Guru Granth Sahib Translation Project

Guru Granth Sahib Swahili Page 960

Page 960

ਜਨੁ ਨਾਨਕੁ ਮੰਗੈ ਦਾਨੁ ਇਕੁ ਦੇਹੁ ਦਰਸੁ ਮਨਿ ਪਿਆਰੁ ॥੨॥ jan naanak mangai daan ik dayh daras man pi-aar. ||2||
ਪਉੜੀ ॥ pa-orhee.
ਜਿਸੁ ਤੂ ਆਵਹਿ ਚਿਤਿ ਤਿਸ ਨੋ ਸਦਾ ਸੁਖ ॥ jis too aavahi chit tis no sadaa sukh.
ਜਿਸੁ ਤੂ ਆਵਹਿ ਚਿਤਿ ਤਿਸੁ ਜਮ ਨਾਹਿ ਦੁਖ ॥ jis too aavahi chit tis jam naahi dukh.
ਜਿਸੁ ਤੂ ਆਵਹਿ ਚਿਤਿ ਤਿਸੁ ਕਿ ਕਾੜਿਆ ॥ jis too aavahi chit tis ke kaarhi-aa.
ਜਿਸ ਦਾ ਕਰਤਾ ਮਿਤ੍ਰੁ ਸਭਿ ਕਾਜ ਸਵਾਰਿਆ ॥ jis daa kartaa mitar sabh kaaj savaari-aa.
ਜਿਸੁ ਤੂ ਆਵਹਿ ਚਿਤਿ ਸੋ ਪਰਵਾਣੁ ਜਨੁ ॥ jis too aavahi chit so parvaan jan.
ਜਿਸੁ ਤੂ ਆਵਹਿ ਚਿਤਿ ਬਹੁਤਾ ਤਿਸੁ ਧਨੁ ॥ jis too aavahi chit bahutaa tis Dhan.
ਜਿਸੁ ਤੂ ਆਵਹਿ ਚਿਤਿ ਸੋ ਵਡ ਪਰਵਾਰਿਆ ॥ jis too aavahi chit so vad parvaari-aa.
ਜਿਸੁ ਤੂ ਆਵਹਿ ਚਿਤਿ ਤਿਨਿ ਕੁਲ ਉਧਾਰਿਆ ॥੬॥ jis too aavahi chit tin kul uDhaari-aa. ||6||
ਸਲੋਕ ਮਃ ੫ ॥ salok mehlaa 5.
ਅੰਦਰਹੁ ਅੰਨਾ ਬਾਹਰਹੁ ਅੰਨਾ ਕੂੜੀ ਕੂੜੀ ਗਾਵੈ ॥ andrahu annaa baahrahu annaa koorhee koorhee gaavai.
ਦੇਹੀ ਧੋਵੈ ਚਕ੍ਰ ਬਣਾਏ ਮਾਇਆ ਨੋ ਬਹੁ ਧਾਵੈ ॥ dayhee Dhovai chakar banaa-ay maa-i-aa no baho Dhaavai.
ਅੰਦਰਿ ਮੈਲੁ ਨ ਉਤਰੈ ਹਉਮੈ ਫਿਰਿ ਫਿਰਿ ਆਵੈ ਜਾਵੈ ॥ andar mail na utrai ha-umai fir fir aavai jaavai.
ਨੀਂਦ ਵਿਆਪਿਆ ਕਾਮਿ ਸੰਤਾਪਿਆ ਮੁਖਹੁ ਹਰਿ ਹਰਿ ਕਹਾਵੈ ॥ neeNd vi-aapi-aa kaam santaapi-aa mukhahu har har kahaavai.
ਬੈਸਨੋ ਨਾਮੁ ਕਰਮ ਹਉ ਜੁਗਤਾ ਤੁਹ ਕੁਟੇ ਕਿਆ ਫਲੁ ਪਾਵੈ ॥ baisno naam karam ha-o jugtaa tuh kutay ki-aa fal paavai.
ਹੰਸਾ ਵਿਚਿ ਬੈਠਾ ਬਗੁ ਨ ਬਣਈ ਨਿਤ ਬੈਠਾ ਮਛੀ ਨੋ ਤਾਰ ਲਾਵੈ ॥ hansaa vich baithaa bag na ban-ee nit baithaa machhee no taar laavai.
ਜਾ ਹੰਸ ਸਭਾ ਵੀਚਾਰੁ ਕਰਿ ਦੇਖਨਿ ਤਾ ਬਗਾ ਨਾਲਿ ਜੋੜੁ ਕਦੇ ਨ ਆਵੈ ॥ jaa hans sabhaa veechaar kar daykhan taa bagaa naal jorh kaday na aavai.
ਹੰਸਾ ਹੀਰਾ ਮੋਤੀ ਚੁਗਣਾ ਬਗੁ ਡਡਾ ਭਾਲਣ ਜਾਵੈ ॥ hansaa heeraa motee chugnaa bag dadaa bhaalan jaavai.
ਉਡਰਿਆ ਵੇਚਾਰਾ ਬਗੁਲਾ ਮਤੁ ਹੋਵੈ ਮੰਞੁ ਲਖਾਵੈ ॥ udri-aa vaychaaraa bagulaa mat hovai manj lakhaavai.
ਜਿਤੁ ਕੋ ਲਾਇਆ ਤਿਤ ਹੀ ਲਾਗਾ ਕਿਸੁ ਦੋਸੁ ਦਿਚੈ ਜਾ ਹਰਿ ਏਵੈ ਭਾਵੈ ॥ jit ko laa-i-aa tit hee laagaa kis dos dichai jaa har ayvai bhaavai.
ਸਤਿਗੁਰੁ ਸਰਵਰੁ ਰਤਨੀ ਭਰਪੂਰੇ ਜਿਸੁ ਪ੍ਰਾਪਤਿ ਸੋ ਪਾਵੈ ॥ satgur sarvar ratnee bharpooray jis paraapat so paavai.
ਸਿਖ ਹੰਸ ਸਰਵਰਿ ਇਕਠੇ ਹੋਏ ਸਤਿਗੁਰ ਕੈ ਹੁਕਮਾਵੈ ॥ sikh hans sarvar ikthay ho-ay satgur kai hukmaavai.
ਰਤਨ ਪਦਾਰਥ ਮਾਣਕ ਸਰਵਰਿ ਭਰਪੂਰੇ ਖਾਇ ਖਰਚਿ ਰਹੇ ਤੋਟਿ ਨ ਆਵੈ ॥ ratan padaarath maanak sarvar bharpooray khaa-ay kharach rahay tot na aavai.
ਸਰਵਰ ਹੰਸੁ ਦੂਰਿ ਨ ਹੋਈ ਕਰਤੇ ਏਵੈ ਭਾਵੈ ॥ sarvar hans door na ho-ee kartay ayvai bhaavai.
ਜਨ ਨਾਨਕ ਜਿਸ ਦੈ ਮਸਤਕਿ ਭਾਗੁ ਧੁਰਿ ਲਿਖਿਆ ਸੋ ਸਿਖੁ ਗੁਰੂ ਪਹਿ ਆਵੈ ॥ jan naanak jis dai mastak bhaag Dhur likhi-aa so sikh guroo peh aavai.
ਆਪਿ ਤਰਿਆ ਕੁਟੰਬ ਸਭਿ ਤਾਰੇ ਸਭਾ ਸ੍ਰਿਸਟਿ ਛਡਾਵੈ ॥੧॥ aap tari-aa kutamb sabh taaray sabhaa sarisat chhadaavai. ||1||
ਮਃ ੫ ॥ mehlaa 5.
ਪੰਡਿਤੁ ਆਖਾਏ ਬਹੁਤੀ ਰਾਹੀ ਕੋਰੜ ਮੋਠ ਜਿਨੇਹਾ ॥ pandit aakaa-ay bahutee raahee korarh moth jinayhaa.
ਅੰਦਰਿ ਮੋਹੁ ਨਿਤ ਭਰਮਿ ਵਿਆਪਿਆ ਤਿਸਟਸਿ ਨਾਹੀ ਦੇਹਾ ॥ andar moh nit bharam vi-aapi-aa tistas naahee dayhaa.
ਕੂੜੀ ਆਵੈ ਕੂੜੀ ਜਾਵੈ ਮਾਇਆ ਕੀ ਨਿਤ ਜੋਹਾ ॥ koorhee aavai koorhee jaavai maa-i-aa kee nit johaa.
ਸਚੁ ਕਹੈ ਤਾ ਛੋਹੋ ਆਵੈ ਅੰਤਰਿ ਬਹੁਤਾ ਰੋਹਾ ॥ sach kahai taa chhoho aavai antar bahutaa rohaa.
ਵਿਆਪਿਆ ਦੁਰਮਤਿ ਕੁਬੁਧਿ ਕੁਮੂੜਾ ਮਨਿ ਲਾਗਾ ਤਿਸੁ ਮੋਹਾ ॥ vi-aapi-aa durmat kubuDh kumoorhaa man laagaa tis mohaa.
ਠਗੈ ਸੇਤੀ ਠਗੁ ਰਲਿ ਆਇਆ ਸਾਥੁ ਭਿ ਇਕੋ ਜੇਹਾ ॥ thagai saytee thag ral aa-i-aa saath bhe iko jayhaa.
ਸਤਿਗੁਰੁ ਸਰਾਫੁ ਨਦਰੀ ਵਿਚਦੋ ਕਢੈ ਤਾਂ ਉਘੜਿ ਆਇਆ ਲੋਹਾ ॥ satgur saraaf nadree vichdo kadhai taaN ugharh aa-i-aa lohaa.
ਬਹੁਤੇਰੀ ਥਾਈ ਰਲਾਇ ਰਲਾਇ ਦਿਤਾ ਉਘੜਿਆ ਪੜਦਾ ਅਗੈ ਆਇ ਖਲੋਹਾ ॥ bahutayree thaa-ee ralaa-ay ralaa-ay ditaa ugh-rhi-aa parh-daa agai aa-ay khalohaa.
ਸਤਿਗੁਰ ਕੀ ਜੇ ਸਰਣੀ ਆਵੈ ਫਿਰਿ ਮਨੂਰਹੁ ਕੰਚਨੁ ਹੋਹਾ ॥ satgur kee jay sarnee aavai fir manoorahu kanchan hohaa.
ਸਤਿਗੁਰੁ ਨਿਰਵੈਰੁ ਪੁਤ੍ਰ ਸਤ੍ਰ ਸਮਾਨੇ ਅਉਗਣ ਕਟੇ ਕਰੇ ਸੁਧੁ ਦੇਹਾ ॥ satgur nirvair putar satar samaanay a-ugan katay karay suDh dayhaa.
ਨਾਨਕ ਜਿਸੁ ਧੁਰਿ ਮਸਤਕਿ ਹੋਵੈ ਲਿਖਿਆ ਤਿਸੁ ਸਤਿਗੁਰ ਨਾਲਿ ਸਨੇਹਾ ॥ naanak jis Dhur mastak hovai likhi-aa tis satgur naal sanayhaa.


© 2025 SGGS ONLINE
error: Content is protected !!
Scroll to Top