Guru Granth Sahib Translation Project

Guru Granth Sahib Italian Page 694

Page 694

ਪਿੰਧੀ ਉਭਕਲੇ ਸੰਸਾਰਾ ॥ pinDhee ubhkalay sansaaraa.
ਭ੍ਰਮਿ ਭ੍ਰਮਿ ਆਏ ਤੁਮ ਚੇ ਦੁਆਰਾ ॥ bharam bharam aa-ay tum chay du-aaraa.
ਤੂ ਕੁਨੁ ਰੇ ॥ too kun ray.
ਮੈ ਜੀ ॥ ਨਾਮਾ ॥ ਹੋ ਜੀ ॥ mai jee. naamaa. ho jee.
ਆਲਾ ਤੇ ਨਿਵਾਰਣਾ ਜਮ ਕਾਰਣਾ ॥੩॥੪॥ aalaa tay nivaarnaa jam kaarnaa. ||3||4||
ਪਤਿਤ ਪਾਵਨ ਮਾਧਉ ਬਿਰਦੁ ਤੇਰਾ ॥ patit paavan maaDha-o birad tayraa.
ਧੰਨਿ ਤੇ ਵੈ ਮੁਨਿ ਜਨ ਜਿਨ ਧਿਆਇਓ ਹਰਿ ਪ੍ਰਭੁ ਮੇਰਾ ॥੧॥ Dhan tay vai mun jan jin Dhi-aa-i-o har parabh mayraa. ||1||
ਮੇਰੈ ਮਾਥੈ ਲਾਗੀ ਲੇ ਧੂਰਿ ਗੋਬਿੰਦ ਚਰਨਨ ਕੀ ॥ mayrai maathai laagee lay Dhoor gobind charnan kee.
ਸੁਰਿ ਨਰ ਮੁਨਿ ਜਨ ਤਿਨਹੂ ਤੇ ਦੂਰਿ ॥੧॥ ਰਹਾਉ ॥ sur nar mun jan tinhoo tay door. ||1|| rahaa-o.
ਦੀਨ ਕਾ ਦਇਆਲੁ ਮਾਧੌ ਗਰਬ ਪਰਹਾਰੀ ॥ deen kaa da-i-aal maaDhou garab parhaaree.
ਚਰਨ ਸਰਨ ਨਾਮਾ ਬਲਿ ਤਿਹਾਰੀ ॥੨॥੫॥ charan saran naamaa bal tihaaree. ||2||5||
ਧਨਾਸਰੀ ਭਗਤ ਰਵਿਦਾਸ ਜੀ ਕੀ Dhanaasree bhagat ravidaas jee kee
ੴ ਸਤਿਗੁਰ ਪ੍ਰਸਾਦਿ ॥ ik-oNkaar satgur parsaad.
ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ham sar deen da-i-aal na tum sar ab patee-aar ki-aa keejai.
ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ bachnee tor mor man maanai jan ka-o pooran deejai. ||1||
ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ha-o bal bal jaa-o rama-ee-aa kaarnay.
ਕਾਰਨ ਕਵਨ ਅਬੋਲ ॥ ਰਹਾਉ ॥ kaaran kavan abol. rahaa-o.
ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ bahut janam bichhuray thay maaDha-o ih janam tumHaaray laykhay.
ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ kahi ravidaas aas lag jeeva-o chir bha-i-o darsan daykhay. ||2||1||
ਚਿਤ ਸਿਮਰਨੁ ਕਰਉ ਨੈਨ ਅਵਿਲੋਕਨੋ ਸ੍ਰਵਨ ਬਾਨੀ ਸੁਜਸੁ ਪੂਰਿ ਰਾਖਉ ॥ chit simran kara-o nain avilokano sarvan baanee sujas poor raakha-o.
ਮਨੁ ਸੁ ਮਧੁਕਰੁ ਕਰਉ ਚਰਨ ਹਿਰਦੇ ਧਰਉ ਰਸਨ ਅੰਮ੍ਰਿਤ ਰਾਮ ਨਾਮ ਭਾਖਉ ॥੧॥ man so maDhukar kara-o charan hirday Dhara-o rasan amrit raam naam bhaakha-o. ||1||
ਮੇਰੀ ਪ੍ਰੀਤਿ ਗੋਬਿੰਦ ਸਿਉ ਜਿਨਿ ਘਟੈ ॥ mayree pareet gobind si-o jin ghatai.
ਮੈ ਤਉ ਮੋਲਿ ਮਹਗੀ ਲਈ ਜੀਅ ਸਟੈ ॥੧॥ ਰਹਾਉ ॥ mai ta-o mol mahgee la-ee jee-a satai. ||1|| rahaa-o.
ਸਾਧਸੰਗਤਿ ਬਿਨਾ ਭਾਉ ਨਹੀ ਊਪਜੈ ਭਾਵ ਬਿਨੁ ਭਗਤਿ ਨਹੀ ਹੋਇ ਤੇਰੀ ॥ saaDhsangat binaa bhaa-o nahee oopjai bhaav bin bhagat nahee ho-ay tayree.
ਕਹੈ ਰਵਿਦਾਸੁ ਇਕ ਬੇਨਤੀ ਹਰਿ ਸਿਉ ਪੈਜ ਰਾਖਹੁ ਰਾਜਾ ਰਾਮ ਮੇਰੀ ॥੨॥੨॥ kahai ravidaas ik bayntee har si-o paij raakho raajaa raam mayree. ||2||2||
ਨਾਮੁ ਤੇਰੋ ਆਰਤੀ ਮਜਨੁ ਮੁਰਾਰੇ ॥ naam tayro aartee majan muraaray.
ਹਰਿ ਕੇ ਨਾਮ ਬਿਨੁ ਝੂਠੇ ਸਗਲ ਪਾਸਾਰੇ ॥੧॥ ਰਹਾਉ ॥ har kay naam bin jhoothay sagal paasaaray. ||1|| rahaa-o.
ਨਾਮੁ ਤੇਰੋ ਆਸਨੋ ਨਾਮੁ ਤੇਰੋ ਉਰਸਾ ਨਾਮੁ ਤੇਰਾ ਕੇਸਰੋ ਲੇ ਛਿਟਕਾਰੇ ॥ naam tayro aasno naam tayro ursaa naam tayraa kaysro lay chhitkaaray.
ਨਾਮੁ ਤੇਰਾ ਅੰਭੁਲਾ ਨਾਮੁ ਤੇਰੋ ਚੰਦਨੋ ਘਸਿ ਜਪੇ ਨਾਮੁ ਲੇ ਤੁਝਹਿ ਕਉ ਚਾਰੇ ॥੧॥ naam tayraa ambhulaa naam tayro chandno ghas japay naam lay tujheh ka-o chaaray. ||1||
ਨਾਮੁ ਤੇਰਾ ਦੀਵਾ ਨਾਮੁ ਤੇਰੋ ਬਾਤੀ ਨਾਮੁ ਤੇਰੋ ਤੇਲੁ ਲੇ ਮਾਹਿ ਪਸਾਰੇ ॥ naam tayraa deevaa naam tayro baatee naam tayro tayl lay maahi pasaaray.
ਨਾਮ ਤੇਰੇ ਕੀ ਜੋਤਿ ਲਗਾਈ ਭਇਓ ਉਜਿਆਰੋ ਭਵਨ ਸਗਲਾਰੇ ॥੨॥ naam tayray kee jot lagaa-ee bha-i-o uji-aaro bhavan saglaaray. ||2||
ਨਾਮੁ ਤੇਰੋ ਤਾਗਾ ਨਾਮੁ ਫੂਲ ਮਾਲਾ ਭਾਰ ਅਠਾਰਹ ਸਗਲ ਜੂਠਾਰੇ ॥ naam tayro taagaa naam fool maalaa bhaar athaarah sagal joothaaray.
ਤੇਰੋ ਕੀਆ ਤੁਝਹਿ ਕਿਆ ਅਰਪਉ ਨਾਮੁ ਤੇਰਾ ਤੁਹੀ ਚਵਰ ਢੋਲਾਰੇ ॥੩॥ tayro kee-aa tujheh ki-aa arpa-o naam tayraa tuhee chavar dholaaray. ||3||
ਦਸ ਅਠਾ ਅਠਸਠੇ ਚਾਰੇ ਖਾਣੀ ਇਹੈ ਵਰਤਣਿ ਹੈ ਸਗਲ ਸੰਸਾਰੇ ॥ das athaa athsathay chaaray khaanee ihai vartan hai sagal sansaaray.
ਕਹੈ ਰਵਿਦਾਸੁ ਨਾਮੁ ਤੇਰੋ ਆਰਤੀ ਸਤਿ ਨਾਮੁ ਹੈ ਹਰਿ ਭੋਗ ਤੁਹਾਰੇ ॥੪॥੩॥ kahai ravidaas naam tayro aartee sat naam hai har bhog tuhaaray. ||4||3||


© 2025 SGGS ONLINE
error: Content is protected !!
Scroll to Top