Guru Granth Sahib Translation Project

Guru Granth Sahib Kannada Page 1274

Page 1274

ਕਾਗਦ ਕੋਟੁ ਇਹੁ ਜਗੁ ਹੈ ਬਪੁਰੋ ਰੰਗਨਿ ਚਿਹਨ ਚਤੁਰਾਈ ॥
ਨਾਨੑੀ ਸੀ ਬੂੰਦ ਪਵਨੁ ਪਤਿ ਖੋਵੈ ਜਨਮਿ ਮਰੈ ਖਿਨੁ ਤਾਈ ॥੪॥
ਨਦੀ ਉਪਕੰਠਿ ਜੈਸੇ ਘਰੁ ਤਰਵਰੁ ਸਰਪਨਿ ਘਰੁ ਘਰ ਮਾਹੀ ॥
ਉਲਟੀ ਨਦੀ ਕਹਾਂ ਘਰੁ ਤਰਵਰੁ ਸਰਪਨਿ ਡਸੈ ਦੂਜਾ ਮਨ ਮਾਂਹੀ ॥੫॥
ਗਾਰੁੜ ਗੁਰ ਗਿਆਨੁ ਧਿਆਨੁ ਗੁਰ ਬਚਨੀ ਬਿਖਿਆ ਗੁਰਮਤਿ ਜਾਰੀ ॥
ਮਨ ਤਨ ਹੇਂਵ ਭਏ ਸਚੁ ਪਾਇਆ ਹਰਿ ਕੀ ਭਗਤਿ ਨਿਰਾਰੀ ॥੬॥
ਜੇਤੀ ਹੈ ਤੇਤੀ ਤੁਧੁ ਜਾਚੈ ਤੂ ਸਰਬ ਜੀਆਂ ਦਇਆਲਾ ॥
ਤੁਮ੍ਹ੍ਹਰੀ ਸਰਣਿ ਪਰੇ ਪਤਿ ਰਾਖਹੁ ਸਾਚੁ ਮਿਲੈ ਗੋਪਾਲਾ ॥੭॥
ਬਾਧੀ ਧੰਧਿ ਅੰਧ ਨਹੀ ਸੂਝੈ ਬਧਿਕ ਕਰਮ ਕਮਾਵੈ ॥
ਸਤਿਗੁਰ ਮਿਲੈ ਤ ਸੂਝਸਿ ਬੂਝਸਿ ਸਚ ਮਨਿ ਗਿਆਨੁ ਸਮਾਵੈ ॥੮॥
ਨਿਰਗੁਣ ਦੇਹ ਸਾਚ ਬਿਨੁ ਕਾਚੀ ਮੈ ਪੂਛਉ ਗੁਰੁ ਅਪਨਾ ॥
ਨਾਨਕ ਸੋ ਪ੍ਰਭੁ ਪ੍ਰਭੂ ਦਿਖਾਵੈ ਬਿਨੁ ਸਾਚੇ ਜਗੁ ਸੁਪਨਾ ॥੯॥੨॥
ਮਲਾਰ ਮਹਲਾ ੧ ॥
ਚਾਤ੍ਰਿਕ ਮੀਨ ਜਲ ਹੀ ਤੇ ਸੁਖੁ ਪਾਵਹਿ ਸਾਰਿੰਗ ਸਬਦਿ ਸੁਹਾਈ ॥੧॥
ਰੈਨਿ ਬਬੀਹਾ ਬੋਲਿਓ ਮੇਰੀ ਮਾਈ ॥੧॥ ਰਹਾਉ ॥
ਪ੍ਰਿਅ ਸਿਉ ਪ੍ਰੀਤਿ ਨ ਉਲਟੈ ਕਬਹੂ ਜੋ ਤੈ ਭਾਵੈ ਸਾਈ ॥੨॥
ਨੀਦ ਗਈ ਹਉਮੈ ਤਨਿ ਥਾਕੀ ਸਚ ਮਤਿ ਰਿਦੈ ਸਮਾਈ ॥੩॥
ਰੂਖੀ ਬਿਰਖੀ ਊਡਉ ਭੂਖਾ ਪੀਵਾ ਨਾਮੁ ਸੁਭਾਈ ॥੪॥
ਲੋਚਨ ਤਾਰ ਲਲਤਾ ਬਿਲਲਾਤੀ ਦਰਸਨ ਪਿਆਸ ਰਜਾਈ ॥੫॥
ਪ੍ਰਿਅ ਬਿਨੁ ਸੀਗਾਰੁ ਕਰੀ ਤੇਤਾ ਤਨੁ ਤਾਪੈ ਕਾਪਰੁ ਅੰਗਿ ਨ ਸੁਹਾਈ ॥੬॥
ਅਪਨੇ ਪਿਆਰੇ ਬਿਨੁ ਇਕੁ ਖਿਨੁ ਰਹਿ ਨ ਸਕਂਉ ਬਿਨ ਮਿਲੇ ਨੀਦ ਨ ਪਾਈ ॥੭॥
ਪਿਰੁ ਨਜੀਕਿ ਨ ਬੂਝੈ ਬਪੁੜੀ ਸਤਿਗੁਰਿ ਦੀਆ ਦਿਖਾਈ ॥੮॥
ਸਹਜਿ ਮਿਲਿਆ ਤਬ ਹੀ ਸੁਖੁ ਪਾਇਆ ਤ੍ਰਿਸਨਾ ਸਬਦਿ ਬੁਝਾਈ ॥੯॥
ਕਹੁ ਨਾਨਕ ਤੁਝ ਤੇ ਮਨੁ ਮਾਨਿਆ ਕੀਮਤਿ ਕਹਨੁ ਨ ਜਾਈ ॥੧੦॥੩॥
ਮਲਾਰ ਮਹਲਾ ੧ ਅਸਟਪਦੀਆ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਅਖਲੀ ਊਂਡੀ ਜਲੁ ਭਰ ਨਾਲਿ ॥
ਡੂਗਰੁ ਊਚਉ ਗੜੁ ਪਾਤਾਲਿ ॥
ਸਾਗਰੁ ਸੀਤਲੁ ਗੁਰ ਸਬਦ ਵੀਚਾਰਿ ॥
ਮਾਰਗੁ ਮੁਕਤਾ ਹਉਮੈ ਮਾਰਿ ॥੧॥
ਮੈ ਅੰਧੁਲੇ ਨਾਵੈ ਕੀ ਜੋਤਿ ॥
ਨਾਮ ਅਧਾਰਿ ਚਲਾ ਗੁਰ ਕੈ ਭੈ ਭੇਤਿ ॥੧॥ ਰਹਾਉ ॥


© 2017 SGGS ONLINE
error: Content is protected !!
Scroll to Top