Page 945
ਬਿਨੁ ਸਬਦੈ ਰਸੁ ਨ ਆਵੈ ਅਉਧੂ ਹਉਮੈ ਪਿਆਸ ਨ ਜਾਈ ॥
bin sabdai ras na aavai a-oDhoo ha-umai pi-aas na jaa-ee.
O’ yogi, the breath (spiritual life) does not get sustenance without the Guru’s word and the yearning for ego does not go away.
ਹੇ ਜੋਗੀ! ਗੁਰੂ ਦੇ ਸ਼ਬਦ ਤੋਂ ਬਿਨਾਂ (ਪ੍ਰਾਣਾਂ ਨੂੰ) ਰਸ ਨਹੀਂ ਆਉਂਦਾ, ਗੁਰੂ-ਸ਼ਬਦ ਤੋਂ ਬਿਨਾ ਹਉਮੈ ਦੀ ਤ੍ਰੇਹ ਨਹੀਂ ਮਿਟਦੀ।
ਸਬਦਿ ਰਤੇ ਅੰਮ੍ਰਿਤ ਰਸੁ ਪਾਇਆ ਸਾਚੇ ਰਹੇ ਅਘਾਈ ॥
sabad ratay amrit ras paa-i-aa saachay rahay aghaa-ee.
Those who are imbued with the love of the Guru’s word, receive the ambrosial essence and remain satiated in God’s Name.
ਜੋ ਮਨੁੱਖ ਗੁਰੂ ਦੇ ਸ਼ਬਦ ਵਿਚ ਰੰਗੇ ਜਾਂਦੇ ਹਨ, ਉਹਨਾਂ ਨੂੰ ਸਦਾ ਟਿਕੇ ਰਹਿਣ ਵਾਲਾ ਨਾਮ-ਰਸ ਮਿਲ ਜਾਂਦਾ ਹੈ, ਉਹ ਪ੍ਰਭੂ ਵਿਚ ਰੱਜੇ ਰਹਿੰਦੇ ਹਨ ।
ਕਵਨ ਬੁਧਿ ਜਿਤੁ ਅਸਥਿਰੁ ਰਹੀਐ ਕਿਤੁ ਭੋਜਨਿ ਤ੍ਰਿਪਤਾਸੈ ॥
kavan buDh jit asthir rahee-ai kit bhojand tariptaasai.
Yogis ask, what is that wisdom through which the mind can always remain stable, and with what kind of food is the mind satiated?
(ਪ੍ਰਸ਼ਨ:) ਉਹ ਕੇਹੜੀ ਮਤ ਹੈ ਜਿਸ ਦੀ ਰਾਹੀ ਮਨ ਸਦਾ ਟਿਕਿਆ ਰਹਿ ਸਕਦਾ ਹੈ? ਕੇਹੜੀ ਖ਼ੁਰਾਕ ਨਾਲ ਮਨ ਸਦਾ ਰੱਜਿਆ ਰਹਿ ਸਕੇ?
ਨਾਨਕ ਦੁਖੁ ਸੁਖੁ ਸਮ ਕਰਿ ਜਾਪੈ ਸਤਿਗੁਰ ਤੇ ਕਾਲੁ ਨ ਗ੍ਰਾਸੈ ॥੬੧॥
naanak dukh sukh sam kar jaapai satgur tay kaal na garaasai. ||61||
Nanak answers, through the true Guru’s teachings, sorrow and pleasure seem alike and the fear of death does not afflict the mind. ||61||
ਨਾਨਕ ਕਹਿੰਦੇ ਨੇ! ਸਤਿਗੁਰੂ ਤੋਂ (ਜੋ ਮਤ ਮਿਲਦੀ ਹੈ ਉਸ ਨਾਲ) ਦੁੱਖ ਤੇ ਸੁਖ ਇੱਕ-ਸਮਾਨ ਜਾਪਦਾ ਹੈ, ਸਤਿਗੁਰੂ ਤੋਂ (ਜੋ ਨਾਮ-ਭੋਜਨ ਮਿਲਦਾ ਹੈ, ਉਸ ਕਰਕੇ) ਮੌਤ (ਦਾ ਡਰ) ਪੋਹ ਨਹੀਂ ਸਕਦਾ ॥੬੧॥
ਰੰਗਿ ਨ ਰਾਤਾ ਰਸਿ ਨਹੀ ਮਾਤਾ ॥
rang na raataa ras nahee maataa.
If one is neither imbued with God’s love and nor is elated with the bliss of Naam,
ਜੇਕਰ ਇਨਸਾਨ ਪ੍ਰਭੂ ਦੀ ਪ੍ਰੀਤ ਨਾਲ ਰੰਗੀਜਿਆ ਨਹੀਂ, ਨਾਂ ਹੀ ਪ੍ਰਭੂ ਦੇ ਆਨੰਦ ਵਿਚ ਖੀਵਾ ਹੋਇਆ ਹੈ,
ਬਿਨੁ ਗੁਰ ਸਬਦੈ ਜਲਿ ਬਲਿ ਤਾਤਾ ॥
bin gur sabdai jal bal taataa.
without following the Guru’s word, he remains frustrated and consumed in worldly desires.
ਸਤਿਗੁਰੂ ਦੇ ਸ਼ਬਦ (ਦੀ ਕਮਾਈ ਕਰਨ) ਤੋਂ ਬਿਨਾ ਉਹ ਮਨੁੱਖ (ਮਾਇਕ ਧੰਧਿਆਂ ਵਿਚ) ਸੜ ਬਲ ਕੇ ਖਿੱਝਦਾ ਰਹਿੰਦਾ ਹੈ,
ਬਿੰਦੁ ਨ ਰਾਖਿਆ ਸਬਦੁ ਨ ਭਾਖਿਆ ॥
bind na raakhi-aa sabad na bhaakhi-aa.
One who has not chanted the Guru’s word, has not become a celibate
ਜਿਸ ਮਨੁੱਖ ਨੇ ਗੁਰ-ਸ਼ਬਦ ਨਹੀਂ ਉਚਾਰਿਆ, ਉਸ ਨੇ ਜਤ ਵੀ ਨਹੀ ਰਖਿਆ ।
ਪਵਨੁ ਨ ਸਾਧਿਆ ਸਚੁ ਨ ਅਰਾਧਿਆ ॥
pavan na saaDhi-aa sach na araaDhi-aa.
One who has not remembered God, has not gained control of his breath.
ਜਿਸ ਨੇ ਸੱਚੇ ਪ੍ਰਭੂ ਨੂੰ ਸਿਮਰਿਆ ਨਹੀਂ, ਉਸ ਨੇ ਪ੍ਰਾਣਾਯਾਮ ਵੀ ਨਹੀ ਸਾਧਿਆ l
ਅਕਥ ਕਥਾ ਲੇ ਸਮ ਕਰਿ ਰਹੈ ॥
akath kathaa lay sam kar rahai.
If one lives a balanced life by singing the praises of the incomprehensible God,
ਜੇ ਮਨੁੱਖ ਅਕੱਥ ਪ੍ਰਭੂ ਦੇ ਗੁਣ ਗਾ ਕੇ (ਦੁਖ ਸੁਖ ਨੂੰ) ਇੱਕ-ਸਮਾਨ ਜਾਣ ਕੇ ਜੀਵਨ ਬਿਤੀਤ ਕਰੇ,
ਤਉ ਨਾਨਕ ਆਤਮ ਰਾਮ ਕਉ ਲਹੈ ॥੬੨॥
ta-o naanak aatam raam ka-o lahai. ||62||
only then he realizes the all-pervading God, says Nanak. ||62||
ਨਾਨਕ ਕਹਿੰਦੇ ਨੇ! ਤਾਂ ਉਹ ਸਾਰੇ-ਸੰਸਾਰ-ਦੀ-ਜਿੰਦ ਪ੍ਰਭੂ ਦੀ ਪ੍ਰਾਪਤੀ ਕਰ ਲੈਂਦਾ ਹੈ ॥੬੨॥
ਗੁਰ ਪਰਸਾਦੀ ਰੰਗੇ ਰਾਤਾ ॥
gur parsaadee rangay raataa.
One who is imbued with the love of God through the Guru’s grace,
ਜੋ ਮਨੁੱਖ ਸਤਿਗੁਰੂ ਦੀ ਮੇਹਰ ਨਾਲ ਪ੍ਰਭੂ ਦੇ ਪਿਆਰ ਵਿਚ ਰੰਗੀਜਦਾ ਹੈ,
ਅੰਮ੍ਰਿਤੁ ਪੀਆ ਸਾਚੇ ਮਾਤਾ ॥
amrit pee-aa saachay maataa.
drinks the nectar of Naam and remains elated in the love of God.
ਉਹ ਨਾਮ-ਅੰਮ੍ਰਿਤ ਪੀ ਲੈਂਦਾ ਹੈ, ਤੇ ਸੱਚੇ ਪ੍ਰਭੂ ਵਿਚ ਖੀਵਾ ਰਹਿੰਦਾ ਹੈ।
ਗੁਰ ਵੀਚਾਰੀ ਅਗਨਿ ਨਿਵਾਰੀ ॥
gur veechaaree agan nivaaree.
One who has become thoughtful through the Guru’s word, has quenched the fire of his worldly desires.
ਜੋ ਮਨੁੱਖ ਗੁਰ-(ਸ਼ਬਦ) ਦੀ ਰਾਹੀਂ ਵਿਚਾਰਵਾਨ ਹੋ ਗਿਆ ਹੈ ਉਸ ਨੇ (ਤ੍ਰਿਸ਼ਨਾ) ਅੱਗ ਬੁਝਾ ਲਈ ਹੈ l
ਅਪਿਉ ਪੀਓ ਆਤਮ ਸੁਖੁ ਧਾਰੀ ॥
api-o pee-o aatam sukh Dhaaree.
He has partaken the ambrosial nectar of Naam and has received celestial peace.
ਉਸ ਨੇ (ਨਾਮ-) ਅੰਮ੍ਰਿਤ ਪੀ ਲਿਆ ਹੈ, ਉਸ ਨੂੰ ਆਤਮਕ ਸੁਖ ਲੱਭ ਪਿਆ ਹੈ।
ਸਚੁ ਅਰਾਧਿਆ ਗੁਰਮੁਖਿ ਤਰੁ ਤਾਰੀ ॥
sach araaDhi-aa gurmukh tar taaree.
O’ Yogi, lovingly remember God by following the Guru’s teaching and swim across the worldly ocean of vices.
(ਹੇ ਜੋਗੀ!) ਗੁਰੂ ਦੇ ਰਾਹ ਤੇ ਤੁਰ ਕੇ ਸੱਚੇ ਪ੍ਰਭੂ ਦਾ ਸਿਮਰਨ ਕਰ ਕੇ (‘ਦੁਤਰ ਸਾਗਰ’ ਤੋਂ) ਪਾਰ ਲੰਘ।
ਨਾਨਕ ਬੂਝੈ ਕੋ ਵੀਚਾਰੀ ॥੬੩॥
naanak boojhai ko veechaaree. ||63||
O’ Nanak, only a rare thoughtful person understands it. ||63||
ਹੇ ਨਾਨਕ! ਕੋਈ ਵਿਰਲਾ ਵਿਚਾਰਵਾਨ ਇਸ ਗੱਲ ਨੂੰ ਸਮਝਦਾ ਹੈ ॥੬੩॥
ਇਹੁ ਮਨੁ ਮੈਗਲੁ ਕਹਾ ਬਸੀਅਲੇ ਕਹਾ ਬਸੈ ਇਹੁ ਪਵਨਾ ॥
ih man maigal kahaa basee-alay kahaa basai ih pavnaa.
Yogis ask, where does this intoxicated elephant-like mind dwells, and where does this breath reside,
(ਪ੍ਰਸ਼ਨ:) ਮਸਤ ਹਾਥੀ (ਵਰਗਾ) ਇਹ ਮਨ ਕਿਥੇ ਵੱਸਦਾ ਹੈ? ਇਹ ਪ੍ਰਾਣ ਕਿਥੇ ਵੱਸਦੇ ਹਨ?.
ਕਹਾ ਬਸੈ ਸੁ ਸਬਦੁ ਅਉਧੂ ਤਾ ਕਉ ਚੂਕੈ ਮਨ ਕਾ ਭਵਨਾ ॥
kahaa basai so sabad a-oDhoo taa ka-o chookai man kaa bhavnaa.
and O’ yogi (Nanak), where does that Guru’s word reside through which the mind’s wanderings cease?
ਹੇ ਜੋਗੀ (ਨਾਨਕ!) ਉਹ ਸ਼ਬਦ ਕਿਥੇ ਵੱਸਦਾ ਹੈ ਜਿਸ ਦੀ ਰਾਹੀਂ (ਤੁਹਾਡੇ ਮਤ-ਅਨੁਸਾਰ) ਮਨ ਦੀ ਭਟਕਣਾ ਮੁੱਕਦੀ ਹੈ?
ਨਦਰਿ ਕਰੇ ਤਾ ਸਤਿਗੁਰੁ ਮੇਲੇ ਤਾ ਨਿਜ ਘਰਿ ਵਾਸਾ ਇਹੁ ਮਨੁ ਪਾਏ ॥
nadar karay taa satgur maylay taa nij ghar vaasaa ih man paa-ay.
Guru Ji answers, if God bestows grace, He unites one with the true Guru; then by following the Guru’s teachings, his mind becomes stable within the self.
(ਉੱਤਰ:) ਜੇ ਪ੍ਰਭੂ ਮੇਹਰ ਦੀ ਨਿਗਾਹ ਕਰੇ ਤਾਂ ਉਹ ਸਤਿਗੁਰੂ ਮਿਲਾਂਦਾ ਹੈ ਤੇ (ਗੁਰੂ ਮਿਲਿਆਂ) ਇਹ ਮਨ ਆਪਣੇ ਹੀ ਘਰ ਵਿਚ ਟਿਕ ਜਾਂਦਾ ਹੈ।
ਆਪੈ ਆਪੁ ਖਾਇ ਤਾ ਨਿਰਮਲੁ ਹੋਵੈ ਧਾਵਤੁ ਵਰਜਿ ਰਹਾਏ ॥
aapai aap khaa-ay taa nirmal hovai Dhaavat varaj rahaa-ay.
When the individual conquers his egotism, he becomes immaculate, and his wandering mind is restrained.
ਜਦ ਪ੍ਰਾਨੀ ਆਪਣੀ ਹਉਮੇ ਮੁਕਾ ਦੇਂਦਾ ਹੈ, ਤਦ ਉਹ ਪਵਿੱਤਰ ਹੋ ਜਾਂਦਾ ਹੈ ਅਤੇ ਆਪਣੇ ਭਟਕਦੇ ਹੋਏ ਮਨ ਨੂੰ ਮਨਾ ਕੇ ਰੋਕੀ ਰਖਦਾ ਹੈ!
ਕਿਉ ਮੂਲੁ ਪਛਾਣੈ ਆਤਮੁ ਜਾਣੈ ਕਿਉ ਸਸਿ ਘਰਿ ਸੂਰੁ ਸਮਾਵੈ ॥
ki-o mool pachhaanai aatam jaanai ki-o sas ghar soor samaavai.
Yogis ask, how can one recognize God, the source of the world and how can one know his own self? How can the ignorant mind be enlightened?
(ਪ੍ਰਸ਼ਨ:) ਮਨੁੱਖ ਜਗਤ ਦੇ ਮੁੱਢ (ਪ੍ਰਭੂ) ਨੂੰ ਕਿਵੇਂ ਪਛਾਣੇ? ਆਪਣੇ ਆਤਮਾ ਨੂੰ ਕਿਵੇਂ ਸਮਝੇ? ਚੰਦ੍ਰਮਾ ਦੇ ਘਰ ਵਿਚ ਸੂਰਜ ਕਿਵੇਂ ਟਿਕੇ?
ਗੁਰਮੁਖਿ ਹਉਮੈ ਵਿਚਹੁ ਖੋਵੈ ਤਉ ਨਾਨਕ ਸਹਜਿ ਸਮਾਵੈ ॥੬੪॥
gurmukh ha-umai vichahu khovai ta-o naanak sahj samaavai. ||64||
Nanak answers, when one eradicates his ego through the Guru’s teachings, and then he merges in the state of poise? ||64||
ਨਾਨਕ ਕਹਿੰਦੇ ਨੇ! ਜਦ ਮਨੁੱਖ ਗੁਰੂ ਦੇ ਹੁਕਮ ਵਿਚ ਤੁਰਦਾ ਹੈ ਉਹ ਅੰਦਰੋਂ ‘ਹਉਮੈ’ ਦੂਰ ਕਰਦਾ ਹੈ, ਤਦੋਂ, ਉਹ ਪ੍ਰਭੂ ਵਿਚ ਸਮਾਅ ਜਾਂਦਾ ਹੈ ॥੬੪॥
ਇਹੁ ਮਨੁ ਨਿਹਚਲੁ ਹਿਰਦੈ ਵਸੀਅਲੇ ਗੁਰਮੁਖਿ ਮੂਲੁ ਪਛਾਣਿ ਰਹੈ ॥
ih man nihchal hirdai vasee-alay gurmukh mool pachhaan rahai.
Guru Ji answers, when one realizes God, the source of all, by following the Guru’s teachings, then becoming stable, this mind dwells in the heart itself.
ਜਦੋਂ ਮਨੁੱਖ ਗੁਰੂ ਦੇ ਹੁਕਮ ਤੇ ਤੁਰ ਕੇ ਜਗਤ ਦੇ ਮੂਲ-(ਪ੍ਰਭੂ) ਨੂੰ ਪਛਾਣਦਾ ਹੈ , ਤਾਂ ਇਹ ਮਨ ਅਡੋਲ ਹੋ ਕੇ ਹਿਰਦੇ ਵਿਚ ਟਿਕਦਾ ਹੈ।
ਨਾਭਿ ਪਵਨੁ ਘਰਿ ਆਸਣਿ ਬੈਸੈ ਗੁਰਮੁਖਿ ਖੋਜਤ ਤਤੁ ਲਹੈ ॥
naabh pavan ghar aasan baisai gurmukh khojat tat lahai.
The breathing process starts from the navel; one finds the essence of reality by searching through the Guru’s teachings.
ਪ੍ਰਾਣ (ਭਾਵ ਸੁਆਸ) ਨਾਭੀ-ਰੂਪ ਘਰ ਵਿਚ ਆਸਣ ਤੇ ਬੈਠਦਾ ਹੈ (ਭਾਵ, ਪ੍ਰਾਣਾਂ ਦਾ ਆਰੰਭ ਨਾਭੀ ਤੋਂ ਹੁੰਦਾ ਹੈ), ਗੁਰੂ ਦੀ ਰਾਹੀਂ ਖੋਜ ਕਰ ਕੇ ਮਨੁੱਖ ਅਸਲੀਅਤ ਲੱਭਦਾ ਹੈ।
ਸੁ ਸਬਦੁ ਨਿਰੰਤਰਿ ਨਿਜ ਘਰਿ ਆਛੈ ਤ੍ਰਿਭਵਣ ਜੋਤਿ ਸੁ ਸਬਦਿ ਲਹੈ ॥
so sabad nirantar nij ghar aachhai taribhavan jot so sabad lahai.
That all pervading divine word, when manifests in one’s heart, then through that divine word, he realizes the supreme light of God pervading the three worlds.
ਉਹ ਸ਼ਬਦ ਜੋ ਸਭ ਵਿੱਚ ਹੈ, ਆਪਣੇ ਹਿਰਦੇ ਵਿੱਚ ਆਵੇ, ਤਾਂ ਉਸ ਸ਼ਬਦ ਦੀ ਰਾਹੀਂ ਤ੍ਰਿਲੋਕੀ ਵਿਚ ਵਿਆਪਕ ਪ੍ਰਭੂ ਦੀ ਜੋਤ ਲੱਭ ਪੈਂਦੀ ਹੈ
ਖਾਵੈ ਦੂਖ ਭੂਖ ਸਾਚੇ ਕੀ ਸਾਚੇ ਹੀ ਤ੍ਰਿਪਤਾਸਿ ਰਹੈ ॥
khaavai dookh bhookh saachay kee saachay hee tariptaas rahai.
As one’s yearning for uniting with God multiplies, his sorrows keep vanishing and he remains satiated with His Name.
(ਜਿਉਂ ਜਿਉਂ) ਸੱਚੇ ਪ੍ਰਭੂ ਨੂੰ ਮਿਲਣ ਦੀ ਤਾਂਘ ਵਧਦੀ ਹੈ (ਤਿਉਂ ਤਿਉਂ) ਮਨੁੱਖ ਦੁੱਖਾਂ ਨੂੰ ਮੁਕਾ ਲੈਂਦਾ ਹੈ; ਸੱਚੇ ਪ੍ਰਭੂ ਵਿਚ ਹੀ ਤ੍ਰਿਪਤ ਰਹਿੰਦਾ ਹੈ।
ਅਨਹਦ ਬਾਣੀ ਗੁਰਮੁਖਿ ਜਾਣੀ ਬਿਰਲੋ ਕੋ ਅਰਥਾਵੈ ॥
anhad banee gurmukh jaanee birlo ko arthaavai.
Only a rare follower of the Guru has known and understood the non-stop melody of the divine word.
ਇਕ-ਰਸ ਵਿਆਪਕ ਰੱਬੀ ਜੀਵਨ-ਰੌ ਨੂੰ ਕਿਸੇ ਵਿਰਲੇ ਗੁਰਮੁਖ ਨੇ ਹੀ ਜਾਣਿਆ ਹੈ ਕਿਸੇ ਵਿਰਲੇ ਨੇ ਹੀ ਸਮਝਿਆ ਹੈ।
ਨਾਨਕੁ ਆਖੈ ਸਚੁ ਸੁਭਾਖੈ ਸਚਿ ਰਪੈ ਰੰਗੁ ਕਬਹੂ ਨ ਜਾਵੈ ॥੬੫॥
naanak aakhai sach subhaakhai sach rapai rang kabhoo na jaavai. ||65||
Nanak says, the one who has understood it, he lovingly remembers God and remains imbued with His love which never fades. ||65||
ਨਾਨਕ ਆਖਦਾ ਹੈ, ਜਿਸ ਨੇ ਸਮਝਿਆ ਹੈ ਉਹ ਪ੍ਰਭੂ ਨੂੰ ਸਿਮਰਦਾ ਹੈ, ਸੱਚੇ ਵਿਚ ਰੰਗਿਆ ਰਹਿੰਦਾ ਹੈ, ਇਹ ਰੰਗ ਕਦੇ ਉਤਰਦਾ ਨਹੀਂ ॥੬੫॥
ਜਾ ਇਹੁ ਹਿਰਦਾ ਦੇਹ ਨ ਹੋਤੀ ਤਉ ਮਨੁ ਕੈਠੈ ਰਹਤਾ ॥
jaa ih hirdaa dayh na hotee ta-o man kaithai rahtaa.
Yogis ask, When this heart and body did not exist, where did the mind reside?
(ਪ੍ਰਸ਼ਨ:) ਜਦੋਂ ਨਾਹ ਇਹ ਹਿਰਦਾ ਸੀ ਨਾਹ ਇਹ ਸਰੀਰ ਸੀ, ਤਦੋਂ ਮਨ (ਚੇਤਨ ਸੱਤਾ) ਕਿੱਥੇ ਰਹਿੰਦਾ ਸੀ?
ਨਾਭਿ ਕਮਲ ਅਸਥੰਭੁ ਨ ਹੋਤੋ ਤਾ ਪਵਨੁ ਕਵਨ ਘਰਿ ਸਹਤਾ ॥
naabh kamal asthambh na hoto taa pavan kavan ghar sahtaa.
When there was no support of the lotus-like navel, then in which home did the life’s breath reside?
ਜਦੋਂ ਨਾਭੀ ਦੇ ਚੱਕਰ ਦੀ ਥੰਮ੍ਹੀ ਨਹੀਂ ਸੀ ਤਾਂ ਪ੍ਰਾਣ (ਸੁਆਸ) ਕਿਸ ਘਰ ਵਿਚ ਆਸਰਾ ਲੈਂਦਾ ਸੀ?
ਰੂਪੁ ਨ ਹੋਤੋ ਰੇਖ ਨ ਕਾਈ ਤਾ ਸਬਦਿ ਕਹਾ ਲਿਵ ਲਾਈ ॥
roop na hoto raykh na kaa-ee taa sabad kahaa liv laa-ee.
When there was no form or figure, then where did the divine word reside?
ਜਦੋਂ ਕੋਈ ਰੂਪ ਰੇਖ ਨਹੀਂ ਸੀ ਤਦੋਂ ਸ਼ਬਦ ਨੇ ਕਿਥੇ ਲਿਵ ਲਾਈ ਹੋਈ ਸੀ?
ਰਕਤੁ ਬਿੰਦੁ ਕੀ ਮੜੀ ਨ ਹੋਤੀ ਮਿਤਿ ਕੀਮਤਿ ਨਹੀ ਪਾਈ ॥
rakat bind kee marhee na hotee mit keemat nahee paa-ee.
When this body, made of mother’s blood and father’s sperm, did not exist, then the extent and worth of God’s virtues could not be evaluated?
ਜਦੋਂ ਰੱਤ ਤੇ ਬੀਰਜ ਤੋਂ ਬਣਿਆ ਇਹ ਸਰੀਰ ਨਹੀਂ ਸੀ ਤਦੋਂ ਪ੍ਰਭੂ ਦੇ ਵਿਸਥਾਰ ਤੇ ਮੁੱਲ ਦਾ ਅੰਦਾਜ਼ਾ ਨਹੀਂ ਸੀ ਲਾਇਆ ਜਾ ਸਕਦਾ?
ਵਰਨੁ ਭੇਖੁ ਅਸਰੂਪੁ ਨ ਜਾਪੀ ਕਿਉ ਕਰਿ ਜਾਪਸਿ ਸਾਚਾ ॥
varan bhaykh asroop na jaapee ki-o kar jaapas saachaa.
How can God, whose color, form or feature is not visible, be known?
ਜਿਸ ਪ੍ਰਭੂ ਦਾ ਰੰਗ ਭੇਖ ਤੇ ਸਰੂਪ ਨਹੀਂ ਦਿੱਸਦਾ, ਉਹ ਸਦਾ ਕਾਇਮ ਰਹਿਣ ਵਾਲਾ ਪ੍ਰਭੂ ਕਿਵੇਂ ਲਖਿਆ ਜਾਂਦਾ ਹੈ?
ਨਾਨਕ ਨਾਮਿ ਰਤੇ ਬੈਰਾਗੀ ਇਬ ਤਬ ਸਾਚੋ ਸਾਚਾ ॥੬੬॥
naanak naam ratay bairaagee ib tab saacho saachaa. ||66||
Nanak says, the detached one who is imbued with the love of God seems to experience God present now and forever. ||66||
(ਉੱਤਰ:)ਨਾਨਕ ਕਹਿੰਦੇ ਨੇ! ਪ੍ਰਭੂ ਦੇ ਨਾਮ ਵਿਚ ਰੱਤੇ ਹੋਏ ਵੈਰਾਗਵਾਨ ਨੂੰ ਹਰ ਵੇਲੇ ਸੱਚਾ ਪ੍ਰਭੂ ਹੀ (ਮੌਜੂਦ) ਪ੍ਰਤੀਤ ਹੁੰਦਾ ਹੈ ॥੬੬॥
ਹਿਰਦਾ ਦੇਹ ਨ ਹੋਤੀ ਅਉਧੂ ਤਉ ਮਨੁ ਸੁੰਨਿ ਰਹੈ ਬੈਰਾਗੀ ॥
hirdaa dayh na hotee a-oDhoo ta-o man sunn rahai bairaagee.
Guru Ji answers, when the heart and the body did not exist; O Yogi, then the detached mind resided in the intangible God.
(ਉੱਤਰ:) ਹੇ ਜੋਗੀ! ਜਦੋਂ ਨਾਹ ਹਿਰਦਾ ਸੀ ਨਾਹ ਸਰੀਰ ਸੀ, ਤਦੋਂ ਵੈਰਾਗੀ ਮਨ ਨਿਰਗੁਣ ਪ੍ਰਭੂ ਵਿਚ ਟਿਕਿਆ ਹੋਇਆ ਸੀ।
ਨਾਭਿ ਕਮਲੁ ਅਸਥੰਭੁ ਨ ਹੋਤੋ ਤਾ ਨਿਜ ਘਰਿ ਬਸਤਉ ਪਵਨੁ ਅਨਰਾਗੀ ॥
naabh kamal asthambh na hoto taa nij ghar basta-o pavan anraagee.
When there was no support of the lotus-like navel, then imbued with God’s love the life’s breath remained in its own home, the eternal God.
ਜਦੋਂ ਨਾਭੀ-ਚੱਕਰ-ਰੂਪ ਥੰਮੀ ਨਹੀਂ ਸੀ ਤਦੋਂ ਪ੍ਰਾਣ (ਪ੍ਰਭੂ ਦਾ) ਪ੍ਰੇਮੀ ਹੋ ਕੇ ਆਪਣੇ ਅਸਲ ਘਰ (ਪ੍ਰਭੂ) ਵਿਚ ਵੱਸਦਾ ਸੀ।
ਰੂਪੁ ਨ ਰੇਖਿਆ ਜਾਤਿ ਨ ਹੋਤੀ ਤਉ ਅਕੁਲੀਣਿ ਰਹਤਉ ਸਬਦੁ ਸੁ ਸਾਰੁ ॥
roop na raykh-i-aa jaat na hotee ta-o akuleen rahta-o sabad so saar.
When there was no form, shape or social class, then that sublime divine word resided in God who has no lineage.
ਜਦੋਂ ਜਗਤ ਦਾ ਕੋਈ ਰੂਪ ਰੇਖ ਨਹੀਂ ਸੀ ਤਦੋਂ ਉਹ ਸ੍ਰੇਸ਼ਟ ਸ਼ਬਦ ਕੁਲ-ਰਹਿਤ ਪ੍ਰਭੂ ਵਿਚ ਰਹਿੰਦਾ ਸੀ;
ਗਉਨੁ ਗਗਨੁ ਜਬ ਤਬਹਿ ਨ ਹੋਤਉ ਤ੍ਰਿਭਵਣ ਜੋਤਿ ਆਪੇ ਨਿਰੰਕਾਰੁ ॥
ga-un gagan jab tabeh na hota-o taribhavan jot aapay nirankaar.
When there was neither earth nor sky, then the formless God, the light of all the three worlds, was all by Himself.
ਜਦੋਂ ਜਗਤ ਦੀ ਹਸਤੀ ਨਹੀਂ ਸੀ, ਅਕਾਸ਼ ਨਹੀਂ ਸੀ, ਤਦੋਂ ਆਕਾਰ-ਰਹਿਤ ਤ੍ਰਿਭਵਣੀ ਜੋਤਿ (ਭਾਵ, ਹੁਣ ਤ੍ਰਿਲੋਕੀ ਵਿਚ ਵਿਆਪਕ ਹੋਣ ਵਾਲੀ ਜੋਤਿ) ਆਪ ਹੀ ਆਪ ਸੀ।