Page 1198
ਇਨ ਬਿਧਿ ਹਰਿ ਮਿਲੀਐ ਵਰ ਕਾਮਨਿ ਧਨ ਸੋਹਾਗੁ ਪਿਆਰੀ ॥
in biDh har milee-ai var kaaman Dhan sohaag pi-aaree.
O’ the soul-bride, this is how (by believing that God is always with us) we realize the Husband-God; fortunate is that soul-bride who is beloved of the Husband God.
ਹੇ ਜੀਵ-ਇਸਤ੍ਰੀਏ! ਇਸ ਤਰੀਕੇ ਨਾਲ ਹੀ (ਭਾਵ, ਉਸ ਪ੍ਰਭੂ ਦੇ ਅੰਗ-ਸੰਗ ਹੋਣ ਤੇ ਯਕੀਨ ਕੀਤਿਆਂ ਹੀ) ਪਤੀ-ਪ੍ਰਭੂ ਮਿਲਦਾ ਹੈ, ਭਾਗਾ ਵਾਲੀ ਹੈ ਉਹ ਜੀਵ-ਇਸਤ੍ਰੀ, ਜਿਹੜੀ ਪਤੀ-ਪ੍ਰਭੂ ਦੀ ਪਿਆਰੀ ਹੈ।
ਜਾਤਿ ਬਰਨ ਕੁਲ ਸਹਸਾ ਚੂਕਾ ਗੁਰਮਤਿ ਸਬਦਿ ਬੀਚਾਰੀ ॥੧॥
jaat baran kul sahsaa chookaa gurmat sabad beechaaree. ||1||
By reflecting on the Guru’s word through the Guru’s teachings, her illusion about caste, color or race is dispelled. ||1||
ਗੁਰੂ ਦੀ ਮੱਤ ਲੈ ਕੇ ਗੁਰੂ ਦੇ ਸ਼ਬਦ ਦੀ ਵਿਚਾਰ ਕਰਕੇ ਉਸ ਜੀਵ-ਇਸਤ੍ਰੀ ਦਾ, ਜਾਤਿ ਵਰਨ ਕੁਲ (ਆਦਿਕ) ਬਾਰੇ ਭਰਮ ਦੂਰ ਹੋ ਜਾਂਦਾ ਹੈ ॥੧॥
ਜਿਸੁ ਮਨੁ ਮਾਨੈ ਅਭਿਮਾਨੁ ਨ ਤਾ ਕਉ ਹਿੰਸਾ ਲੋਭੁ ਵਿਸਾਰੇ ॥
jis man maanai abhimaan na taa ka-o hinsaa lobh visaaray.
One whose mind gets convinced (about closeness with God), doesn’t have any self-conceit and she forsakes all cruelty and greed.
ਜਿਸ ਦਾ ਮਨ ਇਹ ਮੰਨ ਜਾਂਦਾ ਹੈ (ਕਿ ਪ੍ਰਭੂ ਸਦਾ ਅੰਗ-ਸੰਗ ਹੈ) ਉਸ ਨੂੰ ਅਹੰਕਾਰ ਨਹੀਂ ਰਹਿੰਦਾ, ਉਹ ਨਿਰਦਇਤਾ ਤੇ ਲਾਲਚ ਨੂੰ ਭੁਲਾ ਦੇਂਦੀ ਹੈ,
ਸਹਜਿ ਰਵੈ ਵਰੁ ਕਾਮਣਿ ਪਿਰ ਕੀ ਗੁਰਮੁਖਿ ਰੰਗਿ ਸਵਾਰੇ ॥੨॥
sahj ravai var kaaman pir kee gurmukh rang savaaray. ||2||
The Husband-God’s loving soul-bride embellishes herself with God’s love through the Guru’s teachings and intuitively enjoys union with God. ||2||
ਪਤੀ-ਪ੍ਰਭੂ ਦੀ ਪਿਆਰੀ ਉਹ ਜੀਵ-ਇਸਤ੍ਰੀ ਗੁਰੂ ਦੀ ਸਰਨ ਪੈ ਕੇ ਪ੍ਰਭੂ ਦੇ ਪਿਆਰ ਵਿਚ ਉਹ ਆਪਣੇ ਆਪ ਨੂੰ ਸਵਾਰਦੀ ਹੈ ਅਤੇ ਸੁਭਾਵਿਕ ਹੀ ਪਤੀ-ਪ੍ਰਭੂ ਨੂੰ ਮਾਣਦੀ ਹੈ ॥੨॥
ਜਾਰਉ ਐਸੀ ਪ੍ਰੀਤਿ ਕੁਟੰਬ ਸਨਬੰਧੀ ਮਾਇਆ ਮੋਹ ਪਸਾਰੀ ॥
jaara-o aisee pareet kutamb sanbanDhee maa-i-aa moh pasaaree.
I would rather burn such a love for my family or relatives, which creates within me the love for worldly attachments.
ਮੈਂ ਪਰਵਾਰ ਤੇ ਸਨਬੰਧੀਆਂ ਦੇ ਐਸੇ ਮੋਹ-ਪਿਆਰ ਨੂੰ ਆਪਣੇ ਅੰਦਰੋਂ ਸਾੜ ਦਿਆਂ ਜੋ ਮੇਰੇ ਅੰਦਰ ਮਾਇਆ ਦੇ ਮੋਹ ਦਾ ਖਿਲਾਰਾ ਹੀ ਖਿਲਾਰਦਾ ਹੈ।
ਜਿਸੁ ਅੰਤਰਿ ਪ੍ਰੀਤਿ ਰਾਮ ਰਸੁ ਨਾਹੀ ਦੁਬਿਧਾ ਕਰਮ ਬਿਕਾਰੀ ॥੩॥
jis antar pareet raam ras naahee dubiDhaa karam bikaaree. ||3||
Within whose heart the bliss from God’s love does not well up, she remains engrossed in duality and sinful deeds. ||3||
ਜਿਸ ਦੇ ਹਿਰਦੇ ਵਿਚ ਪ੍ਰਭੂ ਦਾ ਪਿਆਰ ਨਹੀਂ, ਪ੍ਰਭੂ-ਮਿਲਾਪ ਦਾ ਆਨੰਦ ਨਹੀਂ (ਉਪਜਦਾ), ਉਹ ਮੇਰ-ਤੇਰ ਅਤੇ (ਹੋਰ) ਵਿਕਾਰਾਂ ਦੇ ਕੰਮਾਂ ਵਿਚ ਹੀ ਪ੍ਰਵਿਰਤ ਰਹਿੰਦੀ ਹੈ ॥੩॥
ਅੰਤਰਿ ਰਤਨ ਪਦਾਰਥ ਹਿਤ ਕੌ ਦੁਰੈ ਨ ਲਾਲ ਪਿਆਰੀ ॥
antar ratan padaarath hit kou durai na laal pi-aaree.
That loving soul-bride within whose heart are the invaluable virtues to produce love for God, doesn’t remain hidden from others for long.
ਜਿਸ ਜੀਵ-ਇਸਤ੍ਰੀ ਦੇ ਹਿਰਦੇ ਵਿਚ ਪ੍ਰਭੂ-ਚਰਨਾਂ ਦਾ ਪਿਆਰ ਪੈਦਾ ਕਰਨ ਵਾਸਤੇ ਪ੍ਰਭੂ ਦੀ ਸਿਫ਼ਤ-ਸਾਲਾਹ ਦੇ ਰਤਨ ਮੌਜੂਦ ਹਨ, ਪ੍ਰਭੂ ਦੀ ਉਹ ਪਿਆਰੀ ਜੀਵ-ਇਸਤ੍ਰੀ (ਜਗਤ ਵਿਚ) ਗੁੱਝੀ ਨਹੀਂ ਰਹਿੰਦੀ।
ਨਾਨਕ ਗੁਰਮੁਖਿ ਨਾਮੁ ਅਮੋਲਕੁ ਜੁਗਿ ਜੁਗਿ ਅੰਤਰਿ ਧਾਰੀ ॥੪॥੩॥
naanak gurmukh naam amolak jug jug antar Dhaaree. ||4||3||
O’ Nanak, age after age, such a soul-bride has been enshrining the precious Name of God in her heart by following the Guru’s teachings. ||4||3||
ਹੇ ਨਾਨਕ! ਹਰੇਕ ਜੁਗ ਵਿਚ ਹੀ (ਭਾਵ, ਸਦਾ ਤੋਂ ਹੀ ਅਜੇਹੀ ਜੀਵ-ਇਸਤ੍ਰੀ) ਗੁਰੂ ਦੀ ਸਰਨ ਪੈ ਕੇ ਆਪਣੇ ਹਿਰਦੇ ਵਿਚ ਪ੍ਰਭੂ ਦਾ ਅਮੋਲਕ ਨਾਮ ਧਾਰਦੀ ਚਲੀ ਆਈ ਹੈ ॥੪॥੩॥
ਸਾਰੰਗ ਮਹਲਾ ੪ ਘਰੁ ੧
saarang mehlaa 4 ghar 1
Raag Saarang, Fourth Guru, First Beat.
ੴ ਸਤਿਗੁਰ ਪ੍ਰਸਾਦਿ ॥
ik-oNkaar satgur parsaad.
One eternal God, realized by the grace of the True Guru:
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਹਰਿ ਕੇ ਸੰਤ ਜਨਾ ਕੀ ਹਮ ਧੂਰਿ ॥
har kay sant janaa kee ham Dhoor.
I serve the saints of God so humbly as if I am the dust of their feet.
ਮੈਂ ਪਰਮਾਤਮਾ ਦੇ ਸੰਤ ਜਨਾਂ ਦੇ ਚਰਨਾਂ ਦੀ ਧੂੜ (ਹੋਇਆ ਰਹਿੰਦਾ ਹਾਂ)।
ਮਿਲਿ ਸਤਸੰਗਤਿ ਪਰਮ ਪਦੁ ਪਾਇਆ ਆਤਮ ਰਾਮੁ ਰਹਿਆ ਭਰਪੂਰਿ ॥੧॥ ਰਹਾਉ ॥
mil satsangat param pad paa-i-aa aatam raam rahi-aa bharpoor. ||1|| rahaa-o.
By joining the company of saints, I have attained the supreme spiritual status and have seen God pervading everywhere. ||1||Pause||
ਸੰਤ ਜਨਾਂ ਦੀ ਸੰਗਤ ਵਿਚ ਮਿਲ ਕੇ ਸਭ ਤੋਂ ਉੱਚਾ ਆਤਮਕ ਦਰਜਾ ਪ੍ਰਾਪਤ ਕੀਤਾ ਹੈ, ਅਤੇ ਪ੍ਰਭੂ ਸਭ ਥਾਈਂ ਵੱਸਦਾ ਵੇਖ ਲਿਆ ਹੈ ॥੧॥ ਰਹਾਉ ॥
ਸਤਿਗੁਰੁ ਸੰਤੁ ਮਿਲੈ ਸਾਂਤਿ ਪਾਈਐ ਕਿਲਵਿਖ ਦੁਖ ਕਾਟੇ ਸਭਿ ਦੂਰਿ ॥
satgur sant milai saaNt paa-ee-ai kilvikh dukh kaatay sabh door.
When we meet and follow the teachings of the true Guru-the saint, we receive inner peace because the Guru eradicates and rids us of our sins and sorrows.
ਜਦੋਂ ਗੁਰੂ ਸੰਤ ਮਿਲ ਪੈਂਦਾ ਹੈ, ਤਦੋਂ ਆਤਮਕ ਠੰਢ ਪ੍ਰਾਪਤ ਹੋ ਜਾਂਦੀ ਹੈ, ਕਿਉਂਕੇ ਗੁਰੂ ਸਾਡੇ ਸਾਰੇ ਪਾਪ ਸਾਰੇ ਦੁੱਖ ਕੱਟ ਕੇ ਦੂਰ ਕਰ ਦੇਂਦਾ ਹੈ।
ਆਤਮ ਜੋਤਿ ਭਈ ਪਰਫੂਲਿਤ ਪੁਰਖੁ ਨਿਰੰਜਨੁ ਦੇਖਿਆ ਹਜੂਰਿ ॥੧॥
aatam jot bha-ee parfoolit purakh niranjan daykhi-aa hajoor. ||1||
Then our consciousness blossoms in delight and we visualize the all pervading immaculate God all around us. ||1||
(ਗੁਰੂ ਨੂੰ ਮਿਲਿਆਂ) ਸਾਡੀ ਅੰਤਰ-ਆਤਮਾ ਖਿੜ ਪੈਂਦੀ ਹੈ, ਨਿਰਲੇਪ ਅਤੇ ਸਰਬ-ਵਿਆਪਕ ਪ੍ਰਭੂ ਅੰਗ-ਸੰਗ ਵੱਸਦਾ ਵੇਖ ਲਈਦਾ ਹੈ ॥੧॥
ਵਡੈ ਭਾਗਿ ਸਤਸੰਗਤਿ ਪਾਈ ਹਰਿ ਹਰਿ ਨਾਮੁ ਰਹਿਆ ਭਰਪੂਰਿ ॥
vadai bhaag satsangat paa-ee har har naam rahi-aa bharpoor.
By good fortune, the person who has attained the company of saints, has realized that the Name of God is pervading everywhere.
ਜਿਸ ਮਨੁੱਖ ਨੇ ਵੱਡੀ ਕਿਸਮਤ ਨਾਲ ਸਾਧ ਸੰਗਤ ਪ੍ਰਾਪਤ ਕਰ ਲਈ, ਉਸ ਨੇ ਸਭ ਥਾਂ ਭਰਪੂਰ ਪਰਮਾਤਮਾ ਦਾ ਨਾਮ (ਹਿਰਦੇ ਵਿਚ ਵਸਾ ਲਿਆ),
ਅਠਸਠਿ ਤੀਰਥ ਮਜਨੁ ਕੀਆ ਸਤਸੰਗਤਿ ਪਗ ਨਾਏ ਧੂਰਿ ॥੨॥
athsath tirath majan kee-aa satsangat pag naa-ay Dhoor. ||2||
By humbly serving the saintly congregation, he feels as if he has performed ablution at the sixty eight places of pilgimage. ||2||
ਸਤ-ਸੰਗੀਆਂ ਦੇ ਚਰਨਾਂ ਦੀ ਧੂੜ ਵਿਚ ਨ੍ਹਾ ਕੇ ਉਸ ਨੇ (ਮਾਨੋ) ਅਠਾਹਠ ਤੀਰਥਾਂ ਦਾ ਇਸ਼ਨਾਨ ਕਰ ਲਿਆ ॥੨॥
ਦੁਰਮਤਿ ਬਿਕਾਰ ਮਲੀਨ ਮਤਿ ਹੋਛੀ ਹਿਰਦਾ ਕੁਸੁਧੁ ਲਾਗਾ ਮੋਹ ਕੂਰੁ ॥
durmat bikaar maleen mat hochhee hirdaa kusuDh laagaa moh koor.
One who is afflicted with the love for materialism, his heart remains polluted with vices and his intellect becomes evils and shallow;
ਜਿਸ ਮਨੁੱਖ ਨੂੰ ਮਾਇਆ ਦਾ ਝੂਠਾ ਮੋਹ ਚੰਬੜਿਆ ਰਹਿੰਦਾ ਹੈ, ਉਸ ਦਾ ਹਿਰਦਾ (ਵਿਕਾਰਾਂ ਨਾਲ) ਗੰਦਾ (ਹੋਇਆ ਰਹਿੰਦਾ ਹੈ) ਉਸ ਦੀ ਮੱਤ ਵਿਕਾਰਾਂ ਨਾਲ ਖੋਟੀ ਮੈਲੀ ਅਤੇ ਹੋਛੀ ਹੋਈ ਰਹਿੰਦੀ ਹੈ;
ਬਿਨੁ ਕਰਮਾ ਕਿਉ ਸੰਗਤਿ ਪਾਈਐ ਹਉਮੈ ਬਿਆਪਿ ਰਹਿਆ ਮਨੁ ਝੂਰਿ ॥੩॥
bin karmaa ki-o sangat paa-ee-ai ha-umai bi-aap rahi-aa man jhoor. ||3||
engrossed with ego, his mind remains agonizing: How can one receive the company of true saints? ||3||
ਹਉਮੈ ਵਿਚ ਫਸਿਆ ਹੋਇਆ ਉਸ ਦਾ ਮਨ ਸਦਾ ਚਿੰਤਾ-ਫ਼ਿਕਰਾਂ ਵਿਚ ਟਿਕਿਆ ਰਹਿੰਦਾ ਹੈ ਪਰਮਾਤਮਾ ਦੀ ਮਿਹਰ ਤੋਂ ਬਿਨਾ ਸਾਧ ਸੰਗਤ ਕਿਸ ਤਰ੍ਹਾਂ ਪਰਾਪਤ ਹੋ ਸਕਦੀ ਹੈ? ॥੩॥
ਹੋਹੁ ਦਇਆਲ ਕ੍ਰਿਪਾ ਕਰਿ ਹਰਿ ਜੀ ਮਾਗਉ ਸਤਸੰਗਤਿ ਪਗ ਧੂਰਿ ॥
hohu da-i-aal kirpaa kar har jee maaga-o satsangat pag Dhoor.
O’ God, bestow kindness and mercy on me, I beg for the dust of the feet (humble service) of the saintly persons.
ਹੇ ਪ੍ਰਭੂ ਜੀ! (ਮੇਰੇ ਉਤੇ) ਦਇਆਵਾਨ ਹੋ, ਮਿਹਰ ਕਰ। ਮੈਂ (ਤੇਰੇ ਦਰ ਤੋਂ) ਸਤ-ਸੰਗੀਆਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ।
ਨਾਨਕ ਸੰਤੁ ਮਿਲੈ ਹਰਿ ਪਾਈਐ ਜਨੁ ਹਰਿ ਭੇਟਿਆ ਰਾਮੁ ਹਜੂਰਿ ॥੪॥੧॥
naanak sant milai har paa-ee-ai jan har bhayti-aa raam hajoor. ||4||1||
O’ Nanak, when we meet the Guru, then we realize God; when one meets with Guru, the devotee of God, one visualizes God all around him. ||4||1||
ਹੇ ਨਾਨਕ! ਜਦੋਂ ਗੁਰੂ ਮਿਲ ਪੈਂਦਾ ਹੈ, ਤਦੋਂ ਪਰਮਾਤਮਾ ਮਿਲ ਪੈਂਦਾ ਹੈ। ਜਿਸ ਨੂੰ ਪਰਮਾਤਮਾ ਦਾ ਦਾਸ (ਗੁਰੂ) ਮਿਲਦਾ ਹੈ, ਉਸ ਨੂੰ ਪਰਮਾਤਮਾ ਅੰਗ-ਸੰਗ ਵੱਸਦਾ ਦਿੱਸਦਾ ਹੈ ॥੪॥੧॥
ਸਾਰੰਗ ਮਹਲਾ ੪ ॥
saarang mehlaa 4.
Raag Saarang, Fourth Guru:
ਗੋਬਿੰਦ ਚਰਨਨ ਕਉ ਬਲਿਹਾਰੀ ॥
gobind charnan ka-o balihaaree.
We should be dedicated to the immaculate Name of God.
ਪਰਮਾਤਮਾ ਦੇ ਚਰਨਾਂ ਤੋਂ ਸਦਕੇ ਜਾਣਾ ਚਾਹੀਦਾ ਹੈ।
ਭਵਜਲੁ ਜਗਤੁ ਨ ਜਾਈ ਤਰਣਾ ਜਪਿ ਹਰਿ ਹਰਿ ਪਾਰਿ ਉਤਾਰੀ ॥੧॥ ਰਹਾਉ ॥
bhavjal jagat na jaa-ee tarnaa jap har har paar utaaree. ||1|| rahaa-o.
The world-ocean of vices cannot be crossed without remembering God: O’ dear, always lovingly remember God, He would ferry you across. ||1||Pause||
(ਪ੍ਰਭੂ ਦਾ ਨਾਮ ਜਪਣ ਤੋਂ ਬਿਨਾ) ਜਗਤ (ਦੇ ਵਿਕਾਰਾਂ) ਤੋਂ ਸੰਸਾਰ-ਸਮੁੰਦਰ ਤੋਂ ਪਾਰ ਨਹੀਂ ਲੰਘਿਆ ਜਾ ਸਕਦਾ।ਹੇ ਭਾਈ (ਪ੍ਰਭੂ ਦਾ ਨਾਮ) ਜਪਿਆ ਕਰ, ਪ੍ਰਭੂ (ਵਿਕਾਰਾਂ-ਭਰੇ ਜਗਤ ਤੋਂ) ਪਾਰ ਲੰਘਾ ਦੇਂਦਾ ਹੈ ॥੧॥ ਰਹਾਉ ॥
ਹਿਰਦੈ ਪ੍ਰਤੀਤਿ ਬਨੀ ਪ੍ਰਭ ਕੇਰੀ ਸੇਵਾ ਸੁਰਤਿ ਬੀਚਾਰੀ ॥
hirdai parteet banee parabh kayree sayvaa surat beechaaree.
Faith in God wells up in one’s heart, his consciousness remains reflecting on the devotional worship,
(ਮਨੁੱਖ ਦੇ) ਹਿਰਦੇ ਵਿਚ ਪਰਮਾਤਮਾ ਵਾਸਤੇ ਸਰਧਾ ਬਣ ਜਾਂਦੀ ਹੈ, ਮਨੁੱਖ ਦੀ ਸੁਰਤ ਸੇਵਾ-ਭਗਤੀ ਵਿਚ ਜੁੜੀ ਰਹਿੰਦੀ ਹੈ।
ਅਨਦਿਨੁ ਰਾਮ ਨਾਮੁ ਜਪਿ ਹਿਰਦੈ ਸਰਬ ਕਲਾ ਗੁਣਕਾਰੀ ॥੧॥
an-din raam naam jap hirdai sarab kalaa gunkaaree. ||1||
by always remembering the all powerful God, the bestower of virtues. ||1||
ਸਾਰੀਆਂ ਤਾਕਤਾਂ ਦੇ ਮਾਲਕ ਸਾਰੇ ਗੁਣਾਂ ਦੇ ਮਾਲਕ ਪ੍ਰਭੂ ਦਾ ਨਾਮ ਹਰ ਵੇਲੇ ਹਿਰਦੇ ਵਿਚ ਜਪ ਕੇ ॥੧॥
ਪ੍ਰਭੁ ਅਗਮ ਅਗੋਚਰੁ ਰਵਿਆ ਸ੍ਰਬ ਠਾਈ ਮਨਿ ਤਨਿ ਅਲਖ ਅਪਾਰੀ ॥
parabh agam agochar ravi-aa sarab thaa-ee man tan alakh apaaree.
The inaccessible, unfathomable, incomprehensible and infinite God is pervading everywhere and in the mind and the body.
ਪਹੁੰਚ ਤੋਂ ਪਰੇ, ਸੋਚ ਸਮਝ ਤੋਂ ਉਚੇਰਾ, ਅਦ੍ਰਿਸ਼ਟ ਅਤੇ ਅਨੰਤ ਪ੍ਰਭੂ, ਮਨ. ਤਨ ਅਤੇ ਸਾਰੀਆਂ ਥਾਵਾਂ ਅੰਦਰ ਵਿਆਪਕ ਹੋ ਰਿਹਾ ਹੈ,
ਗੁਰ ਕਿਰਪਾਲ ਭਏ ਤਬ ਪਾਇਆ ਹਿਰਦੈ ਅਲਖੁ ਲਖਾਰੀ ॥੨॥
gur kirpaal bha-ay tab paa-i-aa hirdai alakh lakhaaree. ||2||
When the Guru becomes gracious, then the incomprehensible God is realized within the heart. ||2||
ਉਹ ਪਰਮਾਤਮਾ ਤਦੋਂ ਮਿਲ ਪੈਂਦਾ ਹੈ ਜਦੋਂ (ਮਨੁੱਖ ਉਤੇ) ਸਤਿਗੁਰੂ ਜੀ ਦਇਆਵਾਨ ਹੁੰਦੇ ਹਨ, ਤਦੋਂ ਮਨੁੱਖ ਉਸ ਅਦ੍ਰਿਸ਼ਟ ਪ੍ਰਭੂ ਨੂੰ ਆਪਣੇ ਹਿਰਦੇ ਵਿਚ (ਹੀ) ਵੇਖ ਲੈਂਦਾ ਹੈ ॥੨॥
ਅੰਤਰਿ ਹਰਿ ਨਾਮੁ ਸਰਬ ਧਰਣੀਧਰ ਸਾਕਤ ਕਉ ਦੂਰਿ ਭਇਆ ਅਹੰਕਾਰੀ ॥
antar har naam sarab DharneeDhar saakat ka-o door bha-i-aa ahaNkaaree.
God’s Name, the support of the earth, is present in all beings, but He appears far away to the arrogant worshippers of Maya.
ਧਰਤੀ ਦੇ ਆਸਰੇ ਪ੍ਰਭੂ ਦਾ ਨਾਮ ਸਭ ਜੀਵਾਂ ਦੇ ਅੰਦਰ ਮੌਜੂਦ ਹੈ, ਪਰ ਪ੍ਰਭੂ ਨਾਲੋਂ ਟੁੱਟੇ ਹੋਏ ਅਹੰਕਾਰੀ ਮਨੁੱਖਾਂ ਨੂੰ ਉਹ ਕਿਤੇ ਦੂਰ ਵੱਸਦਾ ਜਾਪਦਾ ਹੈ।
ਤ੍ਰਿਸਨਾ ਜਲਤ ਨ ਕਬਹੂ ਬੂਝਹਿ ਜੂਐ ਬਾਜੀ ਹਾਰੀ ॥੩॥
tarisnaa jalat na kabhoo boojheh joo-ai baajee haaree. ||3||
Always burning in the fire of desires, they never understand that God dwells everywhere and lose the game of life. ||3||
ਤ੍ਰਿਸ਼ਨਾ ਦੀ ਅੱਗ ਵਿਚ ਸੜ ਰਹੇ ਉਹ ਮਨੁੱਖ ਕਦੇ (ਇਸ ਭੇਤ ਨੂੰ) ਨਹੀਂ ਸਮਝਦੇ, ਉਹਨਾਂ ਨੇ ਮਨੁੱਖਾ-ਜੀਵਨ ਦੀ ਬਾਜ਼ੀ ਹਾਰ ਦਿੱਤੀ ਹੁੰਦੀ ਹੈ ॥੩॥
ਊਠਤ ਬੈਠਤ ਹਰਿ ਗੁਨ ਗਾਵਹਿ ਗੁਰਿ ਕਿੰਚਤ ਕਿਰਪਾ ਧਾਰੀ ॥
oothat baithat har gun gaavahi gur kichant kirpaa Dhaaree.
Those upon whom the Guru shows even a tiny bit of grace, they sing God’s praises at all times.
ਜਿਨ੍ਹਾਂ ਮਨੁੱਖਾਂ ਉੱਤੇ ਗੁਰੂ ਨੇ ਥੋੜ੍ਹੀ ਜਿਤਨੀ ਭੀ ਮਿਹਰ ਕਰ ਦਿੱਤੀ, ਉਹ ਉਠਦੇ ਬੈਠਦੇ ਹਰ ਵੇਲੇ ਪਰਮਾਤਮਾ ਦੇ ਗੁਣ ਗਾਂਦੇ ਰਹਿੰਦੇ ਹਨ।
ਨਾਨਕ ਜਿਨ ਕਉ ਨਦਰਿ ਭਈ ਹੈ ਤਿਨ ਕੀ ਪੈਜ ਸਵਾਰੀ ॥੪॥੨॥
naanak jin ka-o nadar bha-ee hai tin kee paij savaaree. ||4||2||
O’ Nanak, those on whom God bestowed gracious glance, He Himself saved their honor (both here and hereafter). ||4||2||
ਹੇ ਨਾਨਕ! ਜਿਨ੍ਹਾਂ ਉਤੇ ਗੁਰੂ ਪਰਮਾਤਮਾ ਦੀ ਮਿਹਰ ਦੀ ਨਿਗਾਹ ਹੋਈ, ਪਰਮਾਤਮਾ ਨੇ ਉਹਨਾਂ ਦੀ (ਲੋਕ ਪਰਲੋਕ ਵਿਚ) ਲਾਜ ਰੱਖ ਲਈ ॥੪॥੨॥