Guru Granth Sahib Translation Project

Guru Granth Sahib Hindi Page 1107

Page 1107

ਤੁਖਾਰੀ ਛੰਤ ਮਹਲਾ ੧ ਬਾਰਹ ਮਾਹਾ तुखारी छंत महला १ बारह माहा
ੴ ਸਤਿਗੁਰ ਪ੍ਰਸਾਦਿ ॥ वह अद्वितीय परमेश्वर जिसका वाचक ओम् है, केवल (ऑकार स्वरूप) एक है, सतगुरु की कृपा से प्राप्त होता है।
ਤੂ ਸੁਣਿ ਕਿਰਤ ਕਰੰਮਾ ਪੁਰਬਿ ਕਮਾਇਆ ॥ हे ईश्वर ! तुम सुनो, हर जीव अपने पूर्व (शुभाशुभ) कर्मानुसार
ਸਿਰਿ ਸਿਰਿ ਸੁਖ ਸਹੰਮਾ ਦੇਹਿ ਸੁ ਤੂ ਭਲਾ ॥ सुख-दुःख पा रहा जो तुम देते हो, सब भला ही है।
ਹਰਿ ਰਚਨਾ ਤੇਰੀ ਕਿਆ ਗਤਿ ਮੇਰੀ ਹਰਿ ਬਿਨੁ ਘੜੀ ਨ ਜੀਵਾ ॥ जब सब रचना तेरी है तो इसमें मेरी कोई गति नहीं, घड़ी भर जीना असंभव है।
ਪ੍ਰਿਅ ਬਾਝੁ ਦੁਹੇਲੀ ਕੋਇ ਨ ਬੇਲੀ ਗੁਰਮੁਖਿ ਅੰਮ੍ਰਿਤੁ ਪੀਵਾਂ ॥ प्रियतम बिना जीव-स्त्री दुखी है, कोई उसका साथी नहीं गुरु के माध्यम से ही वह अमृतपान कर सकती है।
ਰਚਨਾ ਰਾਚਿ ਰਹੇ ਨਿਰੰਕਾਰੀ ਪ੍ਰਭ ਮਨਿ ਕਰਮ ਸੁਕਰਮਾ ॥ हम सब निराकार की रचना में रचे हुए हैं प्रभु को मन में बसा लेना ही शुभ कर्म है।
ਨਾਨਕ ਪੰਥੁ ਨਿਹਾਲੇ ਸਾ ਧਨ ਤੂ ਸੁਣਿ ਆਤਮ ਰਾਮਾ ॥੧॥ गुरु नानक का कथन है कि हे प्रभु ! जीव-स्त्री तेरा रास्ता निहार रही है॥१॥
ਬਾਬੀਹਾ ਪ੍ਰਿਉ ਬੋਲੇ ਕੋਕਿਲ ਬਾਣੀਆ ॥ (मन रूपी) चातक प्रिय-प्रिय बोलता है, (जीभ रूपी) कोयल मीठे बोल बोलती है।
ਸਾ ਧਨ ਸਭਿ ਰਸ ਚੋਲੈ ਅੰਕਿ ਸਮਾਣੀਆ ॥ प्रभु में अनुरक्त जीव-स्त्री सभी आनंद-रस प्राप्त करती है।
ਹਰਿ ਅੰਕਿ ਸਮਾਣੀ ਜਾ ਪ੍ਰਭ ਭਾਣੀ ਸਾ ਸੋਹਾਗਣਿ ਨਾਰੇ ॥ प्रभु में अनुरक्त भी वही जीव-स्त्री है, जो उसे अच्छी लगती है और वही सुहागिन नारी है।
ਨਵ ਘਰ ਥਾਪਿ ਮਹਲ ਘਰੁ ਊਚਉ ਨਿਜ ਘਰਿ ਵਾਸੁ ਮੁਰਾਰੇ ॥ नौ द्वार बनाकर शरीर के ऊँचे महल (दसम द्वार) में प्रभु का निवास है।
ਸਭ ਤੇਰੀ ਤੂ ਮੇਰਾ ਪ੍ਰੀਤਮੁ ਨਿਸਿ ਬਾਸੁਰ ਰੰਗਿ ਰਾਵੈ ॥ हे प्रभु ! सब तेरा है, तू मेरा प्रियतम है, मैं दिन-रात तेरे रंग में लीन रहती हूँ।
ਨਾਨਕ ਪ੍ਰਿਉ ਪ੍ਰਿਉ ਚਵੈ ਬਬੀਹਾ ਕੋਕਿਲ ਸਬਦਿ ਸੁਹਾਵੈ ॥੨॥ गुरु नानक का कथन है कि (मन रूपी) चातक प्रिय-प्रिय गाता है, (जीभ रूपी) कोयल मीठे बोलों में उसके गुण गाती है॥ २॥
ਤੂ ਸੁਣਿ ਹਰਿ ਰਸ ਭਿੰਨੇ ਪ੍ਰੀਤਮ ਆਪਣੇ ॥ हे प्रभु ! तुम सुनो, अपने प्रियतम के आनंद में भीगी एवं
ਮਨਿ ਤਨਿ ਰਵਤ ਰਵੰਨੇ ਘੜੀ ਨ ਬੀਸਰੈ ॥ मन-तन में भी उसके गुणों में लीन जीव-स्त्री पल भर भी विस्मृत नहीं करती।
ਕਿਉ ਘੜੀ ਬਿਸਾਰੀ ਹਉ ਬਲਿਹਾਰੀ ਹਉ ਜੀਵਾ ਗੁਣ ਗਾਏ ॥ वह पल भर भी कैसे भुला सकती है, तुझ पर कुर्बान है और तेरे गुण गाकर जीवन पा रही है।
ਨਾ ਕੋਈ ਮੇਰਾ ਹਉ ਕਿਸੁ ਕੇਰਾ ਹਰਿ ਬਿਨੁ ਰਹਣੁ ਨ ਜਾਏ ॥ (जीव-स्त्री की विनती है कि) हे प्रभु ! तेरे सिवा मेरा कोई नहीं, तेरे अलावा कौन हमदर्द है, तेरे बिना जिया नहीं जा सकता।
ਓਟ ਗਹੀ ਹਰਿ ਚਰਣ ਨਿਵਾਸੇ ਭਏ ਪਵਿਤ੍ਰ ਸਰੀਰਾ ॥ प्रभु-चरणों का आसरा लिया तो शरीर पावन हो गया।
ਨਾਨਕ ਦ੍ਰਿਸਟਿ ਦੀਰਘ ਸੁਖੁ ਪਾਵੈ ਗੁਰ ਸਬਦੀ ਮਨੁ ਧੀਰਾ ॥੩॥ गुरु नानक का कथन है कि उसकी दीर्घ-दृष्टि से सुख की अनुभूति होती है और गुरु-उपदेश से मन को संतोष प्राप्त होता है।॥ ३॥
ਬਰਸੈ ਅੰਮ੍ਰਿਤ ਧਾਰ ਬੂੰਦ ਸੁਹਾਵਣੀ ॥ सुहवनी बूंद की अमृत धारा बरस रही है,"
ਸਾਜਨ ਮਿਲੇ ਸਹਜਿ ਸੁਭਾਇ ਹਰਿ ਸਿਉ ਪ੍ਰੀਤਿ ਬਣੀ ॥ हरि से प्रीत बनी तो सहज-स्वभाव वह सज्जन-प्रभु मिल गया।
ਹਰਿ ਮੰਦਰਿ ਆਵੈ ਜਾ ਪ੍ਰਭ ਭਾਵੈ ਧਨ ਊਭੀ ਗੁਣ ਸਾਰੀ ॥ जब प्रभु चाहता है तो वह मन-मंदिर में आ बसता है, तब जीव-स्त्री उसके गुणगान में ही लीन रहती है।
ਘਰਿ ਘਰਿ ਕੰਤੁ ਰਵੈ ਸੋਹਾਗਣਿ ਹਉ ਕਿਉ ਕੰਤਿ ਵਿਸਾਰੀ ॥ हर सुहागिन के हृदय-घर में पति-प्रभु रमण कर रहा है, तो प्रियतम ने मुझे क्यों विस्मृत किया हुआ है।
ਉਨਵਿ ਘਨ ਛਾਏ ਬਰਸੁ ਸੁਭਾਏ ਮਨਿ ਤਨਿ ਪ੍ਰੇਮੁ ਸੁਖਾਵੈ ॥ बादल छा कर बरस रहे हैं और मन-तन में उसकी स्मृति व प्रेम की सुखद अनुभूति हो रही है।
ਨਾਨਕ ਵਰਸੈ ਅੰਮ੍ਰਿਤ ਬਾਣੀ ਕਰਿ ਕਿਰਪਾ ਘਰਿ ਆਵੈ ॥੪॥ गुरु नानक का कथन है कि जब पति-प्रभु कृपा करके हृदय-घर में बस जाता है तो अमृतवाणी बरसने लगती है॥ ४॥
ਚੇਤੁ ਬਸੰਤੁ ਭਲਾ ਭਵਰ ਸੁਹਾਵੜੇ ॥ चैत्र माह को वसंत ऋतु खिली होती है, फूलों पर मंडराते भेंवरे सुहावने लगते हैं।


© 2017 SGGS ONLINE
error: Content is protected !!
Scroll to Top