Page 1414
ਹਰਿ ਪ੍ਰਭੁ ਵੇਪਰਵਾਹੁ ਹੈ ਕਿਤੁ ਖਾਧੈ ਤਿਪਤਾਇ ॥
har parabh vayparvaahu hai kit khaaDhai tiptaa-ay.
God is carefree and does not need anything, so what food satiates God i.e. what pleases Him?
ਪਰਮਾਤਮਾ ਨੂੰ ਤਾਂ ਕਿਸੇ ਚੀਜ਼ ਦੀ ਕੋਈ ਮੁਥਾਜੀ-ਲੋੜ ਨਹੀਂ ਹੈ, ਫਿਰ ਉਹ ਕਿਹੜੀ ਚੀਜ਼ ਖਾਣ ਨਾਲ ਖ਼ੁਸ਼ ਹੁੰਦਾ ਹੈ?
ਸਤਿਗੁਰ ਕੈ ਭਾਣੈ ਜੋ ਚਲੈ ਤਿਪਤਾਸੈ ਹਰਿ ਗੁਣ ਗਾਇ ॥
satgur kai bhaanai jo chalai tiptaasai har gun gaa-ay.
God is pleased with a person who lives by the Guru’s will, and sings God’s praises.
ਜਿਹੜਾ ਮਨੁੱਖ ਗੁਰੂ ਦੀ ਰਜ਼ਾ ਵਿਚ ਜੀਵਨ-ਤੋਰ ਤੁਰਦਾ ਹੈ ਅਤੇ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, (ਉਸ ਉਤੇ ਪਰਮਾਤਮਾ) ਪ੍ਰਸੰਨ ਹੁੰਦਾ ਹੈ।
ਧਨੁ ਧਨੁ ਕਲਜੁਗਿ ਨਾਨਕਾ ਜਿ ਚਲੇ ਸਤਿਗੁਰ ਭਾਇ ॥੧੨॥
Dhan Dhan kaljug naankaa je chalay satgur bhaa-ay. ||12||
O’ Nanak, in the present age of kalyug, praiseworthy and honorable are those who live by the true Guru’s will. ||12||
ਹੇ ਨਾਨਕ! ਇਸ ਕਲਜੁਗ ਵਿਚ ਉਹ ਮਨੁੱਖ ਸੋਭਾ ਖੱਟਦੇ ਹਨ ਜਿਹੜੇ ਗੁਰੂ ਦੀ ਮਰਜ਼ੀ ਅਨੁਸਾਰ ਜੀਵਨ-ਰਾਹ ਤੇ ਤੁਰਦੇ ਹਨ ॥੧੨॥
ਸਤਿਗੁਰੂ ਨ ਸੇਵਿਓ ਸਬਦੁ ਨ ਰਖਿਓ ਉਰ ਧਾਰਿ ॥
satguroo na sayvi-o sabad na rakhi-o ur Dhaar.
Those who have neither taken the true Guru’s refuge nor have enshrined his divine word in their heart,
(ਜਿਨ੍ਹਾਂ ਮਨੁੱਖਾਂ ਨੇ ਕਦੇ) ਗੁਰੂ ਦਾ ਆਸਰਾ ਨਹੀਂ ਲਿਆ, ਜਿਨ੍ਹਾਂ ਨੇ ਗੁਰੂ ਦਾ ਸ਼ਬਦ (ਕਦੇ ਆਪਣੇ) ਹਿਰਦੇ ਵਿਚ ਟਿਕਾ ਕੇ ਨਹੀਂ ਰੱਖਿਆ,
ਧਿਗੁ ਤਿਨਾ ਕਾ ਜੀਵਿਆ ਕਿਤੁ ਆਏ ਸੰਸਾਰਿ ॥
Dhig tinaa kaa jeevi-aa kit aa-ay sansaar.
accursed is the time they lived here, why did they even come into this world?
ਫਿਟਕਾਰ-ਜੋਗ ਹੈ ਉਹਨਾਂ ਦਾ ਜੀਵਨ-ਸਮਾ, ਉਹ ਕਾਹਦੇ ਲਈ ਜਗਤ ਵਿਚ ਆਏ? ।
ਗੁਰਮਤੀ ਭਉ ਮਨਿ ਪਵੈ ਤਾਂ ਹਰਿ ਰਸਿ ਲਗੈ ਪਿਆਰਿ ॥
gurmatee bha-o man pavai taaN har ras lagai pi-aar.
When one follows the Guru’s teachings, revered fear of God wells up in his mind, then he is imbued with His love and enjoys the bliss of His Name.
ਜਦੋਂ ਗੁਰੂ ਦੀ ਮੱਤ ਉਤੇ ਤੁਰ ਕੇ (ਮਨੁੱਖ ਦੇ) ਮਨ ਵਿਚ (ਪਰਮਾਤਮਾ ਦਾ) ਡਰ-ਅਦਬ ਟਿਕਦਾ ਹੈ, ਤਦੋਂ ਉਹ ਪਰਮਾਤਮਾ ਦੇ ਪਿਆਰ ਵਿਚ ਪਰਮਾਤਮਾ ਦੇ ਮੇਲ-ਆਨੰਦ ਵਿਚ ਜੁੜਦਾ ਹੈ।
ਨਾਉ ਮਿਲੈ ਧੁਰਿ ਲਿਖਿਆ ਜਨ ਨਾਨਕ ਪਾਰਿ ਉਤਾਰਿ ॥੧੩॥
naa-o milai Dhur likhi-aa jan naanak paar utaar. ||13||
God’s Name is received only if it is preordained as a result of past deeds, and O’ Nanak, it ferries the devotees across the worldly ocean of vices. ||13||
ਹਰਿ-ਨਾਮ ਧੁਰ ਦਰਗਾਹ ਤੋਂ ਕੀਤੇ ਕਰਮਾਂ ਦੇ ਸੰਸਕਾਰਾਂ ਦੇ ਲੇਖ ਅਨੁਸਾਰ ਹੀ ਮਿਲਦਾ ਹੈ ; ਹੇ ਨਾਨਕ! ਇਹ ਨਾਮ (ਮਨੁੱਖ ਨੂੰ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ ॥੧੩॥
ਮਾਇਆ ਮੋਹਿ ਜਗੁ ਭਰਮਿਆ ਘਰੁ ਮੁਸੈ ਖਬਰਿ ਨ ਹੋਇ ॥
maa-i-aa mohi jag bharmi-aa ghar musai khabar na ho-ay.
The world wanders around in the love for Maya, and one is not even aware that he is being robbed of spiritual wealth.
ਮਾਇਆ ਦੇ ਮੋਹ ਦੇ ਕਾਰਨ ਜਗਤ ਭਟਕਦਾ ਫਿਰਦਾ ਹੈ, (ਜੀਵ ਦਾ ਹਿਰਦਾ-) ਘਰ (ਆਤਮਕ ਸਰਮਾਇਆ) ਲੁੱਟਿਆ ਜਾਂਦਾ ਹੈ (ਪਰ ਜੀਵ ਨੂੰ) ਇਹ ਪਤਾ ਹੀ ਨਹੀਂ ਲੱਗਦਾ।
ਕਾਮ ਕ੍ਰੋਧਿ ਮਨੁ ਹਿਰਿ ਲਇਆ ਮਨਮੁਖ ਅੰਧਾ ਲੋਇ ॥
kaam kroDh man hir la-i-aa manmukh anDhaa lo-ay.
The self-willed person lives as a spiritually ignorant in the world, because his mind has been lured away by lust and anger .
ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਜਗਤ ਵਿਚ (ਆਤਮਕ ਜੀਵਨ ਦੀ ਸੂਝ ਵਲੋਂ) ਅੰਨ੍ਹਾ ਹੋਇਆ ਰਹਿੰਦਾ ਹੈ, ਕਾਮ ਨੇ ਕ੍ਰੋਧ ਨੇ (ਉਸ ਦੇ) ਮਨ ਨੂੰ ਚੁਰਾ ਲਿਆ ਹੁੰਦਾ ਹੈ।
ਗਿਆਨ ਖੜਗ ਪੰਚ ਦੂਤ ਸੰਘਾਰੇ ਗੁਰਮਤਿ ਜਾਗੈ ਸੋਇ ॥
gi-aan kharhag panch doot sanghaaray gurmat jaagai so-ay.
One who follows the Guru’s teachings, remains alert to worldly temptations, as if he has slayed all the five demons (vices) with the sword of spiritual wisdom;
(ਜਿਹੜਾ ਮਨੁੱਖ) ਆਤਮਕ ਜੀਵਨ ਦੀ ਸੂਝ ਦੀ ਤਲਵਾਰ (ਫੜ ਕੇ ਕਾਮਾਦਿਕ) ਪੰਜ ਵੈਰੀਆਂ ਨੂੰ ਮਾਰ ਲੈਂਦਾ ਹੈ, ਉਹ ਹੀ ਗੁਰੂ ਦੀ ਮੱਤ ਦੀ ਬਰਕਤਿ ਨਾਲ (ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦਾ ਹੈ।
ਨਾਮ ਰਤਨੁ ਪਰਗਾਸਿਆ ਮਨੁ ਤਨੁ ਨਿਰਮਲੁ ਹੋਇ ॥
naam ratan pargaasi-aa man tan nirmal ho-ay.
God’s precious Name manifests in his heart, and his body and mind become immaculate.
(ਉਸ ਦੇ ਅੰਦਰ) ਪਰਮਾਤਮਾ ਦੇ ਨਾਮ ਦਾ ਰਤਨ ਚਮਕ ਪੈਂਦਾ ਹੈ, ਉਸ ਦਾ ਮਨ ਉਸ ਦਾ ਤਨ ਪਵਿੱਤਰ ਹੋ ਜਾਂਦਾ ਹੈ।
ਨਾਮਹੀਨ ਨਕਟੇ ਫਿਰਹਿ ਬਿਨੁ ਨਾਵੈ ਬਹਿ ਰੋਇ ॥
naamheen naktay fireh bin naavai bahi ro-ay.
But those who lack Naam, wander around disgraced, and thus repent and wail.
ਪਰ, ਨਾਮ ਤੋਂ ਵਾਂਜੇ ਹੋਏ ਮਨੁੱਖ ਬੇ-ਸ਼ਰਮਾਂ ਵਾਂਗ ਤੁਰੇ ਫਿਰਦੇ ਹਨ। ਨਾਮ ਤੋਂ ਵਾਂਜਿਆ ਹੋਇਆ ਮਨੁੱਖ ਬਹਿ ਕੇ ਰੋਂਦਾ ਰਹਿੰਦਾ ਹੈ ।
ਨਾਨਕ ਜੋ ਧੁਰਿ ਕਰਤੈ ਲਿਖਿਆ ਸੁ ਮੇਟਿ ਨ ਸਕੈ ਕੋਇ ॥੧੪॥
naanak jo Dhur kartai likhi-aa so mayt na sakai ko-ay. ||14||
O’ Nanak, no one can erase what has been preordained by the Creator. ||14||
ਹੇ ਨਾਨਕ! ਕਰਤਾਰ ਨੇ ਜੋ ਕੁਝ ਧੁਰ ਦਰਗਾਹ ਤੋਂ ਇਹ ਲੇਖ ਲਿਖ ਦਿੱਤਾ ਹੈ, ਇਸ ਨੂੰ ਕੋਈ ਮਿਟਾ ਨਹੀਂ ਸਕਦਾ ॥੧੪॥
ਗੁਰਮੁਖਾ ਹਰਿ ਧਨੁ ਖਟਿਆ ਗੁਰ ਕੈ ਸਬਦਿ ਵੀਚਾਰਿ ॥
gurmukhaa har Dhan khati-aa gur kai sabad veechaar.
By reflecting and following the Guru’s divine word, the Guru’s followers have earned the wealth of Naam.
ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖਾਂ ਨੇ ਗੁਰੂ ਦੇ ਸ਼ਬਦ ਦੀ ਰਾਹੀਂ ਪਰਮਾਤਮਾ ਦਾ ਨਾਮ-ਧਨ ਖੱਟ ਲਿਆ ਹੈ।
ਨਾਮੁ ਪਦਾਰਥੁ ਪਾਇਆ ਅਤੁਟ ਭਰੇ ਭੰਡਾਰ ॥
naam padaarath paa-i-aa atut bharay bhandaar.
They have received the commodity of Naam and the inexhaustible treasures of the wealth of Naam remain overflowing within them.
ਉਨ੍ਹਾਂ ਨੇ ਨਾਮ-ਪਦਾਰਥ ਪ੍ਰਾਪਤ ਕਰ ਲਿਆ ਹੈ ਉਹਨਾਂ ਦੇ ਅੰਦਰ ਨਾਮ-ਧਨ ਦੇ ਅਮੁੱਕ ਖ਼ਜ਼ਾਨੇ ਭਰੇ ਰਹਿੰਦੇ ਹਨ।
ਹਰਿ ਗੁਣ ਬਾਣੀ ਉਚਰਹਿ ਅੰਤੁ ਨ ਪਾਰਾਵਾਰੁ ॥
har gun banee uchrahi ant na paaraavaar.
Through the Guru’s divine word, they keep reciting the virtues of God whose creation has no end or limit.
ਜਿਸ ਪਰਮਾਤਮਾ (ਦੇ ਗੁਣਾਂ) ਦਾ ਅੰਤ ਨਹੀਂ ਪੈ ਸਕਦਾ, ਜਿਸ ਪਰਮਾਤਮਾ (ਦੀ ਹਸਤੀ) ਦਾ ਉਰਲਾ ਪਾਰਲਾ ਬੰਨਾ ਨਹੀਂ ਲੱਭ ਸਕਦਾ, ਉਸ ਪਰਮਾਤਮਾ ਦੇ ਗੁਣਾਂ ਨੂੰ (ਉਹ ਮਨੁੱਖ ਗੁਰੂ ਦੀ) ਬਾਣੀ ਦੀ ਰਾਹੀਂ ਉਚਾਰਦੇ ਰਹਿੰਦੇ ਹਨ।
ਨਾਨਕ ਸਭ ਕਾਰਣ ਕਰਤਾ ਕਰੈ ਵੇਖੈ ਸਿਰਜਨਹਾਰੁ ॥੧੫॥
naanak sabh kaaran kartaa karai vaykhai sirjanhaar. ||15||
O’ Nanak, it is the Creator who creates all the happenings, and the Creator Himself beholds this play of the world. ||15||
ਹੇ ਨਾਨਕ! ਇਹ ਸਾਰੇ ਢੋਅ ਕਰਤਾਰ (ਆਪ ਹੀ) ਢੁਕਾਂਦਾ ਹੈ, (ਇਸ ਖੇਡ ਨੂੰ) ਸਿਰਜਣਹਾਰ (ਆਪ) ਵੇਖ ਰਿਹਾ ਹੈ ॥੧੫॥
ਗੁਰਮੁਖਿ ਅੰਤਰਿ ਸਹਜੁ ਹੈ ਮਨੁ ਚੜਿਆ ਦਸਵੈ ਆਕਾਸਿ ॥
gurmukh antar sahj hai man charhi-aa dasvai aakaas.
One who follows the Guru’s teachings, equipoise is maintained within him and his mind remains in a supreme spiritual state.
ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਦੇ ਅੰਦਰ ਆਤਮਕ ਅਡੋਲਤਾ ਬਣੀ ਰਹਿੰਦੀ ਹੈ, ਉਸ ਦਾ ਮਨ ਦਸਵੇਂ ਦੁਆਰ ਵਿਚ ਟਿਕਿਆ ਰਹਿੰਦਾ ਹੈ।
ਤਿਥੈ ਊਂਘ ਨ ਭੁਖ ਹੈ ਹਰਿ ਅੰਮ੍ਰਿਤ ਨਾਮੁ ਸੁਖ ਵਾਸੁ ॥
tithai ooNgh na bhukh hai har amrit naam sukh vaas.
In that state, there is no slumber of ignorance or hunger for Maya; God’s ambrosial Name and peace is always there within his heart.
ਉਸ ਅਵਸਥਾ ਵਿਚ ਨਾ ਅਗਿਆਨਤਾ ਦੀ ਨੀਂਦ ਹੈ ਨਾ ਮਾਇਆ ਦੀ ਭੁੱਖ, ਉਸ ਦੇ ਅੰਦਰ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਟਿਕਿਆ ਰਹਿੰਦਾ ਹੈ।
ਨਾਨਕ ਦੁਖੁ ਸੁਖੁ ਵਿਆਪਤ ਨਹੀ ਜਿਥੈ ਆਤਮ ਰਾਮ ਪ੍ਰਗਾਸੁ ॥੧੬॥
naanak dukh sukh vi-aapat nahee jithai aatam raam pargaas. ||16||
O’ Nanak, no misery or pleasure can afflict that heart in which has manifested the all-pervading God. ||16||
ਹੇ ਨਾਨਕ! ਜਿਸ ਹਿਰਦੇ ਵਿਚ ਸਰਬ-ਵਿਆਪਕ ਪ੍ਰਭੂ ਦਾ ਪ੍ਰਕਾਸ਼ ਹੋ ਜਾਂਦਾ ਹੈ, ਉਥੇ ਕੋਈ ਵੀ ਦੁੱਖ ਸੁਖ ਆਪਣਾ ਜ਼ੋਰ ਨਹੀਂ ਪਾ ਸਕਦਾ ॥੧੬॥
ਕਾਮ ਕ੍ਰੋਧ ਕਾ ਚੋਲੜਾ ਸਭ ਗਲਿ ਆਏ ਪਾਇ ॥
kaam kroDh kaa cholrhaa sabh gal aa-ay paa-ay.
It appears as if all human beings come into this world wearing a robe of lust and greed.
ਸਾਰੇ ਜੀਵ ਕਾਮ ਕ੍ਰੋਧ (ਆਦਿਕ ਵਿਕਾਰਾਂ) ਦੇ ਰੰਗ ਵਿਚ ਰੰਗਿਆ ਜਾ ਸਕਣ ਵਾਲਾ ਸਰੀਰ-ਚੋਲਾ ਪਹਿਨ ਕੇ (ਜਗਤ ਵਿਚ) ਆਉਂਦੇ ਹਨ;
ਇਕਿ ਉਪਜਹਿ ਇਕਿ ਬਿਨਸਿ ਜਾਂਹਿ ਹੁਕਮੇ ਆਵੈ ਜਾਇ ॥
ik upjahi ik binas jaaNhi hukmay aavai jaa-ay.
(At any given time),many are born and many pass away; O my friend these births and deaths happen according to God’s command.
ਕਈ ਜੰਮਦੇ ਹਨ ਕਈ ਮਰਦੇ ਹਨ, ਪਰਮਾਤਮਾ ਦੇ ਹੁਕਮ ਵਿਚ ਹੀ ਜੀਵ ਜੰਮਦੇ ਮਰਦੇ ਹਨ।
ਜੰਮਣੁ ਮਰਣੁ ਨ ਚੁਕਈ ਰੰਗੁ ਲਗਾ ਦੂਜੈ ਭਾਇ ॥
jaman maran na chuk-ee rang lagaa doojai bhaa-ay.
As long as one is attached to the love for Maya, the process of birth and death doesn’t come to an end.
(ਜਿਤਨਾ ਚਿਰ ਜੀਵ ਦੀ) ਮਾਇਆ ਦੇ ਮੋਹ ਵਿਚ ਪ੍ਰੀਤ ਲੱਗੀ ਹੋਈ ਹੈ (ਉਤਨਾ ਚਿਰ ਇਸ ਦਾ) ਜਨਮ ਮਰਨ ਦਾ ਗੇੜ ਮੁੱਕਦਾ ਨਹੀਂ।
ਬੰਧਨਿ ਬੰਧਿ ਭਵਾਈਅਨੁ ਕਰਣਾ ਕਛੂ ਨ ਜਾਇ ॥੧੭॥
banDhan banDh bhavaa-ee-an karnaa kachhoo na jaa-ay. ||17||
By binding people in the bonds of Maya, God keeps them in the cycle of births and deaths; except for His grace, nothing can be done to end it. ||17||
ਪਰਮਾਤਮਾ ਨੇ (ਆਪ ਹੀ ਮੋਹ ਦੀ) ਰੱਸੀ ਨਾਲ ਬੰਨ੍ਹ ਕੇ (ਸਾਰੀ ਲੁਕਾਈ ਜਨਮ ਮਰਨ ਦੇ ਗੇੜ ਵਿਚ) ਪਾਈ ਹੋਈ ਹੈ। (ਇਸ ਵਿਚੋਂ ਨਿਕਲਣ ਲਈ ਉਸ ਦੀ ਮਿਹਰ ਤੋਂ ਬਿਨਾ ਹੋਰ) ਕੋਈ ਉਪਾਉ ਕੀਤਾ ਨਹੀਂ ਜਾ ਸਕਦਾ ॥੧੭॥
ਜਿਨ ਕਉ ਕਿਰਪਾ ਧਾਰੀਅਨੁ ਤਿਨਾ ਸਤਿਗੁਰੁ ਮਿਲਿਆ ਆਇ ॥
jin ka-o kirpaa Dhaaree-an tinaa satgur mili-aa aa-ay.
Those upon whom God has bestowed mercy, the true Guru meets them.
ਜਿਨ੍ਹਾਂ (ਮਨੁੱਖਾਂ) ਉੱਤੇ ਉਸ (ਪਰਮਾਤਮਾ) ਨੇ ਮਿਹਰ ਕਰ ਦਿੱਤੀ, ਉਹਨਾਂ ਨੂੰ ਗੁਰੂ ਆ ਕੇ ਮਿਲ ਪਿਆ।
ਸਤਿਗੁਰਿ ਮਿਲੇ ਉਲਟੀ ਭਈ ਮਰਿ ਜੀਵਿਆ ਸਹਜਿ ਸੁਭਾਇ ॥
satgur milay ultee bha-ee mar jeevi-aa sahj subhaa-ay.
Upon following the true Guru’s teachings, one turns away from the pursuit of vices; he achieves spiritual poise and love for God, as if he has died to the vices and has become spiritually alive
ਗੁਰੂ ਮਿਲਣ ਨਾਲ (ਜਿਸ ਮਨੁੱਖ ਦੀ ਸੁਰਤ ਕਾਮ ਕ੍ਰੋਧ ਆਦਿਕ ਵਿਕਾਰਾਂ ਵਲੋਂ) ਪਰਤ ਪਈ, ਉਹ ਮਨੁੱਖ (ਵਿਕਾਰਾਂ ਵਲੋਂ) ਮਰ ਕੇ ਆਤਮਕ ਅਡੋਲਤਾ ਵਿਚ ਪ੍ਰਭੂ-ਪ੍ਰੇਮ ਵਿਚ ਜੀਊ ਪਿਆ (ਆਤਮਕ ਜੀਵਨ ਜੀਊਣ ਲੱਗ ਪਿਆ)।
ਨਾਨਕ ਭਗਤੀ ਰਤਿਆ ਹਰਿ ਹਰਿ ਨਾਮਿ ਸਮਾਇ ॥੧੮॥
naanak bhagtee rati-aa har har naam samaa-ay. ||18||
O’ Nanak, one remains absorbed in God’s Name by becoming imbued with His devotional worship. ||18||
ਹੇ ਨਾਨਕ! (ਪਰਮਾਤਮਾ ਦੀ) ਭਗਤੀ ਦੇ ਰੰਗ ਵਿਚ ਰੰਗੀਜਿਆਂ ਮਨੁੱਖ ਸਦਾ ਪਰਮਾਤਮਾ ਦੇ ਨਾਮ ਵਿਚ ਲੀਨ ਰਹਿੰਦਾ ਹੈ| ॥੧੮॥
ਮਨਮੁਖ ਚੰਚਲ ਮਤਿ ਹੈ ਅੰਤਰਿ ਬਹੁਤੁ ਚਤੁਰਾਈ ॥
manmukh chanchal mat hai antar bahut chaturaa-ee.
Self-conceited persons have a mercurial intellect, and within them is an immense cleverness.
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਦੀ ਮੱਤ ਹਰ ਵੇਲੇ ਭਟਕਦੀ ਰਹਿੰਦੀ ਹੈ, ਉਹਨਾਂ ਦੇ ਅੰਦਰ ਬਹੁਤ ਚਤੁਰਾਈ ਹੁੰਦੀ ਹੈ।
ਕੀਤਾ ਕਰਤਿਆ ਬਿਰਥਾ ਗਇਆ ਇਕੁ ਤਿਲੁ ਥਾਇ ਨ ਪਾਈ ॥
keetaa karti-aa birthaa ga-i-aa ik til thaa-ay na paa-ee.
All the good deeds done through their cleverness go to waste, and not even an iota of these deeds is approved in God’s presence.
(ਆਪਣੀ ਅਕਲ ਦੇ ਆਸਰੇ ਪੁੰਨ ਦਾਨ ਆਦਿਕ ਦਾ) ਕੀਤਾ ਹੋਇਆ (ਉਹਨਾਂ ਦਾ) ਸਾਰਾ ਉੱਦਮ ਵਿਅਰਥ ਜਾਂਦਾ ਹੈ (ਉਹਨਾਂ ਦਾ ਇਹ ਉੱਦਮ ਪਰਮਾਤਮਾ ਦੀ ਹਜ਼ੂਰੀ ਵਿਚ) ਪਰਵਾਨ ਨਹੀਂ ਹੁੰਦਾ।
ਪੁੰਨ ਦਾਨੁ ਜੋ ਬੀਜਦੇ ਸਭ ਧਰਮ ਰਾਇ ਕੈ ਜਾਈ ॥
punn daan jo beejday sabh Dharam raa-ay kai jaa-ee.
Whatever charity they give or do virtuous deeds, all this is referred to the judge of righteousness to be counted at the time of judgement.
ਪੁੰਨ ਦਾਨ (ਆਦਿਕ) ਜਿਹੜਾ ਭੀ (ਕਰਮ-ਬੀਜ ਉਹ ਆਪਣੀ ਸਰੀਰ-ਧਰਤੀ ਵਿਚ) ਬੀਜਦੇ ਹਨ, (ਉਹਨਾਂ ਦੀ ਇਹ) ਸਾਰੀ (ਮਿਹਨਤ) ਧਰਮਰਾਜ ਦੇ ਹਵਾਲੇ ਹੋ ਜਾਂਦੀ ਹੈ।
ਬਿਨੁ ਸਤਿਗੁਰੂ ਜਮਕਾਲੁ ਨ ਛੋਡਈ ਦੂਜੈ ਭਾਇ ਖੁਆਈ ॥
bin satguroo jamkaal na chhod-ee doojai bhaa-ay khu-aa-ee.
Without following the true Guru’s teachings, the demon of death (cycle of birth and death) does not spare them, and they are ruined due to their love for Maya.
ਗੁਰੂ ਦੀ ਸਰਨ ਪੈਣ ਤੋਂ ਬਿਨਾ (ਜਨਮ) ਮਰਨ ਦਾ ਗੇੜ (ਮਨੁੱਖ ਨੂੰ) ਛੱਡਦਾ ਨਹੀਂ। ਮਾਇਆ ਦੇ ਮੋਹ ਦੇ ਕਾਰਨ (ਮਨੁੱਖ) ਖ਼ੁਆਰ ਹੀ ਹੁੰਦਾ ਹੈ।
ਜੋਬਨੁ ਜਾਂਦਾ ਨਦਰਿ ਨ ਆਵਈ ਜਰੁ ਪਹੁਚੈ ਮਰਿ ਜਾਈ ॥
joban jaaNdaa nadar na aavee jar pahuchai mar jaa-ee.
It does not take long for a person’s youth to slip away, then old age comes and he dies.
(ਮਨੁੱਖ ਦੀ) ਜੁਆਨੀ ਲੰਘਦਿਆਂ ਚਿਰ ਨਹੀਂ ਲੱਗਦਾ, ਬੁਢੇਪਾ ਆ ਪਹੁੰਚਦਾ ਹੈ, (ਤੇ ਆਖ਼ਰ ਪ੍ਰਾਣੀ) ਮਰ ਜਾਂਦਾ ਹੈ।
ਪੁਤੁ ਕਲਤੁ ਮੋਹੁ ਹੇਤੁ ਹੈ ਅੰਤਿ ਬੇਲੀ ਕੋ ਨ ਸਖਾਈ ॥
put kalat moh hayt hai ant baylee ko na sakhaa-ee.
The love of his children, his spouse and Maya is of no avail, because none of them becomes a companion or can help in the end.
ਪੁੱਤਰ, ਇਸਤ੍ਰੀ, ਮਾਇਆ ਦਾ ਮੋਹ ਪਿਆਰ-(ਇਹਨਾਂ ਵਿਚੋਂ) ਅੰਤ ਵੇਲੇ ਕੋਈ ਯਾਰ ਨਹੀਂ ਬਣਦਾ, ਕੋਈ ਸਾਥੀ ਨਹੀਂ ਬਣਦਾ।
ਸਤਿਗੁਰੁ ਸੇਵੇ ਸੋ ਸੁਖੁ ਪਾਏ ਨਾਉ ਵਸੈ ਮਨਿ ਆਈ ॥
satgur sayvay so sukh paa-ay naa-o vasai man aa-ee.
Whoever follows the Guru’s teachings finds inner peace, and God’s Name manifests in his mind.
ਜਿਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਹ ਆਤਮਕ ਆਨੰਦ ਮਾਣਦਾ ਹੈ, ਪਰਮਾਤਮਾ ਦਾ ਨਾਮ (ਉਸ ਦੇ) ਮਨ ਵਿਚ ਆ ਵੱਸਦਾ ਹੈ।
ਨਾਨਕ ਸੇ ਵਡੇ ਵਡਭਾਗੀ ਜਿ ਗੁਰਮੁਖਿ ਨਾਮਿ ਸਮਾਈ ॥੧੯॥
naanak say vaday vadbhaagee je gurmukh naam samaa-ee. ||19||
O’ Nanak, very fortunate are those who follow the Guru’s teachings and remain absorbed in God’s Name.||19||
ਹੇ ਨਾਨਕ! ਜਿਹੜੇ ਮਨੁੱਖ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੇ ਨਾਮ ਵਿਚ ਲੀਨ ਰਹਿੰਦੇ ਹਨ, ਉਹ ਸਾਰੇ ਵੱਡੇ ਭਾਗਾਂ ਵਾਲੇ ਹੁੰਦੇ ਹਨ ॥੧੯॥
ਮਨਮੁਖ ਨਾਮੁ ਨ ਚੇਤਨੀ ਬਿਨੁ ਨਾਵੈ ਦੁਖ ਰੋਇ ॥
manmukh naam na chaytnee bin naavai dukh ro-ay.
The self-willed people do not remember God’s Name and the one bereft of God’s Name continues to talk about his sorrows.
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਪ੍ਰਭੂ ਦਾ ਨਾਮ ਨਹੀਂ ਸਿਮਰਦੇ ,ਪ੍ਰਭੂ ਦੇ ਨਾਮ ਤੋਂ ਖੁੰਝਿਆ ਹੋਇਆ ਮਨੁੱਖ ਸਦਾ ਆਪਣੇ ਦੁੱਖ ਫਰੋਲਦਾ ਰਹਿੰਦਾ ਹੈ। ।