Page 1310
ਸਤਿਗੁਰੁ ਦਾਤਾ ਜੀਅ ਜੀਅਨ ਕੋ ਭਾਗਹੀਨ ਨਹੀ ਭਾਵੈਗੋ ॥
satgur daataa jee-a jee-an ko bhaagheen nahee bhaavaigo.
The true Guru is the giver of the spiritual life to all human beings, but theunfortunate one does not develop love for him.
ਗੁਰੂ ਸਭ ਜੀਵਾਂ ਦਾ ਆਤਮਕ ਜੀਵਨ ਦਾ ਦਾਤਾ ਹੈ, ਪਰ ਬਦ-ਕਿਸਮਤ ਮਨੁੱਖ ਨੂੰ ਗੁਰੂ ਪਿਆਰਾ ਨਹੀਂ ਲੱਗਦਾ।
ਫਿਰਿ ਏਹ ਵੇਲਾ ਹਾਥਿ ਨ ਆਵੈ ਪਰਤਾਪੈ ਪਛੁਤਾਵੈਗੋ ॥੭॥
fir ayh vaylaa haath na aavai partaapai pachhutaavaigo. ||7||
This opportunity does not come in this lifetime again and in the end he torments and regrets. ||7||
ਮੁੜ ਇਹ ਸਮਾ ਹੱਥ ਨਹੀਂ ਆਉਂਦਾ, ਤਦੋਂ ਦੁੱਖੀ ਹੁੰਦਾ ਹੈ ਤੇ ਹੱਥ ਮਲਦਾ ਹੈ ॥੭॥
ਜੇ ਕੋ ਭਲਾ ਲੋੜੈ ਭਲ ਅਪਨਾ ਗੁਰ ਆਗੈ ਢਹਿ ਢਹਿ ਪਾਵੈਗੋ ॥
jay ko bhalaa lorhai bhal apnaa gur aagai dheh dheh paavaigo.
If anyone desires his own welfare, he should give up self-conceit and completely surrender to the Guru.
ਜੇ ਕੋਈ ਮਨੁੱਖ ਆਪਣਾ ਭਲਾ ਚਾਹੁੰਦਾ ਹੈ (ਤਾਂ ਉਸ ਨੂੰ ਚਾਹੀਦਾ ਹੈ ਕਿ ਉਹ) ਗੁਰੂ ਦੇ ਦਰ ਤੇ ਆਪਾ-ਭਾਵ ਗਵਾ ਕੇ ਪਿਆ ਰਹੇ।
ਨਾਨਕ ਦਇਆ ਦਇਆ ਕਰਿ ਠਾਕੁਰ ਮੈ ਸਤਿਗੁਰ ਭਸਮ ਲਗਾਵੈਗੋ ॥੮॥੩
naanak da-i-aa da-i-aa kar thaakur mai satgur bhasam lagaavaigo. ||8||3||
O’ Nanak, pray like this, O’ my God, bestow mercy, that I may humbly bowbefore the true Guru and follow his teachings. ||8||3||
ਹੇ ਮੇਰੇ ਠਾਕੁਰ! ਨਾਨਕ ਉਤੇ ਮਿਹਰ ਕਰ, ਮਿਹਰ ਕਰ, ਮੇਰੇ ਮੱਥੇ ਉੱਤੇ ਗੁਰੂ ਦੇ ਚਰਨਾਂ ਦੀ ਧੂੜ ਲੱਗੀ ਰਹੇ ॥੮॥੩॥
ਕਾਨੜਾ ਮਹਲਾ ੪ ॥
kaanrhaa mehlaa 4.
Raag Kaanraa,Fourth Guru:
ਮਨੁ ਹਰਿ ਰੰਗਿ ਰਾਤਾ ਗਾਵੈਗੋ ॥
man har rang raataa gaavaigo.
One whose mind gets imbued with God’s love, he keeps singing His praises,
ਉਹ ਮਨੁੱਖ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ ਜਿਸ ਮਨੁੱਖ ਦਾ ਮਨ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗਿਆ ਜਾਂਦਾ ਹੈ,
ਭੈ ਭੈ ਤ੍ਰਾਸ ਭਏ ਹੈ ਨਿਰਮਲ ਗੁਰਮਤਿ ਲਾਗਿ ਲਗਾਵੈਗੋ ॥੧॥ ਰਹਾਉ ॥
bhai bhai taraas bha-ay hai nirmal gurmat laag lagaavaigo. ||1|| rahaa-o.
he imbues his mind with God’s love through the Guru’s teachings, all his fears and dreads become immaculate adoration for God.||1||Pause||
ਉਹ ਮਨੁੱਖ ਆਪਣੇ ਮਨ ਨੂੰ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗਣ ਵਾਸਤੇ ਮਨ ਨੂੰ ਗੁਰੂ ਦੀ ਮੱਤ ਦੀ ਪਾਣ ਦੇਂਦਾ ਹੈ ਉਸ ਦੇ ਸਾਰੇ (ਮਲੀਨ) ਡਰ ਤੇ ਸਹਮ ਪਵਿੱਤਰ (ਅਦਬ-ਸਤਕਾਰ) ਬਣ ਜਾਂਦੇ ਹਨ ॥੧॥ ਰਹਾਉ ॥
ਹਰਿ ਰੰਗਿ ਰਾਤਾ ਸਦ ਬੈਰਾਗੀ ਹਰਿ ਨਿਕਟਿ ਤਿਨਾ ਘਰਿ ਆਵੈਗੋ ॥
har rang raataa sad bairaagee har nikat tinaa ghar aavaigo.
The person who is imbued with the love of God remains detached from the lovefor Maya: those who are close to God, He manifests in their heart,
ਪਰਮਾਤਮਾ ਦੇ ਪਿਆਰ-ਰੰਗ ਵਿਚ ਰੰਗਿਆ ਹੋਇਆ ਮਨੁੱਖ ਮਾਇਆ ਦੇ ਮੋਹ ਵਲੋਂ ਉਪਰਾਮ ਰਹਿੰਦਾ ਹੈ, ਪ੍ਰਭੂ (ਪ੍ਰੇਮ-ਰੰਗ ਵਿਚ ਰੰਗੇ ਮਨੁੱਖਾਂ ਦੇ ਸਦਾ) ਨੇੜੇ ਵੱਸਦਾ ਹੈ, ਉਹਨਾਂ ਦੇ ਹਿਰਦੇ- ਘਰ ਵਿਚ ਆ ਟਿਕਦਾ ਹੈ।
ਤਿਨ ਕੀ ਪੰਕ ਮਿਲੈ ਤਾਂ ਜੀਵਾ ਕਰਿ ਕਿਰਪਾ ਆਪਿ ਦਿਵਾਵੈਗੋ ॥੧॥
tin kee pank milai taaN jeevaa kar kirpaa aap divaavaigo. ||1||
I will spiritually remain alive if I receive the humble service of such persons; butGod Himself bestows this service through His grace. ||1||
ਜੇ ਮੈਨੂੰ ਉਹਨਾਂ ਮਨੁੱਖਾਂ ਦੀ ਚਰਨ-ਧੂੜ ਮਿਲੇ, ਤਾਂ ਮੈਂ ਆਤਮਕ ਜੀਵਨ ਪ੍ਰਾਪਤ ਕਰ ਲੈਂਦਾ ਹਾਂ। ਪਰ ਇਹ ਚਰਨ-ਧੂੜ ਪ੍ਰਭੂ ਆਪ ਹੀ ਕਿਰਪਾ ਕਰ ਕੇ ਦਿਵਾਂਦਾ ਹੈ ॥੧॥
ਦੁਬਿਧਾ ਲੋਭਿ ਲਗੇ ਹੈ ਪ੍ਰਾਣੀ ਮਨਿ ਕੋਰੈ ਰੰਗੁ ਨ ਆਵੈਗੋ ॥
dubiDhaa lobh lagay hai paraanee man korai rang na aavaigo.
Those people who are attached to greed and duality, their unripe mind does notget imbued with God’s love
ਜਿਹੜੇ ਮਨੁੱਖ ਮੇਰ-ਤੇਰ ਵਿਚ ਲੋਭ ਵਿਚ ਫਸੇ ਰਹਿੰਦੇ ਹਨ, ਉਹਨਾਂ ਦੇ ਕੋਰੇ ਮਨ ਉੱਤੇ (ਪ੍ਰਭੂ ਦਾ ਪਿਆਰ-) ਰੰਗ ਨਹੀਂ ਚੜ੍ਹਦਾ।
ਫਿਰਿ ਉਲਟਿਓ ਜਨਮੁ ਹੋਵੈ ਗੁਰ ਬਚਨੀ ਗੁਰੁ ਪੁਰਖੁ ਮਿਲੈ ਰੰਗੁ ਲਾਵੈਗੋ ॥੨॥
fir ulti-o janam hovai gur bachnee gur purakh milai rang laavaigo. ||2||
They spiritually rejuvenate when their lives are transformed through the Guru’s teachings; one who meets with the Divine Guru, he imbues that person’s mind with God’s love. ||2||
ਫਿਰ ਜਦੋਂ ਗੁਰੂ ਦੇ ਬਚਨਾਂ ਦੀ ਰਾਹੀਂ (ਉਹਨਾਂ ਦਾ ਮਨ ਦੁਬਿਧਾ ਲੋਭ ਆਦਿਕ ਵਲੋਂ) ਪਰਤਦਾ ਹੈ,(ਤਾਂ ਉਹਨਾਂ ਨੂੰ ਨਵਾਂ ਆਤਮਕ) ਜਨਮ ਮਿਲਦਾ ਹੈ। (ਜਿਸ ਮਨੁੱਖ ਨੂੰ) ਗੁਰੂ ਪੁਰਖ ਮਿਲ ਪੈਂਦਾ ਹੈ (ਉਸ ਦੇ ਮਨ ਨੂੰ ਪ੍ਰਭੂ-ਪਿਆਰ ਦਾ) ਰੰਗ ਚਾੜ੍ਹ ਦੇਂਦਾ ਹੈ ॥੨
ਇੰਦ੍ਰੀ ਦਸੇ ਦਸੇ ਫੁਨਿ ਧਾਵਤ ਤ੍ਰੈ ਗੁਣੀਆ ਖਿਨੁ ਨ ਟਿਕਾਵੈਗੋ ॥
indree dasay dasay fun Dhaavat tarai gunee-aa khin na tikaavaigo.
The ten sensory organs of a person keep wandering in all the ten directions, hismind swayed by the three modes of Maya doesn’t rest even for a moment.
ਮਨੁੱਖ ਦੀਆਂ ਇਹ ਦਸੇ ਹੀ ਇੰਦ੍ਰੀਆਂ ਮੁੜ ਮੁੜ ਭਟਕਦੀਆਂ ਫਿਰਦੀਆਂ ਹਨ। (ਮਾਇਆ ਦੇ) ਤਿੰਨ ਗੁਣਾਂ ਵਿਚ ਗ੍ਰਸਿਆ ਮਨ ਰਤਾ-ਭਰ ਸਮੇ ਲਈ ਭੀ (ਇਕ ਥਾਂ) ਨਹੀਂ ਟਿਕਦਾ।
ਸਤਿਗੁਰ ਪਰਚੈ ਵਸਗਤਿ ਆਵੈ ਮੋਖ ਮੁਕਤਿ ਸੋ ਪਾਵੈਗੋ ॥੩॥
satgur parchai vasgat aavai mokh mukat so paavaigo. ||3||
When the Guru is pleased with someone, his mind comes under control and thatperson attains emancipation (freedom from vices) ||3||
ਜਦੋਂ ਗੁਰੂ (ਕਿਸੇ ਮਨੁੱਖ ਉੱਤੇ) ਤ੍ਰੱਠਦਾ ਹੈ ਤਾਂ ਉਸ ਦਾ ਮਨ ਵੱਸ ਵਿਚ ਆ ਜਾਂਦਾ ਹੈ, ਉਹ ਮਨੁੱਖ ਵਿਕਾਰਾਂ ਤੋਂ ਖ਼ਲਾਸੀ ਹਾਸਲ ਕਰ ਲੈਂਦਾ ਹੈ ॥੩॥
ਓਅੰਕਾਰਿ ਏਕੋ ਰਵਿ ਰਹਿਆ ਸਭੁ ਏਕਸ ਮਾਹਿ ਸਮਾਵੈਗੋ ॥
o-ankaar ayko rav rahi-aa sabh aykas maahi samaavaigo.
The one God is pervading everywhere and ultimately everything merges in that one God.
ਇਕ ਪਰਮਾਤਮਾ ਹੀ ਸਭ ਥਾਂ ਵਿਆਪਕ ਹੋ ਰਿਹਾ ਹੈ, ਉਸ ਇਕੋ ਸਰਬ-ਵਿਆਪਕ ਵਿਚ ਹੀ ਸਾਰਾ ਜਗਤ ਲੀਨ ਹੋ ਜਾਂਦਾ ਹੈ।
ਏਕੋ ਰੂਪੁ ਏਕੋ ਬਹੁ ਰੰਗੀ ਸਭੁ ਏਕਤੁ ਬਚਨਿ ਚਲਾਵੈਗੋ ॥੪॥
ayko roop ayko baho rangee sabh aykat bachan chalaavaigo. ||4||
That God who is all by Himself at times and then He manifests Himself in manyforms and runs the entire creation by His sole command. ||4||
ਉਹ ਪਰਮਾਤਮਾ (ਕਦੇ) ਇਕ ਆਪ ਹੀ ਆਪ ਹੁੰਦਾ ਹੈ, ਉਹ ਆਪ ਹੀ (ਜਗਤ ਰਚ ਕੇ) ਅਨੇਕਾਂ ਰੰਗਾਂ ਵਾਲਾ ਬਣ ਜਾਂਦਾ ਹੈ। ਸਾਰੇ ਜਗਤ ਨੂੰ ਉਹ ਪ੍ਰਭੂ ਇਕ ਆਪਣੇ ਹੀ ਹੁਕਮ ਵਿਚ ਤੋਰ ਰਿਹਾ ਹੈ ॥੪॥
ਗੁਰਮੁਖਿ ਏਕੋ ਏਕੁ ਪਛਾਤਾ ਗੁਰਮੁਖਿ ਹੋਇ ਲਖਾਵੈਗੋ ॥
gurmukh ayko ayk pachhaataa gurmukh ho-ay lakhaavaigo.
The Guru’s follower recognizes the one and the only God pervading everywhereand he understands this by following the Guru’s teachings.
ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਹਰ ਥਾਂ) ਇਕ ਪ੍ਰਭੂ ਨੂੰ ਹੀ ਵੱਸਦਾ ਪਛਾਣਦਾ ਹੈ। ਗੁਰੂ ਦੇ ਸਨਮੁਖ ਹੋ ਕੇ ਮਨੁੱਖ ਇਹ ਭੇਤ ਸਮਝ ਲੈਂਦਾ ਹੈ।
ਗੁਰਮੁਖਿ ਜਾਇ ਮਿਲੈ ਨਿਜ ਮਹਲੀ ਅਨਹਦ ਸਬਦੁ ਬਜਾਵੈਗੋ ॥੫॥
gurmukh jaa-ay milai nij mahlee anhad sabad bajaavaigo. ||5||
The Guru’s follower realizes God in his heart and enjoys the divine melody of theGuru’s word which continuously resounds there. ||5|||
ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਪ੍ਰਭੂ-ਚਰਨਾਂ ਵਿਚ ਜਾ ਪਹੁੰਚਦਾ ਹੈ, ਉਹ (ਆਪਣੇ ਅੰਦਰ) ਗੁਰੂ ਦੇ ਸ਼ਬਦ ਦਾ ਇਕ-ਰਸ ਪ੍ਰਬਲ ਪ੍ਰਭਾਵ ਪਾਈ ਰੱਖਦਾ ਹੈ ॥੫॥
ਜੀਅ ਜੰਤ ਸਭ ਸਿਸਟਿ ਉਪਾਈ ਗੁਰਮੁਖਿ ਸੋਭਾ ਪਾਵੈਗੋ ॥
jee-a jant sabh sisat upaa-ee gurmukh sobhaa paavaigo.
Even though God has created all the beings and the universe, only that person who follows the Guru’s teachings receives glory both here and hereafter.
(ਉਂਞ ਤਾਂ) ਸਾਰੇ ਜੀਅ ਜੰਤ (ਪ੍ਰਭੂ ਦੇ ਪੈਦਾ ਕੀਤੇ ਹੋਏ ਹਨ), ਸਾਰੀ ਸ੍ਰਿਸ਼ਟੀ (ਪ੍ਰਭੂ ਨੇ ਹੀ) ਪੈਦਾ ਕੀਤੀ ਹੋਈ ਹੈ, (ਪਰ) ਜਿਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਹ (ਲੋਕ ਪਰਲੋਕ ਵਿਚ) ਵਡਿਆਈ ਹਾਸਲ ਕਰਦਾ ਹੈ।
ਬਿਨੁ ਗੁਰ ਭੇਟੇ ਕੋ ਮਹਲੁ ਨ ਪਾਵੈ ਆਇ ਜਾਇ ਦੁਖੁ ਪਾਵੈਗੋ ॥੬॥
bin gur bhaytay ko mahal na paavai aa-ay jaa-ay dukh paavaigo. ||6||
Without meeting the Guru and following his teaching, no one realizes God’spresence and keeps suffering in the cycle of birth and death.||6||
ਗੁਰੂ ਨੂੰ ਮਿਲਣ ਤੋਂ ਬਿਨਾ ਕੋਈ ਭੀ ਮਨੁੱਖ ਪ੍ਰਭੂ ਦੇ ਚਰਨਾਂ ਵਿਚ ਥਾਂ ਨਹੀਂ ਲੈ ਸਕਦਾ ਉਹ ਜਨਮ ਮਰਨ ਦੇ ਗੇੜ ਵਿਚ ਦੁੱਖ ਭੋਗਦਾ ਰਹਿੰਦਾ ਹੈ ॥੬॥
ਅਨੇਕ ਜਨਮ ਵਿਛੁੜੇ ਮੇਰੇ ਪ੍ਰੀਤਮ ਕਰਿ ਕਿਰਪਾ ਗੁਰੂ ਮਿਲਾਵੈਗੋ ॥
anayk janam vichhurhay mayray pareetam kar kirpaa guroo milaavaigo.
O’ my beloved God, for many births the mortals remain separated from you, only the Guru through his mercy unites them with You.
ਹੇ ਮੇਰੇ ਪ੍ਰੀਤਮ ਪ੍ਰਭੂ! ਜੀਵ ਅਨੇਕਾਂ ਹੀ ਜਨਮ ਤੇਰੇ ਚਰਨਾਂ ਤੋਂ ਵਿਛੁੜੇ ਰਹਿੰਦੇ ਹਨ। ਗੁਰੂ ਹੀ ਮਿਹਰ ਕਰ ਕੇ ਇਹਨਾਂ ਨੂੰ ਤੇਰੇ ਨਾਲ ਮਿਲਾਂਦਾ ਹੈ।
ਸਤਿਗੁਰ ਮਿਲਤ ਮਹਾ ਸੁਖੁ ਪਾਇਆ ਮਤਿ ਮਲੀਨ ਬਿਗਸਾਵੈਗੋ ॥੭॥
satgur milat mahaa sukh paa-i-aa mat maleen bigsaavaigo. ||7||
Meeting the true Guru, a person attains supreme bliss and the Guru brings thatperson’s intellect in blossom which has been soiled by vices.||7||
ਗੁਰੂ ਨੂੰ ਮਿਲਦਿਆਂ ਹੀ ਮਨੁੱਖ ਬੜਾ ਆਨੰਦ ਪ੍ਰਾਪਤ ਕਰਦਾ ਹੈ। ਵਿਕਾਰਾਂ ਵਿਚ ਮੈਲੀ ਹੋ ਚੁਕੀ ਉਸ ਦੀ ਮੱਤ ਨੂੰ ਗੁਰੂ ਖੇੜੇ ਵਿਚ ਲੈ ਆਉਂਦਾ ਹੈ ॥੭॥
ਹਰਿ ਹਰਿ ਕ੍ਰਿਪਾ ਕਰਹੁ ਜਗਜੀਵਨ ਮੈ ਸਰਧਾ ਨਾਮਿ ਲਗਾਵੈਗੋ ॥
har har kirpaa karahu jagjeevan mai sarDhaa naam lagaavaigo.
O’ God, the life of the universe, bestow mercy and attune me to the lovingdevotion of Your Name.
ਹੇ ਜਗਤ ਦੇ ਜੀਵਨ ਹਰੀ! ਮਿਹਰ ਕਰ, ਅਤੇ ਮੇਰੇ ਅੰਦਰ ਆਪਣੇ ਨਾਮ ਵਿੱਚ ਭਰੋਸਾ ਪੈਦਾ ਕਰ।
ਨਾਨਕ ਗੁਰੂ ਗੁਰੂ ਹੈ ਸਤਿਗੁਰੁ ਮੈ ਸਤਿਗੁਰੁ ਸਰਨਿ ਮਿਲਾਵੈਗੋ ॥੮॥੪॥
naanak guroo guroo hai satgur mai satgur saran milaavaigo. ||8||4||
O’ Nanak, the true Guru is the only Guru who can keep me in God’s refuge andunite me with You. ||8||4||
ਹੇ ਨਾਨਕ! (ਪ੍ਰਭੂ-ਚਰਨਾਂ ਵਿਚ ਜੁੜਨ ਲਈ) ਗੁਰੂ ਹੀ (ਵਸੀਲਾ) ਹੈ, ਗੁਰੂ ਹੀ (ਵਿਚੋਲਾ) ਹੈ। ਗੁਰੂ ਹੀ ਮੈਨੂੰ ਪ੍ਰਭੂ ਦੀ ਸਰਨ ਵਿਚ ਟਿਕਾਈ ਰੱਖ ਸਕਦਾ ਹੈ ॥੮॥੪॥
ਕਾਨੜਾ ਮਹਲਾ ੪ ॥
kaanrhaa mehlaa 4.
Raag Kaanraa,Fourth Guru:
ਮਨ ਗੁਰਮਤਿ ਚਾਲ ਚਲਾਵੈਗੋ ॥
man gurmat chaal chalaavaigo.
O’ my mind, the Guru’s teachings alone can make you practice the righteous way of living.
ਹੇ ਮਨ (ਤੈਨੂੰ) ਗੁਰੂ ਦੀ ਸਿੱਖਿਆ (ਹੀ ਸਹੀ ਜੀਵਨ ਦੀ) ਚਾਲ ਚਲਾ ਸਕਦੀ ਹੈ।
ਜਿਉ ਮੈਗਲੁ ਮਸਤੁ ਦੀਜੈ ਤਲਿ ਕੁੰਡੇ ਗੁਰ ਅੰਕਸੁ ਸਬਦੁ ਦ੍ਰਿੜਾਵੈਗੋ ॥੧॥ ਰਹਾਉ ॥
ji-o maigal masat deejai tal kunday gur ankas sabad darirh-aavaigo. ||1|| rahaa-o.
Just as a goad controls a wild elephant, similarly the Guru enshrines the divineword in the mortal’s mind which acts like a goad to control his mind. ||1||Pause||
ਜਿਵੇਂ ਮਸਤ ਹਾਥੀ ਨੂੰ ਕੁੰਡੇ ਹੇਠ ਰੱਖੀਦਾ ਹੈ ਤਿਵੇਂ ਗੁਰੂ ਆਪਣਾ ਸ਼ਬਦ ਮਨੁੱਖ ਦੇ ਹਿਰਦੇ ਵਿਚ ਪੱਕਾ ਕਰ ਦੇਂਦਾ ਹੈ ਜੋ ਮਨ ਨੂੰ ਕਾਬੂ ਵਿਚ ਰਖਦਾ ਹੈ ॥੧॥ ਰਹਾਉ ॥
ਚਲਤੌ ਚਲੈ ਚਲੈ ਦਹ ਦਹ ਦਿਸਿ ਗੁਰੁ ਰਾਖੈ ਹਰਿ ਲਿਵ ਲਾਵੈਗੋ ॥
chaltou chalai chalai dah dah dis gur raakhai har liv lavigo.
The mortal’s mercurial mind keeps roaming in all the ten directions, but the Gurusaves it from wandering and instills love for God in it.
ਮਨੁੱਖ ਦਾ ਮਨ ਮੁੜ ਮੁੜ ਦਸੀਂ ਪਾਸੀਂ ਭਟਕਦਾ ਫਿਰਦਾ ਹੈ, ਗੁਰੂ ਇਸ ਨੂੰ ਭਟਕਣ ਤੋਂ ਬਚਾਂਦਾ ਹੈ ਇਸਦੇ ਅੰਦਰ ਪ੍ਰਭੂ ਦਾ ਪਿਆਰ ਪੈਦਾ ਕਰਦਾ ਹੈ।
ਸਤਿਗੁਰੁ ਸਬਦੁ ਦੇਇ ਰਿਦ ਅੰਤਰਿ ਮੁਖਿ ਅੰਮ੍ਰਿਤੁ ਨਾਮੁ ਚੁਆਵੈਗੋ ॥੧॥
satgur sabad day-ay rid antar mukh amrit naam chu-aavaigo. ||1||
The True Guru’s teachings enshrine God’s Name within the mortal’s heart andputs the ambrosial nectar like Name of God into his mouth. ||1||
ਗੁਰੂ (ਆਪਣਾ) ਸ਼ਬਦ (ਮਨੁੱਖ ਦੇ) ਹਿਰਦੇ ਵਿਚ ਟਿਕਾ ਦੇਂਦਾ ਹੈ, ਅਤੇ ਉਸ ਦੇ ਮੂੰਹ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ ਜਲ ਚੋਂਦਾ ਹੈ ॥੧॥
ਬਿਸੀਅਰ ਬਿਸੂ ਭਰੇ ਹੈ ਪੂਰਨ ਗੁਰੁ ਗਰੁੜ ਸਬਦੁ ਮੁਖਿ ਪਾਵੈਗੋ ॥
bisee-ar bisoo bharay hai pooran gur garurh sabad mukh paavaigo.
The snakes are filled with venom and the mythical garurh mantra is the antidotefor it, similarly in whose mouth the perfect Guru puts the mantra of his word,
ਸੱਪ ਜ਼ਹਰ ਨਾਲ ਨਕਾ-ਨਕ ਭਰੇ ਹੁੰਦੇ ਹਨ (ਉਹਨਾਂ ਦੇ ਅਸਰ ਤੋਂ ਬਚਾਣ ਲਈ) ਗਾਰੁੜ ਮੰਤਰ ਹੈ (ਇਸੇ ਤਰ੍ਹਾਂ) ਗੁਰੂ (ਆਪਣਾ) ਸ਼ਬਦ (-ਮੰਤ੍ਰ ਜਿਸ ਮਨੁੱਖ ਦੇ) ਮੂੰਹ ਵਿਚ ਪਾ ਦੇਂਦਾ ਹੈ,
ਮਾਇਆ ਭੁਇਅੰਗ ਤਿਸੁ ਨੇੜਿ ਨ ਆਵੈ ਬਿਖੁ ਝਾਰਿ ਝਾਰਿ ਲਿਵ ਲਾਵੈਗੋ ॥੨॥
maa-i-aa bhu-i-ang tis nayrh na aavai bikh jhaar jhaar liv laavaigo. ||2||
the snake-like Maya doesn’t come near that person and dispelling the poison ofego from his mind, the Guru’s word focuses his mind on God. ||2||
ਮਾਇਆ ਸਪਣੀ ਉਸ ਦੇ ਨੇੜੇ ਨਹੀਂ ਢੁਕਦੀ। (ਗੁਰੂ ਸ਼ਬਦ-ਮੰਤ੍ਰ ਦੀ ਬਰਕਤਿ ਨਾਲ ਉਸ ਦਾ) ਜ਼ਹਰ ਝਾੜ ਝਾੜ ਕੇ (ਉਸ ਦੇ ਅੰਦਰ) ਪਰਮਾਤਮਾ ਦੀ ਲਗਨ ਪੈਦਾ ਕਰ ਦੇਂਦਾ ਹੈ ॥੨॥
ਸੁਆਨੁ ਲੋਭੁ ਨਗਰ ਮਹਿ ਸਬਲਾ ਗੁਰੁ ਖਿਨ ਮਹਿ ਮਾਰਿ ਕਢਾਵੈਗੋ ॥
su-aan lobh nagar meh sablaa gur khin meh maar kadhaavaigo.
A very powerful dog called greed lives in the human body, but the Guru’s wordbeats and drives it out in an instant
ਲੋਭ-ਕੁੱਤਾ ਮਨੁੱਖ ਦੇ ਸਰੀਰ ਵਿਚ ਬਲਵਾਨ ਹੋਇਆ ਰਹਿੰਦਾ ਹੈ, ਪਰ ਗੁਰੂ ਇਕ ਛਿਨ ਵਿਚ ਇਸ ਨੂੰ ਮਾਰ ਕੇ ਉਸ ਦੇ ਅੰਦਰੋਂ ਕੱਢ ਦੇਂਦਾ ਹੈ।
ਸਤੁ ਸੰਤੋਖੁ ਧਰਮੁ ਆਨਿ ਰਾਖੇ ਹਰਿ ਨਗਰੀ ਹਰਿ ਗੁਨ ਗਾਵੈਗੋ ॥੩॥
sat santokh Dharam aan raakhay har nagree har gun gaavaigo. ||3||
The Guru has kept the truth, contentment and righteousness in the holycongregation, and to escape from greed one keeps singing God’s praises. ||3||
(ਗੁਰੂ ਨੇ) ਸਤ ਸੰਤੋਖ ਧਰਮ (ਇਹ ਗੁਣ) ਸਾਧ ਸੰਗਤ-ਨਗਰੀ ਵਿਚ ਲਿਆ ਕੇ ਰੱਖੇ ਹੋਏ ਹਨ (ਲੋਭ-ਕੁੱਤੇ ਤੋਂ ਬਚਣ ਲਈ ਮਨੁੱਖ) ਸਾਧ ਸੰਗਤ ਵਿਚ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ ॥੩॥