Guru Granth Sahib Translation Project

Guru Granth Sahib Portuguese Page 482

Page 482

ਜੀਵਨੈ ਕੀ ਆਸ ਕਰਹਿ ਜਮੁ ਨਿਹਾਰੈ ਸਾਸਾ ॥ jeevnai kee aas karahi jam nihaarai saasaa.
ਬਾਜੀਗਰੀ ਸੰਸਾਰੁ ਕਬੀਰਾ ਚੇਤਿ ਢਾਲਿ ਪਾਸਾ ॥੩॥੧॥੨੩॥ baajeegaree sansaar kabeeraa chayt dhaal paasaa. ||3||1||23||
ਆਸਾ ॥ aasaa.
ਤਨੁ ਰੈਨੀ ਮਨੁ ਪੁਨ ਰਪਿ ਕਰਿ ਹਉ ਪਾਚਉ ਤਤ ਬਰਾਤੀ ॥ tan rainee man pun rap kar ha-o paacha-o tat baraatee.
ਰਾਮ ਰਾਇ ਸਿਉ ਭਾਵਰਿ ਲੈਹਉ ਆਤਮ ਤਿਹ ਰੰਗਿ ਰਾਤੀ ॥੧॥ raam raa-ay si-o bhaavar laiha-o aatam tih rang raatee. ||1||
ਗਾਉ ਗਾਉ ਰੀ ਦੁਲਹਨੀ ਮੰਗਲਚਾਰਾ ॥ gaa-o gaa-o ree dulhanee mangalchaaraa.
ਮੇਰੇ ਗ੍ਰਿਹ ਆਏ ਰਾਜਾ ਰਾਮ ਭਤਾਰਾ ॥੧॥ ਰਹਾਉ ॥ mayray garih aa-ay raajaa raam bhataaraa. ||1|| rahaa-o.
ਨਾਭਿ ਕਮਲ ਮਹਿ ਬੇਦੀ ਰਚਿ ਲੇ ਬ੍ਰਹਮ ਗਿਆਨ ਉਚਾਰਾ ॥ naabh kamal meh baydee rach lay barahm gi-aan uchaaraa.
ਰਾਮ ਰਾਇ ਸੋ ਦੂਲਹੁ ਪਾਇਓ ਅਸ ਬਡਭਾਗ ਹਮਾਰਾ ॥੨॥ raam raa-ay so doolahu paa-i-o as badbhaag hamaaraa. ||2||
ਸੁਰਿ ਨਰ ਮੁਨਿ ਜਨ ਕਉਤਕ ਆਏ ਕੋਟਿ ਤੇਤੀਸ ਉਜਾਨਾਂ ॥ sur nar mun jan ka-utak aa-ay kot taytees ujaanaaN.
ਕਹਿ ਕਬੀਰ ਮੋਹਿ ਬਿਆਹਿ ਚਲੇ ਹੈ ਪੁਰਖ ਏਕ ਭਗਵਾਨਾ ॥੩॥੨॥੨੪॥ kahi kabeer mohi bi-aahi chalay hai purakh ayk bhagvaanaa. ||3||2||24||
ਆਸਾ ॥ aasaa.
ਸਾਸੁ ਕੀ ਦੁਖੀ ਸਸੁਰ ਕੀ ਪਿਆਰੀ ਜੇਠ ਕੇ ਨਾਮਿ ਡਰਉ ਰੇ ॥ saas kee dukhee sasur kee pi-aaree jayth kay naam dara-o ray.
ਸਖੀ ਸਹੇਲੀ ਨਨਦ ਗਹੇਲੀ ਦੇਵਰ ਕੈ ਬਿਰਹਿ ਜਰਉ ਰੇ ॥੧॥ sakhee sahaylee nanad gahaylee dayvar kai bireh jara-o ray. ||1||
ਮੇਰੀ ਮਤਿ ਬਉਰੀ ਮੈ ਰਾਮੁ ਬਿਸਾਰਿਓ ਕਿਨ ਬਿਧਿ ਰਹਨਿ ਰਹਉ ਰੇ ॥ mayree mat ba-uree mai raam bisaari-o kin biDh rahan raha-o ray.
ਸੇਜੈ ਰਮਤੁ ਨੈਨ ਨਹੀ ਪੇਖਉ ਇਹੁ ਦੁਖੁ ਕਾ ਸਉ ਕਹਉ ਰੇ ॥੧॥ ਰਹਾਉ ॥ sayjai ramat nain nahee paykha-o ih dukh kaa sa-o kaha-o ray. ||1|| rahaa-o.
ਬਾਪੁ ਸਾਵਕਾ ਕਰੈ ਲਰਾਈ ਮਾਇਆ ਸਦ ਮਤਵਾਰੀ ॥ baap saavkaa karai laraa-ee maa-i-aa sad matvaaree.
ਬਡੇ ਭਾਈ ਕੈ ਜਬ ਸੰਗਿ ਹੋਤੀ ਤਬ ਹਉ ਨਾਹ ਪਿਆਰੀ ॥੨॥ baday bhaa-ee kai jab sang hotee tab ha-o naah pi-aaree. ||2||
ਕਹਤ ਕਬੀਰ ਪੰਚ ਕੋ ਝਗਰਾ ਝਗਰਤ ਜਨਮੁ ਗਵਾਇਆ ॥ kahat kabeer panch ko jhagraa jhagrat janam gavaa-i-aa.
ਝੂਠੀ ਮਾਇਆ ਸਭੁ ਜਗੁ ਬਾਧਿਆ ਮੈ ਰਾਮ ਰਮਤ ਸੁਖੁ ਪਾਇਆ ॥੩॥੩॥੨੫॥ jhoothee maa-i-aa sabh jag baaDhi-aa mai raam ramat sukh paa-i-aa. ||3||3||25||
ਆਸਾ ॥ aasaa.
ਹਮ ਘਰਿ ਸੂਤੁ ਤਨਹਿ ਨਿਤ ਤਾਨਾ ਕੰਠਿ ਜਨੇਊ ਤੁਮਾਰੇ ॥ ham ghar soot taneh nit taanaa kanth janay-oo tumaaray.
ਤੁਮ੍ਹ੍ਹ ਤਉ ਬੇਦ ਪੜਹੁ ਗਾਇਤ੍ਰੀ ਗੋਬਿੰਦੁ ਰਿਦੈ ਹਮਾਰੇ ॥੧॥ tumH ta-o bayd parhahu gaa-itaree gobind ridai hamaaray. ||1||
ਮੇਰੀ ਜਿਹਬਾ ਬਿਸਨੁ ਨੈਨ ਨਾਰਾਇਨ ਹਿਰਦੈ ਬਸਹਿ ਗੋਬਿੰਦਾ ॥ mayree jihbaa bisan nain naaraa-in hirdai baseh gobindaa.
ਜਮ ਦੁਆਰ ਜਬ ਪੂਛਸਿ ਬਵਰੇ ਤਬ ਕਿਆ ਕਹਸਿ ਮੁਕੰਦਾ ॥੧॥ ਰਹਾਉ ॥ jam du-aar jab poochhas bavray tab ki-aa kahas mukandaa. ||1|| rahaa-o.
ਹਮ ਗੋਰੂ ਤੁਮ ਗੁਆਰ ਗੁਸਾਈ ਜਨਮ ਜਨਮ ਰਖਵਾਰੇ ॥ ham goroo tum gu-aar gusaa-ee janam janam rakhvaaray.
ਕਬਹੂੰ ਨ ਪਾਰਿ ਉਤਾਰਿ ਚਰਾਇਹੁ ਕੈਸੇ ਖਸਮ ਹਮਾਰੇ ॥੨॥ kabahooN na paar utaar charaa-ihu kaisay khasam hamaaray. ||2||
ਤੂੰ ਬਾਮ੍ਹ੍ਹਨੁ ਮੈ ਕਾਸੀਕ ਜੁਲਹਾ ਬੂਝਹੁ ਮੋਰ ਗਿਆਨਾ ॥ tooN baamHan mai kaaseek julhaa boojhhu mor gi-aanaa.
ਤੁਮ੍ਹ੍ਹ ਤਉ ਜਾਚੇ ਭੂਪਤਿ ਰਾਜੇ ਹਰਿ ਸਉ ਮੋਰ ਧਿਆਨਾ ॥੩॥੪॥੨੬॥ tumH ta-o jaachay bhoopat raajay har sa-o mor Dhi-aanaa. ||3||4||26||
ਆਸਾ ॥ aasaa.
ਜਗਿ ਜੀਵਨੁ ਐਸਾ ਸੁਪਨੇ ਜੈਸਾ ਜੀਵਨੁ ਸੁਪਨ ਸਮਾਨੰ ॥ jag jeevan aisaa supnay jaisaa jeevan supan samaanaN.
ਸਾਚੁ ਕਰਿ ਹਮ ਗਾਠਿ ਦੀਨੀ ਛੋਡਿ ਪਰਮ ਨਿਧਾਨੰ ॥੧॥ saach kar ham gaath deenee chhod param niDhaanaN. ||1||
ਬਾਬਾ ਮਾਇਆ ਮੋਹ ਹਿਤੁ ਕੀਨ੍ਹ੍ਹ ॥ baabaa maa-i-aa moh hit keenH.
ਜਿਨਿ ਗਿਆਨੁ ਰਤਨੁ ਹਿਰਿ ਲੀਨ੍ਹ੍ਹ ॥੧॥ ਰਹਾਉ ॥ jin gi-aan ratan hir leenH. ||1|| rahaa-o.
ਨੈਨ ਦੇਖਿ ਪਤੰਗੁ ਉਰਝੈ ਪਸੁ ਨ ਦੇਖੈ ਆਗਿ ॥ nain daykh patang urjhai pas na daykhai aag.
ਕਾਲ ਫਾਸ ਨ ਮੁਗਧੁ ਚੇਤੈ ਕਨਿਕ ਕਾਮਿਨਿ ਲਾਗਿ ॥੨॥ kaal faas na mugaDh chaytai kanik kaamin laag. ||2||
ਕਰਿ ਬਿਚਾਰੁ ਬਿਕਾਰ ਪਰਹਰਿ ਤਰਨ ਤਾਰਨ ਸੋਇ ॥ kar bichaar bikaar parhar taran taaran so-ay.
ਕਹਿ ਕਬੀਰ ਜਗਜੀਵਨੁ ਐਸਾ ਦੁਤੀਅ ਨਾਹੀ ਕੋਇ ॥੩॥੫॥੨੭॥ kahi kabeer jagjeevan aisaa dutee-a naahee ko-ay. ||3||5||27||
ਆਸਾ ॥ aasaa.


© 2025 SGGS ONLINE
error: Content is protected !!
Scroll to Top