Page 1200
ਸ੍ਰਵਣੀ ਕੀਰਤਨੁ ਸੁਨਉ ਦਿਨੁ ਰਾਤੀ ਹਿਰਦੈ ਹਰਿ ਹਰਿ ਭਾਨੀ ॥੩॥
sarvanee keertan sun-o din raatee hirdai har har bhaanee. ||3||
I also wish that I may always keep listening to the Divine words of Your praises with my ears and You may remain pleasing to my heart. ||3||
ਕੰਨਾਂ ਨਾਲ ਦਿਨ ਰਾਤ ਤੇਰੀ ਸਿਫ਼ਤ-ਸਾਲਾਹ ਸੁਣਦਾ ਰਹਾਂ, ਅਤੇ ਹਿਰਦੇ ਵਿਚ ਤੂੰ ਮੈਨੂੰ ਪਿਆਰਾ ਲੱਗਦਾ ਰਹੇਂ ॥੩॥
ਪੰਚ ਜਨਾ ਗੁਰਿ ਵਸਗਤਿ ਆਣੇ ਤਉ ਉਨਮਨਿ ਨਾਮਿ ਲਗਾਨੀ ॥
panch janaa gur vasgat aanay ta-o unman naam lagaanee.
When the Guru helped one to control the five demons (lust, anger, greed, attachment, ego), then his spiritually exalted mind gets attached to God’s Name.
ਜਦੋਂ ਗੁਰੂ ਨੇ ਕਾਮਾਦਿਕ ਪੰਜਾਂ ਨੂੰ ਕਿਸੇ ਦੇ ਵੱਸ ਕਰ ਦਿੱਤਾ, ਤਦੋਂ ਉਸ ਦਾ ਉਚੀ ਆੜਮਕ ਅਵਸਥਾ ਵਾਲਾ ਮਨ ਹਰਿ-ਨਾਮ ਵਿਚ ਜੁੜ ਜਾਂਦਾ ਹੈ।
ਜਨ ਨਾਨਕ ਹਰਿ ਕਿਰਪਾ ਧਾਰੀ ਹਰਿ ਰਾਮੈ ਨਾਮਿ ਸਮਾਨੀ ॥੪॥੫॥
jan naanak har kirpaa Dhaaree har raamai naam samaanee. ||4||5||
Devotee Nanak says, One on whom God has bestowed mercy, that person’s mind is absorbed in God’s Name. ||4||5||
ਦਾਸ ਨਾਨਕ ਆਖਦਾ ਹੈ- (ਹੇ ਭਾਈ!) ਜਿਸ ਮਨੁੱਖ ਉਤੇ ਪ੍ਰਭੂ ਨੇ ਮਿਹਰ ਕੀਤੀ, ਪ੍ਰਭੂ ਦੇ ਨਾਮ ਵਿਚ ਹੀ ਉਸ ਦੀ ਲੀਨਤਾ ਹੋ ਗਈ ॥੪॥੫॥।
ਸਾਰਗ ਮਹਲਾ ੪ ॥
saarag mehlaa 4.
Raag Saarang, Fourth Guru:
ਜਪਿ ਮਨ ਰਾਮ ਨਾਮੁ ਪੜ੍ਹੁ ਸਾਰੁ ॥
jap man raam naam parhho saar.
O’ my mind, lovingly remember and contemplate on God’s Name, this is the only sublime deed.
ਹੇ (ਮੇਰੇ) ਮਨ! ਪਰਮਾਤਮਾ ਦਾ ਨਾਮ ਜਪਿਆ ਕਰ, ਪਰਮਾਤਮਾ ਦਾ ਨਾਮ ਪੜ੍ਹਿਆ ਕਰ, (ਇਹੀ) ਸ੍ਰੇਸ਼ਟ (ਕੰਮ ਹੈ)।
ਰਾਮ ਨਾਮ ਬਿਨੁ ਥਿਰੁ ਨਹੀ ਕੋਈ ਹੋਰੁ ਨਿਹਫਲ ਸਭੁ ਬਿਸਥਾਰੁ ॥੧॥ ਰਹਾਉ ॥
raam naam bin thir nahee ko-ee hor nihfal sabh bisthaar. ||1|| rahaa-o.
Except for God’s Name, nothing is eternal, all other worldly expanse is futile for spiritual life. ||1||Pause||
ਹੇ ਮਨ! ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ (ਇਥੇ) ਸਦਾ ਕਾਇਮ ਰਹਿਣ ਵਾਲਾ ਨਹੀਂ ਹੈ। ਹੋਰ ਸਾਰਾ ਖਿਲਾਰਾ ਐਸਾ ਹੈ ਜਿਸ ਤੋਂ (ਆਤਮਕ ਜੀਵਨ ਵਾਸਤੇ) ਕੋਈ ਫਲ ਨਹੀਂ ਮਿਲਦਾ ॥੧॥ ਰਹਾਉ ॥
ਕਿਆ ਲੀਜੈ ਕਿਆ ਤਜੀਐ ਬਉਰੇ ਜੋ ਦੀਸੈ ਸੋ ਛਾਰੁ ॥
ki-aa leejai ki-aa tajee-ai ba-uray jo deesai so chhaar.
O’ ignorant mind, why do you worry about what to acquire and what to reject, because whatever is visible shall eventually turn to dust.
ਹੇ ਕਮਲੇ ਮਨ! ਜੋ ਕੁਝ (ਜਗਤ ਵਿਚ) ਦਿੱਸ ਰਿਹਾ ਹੈ ਉਹ (ਸਭ) ਨਾਸਵੰਤ ਹੈ, ਇਸ ਵਿਚੋਂ ਨਾਹ ਕੁਝ ਆਪਣਾ ਬਣਾਇਆ ਜਾ ਸਕਦਾ ਹੈ ਨਾਹ ਛੱਡਿਆ ਜਾ ਸਕਦਾ ਹੈ।
ਜਿਸੁ ਬਿਖਿਆ ਕਉ ਤੁਮ੍ਹ੍ਹ ਅਪੁਨੀ ਕਰਿ ਜਾਨਹੁ ਸਾ ਛਾਡਿ ਜਾਹੁ ਸਿਰਿ ਭਾਰੁ ॥੧॥
jis bikhi-aa ka-o tumH apunee kar jaanhu saa chhaad jaahu sir bhaar. ||1||
The Maya which you deem as yours, you would leave it behind and would carry the load of sins committed for its sake. ||1||
ਜਿਸ ਮਾਇਆ ਨੂੰ ਤੂੰ ਆਪਣੀ ਸਮਝੀ ਬੈਠਾ ਹੈਂ, ਉਹ ਤਾਂ ਛੱਡ ਜਾਹਿਂਗਾ, ਉਸ ਦੀ ਖ਼ਾਤਰ ਕੀਤੇ ਪਾਪਾਂ ਦਾ ਭਾਰ ਆਪਣੇ ਸਿਰ ਉੱਤੇ ਲੈ ਜਾਹਿਂਗਾ ॥੧॥
ਤਿਲੁ ਤਿਲੁ ਪਲੁ ਪਲੁ ਅਉਧ ਫੁਨਿ ਘਾਟੈ ਬੂਝਿ ਨ ਸਕੈ ਗਵਾਰੁ ॥
til til pal pal a-oDh fun ghaatai boojh na sakai gavaar.
With the passing of every moment the remaining life is diminishing, but the foolish person does not understand it.
ਰਤਾ ਰਤਾ ਕਰ ਕੇ ਪਲ ਪਲ ਕਰ ਕੇ ਉਮਰ ਘਟਦੀ ਜਾਂਦੀ ਹੈ, ਪਰ ਮੂਰਖ ਮਨੁੱਖ (ਇਹ ਗੱਲ) ਸਮਝ ਨਹੀਂ ਸਕਦਾ।
ਸੋ ਕਿਛੁ ਕਰੈ ਜਿ ਸਾਥਿ ਨ ਚਾਲੈ ਇਹੁ ਸਾਕਤ ਕਾ ਆਚਾਰੁ ॥੨॥
so kichh karai je saath na chaalai ih saakat kaa aachaar. ||2||
This is the lifestyle of the faithless cynic that he keeps on doing such deeds which don’t accompany him in the end ||2||
ਪਰਮਾਤਮਾ ਨਾਲੋਂ ਟੁੱਟੇ ਮਨੁੱਖ ਦਾ ਸਦਾ ਇਹੀ ਕਰਤੱਬ ਰਹਿੰਦਾ ਹੈ, ਕਿ ਉਹੀ ਕੁਝ ਕਰਦਾ ਰਹਿੰਦਾ ਹੈ ਜੋ ਅੰਤ ਵੇਲੇ ਇਸ ਦੇ ਨਾਲ ਨਹੀਂ ਜਾਂਦਾ। ॥੨॥
ਸੰਤ ਜਨਾ ਕੈ ਸੰਗਿ ਮਿਲੁ ਬਉਰੇ ਤਉ ਪਾਵਹਿ ਮੋਖ ਦੁਆਰੁ ॥
sant janaa kai sang mil ba-uray ta-o paavahi mokh du-aar.
O’ ignorant one, join the company of saints (and remember God), only then would you find the door to emancipation.
ਹੇ ਕਮਲੇ! ਸੰਤ ਜਨਾਂ ਨਾਲ ਮਿਲ ਬੈਠਿਆ ਕਰ, ਤਦੋਂ ਹੀ ਤੂੰ (ਮਾਇਆ ਦੇ ਮੋਹ ਤੋਂ) ਖ਼ਲਾਸੀ ਦਾ ਦਰਵਾਜ਼ਾ ਲੱਭ ਸਕੇਂਗਾ।
ਬਿਨੁ ਸਤਸੰਗ ਸੁਖੁ ਕਿਨੈ ਨ ਪਾਇਆ ਜਾਇ ਪੂਛਹੁ ਬੇਦ ਬੀਚਾਰੁ ॥੩॥
bin satsang sukh kinai na paa-i-aa jaa-ay poochhahu bayd beechaar. ||3||
No one has ever attained the inner peace without the company of the saints, you may ask those who reflect on the Vedas. ||3||
ਸਾਧ ਸੰਗਤ ਤੋਂ ਬਿਨਾ ਕਿਸੇ ਨੇ ਭੀ ਆਤਮਕ ਸੁਖ ਨਹੀਂ ਲੱਭਾ , ਬੇਸ਼ੱਕ ਵੇਦਾ ਦਾ ਵਿਚਾਰ ਕਰਨ ਵਾਲਿਆ ਨੂੰ ਜਾ ਕੇ ਪੁੱਛ ਵੇਖੋ ॥੩॥
ਰਾਣਾ ਰਾਉ ਸਭੈ ਕੋਊ ਚਾਲੈ ਝੂਠੁ ਛੋਡਿ ਜਾਇ ਪਾਸਾਰੁ ॥
raanaa raa-o sabhai ko-oo chaalai jhooth chhod jaa-ay paasaar.
Whether one is a king or an emperor, everybody departs from the world leaving the perishable worldly expanse behind.
ਕੋਈ ਰਾਜਾ ਹੋਵੇ ਪਾਤਿਸ਼ਾਹ ਹੋਵੇ, ਹਰ ਕੋਈ (ਇਥੋਂ ਆਖ਼ਰ) ਤੁਰ ਪੈਂਦਾ ਹੈ, ਇਸ ਨਾਸਵੰਤ ਜਗਤ-ਖਿਲਾਰੇ ਨੂੰ ਛੱਡ ਜਾਂਦਾ ਹੈ।
ਨਾਨਕ ਸੰਤ ਸਦਾ ਥਿਰੁ ਨਿਹਚਲੁ ਜਿਨ ਰਾਮ ਨਾਮੁ ਆਧਾਰੁ ॥੪॥੬॥
naanak sant sadaa thir nihchal jin raam naam aaDhaar. ||4||6||
O’ Nanak, only the mind of saints who have made God’s Name their support, remain stable and unwavering (amidst the expanse of materialism). ||4||6||
ਹੇ ਨਾਨਕ! ਪਰਮਾਤਮਾ ਦਾ ਨਾਮ ਜਿਨ੍ਹਾਂ ਨੇ ਆਪਣੇ ਜੀਵਨ ਦਾ ਆਸਰਾ ਬਣਾਇਆ ਹੈ ਉਹ ਸੰਤ ਜਨ (ਇਸ ਮੋਹਨੀ ਮਾਇਆ ਦੇ ਪਸਾਰੇ ਵਿਚ) ਅਡੋਲ-ਚਿੱਤ ਰਹਿੰਦੇ ਹਨ ॥੪॥੬॥
ਸਾਰਗ ਮਹਲਾ ੪ ਘਰੁ ੩ ਦੁਪਦਾ
saarag mehlaa 4 ghar 3 dupdaa
Raag Saarang, Fourth Guru, Third Beat, Du-Padas (two stanza)
ੴ ਸਤਿਗੁਰ ਪ੍ਰਸਾਦਿ ॥
ik-oNkaar satgur parsaad.
One eternal God, realized by the grace of the True Guru:
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਕਾਹੇ ਪੂਤ ਝਗਰਤ ਹਉ ਸੰਗਿ ਬਾਪ ॥
kaahay poot jhagrat ha-o sang baap.
O’ son, why do you argue with your father?
ਹੇ ਪੁੱਤਰ! (ਦੁਨੀਆ ਦੇ ਧਨ ਦੀ ਖ਼ਾਤਰ) ਪਿਤਾ ਨਾਲ ਕਿਉਂ ਝਗੜਾ ਕਰਦੇ ਹੋ?
ਜਿਨ ਕੇ ਜਣੇ ਬਡੀਰੇ ਤੁਮ ਹਉ ਤਿਨ ਸਿਉ ਝਗਰਤ ਪਾਪ ॥੧॥ ਰਹਾਉ ॥
jin kay janay badeeray tum ha-o tin si-o jhagrat paap. ||1|| rahaa-o.
It is a sin to argue with your parents who gave birth to you and raised you. ||1||Pause||
ਜਿਨ੍ਹਾਂ ਮਾਪਿਆਂ ਨੇ ਜੰਮਿਆ ਤੇ ਪਾਲਿਆ ਹੁੰਦਾ ਹੈ, ਉਹਨਾਂ ਨਾਲ (ਧਨ ਦੀ ਖ਼ਾਤਰ) ਝਗੜਾ ਕਰਨਾ ਮਾੜਾ ਕੰਮ ਹੈ ॥੧॥ ਰਹਾਉ ॥
ਜਿਸੁ ਧਨ ਕਾ ਤੁਮ ਗਰਬੁ ਕਰਤ ਹਉ ਸੋ ਧਨੁ ਕਿਸਹਿ ਨ ਆਪ ॥
jis Dhan kaa tum garab karat ha-o so Dhan kiseh na aap.
That wealth, which you are so proud of, does not remain one’s own forever.
ਜਿਸ ਧਨ ਦਾ ਤੁਸੀਂ ਮਾਣ ਕਰਦੇ ਹੋ, ਉਹ ਧਨ (ਕਦੇ ਭੀ) ਕਿਸੇ ਦਾ ਆਪਣਾ ਨਹੀਂ ਬਣਿਆ।
ਖਿਨ ਮਹਿ ਛੋਡਿ ਜਾਇ ਬਿਖਿਆ ਰਸੁ ਤਉ ਲਾਗੈ ਪਛੁਤਾਪ ॥੧॥
khin meh chhod jaa-ay bikhi-aa ras ta-o laagai pachhutaap. ||1||
In the end, everyone leaves the sinful pleasure of this worldly wealth in an instant and then repents. ||1||
ਹਰੇਕ ਮਨੁੱਖ ਮਾਇਆ ਦਾ ਚਸਕਾ ਅੰਤ ਵੇਲੇ ਇਕ ਖਿਨ ਵਿਚ ਹੀ ਛੱਡ ਜਾਂਦਾ ਹੈ ਤਦੋਂ ਉਸ ਨੂੰ ਛੱਡਣ ਦਾ ਹਾਹੁਕਾ ਲੱਗਦਾ ਹੈ ॥੧॥
ਜੋ ਤੁਮਰੇ ਪ੍ਰਭ ਹੋਤੇ ਸੁਆਮੀ ਹਰਿ ਤਿਨ ਕੇ ਜਾਪਹੁ ਜਾਪ ॥
jo tumray parabh hotay su-aamee har tin kay jaapahu jaap.
O’ dear son! lovingly remember God who is your master.
ਹੇ ਪੁੱਤਰ! ਜਿਹੜੇ ਪ੍ਰਭੂ ਜੀ ਤੁਹਾਡੇ (ਸਾਡੇ ਸਭਨਾਂ ਦੇ) ਮਾਲਕ ਹਨ, ਉਹਨਾਂ ਦੇ ਨਾਮ ਦਾ ਜਾਪ ਜਪਿਆ ਕਰੋ।
ਉਪਦੇਸੁ ਕਰਤ ਨਾਨਕ ਜਨ ਤੁਮ ਕਉ ਜਉ ਸੁਨਹੁ ਤਉ ਜਾਇ ਸੰਤਾਪ ॥੨॥੧॥੭॥
updays karat naanak jan tum ka-o ja-o sunhu ta-o jaa-ay santaap. ||2||1||7||
O’ my son, if you listen carefully to the advice of Nanak, the devotee of God, then your agony would go away. ||2||1||7||
ਹੇ ਪੁੱਤਰ! ਦਾਸ ਨਾਨਕ ਤੈਨੂੰ ਉਪਦੇਸ਼ ਦਿੰਦਾ ਹੈ ਜੇਕਰ ਤੂੰ ਧਿਆਨ ਨਾਲ ਸੁਣ ਲਵੇ ਤਾਂ ਤੇਰੇ ਅੰਦਰੋਂ ਦੁੱਖ-ਕਲੇਸ਼ ਦੂਰ ਹੋ ਜਾਏ ॥੨॥੧॥੭॥
ਸਾਰਗ ਮਹਲਾ ੪ ਘਰੁ ੫ ਦੁਪਦੇ ਪੜਤਾਲ
saarag mehlaa 4 ghar 5 dupday parh-taal
Raag Saarang, Fourth Guru, Fifth Beat, Two Stanzas, Partaal:
ੴ ਸਤਿਗੁਰ ਪ੍ਰਸਾਦਿ
ik-oNkaar satgur parsaad.
One eternal God, realized by the grace of the True Guru:
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਜਪਿ ਮਨ ਜਗੰਨਾਥ ਜਗਦੀਸਰੋ ਜਗਜੀਵਨੋ ਮਨਮੋਹਨ ਸਿਉ ਪ੍ਰੀਤਿ ਲਾਗੀ ਮੈ ਹਰਿ ਹਰਿ ਹਰਿ ਟੇਕ ਸਭ ਦਿਨਸੁ ਸਭ ਰਾਤਿ ॥੧॥ ਰਹਾਉ ॥
jap man jagannaath jagdeesro jagjeevano manmohan si-o pareet laagee mai har har har tayk sabh dinas sabh raat. ||1|| rahaa-o.
O’ my mind, lovingly remember God, the Master and the life of the world; I am in so much love with the captivating God that I depend on His support all day and all night. ||1||Pause||
ਹੇ (ਮੇਰੇ) ਮਨ! ਜਗਤ ਦੇ ਮਾਲਕ ਪਰਮਾਤਮਾ ਦਾ ਨਾਮ ਜਪਿਆ ਕਰ (ਉਸ ਦਾ ਨਾਮ ਜਪਿਆਂ ਉਸ) ਮਨ ਦੇ ਮੋਹਣ ਵਾਲੇ ਪਰਮਾਤਮਾ ਨਾਲ ਪਿਆਰ ਬਣ ਜਾਂਦਾ ਹੈ। ਮੈਨੂੰ ਤਾਂ ਸਾਰਾ ਦਿਨ ਸਾਰੀ ਰਾਤ ਉਸੇ ਪਰਮਾਤਮਾ ਦਾ ਹੀ ਸਹਾਰਾ ਹੈ ॥੧॥ ਰਹਾਉ ॥
ਹਰਿ ਕੀ ਉਪਮਾ ਅਨਿਕ ਅਨਿਕ ਅਨਿਕ ਗੁਨ ਗਾਵਤ ਸੁਕ ਨਾਰਦ ਬ੍ਰਹਮਾਦਿਕ ਤਵ ਗੁਨ ਸੁਆਮੀ ਗਨਿਨ ਨ ਜਾਤਿ ॥
har kee upmaa anik anik anik gun gaavat suk naarad barahmaadik tav gun su-aamee ganin na jaat.
God’s glories are countless: O’ God, the sages like Suk, Naarad, and sons of Brahma keep singing Your praises, Your virtues cannot be counted.
ਪਰਮਾਤਮਾ ਦੀਆਂ ਅਨੇਕਾਂ ਵਡਿਆਈਆਂ ਹਨ। ਹੇ ਸੁਆਮੀ ਪ੍ਰਭੂ! ਸੁਕਦੇਵ ਨਾਰਦ ਬ੍ਰਹਮਾ ਆਦਿਕ ਦੇਵਤੇ ਤੇਰੇ ਗੁਣ ਗਾਂਦੇ ਰਹਿੰਦੇ ਹਨ, ਤੇਰੇ ਗੁਣ ਗਿਣੇ ਨਹੀਂ ਜਾ ਸਕਦੇ।
ਤੂ ਹਰਿ ਬੇਅੰਤੁ ਤੂ ਹਰਿ ਬੇਅੰਤੁ ਤੂ ਹਰਿ ਸੁਆਮੀ ਤੂ ਆਪੇ ਹੀ ਜਾਨਹਿ ਆਪਨੀ ਭਾਂਤਿ ॥੧॥
too har bay-ant too har bay-ant too har su-aamee too aapay hee jaaneh aapnee bhaaNt. ||1||
O’ God, You are limitless and You are infinite ; only You Yourself know Your state. ||1||
ਹੇ ਹਰੀ! ਹੇ ਸੁਆਮੀ! ਤੂੰ ਬੇਅੰਤ ਹੈਂ, ਤੂੰ ਬੇਅੰਤ ਹੈਂ, ਆਪਣੀ ਅਵਸਥਾ ਤੂੰ ਆਪ ਹੀ ਜਾਣਦਾ ਹੈਂ ॥੧॥
ਹਰਿ ਕੈ ਨਿਕਟਿ ਨਿਕਟਿ ਹਰਿ ਨਿਕਟ ਹੀ ਬਸਤੇ ਤੇ ਹਰਿ ਕੇ ਜਨ ਸਾਧੂ ਹਰਿ ਭਗਾਤ ॥
har kai nikat nikat har nikat hee bastay tay har kay jan saaDhoo har bhagaat.
Those who visualize God so close to them as if they reside with Him, are His true devotees and saints.
ਜਿਹੜੇ ਮਨੁੱਖ ਪਰਮਾਤਮਾ ਦੇ ਨੇੜੇ ਸਦਾ ਪਰਮਾਤਮਾ ਦੇ ਨੇੜੇ ਵੱਸਦੇ ਹਨ, ਉਹ ਮਨੁੱਖ ਪਰਮਾਤਮਾ ਦੇ ਸਾਧੂ ਜਨ ਹਨ ਪਰਮਾਤਮਾ ਦੇ ਭਗਤ ਹਨ।
ਤੇ ਹਰਿ ਕੇ ਜਨ ਹਰਿ ਸਿਉ ਰਲਿ ਮਿਲੇ ਜੈਸੇ ਜਨ ਨਾਨਕ ਸਲਲੈ ਸਲਲ ਮਿਲਾਤਿ ॥੨॥੧॥੮॥
tay har kay jan har si-o ral milay jaisay jan naanak sallai salal milaat. ||2||1||8||
O Nanak, those devotees of God so mix and mingle with God, as if water has merged in water . ||2||1||8||
ਹੇ ਦਾਸ ਨਾਨਕ! ਪਰਮਾਤਮਾ ਦੇ ਉਹ ਸੇਵਕ ਪਰਮਾਤਮਾ ਨਾਲ ਇਕ-ਮਿਕ ਹੋ ਜਾਂਦੇ ਹਨ, ਜਿਵੇਂ ਪਾਣੀ ਪਾਣੀ ਵਿਚ ਮਿਲ ਜਾਂਦਾ ਹੈ ॥੨॥੧॥੮॥