Guru Granth Sahib Translation Project

Guru granth sahib page-1403

Page 1403

ਬੇਵਜੀਰ ਬਡੇ ਧੀਰ ਧਰਮ ਅੰਗ ਅਲਖ ਅਗਮ ਖੇਲੁ ਕੀਆ ਆਪਣੈ ਉਛਾਹਿ ਜੀਉ ॥ bayvjeer baday Dheer Dharam ang alakh agam khayl kee-aa aapnai uchhaahi jee-o. You don’t need any minister to counsel you, you have immense patience, you are the upholder of righteousness, incomprehensible and unfathomable; you have staged this play of the universe with joy and delight. ਤੈਨੂੰ ਸਲਾਹਕਾਰ ਦੀ ਲੋੜ ਨਹੀਂ, ਤੂੰ ਬੜਾ ਧੀਰਜ ਵਾਲਾ ਹੈਂ, ਤੂੰ ਧਰਮ-ਸਰੂਪ ਹੈਂ, ਅਲੱਖ ਤੇ ਅਗੰਮ ਹੈਂ, ਇਹ ਸਾਰਾ ਖੇਲ ਤੂੰ (ਹੀ) ਆਪਣੇ ਚਾਉ ਨਾਲ ਰਚਿਆ ਹੈ।
ਅਕਥ ਕਥਾ ਕਥੀ ਨ ਜਾਇ ਤੀਨਿ ਲੋਕ ਰਹਿਆ ਸਮਾਇ ਸੁਤਹ ਸਿਧ ਰੂਪੁ ਧਰਿਓ ਸਾਹਨ ਕੈ ਸਾਹਿ ਜੀਉ ॥ akath kathaa kathee na jaa-ay teen lok rahi-aa samaa-ay sutah siDh roop Dhari-o saahan kai saahi jee-o. O’ Guru, your indescribable virtues cannot be described, you are pervading the three worlds: O’ the king of the kings, you have assumed this human form at your own will. (ਹੇ ਗੁਰੂ!) ਤੇਰੀ ਕਥਾ ਕਥਨ ਤੋਂ ਪਰੇ ਹੈ, ਕਹੀ ਨਹੀਂ ਜਾ ਸਕਦੀ, ਤੂੰ ਤਿੰਨਾਂ ਲੋਕਾਂ ਵਿਚ ਰਮ ਰਿਹਾ ਹੈਂ। ਹੇ ਸ਼ਾਹਾਂ ਦੇ ਸ਼ਾਹ! ਤੂੰ ਆਪਣੀ ਇੱਛਾ ਨਾਲ ਇਹ (ਮਨੁੱਖ)-ਰੂਪ ਧਾਰਿਆ ਹੈ।
ਸਤਿ ਸਾਚੁ ਸ੍ਰੀ ਨਿਵਾਸੁ ਆਦਿ ਪੁਰਖੁ ਸਦਾ ਤੁਹੀ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿ ਜੀਉ ॥੩॥੮॥ sat saach saree nivaas aad purakh sadaa tuhee vaahiguroo vaahiguroo vaahiguroo vaahi jee-o. ||3||8|| O’ Guru, you are the embodiment of God, you are eternal, you are the abode of Lakshami (goddess of wealth), and you are the Primal Being: O Guru, you are wonderful, astonishing and amazing. ||3||8|| ਹੇ ਗੁਰੂ! ਤੂੰ ਅਚਰਜ ਹੈਂ, ਤੂੰ ਸਤਿ-ਸਰੂਪ ਹੈਂ, ਤੂੰ ਅਟੱਲ ਹੈਂ, ਤੂੰ ਹੀ ਲੱਛਮੀ ਟਿਕਾਣਾ ਹੈਂ, ਤੂੰ ਹੀ ਆਦਿ ਪੁਰਖੁ ਹੈਂ ਤੇ ਸਦਾ-ਥਿਰ ਹੈਂ॥੩॥੮॥
ਸਤਿਗੁਰੂ ਸਤਿਗੁਰੂ ਸਤਿਗੁਰੁ ਗੁਬਿੰਦ ਜੀਉ ॥ satguroo satguroo satgur gubind jee-o. The true Guru is the embodiment of God, the Master of the universe; ਸਤਿਗੁਰੂ ਗੋਬਿੰਦ-ਰੂਪ ਹੈ।
ਬਲਿਹਿ ਛਲਨ ਸਬਲ ਮਲਨ ਭਗ੍ਤਿ ਫਲਨ ਕਾਨੑ ਕੁਅਰ ਨਿਹਕਲੰਕ ਬਜੀ ਡੰਕ ਚੜ੍ਹੂ ਦਲ ਰਵਿੰਦ ਜੀਉ ॥ balihi chhalan sabal malan bhagat falan kaanH ku-ar nihklank bajee dank charhhoo dal ravind jee-o. It is the true Guru who deceived the king Bali, the true Guru is the one who destroys the mighty and rewards the devotional worship; the Guru is the Prince Krishna and is immaculate, his glory resounds, and the sun and moon appear only to embellish his glory. ਸਤਿਗੁਰੂ ਨੇ ਹੀ ਬਲੀ ਨੂੰ ਛਲਿਆ ਸੀ, ਆਪ ਅਹੰਕਾਰੀਆਂ ਦਾ ਮਾਨ ਤੋੜਨ ਵਾਲੇ ਹਨ, ਭਗਤੀ ਦਾ ਫਲ ਦੇਣ ਵਾਲੇ ਹਨ। ਗੁਰੂ ਹੀ ਕਾਨ੍ਹ ਕੁਮਾਰ ਹੈ। ਆਪ ਵਿਚ ਕੋਈ ਕਲੰਕ ਨਹੀਂ ਹੈ, ਆਪ ਦਾ ਡੰਕਾ ਵੱਜ ਰਿਹਾ ਹੈ, ਸੂਰਜ ਤੇ ਚੰਦ੍ਰਮਾ ਦਾ ਦਲ ਆਪ ਦੀ ਹੀ ਸੋਭਾ ਵਧਾਉਣ ਲਈ ਚੜ੍ਹਦਾ ਹੈ।
ਰਾਮ ਰਵਣ ਦੁਰਤ ਦਵਣ ਸਕਲ ਭਵਣ ਕੁਸਲ ਕਰਣ ਸਰਬ ਭੂਤ ਆਪਿ ਹੀ ਦੇਵਾਧਿ ਦੇਵ ਸਹਸ ਮੁਖ ਫਨਿੰਦ ਜੀਉ ॥ raam ravan durat davan sakal bhavan kusal karan sarab bhoot aap hee dayvaaDh dayv sahas mukh fanind jee-o. The Guru lovingly remembers the all pervading God, destroys sins, ensures the well-being of all places and is present in all creatures; the Guru is God of all gods and for me he is also the thousand-headed king cobra. ਆਪ ਅਕਾਲ ਪੁਰਖ ਦਾ ਸਿਮਰਨ ਕਰਦੇ ਹਨ, ਪਾਪਾਂ ਦੇ ਦੂਰ ਕਰਨ ਵਾਲੇ ਹਨ, ਸਭ ਥਾਈਂ ਸੁਖ ਪੈਦਾ ਕਰਨ ਵਾਲੇ ਹਨ, ਸਾਰੇ ਜੀਆਂ ਵਿਚ ਆਪ ਹੀ ਹਨ, ਆਪ ਹੀ ਦੇਵਤਿਆਂ ਦੇ ਦੇਵਤਾ ਹਨ। ਅਤੇ (ਮੇਰੇ ਵਾਸਤੇ ਤਾਂ) ਹਜ਼ਾਰਾਂ ਮੂੰਹਾਂ ਵਾਲਾ ਸ਼ੇਸ਼ਨਾਗ ਭੀ ਆਪ ਹੀ ਹਨ।
ਜਰਮ ਕਰਮ ਮਛ ਕਛ ਹੁਅ ਬਰਾਹ ਜਮੁਨਾ ਕੈ ਕੂਲਿ ਖੇਲੁ ਖੇਲਿਓ ਜਿਨਿ ਗਿੰਦ ਜੀਉ ॥ jaram karam machh kachh hu-a baraah jamunaa kai kool khayl khayli-o jin binn jee-o. It is the true Guru who did many deeds by taking birth as fish, tortoise and the wild boar and he also played ball game on the banks of river Yamuna. ਸਤਿਗੁਰੂ ਨੇ ਹੀ ਮੱਛ ਕੱਛ ਤੇ ਵਰਾਹ ਦੇ ਜਨਮ ਲੈ ਕੇ ਕਈ ਕੰਮ ਕੀਤੇ, ਜਿਸ ਨੇ ਜਮੁਨਾ ਦੇ ਕੰਢੇ ਉੱਤੇ ਗੇਂਦ ਦੀ ਖੇਡ ਖੇਡੀ ਸੀ।
ਨਾਮੁ ਸਾਰੁ ਹੀਏ ਧਾਰੁ ਤਜੁ ਬਿਕਾਰੁ ਮਨ ਗਯੰਦ ਸਤਿਗੁਰੂ ਸਤਿਗੁਰੂ ਸਤਿਗੁਰ ਗੁਬਿੰਦ ਜੀਉ ॥੪॥੯॥ naam saar hee-ay Dhaar taj bikaar man ga-yand satguroo satguroo satgur gubind jee-o. ||4||9|| O’ the mind of bard Gayand, shed your vices and enshrine God’s sublime Name in your heart; the true Guru himself is the Master of the universe. ||4||9|| ਹੇ ਗਯੰਦ ਦੇ ਮਨ! (ਇਸ ਸਤਿਗੁਰੂ ਦਾ) ਸ੍ਰੇਸ਼ਟ ਨਾਮ ਹਿਰਦੇ ਵਿਚ ਧਾਰ ਤੇ ਵਿਕਾਰ ਛੱਡ ਦੇਹ; ਇਹ ਗੁਰੂ ਉਹੀ ਗੋਬਿੰਦ ਹੈ ॥੪॥੯॥
ਸਿਰੀ ਗੁਰੂ ਸਿਰੀ ਗੁਰੂ ਸਿਰੀ ਗੁਰੂ ਸਤਿ ਜੀਉ ॥ siree guroo siree guroo siree guroo sat jee-o. The reverend true Guru is eternal. ਸਤਿਗੁਰੂ ਹੀ ਸਦਾ-ਥਿਰ ਹੈ।
ਗੁਰ ਕਹਿਆ ਮਾਨੁ ਨਿਜ ਨਿਧਾਨੁ ਸਚੁ ਜਾਨੁ ਮੰਤ੍ਰੁ ਇਹੈ ਨਿਸਿ ਬਾਸੁਰ ਹੋਇ ਕਲੵਾਨੁ ਲਹਹਿ ਪਰਮ ਗਤਿ ਜੀਉ ॥ gur kahi-aa maan nij niDhaan sach jaan mantar ihai nis baasur ho-ay kal-yaan laheh param gat jee-o. Respect and obey the Guru’s Word, this alone is your own treasure which would go along with you; believe that the Guru’s word is the true mantra, by repeating it, you would always remain blissful and would attain supreme spiritual state. (ਹੇ ਮਨ!) ਸਤਿਗੁਰੂ ਦਾ ਬਚਨ ਮੰਨ, ਇਹੀ ਨਾਲ ਨਿਭਣ ਵਾਲਾ ਖ਼ਜ਼ਾਨਾ ਹੈ; ਨਿਸ਼ਚਾ ਕਰ ਕੇ ਮੰਨ ਕਿ ਇਹੀ ਮੰਤ੍ਰ ਹੈ (ਜਿਸ ਨਾਲ ਤੈਨੂੰ) ਦਿਨ ਰਾਤ ਸੁਖ ਹੋਇਆ ਤੇ ਤੂੰ ਉੱਚੀ ਪਦਵੀ ਪਾ ਲਏਂਗਾ।
ਕਾਮੁ ਕ੍ਰੋਧੁ ਲੋਭੁ ਮੋਹੁ ਜਣ ਜਣ ਸਿਉ ਛਾਡੁ ਧੋਹੁ ਹਉਮੈ ਕਾ ਫੰਧੁ ਕਾਟੁ ਸਾਧਸੰਗਿ ਰਤਿ ਜੀਉ ॥ kaam kroDh lobh moh jan jan si-o chhaad Dhohu ha-umai kaa fanDh kaat saaDhsang rat jee-o. Renounce your lust, anger, greed, worldly attachment, and the habit of deceivingeveryone; cut off the noose of egotism and imbue yourself with the love of the congregation of saintly persons. ਕਾਮ, ਕ੍ਰੋਧ, ਲੋਭ, ਮੋਹ ਅਤੇ ਜਣੇ ਖਣੇ ਨਾਲ ਠੱਗੀ ਕਰਨੀ ਛੱਡ ਦੇਹ; ਹਉਮੈ ਦੀ ਫਾਹੀ (ਭੀ) ਦੂਰ ਕਰ ਤੇ ਸਾਧ ਸੰਗਤ ਵਿਚ ਪਿਆਰ ਪਾ।
ਦੇਹ ਗੇਹੁ ਤ੍ਰਿਅ ਸਨੇਹੁ ਚਿਤ ਬਿਲਾਸੁ ਜਗਤ ਏਹੁ ਚਰਨ ਕਮਲ ਸਦਾ ਸੇਉ ਦ੍ਰਿੜਤਾ ਕਰੁ ਮਤਿ ਜੀਉ ॥ dayh gayhu tari-a sanayhu chit bilaas jagat ayhu charan kamal sadaa say-o darirh-taa kar mat jee-o. This body, the house, the love of spouse and the entire world is merely a play of the mind; always serve the Guru by following his teachings and firmly implant it in your mind. ਇਹ ਸਰੀਰ, ਘਰ, ਇਸਤ੍ਰੀ ਦਾ ਪਿਆਰ, ਇਹ (ਸਾਰਾ) ਸੰਸਾਰ ਮਨ ਦੀ (ਹੀ) ਖੇਡ ਹੈ। (ਸਤਿਗੁਰੂ ਦੇ) ਚਰਨ ਕਮਲਾਂ ਦਾ ਸਿਮਰਨ ਕਰ, (ਆਪਣੀ) ਮੱਤ ਵਿਚ ਇਹੀ ਭਾਵ ਦ੍ਰਿੜ੍ਹ ਕਰ।
ਨਾਮੁ ਸਾਰੁ ਹੀਏ ਧਾਰੁ ਤਜੁ ਬਿਕਾਰੁ ਮਨ ਗਯੰਦ ਸਿਰੀ ਗੁਰੂ ਸਿਰੀ ਗੁਰੂ ਸਿਰੀ ਗੁਰੂ ਸਤਿ ਜੀਉ ॥੫॥੧੦॥ naam saar hee-ay Dhaar taj bikaar man ga-yand siree guroo siree guroo siree guroo sat jee-o. ||5||10|| O’ bard Gayand’s mind, enshrine the true Guru’s Name in your heart and shed all evils; the true Guru himself is the eternal God. ||5||10|| ਹੇ ਗਯੰਦ ਦੇ ਮਨ! (ਸਤਿਗੁਰੂ ਦਾ) ਸ੍ਰੇਸ਼ਟ ਨਾਮ ਹਿਰਦੇ ਵਿਚ ਧਾਰ ਤੇ ਵਿਕਾਰ ਛੱਡ ਦੇਹ; ਸਤਿਗੁਰੂ (ਹੀ) ਸਦਾ-ਥਿਰ ਹੈ ॥੫॥੧੦॥
ਸੇਵਕ ਕੈ ਭਰਪੂਰ ਜੁਗੁ ਜੁਗੁ ਵਾਹਗੁਰੂ ਤੇਰਾ ਸਭੁ ਸਦਕਾ ॥ sayvak kai bharpoor jug jug vaahguroo tayraa sabh sadkaa. O’ wonderful Guru, you are pervading fully in the hearts of your devotees, age after age, it is all your grace; ਹੇ ਗੁਰੂ! ਤੂੰ ਧੰਨ ਹੈਂ! ਤੂੰ ਆਪਣੇ ਸੇਵਕਾਂ ਦੇ ਹਿਰਦੇ ਵਿਚ ਸਦਾ ਹਾਜ਼ਰ-ਨਾਜ਼ਰ ਹੈਂ, ਤੇਰੀ ਹੀ ਸਾਰੀ ਬਰਕਤਿ ਹੈ;l
ਨਿਰੰਕਾਰੁ ਪ੍ਰਭੁ ਸਦਾ ਸਲਾਮਤਿ ਕਹਿ ਨ ਸਕੈ ਕੋਊ ਤੂ ਕਦ ਕਾ ॥ nirankaar parabh sadaa salaamat kahi na sakai ko-oo too kad kaa. you are the embodiment of the formless God, who has been in existence forever and no one can say how long He has been here. ਤੂੰ ਨਿਰੰਕਾਰ (-ਰੂਪ) ਹੈਂ, ਪ੍ਰਭੂ (-ਰੂਪ) ਹੈਂ, ਸਦਾ-ਥਿਰ ਹੈਂ। ਕੋਈ ਨਹੀਂ ਆਖ ਸਕਦਾ, ਤੂੰ ਕਦੋਂ ਦਾ ਹੈਂ।
ਬ੍ਰਹਮਾ ਬਿਸਨੁ ਸਿਰੇ ਤੈ ਅਗਨਤ ਤਿਨ ਕਉ ਮੋਹੁ ਭਯਾ ਮਨ ਮਦ ਕਾ ॥ barahmaa bisan siray tai agnat tin ka-o moh bha-yaa man mad kaa. You (God) have created innumerable gods like Brahma and Vishnu, but they have been afflicted with the love of arrogance of their minds. ਤੂੰ ਹੀ ਅਗਿਣਤ ਬ੍ਰਹਮਾ ਤੇ ਵਿਸ਼ਨੂੰ ਪੈਦਾ ਕੀਤੇ ਹਨ, ਅਤੇ ਉਹਨਾਂ ਨੂੰ ਆਪਣੇ ਮਨ ਦੇ ਅਹੰਕਾਰ ਦਾ ਮੋਹ ਹੋ ਗਿਆ।
ਚਵਰਾਸੀਹ ਲਖ ਜੋਨਿ ਉਪਾਈ ਰਿਜਕੁ ਦੀਆ ਸਭ ਹੂ ਕਉ ਤਦ ਕਾ ॥ chavraaseeh lakh jon upaa-ee rijak dee-aa sabh hoo ka-o tad kaa. O’ God, You created millions of species and since then You have been providing all of them with their sustenance. (ਹੇ ਗੁਰੂ! ਤੂੰ ਹੀ) ਚੌਰਾਸੀ ਲੱਖ ਜੂਨ ਪੈਦਾ ਕੀਤੀ ਹੈ, ਅਤੇ ਸਾਰਿਆਂ ਨੂੰ ਤਦੋਂ ਤੋਂ ਹੀ ਰਿਜ਼ਕ ਦੇ ਰਿਹਾ ਹੈਂ।
ਸੇਵਕ ਕੈ ਭਰਪੂਰ ਜੁਗੁ ਜੁਗੁ ਵਾਹਗੁਰੂ ਤੇਰਾ ਸਭੁ ਸਦਕਾ ॥੧॥੧੧॥ sayvak kai bharpoor jug jug vaahguroo tayraa sabh sadkaa. ||1||11|| O’ wonderful Guru, you are pervading fully in the hearts of your devotees, age after age, it is all your grace. ||1||11|| ਹੇ ਗੁਰੂ! ਤੂੰ ਧੰਨ ਹੈਂ! ਤੂੰ ਆਪਣੇ ਸੇਵਕਾਂ ਦੇ ਹਿਰਦੇ ਵਿਚ ਸਦਾ ਹਾਜ਼ਰ-ਨਾਜ਼ਰ ਹੈਂ, ਤੇਰੀ ਹੀ ਸਾਰੀ ਬਰਕਤਿ ਹੈ ॥੧॥੧੧॥
ਵਾਹੁ ਵਾਹੁ ਕਾ ਬਡਾ ਤਮਾਸਾ ॥ vaahu vaahu kaa badaa tamaasaa. This world is the grand play of the astonishing and wonderful God. ਅਦਭੁਤ ਪ੍ਰਭੂਦਾ (ਸੰਸਾਰ-ਰੂਪ ਇਹ) ਵੱਡਾ ਖੇਲ ਹੋ ਰਿਹਾ ਹੈ,
ਆਪੇ ਹਸੈ ਆਪਿ ਹੀ ਚਿਤਵੈ ਆਪੇ ਚੰਦੁ ਸੂਰੁ ਪਰਗਾਸਾ ॥ aapay hasai aap hee chitvai aapay chand soor pargaasaa. in which God Himself laughs, Himself thinks and Himself illuminates the sun and the moon. ਪ੍ਰਭੂਆਪ ਹੀ ਹੱਸ ਰਿਹਾ ਹੈ, ਆਪ ਹੀ ਵਿਚਾਰ ਰਿਹਾ ਹੈ, ਆਪ ਹੀ ਚੰਦ ਤੇ ਸੂਰਜ ਨੂੰ ਚਾਨਣ ਦੇ ਰਿਹਾ ਹੈ।
ਆਪੇ ਜਲੁ ਆਪੇ ਥਲੁ ਥੰਮ੍ਹ੍ਹਨੁ ਆਪੇ ਕੀਆ ਘਟਿ ਘਟਿ ਬਾਸਾ ॥ aapay jal aapay thal thamHan aapay kee-aa ghat ghat baasaa. He Himself is the water, Himself the earth and its support; He Himself lives in each and every heart. ਪ੍ਰਭੂ ਆਪ ਹੀ ਜਲ ਹੈ, ਆਪ ਹੀ ਧਰਤੀ ਹੈ, ਆਪ ਹੀ ਆਸਰਾ ਹੈ ਤੇ ਉਸ ਨੇ ਆਪ ਹੀ ਹਰੇਕ ਸਰੀਰ ਵਿਚ ਨਿਵਾਸ ਕੀਤਾ ਹੋਇਆ ਹੈ।
ਆਪੇ ਨਰੁ ਆਪੇ ਫੁਨਿ ਨਾਰੀ ਆਪੇ ਸਾਰਿ ਆਪ ਹੀ ਪਾਸਾ ॥ aapay nar aapay fun naaree aapay saar aap hee paasaa. God Himself is the man, and He Himself is the woman; He Himself is the chessman and the chessboard. ਪ੍ਰਭੂ ਆਪ ਹੀ ਮਨੁੱਖ ਹੈ ਅਤੇ ਆਪ ਹੀ ਇਸਤ੍ਰੀ ਹੈ; ਆਪ ਹੀ ਨਰਦ ਹੈ ਤੇ ਆਪ ਹੀ ਚੌਪੜ ਹੈ।
ਗੁਰਮੁਖਿ ਸੰਗਤਿ ਸਭੈ ਬਿਚਾਰਹੁ ਵਾਹੁ ਵਾਹੁ ਕਾ ਬਡਾ ਤਮਾਸਾ ॥੨॥੧੨॥ gurmukh sangat sabhai bichaarahu vaahu vaahu kaa badaa tamaasaa. ||2||12|| O’ the Guru’s followers, join the holy congregation and reflect on the grand play of the amazing and wonderful God. ||2||12|| ਹੇ ਗੁਰਮੁਖੋ! ਸੰਗਤ ਵਿਚ ਰਲ ਕੇ ਸਾਰੇ ਵਿਚਾਰ ਕਰੋ, ਬਰਕਤਿ ਵਾਲੇ ਪ੍ਰਭੂ ਦਾ (ਸੰਸਾਰ-ਰੂਪ) ਇਹ ਖੇਡ ਹੋ ਰਿਹਾ ਹੈ ॥੨॥੧੨॥
ਕੀਆ ਖੇਲੁ ਬਡ ਮੇਲੁ ਤਮਾਸਾ ਵਾਹਿਗੁਰੂ ਤੇਰੀ ਸਭ ਰਚਨਾ ॥ kee-aa khayl bad mayl tamaasaa vaahiguroo tayree sabh rachnaa. O’ the wonderful God, all this universe is your creation; it is You who has set up this great show and play of the world. ਹੇਪ੍ਰਭੂ! ਇਹ ਸ੍ਰਿਸ਼ਟੀ ਸਭ ਤੇਰੀ (ਕੀਤੀ ਹੋਈ) ਹੈ; ਤੂੰ (ਤੱਤਾਂ ਦਾ) ਮੇਲ (ਕਰ ਕੇ) ਇਕ ਖੇਲ ਤੇ ਤਮਾਸ਼ਾ ਰਚਾ ਦਿੱਤਾ ਹੈ।
ਤੂ ਜਲਿ ਥਲਿ ਗਗਨਿ ਪਯਾਲਿ ਪੂਰਿ ਰਹ੍ਯ੍ਯਾ ਅੰਮ੍ਰਿਤ ਤੇ ਮੀਠੇ ਜਾ ਕੇ ਬਚਨਾ ॥ too jal thal gagan pa-yaal poor rah-yaa amrit tay meethay jaa kay bachnaa. You are pervading the waters, the land, the skies and the nether regions; Your words are sweeter than the ambrosial nectar of Naam. ਤੂੰ ਜਲ ਵਿਚ, ਪ੍ਰਿਥਵੀ ਤੇ, ਅਕਾਸ਼ ਉਤੇ, ਪਾਤਾਲ ਵਿਚ, (ਸਭ ਥਾਈਂ) ਵਿਆਪਕ ਹੈਂ; ਤੇਰੇ ਬਚਨ ਅੰਮ੍ਰਿਤ ਨਾਲੋਂ ਭੀ ਮਿੱਠੇ ਹਨ।
ਮਾਨਹਿ ਬ੍ਰਹਮਾਦਿਕ ਰੁਦ੍ਰਾਦਿਕ ਕਾਲ ਕਾ ਕਾਲੁ ਨਿਰੰਜਨ ਜਚਨਾ ॥ maaneh barahmaadik rudraadik kaal kaa kaal niranjan jachnaa. O’ God, the gods like Brahma and Shiva worship you; You are the destroyer of the demon of death, you are immaculate and all beg from you. ਹੇ ਪ੍ਰਭੂ ! ਬ੍ਰਹਮਾ ਤੇ ਰੁਦ੍ਰ (ਸ਼ਿਵ) ਆਦਿਕ ਤੈਨੂੰ ਸੇਉਂਦੇ ਹਨ, ਤੂੰ ਕਾਲ ਦਾ ਭੀ ਕਾਲ ਹੈਂ, ਤੂੰ ਮਾਇਆ ਤੋਂ ਰਹਤ ਹਰੀ ਹੈਂ, ਸਭ ਲੋਕ ਤੈਥੋਂ ਮੰਗਦੇ ਹਨ।


© 2017 SGGS ONLINE
Scroll to Top