Guru Granth Sahib Translation Project

Guru granth sahib page-1255

Page 1255

ਪਰ ਧਨ ਪਰ ਨਾਰੀ ਰਤੁ ਨਿੰਦਾ ਬਿਖੁ ਖਾਈ ਦੁਖੁ ਪਾਇਆ ॥ par Dhan par naaree rat nindaa bikh khaa-ee dukh paa-i-aa. Their mind remains engrossed in other people’s wealth and women, they also indulge in the poison of slandering and endure misery. ਉਹਨਾਂ ਦਾ ਮਨ ਪਰਾਏ ਧਨ ਪਰਾਈ ਇਸਤ੍ਰੀ ਵਿਚ ਮਸਤ ਰਿਹਾ ਹੈ, ਉਹ ਸਦਾ ਨਿੰਦਾ ਦੀ ਜ਼ਹਰ ਖਾਂਦੇ ਰਹੇ ਤੇ, ਦੁੱਖ ਹੀ ਸਹੇੜਦੇ ਰਹੇ।
ਸਬਦੁ ਚੀਨਿ ਭੈ ਕਪਟ ਨ ਛੂਟੇ ਮਨਿ ਮੁਖਿ ਮਾਇਆ ਮਾਇਆ ॥ sabad cheen bhai kapat na chhootay man mukh maa-i-aa maa-i-aa. By reflecting on the Guru’s word, they did not attain liberation from the worldly fear and fraud, because they only think and talk about Maya. ਗੁਰੂ ਦਾ ਸ਼ਬਦ ਵਿਚਾਰ ਕੇ ਉਹ ਦੁਨੀਆ ਵਾਲੇ ਡਰ ਤੇ ਛਲ ਤੋ ਮੁਕਤ ਨਹੀ ਹੋਏ, ਉਹਨਾਂ ਦੇ ਮਨ ਵਿਚ ਭੀ ਮਾਇਆ (ਦੀ ਲਗਨ) ਹੀ ਰਹੀ, ਉਹਨਾਂ ਦੇ ਮੂੰਹ ਵਿਚ ਭੀ ਮਾਇਆ (ਦੀ ਦੰਦ-ਕਥਾ) ਹੀ ਰਹੀ।
ਅਜਗਰਿ ਭਾਰਿ ਲਦੇ ਅਤਿ ਭਾਰੀ ਮਰਿ ਜਨਮੇ ਜਨਮੁ ਗਵਾਇਆ ॥੧॥ ajgar bhaar laday at bhaaree mar janmay janam gavaa-i-aa. ||1|| Being burdened with an extremely heavy load of sin, they wasted their human life and remained in the cycle of birth and death. ||1|| ਉਹ ਸਦਾ (ਮਾਇਆ ਦੇ ਮੋਹ ਦੇ) ਬੇਅੰਤ ਵੱਡੇ ਭਾਰ ਹੇਠ ਲੱਦੇ ਰਹੇ, ਜਨਮ ਮਰਨ ਦੇ ਗੇੜ ਵਿਚ ਪੈ ਕੇ ਉਹਨਾਂ ਜੀਵਨ ਅਜਾਈਂ ਗਵਾ ਲਿਆ ॥੧॥
ਮਨਿ ਭਾਵੈ ਸਬਦੁ ਸੁਹਾਇਆ ॥ man bhaavai sabad suhaa-i-aa. Those to whom the Guru’s word of God’s praises is pleasing, their life becomes embellished. ਜਿਨ੍ਹਾਂ ਦੇ ਮਨ ਵਿਚ (ਪ੍ਰਭੂ ਦੀ ਸਿਫ਼ਤ-ਸਾਲਾਹ ਦੀ) ਬਾਣੀ ਪਿਆਰੀ ਲੱਗਦੀ ਹੈ ਉਹਨਾਂ ਦਾ ਜੀਵਨ ਸੋਹਣਾ ਬਣ ਜਾਂਦਾ ਹੈ।
ਭ੍ਰਮਿ ਭ੍ਰਮਿ ਜੋਨਿ ਭੇਖ ਬਹੁ ਕੀਨ੍ਹ੍ਹੇ ਗੁਰਿ ਰਾਖੇ ਸਚੁ ਪਾਇਆ ॥੧॥ ਰਹਾਉ ॥ bharam bharam jon bhaykh baho keenHay gur raakhay sach paa-i-aa. ||1|| rahaa-o. Those who indulge in rituals, wander through reincarnations, but those who are saved by the Guru, they realize the eternal God. ||1||Pause|| ਜੋ ਅਨੇਕ ਭੇਖ ਧਾਰਦੇ ਰਹੇ, ਉਹ ਅਨੇਕਾਂ ਜੂਨਾਂ ਵਿਚ ਭਟਕਦੇ ਰਹੇ ਪਰ ਜਿਨ੍ਹਾਂ ਦੀ ਰਖਿਆ ਗੁਰੂ ਨੇ ਕੀਤੀ, ਉਹਨਾਂ ਨੂੰ ਸਦਾ ਕਾਇਮ ਰਹਿਣ ਵਾਲਾ ਰੱਬ ਮਿਲ ਪਿਆ ॥੧॥ ਰਹਾਉ ॥
ਤੀਰਥਿ ਤੇਜੁ ਨਿਵਾਰਿ ਨ ਨ੍ਹ੍ਹਾਤੇ ਹਰਿ ਕਾ ਨਾਮੁ ਨ ਭਾਇਆ ॥ tirath tayj nivaar na nHaatay har kaa naam na bhaa-i-aa. God’s Name hasn’t sounded pleasing to those who haven’t bathed at the sacred shrine within them and have not eradicated their arrogance. ਕ੍ਰੋਧ ਦੂਰ ਕਰ ਕੇ ਉਹਨਾਂ ਆਤਮ-ਤੀਰਥ ਉਤੇ ਇਸ਼ਨਾਨ ਨਾਹ ਕੀਤਾ, ਉਹਨਾਂ ਨੂੰ ਪਰਮਾਤਮਾ ਦਾ ਨਾਮ ਪਿਆਰਾ ਨਾਹ ਲੱਗਾ,
ਰਤਨ ਪਦਾਰਥੁ ਪਰਹਰਿ ਤਿਆਗਿਆ ਜਤ ਕੋ ਤਤ ਹੀ ਆਇਆ ॥ ratan padaarath parhar ti-aagi-aa jat ko tat hee aa-i-aa. They abandoned the jewel-like priceless Name of God and went into the cycle of reincarnations from where they had come out, ਉਹਨਾਂ ਪ੍ਰਭੂ ਦਾ ਅਮੋਲਕ ਨਾਮ ਸਦਾ ਲਈ ਤਿਆਗ ਦਿੱਤਾ, ਜਿਸ ਚੌਰਾਸੀ ਵਿਚੋਂ ਨਿਕਲ ਕੇ ਮਨੁੱਖਾ ਜਨਮ ਵਿਚ ਆਏ ਸਨ, ਉਸੇ ਚੌਰਾਸੀ ਵਿਚ ਮੁੜ ਚਲੇ ਗਏ,
ਬਿਸਟਾ ਕੀਟ ਭਏ ਉਤ ਹੀ ਤੇ ਉਤ ਹੀ ਮਾਹਿ ਸਮਾਇਆ ॥ bistaa keet bha-ay ut hee tay ut hee maahi samaa-i-aa. just like the worms of filth take birth in the filth and are consumed in the filth. ਜਿਵੇਂ ਵਿਸ਼ਟੇ ਦੇ ਕੀੜੇ ਵਿਸ਼ਟੇ ਵਿਚੋਂ ਜੰਮਦੇ ਹਨ, ਤੇ ਵਿਸ਼ਟੇ ਵਿਚ ਹੀ ਮੁੜ ਮਰ ਜਾਂਦੇ ਹਨ।
ਅਧਿਕ ਸੁਆਦ ਰੋਗ ਅਧਿਕਾਈ ਬਿਨੁ ਗੁਰ ਸਹਜੁ ਨ ਪਾਇਆ ॥੨॥ aDhik su-aad rog aDhikaa-ee bin gur sahj na paa-i-aa. ||2|| The more they indulge in worldly pleasures, the more they suffer with various afflictions; no one has ever attained divine knowledge without the Guru. ||2|| ਜਿਤਨੇ ਹੀ ਵਧੀਕ ਸੁਆਦ ਉਹ ਮਾਣਦੇ ਹਨ, ਉਤਨੇ ਹੀ ਵਧੀਕ ਰੋਗ ਉਹਨਾਂ ਨੂੰ ਵਿਆਪਦੇ ਹਨ; ਗੁਰੂ ਤੋ ਬਿਨਾ ਕਿਸੇ ਨੇ ਰਬੀ ਗਿਆਨ ਨਹੀ ਪਾਇਆ ॥੨॥
ਸੇਵਾ ਸੁਰਤਿ ਰਹਸਿ ਗੁਣ ਗਾਵਾ ਗੁਰਮੁਖਿ ਗਿਆਨੁ ਬੀਚਾਰਾ ॥ sayvaa surat rahas gun gaavaa gurmukh gi-aan beechaaraa. I wish to focus my mind on devotional worship and may fervently sing God’s praises, and reflect on divine wisdom through the Guru’s teachings. ਮੇਰਾ ਮਨ ਕਰਦਾ ਹੈ ਕਿ ਆਪਣੀ ਸੁਰਤ ਤੇਰੀ ਸੇਵਾ-ਭਗਤੀ ਵਿਚ ਟਿਕਾ ਕੇ, ਪੂਰਨ ਆਨੰਦ ਨਾਲ ਤੇਰੇ ਗੁਣ ਗਾਵਾਂ ਅਤੇ ਗੁਰੂ ਦੀ ਸਰਨ ਪੈ ਕੇ ਰਬੀ ਗਿਆਨ ਨੂੰ ਵਿਚਾਰਾਂ l
ਖੋਜੀ ਉਪਜੈ ਬਾਦੀ ਬਿਨਸੈ ਹਉ ਬਲਿ ਬਲਿ ਗੁਰ ਕਰਤਾਰਾ ॥ khojee upjai baadee binsai ha-o bal bal gur kartaaraa. O’ my Divine-Guru, I am dedicated to You; one who tries to find the way to realize You, rejuvenates spiritually and the one who enters into controversies, perishes spiritually. ਹੇ ਮੇਰੇ ਗੁਰੂ-ਕਰਤਾਰ! ਮੈਂ ਤੈਥੋਂ ਕੁਰਬਾਨ ਜਾਂਦਾ ਹਾਂ। (ਤੇਰੇ ਨਾਲ ਡੂੰਘੀ ਜਾਣ ਪਛਾਣ ਦੇ ਜਤਨ) ਖੋਜਣ ਵਾਲਾ ਮਨੁੱਖ ਆਤਮਕ ਜੀਵਨ ਵਿਚ ਜਨਮ ਲੈ ਲੈਂਦਾ ਹੈ, ਪਰ (ਨਿੱਤ ਮਾਇਆ ਦੇ) ਝਗੜੇ ਕਰਨ ਵਾਲਾ ਜੀਵ ਆਤਮਕ ਮੌਤੇ ਮਰ ਜਾਂਦਾ ਹੈ।
ਹਮ ਨੀਚ ਹੋੁਤੇ ਹੀਣਮਤਿ ਝੂਠੇ ਤੂ ਸਬਦਿ ਸਵਾਰਣਹਾਰਾ ॥ ham neech hotay heenmat jhoothay too sabad savaaranhaaraa. O’ God , we are lowly persons of shallow intellect and are engrossed in falsehood but You are capable of embellishing our life through the Guru’s divine Word. ਹੇ ਪ੍ਰਭੂ! ਅਸੀਂ ਨੀਵੇਂ ਜੀਵਨ ਵਾਲੇ ਹੋ ਚੁਕੇ ਹਾਂ, ਅਸੀਂ ਮੂਰਖ ਹਾਂ, ਅਸੀਂ ਝੂਠੇ ਪਦਾਰਥਾਂ ਵਿਚ ਫਸੇ ਪਏ ਹਾਂ; ਪਰ ਤੂੰ ਬਾਣੀ ਵਿਚ (ਜੋੜ ਕੇ) ਸਾਡਾ ਜੀਵਨ ਸਵਾਰਨ ਦੇ ਸਮਰੱਥ ਹੈਂ।
ਆਤਮ ਚੀਨਿ ਤਹਾ ਤੂ ਤਾਰਣ ਸਚੁ ਤਾਰੇ ਤਾਰਣਹਾਰਾ ॥੩॥ aatam cheen tahaa too taaran sach taaray taaranhaaraa. ||3|| O’ God, the emancipator, wherever there is self realization, You are there to help us swim through the world-ocean of vices. ||3|| ਜਿਥੇ ਆਪੇ ਦੀ ਵਿਚਾਰ ਹੁੰਦੀ ਹੈ, ਉਥੇ ਤੂੰ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਬਚਾਣ ਲਈ ਆ ਬਹੁੜਦਾ ਹੈਂ। ਤੂੰ ਸਦਾ ਕਾਇਮ ਰਹਿਣ ਵਾਲਾ ਹੈਂ, ਤੂੰ ਤਾਰਨ ਦੇ ਸਮਰੱਥ ਹੈਂ ॥੩॥
ਬੈਸਿ ਸੁਥਾਨਿ ਕਹਾਂ ਗੁਣ ਤੇਰੇ ਕਿਆ ਕਿਆ ਕਥਉ ਅਪਾਰਾ ॥ bais suthaan kahaaN gun tayray ki-aa ki-aa katha-o apaaraa. O’ God, bestow mercy, that I may sit in holy congregation and keep singing Your praises, but You are infinite, which of Your virtues may I describe? (ਹੇ ਪ੍ਰਭੂ! ਮਿਹਰ ਕਰ) ਸਤਸੰਗ ਵਿਚ ਟਿੱਕ ਕੇ ਮੈਂ ਤੇਰੇ ਗੁਣ ਗਾਂਦਾ ਰਹਾਂ। ਪਰ ਤੂੰ ਬੇਅੰਤ ਹੈਂ, ਤੇਰੇ ਕਿਹੜੇ ਕਿਹੜੇ ਗੁਣ ਮੈਂ ਬਿਆਨ ਕਰਾ ?
ਅਲਖੁ ਨ ਲਖੀਐ ਅਗਮੁ ਅਜੋਨੀ ਤੂੰ ਨਾਥਾਂ ਨਾਥਣਹਾਰਾ ॥ alakh na lakhee-ai agam ajonee tooN naathaaN naathanhaaraa. O’ incomprehensible, imperceptible God! You cannot be comprehended, You are beyond reincarnations and the master of the masters are under Your control. ਤੂੰ ਅਲੱਖ ਹੈਂ, ਤੂੰ ਬਿਆਨ ਤੋਂ ਪਰੇ ਹੈਂ, ਤੂੰ ਅਪਹੁੰਚ ਹੈਂ, ਤੂੰ ਜੂਨਾਂ ਤੋਂ ਰਹਿਤ ਹੈਂ। ਤੂੰ (ਵੱਡੇ ਵੱਡੇ) ਨਾਥ ਅਖਵਾਣ ਵਾਲਿਆਂ ਨੂੰ ਭੀ ਆਪਣੇ ਵੱਸ ਵਿਚ ਰੱਖਣ ਵਾਲਾ ਹੈਂ।
ਕਿਸੁ ਪਹਿ ਦੇਖਿ ਕਹਉ ਤੂ ਕੈਸਾ ਸਭਿ ਜਾਚਕ ਤੂ ਦਾਤਾਰਾ ॥ kis peh daykh kaha-o too kaisaa sabh jaachak too daataaraa. After looking at Your creation, I wonder to whom may I go and tell that You are like this; because all are beggars and You are their only benefactor. ਤੇਰੀ ਰਚਨਾ ਨੂੰ) ਵੇਖ ਕੇ ਮੈਂ ਕਿਸ ਨੂੰ ਆਖਾਂ ਕਿ ਤੂੰ ਕਿਹੋ ਜਿਹਾ ਹੈਂ ,ਸਾਰੇ ਜੀਵ (ਤੇਰੇ ਦਰ ਦੇ) ਮੰਗਤੇ ਹਨ, ਤੂੰ ਸਭ ਨੂੰ ਦਾਤਾਂ ਦੇਣ ਵਾਲਾ ਹੈਂ।
ਭਗਤਿਹੀਣੁ ਨਾਨਕੁ ਦਰਿ ਦੇਖਹੁ ਇਕੁ ਨਾਮੁ ਮਿਲੈ ਉਰਿ ਧਾਰਾ ॥੪॥੩॥ bhagtiheen naanak dar daykhhu ik naam milai ur Dhaaraa. ||4||3|| Devoid of devotional worship, Nanak has come to Your door: O’ God, bestow Your gracious glance, so that I may receive Your Name and keep it enshrined in my heart. ||4||3|| (ਹੇ ਪ੍ਰਭੂ!) ਤੇਰੀ ਭਗਤੀ ਤੋਂ ਖੁੰਝਿਆ ਹੋਇਆ (ਤੇਰਾ ਦਾਸ) ਨਾਨਕ (ਤੇਰੇ) ਦਰ ਤੇ (ਆ ਡਿੱਗਾ ਹੈ, ਇਸ ਉਤੇ) ਮਿਹਰ ਦੀ ਨਿਗਾਹ ਕਰ। (ਹੇ ਪ੍ਰਭੂ!) ਮੈਨੂੰ ਤੇਰਾ ਨਾਮ ਮਿਲ ਜਾਏ, ਮੈਂ (ਇਸ ਨਾਮ ਨੂੰ ਆਪਣੇ) ਸੀਨੇ ਵਿਚ ਪ੍ਰੋ ਰੱਖਾਂ ॥੪॥੩॥
ਮਲਾਰ ਮਹਲਾ ੧ ॥ malaar mehlaa 1. Raag Malaar, First First Guru:
ਜਿਨਿ ਧਨ ਪਿਰ ਕਾ ਸਾਦੁ ਨ ਜਾਨਿਆ ਸਾ ਬਿਲਖ ਬਦਨ ਕੁਮਲਾਨੀ ॥ jin Dhan pir kaa saad na jaani-aa saa bilakh badan kumlaanee. One who has not experienced the delight of union with the Master-God, weeps and wails and her face remains withered in grief. ਜਿਸ ਜੀਵ-ਇਸਤ੍ਰੀ ਨੇ ਪ੍ਰਭੂ-ਪਤੀ ਦੇ ਮਿਲਾਪ ਦਾ ਆਨੰਦ ਨਹੀਂ ਸਮਝਿਆ. ਉਹ ਵਿਆਕੁਲ ਰਹਿੰਦੀ ਹੈ,ਉਸ ਦਾ ਚੇਹਰਾ ਕੁਮਲਾਇਆ ਰਹਿੰਦਾ ਹੈ;
ਭਈ ਨਿਰਾਸੀ ਕਰਮ ਕੀ ਫਾਸੀ ਬਿਨੁ ਗੁਰ ਭਰਮਿ ਭੁਲਾਨੀ ॥੧॥ bha-ee niraasee karam kee faasee bin gur bharam bhulaanee. ||1|| Bound by the noose of her own deeds, she remains in a state of hopelessness and without the Guru’s teachings she remains lost in doubts and illusions. ||1|| ਉਸ ਦਾ ਦਿਲ ਟੁੱਟਾ ਜਿਹਾ ਰਹਿੰਦਾ ਹੈ, ਆਪਣੇ ਕੀਤੇ ਕਰਮਾਂ ਦੇ ਸੰਸਕਾਰਾਂ ਦੀ ਫਾਹੀ ਉਸ ਦੇ ਗਲ ਵਿਚ ਪਈ ਰਹਿੰਦੀ ਹੈ; ਗੁਰੂ ਦੀ ਸਰਨ ਨਾਹ ਆਉਣ ਕਰ ਕੇ ਭਟਕਣਾ ਵਿਚ ਪੈ ਕੇ ਉਹ ਜੀਵਨ ਦੇ ਸਹੀ ਰਸਤੇ ਤੋਂ ਖੁੰਝੀ ਰਹਿੰਦੀ ਹੈ ॥੧॥
ਬਰਸੁ ਘਨਾ ਮੇਰਾ ਪਿਰੁ ਘਰਿ ਆਇਆ ॥ baras ghanaa mayraa pir ghar aa-i-aa. O’ Guru, pour down the divine words because my Master-God has manifested in my heart, ਹੇ ਬੱਦਲ! ਵਰਖਾ ਕਰ (ਹੇ ਗੁਰੂ! ਨਾਮ ਦੀ ਵਰਖਾ ਕਰ, ਤੇਰੀ ਨਾਮ-ਵਰਖਾ ਦੀ ਬਰਕਤਿ ਨਾਲ) ਮੇਰਾ ਪਤੀ-ਪ੍ਰਭੂ ਮੇਰੇ ਹਿਰਦੇ ਵਿਚ ਆ ਵੱਸਿਆ ਹੈ।
ਬਲਿ ਜਾਵਾਂ ਗੁਰ ਅਪਨੇ ਪ੍ਰੀਤਮ ਜਿਨਿ ਹਰਿ ਪ੍ਰਭੁ ਆਣਿ ਮਿਲਾਇਆ ॥੧॥ ਰਹਾਉ ॥ bal jaavaaN gur apnay pareetam jin har parabh aan milaa-i-aa. ||1|| rahaa-o. I am dedicated to my Guru, who has united me with God. ||1||Pause|| ਮੈਂ ਆਪਣੇ ਪ੍ਰੀਤਮ ਗੁਰੂ ਤੋਂ ਕੁਰਬਾਨ ਹਾਂ, ਜਿਸ ਨੇ ਹਰੀ-ਪ੍ਰਭੂ ਲਿਆ ਕੇ ਮੈਨੂੰ ਮਿਲਾ ਦਿੱਤਾ ਹੈ ॥੧॥ ਰਹਾਉ ॥
ਨਉਤਨ ਪ੍ਰੀਤਿ ਸਦਾ ਠਾਕੁਰ ਸਿਉ ਅਨਦਿਨੁ ਭਗਤਿ ਸੁਹਾਵੀ ॥ na-utan pareet sadaa thaakur si-o an-din bhagat suhaavee. Those who always perform the pleasing devotional worship of the Master God, their love with Him remains ever fresh. ਉਹਨਾਂ ਦੀ ਪ੍ਰਭੂ ਨਾਲ ਸਦਾ ਨਵੀਂ ਪ੍ਰੀਤ ਬਣੀ ਰਹਿੰਦੀ ਹੈ। (ਪਿਆਰ ਵਾਲਾ ਚਾਉ ਕਦੇ ਮੱਠਾ ਨਹੀਂ ਹੁੰਦਾ) ਉਹ ਹਰ ਰੋਜ਼ ਪ੍ਰਭੂ ਦੀ ਭਗਤੀ ਕਰਦੇ ਹਨ ਜੋ ਉਹਨਾਂ ਨੂੰ ਆਤਮਕ ਸੁਖ ਦੇਈ ਰੱਖਦੀ ਹੈ।
ਮੁਕਤਿ ਭਏ ਗੁਰਿ ਦਰਸੁ ਦਿਖਾਇਆ ਜੁਗਿ ਜੁਗਿ ਭਗਤਿ ਸੁਭਾਵੀ ॥੨॥ mukat bha-ay gur daras dikhaa-i-aa jug jug bhagat subhaavee. ||2|| Those who visualized God through the Guru, became free from the worldly bonds and the devotional worship earned them glory throughout the ages. ||2|| ਜਿਨ੍ਹਾਂ ਜੀਵਾਂ ਨੂੰ ਗੁਰੂ ਨੇ ਪ੍ਰਭੂ ਦਾ ਦਰਸਨ ਕਰਾ ਦਿੱਤਾ ਹੈ, ਉਹ ਮਾਇਆ ਦੇ ਬੰਧਨਾਂ ਤੋਂ ਆਜ਼ਾਦ ਹੋ ਜਾਂਦੇ ਹਨ, ਉਹ ਸਦਾ ਪਰਮਾਤਮਾ ਦੀ ਭਗਤੀ ਕਰਦੇ ਤੇ ਸੋਭਾ ਖੱਟਦੇ ਹਨ ॥੨॥
ਹਮ ਥਾਰੇ ਤ੍ਰਿਭਵਣ ਜਗੁ ਤੁਮਰਾ ਤੂ ਮੇਰਾ ਹਉ ਤੇਰਾ ॥ ham thaaray taribhavan jag tumraa too mayraa ha-o tayraa. O’ God, we belong to You, the entire universe is Yours; You are my Master and I am Your devotee. ਹੇ ਪ੍ਰਭੂ! ਅਸੀਂ ਤੇਰੇ ਪੈਦਾ ਕੀਤੇ ਹੋਏ ਹਾਂ, ਤਿੰਨਾਂ ਭਵਨਾਂ ਵਾਲਾ ਸਾਰਾ ਹੀ ਸੰਸਾਰ ਤੇਰਾ ਰਚਿਆ ਹੋਇਆ ਹੈ, ਤੂੰ ਮੇਰਾ (ਮਾਲਕ) ਹੈਂ, ਮੈਂ ਤੇਰਾ (ਦਾਸ)।
ਸਤਿਗੁਰਿ ਮਿਲਿਐ ਨਿਰੰਜਨੁ ਪਾਇਆ ਬਹੁਰਿ ਨ ਭਵਜਲਿ ਫੇਰਾ ॥੩॥ satgur mili-ai niranjan paa-i-aa bahur na bhavjal fayraa. ||3|| If one meets with the True Guru, only then one realizes the immaculate God and he is not consigned to the world-ocean of vices ever again. ||3||. ਜੇ ਗੁਰੂ ਮਿਲ ਪਏ, ਤਾਂ ਮਾਇਆ ਤੋਂ ਰਹਿਤ ਪ੍ਰਭੂ ਮਿਲ ਪੈਂਦਾ ਹੈ, ਤੇ ਮੁੜ ਸੰਸਾਰ-ਸਮੁੰਦਰ (ਦੇ ਗੇੜ) ਵਿਚ ਨਹੀਂ ਆਉਣਾ ਪੈਂਦਾ ॥੩॥
ਅਪੁਨੇ ਪਿਰ ਹਰਿ ਦੇਖਿ ਵਿਗਾਸੀ ਤਉ ਧਨ ਸਾਚੁ ਸੀਗਾਰੋ ॥ apunay pir har daykh vigaasee ta-o Dhan saach seegaaro. That bride is deemed truly embellished only when she feels delighted upon seeing the sight of her Husband-God. ਜੀਵ-ਇਸਤ੍ਰੀ ਦਾ ਸਿੰਗਾਰ ਤਦੋਂ ਹੀ ਅਟੱਲ ਸਮਝੋ (ਤਦੋਂ ਹੀ ਸਫਲ ਜਾਣੋ) ਜਦੋਂ ਉਹ ਆਪਣੇ ਪਤੀ-ਪ੍ਰਭੂ ਨੂੰ ਵੇਖ ਕੇ ਹੁਲਾਰੇ ਵਿਚ ਆਉਂਦੀ ਹੈ,
ਅਕੁਲ ਨਿਰੰਜਨ ਸਿਉ ਸਚਿ ਸਾਚੀ ਗੁਰਮਤਿ ਨਾਮੁ ਅਧਾਰੋ ॥੪॥ akul niranjan si-o sach saachee gurmat naam aDhaaro. ||4|| By following the Guru’s teachings, when God’s Name becomes the support of her life, she becomes one with the immaculate God who has no lineage.||4|| ਜਦੋਂ ਸੱਚੇ ਦੇ ਸਿਮਰਨ ਦੀ ਰਾਹੀਂ ਕੁਲ-ਰਹਿਤ ਮਾਇਆ-ਰਹਿਤ ਪ੍ਰਭੂ ਨਾਲ ਇਕ-ਰੂਪ ਹੋ ਜਾਂਦੀ ਹੈ, ਜਦੋਂ ਗੁਰੂ ਦੀ ਸਿੱਖਿਆ ਉਤੇ ਤੁਰ ਕੇ ਪ੍ਰਭੂ ਦਾ ਨਾਮ ਉਸ ਦੇ ਜੀਵਨ ਦਾ ਸਹਾਰਾ ਬਣ ਜਾਂਦਾ ਹੈ ॥੪॥
ਮੁਕਤਿ ਭਈ ਬੰਧਨ ਗੁਰਿ ਖੋਲ੍ਹ੍ਹੇ ਸਬਦਿ ਸੁਰਤਿ ਪਤਿ ਪਾਈ ॥ mukat bha-ee banDhan gur kholHay sabad surat pat paa-ee. The bride whose worldly bonds the Guru has loosened, is emancipated and she receives honor by focusing her mind on the Guru’s word. ਜਿਸ ਜੀਵ-ਇਸਤ੍ਰੀ ਦੇ ਮਾਇਆ ਦੇ ਬੰਧਨ ਗੁਰੂ ਨੇ ਖੋਹਲ ਦਿੱਤੇ ਉਹ ਮਾਇਆ ਦੇ ਬੰਧਨਾਂ ਤੋਂ ਆਜ਼ਾਦ ਹੋ ਗਈ, ਗੁਰੂ ਦੇ ਸਬਦ ਵਿਚ ਸੁਰਤ ਜੋੜ ਕੇ ਉਹ ਇੱਜ਼ਤ ਹਾਸਲ ਕਰਦੀ ਹੈ ।
ਨਾਨਕ ਰਾਮ ਨਾਮੁ ਰਿਦ ਅੰਤਰਿ ਗੁਰਮੁਖਿ ਮੇਲਿ ਮਿਲਾਈ ॥੫॥੪॥ naanak raam naam rid antar gurmukh mayl milaa-ee. ||5||4|| O’ Nanak! God’s Name is always within her heart and she is united with God by following the Guru’s teachings. ||5||4|| ਹੇ ਨਾਨਕ! ਪ੍ਰਭੂ ਦਾ ਨਾਮ ਸਦਾ ਉਸ ਦੇ ਹਿਰਦੇ ਵਿਚ ਵੱਸਦਾ ਹੈ, ਗੁਰੂ ਦੀ ਸਰਨ ਪੈ ਕੇ ਉਹ ਪ੍ਰਭੂ-ਪਤੀ ਦੇ ਮਿਲਾਪ ਵਿਚ ਮਿਲ ਜਾਂਦੀ ਹੈ ॥੫॥੪॥
ਮਹਲਾ ੧ ਮਲਾਰ ॥ mehlaa 1 malaar. First Guru, Raag Malaar:
ਪਰ ਦਾਰਾ ਪਰ ਧਨੁ ਪਰ ਲੋਭਾ ਹਉਮੈ ਬਿਖੈ ਬਿਕਾਰ ॥ par daaraa par Dhan par lobhaa ha-umai bikhai bikaar. One who enshrines the Guru’s word in the heart, abandons the desire for another’s woman, wealth, greed, ego, Maya and evil pursuits, (ਜੇਹੜਾ ਮਨੁੱਖ ਗੁਰੂ ਦਾ ਸ਼ਬਦ ਹਿਰਦੇ ਵਿਚ ਵਸਾਂਦਾ ਹੈ ਉਹ) ਪਰਾਈ ਇਸਤ੍ਰੀ (ਦਾ ਸੰਗ), ਪਰਾਇਆ ਧਨ, ਬਹੁਤ ਲਾਲਚ, ਹਉਮੈ, ਵਿਸ਼ਿਆਂ (ਵਾਲੀ ਰੁਚੀ), ਮੰਦੇ ਕਰਮ,
ਦੁਸਟ ਭਾਉ ਤਜਿ ਨਿੰਦ ਪਰਾਈ ਕਾਮੁ ਕ੍ਰੋਧੁ ਚੰਡਾਰ ॥੧॥ dusat bhaa-o taj nind paraa-ee kaam kroDh chandaar. ||1|| evil inclinations, slandering of others, and the demons of lust and anger. ||1|| ਭੈੜੀ ਨੀਅਤ, ਪਰਾਈ ਨਿੰਦਿਆ, ਕਾਮ ਅਤੇ ਚੰਡਾਲ ਕ੍ਰੋਧ-ਇਹ ਸਭ ਕੁਝ ਤਿਆਗ ਦੇਂਦਾ ਹੈ ॥੧॥
ਮਹਲ ਮਹਿ ਬੈਠੇ ਅਗਮ ਅਪਾਰ ॥ mahal meh baithay agam apaar. The incomprehensible and limitless God pervades each heart, ਅਪਹੁੰਚ ਤੇ ਬੇਅੰਤ ਪ੍ਰਭੂ ਜੀ ਹਰੇਕ ਸਰੀਰ ਵਿਚ ਬੈਠੇ ਹੋਏ ਹਨ (ਮੌਜੂਦ ਹਨ),
ਭੀਤਰਿ ਅੰਮ੍ਰਿਤੁ ਸੋਈ ਜਨੁ ਪਾਵੈ ਜਿਸੁ ਗੁਰ ਕਾ ਸਬਦੁ ਰਤਨੁ ਆਚਾਰ ॥੧॥ ਰਹਾਉ ॥ bheetar amrit so-ee jan paavai jis gur kaa sabad ratan aachaar. ||1|| rahaa-o. but only that person realizes the ambrosial nectar of Naam within, whose daily conduct becomes in accordance with the Guru’s sublime word. ||1||Pause|| ਪਰ ਉਹੀ ਮਨੁੱਖ ਪ੍ਰਭੂ ਜੀ ਦਾ ਨਾਮ-ਅੰਮ੍ਰਿਤ ਹਾਸਲ ਕਰਦਾ ਹੈ ਜਿਸ ਦੀ ਨਿੱਤ ਦੀ ਕ੍ਰਿਆ ਗੁਰੂ ਦਾ ਸ੍ਰੇਸ਼ਟ ਸ਼ਬਦ ਹੋ ਜਾਏ ॥੧॥ ਰਹਾਉ ॥


© 2017 SGGS ONLINE
Scroll to Top