhayday bairaa-ee-ai. How can the enemy (vices) be conquered, so that the state of poise and contentment becomes evident? ਕਿਵੇਂ (ਹਉਮੈ) ਵੈਰੀ ਦਾ ਨਾਸ ਹੋਵੇ ਜਿਸ ਕਰਕੇ ਸਹਜ ਤੇ ਸੰਤੋਖ ਦਾ ਆਸਣ ਪਛਾਣ ਲਿਆ ਜਾਏ (ਭਾਵ, ਜਿਸ ਕਰਕੇ ਸਹਜ ਤੇ ਸੰਤੋਖ ਪ੍ਰਾਪਤ ਹੋਵੇ)?
ਗੁਰ ਕੈ ਸਬਦਿ ਹਉਮੈ ਬਿਖੁ ਮਾਰੈ ਤਾ ਨਿਜ ਘਰਿ ਹੋਵੈ ਵਾਸੋ ॥ gur kai sabad ha-umai bikh maarai taa nij ghar hovai vaaso. Guru Ji answers, If one eradicates ego, the poison for his spiritual deterioration, through the Guru’s teachings, then he can dwell within his ownself. (ਉੱਤਰ:) (ਜੋ ਮਨੁੱਖ) ਸਤਿਗੁਰੂ ਦੇ ਸ਼ਬਦ ਦੀ ਰਾਹੀਂ ਹਉਮੈ ਦੇ ਜ਼ਹਿਰ ਨੂੰ ਮੁਕਾ ਲਏ, ਤਾਂ ਨਿੱਜ ਸਰੂਪ ਵਿਚ ਟਿਕ ਜਾਂਦਾ ਹੈ।
ਜਿਨਿ ਰਚਿ ਰਚਿਆ ਤਿਸੁ ਸਬਦਿ ਪਛਾਣੈ ਨਾਨਕੁ ਤਾ ਕਾ ਦਾਸੋ ॥੨੧॥ jin rach rachi-aa tis sabad pachhaanai naanak taa kaa daaso. ||21|| Nanak is a devotee of that person who, through the Guru’s word, realizes God who has created this creation. ||21|| ਜਿਸ ਪ੍ਰਭੂ ਨੇ ਰਚਨਾ ਰਚੀ ਹੈ ਜੋ ਮਨੁੱਖ ਉਸ ਨੂੰ ਗੁਰੂ ਦੇ ਸ਼ਬਦ ਵਿਚ ਜੁੜ ਕੇ ਪਛਾਣਦਾ ਹੈ ਨਾਨਕ ਉਸ ਦਾ ਦਾਸ ਹੈ ॥੨੧॥
ਕਹਾ ਤੇ ਆਵੈ ਕਹਾ ਇਹੁ ਜਾਵੈ ਕਹਾ ਇਹੁ ਰਹੈ ਸਮਾਈ ॥ kahaa tay aavai kahaa ih jaavai kahaa ih rahai samaa-ee. Yogis ask, Where does a mortal come from, where does it go, and where does it ultimately remain absorbed? (ਪ੍ਰਸ਼ਨ:) ਇਹ ਜੀਵ ਕਿਥੋਂ ਆਉਂਦਾ ਹੈ? ਕਿਥੇ ਜਾਂਦਾ ਹੈ? ਕਿਥੇ ਟਿਕਿਆ ਰਹਿੰਦਾ ਹੈ? (ਭਾਵ, ਜੀਵ ਕਿਵੇਂ ਜੀਵਨ ਬਿਤੀਤ ਕਰਦਾ ਹੈ?)
ਏਸੁ ਸਬਦ ਕਉ ਜੋ ਅਰਥਾਵੈ ਤਿਸੁ ਗੁਰ ਤਿਲੁ ਨ ਤਮਾਈ ॥ ays sabad ka-o jo arthaavai tis gur til na tamaa-ee. One who reveals this mystery is the Guru, who has no greed at all. ਜੋ ਇਹ ਗੱਲ ਸਮਝਾ ਦੇਵੇ, (ਅਸੀਂ ਮੰਨਾਂਗੇ ਕਿ) ਉਸ ਗੁਰੂ ਨੂੰ ਰਤਾ ਭੀ ਲੋਭ ਨਹੀਂ ਹੈ।
ਕਿਉ ਤਤੈ ਅਵਿਗਤੈ ਪਾਵੈ ਗੁਰਮੁਖਿ ਲਗੈ ਪਿਆਰੋ ॥ ki-o tatai avigatai paavai gurmukh lagai pi-aaro. How can one realize the formless God, the essence of the world? How can he remain focused on God’s love through the Guru? ਜੀਵ ਜਗਤ ਦੇ ਮੂਲ ਤੇ ਅਦ੍ਰਿਸ਼ਟ ਪ੍ਰਭੂ ਨੂੰ ਕਿਵੇਂ ਮਿਲੇ? ਗੁਰੂ ਦੀ ਰਾਹੀਂ (ਪ੍ਰਭੂ ਨਾਲ ਇਸ ਦਾ) ਪਿਆਰ ਕਿਵੇਂ ਬਣੇ?
ਆਪੇ ਸੁਰਤਾ ਆਪੇ ਕਰਤਾ ਕਹੁ ਨਾਨਕ ਬੀਚਾਰੋ ॥ aapay surtaa aapay kartaa kaho naanak beechaaro. O’ Nanak, please give us your thoughts about God, who Himself is the Creator of the beings and Himself listens to them. ਹੇ ਨਾਨਕ! (ਸਾਨੂੰ ਉਸ ਪ੍ਰਭੂ ਦੀ) ਵਿਚਾਰ ਦੱਸ ਜੋ ਆਪ ਹੀ (ਜੀਵਾਂ ਨੂੰ) ਪੈਦਾ ਕਰਨ ਵਾਲਾ ਹੈ ਤੇ ਆਪ ਹੀ, (ਉਹਨਾਂ ਦੀ) ਸੁਣਨ ਵਾਲਾ ਹੈ।
ਹੁਕਮੇ ਆਵੈ ਹੁਕਮੇ ਜਾਵੈ ਹੁਕਮੇ ਰਹੈ ਸਮਾਈ ॥ hukmay aavai hukmay jaavai hukmay rahai samaa-ee. Guru Ji answers, one comes into this world by God’s command, departs from here by His command and in between he remains merged in His will. ਉੱਤਰ: ਜੀਵ ਪ੍ਰਭੂ ਦੇ ਹੁਕਮ ਵਿਚ ਹੀ ਇਥੇ ਆਉਂਦਾ ਹੈ, ਹੁਕਮ ਵਿਚ ਹੀ ਇਥੋਂ ਤੁਰ ਜਾਂਦਾ ਹੈ, ਹੁਕਮ ਵਿਚ ਹੀ ਜੀਵਨ ਬਿਤੀਤ ਕਰਨਾ ਪੈਂਦਾ ਹੈ।
ਪੂਰੇ ਗੁਰ ਤੇ ਸਾਚੁ ਕਮਾਵੈ ਗਤਿ ਮਿਤਿ ਸਬਦੇ ਪਾਈ ॥੨੨॥ pooray gur tay saach kamaavai gat mit sabday paa-ee. ||22|| He earns the true wealth of God’s Name through the perfect Guru; he also realizes the state and extent of God through the Guru’s divine word. ||22|| ਪੂਰੇ ਗੁਰੂ ਦੀ ਰਾਹੀਂ ਮਨੁੱਖ ਸੱਚੇ ਪ੍ਰਭੂ ਦੇ (ਸਿਮਰਨ ਦੀ) ਕਮਾਈ ਕਰਦਾ ਹੈ, ਇਹ ਗੱਲ ਗੁਰੂ ਦੇ ਸ਼ਬਦ ਤੋਂ ਹੀ ਮਿਲਦੀ ਹੈ ਕਿ ਪ੍ਰਭੂ ਕਿਹੋ ਜਿਹਾ ਹੈ ਤੇ ਕੇਡਾ (ਬੇਅੰਤ) ਹੈ ॥੨੨॥
ਆਦਿ ਕਉ ਬਿਸਮਾਦੁ ਬੀਚਾਰੁ ਕਥੀਅਲੇ ਸੁੰਨ ਨਿਰੰਤਰਿ ਵਾਸੁ ਲੀਆ ॥ aad ka-o bismaad beechaar kathee-alay sunn nirantar vaas lee-aa. Guru Ji answers, the thought of the beginning of the universe is astonishing, then God alone was residing within Himself in the state continuous trance. (ਉੱਤਰ:) ਸ੍ਰਿਸ਼ਟੀ ਦੇ ਮੁੱਢ ਦਾ ਵੀਚਾਰ ਤਾਂ ਅਸਚਰਜ ਹੀ ਕਿਹਾ ਜਾ ਸਕਦਾ ਹੈ, (ਤਦੋਂ) ਇੱਕ-ਰਸ ਅਫੁਰ ਪਰਮਾਤਮਾ ਦਾ ਹੀ ਵਜੂਦ ਸੀ।
ਅਕਲਪਤ ਮੁਦ੍ਰਾ ਗੁਰ ਗਿਆਨੁ ਬੀਚਾਰੀਅਲੇ ਘਟਿ ਘਟਿ ਸਾਚਾ ਸਰਬ ਜੀਆ ॥ akalpat mudraa gur gi-aan beechaaree-alay ghat ghat saachaa sarab jee-aa. The divine knowledge received from the Guru is the true knowledge; God is dwelling in each and every heart. ਗਿਆਨ ਦਾ ਅਸਲੀ ਸਾਧਨ ਇਹ ਸਮਝੋ ਕਿ ਸਤਿਗੁਰੂ ਤੋਂ ਮਿਲਿਆ ਗਿਆਨ ਹੋਵੇ । ਹਰੇਕ ਘਟ ਵਿਚ, ਸਾਰੇ ਜੀਵਾਂ ਵਿਚ, ਸਦਾ ਕਾਇਮ ਰਹਿਣ ਵਾਲਾ ਪ੍ਰਭੂ ਹੀ ਵੱਸਦਾ ਹੈ।
ਗੁਰ ਬਚਨੀ ਅਵਿਗਤਿ ਸਮਾਈਐ ਤਤੁ ਨਿਰੰਜਨੁ ਸਹਜਿ ਲਹੈ ॥ gur bachnee avigat samaa-ee-ai tat niranjan sahj lahai. Through the Guru’s teachings, we intuitively merge in the formless and the immaculate God, the essence of reality. ਗੁਰ-ਸ਼ਬਦ ਦੀ ਰਾਹੀਂ ਅਡੋਲ ਅਵਸਥਾ ਵਿਚ ਟਿਕਿਆਂ ਜਗਤ ਦਾ ਮੂਲ ਮਾਇਆ ਤੋਂ ਰਹਿਤ ਪ੍ਰਭੂ ਲੱਭ ਪੈਂਦਾ ਹੈ ਅਤੇ ਅਦ੍ਰਿਸ਼ਟ ਪ੍ਰਭੂ ਵਿਚ ਲੀਨ ਹੋਈਦਾ ਹੈ l
ਨਾਨਕ ਦੂਜੀ ਕਾਰ ਨ ਕਰਣੀ ਸੇਵੈ ਸਿਖੁ ਸੁ ਖੋਜਿ ਲਹੈ ॥ naanak doojee kaar na karnee sayvai sikh so khoj lahai. Nanak says, the disciple who follows the Guru’s teachings realizes God, he does not have to do anything else. ਨਾਨਕ ਕਹਿੰਦੇ ਨੇ!ਜੋ ਸਿੱਖ ਗੁਰ ਦੀ ਸੇਵਾ ਕਰਦਾ ਹੈ ਉਹ ‘ਨਿਰੰਜਨ ਪ੍ਰਭੂ’ ਨੂੰ ਲੱਭ ਲੈਂਦਾ ਹੈ ਉਸ ਨੂੰ ਹੋਰ ਕੋਈ ਕਾਰ ਕਰਨ ਦੀ ਲੋੜ ਨਹੀਂ,
ਹੁਕਮੁ ਬਿਸਮਾਦੁ ਹੁਕਮਿ ਪਛਾਣੈ ਜੀਅ ਜੁਗਤਿ ਸਚੁ ਜਾਣੈ ਸੋਈ ॥ hukam bismaad hukam pachhaanai jee-a jugat sach jaanai so-ee. Amazing is God’s command but one who understands it, knows the righteous way of living and he realizes God. ‘ਹੁਕਮ’ ਮੰਨਣਾ ਅਸਚਰਜ (ਖ਼ਿਆਲ) ਹੈ,ਪਰ ਜੋ ਮਨੁੱਖ ‘ਹੁਕਮ” ਨੂੰ ਪਛਾਣਦਾ ਹੈ ਉਹ ਜੀਵਨ ਦੀ ਸਹੀ ਜੁਗਤਿ ਤੇ ‘ਸਚ’ ਨੂੰ ਜਾਣ ਲੈਂਦਾ ਹੈ।
ਆਪੁ ਮੇਟਿ ਨਿਰਾਲਮੁ ਹੋਵੈ ਅੰਤਰਿ ਸਾਚੁ ਜੋਗੀ ਕਹੀਐ ਸੋਈ ॥੨੩॥ aap mayt niraalam hovai antar saach jogee kahee-ai so-ee. ||23|| He eradicates self-conceit, becomes detached from the worldly affairs because God is enshrined within him; only such a person is called a yogi. ||23|| ਉਹ ‘ਆਪਾ ਭਾਵ’ ਮਿਟਾ ਕੇ (ਦੁਨੀਆ ਵਿਚ ਰਹਿੰਦਾ ਹੋਇਆ ਭੀ ਦੁਨੀਆ ਤੋਂ) ਵੱਖਰਾ ਹੁੰਦਾ ਹੈ (ਕਿਉਂਕਿ ਉਸ ਦੇ) ਹਿਰਦੇ ਵਿਚ ਸਦਾ ਕਾਇਮ ਰਹਿਣ ਵਾਲਾ ਪ੍ਰਭੂ (ਸਾਖਿਆਤ) ਹੈ, (ਬੱਸ!) ਐਸਾ ਮਨੁੱਖ ਹੀ ਜੋਗੀ ਅਖਵਾਣ ਦੇ ਯੋਗ ਹੈ ॥੨੩॥
ਅਵਿਗਤੋ ਨਿਰਮਾਇਲੁ ਉਪਜੇ ਨਿਰਗੁਣ ਤੇ ਸਰਗੁਣੁ ਥੀਆ ॥ avigato nirmaa-il upjay nirgun tay sargun thee-aa. Guru Ji continues, when from the formless state, God assumes the immaculate form, means from intangible form He becomes tangible. (ਜਦੋਂ) ਅਦ੍ਰਿਸ਼ਟ ਅਵਸਥਾ ਤੋਂ ਨਿਰਮਲ ਪ੍ਰਭੂ ਪਰਗਟ ਹੁੰਦਾ ਹੈ ਤੇ ਨਿਰਗੁਣ ਰੂਪ ਤੋਂ ਸਰਗੁਣ ਬਣਦਾ ਹੈ
ਸਤਿਗੁਰ ਪਰਚੈ ਪਰਮ ਪਦੁ ਪਾਈਐ ਸਾਚੈ ਸਬਦਿ ਸਮਾਇ ਲੀਆ ॥ satgur parchai param pad paa-ee-ai saachai sabad samaa-ay lee-aa. The supreme spiritual status is received when the true Guru becomes pleased; then through the Guru’s word, God has merges that person in Himself. ਸਤਿਗੁਰੂ ਦੇ ਪਤੀਜਣ ਨਾਲ ਉੱਚੀ ਆਤਮਕ ਅਵਸਥਾ ਪ੍ਰਾਪਤ ਹੁੰਦੀ ਹੈ; ਜਦੋ ਗੁਰੂ ਦੇ ਸ਼ਬਦ ਦੀ ਰਾਹੀਂ ਸੱਚੇ ਪ੍ਰਭੂ ਨੇਜੀਵ ਨੂੰ ਆਪਣੇ ਵਿਚ ਲੀਨ ਕਰ ਲਿਆ,
ਏਕੇ ਕਉ ਸਚੁ ਏਕਾ ਜਾਣੈ ਹਉਮੈ ਦੂਜਾ ਦੂਰਿ ਕੀਆ ॥ aykay ka-o sach aykaa jaanai ha-umai doojaa door kee-aa. Then he believes that God alone is eternal and he casts off his ego and duality. (ਤਦੋਂ) ਉਹ ਕੇਵਲ ਇਕ ਪ੍ਰਭੂ ਨੂੰ ਹੀ (ਸਦਾ ਰਹਿਣ ਵਾਲੀ ਹਸਤੀ) ਜਾਣਦਾ ਹੈ ਕਿਉਂਕਿ ਉਸ ਨੇ ਹਉਮੈ ਅਤੇ ਦੂਜਾ-ਭਾਵ ਦੂਰ ਕਰ ਲਿਆ ਹੈ,
ਸੋ ਜੋਗੀ ਗੁਰ ਸਬਦੁ ਪਛਾਣੈ ਅੰਤਰਿ ਕਮਲੁ ਪ੍ਰਗਾਸੁ ਥੀਆ ॥ so jogee gur sabad pachhaanai antar kamal pargaas thee-aa. He alone is a true yogi who recognizes the Guru’s word and feels such inner delight, as if his heart has blossomed like a lotus. ਉਹੀ (ਅਸਲ) ਜੋਗੀ ਹੈ, ਉਹ ਸਤਿਗੁਰੂ ਦੇ ਸ਼ਬਦ ਨੂੰ ਸਮਝਦਾ ਹੈ ਉਸ ਦੇ ਅੰਦਰ (ਰਿਹਦਾ-ਰੂਪ) ਕੌਲ ਫੁੱਲ ਖਿੜ ਪਿਆ ਹੁੰਦਾ ਹੈ।
ਜੀਵਤੁ ਮਰੈ ਤਾ ਸਭੁ ਕਿਛੁ ਸੂਝੈ ਅੰਤਰਿ ਜਾਣੈ ਸਰਬ ਦਇਆ ॥ jeevat marai taa sabh kichh soojhai antar jaanai sarab da-i-aa. One who totally renounces ego, feels as if he has died while still alive; then he realizes everything about righteousness and believes in compassion for all. ਜੋ ਮਨੁੱਖ ਜੀਊਂਦਾ ਹੀ ਮਰਦਾ ਹੈ (ਭਾਵ, ‘ਹਉਮੈ’ ਦਾ ਤਿਆਗ ਕਰਦਾ ਹੈ, ਸੁਆਰਥ ਮਿਟਾਂਦਾ ਹੈ) ਉਸ ਨੂੰ (ਜ਼ਿੰਦਗੀ ਦੇ) ਹਰੇਕ (ਪਹਿਲੂ) ਦੀ ਸਮਝ ਆ ਜਾਂਦੀ ਹੈ, ਉਹ ਮਨੁੱਖ ਸਾਰੇ ਜੀਵਾਂ ਉਤੇ ਦਇਆ ਕਰਨ (ਦਾ ਅਸੂਲ) ਆਪਣੇ ਮਨ ਵਿਚ ਪੱਕਾ ਕਰ ਲੈਂਦਾ ਹੈ।
ਨਾਨਕ ਤਾ ਕਉ ਮਿਲੈ ਵਡਾਈ ਆਪੁ ਪਛਾਣੈ ਸਰਬ ਜੀਆ ॥੨੪॥ naanak taa ka-o milai vadaa-ee aap pachhaanai sarab jee-aa. ||24|| Nanak says, such a person receives honor in God’s presence because he sees himself in all beings. ||24|| ਨਾਨਕ ਕਹਿੰਦੇ ਨੇ! ਉਸੇ ਮਨੁੱਖ ਨੂੰ ਇੱਜ਼ਤ ਮਿਲਦੀ ਹੈ, ਉਹ ਸਾਰੇ ਜੀਵਾਂ ਵਿਚ ਆਪਣੇ ਆਪ ਨੂੰ ਵੇਖਦਾ ਹੈ (ਭਾਵ, ਉਹ ਉਸੇ ਜੋਤਿ ਨੂੰ ਸਭ ਵਿਚ ਵੇਖਦਾ ਹੈ ਜੋ ਉਸ ਦੇ ਆਪਣੇ ਅੰਦਰ ਹੈ) ॥੨੪॥
ਸਾਚੌ ਉਪਜੈ ਸਾਚਿ ਸਮਾਵੈ ਸਾਚੇ ਸੂਚੇ ਏਕ ਮਇਆ ॥ saachou upjai saach samaavai saachay soochay ayk ma-i-aa. O’ yogis, the Guru’s follower emerges from God, remains absorbed in Him, becomes immaculate and becomes like Him. (ਗੁਰਮੁਖਿ) ਸੱਚੇ ਪ੍ਰਭੂ ਤੋਂ ਪੈਦਾ ਹੁੰਦਾ ਹੈ ਤੇ ਸੱਚੇ ਵਿਚ ਹੀ ਲੀਨ ਰਹਿੰਦਾ ਹੈ; ਪਵਿੱਤਰ ਪੁਰਸ਼ ਸੱਚੇ ਸੁਆਮੀ ਨਾਲ ਇੱਕ ਮਿੱਕ ਹੋ ਜਾਂਦਾ ਹੈ।
ਝੂਠੇ ਆਵਹਿ ਠਵਰ ਨ ਪਾਵਹਿ ਦੂਜੈ ਆਵਾ ਗਉਣੁ ਭਇਆ ॥ jhoothay aavahi thavar na paavahi doojai aavaa ga-on bha-i-aa. But the self-willed ones come to the world, do not find any stability because of their love for duality, and they continue going through cycles of birth and death. ਪਰ ਝੂਠੇ (ਭਾਵ, ਨਾਸਵੰਤ ਮਾਇਆ ਵਿਚ ਲੱਗੇ ਹੋਏ ਬੰਦੇ) ਜਗਤ ਆਉਂਦੇ ਹਨ, ਉਹਨਾਂ ਨੂੰ ਮਨ ਦਾ ਟਿਕਾਉ ਨਹੀਂ ਹਾਸਲ ਹੁੰਦਾ (ਸੋ ਇਸ) ਦੂਜੇ-ਭਾਵ ਦੇ ਕਾਰਣ ਉਹਨਾਂ ਦਾ ਜਨਮ ਮਰਨ ਦਾ ਚੱਕਰ ਬਣਿਆ ਰਹਿੰਦਾ ਹੈ।
ਆਵਾ ਗਉਣੁ ਮਿਟੈ ਗੁਰ ਸਬਦੀ ਆਪੇ ਪਰਖੈ ਬਖਸਿ ਲਇਆ ॥ aavaa ga-on mitai gur sabdee aapay parkhai bakhas la-i-aa. The cycle of birth and death ends through the Guru’s divine word; God Himself evaluates a Guru’s follower and bestows mercy on him. ਇਹ ਜਨਮ ਮਰਨ ਦਾ ਚੱਕਰ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਮਿਟਦਾ ਹੈ (ਗੁਰ-ਸ਼ਬਦ ਵਿਚ ਜੁੜੇ ਮਨੁੱਖ ਨੂੰ) ਪ੍ਰਭੂ ਆਪ ਪਛਾਣ ਲੈਂਦਾ ਹੈ, ਤੇ (ਉਸ ਉਤੇ) ਮੇਹਰ ਕਰਦਾ ਹੈ।
ਏਕਾ ਬੇਦਨ ਦੂਜੈ ਬਿਆਪੀ ਨਾਮੁ ਰਸਾਇਣੁ ਵੀਸਰਿਆ ॥ aykaa baydan doojai bi-aapee naam rasaa-in veesri-aa. But the pain of ego and sense of duality afflict those who forsake God’s Name, the source of all relishes. (ਪਰ ਜਿਨ੍ਹਾਂ ਨੂੰ) ਸਾਰੇ-ਰਸਾਂ-ਦਾ-ਘਰ-ਪ੍ਰਭੂ ਦਾ ਨਾਮ ਵਿੱਸਰ ਜਾਂਦਾ ਹੈ ਉਹਨਾਂ ਨੂੰ ਦੂਜੇ-ਭਾਵ ਵਿਚ ਫਸਣ ਦੇ ਕਾਰਨ ਇਹ ਹਉਮੈ ਦੀ ਪੀੜਾ ਸਤਾਂਦੀ ਹੈ।


© 2017 SGGS ONLINE
error: Content is protected !!
Scroll to Top