Guru Granth Sahib Translation Project

Guru granth sahib page-946

Page 946

ਵਰਨੁ ਭੇਖੁ ਅਸਰੂਪੁ ਸੁ ਏਕੋ ਏਕੋ ਸਬਦੁ ਵਿਡਾਣੀ ॥ varan bhaykh asroop so ayko ayko sabad vidaanee. At that time, the color of the universe, garb and form were embodied in one God, and He was also in the form of astonishing divine word. ਇਕੋ ਅਸਚਰਜ ਸ਼ਬਦ-ਰੂਪ ਪ੍ਰਭੂ ਹੀ ਸੀ, ਉਹੀ (ਜਗਤ ਦਾ) ਰੰਗ ਭੇਖ ਤੇ ਰੂਪ ਸੀ।
ਸਾਚ ਬਿਨਾ ਸੂਚਾ ਕੋ ਨਾਹੀ ਨਾਨਕ ਅਕਥ ਕਹਾਣੀ ॥੬੭॥ saach binaa soochaa ko naahee naanak akath kahaanee. ||67|| O’ Nanak, without realizing God, whose real form cannot be described, no one is pure. ||67|| ਹੇ ਨਾਨਕ! ਉਸ ਸਦਾ ਕਾਇਮ ਰਹਿਣ ਵਾਲੇ ਪ੍ਰਭੂ (ਨੂੰ ਮਿਲਣ) ਤੋਂ ਬਿਨਾ, ਜਿਸ ਦਾ ਕੋਈ ਸਹੀ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਕੋਈ ਮਨੁੱਖ ਸੁੱਚਾ ਨਹੀਂ ਹੈ ॥੬੭॥
ਕਿਤੁ ਕਿਤੁ ਬਿਧਿ ਜਗੁ ਉਪਜੈ ਪੁਰਖਾ ਕਿਤੁ ਕਿਤੁ ਦੁਖਿ ਬਿਨਸਿ ਜਾਈ ॥ kit kit biDh jag upjai purkhaa kit kit dukh binas jaa-ee. Yogis ask, O’ man, in what ways this world is created, how it suffers and then how it perishes? (ਪ੍ਰਸ਼ਨ:) ਹੇ ਪੁਰਖ! ਜਗਤ ਕਿਸ ਕਿਸ ਵਿਧੀ ਨਾਲ ਉਪਜਦਾ ਹੈ, ਕਿਸ ਤਰ੍ਹਾਂ ਦੁੱਖ ਵਿਚ (ਪੈਂਦਾ) ਹੈ ਤੇ ਕਿਵੇਂ ਨਾਸ ਹੋ ਜਾਂਦਾ ਹੈ?
ਹਉਮੈ ਵਿਚਿ ਜਗੁ ਉਪਜੈ ਪੁਰਖਾ ਨਾਮਿ ਵਿਸਰਿਐ ਦੁਖੁ ਪਾਈ ॥ ha-umai vich jag upjai purkhaa naam visri-ai dukh paa-ee. Guru Ji answers, O’ man, this mortal world comes into existance due to egotism, and suffers upon forsaking God’s Name. (ਉੱਤਰ:) ਹੇ ਪੁਰਖ! ਜਗਤ ਹਉਮੈ ਵਿਚ ਪੈਦਾ ਹੁੰਦਾ ਹੈ, ਜੇ (ਇਸ ਨੂੰ) ਪ੍ਰਭੂ ਦਾ ਨਾਮ ਵਿੱਸਰ ਜਾਏ ਤਾਂ ਦੁੱਖ ਪਾਂਦਾ ਹੈ।
ਗੁਰਮੁਖਿ ਹੋਵੈ ਸੁ ਗਿਆਨੁ ਤਤੁ ਬੀਚਾਰੈ ਹਉਮੈ ਸਬਦਿ ਜਲਾਏ ॥ gurmukh hovai so gi-aan tat beechaarai ha-umai sabad jalaa-ay. One who follows Guru’s teachings, reflects on the essence of divine wisdom and thus burns away his ego through the divine word, ਜੋ ਮਨੁੱਖ ਗੁਰੂ ਦੇ ਹੁਕਮ ਵਿਚ ਤੁਰਦਾ ਹੈ, ਉਹ ਤੱਤ-ਗਿਆਨ ਨੂੰ ਵਿਚਾਰਦਾ ਹੈ ਤੇ (ਆਪਣੀ) ਹਉਮੈ ਗੁਰੂ ਦੇ ਸ਼ਬਦ ਦੀ ਰਾਹੀਂ ਸਾੜਦਾ ਹੈ,
ਤਨੁ ਮਨੁ ਨਿਰਮਲੁ ਨਿਰਮਲ ਬਾਣੀ ਸਾਚੈ ਰਹੈ ਸਮਾਏ ॥ tan man nirmal nirmal banee saachai rahai samaa-ay. his body, mind, and speech become immaculate and he remains absorbed in the eternal God. ਉਸ ਦਾ ਤਨ ਉਸ ਦਾ ਮਨ ਤੇ ਉਸ ਦੀ ਬਾਣੀ ਪਵਿਤ੍ਰ ਹੋ ਜਾਂਦੇ ਹਨ; ਉਹ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਵਿਚ ਟਿਕਿਆ ਰਹਿੰਦਾ ਹੈ।
ਨਾਮੇ ਨਾਮਿ ਰਹੈ ਬੈਰਾਗੀ ਸਾਚੁ ਰਖਿਆ ਉਰਿ ਧਾਰੇ ॥ naamay naam rahai bairaagee saach rakhi-aa ur Dhaaray. Such a detached person remains absorbed in God’s Name, and always keeps God enshrined in his heart. ਉਹ ਬੈਰਾਗੀ ਮਨੁੱਖ ਨਿਰੋਲ ਪ੍ਰਭੂ-ਨਾਮ ਵਿਚ ਹੀ ਜੁੜਿਆ ਰਹਿੰਦਾ ਹੈ, ਸਦਾ ਪ੍ਰਭੂ ਨੂੰ ਹਿਰਦੇ ਵਿਚ ਟਿਕਾਈ ਰੱਖਦਾ ਹੈ।
ਨਾਨਕ ਬਿਨੁ ਨਾਵੈ ਜੋਗੁ ਕਦੇ ਨ ਹੋਵੈ ਦੇਖਹੁ ਰਿਦੈ ਬੀਚਾਰੇ ॥੬੮॥ naanak bin naavai jog kaday na hovai daykhhu ridai beechaaray. ||68|| Nanak says, union with God can never happen without remembering Him with adoration; you may ponder over it in your heart and see for yourself.||68|| ਨਾਨਕ ਕਹਿੰਦੇ ਨੇ! ਪ੍ਰਭੂ ਦੇ ਨਾਮ ਤੋਂ ਬਿਨਾ ਪ੍ਰਭੂ ਨਾਲ ਮਿਲਾਪ ਕਦੇ ਨਹੀਂ ਹੋ ਸਕਦਾ, ਆਪਣੇ ਹਿਰਦੇ ਵਿਚ ਵਿਚਾਰ ਕੇ ਵੇਖ ਲਵੋ ॥੬੮॥
ਗੁਰਮੁਖਿ ਸਾਚੁ ਸਬਦੁ ਬੀਚਾਰੈ ਕੋਇ ॥ gurmukh saach sabad beechaarai ko-ay. Guru Ji says, only a rare person follows the Guru’s teachings and reflects on the divine word. ਕੋਈ ਵਿਰਲਾ ਮਨੁੱਖ ਹੀ ਗੁਰੂ ਦੇ ਹੁਕਮ ਵਿਚ ਤੁਰਦਾ ਹੈ ਉਹ ਸੱਚੇ ਸ਼ਬਦ ਨੂੰ ਵਿਚਾਰਦਾ ਹੈ,
ਗੁਰਮੁਖਿ ਸਚੁ ਬਾਣੀ ਪਰਗਟੁ ਹੋਇ ॥ gurmukh sach banee pargat ho-ay. God manifests in his heart through the Guru’s divine word. ਸਤਿਗੁਰੂ ਦੀ ਬਾਣੀ ਦੀ ਰਾਹੀਂ ਸੱਚਾ ਪ੍ਰਭੂ (ਉਸ ਦੇ ਹਿਰਦੇ ਵਿਚ) ਪਰਗਟ ਹੁੰਦਾ ਹੈ।
ਗੁਰਮੁਖਿ ਮਨੁ ਭੀਜੈ ਵਿਰਲਾ ਬੂਝੈ ਕੋਇ ॥ gurmukh man bheejai virlaa boojhai ko-ay. The mind of the Guru’s follower is completely imbued with the love of God, but only a rare person understands this thing. ਗੁਰਮੁਖਿ ਮਨੁੱਖ ਦਾ ਮਨ (ਨਾਮ-ਰਸ ਵਿਚ) ਭਿੱਜਦਾ ਹੈ, (ਪਰ ਇਸ ਗੱਲ ਨੂੰ) ਕੋਈ ਵਿਰਲਾ ਸਮਝਦਾ ਹੈ।
ਗੁਰਮੁਖਿ ਨਿਜ ਘਰਿ ਵਾਸਾ ਹੋਇ ॥ gurmukh nij ghar vaasaa ho-ay. The Guru’s follower resides in his own heart, the abode of God. ਗੁਰੂ ਦੇ ਸਨਮੁਖ ਮਨੁੱਖ ਦਾ ਨਿਵਾਸ ਆਪਣੇ ਅਸਲ ਸਰੂਪ ਵਿਚ ਹੋਇਆ ਰਹਿੰਦਾ ਹੈ।
ਗੁਰਮੁਖਿ ਜੋਗੀ ਜੁਗਤਿ ਪਛਾਣੈ ॥ gurmukh jogee jugat pachhaanai. One who follows the Guru’s teachings is a true Yogi and he knows the way to Yoga, the union with God. ਜੋ ਮਨੁੱਖ ਸਤਿਗੁਰੂ ਦੇ ਹੁਕਮ ਵਿਚ ਤੁਰਦਾ ਹੈ ਉਹੀ (ਅਸਲ) ਜੋਗੀ ਹੈ ਉਹ (ਪ੍ਰਭੂ ਨਾਲ ਮਿਲਾਪ ਦੀ) ਜੁਗਤਿ ਪਛਾਣਦਾ ਹੈ।
ਗੁਰਮੁਖਿ ਨਾਨਕ ਏਕੋ ਜਾਣੈ ॥੬੯॥ gurmukh naanak ayko jaanai. ||69|| Nanak says, the Guru’s follower knows only one God (who pervades everywhere). ||69|| ਨਾਨਕ ਕਹਿੰਦੇ ਨੇ! ਗੁਰੂ ਦੇ ਹੁਕਮ ਵਿਚ ਤੁਰਨ ਵਾਲਾ ਮਨੁੱਖ ਇੱਕ ਪ੍ਰਭੂ ਨੂੰ (ਹਰ ਥਾਂ ਵਿਆਪਕ) ਜਾਣਦਾ ਹੈ ॥੬੯॥
ਬਿਨੁ ਸਤਿਗੁਰ ਸੇਵੇ ਜੋਗੁ ਨ ਹੋਈ ॥ bin satgur sayvay jog na ho-ee. Union with God does not happen without following the true Guru’s teachings. ਸਤਿਗੁਰੂ ਦੀ ਦੱਸੀ ਕਾਰ ਕਰਨ ਤੋਂ ਬਿਨਾ (ਪ੍ਰਭੂ ਨਾਲ) ਮੇਲ ਨਹੀਂ ਹੁੰਦਾ l
ਬਿਨੁ ਸਤਿਗੁਰ ਭੇਟੇ ਮੁਕਤਿ ਨ ਕੋਈ ॥ bin satgur bhaytay mukat na ko-ee. Without meeting the true Guru and following his teachings, liberation from vices is not achieved. ਗੁਰੂ ਨੂੰ ਮਿਲਣ ਤੋਂ ਬਿਨਾ ਮੁਕਤੀ ਨਹੀਂ ਲੱਭਦੀ।
ਬਿਨੁ ਸਤਿਗੁਰ ਭੇਟੇ ਨਾਮੁ ਪਾਇਆ ਨ ਜਾਇ ॥ bin satgur bhaytay naam paa-i-aa na jaa-ay. Naam is not received without meeting and following the true Guru’s teachings. ਗੁਰੂ ਨੂੰ ਮਿਲਣ ਬਗ਼ੈਰ ਪ੍ਰਭੂ ਦਾ ਨਾਮ ਮਿਲ ਨਹੀਂ ਸਕਦਾ,
ਬਿਨੁ ਸਤਿਗੁਰ ਭੇਟੇ ਮਹਾ ਦੁਖੁ ਪਾਇ ॥ bin satgur bhaytay mahaa dukh paa-ay. One endures great agony without meeting and following the true Guru’s teachings. ਗੁਰੂ ਨੂੰ ਮਿਲਣ ਤੋਂ ਬਿਨਾ ਮਨੁੱਖ ਬੜਾ ਕਸ਼ਟ ਉਠਾਂਦਾ ਹੈ।
ਬਿਨੁ ਸਤਿਗੁਰ ਭੇਟੇ ਮਹਾ ਗਰਬਿ ਗੁਬਾਰਿ ॥ bin satgur bhaytay mahaa garab gubaar. Without meeting and following the true Guru’s teachings, one remains in the pitch darkness of spiritual ignorance and ego. ਗੁਰੂ ਨੂੰ ਮਿਲਣ ਤੋਂ ਬਿਨਾ ਮਨੁੱਖ ਘੋਰ ਹਨੇਰੇ ਵਿਚ ਅਹੰਕਾਰ ਵਿਚ ਰਹਿੰਦਾ ਹੈ।
ਨਾਨਕ ਬਿਨੁ ਗੁਰ ਮੁਆ ਜਨਮੁ ਹਾਰਿ ॥੭੦॥ naanak bin gur mu-aa janam haar. ||70|| O’ Nanak, without following the Guru’s teachings, one spiritually deteriorates and loses the game of life. ||70|| ਹੇ ਨਾਨਕ! ਸਤਿਗੁਰੂ ਤੋਂ ਬਿਨਾ ਮਨੁੱਖ ਜ਼ਿੰਦਗੀ (ਦੀ ਬਾਜ਼ੀ) ਹਾਰ ਕੇ ਆਤਮਕ ਮੌਤ ਸਹੇੜਦਾ ਹੈ ॥੭੦॥
ਗੁਰਮੁਖਿ ਮਨੁ ਜੀਤਾ ਹਉਮੈ ਮਾਰਿ ॥ gurmukh man jeetaa ha-umai maar. The Guru’s follower has conquered his mind by eradicating the ego. ਗੁਰਮੁਖ ਨੇ ਆਪਣੀ ਹਉਮੈ ਨੂੰ ਮਾਰ ਕੇ ਆਪਣਾ ਮਨ ਜਿੱਤ ਲਿਆ ਹੈ।
ਗੁਰਮੁਖਿ ਸਾਚੁ ਰਖਿਆ ਉਰ ਧਾਰਿ ॥ gurmukh saach rakhi-aa ur Dhaar. The Guru’s follower has enshrined God in his heart. ਗੁਰੂ ਦੇ ਹੁਕਮ ਵਿਚ ਤੁਰਨ ਵਾਲੇ ਨੇ ਸਦਾ ਟਿਕੇ ਰਹਿਣ ਵਾਲੇ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਪਰੋ ਲਿਆ ਹੈ।
ਗੁਰਮੁਖਿ ਜਗੁ ਜੀਤਾ ਜਮਕਾਲੁ ਮਾਰਿ ਬਿਦਾਰਿ ॥ gurmukh jag jeetaa jamkaal maar bidaar. The Guru’s follower has won over the world by eradicating the fear of death, ਗੁਰੂ ਦੇ ਹੁਕਮ ਵਿਚ ਤੁਰਨ ਵਾਲੇ ਨੇ ਮੌਤ ਦਾ ਡਰ ਮਾਰ ਮੁਕਾ ਕੇ ਉਸ ਨੇ ਜਗਤ ਜਿੱਤ ਲਿਆ ਹੈ।
ਗੁਰਮੁਖਿ ਦਰਗਹ ਨ ਆਵੈ ਹਾਰਿ ॥ gurmukh dargeh na aavai haar. A Guru’s follower does not arrive in God’s presence after losing the game of life. ਗੁਰੂ ਦੇ ਹੁਕਮ ਵਿਚ ਤੁਰਨ ਵਾਲਾ (ਮਨੁੱਖਾ ਜੀਵਨ ਦੀ ਬਾਜ਼ੀ) ਹਾਰ ਕੇ ਹਜ਼ੂਰੀ ਵਿਚ ਨਹੀਂ ਜਾਂਦਾ (ਭਾਵ, ਜਿੱਤ ਕੇ ਜਾਂਦਾ ਹੈ)।
ਗੁਰਮੁਖਿ ਮੇਲਿ ਮਿਲਾਏ ਸੋੁ ਜਾਣੈ ॥ gurmukh mayl milaa-ay so jaanai. One whom God unites with Him through the Guru; he alone understands this. ਗੁਰੂ ਨਾਲ ਜੋੜ ਕੇ ਜਿਸ ਨੂੰ ਸਾਈਂ ਆਪਣੇ ਵਿੱਚ ਮਿਲਾਉਂਦਾ ਹੈ ਕੇਵਲ ਉਹ ਹੀ, ਇਸ ਭੇਤ ਨੂੰ ਸਮਝਦਾ ਹੈ।
ਨਾਨਕ ਗੁਰਮੁਖਿ ਸਬਦਿ ਪਛਾਣੈ ॥੭੧॥ naanak gurmukh sabad pachhaanai. ||71|| O’ Nanak, the Guru’s follower realizes God through the Guru’s word. ||71|| ਹੇ ਨਾਨਕ! ਗੁਰੂ ਦੇ ਸਨਮੁਖ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ (ਪ੍ਰਭੂ ਨਾਲ) ਜਾਣ-ਪਛਾਣ ਬਣਾ ਲੈਂਦਾ ਹੈ ॥੭੧॥
ਸਬਦੈ ਕਾ ਨਿਬੇੜਾ ਸੁਣਿ ਤੂ ਅਉਧੂ ਬਿਨੁ ਨਾਵੈ ਜੋਗੁ ਨ ਹੋਈ ॥ sabdai kaa nibayrhaa sun too a-oDhoo bin naavai jog na ho-ee. O’ yogi, listen, the conclusion of the entire conversation is that union with God does not happen without lovingly remembering God’s Name. ਹੇ ਜੋਗੀ! ਸੁਣ, ਸਾਰੇ ਉਪਦੇਸ਼ ਦਾ ਸਾਰ (ਇਹ ਹੈ ਕਿ) ਪ੍ਰਭੂ ਦੇ ਨਾਮ ਤੋਂ ਬਿਨਾ ਜੋਗ (ਪ੍ਰਭੂ ਦਾ ਮਿਲਾਪ) ਨਹੀਂ।
ਨਾਮੇ ਰਾਤੇ ਅਨਦਿਨੁ ਮਾਤੇ ਨਾਮੈ ਤੇ ਸੁਖੁ ਹੋਈ ॥ naamay raatay an-din maatay naamai tay sukh ho-ee. Those who are imbued with Naam, always remain elated; celestial peace prevails through Naam. ਜੋ ‘ਨਾਮ’ ਵਿਚ ਰੱਤੇ ਹੋਏ ਹਨ ਉਹੀ ਹਰ ਵੇਲੇ ਮਤਵਾਲੇ ਹਨ। ‘ਨਾਮ’ ਤੋਂ ਹੀ ਸੁਖ ਮਿਲਦਾ ਹੈ।
ਨਾਮੈ ਹੀ ਤੇ ਸਭੁ ਪਰਗਟੁ ਹੋਵੈ ਨਾਮੇ ਸੋਝੀ ਪਾਈ ॥ naamai hee tay sabh pargat hovai naamay sojhee paa-ee. Everything becomes manifest through Naam and true understanding is attained only through Naam. ‘ਨਾਮ’ ਤੋਂ ਹੀ ਪੂਰਨ ਗਿਆਨ ਪ੍ਰਾਪਤ ਹੁੰਦਾ ਹੈ, ‘ਨਾਮ’ ਤੋਂ ਹੀ ਸਾਰੀ ਸੂਝ ਪੈਂਦੀ ਹੈ।
ਬਿਨੁ ਨਾਵੈ ਭੇਖ ਕਰਹਿ ਬਹੁਤੇਰੇ ਸਚੈ ਆਪਿ ਖੁਆਈ ॥ bin naavai bhaykh karahi bahutayray sachai aap khu-aa-ee. Forsaking Naam, those who wear numerous holy garbs, the eternal God Himself has strayed them from the righteous path of life. ਪ੍ਰਭੂ ਦਾ ਨਾਮ ਛੱਡ ਕੇ ਜੋ ਮਨੁੱਖ ਹੋਰ ਬਥੇਰੇ ਭੇਖ ਕਰਦੇ ਹਨ ਉਹਨਾਂ ਨੂੰ ਸੱਚੇ ਪ੍ਰਭੂ ਨੇ ਆਪ ਹੀ ਕੁਰਾਹੇ ਪਾ ਦਿੱਤਾ ਹੈ।
ਸਤਿਗੁਰ ਤੇ ਨਾਮੁ ਪਾਈਐ ਅਉਧੂ ਜੋਗ ਜੁਗਤਿ ਤਾ ਹੋਈ ॥ satgur tay naam paa-ee-ai a-oDhoo jog jugat taa ho-ee. O’ yogi, Naam is received only from the true Guru, only then the yoga or union with God is achieved. ਹੇ ਜੋਗੀ! ਸਤਿਗੁਰੂ ਤੋਂ ਪ੍ਰਭੂ ਦਾ ‘ਨਾਮ’ ਮਿਲਦਾ ਹੈ (‘ਨਾਮ’ ਮਿਲਿਆਂ ਹੀ) ਜੋਗ ਦੀ ਸੁਰਤ ਸਿਰੇ ਚੜ੍ਹਦੀ ਹੈ।
ਕਰਿ ਬੀਚਾਰੁ ਮਨਿ ਦੇਖਹੁ ਨਾਨਕ ਬਿਨੁ ਨਾਵੈ ਮੁਕਤਿ ਨ ਹੋਈ ॥੭੨॥ kar beechaar man daykhhu naanak bin naavai mukat na ho-ee. ||72|| Nanak says, think about it in your mind and you will realize that freedom from vices is not attained without lovingly remembering God. ||72|| ਨਾਨਕ ਕਹਿੰਦੇ ਨੇ!! ਮਨ ਵਿਚ ਵਿਚਾਰ ਕਰ ਕੇ ਵੇਖ ਲਵੋ, ਕਿ ਨਾਮ ਸਿਮਰਨ ਤੋਂ ਬਿਨਾ (ਹਉਮੈ ਤੋਂ) ਖ਼ਲਾਸੀ ਨਹੀਂ ਹੁੰਦੀ ॥੭੨॥
ਤੇਰੀ ਗਤਿ ਮਿਤਿ ਤੂਹੈ ਜਾਣਹਿ ਕਿਆ ਕੋ ਆਖਿ ਵਖਾਣੈ ॥ tayree gat mit toohai jaaneh ki-aa ko aakh vakhaanai. O’ God! You alone know Your state and extent; what can anybody else say to describe it? ਹੇ ਪ੍ਰਭੂ! ਤੂੰ ਕਿਹੋ ਜਿਹਾ ਹੈਂ ਤੇ ਕੇਡਾ ਵੱਡਾ ਹੈਂ, ਇਹ ਗੱਲ ਤੂੰ ਆਪ ਹੀ ਜਾਣਦਾ ਹੈ। ਕੋਈ ਹੋਰ ਕੀਹ ਕਹਿ ਕੇ ਦੱਸ ਸਕਦਾ ਹੈ?
ਤੂ ਆਪੇ ਗੁਪਤਾ ਆਪੇ ਪਰਗਟੁ ਆਪੇ ਸਭਿ ਰੰਗ ਮਾਣੈ ॥ too aapay guptaa aapay pargat aapay sabh rang maanai. You, by Yourself remain unmanifest, and on Your own become manifest; You Yourself enjoy all pleasures. ਤੂੰ ਆਪ ਹੀ ਲੁਕਿਆ ਹੋਇਆ ਹੈਂ ਤੂੰ ਆਪ ਹੀ ਪਰਗਟ ਹੈਂ (ਭਾਵ, ਸੂਖਮ ਤੇ ਅਸਥੂਲ ਤੂੰ ਆਪ ਹੀ ਹੈਂ), ਤੂੰ ਆਪ ਹੀ ਸਾਰੇ ਰੰਗ ਮਾਣ ਰਿਹਾ ਹੈਂ।
ਸਾਧਿਕ ਸਿਧ ਗੁਰੂ ਬਹੁ ਚੇਲੇ ਖੋਜਤ ਫਿਰਹਿ ਫੁਰਮਾਣੈ ॥ saaDhik siDh guroo baho chaylay khojat fireh furmaanai. As per Your will, numerous pious people like the seekers, adepts, gurus and their disciples are wandering around searching for You. ਸਾਧਨ ਕਰਨ ਵਾਲੇ ਤੇ ਸਾਧਨਾਂ ਵਿਚ ਪੁੱਗੇ ਹੋਏ ਜੋਗੀ, ਗੁਰੂ ਤੇ ਉਹਨਾਂ ਦੇ ਕਈ ਚੇਲੇ ਤੇਰੇ ਹੁਕਮ ਵਿਚ ਤੈਨੂੰ ਖੋਜਦੇ ਫਿਰਦੇ ਹਨ।
ਮਾਗਹਿ ਨਾਮੁ ਪਾਇ ਇਹ ਭਿਖਿਆ ਤੇਰੇ ਦਰਸਨ ਕਉ ਕੁਰਬਾਣੈ ॥ maageh naam paa-ay ih bhikhi-aa tayray darsan ka-o kurbaanai. They beg for Your Name, and by getting blessed by Your grace, they feel dedicated to You for getting glympse of You. ਤੈਥੋਂ ਤੇਰਾ ‘ਨਾਮ’ ਮੰਗਦੇ ਹਨ, ਤੈਥੋਂ ਇਹ ਭਿੱਖਿਆ ਲੈ ਕੇ ਤੇਰੇ ਦੀਦਾਰ ਤੋਂ ਸਦਕੇ ਹੁੰਦੇ ਹਨ।
ਅਬਿਨਾਸੀ ਪ੍ਰਭਿ ਖੇਲੁ ਰਚਾਇਆ ਗੁਰਮੁਖਿ ਸੋਝੀ ਹੋਈ ॥ abhinaasee parabh khayl rachaa-i-aa gurmukh sojhee ho-ee. The eternal God has staged this play, and the Guru’s follower understands it. ਅਬਿਨਾਸੀ ਪ੍ਰਭੂ ਨੇ (ਇਹ ਜਗਤ ਦੀ) ਖੇਡ ਰਚੀ ਹੈ ਗੁਰਮੁਖ ਮਨੁੱਖ ਨੂੰ ਇਹ ਸਮਝ ਪੈਂਦੀ ਹੈ।
ਨਾਨਕ ਸਭਿ ਜੁਗ ਆਪੇ ਵਰਤੈ ਦੂਜਾ ਅਵਰੁ ਨ ਕੋਈ ॥੭੩॥੧॥ naanak sabh jug aapay vartai doojaa avar na ko-ee. ||73||1|| O’ Nanak, God Himself pervades through all the ages, and there is no one else like Him. ||73||1|| ਹੇ ਨਾਨਕ ! ਸਾਰੇ ਹੀ ਜੁਗਾਂ ਵਿਚ ਉਹ ਆਪ ਹੀ ਮੌਜੂਦ ਹੈ, ਕੋਈ ਹੋਰ ਦੂਜਾ (ਉਸ ਵਰਗਾ) ਨਹੀਂ ॥੭੩॥੧॥


© 2017 SGGS ONLINE
error: Content is protected !!
Scroll to Top