Page 203
ਗਉੜੀ ਮਹਲਾ ੫ ॥
ga-orhee mehlaa 5.
ਭੁਜ ਬਲ ਬੀਰ ਬ੍ਰਹਮ ਸੁਖ ਸਾਗਰ ਗਰਤ ਪਰਤ ਗਹਿ ਲੇਹੁ ਅੰਗੁਰੀਆ ॥੧॥ ਰਹਾਉ ॥
bhuj bal beer barahm sukh saagar garat parat geh layho anguree-aa. ||1|| rahaa-o.
ਸ੍ਰਵਨਿ ਨ ਸੁਰਤਿ ਨੈਨ ਸੁੰਦਰ ਨਹੀ ਆਰਤ ਦੁਆਰਿ ਰਟਤ ਪਿੰਗੁਰੀਆ ॥੧॥
sarvan na surat nain sundar nahee aarat du-aar ratat pinguree-aa. ||1||
ਦੀਨਾ ਨਾਥ ਅਨਾਥ ਕਰੁਣਾ ਮੈ ਸਾਜਨ ਮੀਤ ਪਿਤਾ ਮਹਤਰੀਆ ॥
deenaa naath anaath karunaa mai saajan meet pitaa mahatree-aa.
ਚਰਨ ਕਵਲ ਹਿਰਦੈ ਗਹਿ ਨਾਨਕ ਭੈ ਸਾਗਰ ਸੰਤ ਪਾਰਿ ਉਤਰੀਆ ॥੨॥੨॥੧੧੫॥
charan kaval hirdai geh naanak bhai saagar sant paar utree-aa. ||2||2||115||
ਰਾਗੁ ਗਉੜੀ ਬੈਰਾਗਣਿ ਮਹਲਾ ੫
raag ga-orhee bairaagan mehlaa 5
ੴ ਸਤਿਗੁਰ ਪ੍ਰਸਾਦਿ ॥
ik-oNkaar satgur parsaad.
ਦਯ ਗੁਸਾਈ ਮੀਤੁਲਾ ਤੂੰ ਸੰਗਿ ਹਮਾਰੈ ਬਾਸੁ ਜੀਉ ॥੧॥ ਰਹਾਉ ॥
da-y gusaa-ee meetulaa tooN sang hamaarai baas jee-o. ||1|| rahaa-o.
ਤੁਝ ਬਿਨੁ ਘਰੀ ਨ ਜੀਵਨਾ ਧ੍ਰਿਗੁ ਰਹਣਾ ਸੰਸਾਰਿ ॥
tujh bin gharee na jeevnaa Dharig rahnaa sansaar.
ਜੀਅ ਪ੍ਰਾਣ ਸੁਖਦਾਤਿਆ ਨਿਮਖ ਨਿਮਖ ਬਲਿਹਾਰਿ ਜੀ ॥੧॥
jee-a paraan sukh-daati-aa nimakh nimakh balihaar jee. ||1||
ਹਸਤ ਅਲੰਬਨੁ ਦੇਹੁ ਪ੍ਰਭ ਗਰਤਹੁ ਉਧਰੁ ਗੋਪਾਲ ॥
hasat alamban dayh parabh gartahu uDhar gopaal.
ਮੋਹਿ ਨਿਰਗੁਨ ਮਤਿ ਥੋਰੀਆ ਤੂੰ ਸਦ ਹੀ ਦੀਨ ਦਇਆਲ ॥੨॥
mohi nirgun mat thoree-aa tooN sad hee deen da-i-aal. ||2||
ਕਿਆ ਸੁਖ ਤੇਰੇ ਸੰਮਲਾ ਕਵਨ ਬਿਧੀ ਬੀਚਾਰ ॥
ki-aa sukh tayray sammlaa kavan biDhee beechaar.
ਸਰਣਿ ਸਮਾਈ ਦਾਸ ਹਿਤ ਊਚੇ ਅਗਮ ਅਪਾਰ ॥੩॥
saran samaa-ee daas hit oochay agam apaar. ||3||
ਸਗਲ ਪਦਾਰਥ ਅਸਟ ਸਿਧਿ ਨਾਮ ਮਹਾ ਰਸ ਮਾਹਿ ॥
sagal padaarath asat siDh naam mahaa ras maahi.
ਸੁਪ੍ਰਸੰਨ ਭਏ ਕੇਸਵਾ ਸੇ ਜਨ ਹਰਿ ਗੁਣ ਗਾਹਿ ॥੪॥
suparsan bha-ay kaysvaa say jan har gun gaahi. ||4||
ਮਾਤ ਪਿਤਾ ਸੁਤ ਬੰਧਪੋ ਤੂੰ ਮੇਰੇ ਪ੍ਰਾਣ ਅਧਾਰ ॥
maat pitaa sut banDhpo tooN mayray paraan aDhaar.
ਸਾਧਸੰਗਿ ਨਾਨਕੁ ਭਜੈ ਬਿਖੁ ਤਰਿਆ ਸੰਸਾਰੁ ॥੫॥੧॥੧੧੬॥
saaDhsang naanak bhajai bikh tari-aa sansaar. ||5||1||116||
ਗਉੜੀ ਬੈਰਾਗਣਿ ਰਹੋਏ ਕੇ ਛੰਤ ਕੇ ਘਰਿ ਮਃ ੫
ga-orhee bairaagan raho-ay kay chhant kay ghar mehlaa 5
ੴ ਸਤਿਗੁਰ ਪ੍ਰਸਾਦਿ ॥
ik-oNkaar satgur parsaad.
ਹੈ ਕੋਈ ਰਾਮ ਪਿਆਰੋ ਗਾਵੈ ॥
hai ko-ee raam pi-aaro gaavai.
ਸਰਬ ਕਲਿਆਣ ਸੂਖ ਸਚੁ ਪਾਵੈ ॥ ਰਹਾਉ ॥
sarab kali-aan sookh sach paavai. rahaa-o.
ਬਨੁ ਬਨੁ ਖੋਜਤ ਫਿਰਤ ਬੈਰਾਗੀ ॥
ban ban khojat firat bairaagee.
ਬਿਰਲੇ ਕਾਹੂ ਏਕ ਲਿਵ ਲਾਗੀ ॥
birlay kaahoo ayk liv laagee.
ਜਿਨਿ ਹਰਿ ਪਾਇਆ ਸੇ ਵਡਭਾਗੀ ॥੧॥
jin har paa-i-aa say vadbhaagee. ||1||
ਬ੍ਰਹਮਾਦਿਕ ਸਨਕਾਦਿਕ ਚਾਹੈ ॥
barahmaadik sankaadik chaahai.
ਜੋਗੀ ਜਤੀ ਸਿਧ ਹਰਿ ਆਹੈ ॥
jogee jatee siDh har aahai.
ਜਿਸਹਿ ਪਰਾਪਤਿ ਸੋ ਹਰਿ ਗੁਣ ਗਾਹੈ ॥੨॥
jisahi paraapat so har gun gaahai. ||2||
ਤਾ ਕੀ ਸਰਣਿ ਜਿਨ ਬਿਸਰਤ ਨਾਹੀ ॥
taa kee saran jin bisrat naahee.
ਵਡਭਾਗੀ ਹਰਿ ਸੰਤ ਮਿਲਾਹੀ ॥
vadbhaagee har sant milaahee.
ਜਨਮ ਮਰਣ ਤਿਹ ਮੂਲੇ ਨਾਹੀ ॥੩॥
janam maran tih moolay naahee. ||3||
ਕਰਿ ਕਿਰਪਾ ਮਿਲੁ ਪ੍ਰੀਤਮ ਪਿਆਰੇ ॥
kar kirpaa mil pareetam pi-aaray.
ਬਿਨਉ ਸੁਨਹੁ ਪ੍ਰਭ ਊਚ ਅਪਾਰੇ ॥
bin-o sunhu parabh ooch apaaray.
ਨਾਨਕੁ ਮਾਂਗਤੁ ਨਾਮੁ ਅਧਾਰੇ ॥੪॥੧॥੧੧੭॥
naanak maaNgat naam aDhaaray. ||4||1||117||