Guru Granth Sahib Translation Project

Guru Granth Sahib Italian Page 577

Page 577

ਕਹੁ ਨਾਨਕ ਤਿਸੁ ਜਨ ਬਲਿਹਾਰੀ ਤੇਰਾ ਦਾਨੁ ਸਭਨੀ ਹੈ ਲੀਤਾ ॥੨॥ kaho naanak tis jan balihaaree tayraa daan sabhnee hai leetaa. ||2||
ਤਉ ਭਾਣਾ ਤਾਂ ਤ੍ਰਿਪਤਿ ਅਘਾਏ ਰਾਮ ॥ ta-o bhaanaa taaN taripat aghaa-ay raam.
ਮਨੁ ਥੀਆ ਠੰਢਾ ਸਭ ਤ੍ਰਿਸਨ ਬੁਝਾਏ ਰਾਮ ॥ man thee-aa thandhaa sabh tarisan bujhaa-ay raam.
ਮਨੁ ਥੀਆ ਠੰਢਾ ਚੂਕੀ ਡੰਝਾ ਪਾਇਆ ਬਹੁਤੁ ਖਜਾਨਾ ॥ man thee-aa thandhaa chookee danjhaa paa-i-aa bahut khajaanaa.
ਸਿਖ ਸੇਵਕ ਸਭਿ ਭੁੰਚਣ ਲਗੇ ਹੰਉ ਸਤਗੁਰ ਕੈ ਕੁਰਬਾਨਾ ॥ sikh sayvak sabh bhunchan lagay haN-u satgur kai kurbaanaa.
ਨਿਰਭਉ ਭਏ ਖਸਮ ਰੰਗਿ ਰਾਤੇ ਜਮ ਕੀ ਤ੍ਰਾਸ ਬੁਝਾਏ ॥ nirbha-o bha-ay khasam rang raatay jam kee taraas bujhaa-ay.
ਨਾਨਕ ਦਾਸੁ ਸਦਾ ਸੰਗਿ ਸੇਵਕੁ ਤੇਰੀ ਭਗਤਿ ਕਰੰਉ ਲਿਵ ਲਾਏ ॥੩॥ naanak daas sadaa sang sayvak tayree bhagat karaN-o liv laa-ay. ||3||
ਪੂਰੀ ਆਸਾ ਜੀ ਮਨਸਾ ਮੇਰੇ ਰਾਮ ॥ pooree aasaa jee mansaa mayray raam.
ਮੋਹਿ ਨਿਰਗੁਣ ਜੀਉ ਸਭਿ ਗੁਣ ਤੇਰੇ ਰਾਮ ॥ mohi nirgun jee-o sabh gun tayray raam.
ਸਭਿ ਗੁਣ ਤੇਰੇ ਠਾਕੁਰ ਮੇਰੇ ਕਿਤੁ ਮੁਖਿ ਤੁਧੁ ਸਾਲਾਹੀ ॥ sabh gun tayray thaakur mayray kit mukh tuDh saalaahee.
ਗੁਣੁ ਅਵਗੁਣੁ ਮੇਰਾ ਕਿਛੁ ਨ ਬੀਚਾਰਿਆ ਬਖਸਿ ਲੀਆ ਖਿਨ ਮਾਹੀ ॥ gun avgun mayraa kichh na beechaari-aa bakhas lee-aa khin maahee.
ਨਉ ਨਿਧਿ ਪਾਈ ਵਜੀ ਵਾਧਾਈ ਵਾਜੇ ਅਨਹਦ ਤੂਰੇ ॥ na-o niDh paa-ee vajee vaaDhaa-ee vaajay anhad tooray.
ਕਹੁ ਨਾਨਕ ਮੈ ਵਰੁ ਘਰਿ ਪਾਇਆ ਮੇਰੇ ਲਾਥੇ ਜੀ ਸਗਲ ਵਿਸੂਰੇ ॥੪॥੧॥ kaho naanak mai var ghar paa-i-aa mayray laathay jee sagal visooray. ||4||1||
ਸਲੋਕੁ ॥ salok.
ਕਿਆ ਸੁਣੇਦੋ ਕੂੜੁ ਵੰਞਨਿ ਪਵਣ ਝੁਲਾਰਿਆ ॥ ki-aa sunaydo koorh vanjan pavan jhulaari-aa.
ਨਾਨਕ ਸੁਣੀਅਰ ਤੇ ਪਰਵਾਣੁ ਜੋ ਸੁਣੇਦੇ ਸਚੁ ਧਣੀ ॥੧॥ naanak sunee-ar tay parvaan jo sunayday sach Dhanee. ||1||
ਛੰਤੁ ॥ chhant.
ਤਿਨ ਘੋਲਿ ਘੁਮਾਈ ਜਿਨ ਪ੍ਰਭੁ ਸ੍ਰਵਣੀ ਸੁਣਿਆ ਰਾਮ ॥ tin ghol ghumaa-ee jin parabh sarvanee suni-aa raam.
ਸੇ ਸਹਜਿ ਸੁਹੇਲੇ ਜਿਨ ਹਰਿ ਹਰਿ ਰਸਨਾ ਭਣਿਆ ਰਾਮ ॥ say sahj suhaylay jin har har rasnaa bhani-aa raam.
ਸੇ ਸਹਜਿ ਸੁਹੇਲੇ ਗੁਣਹ ਅਮੋਲੇ ਜਗਤ ਉਧਾਰਣ ਆਏ ॥ say sahj suhaylay gunah amolay jagat uDhaaran aa-ay.
ਭੈ ਬੋਹਿਥ ਸਾਗਰ ਪ੍ਰਭ ਚਰਣਾ ਕੇਤੇ ਪਾਰਿ ਲਘਾਏ ॥ bhai bohith saagar parabh charnaa kaytay paar laghaa-ay.
ਜਿਨ ਕੰਉ ਕ੍ਰਿਪਾ ਕਰੀ ਮੇਰੈ ਠਾਕੁਰਿ ਤਿਨ ਕਾ ਲੇਖਾ ਨ ਗਣਿਆ ॥ jin kaN-u kirpaa karee mayrai thaakur tin kaa laykhaa na gani-aa.
ਕਹੁ ਨਾਨਕ ਤਿਸੁ ਘੋਲਿ ਘੁਮਾਈ ਜਿਨਿ ਪ੍ਰਭੁ ਸ੍ਰਵਣੀ ਸੁਣਿਆ ॥੧॥ kaho naanak tis ghol ghumaa-ee jin parabh sarvanee suni-aa. ||1||
ਸਲੋਕੁ ॥ salok.
ਲੋਇਣ ਲੋਈ ਡਿਠ ਪਿਆਸ ਨ ਬੁਝੈ ਮੂ ਘਣੀ ॥ lo-in lo-ee dith pi-aas na bujhai moo ghanee.
ਨਾਨਕ ਸੇ ਅਖੜੀਆਂ ਬਿਅੰਨਿ ਜਿਨੀ ਡਿਸੰਦੋ ਮਾ ਪਿਰੀ ॥੧॥ naanak say akh-rhee-aaN bi-ann jinee disando maa piree. ||1||
ਛੰਤੁ ॥ chhant.
ਜਿਨੀ ਹਰਿ ਪ੍ਰਭੁ ਡਿਠਾ ਤਿਨ ਕੁਰਬਾਣੇ ਰਾਮ ॥ jinee har parabh dithaa tin kurbaanay raam.
ਸੇ ਸਾਚੀ ਦਰਗਹ ਭਾਣੇ ਰਾਮ ॥ say saachee dargeh bhaanay raam.
ਠਾਕੁਰਿ ਮਾਨੇ ਸੇ ਪਰਧਾਨੇ ਹਰਿ ਸੇਤੀ ਰੰਗਿ ਰਾਤੇ ॥ thaakur maanay say parDhaanay har saytee rang raatay.
ਹਰਿ ਰਸਹਿ ਅਘਾਏ ਸਹਜਿ ਸਮਾਏ ਘਟਿ ਘਟਿ ਰਮਈਆ ਜਾਤੇ ॥ har raseh aghaa-ay sahj samaa-ay ghat ghat rama-ee-aa jaatay.
ਸੇਈ ਸਜਣ ਸੰਤ ਸੇ ਸੁਖੀਏ ਠਾਕੁਰ ਅਪਣੇ ਭਾਣੇ ॥ say-ee sajan sant say sukhee-ay thaakur apnay bhaanay.
ਕਹੁ ਨਾਨਕ ਜਿਨ ਹਰਿ ਪ੍ਰਭੁ ਡਿਠਾ ਤਿਨ ਕੈ ਸਦ ਕੁਰਬਾਣੇ ॥੨॥ kaho naanak jin har parabh dithaa tin kai sad kurbaanay. ||2||
ਸਲੋਕੁ ॥ salok.
ਦੇਹ ਅੰਧਾਰੀ ਅੰਧ ਸੁੰਞੀ ਨਾਮ ਵਿਹੂਣੀਆ ॥ dayh anDhaaree anDh sunjee naam vihoonee-aa.
ਨਾਨਕ ਸਫਲ ਜਨੰਮੁ ਜੈ ਘਟਿ ਵੁਠਾ ਸਚੁ ਧਣੀ ॥੧॥ naanak safal jannam jai ghat vuthaa sach Dhanee. ||1||
ਛੰਤੁ ॥ chhant.
ਤਿਨ ਖੰਨੀਐ ਵੰਞਾਂ ਜਿਨ ਮੇਰਾ ਹਰਿ ਪ੍ਰਭੁ ਡੀਠਾ ਰਾਮ ॥ tin khannee-ai vanjaaN jin mayraa har parabh deethaa raam.
ਜਨ ਚਾਖਿ ਅਘਾਣੇ ਹਰਿ ਹਰਿ ਅੰਮ੍ਰਿਤੁ ਮੀਠਾ ਰਾਮ ॥ jan chaakh aghaanay har har amrit meethaa raam.
ਹਰਿ ਮਨਹਿ ਮੀਠਾ ਪ੍ਰਭੂ ਤੂਠਾ ਅਮਿਉ ਵੂਠਾ ਸੁਖ ਭਏ ॥ har maneh meethaa parabhoo toothaa ami-o voothaa sukh bha-ay.
ਦੁਖ ਨਾਸ ਭਰਮ ਬਿਨਾਸ ਤਨ ਤੇ ਜਪਿ ਜਗਦੀਸ ਈਸਹ ਜੈ ਜਏ ॥ dukh naas bharam binaas tan tay jap jagdees eesah jai ja-ay.
ਮੋਹ ਰਹਤ ਬਿਕਾਰ ਥਾਕੇ ਪੰਚ ਤੇ ਸੰਗੁ ਤੂਟਾ ॥ moh rahat bikaar thaakay panch tay sang tootaa.


© 2025 SGGS ONLINE
error: Content is protected !!
Scroll to Top