Guru Granth Sahib Translation Project

Guru Granth Sahib Portuguese Page 1380

Page 1380

ਬੁਢਾ ਹੋਆ ਸੇਖ ਫਰੀਦੁ ਕੰਬਣਿ ਲਗੀ ਦੇਹ ॥ budhaa ho-aa saykh fareed kamban lagee dayh.
ਜੇ ਸਉ ਵਰ੍ਹ੍ਹਿਆ ਜੀਵਣਾ ਭੀ ਤਨੁ ਹੋਸੀ ਖੇਹ ॥੪੧॥ jay sa-o vareh-aa jeevnaa bhee tan hosee khayh. ||41||
ਫਰੀਦਾ ਬਾਰਿ ਪਰਾਇਐ ਬੈਸਣਾ ਸਾਂਈ ਮੁਝੈ ਨ ਦੇਹਿ ॥ fareedaa baar paraa-i-ai baisnaa saaN-ee mujhai na deh.
ਜੇ ਤੂ ਏਵੈ ਰਖਸੀ ਜੀਉ ਸਰੀਰਹੁ ਲੇਹਿ ॥੪੨॥ jay too ayvai rakhsee jee-o sareerahu layhi. ||42||
ਕੰਧਿ ਕੁਹਾੜਾ ਸਿਰਿ ਘੜਾ ਵਣਿ ਕੈ ਸਰੁ ਲੋਹਾਰੁ ॥ kanDh kuhaarhaa sir van kai sar lohaar.
ਫਰੀਦਾ ਹਉ ਲੋੜੀ ਸਹੁ ਆਪਣਾ ਤੂ ਲੋੜਹਿ ਅੰਗਿਆਰ ॥੪੩॥ fareedaa ha-o lorhee saho aapnaa too lorheh angi-aar. ||43||
ਫਰੀਦਾ ਇਕਨਾ ਆਟਾ ਅਗਲਾ ਇਕਨਾ ਨਾਹੀ ਲੋਣੁ ॥ fareedaa iknaa aataa aglaa iknaa naahee lon.
ਅਗੈ ਗਏ ਸਿੰਞਾਪਸਨਿ ਚੋਟਾਂ ਖਾਸੀ ਕਉਣੁ ॥੪੪॥ agai ga-ay sinjaapsan chotaaN khaasee ka-un. ||44||
ਪਾਸਿ ਦਮਾਮੇ ਛਤੁ ਸਿਰਿ ਭੇਰੀ ਸਡੋ ਰਡ ॥ paas damaamay chhat sir bhayree sado rad.
ਜਾਇ ਸੁਤੇ ਜੀਰਾਣ ਮਹਿ ਥੀਏ ਅਤੀਮਾ ਗਡ ॥੪੫॥ jaa-ay sutay jeeraan meh thee-ay ateemaa gad. ||45||
ਫਰੀਦਾ ਕੋਠੇ ਮੰਡਪ ਮਾੜੀਆ ਉਸਾਰੇਦੇ ਭੀ ਗਏ ॥ fareedaa kothay mandap maarhee-aa usaarayday bhee ga-ay.
ਕੂੜਾ ਸਉਦਾ ਕਰਿ ਗਏ ਗੋਰੀ ਆਇ ਪਏ ॥੪੬॥ koorhaa sa-udaa kar ga-ay goree aa-ay pa-ay. ||46||
ਫਰੀਦਾ ਖਿੰਥੜਿ ਮੇਖਾ ਅਗਲੀਆ ਜਿੰਦੁ ਨ ਕਾਈ ਮੇਖ ॥ fareedaa khintharh maykhaa aglee-aa jind na kaa-ee maykh.
ਵਾਰੀ ਆਪੋ ਆਪਣੀ ਚਲੇ ਮਸਾਇਕ ਸੇਖ ॥੪੭॥ vaaree aapo aapnee chalay masaa-ik saykh. ||47||
ਫਰੀਦਾ ਦੁਹੁ ਦੀਵੀ ਬਲੰਦਿਆ ਮਲਕੁ ਬਹਿਠਾ ਆਇ ॥ fareedaa duhu deevee balandi-aa malak bahithaa aa-ay.
ਗੜੁ ਲੀਤਾ ਘਟੁ ਲੁਟਿਆ ਦੀਵੜੇ ਗਇਆ ਬੁਝਾਇ ॥੪੮॥ garh leetaa ghat luti-aa deevrhay ga-i-aa bujhaa-ay. ||48||
ਫਰੀਦਾ ਵੇਖੁ ਕਪਾਹੈ ਜਿ ਥੀਆ ਜਿ ਸਿਰਿ ਥੀਆ ਤਿਲਾਹ ॥ fareedaa vaykh kapaahai je thee-aa je sir thee-aa tilaah.
ਕਮਾਦੈ ਅਰੁ ਕਾਗਦੈ ਕੁੰਨੇ ਕੋਇਲਿਆਹ ॥ kamaadai ar kaagdai kunnay ko-ili-aah.
ਮੰਦੇ ਅਮਲ ਕਰੇਦਿਆ ਏਹ ਸਜਾਇ ਤਿਨਾਹ ॥੪੯॥ manday amal karaydi-aa ayh sajaa-ay tinaah. ||49||
ਫਰੀਦਾ ਕੰਨਿ ਮੁਸਲਾ ਸੂਫੁ ਗਲਿ ਦਿਲਿ ਕਾਤੀ ਗੁੜੁ ਵਾਤਿ ॥ fareedaa kann muslaa soof gal dil kaatee gurh vaat.
ਬਾਹਰਿ ਦਿਸੈ ਚਾਨਣਾ ਦਿਲਿ ਅੰਧਿਆਰੀ ਰਾਤਿ ॥੫੦॥ baahar disai chaannaa dil anDhi-aaree raat. ||50||
ਫਰੀਦਾ ਰਤੀ ਰਤੁ ਨ ਨਿਕਲੈ ਜੇ ਤਨੁ ਚੀਰੈ ਕੋਇ ॥ fareedaa ratee rat na niklai jay tan cheerai ko-ay.
ਜੋ ਤਨ ਰਤੇ ਰਬ ਸਿਉ ਤਿਨ ਤਨਿ ਰਤੁ ਨ ਹੋਇ ॥੫੧॥ jo tan ratay rab si-o tin tan rat na ho-ay. ||51||
ਮਃ ੩ ॥ mehlaa 3.
ਇਹੁ ਤਨੁ ਸਭੋ ਰਤੁ ਹੈ ਰਤੁ ਬਿਨੁ ਤੰਨੁ ਨ ਹੋਇ ॥ ih tan sabho rat hai rat bin tann na ho-ay.
ਜੋ ਸਹ ਰਤੇ ਆਪਣੇ ਤਿਤੁ ਤਨਿ ਲੋਭੁ ਰਤੁ ਨ ਹੋਇ ॥ jo sah ratay aapnay tit tan lobh rat na ho-ay.
ਭੈ ਪਇਐ ਤਨੁ ਖੀਣੁ ਹੋਇ ਲੋਭੁ ਰਤੁ ਵਿਚਹੁ ਜਾਇ ॥ bhai pa-i-ai tan kheen ho-ay lobh rat vichahu jaa-ay.
ਜਿਉ ਬੈਸੰਤਰਿ ਧਾਤੁ ਸੁਧੁ ਹੋਇ ਤਿਉ ਹਰਿ ਕਾ ਭਉ ਦੁਰਮਤਿ ਮੈਲੁ ਗਵਾਇ ॥ ji-o baisantar Dhaat suDh ho-ay ti-o har kaa bha-o durmat mail gavaa-ay.
ਨਾਨਕ ਤੇ ਜਨ ਸੋਹਣੇ ਜਿ ਰਤੇ ਹਰਿ ਰੰਗੁ ਲਾਇ ॥੫੨॥ naanak tay jan sohnay je ratay har rang laa-ay. ||52||
ਫਰੀਦਾ ਸੋਈ ਸਰਵਰੁ ਢੂਢਿ ਲਹੁ ਜਿਥਹੁ ਲਭੀ ਵਥੁ ॥ fareedaa so-ee sarvar dhoodh lahu jithahu labhee vath.
ਛਪੜਿ ਢੂਢੈ ਕਿਆ ਹੋਵੈ ਚਿਕੜਿ ਡੁਬੈ ਹਥੁ ॥੫੩॥ chhaparh dhoodhai ki-aa hovai chikarh dubai hath. ||53||
ਫਰੀਦਾ ਨੰਢੀ ਕੰਤੁ ਨ ਰਾਵਿਓ ਵਡੀ ਥੀ ਮੁਈਆਸੁ ॥ fareedaa nandhee kant na raavi-o vadee thee mu-ee-aas.
ਧਨ ਕੂਕੇਂਦੀ ਗੋਰ ਮੇਂ ਤੈ ਸਹ ਨਾ ਮਿਲੀਆਸੁ ॥੫੪॥ Dhan kookayNdee gor mayN tai sah naa milee-aas. ||54||
ਫਰੀਦਾ ਸਿਰੁ ਪਲਿਆ ਦਾੜੀ ਪਲੀ ਮੁਛਾਂ ਭੀ ਪਲੀਆਂ ॥ fareedaa sir pali-aa daarhee palee muchhaaN bhee palee-aaN.
ਰੇ ਮਨ ਗਹਿਲੇ ਬਾਵਲੇ ਮਾਣਹਿ ਕਿਆ ਰਲੀਆਂ ॥੫੫॥ ray man gahilay baavlay maaneh ki-aa ralee-aaN. ||55||
ਫਰੀਦਾ ਕੋਠੇ ਧੁਕਣੁ ਕੇਤੜਾ ਪਿਰ ਨੀਦੜੀ ਨਿਵਾਰਿ ॥ fareedaa kothay Dhukan kayt-rhaa pir need-rhee nivaar.
ਜੋ ਦਿਹ ਲਧੇ ਗਾਣਵੇ ਗਏ ਵਿਲਾੜਿ ਵਿਲਾੜਿ ॥੫੬॥ jo dih laDhay gaanvay ga-ay vilaarh vilaarh. ||56||
ਫਰੀਦਾ ਕੋਠੇ ਮੰਡਪ ਮਾੜੀਆ ਏਤੁ ਨ ਲਾਏ ਚਿਤੁ ॥ fareedaa kothay mandap maarhee-aa ayt na laa-ay chit.
ਮਿਟੀ ਪਈ ਅਤੋਲਵੀ ਕੋਇ ਨ ਹੋਸੀ ਮਿਤੁ ॥੫੭॥ mitee pa-ee atolavee ko-ay na hosee mit. ||57||
ਫਰੀਦਾ ਮੰਡਪ ਮਾਲੁ ਨ ਲਾਇ ਮਰਗ ਸਤਾਣੀ ਚਿਤਿ ਧਰਿ ॥ fareedaa mandap maal na laa-ay marag sataanee chit Dhar.


© 2025 SGGS ONLINE
error: Content is protected !!
Scroll to Top