Guru Granth Sahib Translation Project

Guru Granth Sahib Portuguese Page 167

Page 167

ਜਿਤਨੀ ਭੂਖ ਅਨ ਰਸ ਸਾਦ ਹੈ ਤਿਤਨੀ ਭੂਖ ਫਿਰਿ ਲਾਗੈ ॥ jitnee bhookh an ras saad hai titnee bhookh fir laagai.
ਜਿਸੁ ਹਰਿ ਆਪਿ ਕ੍ਰਿਪਾ ਕਰੇ ਸੋ ਵੇਚੇ ਸਿਰੁ ਗੁਰ ਆਗੈ ॥ jis har aap kirpaa karay so vaychay sir gur aagai.
ਜਨ ਨਾਨਕ ਹਰਿ ਰਸਿ ਤ੍ਰਿਪਤਿਆ ਫਿਰਿ ਭੂਖ ਨ ਲਾਗੈ ॥੪॥੪॥੧੦॥੪੮॥ jan naanak har ras taripti-aa fir bhookh na laagai. ||4||4||10||48||
ਗਉੜੀ ਬੈਰਾਗਣਿ ਮਹਲਾ ੪ ॥ ga-orhee bairaagan mehlaa 4.
ਹਮਰੈ ਮਨਿ ਚਿਤਿ ਹਰਿ ਆਸ ਨਿਤ ਕਿਉ ਦੇਖਾ ਹਰਿ ਦਰਸੁ ਤੁਮਾਰਾ ॥ hamrai man chit har aas nit ki-o daykhaa har daras tumaaraa.
ਜਿਨਿ ਪ੍ਰੀਤਿ ਲਾਈ ਸੋ ਜਾਣਤਾ ਹਮਰੈ ਮਨਿ ਚਿਤਿ ਹਰਿ ਬਹੁਤੁ ਪਿਆਰਾ ॥ jin pareet laa-ee so jaantaa hamrai man chit har bahut pi-aaraa.
ਹਉ ਕੁਰਬਾਨੀ ਗੁਰ ਆਪਣੇ ਜਿਨਿ ਵਿਛੁੜਿਆ ਮੇਲਿਆ ਮੇਰਾ ਸਿਰਜਨਹਾਰਾ ॥੧॥ ha-o kurbaanee gur aapnay jin vichhurhi-aa mayli-aa mayraa sirjanhaaraa. ||1||
ਮੇਰੇ ਰਾਮ ਹਮ ਪਾਪੀ ਸਰਣਿ ਪਰੇ ਹਰਿ ਦੁਆਰਿ ॥ mayray raam ham paapee saran paray har du-aar.
ਮਤੁ ਨਿਰਗੁਣ ਹਮ ਮੇਲੈ ਕਬਹੂੰ ਅਪੁਨੀ ਕਿਰਪਾ ਧਾਰਿ ॥੧॥ ਰਹਾਉ ॥ mat nirgun ham maylai kabahooN apunee kirpaa Dhaar. ||1|| rahaa-o.
ਹਮਰੇ ਅਵਗੁਣ ਬਹੁਤੁ ਬਹੁਤੁ ਹੈ ਬਹੁ ਬਾਰ ਬਾਰ ਹਰਿ ਗਣਤ ਨ ਆਵੈ ॥ hamray avgun bahut bahut hai baho baar baar har ganat na aavai.
ਤੂੰ ਗੁਣਵੰਤਾ ਹਰਿ ਹਰਿ ਦਇਆਲੁ ਹਰਿ ਆਪੇ ਬਖਸਿ ਲੈਹਿ ਹਰਿ ਭਾਵੈ ॥ tooN gunvantaa har har da-i-aal har aapay bakhas laihi har bhaavai.
ਹਮ ਅਪਰਾਧੀ ਰਾਖੇ ਗੁਰ ਸੰਗਤੀ ਉਪਦੇਸੁ ਦੀਓ ਹਰਿ ਨਾਮੁ ਛਡਾਵੈ ॥੨॥ ham apraaDhee raakhay gur sangtee updays dee-o har naam chhadaavai. ||2||
ਤੁਮਰੇ ਗੁਣ ਕਿਆ ਕਹਾ ਮੇਰੇ ਸਤਿਗੁਰਾ ਜਬ ਗੁਰੁ ਬੋਲਹ ਤਬ ਬਿਸਮੁ ਹੋਇ ਜਾਇ ॥ tumray gun ki-aa kahaa mayray satiguraa jab gur bolah tab bisam ho-ay jaa-ay.
ਹਮ ਜੈਸੇ ਅਪਰਾਧੀ ਅਵਰੁ ਕੋਈ ਰਾਖੈ ਜੈਸੇ ਹਮ ਸਤਿਗੁਰਿ ਰਾਖਿ ਲੀਏ ਛਡਾਇ ॥ ham jaisay apraaDhee avar ko-ee raakhai jaisay ham satgur raakh lee-ay chhadaa-ay.
ਤੂੰ ਗੁਰੁ ਪਿਤਾ ਤੂੰਹੈ ਗੁਰੁ ਮਾਤਾ ਤੂੰ ਗੁਰੁ ਬੰਧਪੁ ਮੇਰਾ ਸਖਾ ਸਖਾਇ ॥੩॥ tooNgur pita tooNhai gur maataa tooNgur banDhap mayraa sakhaa sakhaei. ||3||
ਜੋ ਹਮਰੀ ਬਿਧਿ ਹੋਤੀ ਮੇਰੇ ਸਤਿਗੁਰਾ ਸਾ ਬਿਧਿ ਤੁਮ ਹਰਿ ਜਾਣਹੁ ਆਪੇ ॥ jo hamree biDh hotee mayray satiguraa saa biDh tum har jaanhu aapay.
ਹਮ ਰੁਲਤੇ ਫਿਰਤੇ ਕੋਈ ਬਾਤ ਨ ਪੂਛਤਾ ਗੁਰ ਸਤਿਗੁਰ ਸੰਗਿ ਕੀਰੇ ਹਮ ਥਾਪੇ ॥ ham rultay firtay ko-ee baat na poochh-taa gur satgur sang keeray ham thaapay.
ਧੰਨੁ ਧੰਨੁ ਗੁਰੂ ਨਾਨਕ ਜਨ ਕੇਰਾ ਜਿਤੁ ਮਿਲਿਐ ਚੂਕੇ ਸਭਿ ਸੋਗ ਸੰਤਾਪੇ ॥੪॥੫॥੧੧॥੪੯॥ Dhan Dhan guroo naanak jan kayraa jit mili-ai chookay sabh sog santaapay. ||4||5||11||49||
ਗਉੜੀ ਬੈਰਾਗਣਿ ਮਹਲਾ ੪ ॥ ga-orhee bairaagan mehlaa 4.
ਕੰਚਨ ਨਾਰੀ ਮਹਿ ਜੀਉ ਲੁਭਤੁ ਹੈ ਮੋਹੁ ਮੀਠਾ ਮਾਇਆ ॥ kanchan naaree meh jee-o lubhat hai moh meethaa maa-i-aa.
ਘਰ ਮੰਦਰ ਘੋੜੇ ਖੁਸੀ ਮਨੁ ਅਨ ਰਸਿ ਲਾਇਆ ॥ ghar mandar ghorhay khusee man an ras laa-i-aa.
ਹਰਿ ਪ੍ਰਭੁ ਚਿਤਿ ਨ ਆਵਈ ਕਿਉ ਛੂਟਾ ਮੇਰੇ ਹਰਿ ਰਾਇਆ ॥੧॥ har parabh chit na aavee ki-o chhootaa mayray har raa-i-aa. ||1||
ਮੇਰੇ ਰਾਮ ਇਹ ਨੀਚ ਕਰਮ ਹਰਿ ਮੇਰੇ ॥ mayray raam ih neech karam har mayray.
ਗੁਣਵੰਤਾ ਹਰਿ ਹਰਿ ਦਇਆਲੁ ਕਰਿ ਕਿਰਪਾ ਬਖਸਿ ਅਵਗਣ ਸਭਿ ਮੇਰੇ ॥੧॥ ਰਹਾਉ ॥ gunvantaa har har da-i-aal kar kirpaa bakhas avgan sabh mayray. ||1|| rahaa-o.
ਕਿਛੁ ਰੂਪੁ ਨਹੀ ਕਿਛੁ ਜਾਤਿ ਨਾਹੀ ਕਿਛੁ ਢੰਗੁ ਨ ਮੇਰਾ ॥ kichh roop nahee kichh jaat naahee kichh dhang na mayraa.
ਕਿਆ ਮੁਹੁ ਲੈ ਬੋਲਹ ਗੁਣ ਬਿਹੂਨ ਨਾਮੁ ਜਪਿਆ ਨ ਤੇਰਾ ॥ ki-aa muhu lai bolah gun bihoon naam japi-aa na tayraa.
ਹਮ ਪਾਪੀ ਸੰਗਿ ਗੁਰ ਉਬਰੇ ਪੁੰਨੁ ਸਤਿਗੁਰ ਕੇਰਾ ॥੨॥ ham paapee sang gur ubray punn satgur kayraa. ||2||
ਸਭੁ ਜੀਉ ਪਿੰਡੁ ਮੁਖੁ ਨਕੁ ਦੀਆ ਵਰਤਣ ਕਉ ਪਾਣੀ ॥ sabh jee-o pind mukh nak dee-aa vartan ka-o paanee.
ਅੰਨੁ ਖਾਣਾ ਕਪੜੁ ਪੈਨਣੁ ਦੀਆ ਰਸ ਅਨਿ ਭੋਗਾਣੀ ॥ ann khaanaa kaparh painan dee-aa ras an bhogaanee.
ਜਿਨਿ ਦੀਏ ਸੁ ਚਿਤਿ ਨ ਆਵਈ ਪਸੂ ਹਉ ਕਰਿ ਜਾਣੀ ॥੩॥ jin dee-ay so chit na aave pasoo ha-o kar jaane. ||3||
ਸਭੁ ਕੀਤਾ ਤੇਰਾ ਵਰਤਦਾ ਤੂੰ ਅੰਤਰਜਾਮੀ ॥ sabh keetaa tayraa varatdaa tooN antarjaamee.
ਹਮ ਜੰਤ ਵਿਚਾਰੇ ਕਿਆ ਕਰਹ ਸਭੁ ਖੇਲੁ ਤੁਮ ਸੁਆਮੀ ॥ ham jant vichaaray ki-aa karah sabh khayl tum su-aamee.
ਜਨ ਨਾਨਕੁ ਹਾਟਿ ਵਿਹਾਝਿਆ ਹਰਿ ਗੁਲਮ ਗੁਲਾਮੀ ॥੪॥੬॥੧੨॥੫੦॥ jan nanak haat vihaajhi-aa har gulam gulaamee. ||4||6||12||50||


© 2025 SGGS ONLINE
error: Content is protected !!
Scroll to Top