Guru Granth Sahib Translation Project

Guru granth sahib page-1039

Page 1039

ਤੂ ਦਾਤਾ ਹਮ ਸੇਵਕ ਤੇਰੇ ॥ too daataa ham sayvak tayray. O’ God! You are the benefactor and we are Your devotees, ਹੇ ਪ੍ਰਭੂ! ਤੂੰ ਦਾਤਾਂ ਦੇਣ ਵਾਲਾ ਹੈਂ, ਅਸੀਂ ਜੀਵ ਤੇਰੇ ਦਰ ਦੇ ਸੇਵਕ ਹਾਂ,
ਅੰਮ੍ਰਿਤ ਨਾਮੁ ਕ੍ਰਿਪਾ ਕਰਿ ਦੀਜੈ ਗੁਰਿ ਗਿਆਨ ਰਤਨੁ ਦੀਪਾਇਆ ॥੬॥ amrit naam kirpaa kar deejai gur gi-aan ratan deepaa-i-aa. ||6|| please bestow mercy and bless us with Your ambrosial Name; upon whom You have bestowed mercy, the Guru has enlightened the mind of that person with the jewel-like precious divine wisdom. ||6|| ਕਿਰਪਾ ਕਰ ਕੇ ਸਾਨੂੰ ਆਤਮਕ ਜੀਵਨ ਦੇਣ ਵਾਲਾ ਆਪਣਾ ਨਾਮ ਦੇਹ। (ਜਿਸ ਉਤੇ ਤੂੰ ਕਿਰਪਾ ਕਰਦਾ ਹੈਂ) ਗੁਰੂ ਨੇ ਉਸ ਦੇ ਅੰਦਰ ਤੇਰੇ ਗਿਆਨ ਦਾ ਰਤਨ ਰੌਸ਼ਨ ਕਰ ਦਿੱਤਾ ਹੈ ॥੬॥
ਪੰਚ ਤਤੁ ਮਿਲਿ ਇਹੁ ਤਨੁ ਕੀਆ ॥ panch tat mil ih tan kee-aa. God created this human body by joining together the five elements. (ਸਰਬ-ਵਿਆਪਕ ਪਰਮਾਤਮਾ ਦੀ ਰਜ਼ਾ ਵਿਚ) ਪੰਜਾਂ ਤੱਤਾਂ ਨੇ ਮਿਲ ਕੇ ਇਹ (ਮਨੁੱਖਾ) ਸਰੀਰ ਬਣਾਇਆ,
ਆਤਮ ਰਾਮ ਪਾਏ ਸੁਖੁ ਥੀਆ ॥ aatam raam paa-ay sukh thee-aa. One who has realized the all pervading God, internal peace welled up within him. ਜਿਸ ਮਨੁੱਖ ਨੇ ਉਸ ਸਰਬ-ਵਿਆਪਕ ਪ੍ਰਭੂ ਨੂੰ ਲੱਭ ਲਿਆ ਉਸ ਦੇ ਅੰਦਰ ਆਤਮਕ ਆਨੰਦ ਬਣ ਗਿਆ।
ਕਰਮ ਕਰਤੂਤਿ ਅੰਮ੍ਰਿਤ ਫਲੁ ਲਾਗਾ ਹਰਿ ਨਾਮ ਰਤਨੁ ਮਨਿ ਪਾਇਆ ॥੭॥ karam kartoot amrit fal laagaa har naam ratan man paa-i-aa. ||7|| That person’s effort of doing the virtuous deeds produced the ambrosial fruit, and he realized the jewe-likel God’s Name within the mind. ||7|| ਉਸ ਦੇ ਕੰਮਾਂ ਨੂੰ ਉਸ ਦੇ ਉੱਦਮ ਨੂੰ ਉਹ ਨਾਮ-ਫਲ ਲੱਗਾ ਜਿਸ ਨੇ ਉਸ ਨੂੰ ਆਤਮਕ ਜੀਵਨ ਬਖ਼ਸ਼ਿਆ, ਉਸ ਨੇ ਆਪਣੇ ਮਨ ਵਿਚ ਹੀ ਪਰਮਾਤਮਾ ਦਾ ਨਾਮ-ਰਤਨ ਲੱਭ ਲਿਆ ॥੭॥
ਨਾ ਤਿਸੁ ਭੂਖ ਪਿਆਸ ਮਨੁ ਮਾਨਿਆ ॥ naa tis bhookh pi-aas man maani-aa. No yearning for materialism remains within the one whose mind gets appeased with God, ਜਿਸ ਮਨੁੱਖ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਗਿੱਝ ਜਾਂਦਾ ਹੈ ਉਸ ਨੂੰ ਮਾਇਆ ਦੀ ਭੁੱਖ-ਤ੍ਰੇਹ ਨਹੀਂ ਰਹਿੰਦੀ,
ਸਰਬ ਨਿਰੰਜਨੁ ਘਟਿ ਘਟਿ ਜਾਨਿਆ ॥ sarab niranjan ghat ghat jaani-aa. he realizes the immaculate God pervading in each and every heart. ਉਹ ਨਿਰੰਜਨ ਨੂੰ ਸਭ ਥਾਂ ਹਰੇਕ ਘਟ ਵਿਚ ਪਛਾਣ ਲੈਂਦਾ ਹੈ।
ਅੰਮ੍ਰਿਤ ਰਸਿ ਰਾਤਾ ਕੇਵਲ ਬੈਰਾਗੀ ਗੁਰਮਤਿ ਭਾਇ ਸੁਭਾਇਆ ॥੮॥ amrit ras raataa kayval bairaagee gurmat bhaa-ay subhaa-i-aa. ||8|| Imbued with the ambrosial nectar of Naam, he becomes detached from worldly pleasures; his life becomes embellished through the Guru’s teachings. ||8|| ਉਹ ਆਤਮਕ ਜੀਵਨ ਦੇਣ ਵਾਲੇ ਸਿਰਫ਼ ਨਾਮ-ਰਸ ਵਿਚ ਹੀ ਮਸਤ ਰਹਿੰਦਾ ਹੈ, ਦੁਨੀਆ ਦੇ ਰਸਾਂ ਤੋਂ ਉਪਰਾਮ ਰਹਿੰਦਾ ਹੈ। ਗੁਰੂ ਦੀ ਮੱਤ ਦੀ ਰਾਹੀਂ ਉਸ ਦਾ ਆਤਮਕ ਜੀਵਨ ਸੋਹਣਾ ਲੱਗਣ ਲੱਗ ਪੈਂਦਾ ਹੈ ॥੮॥
ਅਧਿਆਤਮ ਕਰਮ ਕਰੇ ਦਿਨੁ ਰਾਤੀ ॥ aDhi-aatam karam karay din raatee. One who always does only those deeds which keep him connected to God, ਜਿਹੜਾਮਨੁੱਖ ਦਿਨ ਰਾਤ ਉਹੀ ਕਰਮ ਕਰਦਾ ਹੈ ਜੋ ਉਸ ਦੀ ਜਿੰਦ ਨੂੰ ਪਰਮਾਤਮਾ ਨਾਲ ਜੋੜੀ ਰੱਖਦੇ ਹਨ,
ਨਿਰਮਲ ਜੋਤਿ ਨਿਰੰਤਰਿ ਜਾਤੀ ॥ nirmal jot nirantar jaatee. he experiences the immaculate light of God always pervading everywhere, ਉਹ ਪਰਮਾਤਮਾ ਦੀ ਪਵਿਤ੍ਰ ਜੋਤਿ ਨੂੰ ਹਰ ਥਾਂ ਇਕ-ਰਸ ਵਿਆਪਕ ਪਛਾਣ ਲੈਂਦਾ ਹੈ।
ਸਬਦੁ ਰਸਾਲੁ ਰਸਨ ਰਸਿ ਰਸਨਾ ਬੇਣੁ ਰਸਾਲੁ ਵਜਾਇਆ ॥੯॥ sabad rasaal rasan ras rasnaa bayn rasaal vajaa-i-aa. ||9|| his tongue remains imbued with the elixir of the Guru’s word, the source of all elixirs, and feels so blissful as if he is playing the sweet music of a flute. ||9|| ਉਸ ਦੀ ਜੀਭ ਸਭ ਰਸਾਂ ਦੇ ਸੋਮੇ ਗੁਰ-ਸ਼ਬਦ ਦੇ ਰਸ ਵਿਚ ਰਸੀ ਰਹਿੰਦੀ ਹੈ। ਉਹ (ਆਪਣੇ ਅੰਦਰ ਆਤਮਕ ਆਨੰਦ ਦੀ, ਮਾਨੋ,) ਇਕ ਰਸੀਲੀ ਬੰਸਰੀ ਵਜਾਂਦਾ ਹੈ ॥੯॥
ਬੇਣੁ ਰਸਾਲ ਵਜਾਵੈ ਸੋਈ ॥ bayn rasaal vajaavai so-ee. Only that person plays such a melodious flute (and enjoys the bliss), ਪਰ ਇਹ ਰਸੀਲੀ ਬੰਸਰੀ ਉਹੀ ਮਨੁੱਖ ਵਜਾ ਸਕਦਾ ਹੈ,
ਜਾ ਕੀ ਤ੍ਰਿਭਵਣ ਸੋਝੀ ਹੋਈ ॥ jaa kee taribhavan sojhee ho-ee. who comes to know that God is pervading in the entire universe. ਜਿਸ ਨੂੰ ਤਿੰਨਾਂ ਭਵਨਾਂ ਵਿਚ ਵਿਆਪਕ ਪਰਮਾਤਮਾ ਦੀ ਸੂਝ ਪੈ ਜਾਂਦੀ ਹੈ।
ਨਾਨਕ ਬੂਝਹੁ ਇਹ ਬਿਧਿ ਗੁਰਮਤਿ ਹਰਿ ਰਾਮ ਨਾਮਿ ਲਿਵ ਲਾਇਆ ॥੧੦॥ naanak boojhhu ih biDh gurmat har raam naam liv laa-i-aa. ||10|| O’ Nanak, through the Guru’s teachings, understand this way of achieving bliss; whoever follows the Guru’s teachings, remains focused on God’s Name . ||10|| ਹੇ ਨਾਨਕ! ਤੂੰ ਭੀ ਗੁਰੂ ਦੀ ਮੱਤ ਲੈ ਕੇ ਇਹ ਜਾਚ ਸਿੱਖ ਲੈ। ਜਿਸ ਕਿਸੇ ਨੇ ਗੁਰੂ ਦੀ ਮੱਤ ਲਈ ਹੈ ਉਸ ਦੀ ਸੁਰਤ ਪਰਮਾਤਮਾ ਦੇ ਨਾਮ ਵਿਚ ਜੁੜੀ ਰਹਿੰਦੀ ਹੈ ॥੧੦॥
ਐਸੇ ਜਨ ਵਿਰਲੇ ਸੰਸਾਰੇ ॥ aisay jan virlay sansaaray. Extremely rare are such people in the world, ਜਗਤ ਵਿਚ ਅਜੇਹੇ ਬੰਦੇ ਬਹੁਤ ਥੋੜੇ ਹਨ,
ਗੁਰ ਸਬਦੁ ਵੀਚਾਰਹਿ ਰਹਹਿ ਨਿਰਾਰੇ ॥ gur sabad vichaareh raheh niraaray. who reflect on the Guru’s word, and remain detached from worldly attachments. ਜੋ ਗੁਰੂ ਦੇ ਸ਼ਬਦ ਨੂੰ ਆਪਣੀ ਸੁਰਤ ਵਿਚ ਟਿਕਾਂਦੇ ਹਨ ਤੇ (ਦੁਨੀਆ ਵਿਚ ਵਿਚਰਦੇ ਹੋਏ ਭੀ ਮਾਇਆ ਦੇ ਮੋਹ ਤੋਂ) ਨਿਰਲੇਪ ਰਹਿੰਦੇ ਹਨ।
ਆਪਿ ਤਰਹਿ ਸੰਗਤਿ ਕੁਲ ਤਾਰਹਿ ਤਿਨ ਸਫਲ ਜਨਮੁ ਜਗਿ ਆਇਆ ॥੧੧॥ aap tareh sangat kul taareh tin safal janam jag aa-i-aa. ||11|| They save themselves, their lineage and companions; fruitful is their advent in this world. ||11|| ਉਹ ਸੰਸਾਰ-ਸਮੁੰਦਰ ਤੋਂ ਆਪ ਪਾਰ ਲੰਘ ਜਾਂਦੇ ਹਨ, ਆਪਣੀਆਂ ਕੁਲਾਂ ਨੂੰ ਤੇ ਉਹਨਾਂ ਨੂੰ ਭੀ ਪਾਰ ਲੰਘਾ ਲੈਂਦੇ ਹਨ ਜੋ ਉਹਨਾਂ ਦੀ ਸੰਗਤ ਕਰਦੇ ਹਨ। ਜਗਤ ਵਿਚ ਅਜੇਹੇ ਬੰਦਿਆਂ ਦਾ ਆਉਣਾ ਲਾਹੇਵੰਦਾ ਹੈ ॥੧੧॥
ਘਰੁ ਦਰੁ ਮੰਦਰੁ ਜਾਣੈ ਸੋਈ ॥ ghar dar mandar jaanai so-ee. That one alone recognizes the house, door, and temple (the abode) of God, ਉਹੀ ਬੰਦਾ ਪਰਮਾਤਮਾ ਦਾ ਘਰ ਪਰਮਾਤਮਾ ਦਾ ਦਰ ਪਰਮਾਤਮਾ ਦਾ ਮਹਲ ਪਛਾਣ ਲੈਂਦਾ ਹੈ,
ਜਿਸੁ ਪੂਰੇ ਗੁਰ ਤੇ ਸੋਝੀ ਹੋਈ ॥ jis pooray gur tay sojhee ho-ee. who receives true understanding from the perfect Guru. ਜਿਸ ਨੂੰ ਪੂਰੇ ਗੁਰੂ ਤੋਂ (ਉੱਚੀ) ਸਮਝ ਮਿਲਦੀ ਹੈ।
ਕਾਇਆ ਗੜ ਮਹਲ ਮਹਲੀ ਪ੍ਰਭੁ ਸਾਚਾ ਸਚੁ ਸਾਚਾ ਤਖਤੁ ਰਚਾਇਆ ॥੧੨॥ kaa-i-aa garh mahal mahlee parabh saachaa sach saachaa takhat rachaa-i-aa. ||12|| He realizes that these bodies are the forts and mansions of God, the owner of these is eternal and He has established His eternal throne in the human body. ||12|| ਉਸ ਨੂੰ ਸਮਝ ਆ ਜਾਂਦੀ ਹੈ ਕਿ ਇਹ ਸਰੀਰ ਪਰਮਾਤਮਾ ਦੇ ਕਿਲ੍ਹੇ ਹਨ ਮਹਲ ਹਨ। ਉਹ ਮਹਲਾਂ ਦਾ ਮਾਲਕ ਪ੍ਰਭੂ ਸਦਾ ਹੀ ਥਿਰ ਰਹਿਣ ਵਾਲਾ ਹੈ (ਮਨੁੱਖਾ ਸਰੀਰ) ਉਸ ਨੇ ਆਪਣੇ ਬੈਠਣ ਲਈ ਤਖ਼ਤ ਬਣਾਇਆ ਹੋਇਆ ਹੈ ॥੧੨॥
ਚਤੁਰ ਦਸ ਹਾਟ ਦੀਵੇ ਦੁਇ ਸਾਖੀ ॥ chatur das haat deevay du-ay saakhee. All the fourteen worlds (universe) and the two heavenly lamps (the sun and the moon) are the witnesses to the fact ਚੌਦਾਂ ਤਬਕ ਤੇ ਸੂਰਜ ਚੰਦ ਇਸ ਗੱਲ ਦੇ ਗਵਾਹ ਹਨ,
ਸੇਵਕ ਪੰਚ ਨਾਹੀ ਬਿਖੁ ਚਾਖੀ ॥ sayvak panch naahee bikh chaakhee. that the elite devotees of God do not taste (get entangled with) poisonous Maya, ਕਿ ਪ੍ਰਭੂ ਦੇ ਮੰਨੇ-ਪ੍ਰਮੰਨੇ ਸੇਵਕ ਮਾਇਆ-ਜ਼ਹਰ ਨਹੀਂ ਚੱਖਦੇ ।
ਅੰਤਰਿ ਵਸਤੁ ਅਨੂਪ ਨਿਰਮੋਲਕ ਗੁਰਿ ਮਿਲਿਐ ਹਰਿ ਧਨੁ ਪਾਇਆ ॥੧੩॥ antar vasat anoop nirmolak gur mili-ai har Dhan paa-i-aa. ||13|| because within them is the incomparable and invaluable wealth of God’s Name, which they have received by meeting and following the Guru’s teachings. ||13|| ਕਿਉਂਕੇ ਉਨ੍ਹਾਂ ਦੇ ਅੰਦਰ ਬੇ-ਮਿਸਾਲ ਤੇ ਅਮੋਲਕ ਹਰੀ ਦਾ ਨਾਮ-ਧਨ ਹੈ ਜੋ ਉਨ੍ਹਾਂ ਨੇ ਗੁਰੂ ਨੂੰ ਮਿਲ ਕੇ ਪ੍ਰਾਪਤ ਕੀਤਾ ਹੈ ॥੧੩॥
ਤਖਤਿ ਬਹੈ ਤਖਤੈ ਕੀ ਲਾਇਕ ॥ takhat bahai takh-tai kee laa-ik. That person alone sits on the throne (of the heart), who becomes worthy of the throne, ਹਿਰਦੇ-ਤਖ਼ਤ ਉਤੇ ਕੇਵਲ ਉਹ ਹੀ ਬੈਠਦਾ ਹੈ ਜੋ ਹਿਰਦੇ-ਤਖ਼ਤ ਉਤੇ ਬੈਠਣ ਦੇ ਯੋਗ ਹੋ ਜਾਂਦਾ ਹੈ,
ਪੰਚ ਸਮਾਏ ਗੁਰਮਤਿ ਪਾਇਕ ॥ panch samaa-ay gurmat paa-ik. has become the devotee of God by controlling the five sensory organs through the Guru’s teachings. ਜਿਸ ਦੇ ਪੰਜੇ ਗਿਆਨ-ਇੰਦ੍ਰੇ ਉਸ ਦੇ ਵੱਸ ਵਿਚ ਹਨ ਅਤੇ ਗੁਰੂ ਦੀ ਮੱਤ ਤੇ ਤੁਰ ਕੇ ਜੋ ਪਰਮਾਤਮਾ ਦਾ ਸੇਵਕ ਬਣ ਗਿਆ ਹੈ,
ਆਦਿ ਜੁਗਾਦੀ ਹੈ ਭੀ ਹੋਸੀ ਸਹਸਾ ਭਰਮੁ ਚੁਕਾਇਆ ॥੧੪॥ aad jugaadee hai bhee hosee sahsaa bharam chukaa-i-aa. ||14|| God who has has existed before the beginning of ages, is present now and will be here in the future; God has dispelled all his dread and doubt. ||14|| ਜੇਹੜਾ ਪਰਮਾਤਮਾ ਸ੍ਰਿਸ਼ਟੀ ਦੇ ਮੁੱਢ ਤੋਂ ਪਹਿਲਾਂ ਦਾ ਹੈ ਜੁਗਾਂ ਦੇ ਆਦਿ ਤੋਂ ਹੈ, ਹੁਣ ਭੀ ਮੌਜੂਦ ਹੈ ਤੇ ਸਦਾ ਲਈ ਕਾਇਮ ਰਹੇਗਾ, ਪਰਮਾਤਮਾ ਨੇ ਉਸ ਦਾ ਸਹਮ ਤੇ ਉਸ ਦੀ ਭਟਕਣਾ ਦੂਰ ਕਰ ਦਿਤੀ ਹੈ ॥੧੪॥
ਤਖਤਿ ਸਲਾਮੁ ਹੋਵੈ ਦਿਨੁ ਰਾਤੀ ॥ takhat salaam hovai din raatee. One who sits on the throne of the heart (experiences God in his heart) is always honored. ਹਿਰਦੇ-ਤਖ਼ਤ ਉਤੇ ਬੈਠੇ ਮਨੁੱਖ ਨੂੰ ਦਿਨ ਰਾਤ ਆਦਰ ਮਿਲਦਾ ਹੈ।
ਇਹੁ ਸਾਚੁ ਵਡਾਈ ਗੁਰਮਤਿ ਲਿਵ ਜਾਤੀ ॥ ih saach vadaa-ee gurmat liv jaatee. This true glory comes to him because he has understood the importance of focusing on God through the Guru’s teachings. ਉਸ ਨੂੰ ਇਹ ਆਦਰ ਸਦਾ ਲਈ ਮਿਲਿਆ ਰਹਿੰਦਾ ਹੈ, ਕਿਉਂਕੇ ਗੁਰੂ ਦੀ ਮੱਤ ਤੇ ਤੁਰ ਕੇ ਉਸ ਨੇ ਪ੍ਰਭੂ ਨਾਲ ਲਿਵ ਦੀ ਮਹਾਨਤਾ ਸਮਝ ਲਈ ਹੈ l
ਨਾਨਕ ਰਾਮੁ ਜਪਹੁ ਤਰੁ ਤਾਰੀ ਹਰਿ ਅੰਤਿ ਸਖਾਈ ਪਾਇਆ ॥੧੫॥੧॥੧੮॥ naanak raam japahu tar taaree har ant sakhaa-ee paa-i-aa. ||15||1||18|| O’ Nanak, meditate on God and swim across the world-ocean of vices; one who does that, realizes God who remains companion till the end. ||15||1||18|| ਹੇ ਨਾਨਕ! ਪਰਮਾਤਮਾ ਦਾ ਨਾਮ ਜਪੋ। (ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਲਈ ਸਿਮਰਨ ਦੀ) ਤਾਰੀ ਤਰੋ। ਜੇਹੜਾ ਮਨੁੱਖ ਸਿਮਰਨ ਕਰਦਾ ਹੈ ਉਹ ਉਸ ਹਰੀ ਨੂੰ ਮਿਲ ਪੈਂਦਾ ਹੈ ਜੋ ਆਖ਼ੀਰ ਤਕ ਸਾਥੀ ਬਣਿਆ ਰਹਿੰਦਾ ਹੈ ॥੧੫॥੧॥੧੮॥
ਮਾਰੂ ਮਹਲਾ ੧ ॥ maaroo mehlaa 1. Raag Maaroo, First Guru:
ਹਰਿ ਧਨੁ ਸੰਚਹੁ ਰੇ ਜਨ ਭਾਈ ॥ ਸਤਿਗੁਰ ਸੇਵਿ ਰਹਹੁ ਸਰਣਾਈ ॥ har Dhan sanchahu ray jan bhaa-ee. satgur sayv rahhu sarnaa-ee. O’ brothers, remain in the true Guru’s refuge, follow his teachings and amass the wealth of God’s Name. ਹੇ ਭਾਈ ਜਨੋ! ਗੁਰੂ ਦੀ ਦੱਸੀ ਸੇਵਾ ਕਰ ਕੇ ਗੁਰੂ ਦੀ ਸਰਨ ਵਿਚ ਟਿਕੇ ਰਹੋ ਅਤੇ ਪਰਮਾਤਮਾ ਦਾ ਨਾਮ-ਧਨ ਇਕੱਠਾ ਕਰੋ।
ਤਸਕਰੁ ਚੋਰੁ ਨ ਲਾਗੈ ਤਾ ਕਉ ਧੁਨਿ ਉਪਜੈ ਸਬਦਿ ਜਗਾਇਆ ॥੧॥ taskar chor na laagai taa ka-o Dhun upjai sabad jagaa-i-aa. ||1|| One who adopts this way of life, is not robbed by the internal thieves (lust, anger, and greed); in them arises the divine melody of Naam, the Guru’s word keep them alert to worldly enticements. ||1|| (ਜੇਹੜਾ ਮਨੁੱਖ ਇਹ ਆਤਮਕ ਰਸਤਾ ਫੜਦਾ ਹੈ) ਉਸ ਨੂੰ ਕੋਈ (ਕਾਮਾਦਿਕ) ਚੋਰ ਨਹੀਂ ਲੱਗਦਾ (ਕੋਈ ਚੋਰ ਉਸ ਉਤੇ ਆਪਣਾ ਦਾਅ ਨਹੀਂ ਲਾ ਸਕਦਾ ਕਿਉਂਕਿ) ਗੁਰੂ ਨੇ ਆਪਣੇ ਸ਼ਬਦ ਦੀ ਰਾਹੀਂ ਉਸ ਨੂੰ ਜਗਾ ਦਿੱਤਾ ਹੈ ਤੇ ਉਸ ਦੇ ਅੰਦਰ (ਨਾਮ ਸਿਮਰਨ ਦੀ) ਰੌ ਪੈਦਾ ਹੋਈ ਰਹਿੰਦੀ ਹੈ ॥੧॥
ਤੂ ਏਕੰਕਾਰੁ ਨਿਰਾਲਮੁ ਰਾਜਾ ॥ too aykankaar niraalam raajaa. O’ God, You alone are the one sovereign king, the supreme power, who does not need anybody else’s support. ਹੇ ਪ੍ਰਭੂ! ਤੂੰ ਇਕ ਆਪ ਹੀ ਆਪ ਹੈਂ, ਤੈਨੂੰ ਕਿਸੇ ਸਹਾਰੇ ਦੀ ਲੋੜ ਨਹੀਂ, ਤੂੰ ਸਾਰੀ ਸ੍ਰਿਸ਼ਟੀ ਦਾ ਰਾਜਾ ਹੈਂ।
ਤੂ ਆਪਿ ਸਵਾਰਹਿ ਜਨ ਕੇ ਕਾਜਾ ॥ too aap savaareh jan kay kaajaa. You Yourself accomplish the tasks of Your devotees. ਆਪਣੇ ਸੇਵਕਾਂ ਦੇ ਕੰਮ ਤੂੰ ਆਪ ਸਵਾਰਦਾ ਹੈਂ।
ਅਮਰੁ ਅਡੋਲੁ ਅਪਾਰੁ ਅਮੋਲਕੁ ਹਰਿ ਅਸਥਿਰ ਥਾਨਿ ਸੁਹਾਇਆ ॥੨॥ amar adol apaar amolak har asthir thaan suhaa-i-aa. ||2|| O’ God! You are immortal, unwavering, limitless, and priceless; eternal is Your beauteous throne. ||2|| ਹੇ ਹਰੀ! ਤੈਨੂੰ ਮੌਤ ਨਹੀਂ ਪੋਹ ਸਕਦੀ, ਤੈਨੂੰ ਮਾਇਆ ਡੁਲਾ ਨਹੀਂ ਸਕਦੀ, ਤੂੰ ਬੇਅੰਤ ਹੈਂ, ਤੇਰਾ ਮੁੱਲ ਨਹੀਂ ਪਾਇਆ ਜਾ ਸਕਦਾ। ਤੂੰ ਐਸੇ ਥਾਂ ਸੋਭ ਰਿਹਾ ਹੈਂ ਜੋ ਸਦਾ ਕਾਇਮ ਰਹਿਣ ਵਾਲਾ ਹੈ ॥੨॥
ਦੇਹੀ ਨਗਰੀ ਊਤਮ ਥਾਨਾ ॥ dayhee nagree ootam thaanaa. The human body is like a village, ਮਨੁੱਖਾ ਸਰੀਰ, ਮਾਨੋ, ਇਕ ਸ਼ਹਿਰ ਹੈ।
ਪੰਚ ਲੋਕ ਵਸਹਿ ਪਰਧਾਨਾ ॥ panch lok vaseh parDhaanaa. in which the supremely noble devotees dwell, that human body is the most exalted place for God. ਜਿਸ ਜਿਸ ਸਰੀਰ-ਸ਼ਹਿਰ ਵਿਚ ਮੰਨੇ-ਪ੍ਰਮੰਨੇ ਸੰਤ ਜਨ ਵੱਸਦੇ ਹਨ, ਉਹ ਉਹ ਸਰੀਰ-ਸ਼ਹਿਰ (ਪਰਮਾਤਮਾ ਦੇ ਵੱਸਣ ਲਈ) ਸ੍ਰੇਸ਼ਟ ਥਾਂ ਹੈ।
ਊਪਰਿ ਏਕੰਕਾਰੁ ਨਿਰਾਲਮੁ ਸੁੰਨ ਸਮਾਧਿ ਲਗਾਇਆ ॥੩॥ oopar aykankaar niraalam sunn samaaDh lagaa-i-aa. ||3|| Taking care of all those noble devotees is one supreme creator God who is independent and is absorbed in deep trance where no thoughts arise. ||3|| ਜੇਹੜਾ ਪਰਮਾਤਮਾ ਸਭ ਜੀਵਾਂ ਦੇ ਸਿਰ ਤੇ ਰਾਖਾ ਹੈ, ਜੇਹੜਾ ਇਕ ਆਪ ਹੀ ਆਪ (ਆਪਣੇ ਵਰਗਾ) ਹੈ, ਜਿਸ ਨੂੰ ਹੋਰ ਕਿਸੇ ਆਸਰੇ-ਸਹਾਰੇ ਦੀ ਲੋੜ ਨਹੀਂ, ਉਹ ਪਰਮਾਤਮਾ (ਉਸ ਸਰੀਰ-ਸ਼ਹਿਰ ਵਿਚ, ਮਾਨੋ,) ਐਸੀ ਸਮਾਧੀ ਲਾਈ ਬੈਠਾ ਹੈ ਜਿਸ ਵਿਚ ਕੋਈ ਮਾਇਕ-ਫੁਰਨੇ ਨਹੀਂ ਉਠਦੇ ॥੩॥
ਦੇਹੀ ਨਗਰੀ ਨਉ ਦਰਵਾਜੇ ॥ dayhee nagree na-o darvaajay. There are nine openings to the village-like human body (two eyes, two ears, two nostrils, two outlets for urine and stools, and one mouth). (ਹਰੇਕ) ਸਰੀਰ-ਸ਼ਹਿਰ ਨੂੰ ਨੌ ਨੌ ਦਰਵਾਜ਼ੇ-
ਸਿਰਿ ਸਿਰਿ ਕਰਣੈਹਾਰੈ ਸਾਜੇ ॥ sir sir karnaihaarai saajay. the Creator-God has fashioned them for each and every person. ਸਿਰਜਣਹਾਰ ਪ੍ਰਭੂ ਨੇ ਲਾ ਦਿੱਤੇ ਹਨ।
ਦਸਵੈ ਪੁਰਖੁ ਅਤੀਤੁ ਨਿਰਾਲਾ ਆਪੇ ਅਲਖੁ ਲਖਾਇਆ ॥੪॥ dasvai purakh ateet niraalaa aapay alakh lakhaa-i-aa. ||4|| In the tenth door (opening) resides the detached, unique, and indescribable God, who on His own reveals Himself. ||4|| (ਇਹਨਾਂ ਦਰਵਾਜ਼ਿਆਂ ਦੀ ਰਾਹੀਂ, ਸਰੀਰ-ਸ਼ਹਿਰ ਵਿਚ ਵੱਸਣ ਵਾਲਾ ਜੀਵਾਤਮਾ ਬਾਹਰਲੀ ਦੁਨੀਆ ਨਾਲ ਆਪਣਾ ਸੰਬੰਧ ਬਣਾਈ ਰੱਖਦਾ ਹੈ। ਇਕ ਦਸਵਾਂ ਦਰਵਾਜ਼ਾ ਭੀ ਹੈ ਜਿਸ ਦੀ ਰਾਹੀਂ ਪਰਮਾਤਮਾ ਤੇ ਜੀਵਾਤਮਾ ਦਾ ਮੇਲ ਹੁੰਦਾ ਹੈ, ਉਸ) ਵਿਚ ਉਹ ਪ੍ਰਭੂ ਆਪ ਟਿਕਦਾ ਹੈ ਜੋ ਸਰਬ-ਵਿਆਪਕ ਹੈ ਜੋ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ ਜੋ ਨਿਰਲੇਪ ਹੈ ਤੇ ਜੋ ਅਦ੍ਰਿਸ਼ਟ ਹੈ। (ਪਰ ਜੀਵ ਨੂੰ ਆਪਣਾ ਆਪ) ਉਹ ਆਪ ਹੀ ਵਿਖਾਂਦਾ ਹੈ ॥੪॥
ਪੁਰਖੁ ਅਲੇਖੁ ਸਚੇ ਦੀਵਾਨਾ ॥ purakh alaykh sachay deevaanaa. The Primal Lord cannot be held to account; True is His Celestial Court. The all pervading God is beyond any description; eternal is His system of justice. ਹਰੇਕ ਸਰੀਰ-ਸ਼ਹਿਰ ਵਿਚ ਰਹਿਣ ਵਾਲਾ ਪਰਮਾਤਮਾ ਐਸਾ ਹੈ ਕਿ ਉਸ ਦਾ ਕੋਈ ਚਿੱਤ੍ਰ ਨਹੀਂ ਬਣਾ ਸਕਦਾ (ਉਹ ਸਦਾ-ਥਿਰ ਰਹਿਣ ਵਾਲਾ ਹੈ ਤੇ) ਉਸ ਸਦਾ-ਥਿਰ ਪ੍ਰਭੂ ਦਾ ਦਰਬਾਰ ਭੀ ਸਦਾ-ਥਿਰ ਹੈ।
ਹੁਕਮਿ ਚਲਾਏ ਸਚੁ ਨੀਸਾਨਾ ॥ hukam chalaa-ay sach neesaanaa. He is running the entire world, under His command; eternal and unchallengeable is His command. (ਜਗਤ ਦੀ ਸਾਰੀ ਕਾਰ ਉਹ) ਆਪਣੇ ਹੁਕਮ ਵਿਚ ਚਲਾ ਰਿਹਾ ਹੈ (ਉਸ ਦੇ ਹੁਕਮ ਦਾ) ਪਰਵਾਨਾ ਅਟੱਲ ਹੈ।
ਨਾਨਕ ਖੋਜਿ ਲਹਹੁ ਘਰੁ ਅਪਨਾ ਹਰਿ ਆਤਮ ਰਾਮ ਨਾਮੁ ਪਾਇਆ ॥੫॥ naanak khoj lahhu ghar apnaa har aatam raam naam paa-i-aa. ||5|| O’ Nanak search the all pervading God out in your heart, one who has done that, has received the wealth of His Name. ||5|| ਹੇ ਨਾਨਕ! (ਉਹ ਸਰਬ-ਵਿਆਪਕ ਪ੍ਰਭੂ ਹਰੇਕ ਸਰੀਰ-ਘਰ ਵਿਚ ਮੌਜੂਦ ਹੈ) ਆਪਣਾ ਹਿਰਦਾ-ਘਰ ਖੋਜ ਕੇ ਉਸ ਨੂੰ ਲੱਭ ਲਵੋ। (ਜਿਸ ਜਿਸ ਮਨੁੱਖ ਨੇ ਇਹ ਖੋਜ-ਭਾਲ ਕੀਤੀ ਹੈ) ਉਸ ਨੇ ਉਸ ਸਰਬ-ਵਿਅਪਕ ਪ੍ਰਭੂ ਦਾ ਨਾਮ-ਧਨ ਹਾਸਲ ਕਰ ਲਿਆ ਹੈ ॥੫॥


© 2017 SGGS ONLINE
error: Content is protected !!
Scroll to Top