Guru Granth Sahib Translation Project

Guru Granth Sahib Italian Page 1315

Page 1315

ਸਭ ਆਸਾ ਮਨਸਾ ਵਿਸਰੀ ਮਨਿ ਚੂਕਾ ਆਲ ਜੰਜਾਲੁ ॥ sabh aasaa mansaa visree man chookaa aal janjaal.
ਗੁਰਿ ਤੁਠੈ ਨਾਮੁ ਦ੍ਰਿੜਾਇਆ ਹਮ ਕੀਏ ਸਬਦਿ ਨਿਹਾਲੁ ॥ gur tuthai naam drirh-aa-i-aa ham kee-ay sabad nihaal.
ਜਨ ਨਾਨਕਿ ਅਤੁਟੁ ਧਨੁ ਪਾਇਆ ਹਰਿ ਨਾਮਾ ਹਰਿ ਧਨੁ ਮਾਲੁ ॥੨॥ jan naanak atut Dhan paa-i-aa har naamaa har Dhan maal. ||2||
ਪਉੜੀ ॥ pa-orhee.
ਹਰਿ ਤੁਮ੍ਹ੍ਹ ਵਡ ਵਡੇ ਵਡੇ ਵਡ ਊਚੇ ਸਭ ਊਪਰਿ ਵਡੇ ਵਡੌਨਾ ॥ har tumH vad vaday vaday vad oochay sabh oopar vaday vadounaa.
ਜੋ ਧਿਆਵਹਿ ਹਰਿ ਅਪਰੰਪਰੁ ਹਰਿ ਹਰਿ ਹਰਿ ਧਿਆਇ ਹਰੇ ਤੇ ਹੋਨਾ ॥ jo Dhi-aavahi har aprampar har har har Dhi-aa-ay haray tay honaa.
ਜੋ ਗਾਵਹਿ ਸੁਣਹਿ ਤੇਰਾ ਜਸੁ ਸੁਆਮੀ ਤਿਨ ਕਾਟੇ ਪਾਪ ਕਟੋਨਾ ॥ jo gaavahi suneh tayraa jas su-aamee tin kaatay paap katonaa.
ਤੁਮ ਜੈਸੇ ਹਰਿ ਪੁਰਖ ਜਾਨੇ ਮਤਿ ਗੁਰਮਤਿ ਮੁਖਿ ਵਡ ਵਡ ਭਾਗ ਵਡੋਨਾ ॥ tum jaisay har purakh jaanay mat gurmat mukh vad vad bhaag vadonaa.
ਸਭਿ ਧਿਆਵਹੁ ਆਦਿ ਸਤੇ ਜੁਗਾਦਿ ਸਤੇ ਪਰਤਖਿ ਸਤੇ ਸਦਾ ਸਦਾ ਸਤੇ ਜਨੁ ਨਾਨਕੁ ਦਾਸੁ ਦਸੋਨਾ ॥੫॥ sabh Dhi-aavahu aad satay jugaad satay partakh satay sadaa sadaa satay jan naanak daas dasonaa. ||5||
ਸਲੋਕ ਮਃ ੪ ॥ salok mehlaa 4.
ਹਮਰੇ ਹਰਿ ਜਗਜੀਵਨਾ ਹਰਿ ਜਪਿਓ ਹਰਿ ਗੁਰ ਮੰਤ ॥ hamray har jagjeevanaa har japi-o har gur mant.
ਹਰਿ ਅਗਮੁ ਅਗੋਚਰੁ ਅਗਮੁ ਹਰਿ ਹਰਿ ਮਿਲਿਆ ਆਇ ਅਚਿੰਤ ॥ har agam agochar agam har har mili-aa aa-ay achint.
ਹਰਿ ਆਪੇ ਘਟਿ ਘਟਿ ਵਰਤਦਾ ਹਰਿ ਆਪੇ ਆਪਿ ਬਿਅੰਤ ॥ har aapay ghat ghat varatdaa har aapay aap bi-ant.
ਹਰਿ ਆਪੇ ਸਭ ਰਸ ਭੋਗਦਾ ਹਰਿ ਆਪੇ ਕਵਲਾ ਕੰਤ ॥ har aapay sabh ras bhogdaa har aapay kavlaa kant.
ਹਰਿ ਆਪੇ ਭਿਖਿਆ ਪਾਇਦਾ ਸਭ ਸਿਸਟਿ ਉਪਾਈ ਜੀਅ ਜੰਤ ॥ har aapay bhikhi-aa paa-idaa sabh sisat upaa-ee jee-a jant.
ਹਰਿ ਦੇਵਹੁ ਦਾਨੁ ਦਇਆਲ ਪ੍ਰਭ ਹਰਿ ਮਾਂਗਹਿ ਹਰਿ ਜਨ ਸੰਤ ॥ har dayvhu daan da-i-aal parabh har maaNgeh har jan sant.
ਜਨ ਨਾਨਕ ਕੇ ਪ੍ਰਭ ਆਇ ਮਿਲੁ ਹਮ ਗਾਵਹ ਹਰਿ ਗੁਣ ਛੰਤ ॥੧॥ jan naanak kay parabh aa-ay mil ham gaavah har gun chhant. ||1||
ਮਃ ੪ ॥ mehlaa 4.
ਹਰਿ ਪ੍ਰਭੁ ਸਜਣੁ ਨਾਮੁ ਹਰਿ ਮੈ ਮਨਿ ਤਨਿ ਨਾਮੁ ਸਰੀਰਿ ॥ har parabh sajan naam har mai man tan naam sareer.
ਸਭਿ ਆਸਾ ਗੁਰਮੁਖਿ ਪੂਰੀਆ ਜਨ ਨਾਨਕ ਸੁਣਿ ਹਰਿ ਧੀਰ ॥੨॥ sabh aasaa gurmukh pooree-aa jan naanak sun har Dheer. ||2||
ਪਉੜੀ ॥ pa-orhee.
ਹਰਿ ਊਤਮੁ ਹਰਿਆ ਨਾਮੁ ਹੈ ਹਰਿ ਪੁਰਖੁ ਨਿਰੰਜਨੁ ਮਉਲਾ ॥ har ootam hari-aa naam hai har purakh niranjan ma-ulaa.
ਜੋ ਜਪਦੇ ਹਰਿ ਹਰਿ ਦਿਨਸੁ ਰਾਤਿ ਤਿਨ ਸੇਵੇ ਚਰਨ ਨਿਤ ਕਉਲਾ ॥ jo japday har har dinas raat tin sayvay charan nit ka-ulaa.
ਨਿਤ ਸਾਰਿ ਸਮਾਲ੍ਹ੍ਹੇ ਸਭ ਜੀਅ ਜੰਤ ਹਰਿ ਵਸੈ ਨਿਕਟਿ ਸਭ ਜਉਲਾ ॥ nit saar samaalHay sabh jee-a jant har vasai nikat sabh ja-ulaa.
ਸੋ ਬੂਝੈ ਜਿਸੁ ਆਪਿ ਬੁਝਾਇਸੀ ਜਿਸੁ ਸਤਿਗੁਰੁ ਪੁਰਖੁ ਪ੍ਰਭੁ ਸਉਲਾ ॥ so boojhai jis aap bujhaa-isee jis satgur purakh parabh sa-ulaa.
ਸਭਿ ਗਾਵਹੁ ਗੁਣ ਗੋਵਿੰਦ ਹਰੇ ਗੋਵਿੰਦ ਹਰੇ ਗੋਵਿੰਦ ਹਰੇ ਗੁਣ ਗਾਵਤ ਗੁਣੀ ਸਮਉਲਾ ॥੬॥ sabh gaavhu gun govind haray govind haray govind haray gun gaavat gunee sama-ulaa. ||6||
ਸਲੋਕ ਮਃ ੪ ॥ salok mehlaa 4.
ਸੁਤਿਆ ਹਰਿ ਪ੍ਰਭੁ ਚੇਤਿ ਮਨਿ ਹਰਿ ਸਹਜਿ ਸਮਾਧਿ ਸਮਾਇ ॥ suti-aa har parabh chayt man har sahj samaaDh samaa-ay.
ਜਨ ਨਾਨਕ ਹਰਿ ਹਰਿ ਚਾਉ ਮਨਿ ਗੁਰੁ ਤੁਠਾ ਮੇਲੇ ਮਾਇ ॥੧॥ jan naanak har har chaa-o man gur tuthaa maylay maa-ay. ||1||
ਮਃ ੪ ॥ mehlaa 4.
ਹਰਿ ਇਕਸੁ ਸੇਤੀ ਪਿਰਹੜੀ ਹਰਿ ਇਕੋ ਮੇਰੈ ਚਿਤਿ ॥ har ikas saytee pirharhee har iko mayrai chit.
ਜਨ ਨਾਨਕ ਇਕੁ ਅਧਾਰੁ ਹਰਿ ਪ੍ਰਭ ਇਕਸ ਤੇ ਗਤਿ ਪਤਿ ॥੨॥ jan naanak ik aDhaar har parabh ikas tay gat pat. ||2||
ਪਉੜੀ ॥ pa-orhee.
ਪੰਚੇ ਸਬਦ ਵਜੇ ਮਤਿ ਗੁਰਮਤਿ ਵਡਭਾਗੀ ਅਨਹਦੁ ਵਜਿਆ ॥ panchay sabad vajay mat gurmat vadbhaagee anhad vaji-aa.
ਆਨਦ ਮੂਲੁ ਰਾਮੁ ਸਭੁ ਦੇਖਿਆ ਗੁਰ ਸਬਦੀ ਗੋਵਿਦੁ ਗਜਿਆ|| anad mool raam sabh daykhi-aa gur sabdee govid gaji-aa.
ਆਦਿ ਜੁਗਾਦਿ ਵੇਸੁ ਹਰਿ ਏਕੋ ਮਤਿ ਗੁਰਮਤਿ ਹਰਿ ਪ੍ਰਭੁ ਭਜਿਆ ॥ aad jugaad vays har ayko mat gurmat har parabh bhaji-aa.
ਹਰਿ ਦੇਵਹੁ ਦਾਨੁ ਦਇਆਲ ਪ੍ਰਭ ਜਨ ਰਾਖਹੁ ਹਰਿ ਪ੍ਰਭ ਲਜਿਆ ॥ har dayvhu daan da-i-aal parabh jan raakho har parabh laji-aa.


© 2025 SGGS ONLINE
error: Content is protected !!
Scroll to Top