Guru Granth Sahib Translation Project

Guru Granth Sahib Italian Page 506

Page 506

ਹਰਿ ਨਾਮੁ ਹਿਰਦੈ ਪਵਿਤ੍ਰੁ ਪਾਵਨੁ ਇਹੁ ਸਰੀਰੁ ਤਉ ਸਰਣੀ ॥੭॥ har naam hirdai pavitar paavan ih sareer ta-o sarnee. ||7||
ਲਬ ਲੋਭ ਲਹਰਿ ਨਿਵਾਰਣੰ ਹਰਿ ਨਾਮ ਰਾਸਿ ਮਨੰ ॥ lab lobh lahar nivaaranaN har naam raas manaN.
ਮਨੁ ਮਾਰਿ ਤੁਹੀ ਨਿਰੰਜਨਾ ਕਹੁ ਨਾਨਕਾ ਸਰਨੰ ॥੮॥੧॥੫॥ man maar tuhee niranjanaa kaho naankaa sarnaN. ||8||1||5||
ਗੂਜਰੀ ਮਹਲਾ ੩ ਘਰੁ ੧ goojree mehlaa 3 ghar 1
ੴ ਸਤਿਗੁਰ ਪ੍ਰਸਾਦਿ ॥ ik-oNkaar satgur parsaad.
ਨਿਰਤਿ ਕਰੀ ਇਹੁ ਮਨੁ ਨਚਾਈ ॥ nirat karee ih man nachaa-ee.
ਗੁਰ ਪਰਸਾਦੀ ਆਪੁ ਗਵਾਈ ॥ gur parsaadee aap gavaa-ee.
ਚਿਤੁ ਥਿਰੁ ਰਾਖੈ ਸੋ ਮੁਕਤਿ ਹੋਵੈ ਜੋ ਇਛੀ ਸੋਈ ਫਲੁ ਪਾਈ ॥੧॥ chit thir raakhai so mukat hovai jo ichhee so-ee fal paa-ee. ||1||
ਨਾਚੁ ਰੇ ਮਨ ਗੁਰ ਕੈ ਆਗੈ ॥ naach ray man gur kai aagai.
ਗੁਰ ਕੈ ਭਾਣੈ ਨਾਚਹਿ ਤਾ ਸੁਖੁ ਪਾਵਹਿ ਅੰਤੇ ਜਮ ਭਉ ਭਾਗੈ ॥ ਰਹਾਉ ॥ gur kai bhaanai naacheh taa sukh paavahi antay jam bha-o bhaagai. rahaa-o.
ਆਪਿ ਨਚਾਏ ਸੋ ਭਗਤੁ ਕਹੀਐ ਆਪਣਾ ਪਿਆਰੁ ਆਪਿ ਲਾਏ ॥ aap nachaa-ay so bhagat kahee-ai aapnaa pi-aar aap laa-ay.
ਆਪੇ ਗਾਵੈ ਆਪਿ ਸੁਣਾਵੈ ਇਸੁ ਮਨ ਅੰਧੇ ਕਉ ਮਾਰਗਿ ਪਾਏ ॥੨॥ aapay gaavai aap sunaavai is man anDhay ka-o maarag paa-ay. ||2||
ਅਨਦਿਨੁ ਨਾਚੈ ਸਕਤਿ ਨਿਵਾਰੈ ਸਿਵ ਘਰਿ ਨੀਦ ਨ ਹੋਈ ॥ an-din naachai sakat nivaarai siv ghar need na ho-ee.
ਸਕਤੀ ਘਰਿ ਜਗਤੁ ਸੂਤਾ ਨਾਚੈ ਟਾਪੈ ਅਵਰੋ ਗਾਵੈ ਮਨਮੁਖਿ ਭਗਤਿ ਨ ਹੋਈ ॥੩॥ saktee ghar jagat sootaa naachai taapai avro gaavai manmukh bhagat na ho-ee. ||3||
ਸੁਰਿ ਨਰ ਵਿਰਤਿ ਪਖਿ ਕਰਮੀ ਨਾਚੇ ਮੁਨਿ ਜਨ ਗਿਆਨ ਬੀਚਾਰੀ ॥ sur nar virat pakh karmee naachay mun jan gi-aan beechaaree.
ਸਿਧ ਸਾਧਿਕ ਲਿਵ ਲਾਗੀ ਨਾਚੇ ਜਿਨ ਗੁਰਮੁਖਿ ਬੁਧਿ ਵੀਚਾਰੀ ॥੪॥ siDh saaDhik liv laagee naachay jin gurmukh buDh veechaaree. ||4||
ਖੰਡ ਬ੍ਰਹਮੰਡ ਤ੍ਰੈ ਗੁਣ ਨਾਚੇ ਜਿਨ ਲਾਗੀ ਹਰਿ ਲਿਵ ਤੁਮਾਰੀ ॥ khand barahmand tarai gun naachay jin laagee har liv tumaaree.
ਜੀਅ ਜੰਤ ਸਭੇ ਹੀ ਨਾਚੇ ਨਾਚਹਿ ਖਾਣੀ ਚਾਰੀ ॥੫॥ jee-a jant sabhay hee naachay naacheh khaanee chaaree. ||5||
ਜੋ ਤੁਧੁ ਭਾਵਹਿ ਸੇਈ ਨਾਚਹਿ ਜਿਨ ਗੁਰਮੁਖਿ ਸਬਦਿ ਲਿਵ ਲਾਏ ॥ jo tuDh bhaaveh say-ee naacheh jin gurmukh sabad liv laa-ay.
ਸੇ ਭਗਤ ਸੇ ਤਤੁ ਗਿਆਨੀ ਜਿਨ ਕਉ ਹੁਕਮੁ ਮਨਾਏ ॥੬॥ say bhagat say tat gi-aanee jin ka-o hukam manaa-ay. ||6||
ਏਹਾ ਭਗਤਿ ਸਚੇ ਸਿਉ ਲਿਵ ਲਾਗੈ ਬਿਨੁ ਸੇਵਾ ਭਗਤਿ ਨ ਹੋਈ ॥ ayhaa bhagat sachay si-o liv laagai bin sayvaa bhagat na ho-ee.
ਜੀਵਤੁ ਮਰੈ ਤਾ ਸਬਦੁ ਬੀਚਾਰੈ ਤਾ ਸਚੁ ਪਾਵੈ ਕੋਈ ॥੭॥ jeevat marai taa sabad beechaarai taa sach paavai ko-ee. ||7||
ਮਾਇਆ ਕੈ ਅਰਥਿ ਬਹੁਤੁ ਲੋਕ ਨਾਚੇ ਕੋ ਵਿਰਲਾ ਤਤੁ ਬੀਚਾਰੀ ॥ maa-i-aa kai arath bahut lok naachay ko virlaa tat beechaaree.
ਗੁਰ ਪਰਸਾਦੀ ਸੋਈ ਜਨੁ ਪਾਏ ਜਿਨ ਕਉ ਕ੍ਰਿਪਾ ਤੁਮਾਰੀ ॥੮॥ gur parsaadee so-ee jan paa-ay jin ka-o kirpaa tumaaree. ||8||
ਇਕੁ ਦਮੁ ਸਾਚਾ ਵੀਸਰੈ ਸਾ ਵੇਲਾ ਬਿਰਥਾ ਜਾਇ ॥ ik dam saachaa veesrai saa vaylaa birthaa jaa-ay.
ਸਾਹਿ ਸਾਹਿ ਸਦਾ ਸਮਾਲੀਐ ਆਪੇ ਬਖਸੇ ਕਰੇ ਰਜਾਇ ॥੯॥ saahi saahi sadaa samaalee-ai aapay bakhsay karay rajaa-ay. ||9||
ਸੇਈ ਨਾਚਹਿ ਜੋ ਤੁਧੁ ਭਾਵਹਿ ਜਿ ਗੁਰਮੁਖਿ ਸਬਦੁ ਵੀਚਾਰੀ ॥ say-ee naacheh jo tuDh bhaaveh je gurmukh sabad veechaaree.
ਕਹੁ ਨਾਨਕ ਸੇ ਸਹਜ ਸੁਖੁ ਪਾਵਹਿ ਜਿਨ ਕਉ ਨਦਰਿ ਤੁਮਾਰੀ ॥੧੦॥੧॥੬॥ kaho naanak say sahj sukh paavahi jin ka-o nadar tumaaree. ||10||1||6||
ਗੂਜਰੀ ਮਹਲਾ ੪ ਘਰੁ ੨॥ goojree mehlaa 4 ghar 2
ੴ ਸਤਿਗੁਰ ਪ੍ਰਸਾਦਿ ॥ ik-oNkaar satgur parsaad.
ਹਰਿ ਬਿਨੁ ਜੀਅਰਾ ਰਹਿ ਨ ਸਕੈ ਜਿਉ ਬਾਲਕੁ ਖੀਰ ਅਧਾਰੀ ॥ har bin jee-araa reh na sakai ji-o baalak kheer aDhaaree.
ਅਗਮ ਅਗੋਚਰ ਪ੍ਰਭੁ ਗੁਰਮੁਖਿ ਪਾਈਐ ਅਪੁਨੇ ਸਤਿਗੁਰ ਕੈ ਬਲਿਹਾਰੀ ॥੧॥ agam agochar parabh gurmukh paa-ee-ai apunay satgur kai balihaaree. ||1||
ਮਨ ਰੇ ਹਰਿ ਕੀਰਤਿ ਤਰੁ ਤਾਰੀ ॥ man ray har keerat tar taaree.
ਗੁਰਮੁਖਿ ਨਾਮੁ ਅੰਮ੍ਰਿਤ ਜਲੁ ਪਾਈਐ ਜਿਨ ਕਉ ਕ੍ਰਿਪਾ ਤੁਮਾਰੀ ॥ ਰਹਾਉ ॥ gurmukh naam amrit jal paa-ee-ai jin ka-o kirpaa tumaaree. rahaa-o.


© 2025 SGGS ONLINE
error: Content is protected !!
Scroll to Top