Page 1428
ਹਰਿ ਜਨ ਹਰਿ ਅੰਤਰੁ ਨਹੀ ਨਾਨਕ ਸਾਚੀ ਮਾਨੁ ॥੨੯॥
har jan har antar nahee naanak saachee maan. ||29||
O’ Nanak, take this as absolute truth, that there is no difference between God and God’s devotee. ||29||
ਹੇ ਨਾਨਕ! ਇਹ ਗੱਲ ਸੱਚੀ ਮੰਨੋ ਕਿ ਪਰਮਾਤਮਾ ਦੇ ਭਗਤ ਅਤੇ ਪਰਮਾਤਮਾ ਵਿਚ ਕੋਈ ਫ਼ਰਕ ਨਹੀਂ ਹੈ ॥੨੯॥
ਮਨੁ ਮਾਇਆ ਮੈ ਫਧਿ ਰਹਿਓ ਬਿਸਰਿਓ ਗੋਬਿੰਦ ਨਾਮੁ ॥
man maa-i-aa mai faDh rahi-o bisri-o gobind naam.
That person whose mind is entangled in the love for Maya, and who has forsaken the Name of God,
(ਜਿਸ ਮਨੁੱਖ ਦਾ) ਮਨ (ਹਰ ਵੇਲੇ) ਮਾਇਆ (ਦੇ ਮੋਹ) ਵਿਚ ਫਸਿਆ ਰਹਿੰਦਾ ਹੈ (ਜਿਸ ਨੂੰ) ਪਰਮਾਤਮਾ ਦਾ ਨਾਮ (ਸਦਾ) ਭੁੱਲਾ ਰਹਿੰਦਾ ਹੈ,
ਕਹੁ ਨਾਨਕ ਬਿਨੁ ਹਰਿ ਭਜਨ ਜੀਵਨ ਕਉਨੇ ਕਾਮ ॥੩੦॥
kaho naanak bin har bhajan jeevan ka-unay kaam. ||30||
O’ Nanak, say, without lovingly remembering God, of what use is the life of such a person? ||30||
ਨਾਨਕ ਆਖਦਾ ਹੈ (ਦੱਸੋ) ਪਰਮਾਤਮਾ ਦੇ ਭਜਨ ਤੋਂ ਬਿਨਾ (ਉਸ ਦਾ) ਜੀਊਣਾ ਕਿਸ ਕੰਮ? ॥੩੦॥
ਪ੍ਰਾਨੀ ਰਾਮੁ ਨ ਚੇਤਈ ਮਦਿ ਮਾਇਆ ਕੈ ਅੰਧੁ ॥
paraanee raam na chayt-ee mad maa-i-aa kai anDh.
Engrossed in the love for Maya, one who remains ignorant about spiritual living and does not remember God:
ਮਾਇਆ ਦੇ ਮੋਹ ਵਿਚ (ਫਸ ਕੇ ਆਤਮਕ ਜੀਵਨ ਵਲੋਂ) ਅੰਨ੍ਹਾ ਹੋਇਆ (ਜਿਹੜਾ) ਮਨੁੱਖ ਪਰਮਾਤਮਾ ਦਾ ਨਾਮ ਯਾਦ ਨਹੀਂ ਕਰਦਾ,
ਕਹੁ ਨਾਨਕ ਹਰਿ ਭਜਨ ਬਿਨੁ ਪਰਤ ਤਾਹਿ ਜਮ ਫੰਧ ॥੩੧॥
kaho naanak har bhajan bin parat taahi jam fanDh. ||31||
O’ Nanak say, without remembering God, such a person remains caught in the noose (fear) of the demons of death. ||31||
ਨਾਨਕ ਆਖਦਾ ਹੈ ਕਿ ਪਰਮਾਤਮਾ ਦੇ ਭਜਨ ਤੋਂ ਬਿਨਾ ਉਸ ਨੂੰ (ਉਸ ਦੇ ਗਲ ਵਿਚ) ਜਮਾਂ ਦੀਆਂ ਫਾਹੀਆਂ ਪਈਆਂ ਰਹਿੰਦੀਆਂ ਹਨ ॥੩੧॥
ਸੁਖ ਮੈ ਬਹੁ ਸੰਗੀ ਭਏ ਦੁਖ ਮੈ ਸੰਗਿ ਨ ਕੋਇ ॥
sukh mai baho sangee bha-ay dukh mai sang na ko-ay.
Many become one’s companions during prosperity, but no one gives company during adversity.
ਸੁਖ ਵੇਲੇ ਅਨੇਕਾਂ ਮੇਲੀ-ਗੇਲੀ ਬਣ ਜਾਂਦੇ ਹਨ, ਪਰ ਦੁੱਖ ਵਿਚ ਕੋਈ ਭੀ ਨਾਲ ਨਹੀਂ ਹੁੰਦਾ।
ਕਹੁ ਨਾਨਕ ਹਰਿ ਭਜੁ ਮਨਾ ਅੰਤਿ ਸਹਾਈ ਹੋਇ ॥੩੨॥
kaho naanak har bhaj manaa ant sahaa-ee ho-ay. ||32||
O’ Nanak! say: O’ my mind, lovingly remember God, who helps even at the time of death. ||32||
ਨਾਨਕ ਆਖਦਾ ਹੈ- ਹੇ ਮਨ! ਪਰਮਾਤਮਾ ਦਾ ਭਜਨ ਕਰਿਆ ਕਰ (ਪਰਮਾਤਮਾ) ਅੰਤ ਸਮੇ (ਭੀ) ਮਦਦਗਾਰ ਬਣਦਾ ਹੈ ॥੩੨॥
ਜਨਮ ਜਨਮ ਭਰਮਤ ਫਿਰਿਓ ਮਿਟਿਓ ਨ ਜਮ ਕੋ ਤ੍ਰਾਸੁ ॥
janam janam bharmat firi-o miti-o na jam ko taraas.
One wanders lost and confused through countless births; his fear of death does not go away.
ਜੀਵ) ਅਨੇਕਾਂ ਜਨਮਾਂ ਵਿਚ ਭਟਕਦਾ ਫਿਰਦਾ ਹੈ, ਜਮਾਂ ਦਾ ਡਰ (ਇਸ ਦੇ ਅੰਦਰੋਂ) ਮੁੱਕਦਾ ਨਹੀਂ।
ਕਹੁ ਨਾਨਕ ਹਰਿ ਭਜੁ ਮਨਾ ਨਿਰਭੈ ਪਾਵਹਿ ਬਾਸੁ ॥੩੩॥
kaho naanak har bhaj manaa nirbhai paavahi baas. ||33||
O’ Nanak! say: O’ mind, lovingly remember God so that you may attain a place in the presence of fearless God. ||33||
ਹੇ ਨਾਨਕ ਆਖ- ਹੇ ਮਨ! ਪਰਮਾਤਮਾ ਦਾ ਭਜਨ ਕਰਦਾ ਰਿਹਾ ਕਰ, ਤਾਂ ਜੋ ਤੈਨੂੰ ਨਿਡਰ ਪ੍ਰਭੂ ਵਿਚ ਵਾਸਾ ਮਿਲ ਜਾਵੇ ॥੩੩॥
ਜਤਨ ਬਹੁਤੁ ਮੈ ਕਰਿ ਰਹਿਓ ਮਿਟਿਓ ਨ ਮਨ ਕੋ ਮਾਨੁ ॥
jatan bahut mai kar rahi-o miti-o na man ko maan.
I have exhausted myself making many efforts, but the egotistical pride of my mind has notvanished.
ਮੈਂ ਅਨੇਕਾਜਤਨ ਕਰਕੇ ਹੰਭ ਗਿਆ ਹਾਂ, ਪ੍ਰੰਤੂ ਮੇਰੇ ਮਨ ਦਾ ਅਹੰਕਾਰ ਦੂਰ ਨਹੀਂਹੋਇਆ,
ਦੁਰਮਤਿ ਸਿਉ ਨਾਨਕ ਫਧਿਓ ਰਾਖਿ ਲੇਹੁ ਭਗਵਾਨ ॥੩੪॥
durmat si-o naanak faDhi-o raakh layho bhagvaan. ||34||
Nanak is caught in the grip of bad intellect; O’ God, please save me. ||34||
ਨਾਨਕਖੋਟੀ ਮੱਤ ਵਿਚ ਫਸਿਆ ਪਿਆ ਹੈ। ਹੇ ਭਗਵਾਨ! (ਤੂੰ ਆਪ ਹੀ) ਰੱਖਿਆ ਕਰ ॥੩੪॥
ਬਾਲ ਜੁਆਨੀ ਅਰੁ ਬਿਰਧਿ ਫੁਨਿ ਤੀਨਿ ਅਵਸਥਾ ਜਾਨਿ ॥
baal ju-aanee ar biraDh fun teen avasthaa jaan.
Consider childhood, youth, and old age as the three stages of life.
ਬਾਲ, ਜੁਆਨੀ, ਅਤੇ ਫਿਰ ਬੁਢੇਪੇ ਦੀ ਅਵਸਥਾ-ਉਮਰ ਦੀਆਂ ਇਹ ਤਿੰਨ ਅਵਸਥਾ ਸਮਝ ਲੈ ।
ਕਹੁ ਨਾਨਕ ਹਰਿ ਭਜਨ ਬਿਨੁ ਬਿਰਥਾ ਸਭ ਹੀ ਮਾਨੁ ॥੩੫॥
kaho naanak har bhajan bin birthaa sabh hee maan. ||35||
O’ Nanak say, without remembering God, deem all these stages as waste. ||35||
ਹੇ ਨਾਨਕ! ਆਖ, ਪਰਮਾਤਮਾ ਦੇ ਭਜਨ ਤੋਂ ਬਿਨਾ ਚੇਤੇ ਰੱਖ ਇਹ ਸਾਰੀਆਂ ਹੀ ਵਿਅਰਥ ਜਾਂਦੀਆਂ ਹਨ ॥੩੫॥
ਕਰਣੋ ਹੁਤੋ ਸੁ ਨਾ ਕੀਓ ਪਰਿਓ ਲੋਭ ਕੈ ਫੰਧ ॥
karno huto so naa kee-o pari-o lobh kai fanDh.
O’ mortal, (all this time) you didn’t do what you were supposed to do, instead you remained entangled in the noose of greed.
ਹੇ ਮਨੁੱਖ! ਜੋ ਕੁਝ ਤੂੰ ਕਰਨਾ ਸੀ, ਉਹ ਤੂੰ ਨਾਹ ਕੀਤਾ ਸਾਰੀ ਉਮਰ ਤੂੰ ਲੋਭ ਦੀ ਫਾਹੀ ਵਿਚ ਹੀ ਫਸਿਆ ਰਿਹਾ।
ਨਾਨਕ ਸਮਿਓ ਰਮਿ ਗਇਓ ਅਬ ਕਿਉ ਰੋਵਤ ਅੰਧ ॥੩੬॥
naanak sami-o ram ga-i-o ab ki-o rovat anDh. ||36||
O’ Nanak: the time (when you were supposed to remember God) has passed: O’ spiritually ignorant, why do you cry now? ||36||
ਹੇ ਨਾਨਕ! (ਜ਼ਿੰਦਗੀ ਦਾ ਸਾਰਾ) ਸਮਾ (ਇਸੇ ਤਰ੍ਹਾਂ ਹੀ) ਗੁਜ਼ਰ ਗਿਆ। ਹੇ ਅਗਿਆਨੀ ਜੀਵ ਹੁਣ ਕਿਉਂ ਰੋਂਦਾ ਹੈਂ?॥੩੬॥
ਮਨੁ ਮਾਇਆ ਮੈ ਰਮਿ ਰਹਿਓ ਨਿਕਸਤ ਨਾਹਿਨ ਮੀਤ ॥
man maa-i-aa mai ram rahi-o niksat naahin meet.
O’ my friend, mind which gets entangled in the love for Maya, cannot escape from it:
ਹੇ ਮਿੱਤਰ! ਜਿਹੜਾ ਮਨ ਮਾਇਆ (ਦੇ ਮੋਹ) ਵਿਚ ਫਸ ਜਾਂਦਾ ਹੈ, (ਉਹ ਇਸ ਮੋਹ ਵਿਚੋਂ (ਆਪਣੇ ਆਪ) ਨਹੀਂ ਨਿਕਲ ਸਕਦਾ,
ਨਾਨਕ ਮੂਰਤਿ ਚਿਤ੍ਰ ਜਿਉ ਛਾਡਿਤ ਨਾਹਿਨ ਭੀਤਿ ॥੩੭॥
naanak moorat chitar ji-o chhaadit naahin bheet. ||37||
O’ Nanak, it is just like the picture painted on the wall cannot leave the wall. ||37||
ਹੇ ਨਾਨਕ! ਜਿਵੇਂ (ਕੰਧ ਉਤੇ ਕਿਸੇ) ਮੂਰਤੀ ਦਾ ਲੀਕਿਆ ਹੋਇਆ ਰੂਪ ਕੰਧ ਨੂੰ ਨਹੀਂ ਛੱਡਦਾ ॥੩੭॥
ਨਰ ਚਾਹਤ ਕਛੁ ਅਉਰ ਅਉਰੈ ਕੀ ਅਉਰੈ ਭਈ ॥
nar chaahat kachh a-or a-urai kee a-urai bha-ee.
One wishes for something, but something totally different happens.
ਆਦਮੀ ਕੁਝ ਹੋਰ ਚਾਹੁੰਦਾ ਹੈ, ਪ੍ਰੰਤੂ ਬਿਲਕੁਲ ਹੋਰ ਹੀ ਹੋ ਜਾਂਦਾ ਹੈ।
ਚਿਤਵਤ ਰਹਿਓ ਠਗਉਰ ਨਾਨਕ ਫਾਸੀ ਗਲਿ ਪਰੀ ॥੩੮॥
chitvat rahi-o thaga-ur naanak faasee gal paree. ||38||
O’ Nanak, one thinks of cheating others but often his neck gets caught in the noose of death. ||38||
ਹੇ ਨਾਨਕ! (ਮਨੁੱਖ ਹੋਰਨਾਂ ਨੂੰ) ਠੱਗਣ ਦੀਆਂ ਸੋਚਾਂ ਸੋਚਦਾ ਹੈ (ਉਤੋਂ ਮੌਤ ਦੀ) ਫਾਹੀ ਗਲ ਵਿਚ ਆ ਪੈਂਦੀ ਹੈ ॥੩੮॥
ਜਤਨ ਬਹੁਤ ਸੁਖ ਕੇ ਕੀਏ ਦੁਖ ਕੋ ਕੀਓ ਨ ਕੋਇ ॥
jatan bahut sukh kay kee-ay dukh ko kee-o na ko-ay.
one made many efforts for the sake of peace and pleasures, but did nothing to avoid sorrows.
ਜੀਵ ਨੇ ਸੁਖਾਂ ਦੀ ਪ੍ਰਾਪਤੀ ਵਾਸਤੇ ਅਨੇਕਾਂ ਜਤਨ ਕੀਤੇ ਹਨ, ਪਰ ਦੁੱਖਾਂ ਨੂੰ ਦੂਰ ਕਰਨ ਲਈ ਕੋਈ ਉਪਰਾਲਾ ਨਹੀ ਕੀਤਾ ।
ਕਹੁ ਨਾਨਕ ਸੁਨਿ ਰੇ ਮਨਾ ਹਰਿ ਭਾਵੈ ਸੋ ਹੋਇ ॥੩੯॥
kaho naanak sun ray manaa har bhaavai so ho-ay. ||39||
O’ Nanak say, listen O’ mind, only that happens which pleases God. ||39||
ਹੇ ਨਾਨਕ ਆਖ- ਹੇ ਮਨ! ਜੋ ਕੁਝ ਪਰਮਾਤਮਾ ਨੂੰ ਚੰਗਾ ਲੱਗਦਾ ਹੈ (ਜ਼ਰੂਰ) ਉਹ (ਹੀ) ਹੁੰਦਾ ਹੈ ॥੩੯॥
ਜਗਤੁ ਭਿਖਾਰੀ ਫਿਰਤੁ ਹੈ ਸਭ ਕੋ ਦਾਤਾ ਰਾਮੁ ॥
jagat bhikhaaree firat hai sabh ko daataa raam.
The entire world is roaming like beggars, but God is the only benefactor of all.
ਜਗਤ ਮੰਗਤਾ (ਹੋ ਕੇ) ਭਟਕਦਾ ਫਿਰਦਾ ਹੈ (ਇਹ ਚੇਤਾ ਨਹੀਂ ਰੱਖਦਾ ਕਿ) ਸਾਰੇ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਆਪ ਹੈ।
ਕਹੁ ਨਾਨਕ ਮਨ ਸਿਮਰੁ ਤਿਹ ਪੂਰਨ ਹੋਵਹਿ ਕਾਮ ॥੪੦॥
kaho naanak man simar tih pooran hoveh kaam. ||40||
O’ Nanak say, O’ mind, lovingly remember that benefactor God, so that all your tasks may be accomplished. ||40||
ਹੇ ਨਾਨਕ ਆਖ- ਹੇ ਮਨ! ਉਸ ਦਾਤਾਰ ਪ੍ਰਭੂ ਦਾ ਸਿਮਰਨ ਕਰ ,ਤਾਂ ਜੋ ਤੇਰੇ ਸਾਰੇ ਕੰਮ ਸਫਲ ਹੋ ਜਾਣ ॥੪੦॥
ਝੂਠੈ ਮਾਨੁ ਕਹਾ ਕਰੈ ਜਗੁ ਸੁਪਨੇ ਜਿਉ ਜਾਨੁ ॥
jhoothai maan kahaa karai jag supnay ji-o jaan.
(O’ my friend), why do you indulge in false pride of worldly possessions? Deem all these things in the world short-lived like a dream.
(ਹੇ ਭਾਈ!) ਨਾਸਵੰਤ ਦੁਨੀਆ ਦਾ ਮਾਨ ਕਿਉਂ ਕਰਦਾ ਰਹਿੰਦਾ ਹੈ।` ਜਗਤ ਨੂੰ ਸੁਪਨੇ (ਵਿਚ ਵੇਖੇ ਪਦਾਰਥਾਂ) ਵਾਂਗ (ਹੀ) ਸਮਝ ਰੱਖ।
ਇਨ ਮੈ ਕਛੁ ਤੇਰੋ ਨਹੀ ਨਾਨਕ ਕਹਿਓ ਬਖਾਨਿ ॥੪੧॥
in mai kachh tayro nahee naanak kahi-o bakhaan. ||41||
Nanak utters and proclaims that none of these is (truly) yours.||41||
ਨਾਨਕ ਤੈਨੂੰ ਠੀਕ ਦੱਸ ਰਿਹਾ ਹੈ ਕਿ ਇਹਨਾਂ (ਦਿੱਸਦੇ ਪਦਾਰਥਾਂ) ਵਿਚ ਤੇਰਾ ਆਪਣਾ ਕੁਝ ਭੀਨਹੀਂ ॥੪੧॥
ਗਰਬੁ ਕਰਤੁ ਹੈ ਦੇਹ ਕੋ ਬਿਨਸੈ ਛਿਨ ਮੈ ਮੀਤ ॥
garab karat hai dayh ko binsai chhin mai meet.
O’ my friend, you take pride in your body, which perishes in an instant.
ਹੇ ਮਿੱਤਰ! ਤੂੰ ਅਪਣੇ ਸਰੀਰ ਦਾ ਹੰਕਾਰ ਕਰਦਾ ਹੈਂ, ਜੋ ਕਿ ਇਕ ਛਿਨ ਵਿੱਚ ਨਾਸ ਹੋ ਜਾਂਦਾ ਹੈ ।
ਜਿਹਿ ਪ੍ਰਾਨੀ ਹਰਿ ਜਸੁ ਕਹਿਓ ਨਾਨਕ ਤਿਹਿ ਜਗੁ ਜੀਤਿ ॥੪੨॥
jihi paraanee har jas kahi-o naanak tihi jag jeet. ||42||
O’ Nanak, that person who has uttered God’s praises, has gained such control over worldly desires, as if he has won over the world. ||42||
ਹੇ ਨਾਨਕ! ਜਿਸ ਮਨੁੱਖ ਨੇ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨੀ ਸ਼ੁਰੂ ਕਰ ਦਿੱਤੀ, ਉਸ ਨੇ ਜਗਤ (ਦੇ ਮੋਹ) ਨੂੰ ਜਿੱਤ ਲਿਆ ॥੪੨॥
ਜਿਹ ਘਟਿ ਸਿਮਰਨੁ ਰਾਮ ਕੋ ਸੋ ਨਰੁ ਮੁਕਤਾ ਜਾਨੁ ॥
jih ghat simran raam ko so nar muktaa jaan.
That person in whose heart is enshrined remembrance of God, deem that person as emancipated (freed from the love for Maya and vices).
ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਸਿਮਰਨ (ਟਿਕਿਆ ਰਹਿੰਦਾ ਹੈ) ਉਸ ਮਨੁੱਖ ਨੂੰ (ਮੋਹ ਦੇ ਜਾਲ ਤੋਂ) ਬਚਿਆ ਹੋਇਆ ਸਮਝ।
ਤਿਹਿ ਨਰ ਹਰਿ ਅੰਤਰੁ ਨਹੀ ਨਾਨਕ ਸਾਚੀ ਮਾਨੁ ॥੪੩॥
tihi nar har antar nahee naanak saachee maan. ||43||
O’ Nanak, accept this as a true statement that there is no difference between that person and God. ||43||
ਹੇ ਨਾਨਕ! ਇਹ ਗੱਲ ਠੀਕ ਮੰਨ ਕਿ ਉਸ ਮਨੁੱਖ ਅਤੇ ਪਰਮਾਤਮਾ ਵਿਚ ਕੋਈ ਫ਼ਰਕ ਨਹੀਂ ॥੪੩॥
ਏਕ ਭਗਤਿ ਭਗਵਾਨ ਜਿਹ ਪ੍ਰਾਨੀ ਕੈ ਨਾਹਿ ਮਨਿ ॥
ayk bhagat bhagvaan jih paraanee kai naahi man.
That person in whose mind is no devotional worship for God:
ਜਿਸ ਮਨੁੱਖ ਦੇ ਮਨ ਵਿਚ ਪਰਮਾਤਮਾ ਦੀ ਭਗਤੀ ਨਹੀਂ ਹੈ,
ਜੈਸੇ ਸੂਕਰ ਸੁਆਨ ਨਾਨਕ ਮਾਨੋ ਤਾਹਿ ਤਨੁ ॥੪੪॥
jaisay sookar su-aan naanak maano taahi tan. ||44||
O’ Nanak, deem that body (filthy) like that of a pig or a dog. ||44||
ਹੇ ਨਾਨਕ! ਉਸ ਦਾ ਸਰੀਰ ਉਹੋ ਜਿਹਾ ਹੀ ਸਮਝ ਜਿਹੋ ਜਿਹਾ (ਕਿਸੇ) ਸੂਰ ਦਾ ਸਰੀਰ ਹੈ (ਜਾਂ ਕਿਸੇ) ਕੁੱਤੇ ਦਾ ਸਰੀਰ ਹੈ ॥੪੪॥
ਸੁਆਮੀ ਕੋ ਗ੍ਰਿਹੁ ਜਿਉ ਸਦਾ ਸੁਆਨ ਤਜਤ ਨਹੀ ਨਿਤ ॥
su-aamee ko garihu ji-o sadaa su-aan tajat nahee nit.
O’ brother, just as a dog always remains faithful to his master and never abandons him:
(ਹੇ ਭਾਈ!)ਜਿਵੇਂ ਕੁੱਤਾ (ਆਪਣੇ) ਮਾਲਕ ਦਾ ਘਰ (ਘਰ ਦਾ ਬੂਹਾ) ਸਦਾ (ਮੱਲੀ ਰੱਖਦਾ ਹੈ) ਕਦੇ ਭੀ ਛੱਡਦਾ ਨਹੀਂ ਹੈ,
ਨਾਨਕ ਇਹ ਬਿਧਿ ਹਰਿ ਭਜਉ ਇਕ ਮਨਿ ਹੁਇ ਇਕ ਚਿਤਿ ॥੪੫॥
naanak ih biDh har bhaja-o ik man hu-ay ik chit. ||45||
O’ Nanak, similarly you should faithfully remember God with the full concentration of your mind and your heart. ||45||
ਹੇ ਨਾਨਕ! ਇਸੇ ਤਰੀਕੇ ਨਾਲ ਇਕ-ਮਨ ਹੋ ਕੇ ਇਕ-ਚਿੱਤ ਹੋ ਕੇ ਹਰੀ ਦਾ ਭਜਨਕਰੋ (ਕਿ ਉਸ ਦਾ ਦਰ ਕਦੇ ਛੱਡਿਆ ਹੀ ਨਾਹ ਜਾਏ) ॥੪੫॥
ਤੀਰਥ ਬਰਤ ਅਰੁ ਦਾਨ ਕਰਿ ਮਨ ਮੈ ਧਰੈ ਗੁਮਾਨੁ ॥
tirath barat ar daan kar man mai Dharai gumaan.
If a person feels arrogant in the mind after going on a pilgrimage, observing a fast, or giving charity:
ਜੋ ਕੋਈ ਮਨੁੱਖਤੀਰਥ-ਇਸ਼ਨਾਨ ਕਰ ਕੇ, ਵਰਤ ਰੱਖ ਕੇ, ਦਾਨ-ਪੁੰਨ ਕਰ ਕੇ (ਆਪਣੇ) ਮਨ ਵਿਚ ਅਹੰਕਾਰ ਕਰਦਾ ਹੈ l
ਨਾਨਕ ਨਿਹਫਲ ਜਾਤ ਤਿਹ ਜਿਉ ਕੁੰਚਰ ਇਸਨਾਨੁ ॥੪੬॥
naanak nihfal jaat tih ji-o kunchar isnaan. ||46||
O’ Nanak, all that person’s good deeds go to waste like the bathing of an elephant (who after a bath throws dust on itself). ||46||
(ਪਰ) ਹੇ ਨਾਨਕ! ਉਸ ਦੇ (ਇਹ ਸਾਰੇ ਕੀਤੇ ਹੋਏ ਕਰਮ ਇਉਂ) ਵਿਅਰਥ (ਚਲੇ ਜਾਂਦੇ ਹਨ) ਜਿਵੇਂ ਹਾਥੀ ਦਾ (ਦਾ ਕੀਤਾ ਹੋਇਆ) ਇਸ਼ਨਾਨ। (ਨੋਟ: ਹਾਥੀ ਨ੍ਹਾ ਕੇ ਸੁਆਹ ਮਿੱਟੀ ਆਪਣੇ ਉੱਤੇ ਪਾ ਲੈਂਦਾ ਹੈ) ॥੪੬॥
ਸਿਰੁ ਕੰਪਿਓ ਪਗ ਡਗਮਗੇ ਨੈਨ ਜੋਤਿ ਤੇ ਹੀਨ ॥
sir kampi-o pag dagmagay nain jot tay heen.
(In old age) one’s head shakes, the feet stagger and the eyes lose sight;
(ਬੁਢੇਪਾ ਆ ਜਾਣ ਤੇ ਮਨੁੱਖ ਦਾ) ਸਿਰ ਕੰਬਣ ਲੱਗ ਪੈਂਦਾ ਹੈ (ਤੁਰਦਿਆਂ) ਪੈਰ ਥਿੜਕਦੇ ਹਨ, ਅੱਖਾਂ ਦੀ ਜੋਤਿ ਮਾਰੀ ਜਾਂਦੀ ਹੈ,
ਕਹੁ ਨਾਨਕ ਇਹ ਬਿਧਿ ਭਈ ਤਊ ਨ ਹਰਿ ਰਸਿ ਲੀਨ ॥੪੭॥
kaho naanak ih biDh bha-ee ta-oo na har ras leen. ||47||
O’ Nanak, say: O mortal, this is the state of your body and even now you do not merge in the love of God. ||47||
ਹੇ ਨਾਨਕ ਆਖ- ਹੇ ਬੰਦੇ! ਇਹ ਹੋ ਗਈ ਹੈ ਤੇਰੀ ਹਾਲਤ, ਤਾਂ ਭੀ ਤੂੰ ਪ੍ਰਭੂ ਦੇ ਪ੍ਰੇਮ ਅੰਦਰ ਅਭੇਦ ਨਹੀਂ ਹੁੰਦਾ ॥੪੭॥