Guru Granth Sahib Translation Project

Guru granth sahib page-969

Page 969

ਤ੍ਰਿਸਨਾ ਕਾਮੁ ਕ੍ਰੋਧੁ ਮਦ ਮਤਸਰ ਕਾਟਿ ਕਾਟਿ ਕਸੁ ਦੀਨੁ ਰੇ ॥੧॥ tarisnaa kaam kroDh mad matsar kaat kaat kas deen ray. ||1|| I chop off my worldly desire, lust, pride, and jealousy into small pieces and add these to the vat in place of yeast. ||1|| ਤ੍ਰਿਸ਼ਨਾ, ਕਾਮ, ਕ੍ਰੋਧ, ਹੰਕਾਰ ਤੇ ਈਰਖਾ ਨੂੰ ਕੱਟ ਕੱਟ ਕੇ ਸੱਕ (ਟੁੱਕ ਟੁੱਕ ਕੇ ਉਸ ਗੁੜ ਵਿਚ) ਰਲਾ ਦਿੱਤਾ ਹੈ ॥੧॥
ਕੋਈ ਹੈ ਰੇ ਸੰਤੁ ਸਹਜ ਸੁਖ ਅੰਤਰਿ ਜਾ ਕਉ ਜਪੁ ਤਪੁ ਦੇਉ ਦਲਾਲੀ ਰੇ ॥ ko-ee hai ray sant sahj sukh antar jaa ka-o jap tap day-o dalaalee ray. O’ yogi! is there any saint with celestial peace and poise deep within, to whom I may offer all my meditation and penance as commission? ਹੇ ਜੋਗੀ ! ਕੀ ਕੋਈ ਐਹੋ ਜੇਹਾ ਸਾਧੂ ਹੈ, ਜਿਸ ਦੇ ਹਿਰਦੇ ਅੰਦਰ ਅਡੋਲਤਾ ਅਤੇ ਆਰਾਮ ਵਸਦੇ ਹਨ ਜਿਸ ਨੂੰ ਮੈਂ ਆਪਣੀ ਸ਼ਰਧਾ ਅਤੇ ਤਪੱਸਿਆ ਦਸਤੂਰੀ ਵਜੋਂ ਭੇਟ ਕਰਾਂ?
ਏਕ ਬੂੰਦ ਭਰਿ ਤਨੁ ਮਨੁ ਦੇਵਉ ਜੋ ਮਦੁ ਦੇਇ ਕਲਾਲੀ ਰੇ ॥੧॥ ਰਹਾਉ ॥ ayk boond bhar tan man dayva-o jo mad day-ay kalaalee ray. ||1|| rahaa-o. O’ yogi! I would dedicate my body and mind to that saintly bartender who would give me even a drop of the liquor of God’s Name. ||1||Pause|| ਹੇ ਜੋਗੀ!ਜੇ ਕੋਈ ਅਜਿਹਾ ਸਾਕੀ (-ਸੰਤ) ਮੈਨੂੰ (ਨਾਮ-ਰੂਪ) ਨਸ਼ਾ ਪਿਲਾਏ, ਤਾਂ ਮੈਂ ਆਪਣਾ ਤਨ ਮਨ ਉਸ ਦੇ ਹਵਾਲੇ ਕਰ ਦਿਆਂ ॥੧॥ ਰਹਾਉ ॥
ਭਵਨ ਚਤੁਰ ਦਸ ਭਾਠੀ ਕੀਨ੍ਹ੍ਹੀ ਬ੍ਰਹਮ ਅਗਨਿ ਤਨਿ ਜਾਰੀ ਰੇ ॥ bhavan chatur das bhaathee keenHee barahm agan tan jaaree ray. O’ Yogi! I have made my body like an oven in which I have lighted the fire of divine wisdom and have burnt in it all my worldly attachments. ਹੇ ਜੋਗੀ! ਇਸ ਤਨ ਨੂੰ ਮੈਂ ਭੱਠੀ ਬਣਾਇਆ ਹੈ, ਇਸ ਵਿਚ ਬ੍ਰਹਮ ਗਿਆਨ ਦੀ ਅਗਨੀ ਜਲਾਈ ਹੈ ਅਤੇ ਸਾਰੇ ਜਗਤ ਦੇ ਮੋਹ ਨੂੰ ਇਸ ਅਗਨੀ ਨਾਲ ਸਾੜ ਦਿੱਤਾ ਹੈ।
ਮੁਦ੍ਰਾ ਮਦਕ ਸਹਜ ਧੁਨਿ ਲਾਗੀ ਸੁਖਮਨ ਪੋਚਨਹਾਰੀ ਰੇ ॥੨॥ mudraa madak sahj Dhun laagee sukhman pochanhaaree ray. ||2|| My mind attuned to God is serving as a lid on the vat, the peaceful state of my mind is working like the cooling pad over the distillation pipe. ||2|| ਮੇਰੀ ਲਿਵ ਅਡੋਲ ਅਵਸਥਾ ਵਿਚ ਲੱਗ ਗਈ ਹੈ, ਇਹ ਮੈਂ ਉਸ ਨਾਲ ਦਾ ਡੱਟ ਬਣਾਇਆ ਹੈ (ਜਿਸ ਵਿਚੋਂ ਦੀ ਸ਼ਰਾਬ ਨਿਕਲਦੀ ਹੈ)। ਮੇਰੇ ਮਨ ਦੀ ਸੁਖ-ਅਵਸਥਾ ਉਸ ਨਾਲ ਤੇ ਪੋਚਾ ਦੇ ਰਹੀ ਹੈ ) ॥੨॥
ਤੀਰਥ ਬਰਤ ਨੇਮ ਸੁਚਿ ਸੰਜਮ ਰਵਿ ਸਸਿ ਗਹਨੈ ਦੇਉ ਰੇ ॥ tirath barat naym such sanjam rav sas gahnai day-o ray. O’ brother! (for this nectar of Naam), I have pledged the rewards of my pilgrimages, fasts, vows, purification, self-discipline, and breathing exercises. ਹੇ ਭਾਈ! ਇਸ ਨਾਮ-ਅੰਮ੍ਰਿਤ ਦੇ ਬਦਲੇ ਮੈਂ ਤੀਰਥ ਇਸ਼ਨਾਨ, ਵਰਤ, ਨੇਮ, ਸੁੱਚ, ਸੰਜਮ, ਪ੍ਰਾਣਾਯਾਮ ਵਿਚ ਸੁਆਸ ਚਾੜ੍ਹਨੇ ਤੇ ਉਤਾਰਨੇ-ਇਹ ਸਭ ਕੁਝ ਗਿਰਵੀ ਰੱਖ ਦਿੱਤੇ ਹਨ।
ਸੁਰਤਿ ਪਿਆਲ ਸੁਧਾ ਰਸੁ ਅੰਮ੍ਰਿਤੁ ਏਹੁ ਮਹਾ ਰਸੁ ਪੇਉ ਰੇ ॥੩॥ surat pi-aal suDhaa ras amrit ayhu mahaa ras pay-o ray. ||3|| My mind attuned to God’s Name is like a cup, the ambrosial nectar of Naam is the most sublime elixir and I am drinking this sublime elixir. ||3|| ਪ੍ਰਭੂ-ਚਰਨਾਂ ਵਿਚ ਜੁੜੀ ਹੋਈ ਮੇਰੀ ਸੁਰਤ ਪਿਆਲਾ ਹੈ, ਨਾਮ-ਅੰਮ੍ਰਿਤ ਸਭ ਰਸਾਂ ਤੋਂ ਸ੍ਰੇਸ਼ਟ ਰਸ ਹੈ, ਅਤੇ ਮੈਂ ਇਹ ਨਾਮ-ਅੰਮ੍ਰਿਤ ਪੀ ਰਿਹਾ ਹਾਂ ॥੩॥
ਨਿਝਰ ਧਾਰ ਚੁਐ ਅਤਿ ਨਿਰਮਲ ਇਹ ਰਸ ਮਨੂਆ ਰਾਤੋ ਰੇ ॥ nijhar Dhaar chu-ai at nirmal ih ras manoo-aa raato ray. O’ yogi! within me is flowing an extremely immaculate stream of the nectar of Naam and my mind is imbued with this elixir. ਹੇ ਜੋਗੀ! (ਹੁਣ ਮੇਰੇ ਅੰਦਰ ਨਾਮ-ਅੰਮ੍ਰਿਤ ਦੇ) ਚਸ਼ਮੇ ਦੀ ਬੜੀ ਸਾਫ਼ ਧਾਰ ਪੈ ਰਹੀ ਹੈ। ਮੇਰਾ ਮਨ, ਇਸ ਰਸ ਵਿਚ ਰਤਾ ਹੋਇਆ ਹੈ।
ਕਹਿ ਕਬੀਰ ਸਗਲੇ ਮਦ ਛੂਛੇ ਇਹੈ ਮਹਾ ਰਸੁ ਸਾਚੋ ਰੇ ॥੪॥੧॥ kahi kabeer saglay mad chhoochhay ihai mahaa ras saacho ray. ||4||1|| Kabir says! all other intoxicants are tasteless and trivial; only this sublime elixir of God’s Name is everlasting. ||4||1|| ਕਬੀਰ ਆਖਦਾ ਹੈ ਕਿ ਹੋਰ ਸਾਰੇ ਨਸ਼ੇ ਫੋਕੇ ਹਨ, ਇਕ ਇਹੀ ਸਭ ਤੋਂ ਸ੍ਰੇਸ਼ਟ ਰਸ ਸਦਾ ਕਾਇਮ ਰਹਿਣ ਵਾਲਾ ਹੈ ॥੪॥੧॥
ਗੁੜੁ ਕਰਿ ਗਿਆਨੁ ਧਿਆਨੁ ਕਰਿ ਮਹੂਆ ਭਉ ਭਾਠੀ ਮਨ ਧਾਰਾ ॥ gurh kar gi-aan Dhi-aan kar mahoo-aa bha-o bhaathee man Dhaaraa. (For distilling the liquor of Naam), I use divine wisdom as molasses, meditation as mahua flowers for yeast, and the mind’s revered fear of God as the furnace. (ਨਾਮ-ਰਸ ਦੀ ਸ਼ਰਾਬ ਕੱਢਣ ਲਈ) ਮੈਂ ਆਤਮ-ਗਿਆਨ ਨੂੰ ਗੁੜ, ਪ੍ਰਭੂ-ਚਰਨਾਂ ਵਿਚ ਜੁੜੀ ਸੁਰਤ ਨੂੰ ਮਹੂਏ ਦੇ ਫੁੱਲ, ਤੇ ਆਪਣੇ ਮਨ ਵਿਚ ਟਿਕਾਏ ਹੋਏ ਪ੍ਰਭੂ ਦੇ ਭਉ ਨੂੰ ਭੱਠੀ ਬਣਾਇਆ ਹੈ।
ਸੁਖਮਨ ਨਾਰੀ ਸਹਜ ਸਮਾਨੀ ਪੀਵੈ ਪੀਵਨਹਾਰਾ ॥੧॥ sukhman naaree sahj samaanee peevai peevanhaaraa. ||1|| Just as a yogi holds his breaths in so called Sukhman channel, similarly my mind is stabilized in a state of poise and is drinking the liquor of Naam. ||1|| ਜਿਵੇਂ ਜੋਗੀ (ਸ਼ਰਾਬ ਪੀ ਕੇ ਆਪਣੇ ਪ੍ਰਾਣ) ਸੁਖਮਨ ਨਾੜੀ ਵਿਚ ਟਿਕਾਉਂਦਾ ਹੈ। ਮੇਰਾ ਮਨ ਅਡੋਲ ਅਵਸਥਾ ਵਿਚ ਲੀਨ ਹੋ ਗਿਆ ਹੈ ( ਹੁਣ ਮੇਰਾ ਮਨ ਨਾਮ-ਰਸ ਨੂੰ ਪੀਣ-ਜੋਗਾ ਹੋ ਕੇ ਪੀ ਰਿਹਾ ਹੈ ॥੧॥
ਅਉਧੂ ਮੇਰਾ ਮਨੁ ਮਤਵਾਰਾ ॥ a-oDhoo mayraa man matvaaraa. O’ yogis, my mind is elated, ਹੇ ਜੋਗੀ! ਮੇਰਾ (ਭੀ) ਮਨ ਮਸਤ ਹੋਇਆ ਹੋਇਆ ਹੈ,
ਉਨਮਦ ਚਢਾ ਮਦਨ ਰਸੁ ਚਾਖਿਆ ਤ੍ਰਿਭਵਨ ਭਇਆ ਉਜਿਆਰਾ ॥੧॥ ਰਹਾਉ ॥ unmad chadhaa madan ras chaakhi-aa taribhavan bha-i-aa uji-aaraa. ||1|| rahaa-o. I am enjoying the supreme spiritual status because I have tasted the liquor of Naam, by virtue of which I see His light in the entire universe. ||1||Pause|| ਮੈਨੂੰ (ਉੱਚੀ ਆਤਮਕ ਅਵਸਥਾ ਦੀ) ਮਸਤੀ ਚੜ੍ਹੀ ਹੋਈ ਹੈ। ਮੈਂ ਮਸਤ ਕਰਨ ਵਾਲਾ (ਨਾਮ-)ਰਸ ਚੱਖਿਆ ਹੈ, (ਉਸ ਦੀ ਬਰਕਤਿ ਨਾਲ) ਸਾਰੇ ਹੀ ਜਗਤ ਵਿਚ ਮੈਨੂੰ ਉਸੇ ਦੀ ਜੋਤ ਜਗ ਰਹੀ ਦਿੱਸਦੀ ਹੈ ॥੧॥ ਰਹਾਉ ॥
ਦੁਇ ਪੁਰ ਜੋਰਿ ਰਸਾਈ ਭਾਠੀ ਪੀਉ ਮਹਾ ਰਸੁ ਭਾਰੀ ॥ du-ay pur jor rasaa-ee bhaathee pee-o mahaa ras bhaaree. O’ yogis, I have so controlled my worldly desires, as if joining together earth and sky like two stones, I have heated my furnace of my mind; now I am drinking the supreme elixir of Naam. ਹੇ ਜੋਗੀ! ਮਾਇਆ ਦੇ ਮੋਹ ਨੂੰ ਵੱਸ ਵਿਚ ਕਰ ਕੇ ਮੈਂ ਭੱਠੀ ਤਪਾਈ ਹੈ, ਹੁਣ ਮੈਂ ਵੱਡਾ ਮਹਾਨ ਨਾਮ-ਰਸ ਪੀ ਰਿਹਾ ਹਾਂ।
ਕਾਮੁ ਕ੍ਰੋਧੁ ਦੁਇ ਕੀਏ ਜਲੇਤਾ ਛੂਟਿ ਗਈ ਸੰਸਾਰੀ ॥੨॥ kaam kroDh du-ay kee-ay jalaytaa chhoot ga-ee sansaaree. ||2|| I have used lust and anger as firewood in that furnace, and I am liberated from the worldly entanglements. ||2|| ਕਾਮ ਤੇ ਕ੍ਰੋਧ ਦੋਹਾਂ ਨੂੰ ਮੈਂ ਬਾਲਣ ਬਣਾ ਦਿੱਤਾ ਹੈ ਤੇ, ਉਸ ਭੱਠੀ ਵਿਚ ਸਾੜ ਦਿੱਤਾ ਹੈ ਸੰਸਾਰ ਵਿਚ ਫਸਣ ਵਾਲੀ ਬਿਰਤੀ ਖ਼ਤਮ ਹੋ ਗਈ ਹੈ ॥੨॥
ਪ੍ਰਗਟ ਪ੍ਰਗਾਸ ਗਿਆਨ ਗੁਰ ਗੰਮਿਤ ਸਤਿਗੁਰ ਤੇ ਸੁਧਿ ਪਾਈ ॥ pargat pargaas gi-aan gur gammit satgur tay suDh paa-ee. Meeting with the Guru, illumination of divine wisdom has manifested within me; I have received higher understanding from the true Guru. ਗੁਰਾਂ ਨੂੰ ਮਿਲ ਕੇ ਬ੍ਰਹਮ ਬੋਧ ਦੀ ਰੋਸ਼ਨੀ ਮੇਰੇ ਤੇ ਜ਼ਾਹਰ ਹੋ ਗਈ ਹੈ। ਸਤਗੁਰੂ ਤੋਂ ਮੈਨੂੰ (ਉੱਚੀ) ਸਮਝ ਪ੍ਰਾਪਤ ਹੋਈ ਹੈ।
ਦਾਸੁ ਕਬੀਰੁ ਤਾਸੁ ਮਦ ਮਾਤਾ ਉਚਕਿ ਨ ਕਬਹੂ ਜਾਈ ॥੩॥੨॥ daas kabeer taas mad maataa uchak na kabhoo jaa-ee. ||3||2|| Devotee Kabir is intoxicated with that divine wine, the effect of which never wears off. ||3||2|| ਪ੍ਰਭੂ ਦਾ ਦਾਸ ਕਬੀਰ ਉਸ ਨਸ਼ੇ ਵਿਚ ਮਸਤ ਹੈ, ਉਸ ਦੀ ਮਸਤੀ ਕਦੇ ਮੁੱਕਣ ਵਾਲੀ ਨਹੀਂ ਹੈ ॥੩॥੨॥
ਤੂੰ ਮੇਰੋ ਮੇਰੁ ਪਰਬਤੁ ਸੁਆਮੀ ਓਟ ਗਹੀ ਮੈ ਤੇਰੀ ॥ tooN mayro mayr parbat su-aamee ot gahee mai tayree. O’ God! You alone are my strongest support like Sumayr mountain; I have grasped on to Your protection. ਹੇ ਪ੍ਰਭੂ! ਤੂੰ (ਹੀ) ਮੇਰਾ ਸਭ ਤੋਂ ਵੱਡਾ ਆਸਰਾ ਹੈਂ। ਮੈਂ ਤੇਰੀ ਹੀ ਓਟ ਫੜੀ ਹੈ ।
ਨਾ ਤੁਮ ਡੋਲਹੁ ਨਾ ਹਮ ਗਿਰਤੇ ਰਖਿ ਲੀਨੀ ਹਰਿ ਮੇਰੀ ॥੧॥ naa tum dolahu naa ham girtay rakh leenee har mayree. ||1|| Since You don’t waver, (by grasping to Your support) I also do not shake from my firm beliefs; O’ God! You have saved my honor. ||1|| ਤੂੰ ਸਦਾ ਅਡੋਲ ਰਹਿਣ ਵਾਲਾ ਹੈਂ (ਤੇਰਾ ਲੜ ਫੜ ਕੇ) ਮੈਂ ਭੀ ਨਹੀਂ ਡੋਲਦਾ; ਹੇ ਹਰੀ! ਤੂੰ ਆਪ ਮੇਰੀ ਲਾਜ ਰੱਖ ਲਈ ਹੈ ॥੧॥
ਅਬ ਤਬ ਜਬ ਕਬ ਤੁਹੀ ਤੁਹੀ ॥ ab tab jab kab tuhee tuhee. O’ God! You and You alone are my support always and everywhere. ਹੇ ਪ੍ਰਭੂ! ਸਦਾ ਲਈ ਤੂੰ ਹੀ ਤੂੰ ਹੀ ਮੇਰਾ ਸਹਾਰਾ ਹੈਂ।
ਹਮ ਤੁਅ ਪਰਸਾਦਿ ਸੁਖੀ ਸਦ ਹੀ ॥੧॥ ਰਹਾਉ ॥ ham tu-a parsaad sukhee sad hee. ||1|| rahaa-o. By Your grace, I am forever in peace. ||1||Pause|| ਤੇਰੀ ਮਿਹਰ ਨਾਲ ਮੈਂ ਸਦਾ ਹੀ ਸੁਖੀ ਹਾਂ ॥੧॥ ਰਹਾਉ ॥
ਤੋਰੇ ਭਰੋਸੇ ਮਗਹਰ ਬਸਿਓ ਮੇਰੇ ਤਨ ਕੀ ਤਪਤਿ ਬੁਝਾਈ ॥ toray bharosay maghar basi-o mayray tan kee tapat bujhaa-ee. O’ God! having faith in You, I went to reside in this cursed land of Maghar, You pacified the torment of my mind there. ਤੇਰੇ ਉੱਤੇ ਸ਼ਰਧਾ ਧਾਰ ਕੇ ਮੈਂ ਮਗਹਰ ਜਾ ਵੱਸਿਆ, (ਤੂੰ ਮਿਹਰ ਕੀਤੀ ਤੇ) ਮੇਰੇ ਸਰੀਰ ਦੀ (ਵਿਕਾਰਾਂ ਦੀ) ਤਪਸ਼ (ਮਗਹਰ ਵਿਚ ਹੀ) ਬੁਝਾ ਦਿੱਤੀ।
ਪਹਿਲੇ ਦਰਸਨੁ ਮਗਹਰ ਪਾਇਓ ਫੁਨਿ ਕਾਸੀ ਬਸੇ ਆਈ ॥੨॥ pahilay darsan maghar paa-i-o fun kaasee basay aa-ee. ||2|| I experienced Your blessed vision while residing in Maghar, and only after that I came to reside in Kashi, the sacred land. ||2|| ਮੈਂ, ਹੇ ਪ੍ਰਭੂ! ਤੇਰਾ ਦੀਦਾਰ ਪਹਿਲਾਂ ਮਗਹਰ ਵਿਚ ਰਹਿੰਦਿਆਂ ਹੀ ਕੀਤਾ ਸੀ, ਤੇ ਫੇਰ ਮੈਂ ਕਾਸ਼ੀ ਵਿਚ ਆ ਵੱਸਿਆ ॥੨॥
ਜੈਸਾ ਮਗਹਰੁ ਤੈਸੀ ਕਾਸੀ ਹਮ ਏਕੈ ਕਰਿ ਜਾਨੀ ॥ jaisaa maghar taisee kaasee ham aikai kar jaanee. O’ God! for me as is Maghar, so is Kashi; I see them as one and the same. ਹੇ ਪ੍ਰਭੂ !ਜੇਹੋ ਜੇਹਾ ਮਗਹਰ ਹੈ ਉਹੋ ਜਿਹੀ ਹੀ ਹੈ ਕਾਂਸ਼ੀ। ਮੈਂ ਦੋਹਾਂ ਨੂੰ ਇਕੋ ਜਿਹਾ ਹੀ ਸਮਝਿਆ ਹੈ।
ਹਮ ਨਿਰਧਨ ਜਿਉ ਇਹੁ ਧਨੁ ਪਾਇਆ ਮਰਤੇ ਫੂਟਿ ਗੁਮਾਨੀ ॥੩॥ ham nirDhan ji-o ih Dhan paa-i-aa martay foot gumaanee. ||3|| I, the po, have received this wealth of Naam; the self-conceited are bursting with ego and are spiritually deteriorating. ||3|| ਮੈਂ, ਗਰੀਬ ਨੂੰ ਸਾਈਂ ਦੀ ਇਹ ਦੌਲਤ ਪ੍ਰਾਪਤ ਹੋ ਗਈ ਹੈ, ਜਦ ਕਿ ਹੰਕਾਰੀ ਪੁਰਸ਼ ਪਾਟ ਕੇ ਮਰ ਮੁੱਕ ਰਹੇ ਹਨ।
ਕਰੈ ਗੁਮਾਨੁ ਚੁਭਹਿ ਤਿਸੁ ਸੂਲਾ ਕੋ ਕਾਢਨ ਕਉ ਨਾਹੀ ॥ karai gumaan chubheh tis soolaa ko kaadhan ka-o naahee. One who indulges in ego, suffers such pain as if he is being stuck with thorns, and there is nobody to pull these out. ਜੋ ਮਨੁੱਖ ਮਾਣ ਕਰਦਾ ਹੈ ਉਸ ਨੂੰ (ਇਉਂ ਹੁੰਦਾ ਹੈ ਜਿਵੇਂ) ਸੂਲਾਂ ਚੁੱਭਦੀਆਂ ਹਨ। ਕੋਈ ਉਹਨਾਂ ਦੀਆਂ ਇਹ ਸੂਲਾਂ ਪੁੱਟ ਨਹੀਂ ਸਕਦਾ।
ਅਜੈ ਸੁ ਚੋਭ ਕਉ ਬਿਲਲ ਬਿਲਾਤੇ ਨਰਕੇ ਘੋਰ ਪਚਾਹੀ ॥੪॥ ajai so chobh ka-o bilal bilaatay narkay ghor pachaahee. ||4|| All their life, they keep crying in pain as if they are burning in the most hideous hell. ||4|| ਸਾਰੀ ਉਮਰ (ਉਹ ਹੰਕਾਰੀ) ਉਹਨਾਂ ਚੋਭਾਂ ਦੇ ਮਾਰੇ ਵਿਲਕਦੇ ਹਨ, ਮਾਨੋ, ਘੋਰ ਨਰਕ ਵਿਚ ਸੜ ਰਹੇ ਹਨ ॥੪॥
ਕਵਨੁ ਨਰਕੁ ਕਿਆ ਸੁਰਗੁ ਬਿਚਾਰਾ ਸੰਤਨ ਦੋਊ ਰਾਦੇ ॥ kavan narak ki-aa surag bichaaraa santan do-oo raaday. What is hell, and what is heaven? The saints have rejected both. ਨਰਕ ਕੀਹ, ਤੇ, ਵਿਚਾਰਾ ਸੁਰਗ ਕੀਹ? ਸੰਤਾਂ ਨੇ ਦੋਵੇਂ ਹੀ ਰੱਦ ਕਰ ਦਿੱਤੇ ਹਨ;
ਹਮ ਕਾਹੂ ਕੀ ਕਾਣਿ ਨ ਕਢਤੇ ਅਪਨੇ ਗੁਰ ਪਰਸਾਦੇ ॥੫॥ ham kaahoo kee kaan na kadh-tay apnay gur parsaaday. ||5|| By the Guru’s grace, I have no obligation to either (heaven or hell) of them. ||5|| ਆਪਣੇ ਗੁਰੂ ਦੀ ਕਿਰਪਾ ਨਾਲ ਮੈਂ ਨਾਹ ਸੁਰਗ ਤੇ ਨਾਹ ਨਰਕ ਕਿਸੇ ਦੇ ਭੀ ਮੁਥਾਜ ਨਹੀਂ ॥੫॥
ਅਬ ਤਉ ਜਾਇ ਚਢੇ ਸਿੰਘਾਸਨਿ ਮਿਲੇ ਹੈ ਸਾਰਿੰਗਪਾਨੀ ॥ ab ta-o jaa-ay chadhay singhaasan milay hai saringpaanee. Now, I have attained the supreme spiritual status and have realized God, ਮੈਂ ਹੁਣ ਉੱਚੇ ਆਤਮਕ ਟਿਕਾਣੇ ਤੇ ਅੱਪੜ ਗਿਆ ਹਾਂ, ਜਿੱਥੇ ਮੈਨੂੰ ਪਰਮਾਤਮਾ ਮਿਲ ਪਿਆ ਹੈ।
ਰਾਮ ਕਬੀਰਾ ਏਕ ਭਏ ਹੈ ਕੋਇ ਨ ਸਕੈ ਪਛਾਨੀ ॥੬॥੩॥ raam kabeeraa ayk bha-ay hai ko-ay na sakai pachhaanee. ||6||3|| I, Kabir and God have become one and now no one can tells us apart. ||6||3|| ਤੇ ਮੇਰਾ ਰਾਮ ਇੱਕ-ਰੂਪ ਹੋ ਗਏ ਹਾਂ, ਕੋਈ ਸਾਡੇ ਵਿਚ ਫ਼ਰਕ ਨਹੀ ਦੱਸ ਸਕਦਾ ॥੬॥੩॥
ਸੰਤਾ ਮਾਨਉ ਦੂਤਾ ਡਾਨਉ ਇਹ ਕੁਟਵਾਰੀ ਮੇਰੀ ॥ santaa maan-o dootaa daana-o ih kutvaaree mayree. Like a policeman protecting his city, it is my duty to guard my body by welcoming the divine virtues and driving out the evil thoughts. ਆਪਣੇ ਇਸ ਸਰੀਰ-ਰੂਪ ਸ਼ਹਿਰ ਦੀ ਰਾਖੀ ਕਰਨ ਲਈ ਮੇਰਾ ਫ਼ਰਜ਼ ਇਹ ਹੈ ਕਿ ਮੈਂ ਭਲੇ ਗੁਣਾਂ ਨੂੰ ਜੀ-ਆਇਆਂ ਆਖਾਂ ਤੇ ਵਿਕਾਰਾਂ ਨੂੰ ਮਾਰ ਕੱਢਾਂ।
ਦਿਵਸ ਰੈਨਿ ਤੇਰੇ ਪਾਉ ਪਲੋਸਉ ਕੇਸ ਚਵਰ ਕਰਿ ਫੇਰੀ ॥੧॥ divas rain tayray paa-o palosa-o kays chavar kar fayree. ||1|| Therefore, O’ God! with utmost humility, I should always remember You with adoration. ||1|| ਦਿਨ ਰਾਤ, ਹੇ ਪ੍ਰਭੂ! ਤੇਰੇ ਚਰਨ ਪਰਸਾਂ ਅਤੇ ਆਪਣੇ ਕੇਸਾਂ ਦਾ ਚੌਰ ਤੇਰੇ ਉੱਤੇ ਝੁਲਾਵਾਂ ॥੧॥
ਹਮ ਕੂਕਰ ਤੇਰੇ ਦਰਬਾਰਿ ॥ ham kookar tayray darbaar. O’ God, I am like a dog sitting before You, ਹੇ ਪ੍ਰਭੂ! ਮੈਂ ਤੇਰੇ ਦਰ ਤੇ (ਬੈਠਾ ਹੋਇਆ ਇਕ) ਕੁੱਤਾ ਹਾਂ,
ਭਉਕਹਿ ਆਗੈ ਬਦਨੁ ਪਸਾਰਿ ॥੧॥ ਰਹਾਉ ॥ bha-ukahi aagai badan pasaar. ||1|| rahaa-o. extending my mouth, I am barking. (I am singing Your praises to save myself from the evils just as a dog in a strange area barks for his safety). ||1||Pause|| ਤੇ ਮੂੰਹ ਅਗਾਂਹ ਵਧਾ ਕੇ ਭੌਂਕ ਰਿਹਾ ਹਾਂ {ਆਪਣੇ ਆਪ ਨੂੰ ਵਿਕਾਰਾਂ ਤੋਂ ਬਚਾਉਣ ਲਈ ਤੇਰੀ ਸਿਫ਼ਤ-ਸਾਲਾਹ ਕਰ ਰਿਹਾ ਹਾਂ) ॥੧॥ ਰਹਾਉ ॥


© 2017 SGGS ONLINE
error: Content is protected !!
Scroll to Top