Guru Granth Sahib Translation Project

Guru Granth Sahib Portuguese Page 494

Page 494

ਜਾ ਹਰਿ ਪ੍ਰਭ ਭਾਵੈ ਤਾ ਗੁਰਮੁਖਿ ਮੇਲੇ ਜਿਨ੍ਹ੍ਹ ਵਚਨ ਗੁਰੂ ਸਤਿਗੁਰ ਮਨਿ ਭਾਇਆ ॥ jaa har parabh bhaavai taa gurmukh maylay jinH vachan guroo satgur man bhaa-i-aa.
ਵਡਭਾਗੀ ਗੁਰ ਕੇ ਸਿਖ ਪਿਆਰੇ ਹਰਿ ਨਿਰਬਾਣੀ ਨਿਰਬਾਣ ਪਦੁ ਪਾਇਆ ॥੨॥ vadbhaagee gur kay sikh pi-aaray har nirbaanee nirbaan pad paa-i-aa. ||2||
ਸਤਸੰਗਤਿ ਗੁਰ ਕੀ ਹਰਿ ਪਿਆਰੀ ਜਿਨ ਹਰਿ ਹਰਿ ਨਾਮੁ ਮੀਠਾ ਮਨਿ ਭਾਇਆ ॥ satsangat gur kee har pi-aaree jin har har naam meethaa man bhaa-i-aa.
ਜਿਨ ਸਤਿਗੁਰ ਸੰਗਤਿ ਸੰਗੁ ਨ ਪਾਇਆ ਸੇ ਭਾਗਹੀਣ ਪਾਪੀ ਜਮਿ ਖਾਇਆ ॥੩॥ jin satgur sangat sang na paa-i-aa say bhaagheen paapee jam khaa-i-aa. ||3||
ਆਪਿ ਕ੍ਰਿਪਾਲੁ ਕ੍ਰਿਪਾ ਪ੍ਰਭੁ ਧਾਰੇ ਹਰਿ ਆਪੇ ਗੁਰਮੁਖਿ ਮਿਲੈ ਮਿਲਾਇਆ ॥ aap kirpaal kirpaa parabh Dhaaray har aapay gurmukh milai milaa-i-aa.
ਜਨੁ ਨਾਨਕੁ ਬੋਲੇ ਗੁਣ ਬਾਣੀ ਗੁਰਬਾਣੀ ਹਰਿ ਨਾਮਿ ਸਮਾਇਆ ॥੪॥੫॥ jan naanak bolay gun banee gurbaanee har naam samaa-i-aa. ||4||5||
ਗੂਜਰੀ ਮਹਲਾ ੪ ॥ goojree mehlaa 4.
ਜਿਨ ਸਤਿਗੁਰੁ ਪੁਰਖੁ ਜਿਨਿ ਹਰਿ ਪ੍ਰਭੁ ਪਾਇਆ ਮੋ ਕਉ ਕਰਿ ਉਪਦੇਸੁ ਹਰਿ ਮੀਠ ਲਗਾਵੈ ॥ jin satgur purakh jin har parabh paa-i-aa mo ka-o kar updays har meeth lagaavai.
ਮਨੁ ਤਨੁ ਸੀਤਲੁ ਸਭ ਹਰਿਆ ਹੋਆ ਵਡਭਾਗੀ ਹਰਿ ਨਾਮੁ ਧਿਆਵੈ ॥੧॥ man tan seetal sabh hari-aa ho-aa vadbhaagee har naam Dhi-aavai. ||1||
ਭਾਈ ਰੇ ਮੋ ਕਉ ਕੋਈ ਆਇ ਮਿਲੈ ਹਰਿ ਨਾਮੁ ਦ੍ਰਿੜਾਵੈ ॥ bhaa-ee ray mo ka-o ko-ee aa-ay milai har naam darirh-aavai.
ਮੇਰੇ ਪ੍ਰੀਤਮ ਪ੍ਰਾਨ ਮਨੁ ਤਨੁ ਸਭੁ ਦੇਵਾ ਮੇਰੇ ਹਰਿ ਪ੍ਰਭ ਕੀ ਹਰਿ ਕਥਾ ਸੁਨਾਵੈ ॥੧॥ ਰਹਾਉ ॥ mayray pareetam paraan man tan sabh dayvaa mayray har parabh kee har kathaa sunaavai. ||1|| rahaa-o.
ਧੀਰਜੁ ਧਰਮੁ ਗੁਰਮਤਿ ਹਰਿ ਪਾਇਆ ਨਿਤ ਹਰਿ ਨਾਮੈ ਹਰਿ ਸਿਉ ਚਿਤੁ ਲਾਵੈ ॥ Dheeraj Dharam gurmat har paa-i-aa nit har naamai har si-o chit laavai.
ਅੰਮ੍ਰਿਤ ਬਚਨ ਸਤਿਗੁਰ ਕੀ ਬਾਣੀ ਜੋ ਬੋਲੈ ਸੋ ਮੁਖਿ ਅੰਮ੍ਰਿਤੁ ਪਾਵੈ ॥੨॥ amrit bachan satgur kee banee jo bolai so mukh amrit paavai. ||2||
ਨਿਰਮਲੁ ਨਾਮੁ ਜਿਤੁ ਮੈਲੁ ਨ ਲਾਗੈ ਗੁਰਮਤਿ ਨਾਮੁ ਜਪੈ ਲਿਵ ਲਾਵੈ ॥ nirmal naam jit mail na laagai gurmat naam japai liv laavai.
ਨਾਮੁ ਪਦਾਰਥੁ ਜਿਨ ਨਰ ਨਹੀ ਪਾਇਆ ਸੇ ਭਾਗਹੀਣ ਮੁਏ ਮਰਿ ਜਾਵੈ ॥੩॥ naam padaarath jin nar nahee paa-i-aa say bhaagheen mu-ay mar jaavai. ||3||
ਆਨਦ ਮੂਲੁ ਜਗਜੀਵਨ ਦਾਤਾ ਸਭ ਜਨ ਕਉ ਅਨਦੁ ਕਰਹੁ ਹਰਿ ਧਿਆਵੈ ॥ aanad mool jagjeevan daataa sabh jan ka-o anad karahu har Dhi-aavai.
ਤੂੰ ਦਾਤਾ ਜੀਅ ਸਭਿ ਤੇਰੇ ਜਨ ਨਾਨਕ ਗੁਰਮੁਖਿ ਬਖਸਿ ਮਿਲਾਵੈ ॥੪॥੬॥ tooN daataa jee-a sabh tayray jan naanak gurmukh bakhas milaavai. ||4||6||
ੴ ਸਤਿਗੁਰ ਪ੍ਰਸਾਦਿ ॥ ik-oNkaar satgur parsaad.
ਗੂਜਰੀ ਮਹਲਾ ੪ ਘਰੁ ੩ ॥ goojree mehlaa 4 ghar 3.
ਮਾਈ ਬਾਪ ਪੁਤ੍ਰ ਸਭਿ ਹਰਿ ਕੇ ਕੀਏ ॥ maa-ee baap putar sabh har kay kee-ay.
ਸਭਨਾ ਕਉ ਸਨਬੰਧੁ ਹਰਿ ਕਰਿ ਦੀਏ ॥੧॥ sabhnaa ka-o san-banDh har kar dee-ay. ||1||
ਹਮਰਾ ਜੋਰੁ ਸਭੁ ਰਹਿਓ ਮੇਰੇ ਬੀਰ ॥ hamraa jor sabh rahi-o mayray beer.
ਹਰਿ ਕਾ ਤਨੁ ਮਨੁ ਸਭੁ ਹਰਿ ਕੈ ਵਸਿ ਹੈ ਸਰੀਰ ॥੧॥ ਰਹਾਉ ॥ har kaa tan man sabh har kai vas hai sareer. ||1|| rahaa-o.
ਭਗਤ ਜਨਾ ਕਉ ਸਰਧਾ ਆਪਿ ਹਰਿ ਲਾਈ ॥ bhagat janaa ka-o sarDhaa aap har laa-ee.
ਵਿਚੇ ਗ੍ਰਿਸਤ ਉਦਾਸ ਰਹਾਈ ॥੨॥ vichay garisat udaas rahaa-ee. ||2||
ਜਬ ਅੰਤਰਿ ਪ੍ਰੀਤਿ ਹਰਿ ਸਿਉ ਬਨਿ ਆਈ ॥ jab antar pareet har si-o ban aa-ee.
ਤਬ ਜੋ ਕਿਛੁ ਕਰੇ ਸੁ ਮੇਰੇ ਹਰਿ ਪ੍ਰਭ ਭਾਈ ॥੩॥ tab jo kichh karay so mayray har parabh bhaa-ee. ||3||
ਜਿਤੁ ਕਾਰੈ ਕੰਮਿ ਹਮ ਹਰਿ ਲਾਏ ॥ jit kaarai kamm ham har laa-ay.
ਸੋ ਹਮ ਕਰਹ ਜੁ ਆਪਿ ਕਰਾਏ ॥੪॥ so ham karah jo aap karaa-ay. ||4||
ਜਿਨ ਕੀ ਭਗਤਿ ਮੇਰੇ ਪ੍ਰਭ ਭਾਈ ॥ jin kee bhagat mayray parabh bhaa-ee.
ਤੇ ਜਨ ਨਾਨਕ ਰਾਮ ਨਾਮ ਲਿਵ ਲਾਈ ॥੫॥੧॥੭॥੧੬॥ tay jan naanak raam naam liv laa-ee. ||5||1||7||16||


© 2025 SGGS ONLINE
error: Content is protected !!
Scroll to Top