Guru Granth Sahib Translation Project

Guru Granth Sahib Swahili Page 650

Page 650

ਨਾਨਕ ਜਿ ਗੁਰਮੁਖਿ ਕਰਹਿ ਸੋ ਪਰਵਾਣੁ ਹੈ ਜੋ ਨਾਮਿ ਰਹੇ ਲਿਵ ਲਾਇ ॥੨॥ naanak je gurmukh karahi so parvaan hai jo naam rahay liv laa-ay. ||2||
ਪਉੜੀ ॥ pa-orhee.
ਹਉ ਬਲਿਹਾਰੀ ਤਿੰਨ ਕੰਉ ਜੋ ਗੁਰਮੁਖਿ ਸਿਖਾ ॥ ha-o balihaaree tinn kaN-u jo gurmukh sikhaa.
ਜੋ ਹਰਿ ਨਾਮੁ ਧਿਆਇਦੇ ਤਿਨ ਦਰਸਨੁ ਪਿਖਾ ॥ jo har naam Dhi-aa-iday tin darsan pikhaa.
ਸੁਣਿ ਕੀਰਤਨੁ ਹਰਿ ਗੁਣ ਰਵਾ ਹਰਿ ਜਸੁ ਮਨਿ ਲਿਖਾ ॥ sun keertan har gun ravaa har jas man likhaa.
ਹਰਿ ਨਾਮੁ ਸਲਾਹੀ ਰੰਗ ਸਿਉ ਸਭਿ ਕਿਲਵਿਖ ਕ੍ਰਿਖਾ ॥ har naam salaahee rang si-o sabh kilvikh krikhaa.
ਧਨੁ ਧੰਨੁ ਸੁਹਾਵਾ ਸੋ ਸਰੀਰੁ ਥਾਨੁ ਹੈ ਜਿਥੈ ਮੇਰਾ ਗੁਰੁ ਧਰੇ ਵਿਖਾ ॥੧੯॥ Dhan Dhan suhaavaa so sareer thaan hai jithai mayraa gur Dharay vikhaa. ||19||
ਸਲੋਕੁ ਮਃ ੩ ॥ salok mehlaa 3.
ਗੁਰ ਬਿਨੁ ਗਿਆਨੁ ਨ ਹੋਵਈ ਨਾ ਸੁਖੁ ਵਸੈ ਮਨਿ ਆਇ ॥ gur bin gi-aan na hova-ee naa sukh vasai man aa-ay.
ਨਾਨਕ ਨਾਮ ਵਿਹੂਣੇ ਮਨਮੁਖੀ ਜਾਸਨਿ ਜਨਮੁ ਗਵਾਇ ॥੧॥ naanak naam vihoonay manmukhee jaasan janam gavaa-ay. ||1||
ਮਃ ੩ ॥ mehlaa 3.
ਸਿਧ ਸਾਧਿਕ ਨਾਵੈ ਨੋ ਸਭਿ ਖੋਜਦੇ ਥਕਿ ਰਹੇ ਲਿਵ ਲਾਇ ॥ siDh saaDhik naavai no sabh khojday thak rahay liv laa-ay.
ਬਿਨੁ ਸਤਿਗੁਰ ਕਿਨੈ ਨ ਪਾਇਓ ਗੁਰਮੁਖਿ ਮਿਲੈ ਮਿਲਾਇ ॥ bin satgur kinai na paa-i-o gurmukh milai milaa-ay.
ਬਿਨੁ ਨਾਵੈ ਪੈਨਣੁ ਖਾਣੁ ਸਭੁ ਬਾਦਿ ਹੈ ਧਿਗੁ ਸਿਧੀ ਧਿਗੁ ਕਰਮਾਤਿ ॥ bin naavai painan khaan sabh baad hai Dhig siDhee Dhig karmaat.
ਸਾ ਸਿਧਿ ਸਾ ਕਰਮਾਤਿ ਹੈ ਅਚਿੰਤੁ ਕਰੇ ਜਿਸੁ ਦਾਤਿ ॥ saa siDh saa karmaat hai achint karay jis daat.
ਨਾਨਕ ਗੁਰਮੁਖਿ ਹਰਿ ਨਾਮੁ ਮਨਿ ਵਸੈ ਏਹਾ ਸਿਧਿ ਏਹਾ ਕਰਮਾਤਿ ॥੨॥ naanak gurmukh har naam man vasai ayhaa siDh ayhaa karmaat. ||2||
ਪਉੜੀ ॥ pa-orhee.
ਹਮ ਢਾਢੀ ਹਰਿ ਪ੍ਰਭ ਖਸਮ ਕੇ ਨਿਤ ਗਾਵਹ ਹਰਿ ਗੁਣ ਛੰਤਾ ॥ ham dhaadhee har parabh khasam kay nit gaavah har gun chhantaa.
ਹਰਿ ਕੀਰਤਨੁ ਕਰਹ ਹਰਿ ਜਸੁ ਸੁਣਹ ਤਿਸੁ ਕਵਲਾ ਕੰਤਾ ॥ har keertan karah har jas sunah tis kavlaa kantaa.
ਹਰਿ ਦਾਤਾ ਸਭੁ ਜਗਤੁ ਭਿਖਾਰੀਆ ਮੰਗਤ ਜਨ ਜੰਤਾ ॥ har daataa sabh jagat bhikhaaree-aa mangat jan jantaa.
ਹਰਿ ਦੇਵਹੁ ਦਾਨੁ ਦਇਆਲ ਹੋਇ ਵਿਚਿ ਪਾਥਰ ਕ੍ਰਿਮ ਜੰਤਾ ॥ har dayvhu daan da-i-aal ho-ay vich paathar kiram jantaa.
ਜਨ ਨਾਨਕ ਨਾਮੁ ਧਿਆਇਆ ਗੁਰਮੁਖਿ ਧਨਵੰਤਾ ॥੨੦॥ jan naanak naam Dhi-aa-i-aa gurmukh Dhanvantaa. ||20||
ਸਲੋਕੁ ਮਃ ੩ ॥ salok mehlaa 3.
ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ parh-naa gurh-naa sansaar kee kaar hai andar tarisnaa vikaar.
ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ha-umai vich sabh parh thakay doojai bhaa-ay khu-aar.
ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ so parhi-aa so pandit beenaa gur sabad karay veechaar.
ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥ andar khojai tat lahai paa-ay mokh du-aar.
ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥ gun niDhaan har paa-i-aa sahj karay veechaar.
ਧੰਨੁ ਵਾਪਾਰੀ ਨਾਨਕਾ ਜਿਸੁ ਗੁਰਮੁਖਿ ਨਾਮੁ ਅਧਾਰੁ ॥੧॥ Dhan vaapaaree naankaa jis gurmukh naam aDhaar. ||1||
ਮਃ ੩ ॥ mehlaa 3.
ਵਿਣੁ ਮਨੁ ਮਾਰੇ ਕੋਇ ਨ ਸਿਝਈ ਵੇਖਹੁ ਕੋ ਲਿਵ ਲਾਇ ॥ vin man maaray ko-ay na sijh-ee vaykhhu ko liv laa-ay.
ਭੇਖਧਾਰੀ ਤੀਰਥੀ ਭਵਿ ਥਕੇ ਨਾ ਏਹੁ ਮਨੁ ਮਾਰਿਆ ਜਾਇ ॥ bhaykh-Dhaaree teerthee bhav thakay naa ayhu man maari-aa jaa-ay.
ਗੁਰਮੁਖਿ ਏਹੁ ਮਨੁ ਜੀਵਤੁ ਮਰੈ ਸਚਿ ਰਹੈ ਲਿਵ ਲਾਇ ॥ gurmukh ayhu man jeevat marai sach rahai liv laa-ay.
ਨਾਨਕ ਇਸੁ ਮਨ ਕੀ ਮਲੁ ਇਉ ਉਤਰੈ ਹਉਮੈ ਸਬਦਿ ਜਲਾਇ ॥੨॥ naanak is man kee mal i-o utrai ha-umai sabad jalaa-ay. ||2||
ਪਉੜੀ ॥ pa-orhee.
ਹਰਿ ਹਰਿ ਸੰਤ ਮਿਲਹੁ ਮੇਰੇ ਭਾਈ ਹਰਿ ਨਾਮੁ ਦ੍ਰਿੜਾਵਹੁ ਇਕ ਕਿਨਕਾ ॥ har har sant milhu mayray bhaa-ee har naam darirhaavahu ik kinkaa.
ਹਰਿ ਹਰਿ ਸੀਗਾਰੁ ਬਨਾਵਹੁ ਹਰਿ ਜਨ ਹਰਿ ਕਾਪੜੁ ਪਹਿਰਹੁ ਖਿਮ ਕਾ ॥ har har seegaar banaavahu har jan har kaaparh pahirahu khim kaa.
ਐਸਾ ਸੀਗਾਰੁ ਮੇਰੇ ਪ੍ਰਭ ਭਾਵੈ ਹਰਿ ਲਾਗੈ ਪਿਆਰਾ ਪ੍ਰਿਮ ਕਾ ॥ aisaa seegaar mayray parabh bhaavai har laagai pi-aaraa parim kaa.
ਹਰਿ ਹਰਿ ਨਾਮੁ ਬੋਲਹੁ ਦਿਨੁ ਰਾਤੀ ਸਭਿ ਕਿਲਬਿਖ ਕਾਟੈ ਇਕ ਪਲਕਾ ॥ har har naam bolhu din raatee sabh kilbikh kaatai ik palkaa.
ਹਰਿ ਹਰਿ ਦਇਆਲੁ ਹੋਵੈ ਜਿਸੁ ਉਪਰਿ ਸੋ ਗੁਰਮੁਖਿ ਹਰਿ ਜਪਿ ਜਿਣਕਾ ॥੨੧॥ har har da-i-aal hovai jis upar so gurmukh har jap jinkaa. ||21||


© 2025 SGGS ONLINE
error: Content is protected !!
Scroll to Top