Guru Granth Sahib Translation Project

Guru granth sahib page-1371

Page 1371

ਕਬੀਰ ਚੁਗੈ ਚਿਤਾਰੈ ਭੀ ਚੁਗੈ ਚੁਗਿ ਚੁਗਿ ਚਿਤਾਰੇ ॥ kabeer chugai chitaarai bhee chugai chug chug chitaaray. O’ Kabir, while pecking at its feed a flamingo is remembering its chicks (which it has left behind), yes it keeps pecking and remembering its chicks; ਹੇ ਕਬੀਰ! ਕੂੰਜ ਚੋਗਾ ਚੁਗਦੀ ਹੈ ਤੇ ਆਪਣੇ ਬੱਚਿਆਂ ਦਾ ਭੀ ਚੇਤਾ ਕਰਦੀ ਹੈ, ਮੁੜ ਚੁਗਦੀ ਹੈ, ਚੋਗਾ ਭੀ ਚੁਗਦੀ ਹੈ ਤੇ ਬੱਚਿਆਂ ਦਾ ਚੇਤਾ ਭੀ ਕਰਦੀ ਹੈ।
ਜੈਸੇ ਬਚਰਹਿ ਕੂੰਜ ਮਨ ਮਾਇਆ ਮਮਤਾ ਰੇ ॥੧੨੩॥ jaisay bachrahi kooNj man maa-i-aa mamtaa ray. ||123|| just as the flamingo’s mind always remains in its chicks, similarly one’s mind remains engrossed in the love for Maya. ||123|| ਜਿਵੇਂ ਕੂੰਜ ਦੀ ਸੁਰਤ ਹਰ ਵੇਲੇ ਆਪਣੇ ਬੱਚਿਆਂ ਵਿਚ ਰਹਿੰਦੀ ਹੈ, ਤਿਵੇਂ, ਮਨੁੱਖ ਦਾ ਮਨ ਮਾਇਆ ਦੀ ਮਮਤਾ ਵਿਚ ਟਿਕਿਆ ਰਹਿੰਦਾ ਹੈ ॥੧੨੩॥
ਕਬੀਰ ਅੰਬਰ ਘਨਹਰੁ ਛਾਇਆ ਬਰਖਿ ਭਰੇ ਸਰ ਤਾਲ ॥ kabeer ambar ghanhar chhaa-i-aa barakh bharay sar taal. O’ Kabir, when the cloud fills the sky (in the rainy season), it rains and fills all the ponds with water, ਹੇ ਕਬੀਰ! (ਵਰਖਾ ਰੁੱਤੇ) ਬੱਦਲ ਆਕਾਸ਼ ਵਿਚ (ਚਾਰ ਚੁਫੇਰੇ) ਵਿਛ ਜਾਂਦਾ ਹੈ, ਵਰਖਾ ਕਰ ਕੇ (ਨਿੱਕੇ ਵੱਡੇ ਸਾਰੇ) ਸਰੋਵਰ ਤਾਲਾਬ ਭਰ ਦੇਂਦਾ ਹੈ,
ਚਾਤ੍ਰਿਕ ਜਿਉ ਤਰਸਤ ਰਹੈ ਤਿਨ ਕੋ ਕਉਨੁ ਹਵਾਲੁ ॥੧੨੪॥ chaatrik ji-o tarsat rahai tin ko ka-un havaal. ||124|| but the rain-bird still remains craving for the special drop of rain; in spite of God being present everywhere, but what would be the condition of those who always keep yearning for Maya? ||124|| ਪਰ ਪਪੀਹਾ ਫਿਰ ਭੀ ਵਰਖਾ ਦੀ ਬੂੰਦ ਨੂੰ ਤਰਸਦਾ ਤੇ ਕੂਕਦਾ ਰਹਿੰਦਾ ਹੈ। ਪਰਮਾਤਮਾ ਸਾਰੀ ਸ੍ਰਿਸ਼ਟੀ ਵਿਚ ਵਿਆਪਕ ਹੈ, ਪਰ ਮਾਇਆ ਦੀ ਮਮਤਾ ਵਿਚ ਫਸੇ ਹੋਏ ਜੀਵਾਂ ਦੀ ਕੀ ਦਸ਼ਾ ਹੋਵੇਗੀ? ॥੧੨੪॥
ਕਬੀਰ ਚਕਈ ਜਉ ਨਿਸਿ ਬੀਛੁਰੈ ਆਇ ਮਿਲੈ ਪਰਭਾਤਿ ॥ kabeer chak-ee ja-o nis beechhurai aa-ay milai parbhaat. O’ Kabir, chakvee, the shell duck, gets separated from her partner in the night, but she meets him at dawn again. ਹੇ ਕਬੀਰ! ਚਕਵੀ ਜਦੋਂ ਰਾਤ ਨੂੰ (ਆਪਣੇ ਚੁਕਵੇ ਤੋਂ) ਵਿਛੁੜਦੀ ਹੈ ਤਾਂ ਸਵੇਰ-ਸਾਰ ਮੁੜ ਆ ਮਿਲਦੀ ਹੈ।
ਜੋ ਨਰ ਬਿਛੁਰੇ ਰਾਮ ਸਿਉ ਨਾ ਦਿਨ ਮਿਲੇ ਨ ਰਾਤਿ ॥੧੨੫॥ jo nar bichhuray raam si-o naa din milay na raat. ||125|| but those who get separated from God (because of their love for materialism), can neither realize Him in the day nor in the night. ||125|| ਪਰ ਮਾਇਆ ਦੀ ਮਮਤਾ ਦੇ ਕਾਰਨ ਜੋ ਮਨੁੱਖ ਪ੍ਰਭੂ ਤੋਂ ਵਿਛੁੜਦੇ ਹਨ, ਉਹ ਨਾਹ ਦਿਨੇ ਮਿਲ ਸਕਦੇ ਹਨ ਨਾਹ ਰਾਤ ਨੂੰ ॥੧੨੫॥
ਕਬੀਰ ਰੈਨਾਇਰ ਬਿਛੋਰਿਆ ਰਹੁ ਰੇ ਸੰਖ ਮਝੂਰਿ ॥ kabeer rainaa-ir bichhori-aa rahu ray sankh majhoor. O’ Kabir, say O’ conch shell separated from the ocean, you should remain in the ocean, ਹੇ ਕਬੀਰ! ਆਖ, ਹੇ ਸੰਖ! ਸਮੁੰਦਰ ਦੇ ਵਿਚ ਹੀ ਟਿਕਿਆ ਰਹੁ, ਸਮੁੰਦਰ ਤੋਂ ਵਿਛੁੜ ਕੇ,
ਦੇਵਲ ਦੇਵਲ ਧਾਹੜੀ ਦੇਸਹਿ ਉਗਵਤ ਸੂਰ ॥੧੨੬॥ dayval dayval Dhaahrhee dayseh ugvat soor. ||126|| otherwise every day, you will scream loudly in grief at sunrise from one temple to the other. ||126|| ਨਹੀਂ ਤਾਂ ਤੂੰ ਹਰ ਰੋਜ਼ ਸੂਰਜ ਚੜ੍ਹਦੇ ਸਾਰ ਹਰੇਕ ਮੰਦਰ ਵਿਚ ਡਰਾਉਣੀ ਢਾਹ ਮਾਰੇਂਗਾ ॥੧੨੬॥
ਕਬੀਰ ਸੂਤਾ ਕਿਆ ਕਰਹਿ ਜਾਗੁ ਰੋਇ ਭੈ ਦੁਖ ॥ kabeer sootaa ki-aa karahi jaag ro-ay bhai dukh. O’ Kabir, what are you doing staying engrossed in the love for Maya, wake up and get rid of the fear and sufferings from this love for Maya; ਹੇ ਕਬੀਰ! (ਮਾਇਆ ਦੇ ਮੋਹ ਵਿਚ) ਸੁੱਤਾ ਹੋਇਆ ਕੀਹ ਕਰ ਰਿਹਾ ਹੈਂ? ਹੁਸ਼ਿਆਰ ਹੋ ਅਤੇ ਕਲੇਸ਼ਾਂ ਤੋਂ ਖ਼ਲਾਸੀ ਹਾਸਲ ਕਰ
ਜਾ ਕਾ ਬਾਸਾ ਗੋਰ ਮਹਿ ਸੋ ਕਿਉ ਸੋਵੈ ਸੁਖ ॥੧੨੭॥ jaa kaa baasaa gor meh so ki-o sovai sukh. ||127|| a person who is always living in such a grave of fear and suffering, how can he have a peaceful life. ||127|| ਜਿਸ ਮਨੁੱਖ ਦਾ ਵਾਸ ਸਦਾ (ਅਜੇਹੀ) ਕਬਰ ਵਿਚ ਰਹੇ, ਉਹ ਕਿਸ ਤਰ੍ਹਾਂ ਸੁਖੀ ਜੀਵਨ ਮਾਨ ਸਕਦਾ ਹੈ? ॥੧੨੭॥
ਕਬੀਰ ਸੂਤਾ ਕਿਆ ਕਰਹਿ ਉਠਿ ਕਿ ਨ ਜਪਹਿ ਮੁਰਾਰਿ ॥ kabeer sootaa ki-aa karahi uth ke na jaapeh muraar. O’ Kabir, why are you engrossed in the love for Maya? Why don’t you wake up from this slumber of love for Maya and remember God with adoration? ਹੇ ਕਬੀਰ! ਮਾਇਆ ਦੇ ਮੋਹ ਵਿਚ ਤੂੰ ਕਿਉਂ ਮਸਤ ਹੈਂ? ਇਸ ਮੋਹ ਦੀ ਨੀਂਦ ਵਿਚੋਂ ਹੁਸ਼ਿਆਰ ਹੋ ਕੇ ਕਿਉਂ ਪਰਮਾਤਮਾ ਦਾ ਸਿਮਰਨ ਨਹੀਂ ਕਰਦਾ
ਇਕ ਦਿਨ ਸੋਵਨੁ ਹੋਇਗੋ ਲਾਂਬੇ ਗੋਡ ਪਸਾਰਿ ॥੧੨੮॥ ik din sovan ho-igo laaNbay god pasaar. ||128|| One day you would sleep so helpless that you will never wake up again. ||128|| ਇਕ ਦਿਨ ਅਜੇਹਾ ਬੇ-ਬਸ ਹੋ ਕੇ ਸੌਣਾ ਪਏਗਾ ਕਿ ਮੁੜ ਉੱਠਿਆ ਹੀ ਨਹੀਂ ਜਾ ਸਕੇਗਾ ॥੧੨੮
ਕਬੀਰ ਸੂਤਾ ਕਿਆ ਕਰਹਿ ਬੈਠਾ ਰਹੁ ਅਰੁ ਜਾਗੁ ॥ kabeer sootaa ki-aa karahi baithaa rahu ar jaag. O’ Kabir, what are you doing engrossed in the love for Maya? Wake up and keep remembering God with adoration, ਹੇ ਕਬੀਰ! ਮਾਇਆ ਦੇ ਮੋਹ ਵਿਚ ਮਸਤ ਹੋ ਕੇ ਤੂੰ ਕੀ ਕਰ ਰਿਹਾ ਹੈਂ? ਉਠ ਜਾਗ ਕੇ ਪ੍ਰਭੂ ਦੀ ਯਾਦ ਵਿਚ ਬੈਠਾ ਰਹੁ,
ਜਾ ਕੇ ਸੰਗ ਤੇ ਬੀਛੁਰਾ ਤਾ ਹੀ ਕੇ ਸੰਗਿ ਲਾਗੁ ॥੧੨੯॥ jaa kay sang tay beechhuraa taa hee kay sang laag. ||129|| and stay connected to God from whom you have been separated. ||129|| ਜਿਸ ਪ੍ਰਭੂ ਤੋਂ ਵਿਛੁੜਿਆ ਹੋਇਆ ਹੈਂ ਉਸੇ ਪ੍ਰਭੂ ਨਾਲ ਜੁੜਿਆ ਰਹੁ ॥੧੨੯॥
ਕਬੀਰ ਸੰਤ ਕੀ ਗੈਲ ਨ ਛੋਡੀਐ ਮਾਰਗਿ ਲਾਗਾ ਜਾਉ ॥ kabeer sant kee gail na chhodee-ai maarag laagaa jaa-o. O’ Kabir, we should not abandon the path that saints follow, we should keep walking on the path they are treading upon; ਹੇ ਕਬੀਰ! ਉਹ ਰਸਤਾ ਨਾਹ ਛੱਡੀਏ ਜਿਸ ਉੱਤੇ ਸੰਤ ਗੁਰਮੁਖਿ ਤੁਰਦੇ ਹਨ, ਉਹਨਾਂ ਦੇ ਰਸਤੇ ਉੱਤੇ ਤੁਰੇ ਚੱਲਣਾ ਚਾਹੀਦਾ ਹੈ;
ਪੇਖਤ ਹੀ ਪੁੰਨੀਤ ਹੋਇ ਭੇਟਤ ਜਪੀਐ ਨਾਉ ॥੧੩੦॥ paykhat hee punneet ho-ay bhaytat japee-ai naa-o. ||130|| because the mind becomes immaculate by seeing them and we lovingly remember God’s Name by associating with them. ||130|| ਉਹਨਾਂ ਦਾ ਦਰਸ਼ਨ ਕੀਤਿਆਂ ਮਨ ਪਵਿਤ੍ਰ ਹੋ ਜਾਂਦਾ ਹੈ, ਉਹਨਾਂ ਦੇ ਪਾਸ ਬੈਠਿਆਂ ਪਰਮਾਤਮਾ ਦਾ ਨਾਮ ਸਿਮਰੀਦਾ ਹੈ ॥੧੩੦॥
ਕਬੀਰ ਸਾਕਤ ਸੰਗੁ ਨ ਕੀਜੀਐ ਦੂਰਹਿ ਜਾਈਐ ਭਾਗਿ ॥ kabeer saakat sang na keejee-ai dooreh jaa-ee-ai bhaag. O’ Kabir, we should not keep company with a faithless cynic, and run far away from him; ਹੇ ਕਬੀਰ! ਰੱਬ ਨਾਲੋਂ ਟੁੱਟੇ ਹੋਏ ਬੰਦੇ ਦੀ ਸੁਹਬਤਿ ਨਹੀਂ ਕਰਨੀ ਚਾਹੀਦੀ, ਉਸ ਤੋਂ ਦੂਰ ਹੀ ਹਟ ਜਾਣਾ ਚਾਹੀਦਾ ਹੈ;
ਬਾਸਨੁ ਕਾਰੋ ਪਰਸੀਐ ਤਉ ਕਛੁ ਲਾਗੈ ਦਾਗੁ ॥੧੩੧॥ baasan kaaro parsee-ai ta-o kachh laagai daag. ||131|| because if we touch a pot blackened with soot, some of the stain will stick to us for sure. ||131|| ਜੇ ਕਿਸੇ ਕਾਲੇ ਭਾਂਡੇ ਨੂੰ ਛੋਹੀਏ, ਤਾਂ ਥੋੜਾ-ਬਹੁਤ ਦਾਗ਼ ਲੱਗ ਹੀ ਜਾਂਦਾ ਹੈ ॥੧੩੧॥
ਕਬੀਰਾ ਰਾਮੁ ਨ ਚੇਤਿਓ ਜਰਾ ਪਹੂੰਚਿਓ ਆਇ ॥ kabeeraa raam na chayti-o jaraa pahooNchi-o aa-ay. O’ Kabir, so far you have not remembered God, and old age has come upon you, ਹੇ ਕਬੀਰ! ਤੂੰ ਅਜੇ ਤਕ ਪਰਮਾਤਮਾ ਦਾ ਸਿਮਰਨ ਨਹੀਂ ਕੀਤਾ ਅਤੇ (ਉਤੋਂ) ਬੁਢੇਪਾ ਆ ਅੱਪੜਿਆ ਹੈ,
ਲਾਗੀ ਮੰਦਿਰ ਦੁਆਰ ਤੇ ਅਬ ਕਿਆ ਕਾਢਿਆ ਜਾਇ ॥੧੩੨॥ laagee mandir du-aar tay ab ki-aa kaadhi-aa jaa-ay. ||132|| it is difficult now to do much to embellish your life; just as if fire has reached the door of a house, then what can be saved from that house? ||132|| ਤੇਰਾ ਜੀਵਨ ਹੁਣ ਬਹੁਤ ਨਹੀਂ ਸੰਵਾਰਿਆ ਜਾ ਸਕਦਾ; ਜਿਸ ਤਰ੍ਹਾਂ ਜੇ ਕਿਸੇ ਘਰ ਨੂੰ ਬੂਹੇ ਵਲੋਂ ਹੀ ਅੱਗ ਲੱਗ ਜਾਏ, ਤਾਂ ਉਸ ਘਰ ਵਿਚੋਂ (ਸੜਨੋਂ) ਕੀ ਬਚਾਇਆ ਨਹੀਂ ਜਾ ਸਕਦਾ ਹੈ? ॥੧੩੨॥
ਕਬੀਰ ਕਾਰਨੁ ਸੋ ਭਇਓ ਜੋ ਕੀਨੋ ਕਰਤਾਰਿ ॥ kabeer kaaran so bha-i-o jo keeno kartaar. O’ Kabir, what the Creator-God does Himself, only that is accomplished. ਹੇ ਕਬੀਰ! ਜਿਹੜਾ ਕੰਮ ਸਾਜਣਹਾਰ ਕਰਦਾ ਹੈ, ਕੇਵਲ ਉਹ ਹੀ ਨੇਪਰੇ ਚੜ੍ਹਦਾ ਹੈ।
ਤਿਸੁ ਬਿਨੁ ਦੂਸਰੁ ਕੋ ਨਹੀ ਏਕੈ ਸਿਰਜਨਹਾਰੁ ॥੧੩੩॥ tis bin doosar ko nahee aykai sirjanhaar. ||133|| God alone is the creator and the cause of all causes and there is none other besides Him. ||133|| ਉਸ ਪਰਮਾਤਮਾ ਤੋਂ ਬਿਨਾਂ ਹੋਰ ਕੋਈ ਨਹੀਂ, ਸਿਰਫ਼ ਸ੍ਰਿਸ਼ਟੀ ਦਾ ਰਚਨਹਾਰ ਆਪ ਹੀ ਇਹ ਸਬਬ ਬਣਾਣ-ਜੋਗਾ ਹੈ ॥੧੩੩॥
ਕਬੀਰ ਫਲ ਲਾਗੇ ਫਲਨਿ ਪਾਕਨਿ ਲਾਗੇ ਆਂਬ ॥ kabeer fal laagay falan paakan laagay aaNb. O’ Kabir, the mango trees first bear fruit, and slowly they start ripening; ਹੇ ਕਬੀਰ! ਅੰਬਾਂ ਦੇ ਬੂਟਿਆਂ ਨੂੰ (ਪਹਿਲਾਂ) ਫਲ ਲੱਗਦੇ ਹਨ, ਤੇ (ਸਹਜੇ ਸਹਜੇ ਫਿਰ ਉਹ) ਪੱਕਣੇ ਸ਼ੁਰੂ ਹੁੰਦੇ ਹਨ;
ਜਾਇ ਪਹੂਚਹਿ ਖਸਮ ਕਉ ਜਉ ਬੀਚਿ ਨ ਖਾਹੀ ਕਾਂਬ ॥੧੩੪॥ jaa-ay pahoocheh khasam ka-o ja-o beech na khaahee kaaNb. ||134|| these will only reach the owner if they are not shaken off the tree by wind before ripening, similarly those who do not attain supreme spiritual state, they do not unite with God. ||134|| ਪੱਕਣ ਤੋਂ ਪਹਿਲਾਂ ਜੇ ਇਹ ਅੰਬ (ਹਨੇਰੀ ਆਦਿਕ ਨਾਲ ਟਹਿਣੀ ਨਾਲੋਂ) ਹਿੱਲ ਨਾਹ ਜਾਣ ਤਾਂ ਹੀ ਮਾਲਕ ਤਕ ਅੱਪੜਦੇ ਹਨ ॥੧੩੪॥
ਕਬੀਰ ਠਾਕੁਰੁ ਪੂਜਹਿ ਮੋਲਿ ਲੇ ਮਨਹਠਿ ਤੀਰਥ ਜਾਹਿ ॥ kabeer thaakur poojeh mol lay manhath tirath jaahi. O’ Kabir, those who buy idols to worship, use perseverance to go to pilgrimage of sacred shrines, ਹੇ ਕਬੀਰ! ਜੋ ਲੋਕ ਠਾਕੁਰ (ਦੀ ਮੂਰਤੀ) ਮੁੱਲ ਲੈ ਕੇ (ਉਸ ਦੀ) ਪੂਜਾ ਕਰਦੇ ਹਨ, ਅਤੇ ਮਨ ਦੇ ਹਠ ਨਾਲ ਤੀਰਥਾਂ ਤੇ ਜਾਂਦੇ ਹਨ,
ਦੇਖਾ ਦੇਖੀ ਸ੍ਵਾਂਗੁ ਧਰਿ ਭੂਲੇ ਭਟਕਾ ਖਾਹਿ ॥੧੩੫॥ daykhaa daykhee savaaNg Dhar bhoolay bhatkaa khaahi. ||135|| and seeing others wear religious garbs, they are simply gone astray from the righteous path and are wandering in vain. ||135|| ਲੋਕ) ਇਕ ਦੂਜੇ ਨੂੰ (ਇਹ ਕੰਮ ਕਰਦਿਆਂ) ਵੇਖ ਕੇ ਸਾਂਗ ਬਣਾਈ ਜਾਂਦੇ ਹਨ, ਸਹੀ ਰਾਹ ਤੋਂ ਖੁੰਝੇ ਹੋਏ ਇਹ ਲੋਕ ਭਟਕਦੇ ਹਨ ॥੧੩੫॥
ਕਬੀਰ ਪਾਹਨੁ ਪਰਮੇਸੁਰੁ ਕੀਆ ਪੂਜੈ ਸਭੁ ਸੰਸਾਰੁ ॥ kabeer paahan parmaysur kee-aa poojai sabh sansaar. O’ Kabir, establishing and deeming a stone (statue) as God, people all over the world are worshipping it; ਹੇ ਕਬੀਰ! ਇਹ ਸਾਰਾ ਜਗਤ ਪੱਥਰ (ਦੀ ਮੂਰਤੀ) ਨੂੰ ਪਰਮੇਸਰ ਮਿਥ ਕੇ ਇਸ ਦੀ ਪੂਜਾ ਕਰ ਰਿਹਾ ਹੈ;
ਇਸ ਭਰਵਾਸੇ ਜੋ ਰਹੇ ਬੂਡੇ ਕਾਲੀ ਧਾਰ ॥੧੩੬॥ is bharvaasay jo rahay booday kaalee Dhaar. ||136|| those who have this belief that by worshipping idols they are remembering God, are totally ruined spiritually, as if they are drowned in the deep waters. ||136|| ਜਿਨ੍ਹਾਂ ਮਨੁੱਖਾਂ ਨੂੰ ਇਹ ਖ਼ਿਆਲ ਬਣਿਆ ਹੋਇਆ ਹੈ ਕਿ ਪੱਥਰ ਨੂੰ ਪੂਜ ਕੇ ਉਹ ਪਰਮਾਤਮਾ ਦੀ ਭਗਤੀ ਕਰ ਰਹੇ ਹਨ ਉਹ ਡੂੰਘੇ ਪਾਣੀਆਂ ਵਿਚ ਡੁੱਬੇ ਸਮਝੋ| ॥੧੩੬॥
ਕਬੀਰ ਕਾਗਦ ਕੀ ਓਬਰੀ ਮਸੁ ਕੇ ਕਰਮ ਕਪਾਟ ॥ kabeer kaagad kee obree mas kay karam kapaat. O’ Kabir, the holy books of the pandits are like a prison made of paper, and the rituals written in ink are like the doors of that prison. ਹੇ ਕਬੀਰ! (ਇਹਨਾਂ ਪੰਡਿਤਾਂ ਦੇ) ਸ਼ਾਸਤ੍ਰ, ਮਾਨੋ ਕੈਦਖ਼ਾਨਾ ਹਨ, (ਇਹਨਾਂ ਸ਼ਾਸਤ੍ਰਾਂ ਵਿਚ) ਸਿਆਹੀ ਨਾਲ ਲਿਖੀ ਹੋਈ ਕਰਮ-ਕਾਂਡ ਦੀ ਮਰਯਾਦਾ, ਮਾਨੋ, ਉਸ ਕੈਦਖ਼ਾਨੇ ਦੇ ਦਰਵਾਜ਼ੇ ਹਨ।
ਪਾਹਨ ਬੋਰੀ ਪਿਰਥਮੀ ਪੰਡਿਤ ਪਾੜੀ ਬਾਟ ॥੧੩੭॥ paahan boree pirathmee pandit paarhee baat. ||137|| The stone idols have spiritually drowned the people of this world in the worldly ocean, and the Pandits are plundering them through charity. ||137|| ਪੱਥਰ ਦੀਆਂ ਮੂਰਤੀਆਂ ਨੇ ਧਰਤੀ ਦੇ ਬੰਦਿਆਂ ਨੂੰ (ਸੰਸਾਰ-ਸਮੁੰਦਰ ਵਿਚ) ਡੋਬ ਦਿੱਤਾ ਹੈ, ਪੰਡਿਤ ਲੋਕ ਦੱਛਣਾ-ਦਾਨ ਆਦਿ ਦੀ ਰਾਹੀਂ ਡਾਕੇ ਮਾਰ ਰਹੇ ਹਨ| ॥੧੩੭॥
ਕਬੀਰ ਕਾਲਿ ਕਰੰਤਾ ਅਬਹਿ ਕਰੁ ਅਬ ਕਰਤਾ ਸੁਇ ਤਾਲ ॥ kabeer kaal karantaa abeh kar ab kartaa su-ay taal. O’ Kabir, start remembering God today instead of tomorrow and what you are thinking of doing today, do it right at this moment; ਹੇ ਕਬੀਰ! ਪਰਮਾਤਮਾ ਦਾ ਸਿਮਰਨ ਭਲਕੇ ਸ਼ੁਰੂ ਕਰਨ ਦੇ ਥਾਂ ਅੱਜ ਹੀ ਸ਼ੁਰੂ ਕਰ ਦੇਹ, ਅਤੇ ਜੋ ਅੱਜ ਕਰਨਾ ਹੈ, ਉਸ ਨੂੰ ਝਟਪਟ ਹੀ ਕਰ;
ਪਾਛੈ ਕਛੂ ਨ ਹੋਇਗਾ ਜਉ ਸਿਰ ਪਰਿ ਆਵੈ ਕਾਲੁ ॥੧੩੮॥ paachhai kachhoo na ho-igaa ja-o sir par aavai kaal. ||138|| because nothing can be done later when death hovers over the head. ||138|| ਜਦੋਂ ਮੌਤ ਸਿਰ ਤੇ ਆ ਜਾਂਦੀ ਹੈ ਉਸ ਵੇਲੇ ਸਮਾਂ ਵਿਹਾ ਜਾਣ ਤੇ ਕੁਝ ਨਹੀਂ ਹੋ ਸਕਦਾ ॥੧੩੮॥
ਕਬੀਰ ਐਸਾ ਜੰਤੁ ਇਕੁ ਦੇਖਿਆ ਜੈਸੀ ਧੋਈ ਲਾਖ ॥ kabeer aisaa jant ik daykhi-aa jaisee Dho-ee laakh. O’ Kabir, I have seen a person who looked like washed wax (pious and shiny) ਹੇ ਕਬੀਰ! ਮੈਂ ਇਕ ਅਜੇਹਾ ਮਨੁੱਖ ਵੇਖਿਆ ਉਹ (ਬਾਹਰੋਂ ਵੇਖਣ ਨੂੰ) ਧੋਤੀ ਹੋਈ ਚਮਕਦੀ ਲਾਖ ਵਰਗਾ ਸੀ;
ਦੀਸੈ ਚੰਚਲੁ ਬਹੁ ਗੁਨਾ ਮਤਿ ਹੀਨਾ ਨਾਪਾਕ ॥੧੩੯॥ deesai chanchal baho gunaa mat heenaa naapaak. ||139|| one may look clever and very virtuous, but without remembrance of God, he is bereft of spiritual wisdom and and is profane. ||139|| ਪ੍ਰਭੂ ਦੀ ਯਾਦ ਤੋਂ ਖੁੰਝਿਆ ਹੋਇਆ ਮਨੁੱਖ ਭਾਵੇਂ ਬਹੁਤ ਹੀ ਚੁਸਤ-ਚਲਾਕ ਦਿੱਸਦਾ ਹੋਵੇ, ਪਰ ਉਹ ਅਸਲ ਵਿਚ ਅਕਲ ਤੋਂ ਸੱਖਣਾ ਹੁੰਦਾ ਹੈ ਕਿਉਂਕਿ ਪ੍ਰਭੂ ਤੋਂ ਵਿਛੁੜ ਕੇ ਉਸ ਦਾ ਜੀਵਨ ਗੰਦਾ ਹੁੰਦਾ ਹੈ ॥੧੩੯॥
ਕਬੀਰ ਮੇਰੀ ਬੁਧਿ ਕਉ ਜਮੁ ਨ ਕਰੈ ਤਿਸਕਾਰ ॥ kabeer mayree buDh ka-o jam na karai tiskaar. O’ Kabir, the demon of death cannot disgrace my intellect and understanding, ਹੇ ਕਬੀਰ! ਮੇਰੀ ਅਕਲ ਨੂੰ ਜਮਰਾਜ ਫਿਟਕਾਰ ਨਹੀਂ ਪਾ ਸਕਦਾ,
ਜਿਨਿ ਇਹੁ ਜਮੂਆ ਸਿਰਜਿਆ ਸੁ ਜਪਿਆ ਪਰਵਿਦਗਾਰ ॥੧੪੦॥ jin ih jamoo-aa sirji-aa so japi-aa parvidagaar. ||140|| because I have always lovingly remembered God who has created this helpless demon of death. ||140|| ਕਿਉਂਕਿ ਮੈਂ ਉਸ ਪਾਲਣਹਾਰ ਪ੍ਰਭੂ ਨੂੰ ਸਿਮਰਿਆ ਹੈ ਜਿਸ ਨੇ ਇਸ ਵਿਚਾਰੇ ਜਮ ਨੂੰ ਪੈਦਾ ਕੀਤਾ ਹੈ ॥੧੪੦॥
ਕਬੀਰੁ ਕਸਤੂਰੀ ਭਇਆ ਭਵਰ ਭਏ ਸਭ ਦਾਸ ॥ kabeer kastooree bha-i-aa bhavar bha-ay sabh daas. It feels to all the devotees as if God is the musk and they are the bumble bees. (ਭਗਤੀ ਕਰਨ ਵਾਲਿਆਂ ਨੂੰ) ਪਰਮਾਤਮਾ (ਇਉਂ ਪ੍ਰਤੀਤ ਹੁੰਦਾ ਹੈ ਜਿਵੇਂ) ਕਸਤੂਰੀ ਹੈ, ਸਾਰੇ ਭਗਤ ਉਸ ਦੇ ਭੌਰੇ ਬਣ ਜਾਂਦੇ ਹਨ|


© 2017 SGGS ONLINE
Scroll to Top