Guru Granth Sahib Translation Project

Guru Granth Sahib Portuguese Page 881

Page 881

ਰਾਮ ਜਨ ਗੁਰਮਤਿ ਰਾਮੁ ਬੋਲਾਇ ॥ raam jan gurmat raam bolaa-ay.
ਜੋ ਜੋ ਸੁਣੈ ਕਹੈ ਸੋ ਮੁਕਤਾ ਰਾਮ ਜਪਤ ਸੋਹਾਇ ॥੧॥ ਰਹਾਉ ॥ jo jo sunai kahai so muktaa raam japat sohaa-ay. ||1|| rahaa-o.
ਜੇ ਵਡ ਭਾਗ ਹੋਵਹਿ ਮੁਖਿ ਮਸਤਕਿ ਹਰਿ ਰਾਮ ਜਨਾ ਭੇਟਾਇ ॥ jay vad bhaag hoveh mukh mastak har raam janaa bhaytaa-ay.
ਦਰਸਨੁ ਸੰਤ ਦੇਹੁ ਕਰਿ ਕਿਰਪਾ ਸਭੁ ਦਾਲਦੁ ਦੁਖੁ ਲਹਿ ਜਾਇ ॥੨॥ darsan sant dayh kar kirpaa sabh daalad dukh leh jaa-ay. ||2||
ਹਰਿ ਕੇ ਲੋਗ ਰਾਮ ਜਨ ਨੀਕੇ ਭਾਗਹੀਣ ਨ ਸੁਖਾਇ ॥ har kay log raam jan neekay bhaagheen na sukhaa-ay.
ਜਿਉ ਜਿਉ ਰਾਮ ਕਹਹਿ ਜਨ ਊਚੇ ਨਰ ਨਿੰਦਕ ਡੰਸੁ ਲਗਾਇ ॥੩॥ ji-o ji-o raam kaheh jan oochay nar nindak dans lagaa-ay. ||3||
ਧ੍ਰਿਗੁ ਧ੍ਰਿਗੁ ਨਰ ਨਿੰਦਕ ਜਿਨ ਜਨ ਨਹੀ ਭਾਏ ਹਰਿ ਕੇ ਸਖਾ ਸਖਾਇ ॥ Dharig Dharig nar nindak jin jan nahee bhaa-ay har kay sakhaa sakhaa-ay.
ਸੇ ਹਰਿ ਕੇ ਚੋਰ ਵੇਮੁਖ ਮੁਖ ਕਾਲੇ ਜਿਨ ਗੁਰ ਕੀ ਪੈਜ ਨ ਭਾਇ ॥੪॥ say har kay chor vaimukh mukh kaalay jin gur kee paij na bhaa-ay. ||4||
ਦਇਆ ਦਇਆ ਕਰਿ ਰਾਖਹੁ ਹਰਿ ਜੀਉ ਹਮ ਦੀਨ ਤੇਰੀ ਸਰਣਾਇ ॥ da-i-aa da-i-aa kar raakho har jee-o ham deen tayree sarnaa-ay.
ਹਮ ਬਾਰਿਕ ਤੁਮ ਪਿਤਾ ਪ੍ਰਭ ਮੇਰੇ ਜਨ ਨਾਨਕ ਬਖਸਿ ਮਿਲਾਇ ॥੫॥੨॥ ham baarik tum pitaa parabh mayray jan naanak bakhas milaa-ay. ||5||2||
ਰਾਮਕਲੀ ਮਹਲਾ ੪ ॥ raamkalee mehlaa 4.
ਹਰਿ ਕੇ ਸਖਾ ਸਾਧ ਜਨ ਨੀਕੇ ਤਿਨ ਊਪਰਿ ਹਾਥੁ ਵਤਾਵੈ ॥ har kay sakhaa saaDh jan neekay tin oopar haath vataavai.
ਗੁਰਮੁਖਿ ਸਾਧ ਸੇਈ ਪ੍ਰਭ ਭਾਏ ਕਰਿ ਕਿਰਪਾ ਆਪਿ ਮਿਲਾਵੈ ॥੧॥ gurmukh saaDh say-ee parabh bhaa-ay kar kirpaa aap milaavai. ||1||
ਰਾਮ ਮੋ ਕਉ ਹਰਿ ਜਨ ਮੇਲਿ ਮਨਿ ਭਾਵੈ ॥ raam mo ka-o har jan mayl man bhaavai.
ਅਮਿਉ ਅਮਿਉ ਹਰਿ ਰਸੁ ਹੈ ਮੀਠਾ ਮਿਲਿ ਸੰਤ ਜਨਾ ਮੁਖਿ ਪਾਵੈ ॥੧॥ ਰਹਾਉ ॥ ami-o ami-o har ras hai meethaa mil sant janaa mukh paavai. ||1|| rahaa-o.
ਹਰਿ ਕੇ ਲੋਗ ਰਾਮ ਜਨ ਊਤਮ ਮਿਲਿ ਊਤਮ ਪਦਵੀ ਪਾਵੈ ॥ har kay log raam jan ootam mil ootam padvee paavai.
ਹਮ ਹੋਵਤ ਚੇਰੀ ਦਾਸ ਦਾਸਨ ਕੀ ਮੇਰਾ ਠਾਕੁਰੁ ਖੁਸੀ ਕਰਾਵੈ ॥੨॥ ham hovat chayree daas daasan kee mayraa thaakur khusee karaavai. ||2||
ਸੇਵਕ ਜਨ ਸੇਵਹਿ ਸੇ ਵਡਭਾਗੀ ਰਿਦ ਮਨਿ ਤਨਿ ਪ੍ਰੀਤਿ ਲਗਾਵੈ ॥ sayvak jan sayveh say vadbhaagee rid man tan pareet lagaavai.
ਬਿਨੁ ਪ੍ਰੀਤੀ ਕਰਹਿ ਬਹੁ ਬਾਤਾ ਕੂੜੁ ਬੋਲਿ ਕੂੜੋ ਫਲੁ ਪਾਵੈ ॥੩॥ bin pareetee karahi baho baataa koorh bol koorho fal paavai. ||3||
ਮੋ ਕਉ ਧਾਰਿ ਕ੍ਰਿਪਾ ਜਗਜੀਵਨ ਦਾਤੇ ਹਰਿ ਸੰਤ ਪਗੀ ਲੇ ਪਾਵੈ ॥ mo ka-o Dhaar kirpaa jagjeevan daatay har sant pagee lay paavai.
ਹਉ ਕਾਟਉ ਕਾਟਿ ਬਾਢਿ ਸਿਰੁ ਰਾਖਉ ਜਿਤੁ ਨਾਨਕ ਸੰਤੁ ਚੜਿ ਆਵੈ ॥੪॥੩॥ ha-o kaata-o kaat baadh sir raakha-o jit naanak sant charh aavai. ||4||3||
ਰਾਮਕਲੀ ਮਹਲਾ ੪ ॥ raamkalee mehlaa 4.
ਜੇ ਵਡ ਭਾਗ ਹੋਵਹਿ ਵਡ ਮੇਰੇ ਜਨ ਮਿਲਦਿਆ ਢਿਲ ਨ ਲਾਈਐ ॥ jay vad bhaag hoveh vad mayray jan mildi-aaN dhil na laa-ee-ai.
ਹਰਿ ਜਨ ਅੰਮ੍ਰਿਤ ਕੁੰਟ ਸਰ ਨੀਕੇ ਵਡਭਾਗੀ ਤਿਤੁ ਨਾਵਾਈਐ ॥੧॥ har jan amrit kunt sar neekay vadbhaagee tit naavaa-ee-ai. ||1||
ਰਾਮ ਮੋ ਕਉ ਹਰਿ ਜਨ ਕਾਰੈ ਲਾਈਐ ॥ raam mo ka-o har jan kaarai laa-ee-ai.
ਹਉ ਪਾਣੀ ਪਖਾ ਪੀਸਉ ਸੰਤ ਆਗੈ ਪਗ ਮਲਿ ਮਲਿ ਧੂਰਿ ਮੁਖਿ ਲਾਈਐ ॥੧॥ ਰਹਾਉ ॥ ha-o paanee pakhaa peesa-o sant aagai pag mal mal Dhoor mukh laa-ee-ai. ||1|| rahaa-o.
ਹਰਿ ਜਨ ਵਡੇ ਵਡੇ ਵਡ ਊਚੇ ਜੋ ਸਤਗੁਰ ਮੇਲਿ ਮਿਲਾਈਐ ॥ har jan vaday vaday vad oochay jo satgur mayl milaa-ee-ai.
ਸਤਗੁਰ ਜੇਵਡੁ ਅਵਰੁ ਨ ਕੋਈ ਮਿਲਿ ਸਤਗੁਰ ਪੁਰਖ ਧਿਆਈਐ ॥੨॥ satgur jayvad avar na ko-ee mil satgur purakh Dhi-aa-ee-ai. ||2||
ਸਤਗੁਰ ਸਰਣਿ ਪਰੇ ਤਿਨ ਪਾਇਆ ਮੇਰੇ ਠਾਕੁਰ ਲਾਜ ਰਖਾਈਐ ॥ satgur saran paray tin paa-i-aa mayray thaakur laaj rakhaa-ee-ai.
ਇਕਿ ਅਪਣੈ ਸੁਆਇ ਆਇ ਬਹਹਿ ਗੁਰ ਆਗੈ ਜਿਉ ਬਗੁਲ ਸਮਾਧਿ ਲਗਾਈਐ ॥੩॥ ik apnai su-aa-ay aa-ay baheh gur aagai ji-o bagul samaaDh lagaa-ee-ai. ||3||
ਬਗੁਲਾ ਕਾਗ ਨੀਚ ਕੀ ਸੰਗਤਿ ਜਾਇ ਕਰੰਗ ਬਿਖੂ ਮੁਖਿ ਲਾਈਐ ॥ bagulaa kaag neech kee sangat jaa-ay karang bikhoo mukh laa-ee-ai.
ਨਾਨਕ ਮੇਲਿ ਮੇਲਿ ਪ੍ਰਭ ਸੰਗਤਿ ਮਿਲਿ ਸੰਗਤਿ ਹੰਸੁ ਕਰਾਈਐ ॥੪॥੪॥ naanak mayl mayl parabh sangat mil sangat hans karaa-ee-ai. ||4||4||


© 2025 SGGS ONLINE
error: Content is protected !!
Scroll to Top