Page 1248
ਪਾਪ ਬਿਕਾਰ ਮਨੂਰ ਸਭਿ ਲਦੇ ਬਹੁ ਭਾਰੀ ॥
paap bikaar manoor sabh laday baho bhaaree.
For those who carry load of sins and misdeeds is like carrying a useless and heavy load of rusted iron,
ਪਾਪਾਂ ਤੇ ਮੰਦੇ ਕਰਮਾਂ ਦੇ ਵਿਅਰਥ ਤੇ ਬੋਝਲ ਭਾਰ ਨਾਲ ਲੱਦੇ ਹੋਏ ਜੀਵਾਂ ਲਈ,
ਮਾਰਗੁ ਬਿਖਮੁ ਡਰਾਵਣਾ ਕਿਉ ਤਰੀਐ ਤਾਰੀ ॥
maarag bikham daraavanaa ki-o taree-ai taaree.
the path of life becomes too difficult, so how can they cross over the worldly ocean of vices?
ਜ਼ਿੰਦਗੀ ਦਾ ਰਸਤਾ ਬੜਾ ਔਖਾ ਤੇ ਡਰਾਉਣਾ ਹੋ ਜਾਂਦਾ ਹੈ (ਇਹ ਸੰਸਾਰ-ਸਮੁੰਦਰ) ਉਹਨਾਂ ਪਾਸੋਂ ਕਿਸ ਤਰ੍ਹਾਂ ਪਾਰ ਕੀਤਾ ਜਾ ਸਕਦਾ ਹੈ?
ਨਾਨਕ ਗੁਰਿ ਰਾਖੇ ਸੇ ਉਬਰੇ ਹਰਿ ਨਾਮਿ ਉਧਾਰੀ ॥੨੭॥
naanak gur raakhay say ubray har naam uDhaaree. ||27||
O’ Nanak, those whom the Guru has protected, are liberated from vices and God’s Name has saved them. ||27||
ਹੇ ਨਾਨਕ! ਜਿਨ੍ਹਾਂ ਦੀ ਸਹੈਤਾ ਗੁਰੂ ਨੇ ਕੀਤੀ ਹੈ ਉਹ ਬਚ ਨਿਕਲਦੇ ਹਨ, ਪ੍ਰਭੂ ਦੇ ਨਾਮ ਨੇ ਉਹਨਾਂ ਨੂੰ ਬਚਾ ਲਿਆ ਹੁੰਦਾ ਹੈ ॥੨੭॥
ਸਲੋਕ ਮਃ ੩ ॥
salok mehlaa 3.
Shalok, Third Guru:
ਵਿਣੁ ਸਤਿਗੁਰ ਸੇਵੇ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ ॥
vin satgur sayvay sukh nahee mar jameh vaaro vaar.
Without following the teachings of the true Guru, there is no inner peace, and they go through the cycle of birth and death over and over;
ਸਤਿਗੁਰੂ ਦੇ ਦੱਸੇ ਰਾਹ ਉਤੇ ਤੁਰਨ ਤੋਂ ਬਿਨਾ ਸੁਖ ਨਹੀਂ ਮਿਲਦਾ (ਗੁਰੂ ਤੋਂ ਖੁੰਝੇ ਹੋਏ ਜੀਵ) ਮੁੜ ਮੁੜ ਜੰਮਦੇ ਮਰਦੇ ਹਨ;
ਮੋਹ ਠਗਉਲੀ ਪਾਈਅਨੁ ਬਹੁ ਦੂਜੈ ਭਾਇ ਵਿਕਾਰ ॥
moh thag-ulee paa-ee-an baho doojai bhaa-ay vikaar.
God has administered such a potion that (instead of loving God) they fall for the love for Maya and end up performing many evil deeds;
ਮੋਹ ਦੀ ਠਗ-ਬੂਟੀ ਉਸ ਪ੍ਰਭੂ ਨੇ (ਐਸੀ) ਪਾਈ ਹੈ ਕਿ (ਰੱਬ ਵਲੋਂ ਬੇ-ਸੁਰਤ ਹੋ ਕੇ) ਮਾਇਆ ਦੇ ਪਿਆਰ ਵਿਚ (ਫਸ ਕੇ) ਬਥੇਰੇ ਮੰਦੇ ਕਰਮ ਕਰਦੇ ਹਨ;
ਇਕਿ ਗੁਰ ਪਰਸਾਦੀ ਉਬਰੇ ਤਿਸੁ ਜਨ ਕਉ ਕਰਹਿ ਸਭਿ ਨਮਸਕਾਰ ॥
ik gur parsaadee ubray tis jan ka-o karahi sabh namaskaar.
But there are many, who by the Guru’s grace, are liberated from the influence of Maya; such a devotee who is thus saved is respected by everybody.
ਪਰ ਕਈ ਬੰਦੇ ਸਤਿਗੁਰੂ ਦੀ ਕਿਰਪਾ ਨਾਲ (ਇਸ ਠਗ-ਬੂਟੀ ਤੋਂ) ਬਚ ਜਾਂਦੇ ਹਨ, (ਜੋ ਬਚਦਾ ਹੈ) ਉਸ ਨੂੰ ਸਾਰੇ ਲੋਕ ਸਿਰ ਨਿਵਾਂਦੇ ਹਨ।
ਨਾਨਕ ਅਨਦਿਨੁ ਨਾਮੁ ਧਿਆਇ ਤੂ ਅੰਤਰਿ ਜਿਤੁ ਪਾਵਹਿ ਮੋਖ ਦੁਆਰ ॥੧॥
naanak an-din naam Dhi-aa-ay too antar jit paavahi mokh du-aar. ||1||
O’ Nanak, you should (also) lovingly remember God’s Name from the core of your heart everyday, whereby you would attain liberation from vices. ||1||
ਹੇ ਨਾਨਕ! ਤੂੰ ਭੀ ਹਰ ਰੋਜ਼ ਆਪਣੇ ਹਿਰਦੇ ਵਿਚ ਪ੍ਰਭੂ ਦਾ ਨਾਮ ਸਿਮਰ, ਜਿਸ ਦੁਆਰਾ ਤੂੰ ਮੁਕਤੀ ਦੇ ਦਰਵਾਜੇ ਨੂੰ ਪਾ ਲਵੇਗਾ। ॥੧॥
ਮਃ ੩ ॥
mehlaa 3.
Third Guru:
ਮਾਇਆ ਮੋਹਿ ਵਿਸਾਰਿਆ ਸਚੁ ਮਰਣਾ ਹਰਿ ਨਾਮੁ ॥
maa-i-aa mohi visaari-aa sach marnaa har naam.
Death is inevitable and God is eternal but under the influence of worldly attachments, one who has forgotten it;
ਮੌਤ ਅਟੱਲ ਹੈ, ਪ੍ਰਭੂ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ-ਪਰ, ਇਹ ਗੱਲ ਜਿਸ ਮਨੁੱਖ ਨੇ ਮਾਇਆ ਦੇ ਮੋਹ ਵਿਚ (ਫਸ ਕੇ) ਭੁਲਾ ਦਿੱਤੀ ਹੈ;
ਧੰਧਾ ਕਰਤਿਆ ਜਨਮੁ ਗਇਆ ਅੰਦਰਿ ਦੁਖੁ ਸਹਾਮੁ ॥
DhanDhaa karti-aa janam ga-i-aa andar dukh sahaam.
his entire life is wasted in worldly pursuits and he endures suffering within.
ਉਸ ਦਾ ਸਾਰਾ ਜੀਵਨ ਮਾਇਆ ਦੇ ਧੰਧੇ ਕਰਦਿਆਂ ਹੀ ਗੁਜ਼ਰ ਜਾਂਦਾ ਹੈ ਤੇ ਉਹ ਆਪਣੇ ਅੰਦਰ ਦੁੱਖ ਸਹਿੰਦਾ ਹੈ।
ਨਾਨਕ ਸਤਿਗੁਰੁ ਸੇਵਿ ਸੁਖੁ ਪਾਇਆ ਜਿਨ੍ਹ੍ਹ ਪੂਰਬਿ ਲਿਖਿਆ ਕਰਾਮੁ ॥੨॥
naanak satgur sayv sukh paa-i-aa jinH poorab likhi-aa karaam. ||2||
O’ Nanak, those who are predestined, enjoy inner peace by following the true Guru’s teachings. ||2||
ਹੇ ਨਾਨਕ! ਮੁੱਢ ਤੋਂ ਜਿਨ੍ਹਾਂ ਦੇ ਮੱਥੇ ਉਤੇ (ਗੁਰ-ਸੇਵਾ ਦਾ ਲੇਖ) ਲਿਖਿਆ ਹੋਇਆ ਹੈ ਉਹਨਾਂ ਨੇ ਗੁਰੂ ਦੇ ਹੁਕਮ ਵਿਚ ਤੁਰ ਕੇ ਆਤਮਕ ਆਨੰਦ ਮਾਣਿਆ ਹੈ ॥੨॥
ਪਉੜੀ ॥
pa-orhee.
Pauree:
ਲੇਖਾ ਪੜੀਐ ਹਰਿ ਨਾਮੁ ਫਿਰਿ ਲੇਖੁ ਨ ਹੋਈ ॥
laykhaa parhee-ai har naam fir laykh na ho-ee.
One does not have to render any account of his deeds if he lovingly remembers God’s Name;
ਜੇ ਹਰਿ-ਨਾਮ (ਸਿਮਰਨ-ਰੂਪ) ਲੇਖਾ ਪੜ੍ਹੀਏ ਤਾਂ ਫਿਰ ਹੋਰ ਕੋਈ ਹਿਸਾਬ ਕਿਤਾਬ ਨਹੀਂ ਚੁਕਾਨਾ ਪੈਂਦਾ;
ਪੁਛਿ ਨ ਸਕੈ ਕੋਇ ਹਰਿ ਦਰਿ ਸਦ ਢੋਈ ॥
puchh na sakai ko-ay har dar sad dho-ee.
in which case, one can always attain refuge in God’s presence, and no one can raise a question about any of the deeds done;
ਪ੍ਰਭੂ ਦੀ ਹਜ਼ੂਰੀ ਵਿਚ ਸਦਾ ਪਹੁੰਚ ਬਣੀ ਰਹਿੰਦੀ ਹੈ, ਕਿਸੇ ਵਿਕਾਰ ਬਾਰੇ ਕੋਈ ਪੁੱਛ ਨਹੀਂ ਕਰ ਸਕਦਾ ;
ਜਮਕਾਲੁ ਮਿਲੈ ਦੇ ਭੇਟ ਸੇਵਕੁ ਨਿਤ ਹੋਈ ॥
jamkaal milai day bhayt sayvak nit ho-ee.
and instead of torturing, the demon of death respectfully meets him and becomes a servant forever.
ਜਮ ਕਾਲ (ਚੋਟ ਕਰਨ ਦੇ ਥਾਂ) ਆਦਰ-ਸਤਕਾਰ ਕਰਦਾ ਹੈ ਤੇ ਸਦਾ ਲਈ ਸੇਵਕ ਬਣ ਜਾਂਦਾ ਹੈ।
ਪੂਰੇ ਗੁਰ ਤੇ ਮਹਲੁ ਪਾਇਆ ਪਤਿ ਪਰਗਟੁ ਲੋਈ ॥
pooray gur tay mahal paa-i-aa pat pargat lo-ee.
Thus, through the perfect Guru one gets to go in the presence of God, and one’s glory becomes manifest throughout the world.
ਪਰ ਇਹ ਮੇਲ ਵਾਲੀ ਅਵਸਥਾ ਪੂਰੇ ਗੁਰੂ ਤੋਂ ਹਾਸਲ ਹੁੰਦੀ ਹੈ ਤੇ ਜਗਤ ਵਿਚ ਇੱਜ਼ਤ ਉੱਘੀ ਹੋ ਜਾਂਦੀ ਹੈ।
ਨਾਨਕ ਅਨਹਦ ਧੁਨੀ ਦਰਿ ਵਜਦੇ ਮਿਲਿਆ ਹਰਿ ਸੋਈ ॥੨੮॥
naanak anhad Dhunee dar vajday mili-aa har so-ee. ||28||
O’ Nanak, when he realizes God, a continuous divine melody starts playing in his mind. ||28||
ਹੇ ਨਾਨਕ! ਜਦੋਂ ਉਹਨੂੰ ਪ੍ਰਭੂ ਮਿਲ ਪੈਂਦਾ ਹੈ, ਉਸਦੇ ਅੰਦਰ ਮਾਨੋ ਇਕ-ਰਸ ਸੁਰ ਵਾਲੇ ਵਾਜੇ ਵੱਜਣ ਲੱਗ ਪੈਂਦੇ ਹਨ ॥੨੮॥
ਸਲੋਕ ਮਃ ੩ ॥
salok mehlaa 3.
Shalok, Third Guru:
ਗੁਰ ਕਾ ਕਹਿਆ ਜੇ ਕਰੇ ਸੁਖੀ ਹੂ ਸੁਖੁ ਸਾਰੁ ॥
gur kaa kahi-aa jay karay sukhee hoo sukh saar.
If one follows the Guru’s teachings, he attains the most sublime contentment.
ਜੇ ਮਨੁੱਖ ਸਤਿਗੁਰੂ ਦੇ ਦੱਸੇ ਹੁਕਮ ਦੀ ਪਾਲਣਾ ਕਰੇ ਤਾਂ ਸੁਖਾਂ ਵਿਚੋਂ ਚੋਣਵਾਂ ਸ੍ਰੇਸ਼ਟ ਸੁਖ ਮਿਲਦਾ ਹੈ।
ਗੁਰ ਕੀ ਕਰਣੀ ਭਉ ਕਟੀਐ ਨਾਨਕ ਪਾਵਹਿ ਪਾਰੁ ॥੧॥
gur kee karnee bha-o katee-ai naanak paavahi paar. ||1||
By acting according to the Guru’s teachings, all worldly fear is dispelled, and O’ Nanak, you cross over the dreadful world-ocean of vices. ||1||
ਸਤਿਗੁਰੂ ਦੀ ਦੱਸੀ ਹੋਈ ਕਾਰ ਕੀਤਿਆਂ ਡਰ ਦੂਰ ਹੋ ਜਾਂਦਾ ਹੈ, ਤੇ ਹੇ ਨਾਨਕ! ਤੂੰ , ‘ਭਉ’-ਸਾਗਰ ਤੋਂ ਪਾਰ ਲੰਘ ਜਾਹਿਂਗਾ) ॥੧॥
ਮਃ ੩ ॥
mehlaa 3.
Third Guru:
ਸਚੁ ਪੁਰਾਣਾ ਨਾ ਥੀਐ ਨਾਮੁ ਨ ਮੈਲਾ ਹੋਇ ॥
sach puraanaa naa thee-ai naam na mailaa ho-ay.
Truth never loses its legitimacy, and God’s Name never becomes impure.
ਸਚ ਕਦੇ ਪੁਰਾਣਾ ਨਹੀਂ ਹੁੰਦਾ ਅਤੇ ਪਰਮਾਤਮਾ ਦਾ ਨਾਮ ਕਦੇ ਮੈਲਾ ਨਹੀਂ ਹੁੰਦਾ।
ਗੁਰ ਕੈ ਭਾਣੈ ਜੇ ਚਲੈ ਬਹੁੜਿ ਨ ਆਵਣੁ ਹੋਇ ॥
gur kai bhaanai jay chalai bahurh na aavan ho-ay.
If one leads life as per the Guru’s will, he doesn’t have to go through a cycle of birth and death ever again.
ਜੇ ਮਨੁੱਖ ਗੁਰੂ ਦੀ ਰਜ਼ਾ ਵਿਚ ਤੁਰੇ ਤਾਂ ਮੁੜ ਉਸ ਨੂੰ ਜਨਮ (ਮਰਨ ਦਾ ਗੇੜ) ਨਹੀਂ ਹੁੰਦਾ।
ਨਾਨਕ ਨਾਮਿ ਵਿਸਾਰਿਐ ਆਵਣ ਜਾਣਾ ਦੋਇ ॥੨॥
naanak naam visaari-ai aavan jaanaa do-ay. ||2||
O’ Nanak, if we forsake Naam, then we keep going through both, the birth and the death. ||2||
ਹੇ ਨਾਨਕ! ਜੇ ਨਾਮ ਵਿਸਾਰ ਦੇਈਏ ਤਾਂ ਜਨਮ ਮਰਨ ਦੋਵੇਂ ਬਣੇ ਰਹਿੰਦੇ ਹਨ|॥੨॥
ਪਉੜੀ ॥
pa-orhee.
Pauree:
ਮੰਗਤ ਜਨੁ ਜਾਚੈ ਦਾਨੁ ਹਰਿ ਦੇਹੁ ਸੁਭਾਇ ॥
mangat jan jaachai daan har dayh subhaa-ay.
O’ God, this devotee of Yours is a beggar seeking a benefaction; please oblige me with Your grace;
ਹੇ ਪ੍ਰਭੂ! ਮੈਂ ਮੰਗਤਾ ਇਕ ਖ਼ੈਰ ਮੰਗਦਾ ਹਾਂ, ਆਪਣੇ ਹੱਥ ਨਾਲ (ਉਹ ਖ਼ੈਰ) ਮੈਨੂੰ ਪਾ;
ਹਰਿ ਦਰਸਨ ਕੀ ਪਿਆਸ ਹੈ ਦਰਸਨਿ ਤ੍ਰਿਪਤਾਇ ॥
har darsan kee pi-aas hai darsan tariptaa-ai.
O’ God, I yearn for feeling Your presence, and Your blessed vision alone can satiate this thirst of mine.
ਮੈਨੂੰ, ਹੇ ਹਰੀ! ਤੇਰੇ ਦੀਦਾਰ ਦੀ ਪਿਆਸ ਹੈ, ਦੀਦਾਰ ਨਾਲ ਹੀ (ਮੇਰੇ ਅੰਦਰ) ਠੰਢ ਪੈ ਸਕਦੀ ਹੈ।
ਖਿਨੁ ਪਲੁ ਘੜੀ ਨ ਜੀਵਊ ਬਿਨੁ ਦੇਖੇ ਮਰਾਂ ਮਾਇ ॥
khin pal gharhee na jeev-oo bin daykhay maraaN maa-ay.
O’ my mother, without visualizing God it appears as if I am spiritually dying, and I cannot survive even for a moment.
ਹੇ ਮਾਂ! ਮੈਂ ਹਰੀ ਦੇ ਦਰਸਨ ਤੋਂ ਬਿਨਾ ਮਰਦਾ ਹਾਂ ਇਕ ਪਲ ਭਰ, ਘੜੀ ਭਰ ਭੀ ਜੀਊ ਨਹੀਂ ਸਕਦਾ।
ਸਤਿਗੁਰਿ ਨਾਲਿ ਦਿਖਾਲਿਆ ਰਵਿ ਰਹਿਆ ਸਭ ਥਾਇ ॥
satgur naal dikhaali-aa rav rahi-aa sabh thaa-ay.
When the true Guru revealed God right beside me then I visualized Him pervading everywhere.
ਜਦੋਂ ਮੈਨੂੰ ਗੁਰੂ ਨੇ ਮੇਰਾ ਪ੍ਰਭੂ ਮੇਰੇ ਅੰਦਰ ਹੀ ਵਿਖਾ ਦਿੱਤਾ ਤਾਂ ਉਹ ਸਭ ਥਾਈਂ ਵਿਆਪਕ ਦਿੱਸਣ ਲੱਗ ਪਿਆ।
ਸੁਤਿਆ ਆਪਿ ਉਠਾਲਿ ਦੇਇ ਨਾਨਕ ਲਿਵ ਲਾਇ ॥੨੯॥
suti-aa aap uthaal day-ay naanak liv laa-ay. ||29||
O’ Nanak, God Himself awakens those from the slumber of the love for Maya and inspires them to focus on Naam. ||29||
ਹੇ ਨਾਨਕ! (ਆਪਣੇ ਨਾਮ ਦੀ) ਲਗਨ ਲਾ ਕੇ ਉਹ ਆਪ ਹੀ (ਮਾਇਆ ਵਿਚ) ਸੁੱਤਿਆਂ ਨੂੰ ਜਗਾ ਕੇ (ਨਾਮ ਦੀ ਦਾਤਿ) ਦੇਂਦਾ ਹੈ ॥੨੯॥ SS
ਸਲੋਕ ਮਃ ੩ ॥
salok mehlaa 3.
Shalok, Third Guru:
ਮਨਮੁਖ ਬੋਲਿ ਨ ਜਾਣਨ੍ਹ੍ਹੀ ਓਨਾ ਅੰਦਰਿ ਕਾਮੁ ਕ੍ਰੋਧੁ ਅਹੰਕਾਰੁ ॥
manmukh bol na jaananHee onaa andar kaam kroDh ahaNkaar.
The self-willed people don’t know how to use the befitting words while talking because lust, anger, and egotism have the upper hand in their minds;
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦੇ ਢੁੱਕਵੀਂ ਗੱਲ ਕਰਨੀ ਭੀ ਨਹੀਂ ਜਾਣਦੇ ਕਿਉਂਕਿ ਉਹਨਾਂ ਦੇ ਮਨ ਵਿਚ ਕਾਮ ਕ੍ਰੋਧ ਤੇ ਹੰਕਾਰ ਪ੍ਰਬਲ ਹੁੰਦਾ ਹੈ;
ਥਾਉ ਕੁਥਾਉ ਨ ਜਾਣਨੀ ਸਦਾ ਚਿਤਵਹਿ ਬਿਕਾਰ ॥
thaa-o kuthaa-o na jaannee sadaa chitvahi bikaar.
They always think evil thoughts and don’t know what is the proper place to say anything;
ਉਹ ਸਦਾ ਭੈੜੀਆਂ ਗੱਲਾਂ ਹੀ ਸੋਚਦੇ ਹਨ, ਥਾਂ ਕੁਥਾਂ ਭੀ ਨਹੀਂ ਸਮਝਦੇ (ਭਾਵ, ਇਹ ਸਮਝ ਭੀ ਉਹਨਾਂ ਨੂੰ ਨਹੀਂ ਹੁੰਦੀ ਕਿ ਇਹ ਕੰਮ ਇਥੇ ਕਰਨਾ ਫਬਦਾ ਭੀ ਹੈ ਜਾਂ ਨਹੀਂ);
ਦਰਗਹ ਲੇਖਾ ਮੰਗੀਐ ਓਥੈ ਹੋਹਿ ਕੂੜਿਆਰ ॥
dargeh laykhaa mangee-ai othai hohi koorhi-aar.
When asked to account for their deeds, they are judged as liars in God’s presence.
ਜਦੋਂ ਪ੍ਰਭੂ ਦੀ ਹਜ਼ੂਰੀ ਵਿਚ ਕੀਤੇ ਕਰਮਾਂ ਦਾ ਹਿਸਾਬ ਪੁੱਛੀਦਾ ਹੈ ਤਾਂ ਓਥੇ ਉਹ ਝੂਠੇ ਪੈਂਦੇ ਹਨ।
ਆਪੇ ਸ੍ਰਿਸਟਿ ਉਪਾਈਅਨੁ ਆਪਿ ਕਰੇ ਬੀਚਾਰੁ ॥
aapay sarisat upaa-ee-an aap karay beechaar.
But God Himself has created the universe and He Himself ponders over everything;
ਪਰ, ਉਸ ਪ੍ਰਭੂ ਨੇ ਆਪ ਹੀ ਸਾਰੀ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹ ਆਪ (ਹੀ) ਹਰੇਕ ਵਿਚਾਰ ਕਰ ਰਿਹਾ ਹੈ;
ਨਾਨਕ ਕਿਸ ਨੋ ਆਖੀਐ ਸਭੁ ਵਰਤੈ ਆਪਿ ਸਚਿਆਰੁ ॥੧॥
naanak kis no aakhee-ai sabh vartai aap sachiaar. ||1||
O’ Nanak, whom can we consider to be bad when God Himself is pervading in all creatures and places? ||1||
ਹੇ ਨਾਨਕ! ਸਭ ਥਾਈਂ ਉਹ ਸੱਚ ਦਾ ਸੋਮਾ ਪ੍ਰਭੂ ਆਪ (ਹੀ) ਮੌਜੂਦ ਹੈ, ਸੋ ਕਿਸ ਨੂੰ ਮੰਦਾ ਆਖਿਆ ਜਾ ਸਕਦਾ ਹੈ?॥੧॥
ਮਃ ੩ ॥
mehlaa 3.
Third Guru:
ਹਰਿ ਗੁਰਮੁਖਿ ਤਿਨ੍ਹ੍ਹੀ ਅਰਾਧਿਆ ਜਿਨ੍ਹ੍ਹ ਕਰਮਿ ਪਰਾਪਤਿ ਹੋਇ ॥
har gurmukh tinHee araaDhi-aa jinH karam paraapat ho-ay.
Only those followers of the Guru have lovingly remembered God who have been blessed with remembrance of God.
ਗੁਰੂ ਦੇ ਸਨਮੁਖ ਰਹਿ ਕੇ ਉਹਨਾਂ ਮਨੁੱਖਾਂ ਨੇ ਪ੍ਰਭੂ ਨੂੰ ਸਿਮਰਿਆ ਹੈ ਜਿਨ੍ਹਾਂ ਦੇ ਭਾਗਾਂ ਵਿਚ ਪ੍ਰਭੂ ਦੀ ਮਿਹਰ ਨਾਲ ‘ਸਿਮਰਨ’ ਲਿਖਿਆ ਹੋਇਆ ਹੈ।
ਨਾਨਕ ਹਉ ਬਲਿਹਾਰੀ ਤਿਨ੍ਹ੍ਹ ਕਉ ਜਿਨ੍ਹ੍ਹ ਹਰਿ ਮਨਿ ਵਸਿਆ ਸੋਇ ॥੨॥
naanak ha-o balihaaree tinH ka-o jinH har man vasi-aa so-ay. ||2||
O’ Nanak, I am dedicated to those, in whose mind God is enshrined. ||2||
ਹੇ ਨਾਨਕ! ਮੈਂ ਉਹਨਾਂ ਬੰਦਿਆਂ ਤੋਂ ਸਦਕੇ ਹਾਂ, ਜਿਨ੍ਹਾਂ ਦੇ ਮਨ ਵਿਚ ਉਹ ਪ੍ਰਭੂ ਵੱਸਦਾ ਹੈ ॥੨॥
ਪਉੜੀ ॥
pa-orhee.
Pauree:
ਆਸ ਕਰੇ ਸਭੁ ਲੋਕੁ ਬਹੁ ਜੀਵਣੁ ਜਾਣਿਆ ॥
aas karay sabh lok baho jeevan jaani-aa.
Deeming their life to be long, all people build up many hopes,
ਲੰਮੀ ਜ਼ਿੰਦਗੀ ਸਮਝ ਕੇ ਸਾਰੇ ਮਨੁੱਖ ਆਸਾਂ ਬਣਾਂਦੇ ਹਨ,
ਨਿਤ ਜੀਵਣ ਕਉ ਚਿਤੁ ਗੜ੍ਹ੍ਹ ਮੰਡਪ ਸਵਾਰਿਆ ॥
nit jeevan ka-o chit garhH mandap savaari-aa.
with the hope to live forever, they embellish their fortresses and mansions,
ਸਦਾ ਜੀਊਣ ਦੀ ਤਾਂਘ ਰੱਖਦੇ ਹਨ| ਤੇ ਕਿਲ੍ਹੇ ਮਾੜੀਆਂ ਆਦਿਕ ਸਜਾਂਦੇ ਹਨ,
ਵਲਵੰਚ ਕਰਿ ਉਪਾਵ ਮਾਇਆ ਹਿਰਿ ਆਣਿਆ ॥
valvanch kar upaav maa-i-aa hir aani-aa.
using all kinds of deceitful ways, they steal other’s wealth and bring it home,
ਠੱਗੀਆਂ ਤੇ ਹੋਰ ਕਈ ਹੀਲੇ ਕਰ ਕੇ (ਦੂਜਿਆਂ ਦਾ) ਮਾਲ ਠੱਗ ਕੇ ਲੈ ਆਉਂਦੇ ਹਨ,
ਜਮਕਾਲੁ ਨਿਹਾਲੇ ਸਾਸ ਆਵ ਘਟੈ ਬੇਤਾਲਿਆ ॥
jamkaal nihaalay saas aav ghatai baytaali-aa.
The demon of death gazes over breaths, as the lifespan of these disoriented persons is diminishing day by day.
(ਉੱਤੇ) ਜਮਰਾਜ ਉਨ੍ਹਾਂ ਦੇ ਸੁਆਸ ਤਾੜਦਾ ਹੈ ਅਤੇ ਜੀਵਨ-ਤਾਲ ਤੋਂ ਖੁੰਝੇ ਹੋਏ ਇਹਨਾਂ ਮਨੁਖਾਂ ਦੀ ਉਮਰ ਘਟਦੀ ਚਲੀ ਜਾ ਰਹੀ ਹੈ।