Guru Granth Sahib Translation Project

Guru Granth Sahib Italian Page 687

Page 687

ਕੋਈ ਐਸੋ ਰੇ ਭੇਟੈ ਸੰਤੁ ਮੇਰੀ ਲਾਹੈ ਸਗਲ ਚਿੰਤ ਠਾਕੁਰ ਸਿਉ ਮੇਰਾ ਰੰਗੁ ਲਾਵੈ ॥੨॥ ko-ee aiso ray bhaytai sant mayree laahai sagal chint thaakur si-o mayraa rang lavee .
ਪੜੇ ਰੇ ਸਗਲ ਬੇਦ ਨਹ ਚੂਕੈ ਮਨ ਭੇਦ ਇਕੁ ਖਿਨੁ ਨ ਧੀਰਹਿ ਮੇਰੇ ਘਰ ਕੇ ਪੰਚਾ ॥ parhay ray sagal bayd nah chookai man bhayd ik khin na Dheereh mayray ghar kay panchaa.
ਕੋਈ ਐਸੋ ਰੇ ਭਗਤੁ ਜੁ ਮਾਇਆ ਤੇ ਰਹਤੁ ਇਕੁ ਅੰਮ੍ਰਿਤ ਨਾਮੁ ਮੇਰੈ ਰਿਦੈ ਸਿੰਚਾ ॥੩॥ ko-ee aiso ray bhagat jo maa-i-aa tay rahat ik amrit naam mayrai ridai sinchaa. ||3||.
ਜੇਤੇ ਰੇ ਤੀਰਥ ਨਾਏ ਅਹੰਬੁਧਿ ਮੈਲੁ ਲਾਏ ਘਰ ਕੋ ਠਾਕੁਰੁ ਇਕੁ ਤਿਲੁ ਨ ਮਾਨੈ ॥ jaytay ray tirath naa-ay ahaN-buDh mail laa-ay ghar ko thaakur ik til na maanai.
ਕਦਿ ਪਾਵਉ ਸਾਧਸੰਗੁ ਹਰਿ ਹਰਿ ਸਦਾ ਆਨੰਦੁ ਗਿਆਨ ਅੰਜਨਿ ਮੇਰਾ ਮਨੁ ਇਸਨਾਨੈ ॥੪॥ kad paava-o saaDhsang har har sadaa aanand gi-aan anjan mayraa man isnaanai. ||4||
ਸਗਲ ਅਸ੍ਰਮ ਕੀਨੇ ਮਨੂਆ ਨਹ ਪਤੀਨੇ ਬਿਬੇਕਹੀਨ ਦੇਹੀ ਧੋਏ ॥ sagal asram keenay manoo-aa nah pateenay bibaykheen dayhee Dho-ay.
ਕੋਈ ਪਾਈਐ ਰੇ ਪੁਰਖੁ ਬਿਧਾਤਾ ਪਾਰਬ੍ਰਹਮ ਕੈ ਰੰਗਿ ਰਾਤਾ ਮੇਰੇ ਮਨ ਕੀ ਦੁਰਮਤਿ ਮਲੁ ਖੋਏ ॥੫॥ ko-ee paa-ee-ai ray purakh biDhaataa paarbarahm kai rang raataa mayray man kee durmat mal kho-ay. ||5||
ਕਰਮ ਧਰਮ ਜੁਗਤਾ ਨਿਮਖ ਨ ਹੇਤੁ ਕਰਤਾ ਗਰਬਿ ਗਰਬਿ ਪੜੈ ਕਹੀ ਨ ਲੇਖੈ ॥ karam Dharam jugtaa nimakh na hayt kartaa garab garab parhai kahee na laykhai.
ਜਿਸੁ ਭੇਟੀਐ ਸਫਲ ਮੂਰਤਿ ਕਰੈ ਸਦਾ ਕੀਰਤਿ ਗੁਰ ਪਰਸਾਦਿ ਕੋਊ ਨੇਤ੍ਰਹੁ ਪੇਖੈ ॥੬॥ jis bhaytee-ai safal moorat karai sadaa keerat gur parsaad ko-oo naytarahu paykhai. ||6||
ਮਨਹਠਿ ਜੋ ਕਮਾਵੈ ਤਿਲੁ ਨ ਲੇਖੈ ਪਾਵੈ ਬਗੁਲ ਜਿਉ ਧਿਆਨੁ ਲਾਵੈ ਮਾਇਆ ਰੇ ਧਾਰੀ ॥ manhath jo kamaavai til na laykhai paavai bagul ji-o Dhi-aan laavai maa-i-aa ray Dhaaree.
ਕੋਈ ਐਸੋ ਰੇ ਸੁਖਹ ਦਾਈ ਪ੍ਰਭ ਕੀ ਕਥਾ ਸੁਨਾਈ ਤਿਸੁ ਭੇਟੇ ਗਤਿ ਹੋਇ ਹਮਾਰੀ ॥੭॥ ko-ee aiso ray sukhah daa-ee parabh kee kathaa sunaa-ee tis bhaytay gat ho-ay hamaaree. ||7||
ਸੁਪ੍ਰਸੰਨ ਗੋਪਾਲ ਰਾਇ ਕਾਟੈ ਰੇ ਬੰਧਨ ਮਾਇ ਗੁਰ ਕੈ ਸਬਦਿ ਮੇਰਾ ਮਨੁ ਰਾਤਾ ॥ suparsan gopaal raa-ay kaatai ray banDhan maa-ay gur kai sabad mayraa man raataa.
ਸਦਾ ਸਦਾ ਆਨੰਦੁ ਭੇਟਿਓ ਨਿਰਭੈ ਗੋਬਿੰਦੁ ਸੁਖ ਨਾਨਕ ਲਾਧੇ ਹਰਿ ਚਰਨ ਪਰਾਤਾ ॥੮॥ sadaa sadaa aanand bhayti-o nirbhai gobind sukh naanak laaDhay har charan paraataa. ||8||
ਸਫਲ ਸਫਲ ਭਈ ਸਫਲ ਜਾਤ੍ਰਾ ॥ ਆਵਣ ਜਾਣ ਰਹੇ ਮਿਲੇ ਸਾਧਾ ॥੧॥ ਰਹਾਉ ਦੂਜਾ ॥੧॥੩॥॥ safal safal bha-ee safal jaatraa.aavan jaan rahay milay saaDhaa. ||1|| rahaa-o doojaa. ||1||3||.
ਧਨਾਸਰੀ ਮਹਲਾ ੧ ਛੰਤ Dhanaasree mehlaa 1 chhant
ੴ ਸਤਿਗੁਰ ਪ੍ਰਸਾਦਿ ॥ ik-oNkaar satgur parsaad.
ਤੀਰਥਿ ਨਾਵਣ ਜਾਉ ਤੀਰਥੁ ਨਾਮੁ ਹੈ ॥ tirath naavan jaa-o tirath naam hai.
ਤੀਰਥੁ ਸਬਦ ਬੀਚਾਰੁ ਅੰਤਰਿ ਗਿਆਨੁ ਹੈ ॥ tirath sabad beechaar antar gi-aan hai.
ਗੁਰ ਗਿਆਨੁ ਸਾਚਾ ਥਾਨੁ ਤੀਰਥੁ ਦਸ ਪੁਰਬ ਸਦਾ ਦਸਾਹਰਾ ॥ gur gi-aan saachaa thaan tirath das purab sadaa dasaahraa.
ਹਉ ਨਾਮੁ ਹਰਿ ਕਾ ਸਦਾ ਜਾਚਉ ਦੇਹੁ ਪ੍ਰਭ ਧਰਣੀਧਰਾ ॥ ha-o naam har kaa sadaa jaacha-o dayh parabh DharneeDharaa.
ਸੰਸਾਰੁ ਰੋਗੀ ਨਾਮੁ ਦਾਰੂ ਮੈਲੁ ਲਾਗੈ ਸਚ ਬਿਨਾ ॥ sansaar rogee naam daaroo mail laagai sach binaa.
ਗੁਰ ਵਾਕੁ ਨਿਰਮਲੁ ਸਦਾ ਚਾਨਣੁ ਨਿਤ ਸਾਚੁ ਤੀਰਥੁ ਮਜਨਾ ॥੧॥ gur vaak nirmal sadaa chaanan nit saach tirath majnaa. ||1||
ਸਾਚਿ ਨ ਲਾਗੈ ਮੈਲੁ ਕਿਆ ਮਲੁ ਧੋਈਐ ॥ saach na laagai mail ki-aa mal Dho-ee-ai.
ਗੁਣਹਿ ਹਾਰੁ ਪਰੋਇ ਕਿਸ ਕਉ ਰੋਈਐ ॥ guneh haar paro-ay kis ka-o ro-ee-ai.
ਵੀਚਾਰਿ ਮਾਰੈ ਤਰੈ ਤਾਰੈ ਉਲਟਿ ਜੋਨਿ ਨ ਆਵਏ ॥ veechaar maarai tarai taarai ulat jon na aav-ay.
ਆਪਿ ਪਾਰਸੁ ਪਰਮ ਧਿਆਨੀ ਸਾਚੁ ਸਾਚੇ ਭਾਵਏ ॥ aap paaras param Dhi-aanee saach saachay bhaav-ay.
ਆਨੰਦੁ ਅਨਦਿਨੁ ਹਰਖੁ ਸਾਚਾ ਦੂਖ ਕਿਲਵਿਖ ਪਰਹਰੇ ॥ aanand an-din harakh saachaa dookh kilvikh parharay.
ਸਚੁ ਨਾਮੁ ਪਾਇਆ ਗੁਰਿ ਦਿਖਾਇਆ ਮੈਲੁ ਨਾਹੀ ਸਚ ਮਨੇ ॥੨॥ sach naam paa-i-aa gur dikhaa-i-aa mail naahee sach manay. ||2||
ਸੰਗਤਿ ਮੀਤ ਮਿਲਾਪੁ ਪੂਰਾ ਨਾਵਣੋ ॥ sangat meet milaap pooraa naavno.


© 2025 SGGS ONLINE
error: Content is protected !!
Scroll to Top